ਲੋਕ ਨਿਰਮਾਣ ਵਿਭਾਗ ਵੱਲੋਂ ਬੀਤੇ ਚਾਰ ਸਾਲਾਂ ਵਿੱਚ 1464 ਕਰੋੜ ਰੁਪਏ ਦੀ ਕੀਤੀ ਗਈ ਬਚਤ: ਹਰਭਜਨ ਸਿੰਘ ਈ.ਟੀ.ਓ.
ਚੰਡੀਗੜ੍ਹ, 5 ਮਾਰਚ:
ਪੰਜਾਬ ਸਰਕਾਰ ਦੇ ਲੋਕ ਨਿਰਮਾਣ ਵਿਭਾਗ ਵੱਲੋਂ ਪਾਰਦਰਸ਼ੀ ਟੈਡਰਿੰਗ ਪ੍ਰਣਾਲੀ ਰਾਹੀਂ 1464 ਕਰੋੜ ਰੁਪਏ ਦੀ ਬੀਤੇ ਚਾਰ ਸਾਲ ਵਿੱਚ ਬਚਤ ਕੀਤੀ ਗਈ ਹੈ। ਉਕਤ ਜਾਣਕਾਰੀ ਅੱਜ ਇੱਥੇ ਪੰਜਾਬ ਦੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਵੱਲੋਂ ਦਿੱਤੀ ਗਈ।
ਉਨ੍ਹਾਂ ਦੱਸਿਆ ਕਿ ਵਿਭਾਗ ਵੱਲੋਂ ਟੈਂਡਰ ਪ੍ਰਕਿਰਿਆ ਆਰੰਭਣ ਤੋਂ ਪਹਿਲਾਂ ਦੀ ਪ੍ਰਕਿਰਿਆ ਨੂੰ ਹੋਰ ਜ਼ਿਆਦਾ ਵਿਗਿਆਨਕ ਅਤੇ ਤਰਕਸੰਗਤ ਬਣਾਉਣ ਸਦਕਾ ਇਹ ਬਚਤ ਸੰਭਵ ਹੋਈ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਨੇ 30 ਜੂਨ, 2026 ਤੱਕ ਰਾਜ ਦੀਆਂ 45,000 ਕਿਲੋਮੀਟਰ ਸੜਕਾਂ ਦਾ ਨਿਰਮਾਣ ਦਾ ਟੀਚਾ ਮਿੱਥਿਆ ਹੈ। ਜਿਸ ਵਿੱਚ 4700 ਕਿਲੋਮੀਟਰ ਨਵੀਆਂ ਸੜਕਾਂ ਦੇ ਨਿਰਮਾਣ ਦੇ ਨਾਲ-ਨਾਲ ਪੁਰਾਣੀਆਂ ਸੜਕਾਂ ਦੇ ਰੱਖ-ਰਖਾਅ ਅਤੇ ਚੌੜਾਕਰਨ ਦਾ ਕੰਮ ਵੀ ਸ਼ਾਮਲ ਹੈ। ਉਨ੍ਹਾਂ ਦੱਸਿਆ ਕਿ ਇਸ ਕੰਮ ਉਤੇ 16209 ਕਰੋੜ ਰੁਪਏ ਖਰਚ ਆਉਣਗੇ।
ਉਨ੍ਹਾਂ ਦੱਸਿਆ ਕਿ ਨਿਰਮਾਣ ਕਾਰਜਾਂ ਵਿੱਚ ਗੁਣਵਤਾ ਨੂੰ ਯਕੀਨੀ ਬਣਾਉਣ ਲਈ ਸੀ.ਐਮ. ਫਲਾਇੰਗ ਸੂਕਐਡ ਵੱਲੋਂ ਲਗਾਤਾਰ ਚੈਕਿੰਗ ਕੀਤੀ ਜਾ ਰਹੀ ਹੈ। ਇਸ ਤੋਂ ਇਲਾਵਾ ਸੜਕਾਂ ਦੇ ਨਿਰਮਾਣ ਅਤੇ ਮੁਰੰ...








