ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ‘ਗੈਂਗਸਟਰਾਂ ’ਤੇ ਵਾਰ’ ਦੀ ਕੀਤੀ ਸ਼ੁਰੂਆਤ
ਚੰਡੀਗੜ੍ਹ, 20 ਜਨਵਰੀ:
ਸੂਬੇ ਵਿਚੋਂ ਨਸ਼ਿਆਂ ਦੇ ਖ਼ਾਤਮੇ ਲਈ ਚਲਾਈ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਦੀ ਪੁਰਜ਼ੋਰ ਸਫ਼ਲਤਾ ਤੋਂ ਬਾਅਦ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਹੁਣ ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਤਹਿਤ ਗੈਂਗਸਟਰਾਂ ਵਿਰੁੱਧ ਇੱਕ ਫੈਸਲਾਕੁੰਨ ਜੰਗ ਆਰੰਭ ਦਿੱਤੀ ਹੈ।
ਇਸ ਜੰਗ ਦਾ ਐਲਾਨ ਕਰਦਿਆਂ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਕਿਹਾ ਕਿ ਸੂਬੇ ਵਿੱਚ ਗੈਂਗਸਟਰਾਂ ਵਿਰੁੱਧ ਵੱਡੀ ਕਾਰਵਾਈ ਸ਼ੁਰੂ ਹੋ ਚੁੱਕੀ ਹੈ, ਜਿਸ ਵਿੱਚ 12000 ਪੁਲਿਸ ਮੁਲਾਜ਼ਮਾਂ ਦੀ ਨਫ਼ਰੀ ਵਾਲੀਆਂ 2000 ਪੁਲਿਸ ਟੀਮਾਂ 60 ਵਿਦੇਸ਼ੀ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ ਟਿਕਾਣਿਆਂ ’ਤੇ ਛਾਪੇਮਾਰੀ ਕਰ ਰਹੀਆਂ ਹਨ । ਉਨ੍ਹਾਂ ਕਿਹਾ ਕਿ ਇਹ ਛਾਪੇਮਾਰੀ 72 ਘੰਟੇ ਚਲਾਏ ਜਾ ਰਹੇ ‘ਆਪ੍ਰੇਸ਼ਨ ਪ੍ਰਹਾਰ’ ਦੇ ਹਿੱਸੇ ਵਜੋਂ ਕੀਤੀ ਜਾ ਰਹੀ ਹੈ।
ਅੱਜ ਇੱਥੇ ਪੰਜਾਬ ਪੁਲਿਸ ਅਫਸਰ ਇੰਸਟੀਚਿਊਟ (ਪੀਪੀਓਆਈ) ਵਿਖੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦੇ ਹੋਏ ਡੀਜੀਪੀ ਗੌਰਵ ਯਾਦਵ ਜਿਨ੍ਹਾ ਦੇ ਨਾਲ ਵਿਸ਼ੇਸ਼ ...







