Sunday, September 27
Shadow

Politics

ਨਹਿਰ ਵਿੱਚ ਪਏ ਪਾੜ ਨੂੰ ਪੂਰਨ ਦਾ ਕੰਮ ਜੰਗੀ ਪੱਧਰ ਉੱਤੇ ਜਾਰੀ: ਬਰਿੰਦਰ ਕੁਮਾਰ ਗੋਇਲ

ਨਹਿਰ ਵਿੱਚ ਪਏ ਪਾੜ ਨੂੰ ਪੂਰਨ ਦਾ ਕੰਮ ਜੰਗੀ ਪੱਧਰ ਉੱਤੇ ਜਾਰੀ: ਬਰਿੰਦਰ ਕੁਮਾਰ ਗੋਇਲ

National, Politics, Punjab
ਲਹਿਰਾ, 28 ਜੂਨ ਵਿਧਾਨ ਸਭਾ ਹਲਕਾ ਲਹਿਰਾ ਦੇ ਪਿੰਡ ਕੋਟੜਾ ਲਹਿਲ ਵਿਖੇ ਨਹਿਰ ਵਿੱਚ ਪਏ ਪਾੜ ਨੂੰ ਪੂਰਨ ਹਿਤ ਕੰਮ ਜੰਗੀ ਪੱਧਰ ਉੱਤੇ ਜਾਰੀ ਹੈ ਤੇ ਨਹਿਰ ਵਿੱਚ ਪਏ ਪਾੜ ਜ਼ਰੀਏ ਬਾਹਰ ਜਾ ਰਿਹਾ ਪਾਣੀ ਰੋਕ ਦਿੱਤਾ ਗਿਆ ਹੈ ਅਤੇ ਪਾੜ ਨੂੰ ਪੂਰੀ ਤਰ੍ਹਾਂ ਪੂਰਨ ਲਈ ਕੰਮ ਕੀਤਾ ਜਾ ਰਿਹਾ ਹੈ। ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਜਾਰੀ ਕਾਰਜਾਂ ਦਾ ਜਾਇਜ਼ਾ ਲੈਣ ਮੌਕੇ ਕੀਤਾ। ਮੀਡੀਆ ਨਾਲ ਗੱਲਬਾਤ ਕਰਦਿਆਂ ਉਹਨਾਂ ਨੇ ਦੱਸਿਆ ਕਿ ਸਵੇਰੇ ਜਦੋਂ ਉਹਨਾਂ ਨੂੰ ਨਹਿਰ ਵਿੱਚ ਪਾੜ ਪੈਣ ਦੀ ਸੂਚਨਾ ਮਿਲੀ ਤਾਂ ਉਹਨਾਂ ਨੇ ਫੌਰੀ ਇਸ ਨੂੰ ਪੂਰਨ ਦੇ ਕਾਰਜ ਸ਼ੁਰੂ ਕਰਵਾਏ। ਉਹਨਾਂ ਦੱਸਿਆ ਕਿ ਮੁੱਢਲੇ ਤੌਰ ਉੱਤੇ ਡਿੱਗੇ ਹੋਏ ਦਰੱਖਤ ਦੀਆਂ ਜੜ੍ਹਾਂ ਕਾਰਨ ਮਿੱਟੀ ਖਿਸਕਣ ਕਰ ਕੇ ਇਹ ਪਾੜ ਪਿਆ ਹੈ। ਬਾਕੀ ਜਿਸ ਪਾਸੇ ਪਾੜ ਪਿਆ ਹੈ, ਉਸ ਪਾਸੇ ਖਤਾਨ ਹੋਣ ਕਾਰਨ ਚੂਹਿਆਂ ਦੀਆਂ ਖੁੱਡਾਂ ਵੀ ਇਸ ਪਾੜ ਦਾ ਕਾਰਨ ਹੋ ਸਕਦੀਆਂ ਹਨ। ਕੈਬਨਿਟ ਮੰਤਰੀ ਨੇ ਦੱਸਿਆ ਕਿ ਇੱਥੇ ਸਬੰਧਤ ਵਿਭਾਗਾਂ ਸਮੇਤ ਵੱਡੀ ਗਿਣਤੀ ਪਿੰਡ ਵਾਸੀਆਂ ਵੱਲੋਂ ਵੀ ਪਾੜ ਪੂਰਨ ਦੇ ਕੰਮ ਵਿੱਚ ਸਹਿਯੋਗ ਦਿੱਤਾ ਜਾ ਰ...
ਭਾਸ਼ਾ ਵਿਭਾਗ ਪੰਜਾਬ ਨੇ ਵਿਦੇਸ਼ਾਂ ਵਿੱਚ ਪੰਜਾਬੀ ਭਾਸ਼ਾ, ਸੱਭਿਆਚਾਰ ਤੇ ਮੀਡੀਆ ਬਾਰੇ ਸੰਵਾਦ ਰਚਾਇਆ

ਭਾਸ਼ਾ ਵਿਭਾਗ ਪੰਜਾਬ ਨੇ ਵਿਦੇਸ਼ਾਂ ਵਿੱਚ ਪੰਜਾਬੀ ਭਾਸ਼ਾ, ਸੱਭਿਆਚਾਰ ਤੇ ਮੀਡੀਆ ਬਾਰੇ ਸੰਵਾਦ ਰਚਾਇਆ

National, Politics, Punjab
ਪਟਿਆਲਾ 28 ਜੂਨ:                 ਭਾਸ਼ਾ ਵਿਭਾਗ ਪੰਜਾਬ ਵੱਲੋਂ ਇੱਥੇ ਭਾਸ਼ਾ ਭਵਨ ਵਿਖੇ ਵਿਦੇਸ਼ਾਂ ’ਚ ਪੰਜਾਬੀ ਭਾਸ਼ਾ, ਸੱਭਿਆਚਾਰ ਤੇ ਮੀਡੀਆ ਦੀ ਵਰਤਮਾਨ ਸਥਿਤੀ ਬਾਰੇ ਆਸਟਰੇਲੀਆ ਵਸਦੀ ਬਹੁਪਰਤੀ ਸ਼ਖਸੀਅਤ ਗੁਰਸ਼ਮਿੰਦਰ ਸਿੰਘ ਮਿੰਟੂ ਬਰਾੜ ਨਾਲ ਜਾਣਕਾਰੀ ਭਰਪੂਰ ਸੰਵਾਦ ਦਾ ਆਯੋਜਨ ਕੀਤਾ। ਡਾਇਰੈਕਟਰ ਭਾਸ਼ਾਵਾਂ ਸ. ਜਸਵੰਤ ਸਿੰਘ ਜ਼ਫ਼ਰ ਦੀ ਅਗਵਾਈ ’ਚ ਹੋਏ ਇਸ ਸਮਾਗਮ ਦੌਰਾਨ ਸਰੋਤਿਆਂ ਨੇ ਆਪਣੇ ਸਵਾਲਾਂ ਨਾਲ ਸੰਵਾਦ ਨੂੰ ਅਰਥਭਰਪੂਰ ਬਣਾ ਦਿੱਤਾ। ਇਸ ਮੌਕੇ ਸਾਹਿਤ ਤੇ ਸੱਭਿਆਚਾਰ ਨਾਲ ਜੁੜੀਆਂ ਨਾਮੀ ਸ਼ਖਸੀਅਤਾਂ ਹਾਜ਼ਰ ਸਨ।               ਪੰਜਾਬੀ ਭਾਸ਼ਾ, ਸੱਭਿਆਚਾਰ ਤੇ ਖੇਡਾਂ ਨਾਲ ਜੁੜੀ ਸ਼ਖਸੀਅਤ ਮਿੰਟੂ ਬਰਾੜ ਨੇ ਖਾਸ ਤੌਰ ’ਤੇ ਆਸਟਰੇਲੀਆ ’ਚ ਪੰਜਾਬੀ ਭਾਸ਼ਾ ਦੇ ਪਸਾਰ ਬਾਰੇ ਦੱਸਿਆ ਕਿ ਉੱਥੇ ਦੇ ਸਾਰੇ ਸੂਬਿਆਂ ਵਿੱਚ ਪੰਜਾਬੀ ਪੜ੍ਹਾਈ ਜਾ ਰਹੀ ਹੈ ਅਤੇ ਸਰਕਾਰ ਵੱਲੋਂ ਵੀ ਹਰ ਪੰਜਾਬੀ ਨੂੰ ਵੀ ਆਪਣੀ ਭਾਸ਼ਾ ਤੇ ਸੱਭਿਆਚਾਰ ਨੂੰ ਉਤਸ਼ਾਹਿਤ ਕਰਨ ਵਾਲੀ ਨੀਤੀ ਤਹਿਤ ਹਰ ਪੱਖੋਂ ਹੁਲਾਰਾ ਦਿੱਤਾ ਜਾ ਰਿਹਾ ਹੈ।                 ਆਸਟਰੇਲੀਆ ’ਚ ਪੰਜਾਬੀ ਦੇ ਬਿਹਤਰੀਨ ਤਰੀਕੇ ਨਾਲ ਪੈਰ ਪਸਾ...
ਜਲ ਸ਼ਕਤੀ ਅਭਿਆਨ ਤਹਿਤ ਕੇਂਦਰੀ ਟੀਮ ਵੱਲੋਂ ਬਰਨਾਲਾ ਦਾ ਦੌਰਾ

ਜਲ ਸ਼ਕਤੀ ਅਭਿਆਨ ਤਹਿਤ ਕੇਂਦਰੀ ਟੀਮ ਵੱਲੋਂ ਬਰਨਾਲਾ ਦਾ ਦੌਰਾ

National, Politics, Punjab
ਬਰਨਾਲਾ, 28 ਜੂਨ        ਜਲ ਸ਼ਕਤੀ ਅਭਿਆਨ- ਕੈਚ ਦਿ ਰੇਨ ਤਹਿਤ ਦੋ ਮੈਂਬਰੀ ਕੇਂਦਰੀ ਟੀਮ ਵਲੋਂ ਅੱਜ ਜ਼ਿਲ੍ਹਾ ਬਰਨਾਲਾ ਦਾ ਦੌਰਾ ਕਰਕੇ ਪਾਣੀ ਦੀ ਸੰਭਾਲ ਲਈ ਕੀਤੇ ਜਾ ਰਹੇ ਯਤਨਾਂ ਦਾ ਜਾਇਜ਼ਾ ਲਿਆ ਗਿਆ।     ਕੇਂਦਰੀ ਟੀਮ ਵਿਚ ਸਾਗਰ ਸਿੰਘ ਕਲਸੀ ਆਈ ਪੀ ਐੱਸ, ਡਾਇਰੈਕਟਰ ਪੈਟਰੋਲੀਅਮ ਅਤੇ ਨੈਚੂਰਲ ਗੈਸ ਅਤੇ ਸ੍ਰੀ ਅਨੂਪ ਰਾਜ, ਅਸਿਸਟੈਂਟ ਡਾਇਰੈਕਟਰ (ਕੇਂਦਰੀ ਜਲ ਕਮਿਸ਼ਨ) ਸ਼ਾਮਲ ਸਨ ਜਿਨ੍ਹਾਂ ਵਲੋਂ ਇਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਡਿਪਟੀ ਕਮਿਸ਼ਨਰ ਸਮੇਤ ਵੱਖ ਵੱਖ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ ਅਤੇ ਪਿੰਡਾਂ ਦਾ ਦੌਰਾ ਵੀ ਕੀਤਾ ਗਿਆ।       ਇਸ ਮੌਕੇ ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀ ਟੀ ਬੈਨਿਥ ਅਤੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ. ਸਤਵੰਤ ਸਿੰਘ ਵਲੋਂ ਜ਼ਿਲ੍ਹਾ ਬਰਨਾਲਾ ਵਿੱਚ ਪਾਣੀ ਦੀ ਸੰਭਾਲ ਲਈ ਕੀਤੇ ਗਏ ਉਪਰਾਲਿਆਂ ਬਾਰੇ ਜਾਣਕਾਰੀ ਸਾਂਝੀ ਕੀਤੀ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹਾ ਬਰਨਾਲਾ ਵਿੱਚ ਪਾਣੀ ਸੰਭਾਲ ਲਈ ਵੱਖ ਵੱਖ ਪਿੰਡਾਂ ਵਿਚ ਜਿਥੇ ਥਾਪਰ ਮਾਡਲ ਬਣਾਏ ਗਏ ਹਨ, ਓਥੇ ਸਕੂਲਾਂ ਵਿਚ ਮੀਂਹ ਦੇ ਪਾਣੀ ਰੀਚਾਰਜ ਕਰਨ ਲਈ ਪਿਟਸ ਬਣਾਏ ਗਏ ਹਨ। ਓਨ੍ਹਾਂ ਦੱ...
ਲਾਲਾ ਲਾਜਪਤ ਰਾਏ ਮੈਮੋਰੀਅਲ ਪੋਲੀਟੈਕਨਿਕ ਕਾਲਜ ਅਜੀਤਵਾਲ ਵਿਖੇ 29 ਜੂਨ ਨੂੰ ਹੋਵੇਗੀ ਯੂ.ਜੀ.ਸੀ.-ਨੈੱਟ ਦੀ ਪ੍ਰੀਖਿਆ

ਲਾਲਾ ਲਾਜਪਤ ਰਾਏ ਮੈਮੋਰੀਅਲ ਪੋਲੀਟੈਕਨਿਕ ਕਾਲਜ ਅਜੀਤਵਾਲ ਵਿਖੇ 29 ਜੂਨ ਨੂੰ ਹੋਵੇਗੀ ਯੂ.ਜੀ.ਸੀ.-ਨੈੱਟ ਦੀ ਪ੍ਰੀਖਿਆ

National, Politics, Punjab
ਮੋਗਾ 28 ਜੂਨ  ਯੂ.ਜੀ.ਸੀ.-ਨੈੱਟ ਦੀ ਪ੍ਰੀਖਿਆ 29 ਜੂਨ 2025 ਨੂੰ ਜਿਲ੍ਹਾ ਮੋਗਾ ਦੇ ਲਾਲਾ ਲਾਜਪਤ ਰਾਏ ਮੈਮੋਰੀਅਲ ਪੋਲੀਟੈਕਨਿਕ ਕਾਲਜ ਅਜੀਤਵਾਲ ਵਿਖੇ ਹੋ ਰਹੀ ਹੈ। ਜ਼ਿਲ੍ਹਾ ਮੈਜਿਸਟ੍ਰੇਟ-ਕਮ-ਡਿਪਟੀ ਕਮਿਸ਼ਨਰ ਮੋਗਾ ਸ੍ਰੀ ਸਾਗਰ ਸੇਤੀਆ ਵੱਲੋਂ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ, 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਲਾਲਾ ਲਾਜਪਤ ਰਾਏ ਮੈਮੋਰੀਅਲ ਪੋਲੀਟੈਕਨਿਕ ਕਾਲਜ ਅਜੀਤਵਾਲ ਵਿਖੇ ਸਥਾਪਿਤ ਪ੍ਰੀਖਿਆ ਕੇਂਦਰ ਦੇ ਆਸ-ਪਾਸ 100 ਮੀਟਰ ਦੇ ਘੇਰੇ ਅੰਦਰ ਵਿਦਿਆਰਥੀਆਂ ਅਤੇ ਡਿਊਟੀ ਸਟਾਫ ਤੋਂ ਬਿਨਾਂ ਆਮ ਲੋਕਾਂ ਦੇ ਇਕੱਠੇ ਹੋਣ ਤੇ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ । ਇਹ ਹੁਕਮ ਮਿਤੀ 29 ਜੂਨ 2025 ਨੂੰ ਲਾਗੂ ਰਹੇਗਾ। ਸ਼੍ਰੀ ਸਾਗਰ ਸੇਤੀਆ ਨੇ ਦੱਸਿਆ ਕਿ ਇਸ ਪ੍ਰੀਖਿਆ ਨੂੰ ਅਮਨ ਅਮਾਨ ਅਤੇ ਪਾਰਦਰਸ਼ੀ ਢੰਗ ਨਾਲ ਨੇਪਰੇ ਚਾੜ੍ਹਨ ਲਈ ਉਕਤ ਹੁਕਮ ਜਾਰੀ ਕੀਤੇ ਗਏ ਹਨ।...
ਹਰਜੋਤ ਬੈਂਸ ਕੈਬਨਿਟ ਮੰਤਰੀ ਦੇ ਯਤਨਾਂ ਨਾਲ ਸੈਰ-ਸਪਾਟਾ ਸਨਅਤ ਨੂੰ ਪ੍ਰਫੁੱਲਿਤ ਕਰਨ ਲਈ ਕੀਤੇ ਉਪਰਾਲੇ

ਹਰਜੋਤ ਬੈਂਸ ਕੈਬਨਿਟ ਮੰਤਰੀ ਦੇ ਯਤਨਾਂ ਨਾਲ ਸੈਰ-ਸਪਾਟਾ ਸਨਅਤ ਨੂੰ ਪ੍ਰਫੁੱਲਿਤ ਕਰਨ ਲਈ ਕੀਤੇ ਉਪਰਾਲੇ

National, Politics, Punjab
ਸ੍ਰੀ ਅਨੰਦਪੁਰ ਸਾਹਿਬ 28 ਜੂਨ () ਮੁੱਖ ਮੰਤਰੀ ਸ. ਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਵਿਕਾਸ ਦੀ ਲਹਿਰ ਚਲਾ ਕੇ ਪਿੰਡਾਂ ਅਤੇ ਸ਼ਹਿਰਾਂ ਦੀ ਨੁਹਾਰ ਬਦਲ ਰਹੀ ਹੈ। ਕੈਬਨਿਟ ਮੰਤਰੀ ਸ.ਹਰਜੋਤ ਸਿੰਘ ਬੈਂਸ ਵੱਲੋਂ ਆਪਣੇ ਵਿਧਾਨ ਸਭਾ ਹਲਕੇ ਵਿੱਚ ਵਿਕਾਸ ਦੀ ਰਫਤਾਰ ਨੂੰ ਹੋਰ ਗਤੀ ਦਿੱਤੀ ਗਈ ਹੈ। ਉਹਨਾਂ ਵਲੋਂ ਇਸ ਇਲਾਕੇ ਵਿੱਚ ਧਾਰਮਿਕ ਸੈਰ-ਸਪਾਟਾ ਹੋਰ ਪ੍ਰਫੂਲਤ ਕਰਨ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ ਜਿਸ ਨਾਲ ਇਲਾਕੇ ਵਿੱਚ ਵਪਾਰ ਤੇ ਕਾਰੋਬਾਰ ਦੀਆਂ ਸੰਭਾਵਨਾਵਾਂ ਹੋਰ ਮਜਬੂਤ ਹੋਈਆਂ ਹਨ।             ਮੁੱਖ ਮੰਤਰੀ ਸ.ਭਗਵੰਤ ਸਿੰਘ ਮਾਨ ਪਹਿਲਾ ਹੀ ਨਵੀਨੀਕਰਨ ਉਪਰੰਤ ਸ੍ਰੀ ਗੁਰੂ ਤੇਗ ਬਹਾਦਾਰ ਮਿਊਜਿਅਮ ਅਤੇ ਪੰਜ ਪਿਆਰਾ ਪਾਰਕ ਸੰਗਤਾ ਲਈ ਖੋਲ ਚੁੱਕੇ ਹਨ। ਇਸ ਤੋਂ ਇਲਾਵਾ ਨੇਚਰ ਪਾਰਕ, ਯਾਤਰੀ ਸੂਚਨਾ ਕੇਂਦਰ, ਭਾਈ ਜੈਤਾ ਜੀ ਯਾਦਗਾਰ ਨੂੰ ਵੀ ਸ੍ਰੀ ਅਨੰਦਪੁਰ ਸਾਹਿਬ ਵਿੱਚ ਸ਼ਰਧਾਲੂਆ ਦੀ ਖਿੱਚ ਲਈ ਵਿਸੇਸ਼ ਤੋਰ ਤੇ ਤਿਆਰ ਕੀਤਾ ਗਿਆ ਹੈ। ਪੰਜਾਬ ਸਰਕਾਰ ਨੰਗਲ ਵਿੱਚ 10 ਕਰੋੜ ਰੁਪਏ ਦੀ ਲਾਗਤ ਨਾਲ ਟੂਰੀਜਮ ਨੂੰ ਵਧਾਵਾ ਦੇਣ ਲਈ ਪ੍ਰੋਗਰਾਮ ਤਿਆਰ ਕਰ ਚੁੱਕੀ ਹੈ। ਜਦੋ...
ਕੈਬਨਿਟ ਮੰਤਰੀ ਰਵਜੋਤ ਸਿੰਘ ਵੱਲੋਂ ਮਾਨਸਾ ਨੂੰ 50 ਕਰੋੜ ਦੇ ਵਿਕਾਸ ਕਾਰਜਾਂ ਦੀ ਸੁਗਾਤ

ਕੈਬਨਿਟ ਮੰਤਰੀ ਰਵਜੋਤ ਸਿੰਘ ਵੱਲੋਂ ਮਾਨਸਾ ਨੂੰ 50 ਕਰੋੜ ਦੇ ਵਿਕਾਸ ਕਾਰਜਾਂ ਦੀ ਸੁਗਾਤ

National, Politics, Punjab
ਮਾਨਸਾ, 28 ਜੂਨ: ਮਾਨਸਾ ਵਾਸੀਆਂ ਦੀ ਲੰਮੇ ਸਮੇਂ ਤੋਂ ਚੱਲੀ ਆ ਰਹੀ ਸਮੱਸਿਆ ਅਤੇ ਚਿਰੋਕਣੀ ਮੰਗ ਨੂੰ ਓਦੋਂ ਬੂਰ ਪਿਆ ਜਦੋਂ ਅੱਜ ਸਥਾਨਕ ਸਰਕਾਰਾਂ ਅਤੇ ਸੰਸਦੀ ਮਾਮਲੇ ਵਿਭਾਗ ਮੰਤਰੀ ਸ੍ਰੀ ਰਵਜੋਤ ਸਿੰਘ ਨੇ 43.90 ਕਰੋੜ ਦੀ ਲਾਗਤ ਨਾਲ ਮਾਨਸਾ ਤੋਂ ਸੀਵਰੇਜ਼ ਪਾਈਪਲਾਈਨ ਪ੍ਰੋਜੈਕਟ ਦੇ ਕੰਮ ਦੀ ਸ਼ੁਰੂਆਤ ਕਰਵਾਈ ਗਈ | ਉਹ ਅੱਜ ਵਿਸ਼ੇਸ਼ ਤੌਰ 'ਤੇ ਮਾਨਸਾ ਵਿਖੇ ਇਸ ਪਾਈਪਲਾਈਨ ਪ੍ਰੋਜੈਕਟ ਦੇ ਕੰਮ ਦੀ ਸ਼ੁਰੂਆਤ ਕਰਵਾਉਣ ਲਈ ਪਹੁੰਚੇ | ਇਸ ਮੌਕੇ ਉਨ੍ਹਾਂ ਨਾਲ ਵਿਧਾਇਕ ਮਾਨਸਾ ਡਾ. ਵਿਜੈ ਸਿੰਗਲਾ ਅਤੇ ਵਿਧਾਇਕ ਸਰਦੂਲਗੜ੍ਹ  ਸ੍ਰ. ਗੁਰਪ੍ਰੀਤ ਸਿੰਘ ਬਣਾਂਵਾਲੀ ਵੀ ਮੌਜੂਦ ਸਨ | ਸਥਾਨਕ ਸੀਵਰੇਜ਼ ਟਰੀਟਮੈਂਟ ਪਲਾਂਟ ਵਿਖੇ ਆਯੋਜਿਤ ਸਮਾਰੋਹ ਦੌਰਾਨ ਅੱਤ ਦੀ ਗਰਮੀ ਦੇ ਬਾਵਜ਼ੂਦ ਭਰਵੇਂ ਇਕੱਠ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਸ੍ਰੀ ਰਵਜੋਤ ਸਿੰਘ ਨੇ ਕਿਹਾ ਕਿ ਮਾਨਸਾ ਵਾਸੀਆਂ ਦੀ ਤਕਰੀਬਨ ਤਿੰਨ ਦਹਾਕਿਆਂ ਤੋਂ ਮੰਗ ਸੀ ਕਿ ਸ਼ਹਿਰ ਦੀ ਸੀਵਰੇਜ਼ ਸਮੱਸਿਆ ਦਾ ਹੱਲ ਕੀਤਾ ਜਾਵੇ ਜਿਸ ਦੇ ਲਈ ਉਹ ਕੌਮੀ ਕਨਵੀਨਰ ਸ੍ਰੀ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਪੰਜਾਬ ਸ੍ਰ. ਭਗਵੰਤ ਸਿੰਘ ਮਾਨ ਦਾ ਖਾਸ ਧੰਨਵਾਦ ਕਰ...
ਪੰਜਾਬ ਸਰਕਾਰ ਨੇ ਵਿਸ਼ੇਸ਼ ਬਜ਼ੁਰਗ ਭਲਾਈ ਮੁਹਿੰਮ ਰਾਹੀਂ ਅਯੋਗ ਪੈਨਸ਼ਨ ਖਾਤਿਆਂ ਤੋਂ 166 ਕਰੋੜ ਰੁਪਏ ਦੀ ਵਸੂਲੀ ਕੀਤੀ: ਡਾ. ਬਲਜੀਤ ਕੌਰ

ਪੰਜਾਬ ਸਰਕਾਰ ਨੇ ਵਿਸ਼ੇਸ਼ ਬਜ਼ੁਰਗ ਭਲਾਈ ਮੁਹਿੰਮ ਰਾਹੀਂ ਅਯੋਗ ਪੈਨਸ਼ਨ ਖਾਤਿਆਂ ਤੋਂ 166 ਕਰੋੜ ਰੁਪਏ ਦੀ ਵਸੂਲੀ ਕੀਤੀ: ਡਾ. ਬਲਜੀਤ ਕੌਰ

National, Politics, Punjab
ਚੰਡੀਗੜ੍ਹ, 27 ਜੂਨ: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਦੂਰਦਰਸ਼ੀ ਅਗਵਾਈ ਹੇਠ, ਪੰਜਾਬ ਸਰਕਾਰ ਬਜ਼ੁਰਗਾਂ ਦੀ ਭਲਾਈ ਅਤੇ ਮਾਣ-ਸਨਮਾਨ ਨੂੰ ਯਕੀਨੀ ਬਣਾਉਣ ਲਈ ਮਹੱਤਵਪੂਰਨ ਕਦਮ ਚੁੱਕ ਰਹੀ ਹੈ। ਇੱਕ ਸ਼ਾਨਦਾਰ ਪਹਿਲਕਦਮੀ ਵਿੱਚ, ਮ੍ਰਿਤਕ ਪੈਨਸ਼ਨ ਲਾਭਪਾਤਰੀਆਂ ਦੀ ਪਛਾਣ ਕਰਨ ਅਤੇ ਸਹੀ ਪ੍ਰਾਪਤ ਕਰਤਾਵਾਂ ਨੂੰ ਪੈਨਸ਼ਨਾਂ ਦੀ ਵੰਡ ਨੂੰ ਸੁਚਾਰੂ ਬਣਾਉਣ ਲਈ “ਸਾਡੇ ਬੁਜ਼ੁਰਗ ਸਾਡਾ ਮਾਣ” ਸਿਰਲੇਖ ਹੇਠ ਇੱਕ ਵਿਸ਼ੇਸ਼ ਸਰਵੇਖਣ ਕੀਤਾ ਗਿਆ। ਅੱਜ ਇਹ ਖੁਲਾਸਾ ਕਰਦਿਆਂ, ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਇਸ ਵਿਆਪਕ ਸਰਵੇਖਣ ਰਾਹੀਂ, 67,852 ਮ੍ਰਿਤਕ ਪੈਨਸ਼ਨਰਾਂ ਦੀ ਪਛਾਣ ਕੀਤੀ ਗਈ ਹੈ, ਜਿਨ੍ਹਾਂ ਦੇ ਖਾਤਿਆਂ ਵਿੱਚ ਸਮੇਂ ਦੇ ਨਾਲ ਲਗਭਗ 252 ਕਰੋੜ ਰੁਪਏ ਇਕੱਠੇ ਹੋਏ ਸਨ। ਇਸ ਰਕਮ ਵਿੱਚੋਂ, ਜ਼ਿਲ੍ਹਾ ਸਮਾਜਿਕ ਸੁਰੱਖਿਆ ਅਧਿਕਾਰੀਆਂ ਅਤੇ ਬੈਂਕਾਂ ਦੇ ਸਹਿਯੋਗ ਨਾਲ 166 ਕਰੋੜ ਰੁਪਏ ਦੀ ਵੱਡੀ ਰਕਮ ਦੀ ਵਸੂਲੀ ਕੀਤੀ ਜਾ ਚੁੱਕੀ ਹੈ। ਮੰਤਰੀ ਨੇ ਅਧਿਕਾਰੀਆਂ ਨੂੰ ਬਾਕੀ 86 ਕਰੋੜ ਰੁਪਏ ਦੀ ਵਸੂਲੀ ਵਿੱਚ ਤੇਜ਼ੀ ਲਿਆਉਣ ਅਤੇ ਇਹ ਯਕੀਨੀ ਬਣਾਉਣ ਲਈ ਕਿ...
ਪੰਜਾਬ ਵਿੱਚ ਬੱਚਿਆਂ ਦੇ ਔਨਲਾਈਨ ਜਿਨਸੀ ਸ਼ੋਸ਼ਣ ਦੇ ਮਾਮਲਿਆਂ ‘ਚ ਵੱਡੀ ਕਾਰਵਾਈ: ਦੋ ਗ੍ਰਿਫ਼ਤਾਰ, 33 ਸ਼ੱਕੀਆਂ ਦੀ ਪਛਾਣ

ਪੰਜਾਬ ਵਿੱਚ ਬੱਚਿਆਂ ਦੇ ਔਨਲਾਈਨ ਜਿਨਸੀ ਸ਼ੋਸ਼ਣ ਦੇ ਮਾਮਲਿਆਂ ‘ਚ ਵੱਡੀ ਕਾਰਵਾਈ: ਦੋ ਗ੍ਰਿਫ਼ਤਾਰ, 33 ਸ਼ੱਕੀਆਂ ਦੀ ਪਛਾਣ

Crime, National, Politics, Punjab
ਚੰਡੀਗੜ੍ਹ, 27 ਜੂਨ: ਬੱਚਿਆ ਦੇ ਔਨਲਾਈਨ ਜਿਨਸੀ ਸੋਸ਼ਣ ਦੇ ਮਾਮਲਿਆਂ ‘ਚ ਵੱਡੀ ਕਾਰਵਾਈ ਕਰਦਿਆਂ ਪੰਜਾਬ ਪੁਲਿਸ ਦੇ ਸਾਈਬਰ ਕ੍ਰਾਈਮ ਡਿਵੀਜ਼ਨ ਨੇ ਵੱਖ-ਵੱਖ ਔਨਲਾਈਨ ਪਲੇਟਫਾਰਮਾਂ ਦੀ ਵਰਤੋਂ ਜ਼ਰੀਏ ਬੱਚਿਆਂ ਦੇ ਜਿਨਸੀ ਸ਼ੋਸ਼ਣ ਅਤੇ ਦੁਰਵਿਵਹਾਰ ਵਾਲੀ ਸਮੱਗਰੀ (ਸੀਐਸਈਏਐਮ) ਨੂੰ ਦੇਖਣ, ਪ੍ਰਸਾਰਿਤ ਕਰਨ ਅਤੇ ਅੱਗੇ ਭੇਜਣ ਦੀਆਂ ਕਾਰਵਾਈਆਂ ਵਿੱਚ ਸ਼ਾਮਲ ਵਿਅਕਤੀਆਂ ‘ਤੇ ਸਖ਼ਤ ਕਾਰਵਾਈ ਕਰਦਿਆਂ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਨ ਦੇ ਨਾਲ-ਨਾਲ 33 ਸ਼ੱਕੀਆਂ ਦੀ ਪਛਾਣ ਕੀਤੀ ਹੈ। ਇਹ ਜਾਣਕਾਰੀ ਅੱਜ ਇਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ। ਇਹ ਆਪ੍ਰੇਸ਼ਨ ਸੀਐਸਈਏਐਮ-4 ਦੇ ਨਾਮ ਹੇਠ ਗ੍ਰਹਿ ਮੰਤਰਾਲੇ ਦੇ ਇੰਡੀਅਨ ਸਾਈਬਰ ਕ੍ਰਾਈਮ ਕੋਆਰਡੀਨੇਸ਼ਨ ਸੈਂਟਰ (ਆਈ4ਸੀ) ਤੋਂ ਪ੍ਰਾਪਤ ਕਾਰਵਾਈਯੋਗ ਸਾਈਬਰ ਟਿਪ-ਲਾਈਨਜ਼ ਦੇ ਆਧਾਰ ‘ਤੇ 18 ਜ਼ਿਲ੍ਹਿਆਂ ਅਤੇ ਤਿੰਨ ਕਮਿਸ਼ਨਰੇਟਾਂ ਵਿੱਚ 40 ਥਾਵਾਂ 'ਤੇ ਚਲਾਇਆ ਗਿਆ। ਜ਼ਿਕਰਯੋਗ ਹੈ ਕਿ ਮਾਣਯੋਗ ਸੁਪਰੀਮ ਕੋਰਟ ਨੇ ਇੱਕ ਫੈਸਲੇ ਵਿੱਚ ਸਪੱਸ਼ਟ ਕੀਤਾ ਸੀ ਕਿ ਸੀਐਸਈਏਐਮ ਸਮੱਗਰੀ ਨੂੰ ਦੇਖਣਾ, ਰੱਖਣਾ ਅਤੇ ਇਸਦੀ ਰਿਪੋਰਟ ਨਾ ਕਰਨ...
ਯੁੱਧ ਨਸ਼ਿਆਂ ਵਿਰੁੱਧ’ ਦਾ 118ਵਾਂ ਦਿਨ: 710 ਗ੍ਰਾਮ ਹੈਰੋਇਨ, 1 ਕਿਲੋ ਅਫੀਮ, 1.2 ਲੱਖ ਰੁਪਏ ਦੀ ਡਰੱਗ ਮਨੀ ਸਮੇਤ 125 ਨਸ਼ਾ ਤਸਕਰ ਕਾਬੂ

ਯੁੱਧ ਨਸ਼ਿਆਂ ਵਿਰੁੱਧ’ ਦਾ 118ਵਾਂ ਦਿਨ: 710 ਗ੍ਰਾਮ ਹੈਰੋਇਨ, 1 ਕਿਲੋ ਅਫੀਮ, 1.2 ਲੱਖ ਰੁਪਏ ਦੀ ਡਰੱਗ ਮਨੀ ਸਮੇਤ 125 ਨਸ਼ਾ ਤਸਕਰ ਕਾਬੂ

Crime, National, Politics, Punjab
ਚੰਡੀਗੜ੍ਹ, 27 ਜੂਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਸੂਬੇ ਵਿੱਚੋਂ ਨਸ਼ੀਲੇ ਪਦਾਰਥਾਂ ਦੇ ਮੁਕੰਮਲ ਖਾਤਮੇ ਲਈ ਚਲਾਈ ਗਈ ਜੰਗ "ਯੁੱਧ ਨਸ਼ਿਆਂ ਵਿਰੁੱਧ" ਨੂੰ 118ਵੇਂ ਦਿਨ ਵੀ ਜਾਰੀ ਰੱਖਦਿਆਂ ਪੰਜਾਬ ਪੁਲਿਸ ਨੇ ਅੱਜ 125 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ 710 ਗ੍ਰਾਮ ਹੈਰੋਇਨ, 1 ਕਿਲੋ ਅਫੀਮ ਅਤੇ 1.22 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ। ਇਸ ਦੇ ਨਾਲ, 118 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੀ ਕੁੱਲ ਗਿਣਤੀ 19,473 ਹੋ ਗਈ ਹੈ। ਇਹ ਆਪਰੇਸ਼ਨ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ 'ਤੇ ਸੂਬੇ ਦੇ ਸਾਰੇ 28 ਪੁਲਿਸ ਜ਼ਿਲ੍ਹਿਆਂ ਵਿੱਚ ਇੱਕੋ ਸਮੇਂ ਚਲਾਇਆ ਗਿਆ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਸੀਨੀਅਰ ਪੁਲਿਸ ਸੁਪਰਡੈਂਟ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਕਿਹਾ ਗਿਆ ਹੈ। ਪੰਜਾਬ ਸਰਕਾਰ ਨੇ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਵਿੱਚ 5 ਮੈਂਬਰ...
ਪੰਜਾਬ ਵਿੱਚ ਵੱਡੀ ਅੱਤਵਾਦੀ ਸਾਜ਼ਿਸ਼ ਨੂੰ ਕੀਤਾ ਨਾਕਾਮ; ਨਾਬਾਲਗ ਸਮੇਤ ਬੀਕੇਆਈ ਮਾਡਿਊਲ ਦੇ ਤਿੰਨ ਗੁਰਗੇ ਕਾਬੂ

ਪੰਜਾਬ ਵਿੱਚ ਵੱਡੀ ਅੱਤਵਾਦੀ ਸਾਜ਼ਿਸ਼ ਨੂੰ ਕੀਤਾ ਨਾਕਾਮ; ਨਾਬਾਲਗ ਸਮੇਤ ਬੀਕੇਆਈ ਮਾਡਿਊਲ ਦੇ ਤਿੰਨ ਗੁਰਗੇ ਕਾਬੂ

Crime, National, Politics, Punjab
ਚੰਡੀਗੜ੍ਹ, 27 ਜੂਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ, ਪੰਜਾਬ ਪੁਲਿਸ ਨੇ ਅੱਤਵਾਦੀ ਹਰਵਿੰਦਰ ਸਿੰਘ ਰਿੰਦਾ ਦੇ ਨਿਰਦੇਸ਼ਾਂ 'ਤੇ ਯੂਕੇ ਅਧਾਰਿਤ ਨਿਸ਼ਾਨ ਸਿੰਘ ਵੱਲੋਂ ਚਲਾਏ ਜਾ ਰਹੇ ਪਾਕਿ-ਆਈਐਸਆਈ ਸਮਰਥਿਤ ਬੱਬਰ ਖਾਲਸਾ ਇੰਟਰਨੈਸ਼ਨਲ (ਬੀਕੇਆਈ) ਅੱਤਵਾਦੀ ਮਾਡਿਊਲ ਦੇ ਤਿੰਨ ਸਾਥੀਆਂ, ਜਿਹਨਾਂ ਵਿੱਚ ਇੱਕ ਨਬਾਲਗ ਵੀ ਸ਼ਾਮਲ ਹੈ, ਨੂੰ ਗ੍ਰਿਫ਼ਤਾਰ ਕਰਕੇ ਇਸ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਸਹਿਜਪਾਲ ਸਿੰਘ ਅਤੇ ਵਿਕਰਮਜੀਤ ਸਿੰਘ ਦੋਵੇਂ ਵਾਸੀ ਰਾਮਦਾਸ, ਅੰਮ੍ਰਿਤਸਰ ਅਤੇ ਇੱਕ 17 ਸਾਲਾ ਨਾਬਾਲਗ ਵਜੋਂ ਹੋਈ ਹੈ। ਇਹ ਕਾਰਵਾਈ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐਸਐਸਓਸੀ) ਮੋਹਾਲੀ ਵੱਲੋਂ ਖੁਫੀਆ ਜਾਣਕਾਰੀ ਦੇ ਆਧਾਰ ‘ਤੇ ਕੀਤੀ ਗਈ ਹੈ। ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਕਾਰਵਾਈ ਦੌਰਾਨ, ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੇ ਕਬਜ਼ੇ ਵਿੱਚੋਂ ਦੋ ਹੈਂਡ ਗ੍...