ਮਾਨ ਸਰਕਾਰ ਬਾਲ ਸੁਰੱਖਿਆ ਪ੍ਰਤੀ ਵਚਨਬੱਧ; ਪੰਜਾਬ ’ਚ ਬਾਲ ਭਿਖਿਆ ਦੇ ਖ਼ਾਤਮੇ ਲਈ ਸਰਕਾਰ ਦਾ ਸਖ਼ਤ ਐਕਸ਼ਨ, ਬੈਗਰੀ ਐਕਟ ‘ਚ ਹੋਵੇਗੀ ਸੋਧ :-ਡਾ ਬਲਜੀਤ ਕੌਰ
ਚੰਡੀਗੜ੍ਹ, 21 ਜੂਨ :
ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਜਿੱਥੇ ਬਾਲ ਸੁਰੱਖਿਆ ਪ੍ਰਤੀ ਵਚਨਬੱਧ ਹੈ, ਉਥੇ ਹੀ ਬੱਚਿਆਂ ਨੂੰ ਭੀਖ ਮੰਗਣ ਦੀ ਭੈੜੀ ਸਮਾਜਿਕ ਕੁਰੀਤੀ ਤੋਂ ਬਚਾਉਣ ਲਈ ਬੇਹਦ ਸੰਵੇਦਨਸ਼ੀਲ ਅਤੇ ਸਖ਼ਤ ਰਵੱਈਆ ਅਪਣਾ ਰਹੀ ਹੈ। ਇਸ ਦਿਸ਼ਾ ਵੱਲ ਵੱਡਾ ਕਦਮ ਚੁੱਕਦਿਆਂ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਐਲਾਨ ਕੀਤਾ ਹੈ ਕਿ ਪੰਜਾਬ ਬੈਗਰੀ ਐਕਟ (1971) ਵਿੱਚ ਸੋਧਾਂ ਕੀਤੀਆਂ ਜਾਣਗੀਆਂ, ਜਿਨ੍ਹਾਂ ਰਾਹੀਂ ਰੋਡ ਲਾਈਟਾਂ ਅਤੇ ਚੌਂਕਾਂ 'ਤੇ ਭੀਖ ਮੰਗਵਾਉਣ ਵਾਲੇ ਰੈਕੇਟਾਂ, ਮਾਪਿਆਂ ਜਾਂ ਸਰਪ੍ਰਸਤਾਂ ਵਿਰੁੱਧ ਸਖ਼ਤ ਸਜ਼ਾਵਾਂ ਅਤੇ ਭਾਰੀ ਜੁਰਮਾਨਿਆਂ ਦਾ ਉਪਬੰਧ ਕੀਤਾ ਜਾਵੇਗਾ।
ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਨੇ ਰਾਜ ਦੇ ਵੱਖ-ਵੱਖ ਸ਼ਹਿਰਾਂ, ਕਸਬਿਆਂ 'ਚ ਟਰੈਫਿਕ ਲਾਈਟਾਂ ਅਤੇ ਚੌਂਕਾਂ ’ਤੇ ਭੀਖ ਮੰਗਵਾਉਣ ਵਾਲੇ ਗੁਨਾਹਗਾਰ ਰੈਕਟਾਂ ਦਾ ਪਤਾ ਲਗਾਉਣ ਲਈ ਪੁਲਿਸ ਪ੍ਰਸ਼ਾਸਨ ਦੇ ਨਾਲ ਤਾਲਮੇਲ ਕਰਕੇ ਵਿਸ਼ੇਸ਼ ਟੀਮਾਂ ਬਣਾ...








