Sunday, September 27
Shadow

Politics

ਜ਼ਿਲ੍ਹਾ ਕਾਨੂੰਨੀ ਸੇਵਾਵਾ ਅਥਾਰਟੀ ਨੇ ਪੁਰਹੀਰਾਂ ਵਿਖੇ ਲਗਾਇਆ ਜਾਗਰੂਕਤਾ ਕੈਂਪ

ਜ਼ਿਲ੍ਹਾ ਕਾਨੂੰਨੀ ਸੇਵਾਵਾ ਅਥਾਰਟੀ ਨੇ ਪੁਰਹੀਰਾਂ ਵਿਖੇ ਲਗਾਇਆ ਜਾਗਰੂਕਤਾ ਕੈਂਪ

National, Politics, Punjab
ਹੁਸ਼ਿਆਰਪੁਰ, 27 ਜੂਨ : ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ- ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਹੁਸ਼ਿਆਰਪੁਰ ਰਜਿੰਦਰ ਅਗਰਵਾਲ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਅੱਜ ਪੁਰਹੀਰਾਂ ਵਿਖੇ ਇਕ ਵਿਸ਼ੇਸ਼ ਜਾਗਰੂਕਤਾ ਕੈਂਪ ਲਗਾਇਆ ਗਿਆ। ਨਗਰ ਨਿਗਮ ਦੇ ਮੇਅਰ ਸੁਰਿੰਦਰ ਕੁਮਾਰ ਨੇ ਇਸ ਕੈਂਪ ਵਿਚ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ। ਉਨ੍ਹਾਂ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਆਮ ਲੋਕਾਂ ਨੂੰ ਕਾਨੂੰਨੀ ਸਹਾਇਤਾ ਬਾਰੇ ਜਾਗਰੂਕ ਕਰਨਾ ਅੱਜ ਸਮੇਂ ਦੀ ਮੁੱਖ ਲੋੜ ਹੈ। ਇਸ ਦੌਰਾਨ ਪੈਨਲ ਐਡਵੋਕੇਟ ਸ਼ਵੇਤਾ ਸ਼ਰਮਾ ਅਤੇ ਪੈਰਾਲੀਗਲ ਵਲੰਟੀਅਰ ਬਲਵੀਰ ਸਿੰਘ ਵੱਲੋਂ ਮੁਫ਼ਤ ਕਾਨੂੰਨੀ ਸਲਾਹ-ਮਸ਼ਵਰਾ, ਉਪ ਮੰਡਲ ਅਦਾਲਤਾਂ, ਜ਼ਿਲ੍ਹਾ ਅਦਾਲਤਾਂ, ਮਾਨਯੋਗ ਹਾਈਕੋਰਟ ਜਾਂ ਮਾਨਯੋਗ ਸੁਪਰੀਮ ਕੋਰਟ ਪੱਧਰ ‘ਤੇ ਦੀਵਾਨੀ, ਫ਼ੌਜਦਾਰੀ ਅਤੇ ਮਾਲ ਦੀਆਂ ਕਚਹਿਰੀਆਂ ਵਿਚ ਚਾਰਾਜੋਈ ਲਈ ਵਕੀਲ ਦੀਆਂ ਸੇਵਾਵਾਂ, ਕੋਰਟ ਫੀਸ, ਤਲਬਾਨਾ ਫੀਸ, ਗਵਾਹਾਂ ਦੇ ਖਰਚਿਆਂ, ਵਕੀਲ ਦੀ ਫੀਸ ਅਤੇ ਮੁਕੱਦਮੇ ਬਾਬਤ ਹੋਰ, ਫੁੱਟਕਲ ਖ਼ਰਚਿਆਂ ਦੀ ਸਰਕਾਰ ਵਲੋਂ ਅਦਾ...
ਸਿੱਖਿਆ ਖ਼ੇਤਰ ਨੂੰ ਹੁਲਾਰਾ ਦੇਣ ਲਈ ਲੀਕ ਤੋਂ ਹਟਵੀਆਂ ਪਹਿਲਕਦਮੀਆਂ ਕਰ ਰਹੇ ਹਾਂ: ਮੁੱਖ ਮੰਤਰੀ

ਸਿੱਖਿਆ ਖ਼ੇਤਰ ਨੂੰ ਹੁਲਾਰਾ ਦੇਣ ਲਈ ਲੀਕ ਤੋਂ ਹਟਵੀਆਂ ਪਹਿਲਕਦਮੀਆਂ ਕਰ ਰਹੇ ਹਾਂ: ਮੁੱਖ ਮੰਤਰੀ

National, Politics, Punjab
ਚੰਡੀਗੜ੍ਹ, 27 ਜੂਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਸੂਬਾ ਸਰਕਾਰ ਪੰਜਾਬ ਵਿੱਚ ਸਿੱਖਿਆ ਖ਼ੇਤਰ ਨੂੰ ਹੁਲਾਰਾ ਦੇਣ ਲਈ ਲੀਕ ਤੋਂ ਹਟਵੀਆਂ ਪਹਿਲਕਦਮੀਆਂ ਉੱਤੇ ਚੱਲ ਰਹੀ ਹੈ। ਨੀਟ ਪ੍ਰੀਖਿਆ ਪਾਸ ਕਰਨ ਵਾਲੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦਾ ਸਨਮਾਨ ਕਰਨ ਲਈ ਰੱਖੇ ਸਮਾਰੋਹ ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸਿੱਖਿਆ ਖ਼ੇਤਰ ਵਿੱਚ ਪਿਛਲੇ ਤਿੰਨ ਸਾਲਾਂ ਵਿੱਚ ਮਿਸਾਲੀ ਤਬਦੀਲੀ ਦੇਖਣ ਨੂੰ ਮਿਲੀ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਕ੍ਰਾਂਤੀਕਾਰੀ ਕਦਮਾਂ ਨਾਲ ਸਿੱਖਿਆ ਖ਼ੇਤਰ ਨੂੰ ਵੱਡਾ ਹੁਲਾਰਾ ਮਿਲਿਆ ਹੈ, ਜਿਸ ਕਾਰਨ ਇਨ੍ਹੀਂ ਦਿਨੀਂ ਵਿਦਿਆਰਥੀ ਹਰੇਕ ਖ਼ੇਤਰ ਵਿੱਚ ਸਫ਼ਲਤਾ ਦੇ ਝੰਡੇ ਗੱਡ ਰਹੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅੱਜ ਦਾ ਦਿਨ ਇਤਿਹਾਸਕ ਹੈ ਕਿਉਂਕਿ ਸਰਕਾਰੀ ਸਕੂਲਾਂ ਦੇ 509 ਵਿਦਿਆਰਥੀਆਂ ਨੇ ਨੀਟ ਦੀ ਵੱਕਾਰੀ ਪ੍ਰੀਖਿਆ ਪਾਸ ਕੀਤੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸਿੱਖਿਆ, ਸਿਹਤ, ਬੁਨਿਆਦੀ ਢਾਂਚਾ, ਸਨਅਤ, ਖੇਡਾਂ ਤੇ ਨੌਕਰੀਆਂ ਦੇ ਨਾਲ-ਨਾਲ ਨਸ਼ਿਆਂ ਦਾ ਖ਼ਾਤਮਾ ਸੂਬਾ ਸਰਕਾਰ ਦੇ ਤਰਜੀਹੀ ਖ਼ੇਤਰਾਂ ਵਿੱਚੋਂ ਹਨ। ਭਗਵੰਤ ਸਿ...
ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਡੇਅਰੀ ਕਿਸਾਨਾਂ ਦੀ ਭਲਾਈ ਪ੍ਰਤੀ ਵਚਨਬੱਧ-ਵਿਧਾਇਕ ਸ਼ੈਰੀ ਕਲਸੀ

ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਡੇਅਰੀ ਕਿਸਾਨਾਂ ਦੀ ਭਲਾਈ ਪ੍ਰਤੀ ਵਚਨਬੱਧ-ਵਿਧਾਇਕ ਸ਼ੈਰੀ ਕਲਸੀ

National, Politics, Punjab
ਬਟਾਲਾ, 27 ਜੂਨ (     ) ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਬਟਾਲਾ ਦੇ ਵਿਧਾਇਕ ਅਮਨਸ਼ੇਰ ਸਿੰਘ ਸੈਰੀ ਕਲਸੀ ਨੇ ਦੱਸਿਆ ਕਿ ਡੇਅਰੀ ਵਿਕਾਸ ਵਿਭਾਗ ਨੇ ਡੇਅਰੀ ਫਾਰਮਿੰਗ ਖੇਤਰ ਨੂੰ ਹੁਲਾਰਾ ਦਿੰਦਿਆਂ ਡੇਅਰੀ ਕਿੱਤੇ ਨਾਲ ਜੁੜੇ ਕਿਸਾਨਾਂ ਨੂੰ ਅਹਿਮ ਵਿੱਤੀ ਸੁਰੱਖਿਆ ਪ੍ਰਦਾਨ ਕਰਨ ਅਤੇ ਉਨ੍ਹਾਂ ਦੀ ਰੋਜ਼ੀ-ਰੋਟੀ ਦੀ ਰਾਖੀ ਕਰਨ ਵਾਸਤੇ ਮਹਿਜ਼ ਇੱਕ ਸਾਲ ਦੌਰਾਨ ਸੂਬੇ ਭਰ ਵਿੱਚ 30,598 ਦੁਧਾਰੂ ਪਸ਼ੂਆਂ ਦਾ ਬੀਮਾ ਕਰਵਾ ਕੇ ਮੀਲ ਪੱਥਰ ਸਥਾਪਤ ਕੀਤਾ ਹੈ। ਉਨਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਡੇਅਰੀ ਕਿਸਾਨਾਂ ਦੀ ਭਲਾਈ ਪ੍ਰਤੀ ਵਚਨਬੱਧ ਹੈ। ਉਨ੍ਹਾਂ ਦੱਸਿਆ ਕਿ ਵਿਭਾਗ ਦੇ ਅਧਿਕਾਰੀਆਂ ਨੂੰ ਨੌਜਵਾਨਾਂ ਨੂੰ ਡੇਅਰੀ ਫਾਰਮਿੰਗ ਬਾਰੇ ਸਰਗਰਮੀ ਨਾਲ ਜਾਗਰੂਕ ਕਰਨ ਅਤੇ ਉਨ੍ਹਾਂ ਨੂੰ ਵਿਭਾਗੀ ਸਕੀਮਾਂ ਬਾਰੇ ਜਾਣੂ ਕਰਵਾਉਣ ਲਈ ਕਿਹਾ ਗਿਆ ਹੈ ਤਾਂ ਜੋ ਜ਼ਮੀਨੀ ਪੱਧਰ ’ਤੇ ਲੋਕ ਇਸ ਦਾ ਵੱਧ ਤੋਂ ਵੱਧ ਲਾਭ ਉਠਾ ਸਕਣ। ਵਿਧਾਇਕ ਸ਼ੈਰੀ ਕਲਸੀ ਨੇ ਦੱਸਿਆ ਕਿ ਕੌਮੀ ਪਸ਼ੂਧਨ ਮਿਸ਼ਨ ਦੀ ਜੋਖਮ ਪ੍ਰਬੰਧਨ ਅਤੇ ਪਸ਼ੂਧਨ ਬੀਮਾ ਯੋਜਨਾ ਵੱਧ ਤੋਂ ਵੱਧ 70,000 ਰੁਪਏ ਪ੍ਰਤੀ ਪਸ਼ੂ ਕਲੇਮ ਸੀ...
ਸਿਹਤ ਮੰਤਰੀ ਵੱਲੋਂ ਘਰ-ਘਰ ਜਾ ਕੇ ਡੇਂਗੂ ਲਾਰਵਾ ਦੀ ਚੈਕਿੰਗ; ਲੋਕਾਂ ਨੂੰ ਕੀਤਾ ਜਾਗਰੂਕ

ਸਿਹਤ ਮੰਤਰੀ ਵੱਲੋਂ ਘਰ-ਘਰ ਜਾ ਕੇ ਡੇਂਗੂ ਲਾਰਵਾ ਦੀ ਚੈਕਿੰਗ; ਲੋਕਾਂ ਨੂੰ ਕੀਤਾ ਜਾਗਰੂਕ

National, Politics, Punjab
ਪਟਿਆਲਾ, 27 ਜੂਨ:                    ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਸੂਬਾ ਵਾਸੀਆਂ ਨੂੰ ਡੇਂਗੂ, ਚਿਕਨਗੁਨੀਆ ਤੇ ਮਲੇਰੀਆ ਵਰਗੀਆਂ ਘਾਤਕ ਬਿਮਾਰੀਆਂ ਤੋਂ ਬਚਾਉਣ ਲਈ 'ਹਰ ਸ਼ੁੱਕਰਵਾਰ ਡੇਂਗੂ 'ਤੇ ਵਾਰ' ਤਹਿਤ ਸੂਬੇ ਦੇ ਵੱਖ ਵੱਖ ਜ਼ਿਲ੍ਹਿਆਂ 'ਚ ਜਾ ਕੇ ਲੋਕਾਂ ਨੂੰ ਜਾਗਰੂਕ ਕਰ ਰਹੇ ਹਨ, ਇਸੇ ਲੜੀ ਤਹਿਤ ਅੱਜ ਉਨ੍ਹਾਂ ਪਟਿਆਲਾ ਦੇ ਰਣਜੀਤ ਨਗਰ ਵਿਖੇ ਸਿਹਤ ਵਿਭਾਗ ਦੀਆਂ ਟੀਮਾਂ ਨਾਲ ਘਰ ਘਰ ਜਾ ਕੇ ਡੇਂਗੂ ਦਾ ਲਾਰਵਾ ਲੱਭਿਆ ਤੇ ਉਸ ਨੂੰ ਨਸ਼ਟ ਕਰਵਾਉਣ ਦੇ ਨਾਲ ਨਾਲ ਲੋਕਾਂ ਨੂੰ ਇਸ ਪ੍ਰਤੀ ਜਾਗਰੂਕ ਕੀਤਾ।                 ਆਪਣੇ ਦੌਰੇ ਦੌਰਾਨ ਡਾ. ਬਲਬੀਰ ਸਿੰਘ ਨੇ ਰਣਜੀਤ ਨਗਰ ਵਾਸੀਆਂ ਨੂੰ ਡੇਂਗੂ ਤੋਂ ਬਚਾਅ ਲਈ 'ਹਰ ਸ਼ੁੱਕਰਵਾਰ ਡੇਂਗੂ 'ਤੇ ਵਾਰ' ਮੁਹਿੰਮ ਦੇ ਮਕਸਦ ਬਾਰੇ ਦੱਸਦਿਆਂ ਕਿਹਾ ਕਿ ਜੇਕਰ ਹਫ਼ਤੇ 'ਚ ਇਕ ਦਿਨ ਪਾਣੀ ਨਾਲ ਭਰੀਆਂ ਥਾਵਾਂ ਨੂੰ ਖਾਲੀ ਕਰ ਦਿੱਤਾ ਜਾਵੇ ਤਾਂ ਡੇਂਗੂ ਦਾ ਲਾਰਵਾ ਪਨਪ ਨਹੀਂ ਸਕੇਗਾ ਤੇ ਲੋਕ ਮੱਛਰਾਂ ਤੋਂ ਹੋਣ ਵਾਲੀਆਂ ਬਿਮਾਰੀਆਂ ਤੋਂ ਬਚ ਸਕਣਗੇ। ਇਸ ਮੌਕੇ ਉਨ੍ਹਾਂ ਦੇ ਨਾਲ ਸਿਵਲ ਸਰਜਨ ਡਾ. ਜਗਪਾਲਇੰਦਰ ਸਿੰਘ ਵੀ ਮੌਜੂਦ ਸਨ।  ...
ਨੌਜਵਾਨਾਂ ਨੂੰ ਨਸ਼ਿਆਂ ਦੀ ਗ੍ਰਿਫਤ ਵਿੱਚੋਂ ਜਲਦੀ ਕੱਢਣ ਲਈ ਨਸ਼ਾ ਛੁਡਾਊ ਕੇਂਦਰਾਂ ਨੂੰ ਕੀਤਾ ਜਾ ਰਿਹੈ ਮਜਬੂਤ-ਵਿਧਾਇਕ ਦਵਿੰਦਰਜੀਤ ਸਿੰਘ

ਨੌਜਵਾਨਾਂ ਨੂੰ ਨਸ਼ਿਆਂ ਦੀ ਗ੍ਰਿਫਤ ਵਿੱਚੋਂ ਜਲਦੀ ਕੱਢਣ ਲਈ ਨਸ਼ਾ ਛੁਡਾਊ ਕੇਂਦਰਾਂ ਨੂੰ ਕੀਤਾ ਜਾ ਰਿਹੈ ਮਜਬੂਤ-ਵਿਧਾਇਕ ਦਵਿੰਦਰਜੀਤ ਸਿੰਘ

National, Politics, Punjab
ਮੋਗਾ, 27 ਜੂਨ,           ਜ਼ਿਲ੍ਹਾ ਪ੍ਰਸ਼ਾਸ਼ਨ ਮੋਗਾ ਵੱਲੋਂ ਜਿਲ੍ਹਾ ਸਮਾਜਿਕ ਸੁਰੱਖਿਆ ਵਿਭਾਗ ਦੇ ਸਹਿਯੋਗ ਨਾਲ ਨਸ਼ਾ ਛੁਡਾਊ ਕੇਂਦਰ ਜਨੇਰ ਵਿਖੇ ਅੰਤਰ ਰਾਸ਼ਟਰੀ ਨਸ਼ਾ ਰੋਕਥਾਮ ਦਿਵਸ ਮੌਕੇ ਜਿਲ੍ਹਾ ਪੱਧਰੀ ਸਮਾਗਮ ਦਾ ਆਯੋਜਨ ਕੀਤਾ ਜਿਸ ਵਿੱਚ ਵਿਧਾਇਕ ਧਰਮਕੋਟ ਸ੍ਰ. ਦਵਿੰਦਰਜੀਤ ਸਿੰਘ ਲਾਡੀ ਢੋਂਸ ਮੁੱਖ ਮਹਿਮਾਨ ਵਜੋਂ ਪਹੁੰਚੇ ਅਤੇ ਸਮਾਗਮ ਦੀ ਅਗਵਾਈ ਸਹਾਇਕ ਕਮਿਸ਼ਨਰ (ਜ) ਸ਼੍ਰੀ ਹਿਤੇਸ਼ਵੀਰ ਗੁਪਤਾ ਨੇ ਕੀਤੀ।           ਵਿਧਾਇਕ ਸ੍ਰ. ਦਵਿੰਦਰਜੀਤ ਸਿੰਘ ਲਾਡੀ ਢੋਂਸ ਨੇ ਦੱਸਿਆ ਕਿ ਕਿਸੇ ਵੀ ਨਸ਼ਾ ਕਰਨ ਵਾਲੇ ਬਿਮਾਰ ਵਿਅਕਤੀ ਨਾਲ ਵਿਤਕਰਾ ਜਾਂ ਘਿਰਣਾ ਨਹੀਂ ਕਰਨੀ ਚਾਹੀਦੀ ਸਗੋਂ ਉਸਦਾ ਸਹਿਯੋਗ ਕਰਕੇ ਉਸਨੂੰ ਹੌਂਸਲੇ ਨਾਲ, ਉਤਸ਼ਾਹਿਤ ਕਰਕੇ ਨਸ਼ਾ ਛੁਡਾਊ ਕੇਂਦਰ ਜਾਂ ਕਿਸੇ ਨੇੜੇ ਦੀ ਸਿਹਤ ਸੰਸਥਾ ਵਿੱਚ ਪਹੁੰਚਾਉਣ ਲਈ ਮਦਦ ਕਰਨੀ ਚਾਹੀਦੀ ਹੈ। ਉਹਨਾਂ ਦੱਸਿਆ ਕਿ ਸਰਕਾਰ ਵੱਲੋਂ ਸੂਬੇ ਭਰ ਵਿੱਚ ਚੱਲ ਰਹੇ ਸਰਕਾਰੀ ਓਟ ਕੇਂਦਰ, ਨਸ਼ਾ ਛੁਡਾਊ ਕੇਂਦਰ ਅਤੇ ਮੁੜ ਵਸੇਬਾ ਕੇਂਦਰਾਂ ਨੂੰ ਸਫ਼ਲਤਾ-ਪੂਰਵਕ ਢੰਗ ਨਾਲ਼ ਚਲਾਇਆ ਜਾ ਰਿਹਾ ਹੈ ਅਤੇ ਇਹਨਾਂ ਦੀ ਹੋਰ ਮਜਬੂਤੀ ਲਈ ਵੀ ਯਤਨ ਜਾਰੀ ਹਨ। ਇਨ੍ਹਾਂ ਕੇਂਦਰਾ ਵਿਚ ...
100 ਪੁਲਿਸ ਕਰਮੀਆਂ ਦੀਆਂ ਟੀਮਾਂ ਬਣਾ ਕੇ, ਮੋਗਾ ਪੁਲਿਸ ਨੇ ਚਲਾਇਆ ਕਾਸੋ ਆਪਰੇਸ਼ਨ

100 ਪੁਲਿਸ ਕਰਮੀਆਂ ਦੀਆਂ ਟੀਮਾਂ ਬਣਾ ਕੇ, ਮੋਗਾ ਪੁਲਿਸ ਨੇ ਚਲਾਇਆ ਕਾਸੋ ਆਪਰੇਸ਼ਨ

Crime, National, Politics, Punjab
ਮੋਗਾ, 27 ਜੂਨ,                          ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਪੰਜਾਬ ਪੁਲਿਸ ਵੱਲੋਂ ਨਸ਼ਿਆਂ ਦੀ ਰੋਕਥਾਮ ਅਤੇ ਸਮਾਜ ਦੇ ਮਾੜੇ ਅਨਸਰਾਂ ਨੂੰ ਕਾਬੂ ਕਰਨ ਲਈ ਜਾਰੀ ਮੁਹਿੰਮ "ਯੁੱਧ ਨਸ਼ਿਆਂ ਵਿਰੁੱਧ" ਤਹਿਤ ਅੱਜ ਮੋਗਾ ਵਿਖੇ ਵਿਸ਼ੇਸ਼ ਘੇਰਾਬੰਦੀ ਅਤੇ ਸਰਚ ਅਪਰੇਸ਼ਨ (ਕਾਸੋ) ਚਲਾਇਆ ਗਿਆ। ਸ਼੍ਰੀ ਅਜੇ ਗਾਂਧੀ ਐਸ.ਐਸ.ਪੀ. ਮੋਗਾ ਦੇ ਦਿਸ਼ਾ ਨਿਰਦੇਸ਼ਾਂ ਅਤੇ ਸ਼੍ਰੀ ਗੁਰਪ੍ਰੀਤ ਸਿੰਘ ਉਪ ਕਪਤਾਨ ਪੁਲਿਸ ਸਿਟੀ ਮੋਗਾ ਦੀ ਅਗਵਾਈ ਵਿੱਚ ਸਵੇਰ 6 ਵਜੇ ਤੋ 10 ਵਜੇ ਤੱਕ ਸਬ-ਡਵੀਜਨ ਸਿਟੀ ਮੋਗਾ ਵਿੱਚ  ਇਹ ਸਰਚ ਅਪ੍ਰੇਸ਼ਨ ਚਲਾਇਆ ਗਿਆ। ਇਸ ਅਪ੍ਰੇਸ਼ਨ ਦੌਰਾਨ 100 ਦੇ ਕਰੀਬ ਪੁਲਿਸ ਕਰਮਚਾਰੀਆਂ ਵੱਲੋਂ ਵੱਖ-ਵੱਖ ਟੀਮਾਂ ਬਣਾ ਕੇ ਸਬ-ਡਵੀਜਨ ਸਿਟੀ ਮੋਗਾ ਦੇ ਹੋਟਸਪੋਟ ਏਰੀਆ ਐਮ.ਪੀ. ਬਸਤੀ, ਇੰਦਰਾ ਕਾਲੋਨੀ ਅਤੇ ਸਾਧਾਂ ਵਾਲੀ ਬਸਤੀ ਵਿੱਚ ਕਾਸੋ ਅਪਰੇਸ਼ਨ ਅਧੀਨ ਚੈਕਿੰਗ ਕੀਤੀ। ਐਸ.ਐਸ.ਪੀ. ਮੋਗਾ ਸ਼੍ਰੀ ਅਜੇ ਗਾਂਧੀ ਨੇ ਦੱਸਿਆ ਕਿ ਇਸ ਚੈਕਿੰਗ ਦੌਰਾਨ 30 ਸ਼ੱਕੀ ਵਿਅਕਤੀਆਂ ਦੇ ਘਰਾਂ ਅਤੇ ਉਹਨਾਂ ਦੇ ਸ਼ੱਕੀ ਟਿਕਾਣਿਆਂ ਦੀ ਤਲਾਸ਼ੀ ਕੀਤੀ। ਸ਼ੱਕੀ ਵਿਅਕਤੀਆਂ ਦੀ ਪੁੱਛਗਿੱਛ ਕੀਤੀ ਜਾ ਰਹੀ ਹੈ, ਇਸ ਤੋਂ ਇ...
ਭਾਰਤ ਦੀ ਰਾਜਨੀਤੀ ਵਿਚ ਅੱਜ ਤੋ ਹੋਈ ਨਵੇ ਅਧਿਆਏ ਦੀ ਸੁਰੂਆਤ- ਹਰਜੋਤ ਬੈਂਸ

ਭਾਰਤ ਦੀ ਰਾਜਨੀਤੀ ਵਿਚ ਅੱਜ ਤੋ ਹੋਈ ਨਵੇ ਅਧਿਆਏ ਦੀ ਸੁਰੂਆਤ- ਹਰਜੋਤ ਬੈਂਸ

National, Politics, Punjab
ਨੰਗਲ 23 ਜੂਨ () ਸ.ਹਰਜੋਤ ਸਿੰਘ ਬੈਂਸ ਕੈਬਨਿਟ ਮੰਤਰੀ ਨੇ ਕਿਹਾ ਹੈ ਕਿ ਅੱਜ ਦੇਸ਼ ਦੀ ਰਾਜਨੀਤੀ ਵਿੱਚ ਨਵੇ ਅਧਿਆਏ ਦੀ ਸੁਰੂਆਤ ਹੋਈ ਹੈ। ਪੰਜਾਬ ਦੀ ਸਭ ਤੋ ਅਰਬਨ ਲੁਧਿਆਣਾ ਪੱਛਮੀ ਵਿਧਾਨ ਸਭਾ ਸੀਟ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਸ੍ਰੀ ਸੰਜੀਵ ਅਰੋੜਾ ਨੂੰ ਮਿਸਾਲੀ ਜਿੱਤ ਮਿਲੀ ਹੈ, ਉਸ ਦੇ ਨਾਲ ਹੀ ਗੁਜਰਾਤ ਵਿੱਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਨੇ ਵੱਡੇ ਫਰਕ ਨਾਲ ਜਿੱਤ ਹਾਸਲ ਕੀਤੀ ਹੈ। ਗੁਜਰਾਤ ਉਹ ਭੂਮੀ ਹੈ, ਜਿਸ ਨੂੰ ਭਾਰਤੀ ਜਨਤਾ ਪਾਰਟੀ ਦੀ ਜਨਮ ਭੂਮੀ ਕਿਹਾ ਜਾਂਦਾ ਹੈ, ਦੇਸ਼ ਦੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਅਤੇ ਗ੍ਰਹਿ ਮੰਤਰੀ ਸ੍ਰੀ ਅਮਿਤ ਸ਼ਾਹ ਦੀ ਆਪਣੀ ਭੂਮੀ ਜਿਸ ਤੇ ਪਿਛਲੇ 25 ਸਾਲ ਤੋਂ ਭਾਂਜਪਾ ਦਾ ਸਾਸ਼ਨ ਹੈ, ਉਥੇ ਆਮ ਆਦਮੀ ਪਾਰਟੀ ਨੇ ਆਪਣਾ ਪ੍ਰਚੱਡ ਲਹਿਰਾ ਕੇ ਦੇਸ਼ ਦੀ ਰਾਜਨੀਤੀ ਵਿੱਚ ਨਵੇ ਬਦਲਾਓ ਦਾ ਮੁੱਢ ਬੰਨਿਆ ਹੈ। ਜਿਸ ਦੇ ਲਈ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਸ੍ਰੀ ਅਰਵਿੰਦ ਕੇਜਰੀਵਾਲ, ਮੁੱਖ ਮੰਤਰੀ ਸ.ਭਗਵੰਤ ਸਿੰਘ ਮਾਨ ਅਤੇ ਦੇਸ਼ ਦਾ ਹਰ ਆਮ ਆਦਮੀ ਪਾਰਟੀ ਦੀ ਸੋਚ ਤੇ ਪਹਿਰਾ ਦੇਣ ਵਾਲਾ ਵੋਟਰ/ਨਾਗਰਿਕ ਵਧਾਈ ਦਾ ਪਾਤਰ ਹੈ। ਅੱਜ ਨੰਗਲ ਵਿੱਚ ਇੱਕ ਵਾਈਕ ਰੈਲੀ...
ਦੁਰਵਰਤੋਂ ਨੂੰ ਰੋਕਣ ਲਈ ਡਿਪਟੀ ਕਮਿਸ਼ਨਰ ਨੇ ਮਿਥੇਨੋਲ ਦੀ ਕੋਰੀਅਰ ਰਾਹੀਂ ਵਿਕਰੀ ’ਤੇ ਰੋਕ ਲਾਈ

ਦੁਰਵਰਤੋਂ ਨੂੰ ਰੋਕਣ ਲਈ ਡਿਪਟੀ ਕਮਿਸ਼ਨਰ ਨੇ ਮਿਥੇਨੋਲ ਦੀ ਕੋਰੀਅਰ ਰਾਹੀਂ ਵਿਕਰੀ ’ਤੇ ਰੋਕ ਲਾਈ

National, Politics, Punjab
ਜਲੰਧਰ, 23 ਜੂਨ :  ਖਤਰਨਾਕ ਰਾਸਾਇਣਾਂ ਦੀ ਦੁਰਵਰਤੋਂ ਨੂੰ ਰੋਕਣ ਲਈ ਇਕ ਫੈਸਲਾਕੁੰਨ ਕਦਮ ਚੁੱਕਦਿਆਂ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਜਲੰਧਰ ਜ਼ਿਲ੍ਹੇ ਵਿੱਚ ਕੋਰੀਅਰ ਸੇਵਾਵਾਂ ਰਾਹੀਂ ਮਿਥਾਈਲ ਅਲਕੋਹਲ (ਮਿਥੇਨੋਲ) ਦੀ ਵਿਕਰੀ ਅਤੇ ਡਲਿਵਰੀ 'ਤੇ ਸਖ਼ਤ ਪਾਬੰਦੀ ਲਗਾ ਦਿੱਤੀ ਹੈ। ਇਹ ਨਿਰਦੇਸ਼ ਇਸ ਜ਼ਹਿਰੀਲੇ ਪਦਾਰਥ ਦੇ ਗੈਰ-ਕਾਨੂੰਨੀ ਵਪਾਰ ਅਤੇ ਸੰਭਾਵੀ ਦੁਰਵਰਤੋਂ ਬਾਰੇ ਵਧ ਰਹੀਆਂ ਚਿੰਤਾਵਾਂ ਦੇ ਮੱਦੇਨਜ਼ਰ ਜਾਰੀ ਕੀਤੇ ਗਏ ਹਨ। ਇੱਕ ਸਮੀਖਿਆ ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਸਾਰੇ ਉਪ ਮੰਡਲ ਮੈਜਿਸਟ੍ਰੇਟਸ (ਐਸ.ਡੀ.ਐਮਜ਼) ਨੂੰ ਆਪੋ-ਆਪਣੇ ਅਧਿਕਾਰ ਖੇਤਰਾਂ ਵਿੱਚ ਮਿਥੇਨੋਲ ਦੀ ਵਿਕਰੀ ਅਤੇ ਵੰਡ ’ਤੇ ਨੇੜਿਓਂ ਨਜ਼ਰ ਰੱਖਣ ਅਤੇ ਨਿਯਮਤ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਨੇ ਰਸਾਇਣ ਦੀ ਅਣ-ਅਧਿਕਾਰਤ ਅਤੇ ਬਿਨਾਂ ਲਾਇਸੈਂਸ ਤੋਂ ਵਿਕਰੀ, ਖਾਸ ਕਰ ਕੋਰੀਅਰ ਸੇਵਾਵਾਂ ਦੀ ਆੜ ਵਿੱਚ ਹੋਣ ਵਾਲੀ ਵਿਕਰੀ, ਨੂੰ ਰੋਕਣ ਦੀ ਮਹੱਤਤਾ 'ਤੇ ਜ਼ੋਰ ਦਿੱਤਾ। ਡਿਪਟੀ ਕਮਿਸ਼ਨਰ ਨੇ ਮਿਥੇਨੋਲ ਦਾ ਕਾਰੋਬਾਰ ਕਰਨ ਵਾਲੇ ਗੈਰ-ਲਾਇਸੈਂਸਸ਼ੁਦਾ ਵਪਾਰੀਆਂ ਦੀ ਪਛਾਣ ਕਰਨ, ਇਸਨੂੰ ਸਟਾਕ ਕਰਨ ਅਤੇ ਵੇਚਣ ਦੀ ਪ੍ਰਵ...
ਸਿਹਤ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਸਿਵਲ ਹਸਪਤਾਲ ਲੁਧਿਆਣਾ ਦਾ ਦੌਰਾ, ਬੇਤਰੀਨ ਸਿਹਤ ਸੇਵਾਵਾਂ ਲਈ ਦਿੱਤੇ ਸਖਤ ਹੁਕਮ

ਸਿਹਤ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਸਿਵਲ ਹਸਪਤਾਲ ਲੁਧਿਆਣਾ ਦਾ ਦੌਰਾ, ਬੇਤਰੀਨ ਸਿਹਤ ਸੇਵਾਵਾਂ ਲਈ ਦਿੱਤੇ ਸਖਤ ਹੁਕਮ

National, Politics, Punjab
ਲੁਧਿਆਣਾ, 23 ਜੂਨ 2025 ਅੱਜ ਪੰਜਾਬ ਦੇ ਮਾਣਯੋਗ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਸਿਵਲ ਹਸਪਤਾਲ ਲੁਧਿਆਣਾ ਦਾ ਦੌਰਾ ਕੀਤਾ ਤਾਂ ਜੋ ਇੱਥੇ ਦੀਆਂ ਸਹੂਲਤਾਂ ਅਤੇ ਮਰੀਜ਼ਾਂ ਨੂੰ ਦਿੱਤੀਆਂ ਜਾ ਰਹੀਆਂ ਸਿਹਤ ਸੇਵਾਵਾਂ ਦੀ ਗੁਣਵੱਤਾ ਦੀ ਸਮੀਖਿਆ ਕੀਤੀ ਜਾ ਸਕੇ। ਇਸ ਦੌਰਾਨ ਉਨ੍ਹਾਂ ਨੇ ਹਾਲੀਆ ਚੋਰੀ ਦੀਆਂ ਘਟਨਾਵਾਂ, ਵਿਸ਼ੇਸ਼ ਕਰਕੇ ਪਾਣੀ ਵਾਲੀਆਂ ਟੈਂਕੀਆਂ ਦੇ ਢੱਕਣ ਚੋਰੀ ਹੋਣ ਦੇ ਮਾਮਲੇ ਦੀ ਗੰਭੀਰ ਨੋਟਿਸ ਲੈਂਦੇ ਹੋਏ ਤੁਰੰਤ ਪੁਲਿਸ ਅਧਿਕਾਰੀਆਂ ਨੂੰ ਕਸੂਰਵਾਰਾਂ ਨੂੰ ਜਲਦੀ ਗ੍ਰਿਫ਼ਤਾਰ ਕਰਨ ਦੇ ਆਦੇਸ਼ ਜਾਰੀ ਕੀਤੇ। ਉਨ੍ਹਾਂ ਨੇ ਸਰਵਜਨਕ ਸਿਹਤ ਸੰਸਥਾਵਾਂ ਵਿੱਚ ਕਿਸੇ ਵੀ ਤਰ੍ਹਾਂ ਦੀ ਲਾਪਰਵਾਹੀ ਜਾਂ ਭ੍ਰਿਸ਼ਟਾਚਾਰ ਨੂੰ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ । ਸਿਹਤ ਮੰਤਰੀ ਨੇ ਹਸਪਤਾਲ ਦੇ ਵੱਖ-ਵੱਖ ਵਾਰਡਾਂ ਦਾ ਦੌਰਾ ਕਰਦਿਆਂ ਮਰੀਜ਼ਾਂ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨਾਲ ਰਾਬਤਾ ਕਰਕੇ ਸਿੱਧਾ ਫੀਡਬੈਕ ਲਿਆ। ਉਨ੍ਹਾਂ ਨੇ ਲੋਕਾਂ ਨੂੰ ਯਕੀਨ ਦਿਵਾਇਆ ਕਿ ਸਰਕਾਰ ਸਿਹਤ ਸੰਰਚਨਾ ਨੂੰ ਬਿਹਤਰ ਬਣਾਉਣ ਅਤੇ ਹਰ ਕਿਸੇ ਲਈ ਗੁਣਵੱਤਾਪੂਰਕ ਇਲਾਜ ਸੂਨਿਸ਼ਚਤ ਕਰਨ ਲਈ ਵਚਨਬੱਧ ਹੈ। ...
20000 ਰੁਪਏ ਰਿਸ਼ਵਤ ਲੈਂਦਾ ਬਲਾਕ ਸੰਮਤੀ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

20000 ਰੁਪਏ ਰਿਸ਼ਵਤ ਲੈਂਦਾ ਬਲਾਕ ਸੰਮਤੀ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

Crime, National, Politics, Punjab
ਚੰਡੀਗੜ੍ਹ, 23 ਜੂਨ : ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਆਪਣੀ ਮੁਹਿੰਮ ਦੌਰਾਨ ਬਲਾਕ ਵਿਕਾਸ ਅਤੇ ਪੰਚਾਇਤ ਅਫ਼ਸਰ (ਬੀਡੀਪੀਓ) ਦਫ਼ਤਰ, ਗੁਰਦਾਸਪੁਰ ਵਿਖੇ ਤਾਇਨਾਤ ਬਲਾਕ ਸੰਮਤੀ ਪਟਵਾਰੀ ਨਿਸ਼ਾਨ ਸਿੰਘ ਨੂੰ 20000 ਰੁਪਏ ਰਿਸ਼ਵਤ ਮੰਗਣ ਅਤੇ ਲੈਣ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦੇ ਹੋਏ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਕਿਹਾ ਕਿ ਇਹ ਗ੍ਰਿਫ਼ਤਾਰੀ ਗੁਰਦਾਸਪੁਰ ਦੇ ਪਿੰਡ ਬੱਬਰੀ ਨੰਗਲ ਦੀ ਵਸਨੀਕ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਤੋਂ ਬਾਅਦ ਕੀਤੀ ਗਈ ਹੈ। ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੱਸਿਆ ਹੈ ਕਿ ਉਹ ਗ੍ਰਾਮ ਪੰਚਾਇਤ ਬੱਬਰੀ ਨੰਗਲ ਦੀ ਮੌਜੂਦਾ ਪੰਚਾਇਤ ਮੈਂਬਰ ਹੈ ਅਤੇ ਉਸਦਾ ਪਤੀ ਪਿਛਲੇ 50 ਸਾਲਾਂ ਤੋਂ ਪਿੰਡ ਦੀ ਸ਼ਾਮਲਾਤ ਦੀ ਕੁੱਲ 25 ਏਕੜ ਜ਼ਮੀਨ ਵਿੱਚੋਂ ਲਗਭਗ 22 ਕਨਾਲ ਅਤੇ 11 ਮਰਲੇ ਜ਼ਮੀਨ ’ਤੇ ਖੇਤੀ ਕਰ ਰਿਹਾ ਹੈ ਅਤੇ ਉਕਤ ਜ਼ਮੀਨ ਦੀ ਜ਼ਮੀਨੀ ਮਾਲਕੀ (ਗਿਰਦਾਵਰੀ) ਵੀ ਉਸਦੇ ਨਾਮ ’ਤੇ ਹੀ ਦਰਜ ਹੈ। ਸ਼ਿਕਾਇਤਕਰਤਾ ਨੇ ਅੱਗੇ ਦੱਸਿਆ ਕਿ ਇੱਕ ਸ਼ਿਕਾਇਤ ਦੇ ਆਧਾਰ ’ਤੇ, ਬੀਡੀਪੀਓ ਦਫ਼ਤਰ ਨੇ ਉਸਨੂੰ ਇਸ ਸਬੰਧ ਵਿੱਚ ...