Sunday, September 27
Shadow

Politics

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿਖੇ ਅੰਤਰਰਾਸ਼ਟਰੀ ਯੋਗ ਦਿਵਸ 2025 ਮਨਾਇਆ

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿਖੇ ਅੰਤਰਰਾਸ਼ਟਰੀ ਯੋਗ ਦਿਵਸ 2025 ਮਨਾਇਆ

National, Politics, Punjab
ਚੰਡੀਗੜ੍ਹ, 21 ਜੂਨ: ਪੰਜਾਬ ਅਤੇ ਹਰਿਆਣਾ ਹਾਈ ਕੋਰਟ,  ਚੰਡੀਗੜ੍ਹ ਵਿੱਚ ਮਾਣਯੋਗ ਜਸਟਿਸ ਸ੍ਰੀ ਸ਼ੀਲ ਨਾਗੂ, ਚੀਫ ਜਸਟਿਸ, ਪੰਜਾਬ ਅਤੇ ਹਰਿਆਣਾ ਹਾਈ ਕੋਰਟ, ਚੰਡੀਗੜ੍ਹ ਦੀ ਅਗਵਾਈ ਹੇਠ ਅੱਜ ਅੰਤਰਰਾਸ਼ਟਰੀ ਯੋਗ ਦਿਵਸ 2025, ਮਨਾਇਆ ਗਿਆ। ਇਸ ਸਮਾਗਮ ਦਾ ਵਿਸ਼ਾ ‘ਯੋਗਾ ਫਾਰ ਵਨ ਅਰਥ ਵਨ ਹੈਲਥ’ ਸੀ ਅਤੇ ਇਹ ਦਿਨ ਭਾਰਤ ਸਰਕਾਰ ਦੇ ਆਯੂਸ਼ ਮੰਤਰਾਲੇ, ਨਵੀਂ ਦਿੱਲੀ ਤੋਂ ਪ੍ਰਾਪਤ ਦਿਸ਼ਾ-ਨਿਰਦੇਸ਼ਾਂ ਅਨੁਸਾਰ ਮਨਾਇਆ ਗਿਆ। ਇਸ ਦੌਰਾਨ ਮਾਣਯੋਗ ਜੱਜ ਸਾਹਿਬਾਨ, ਪੰਜਾਬ ਅਤੇ ਹਰਿਆਣਾ ਹਾਈ ਕੋਰਟ ਬਾਰ ਐਸੋਸੀਏਸ਼ਨ ਦੇ ਮੈਂਬਰਾਂ, ਹਾਈ ਕੋਰਟ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੇ ਹਿੱਸਾ ਲਿਆ ਅਤੇ ਬੜੇ ਉਤਸ਼ਾਹ ਨਾਲ ਵੱਖ-ਵੱਖ ਯੋਗ ਆਸਣ ਅਤੇ ਧਿਆਨ ਸਾਧਨਾ ਕੀਤੀ। ਇਸ ਮੌਕੇ, ਯੋਗ ਟਰੇਨਰ ਵੱਲੋਂ ਯੋਗਾ , ਜੋ ਪ੍ਰਾਚੀਨ ਭਾਰਤੀ ਪਰੰਪਰਾ ਦਾ ਇੱਕ ਅਨਮੋਲ ਖ਼ਜ਼ਾਨਾ ਹੈ , ਦੇ ਲਾਭਾਂ ਬਾਰੇ ਜਾਣੂ ਕਰਵਾਇਆ ਗਿਆ।  ਉਨ੍ਹਾਂ ਦੱਸਿਆ  ਕਿ ਯੋਗਾ ਸਰੀਰਕ ਵਿਕਾਸ ਅਤੇ ਮਾਨਸਿਕ ਰਾਹਤ ਦੇ ਨਾਲ-ਨਾਲ ਤਾਕਤ, ਲਚਕੀਲਾਪਣ ਅਤੇ ਰੋਗ-ਪ੍ਰਤੀਰੋਧਕ ਸ਼ਕਤੀ ਦੇ ਵਿਕਾਸ ਵਿੱਚ ਮਦਦ ਕਰਦਾ ਹੈ। ਮੌਜੂਦਾ ਸਮਿਆਂ ਵਿੱਚ ,ਇਸ ਦੀ ਅਹਿਮੀਅਤ ਅਤੇ ਪ੍ਰਸੰਗਿ...
ਨਵੇਂ ਭਰਤੀ ਹੋਏ ਨੌਜਵਾਨਾਂ ਨੇ ਆਪਣੀ ਕਿਸਮਤ ਬਦਲਣ ਲਈ ਮੁੱਖ ਮੰਤਰੀ ਦੀ ਕੀਤੀ ਸ਼ਲਾਘਾ

ਨਵੇਂ ਭਰਤੀ ਹੋਏ ਨੌਜਵਾਨਾਂ ਨੇ ਆਪਣੀ ਕਿਸਮਤ ਬਦਲਣ ਲਈ ਮੁੱਖ ਮੰਤਰੀ ਦੀ ਕੀਤੀ ਸ਼ਲਾਘਾ

National, Politics, Punjab
ਚੰਡੀਗੜ੍ਹ, 21 ਜੂਨ: ਨਵੇਂ ਭਰਤੀ ਹੋਏ ਨੌਜਵਾਨਾਂ ਨੇ ਯੋਗਤਾ ਦੇ ਆਧਾਰ 'ਤੇ ਨੌਕਰੀਆਂ ਪ੍ਰਦਾਨ ਕਰ ਕੇ ਉਨ੍ਹਾਂ ਦੀ ਕਿਸਮਤ ਬਦਲਣ ਲਈ ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸ਼ਲਾਘਾ ਕੀਤੀ। ਪਟਿਆਲਾ ਤੋਂ ਨਵ-ਨਿਯੁਕਤ ਸਹਾਇਕ ਪ੍ਰੋਫੈਸਰ ਡਾ. ਜਸਵਿੰਦਰ ਨੇ ਨਿਰਪੱਖ ਅਤੇ ਪਾਰਦਰਸ਼ੀ ਭਰਤੀ ਪ੍ਰਕਿਰਿਆ ਯਕੀਨੀ ਬਣਾਉਣ ਲਈ ਮੁੱਖ ਮੰਤਰੀ ਦੀ ਸ਼ਲਾਘਾ ਕੀਤੀ। ਉਸ ਨੇ ਕਿਹਾ ਕਿ ਇਹ ਉਸ ਦੇ ਅਤੇ ਉਸ ਦੇ ਪਰਿਵਾਰ ਲਈ ਇੱਕ ਸੁਪਨਾ ਸੀ। ਸੁਨਾਮ ਤੋਂ ਮਨਪ੍ਰੀਤ ਕੌਰ ਨੇ ਦੱਸਿਆ ਕਿ ਉਸ ਨੇ ਸਰਕਾਰੀ ਨੌਕਰੀ ਦੀ ਆਸ ਲਗਪਗ ਖ਼ਤਮ ਕਰ ਦਿੱਤੀ ਸੀ ਅਤੇ ਵਿਦੇਸ਼ ਜਾਣ ਲਈ ਆਈਲੈਟਸ ਦੀ ਪ੍ਰੀਖਿਆ ਵੀ ਦਿੱਤੀ ਸੀ। ਹਾਲਾਂਕਿ ਸੂਬਾ ਸਰਕਾਰ ਵੱਲੋਂ ਦਿੱਤੇ ਮੌਕੇ ਨੇ ਉਸ ਨੂੰ ਆਪਣੇ ਸੁਪਨਿਆਂ ਨੂੰ ਸਾਕਾਰ ਕਰਨ ਦੇ ਯੋਗ ਬਣਾਇਆ। ਉਸ ਨੇ ਮੁੱਖ ਮੰਤਰੀ ਦਾ ਤਹਿ ਦਿਲੋਂ ਧੰਨਵਾਦ ਕੀਤਾ। ਧਾਰ ਕਲਾਂ, ਪਠਾਨਕੋਟ ਦੇ ਕੁਨਾਲ ਠਾਕੁਰ ਨੇ ਭਰਤੀ ਪ੍ਰਕਿਰਿਆ ਨੂੰ ਪੂਰੀ ਤਰ੍ਹਾਂ ਨਿਰਪੱਖ ਅਤੇ ਪਾਰਦਰਸ਼ੀ ਦੱਸਦਿਆਂ ਇਸ ਦੀ ਸ਼ਲਾਘਾ ਕੀਤੀ। ਉਸ ਨੇ ਕਿਹਾ ਕਿ ਮੁੱਖ ਮੰਤਰੀ ਨੂੰ ਸਾਹਮਣੇ ਦੇਖਣਾ ਮਾਣ ਵਾਲੀ ਗੱਲ ਹੈ। ਉਸ ਨੇ ਕਿਹਾ...
ਸੂਬੇ ਲਈ ਇਤਿਹਾਸਕ ਪਲ: ਮੁੱਖ ਮੰਤਰੀ ਵੱਲੋਂ 54,422 ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦੇਣ ਦੀ ਪ੍ਰਕਿਰਿਆ ਮੁਕੰਮਲ

ਸੂਬੇ ਲਈ ਇਤਿਹਾਸਕ ਪਲ: ਮੁੱਖ ਮੰਤਰੀ ਵੱਲੋਂ 54,422 ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦੇਣ ਦੀ ਪ੍ਰਕਿਰਿਆ ਮੁਕੰਮਲ

National, Politics, Punjab
ਚੰਡੀਗੜ੍ਹ, 21 ਜੂਨ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਦੇ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਪ੍ਰਦਾਨ ਕਰਨ ਦੀ ਆਪਣੀ ਪਹਿਲਕਦਮੀ ਜਾਰੀ ਰੱਖਦਿਆਂ ਅੱਜ ਤੱਕ ਕੁੱਲ 54,422 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪਣ ਦੀ ਪ੍ਰਕਿਰਿਆ ਨੂੰ ਮੁਕੰਮਲ ਕੀਤਾ। ਮੁੱਖ ਮੰਤਰੀ ਨੇ ਕਿਹਾ ਕਿ ਉਹ ਅੱਜ ਇੱਥੇ 281 ਨਵੇਂ ਚੁਣੇ ਗਏ ਨੌਜਵਾਨਾਂ ਨੂੰ ਨੌਕਰੀ ਪੱਤਰ ਵੰਡਣ ਲਈ ਖੜ੍ਹੇ ਹਨ, ਜੋ ਕਿ ਨਿਰਪੱਖ ਅਤੇ ਪਾਰਦਰਸ਼ੀ ਢੰਗ ਨਾਲ ਨੌਕਰੀਆਂ ਪ੍ਰਦਾਨ ਕਰਨ ਲਈ ਸੂਬਾ ਸਰਕਾਰ ਦੀ ਵਚਨਬੱਧਤਾ ਦਾ ਪ੍ਰਮਾਣ ਹੈ। ਨਿਯੁਕਤੀ ਪੱਤਰ ਵੰਡਣ ਤੋਂ ਬਾਅਦ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਦੀਆਂ ਭ੍ਰਿਸ਼ਟ ਅਤੇ ਪਿਛਾਂਹਖਿੱਚੂ ਨੀਤੀਆਂ ਨੇ ਸੂਬੇ ਦੇ ਨੌਜਵਾਨਾਂ ਦਾ ਭਵਿੱਖ ਖ਼ਤਰੇ ਵਿੱਚ ਪਾ ਦਿੱਤਾ ਸੀ। ਉਨ੍ਹਾਂ ਕਿਹਾ ਕਿ ਬਹੁਤ ਸਾਰੇ ਨੌਜਵਾਨਾਂ ਨੂੰ ਨੌਕਰੀਆਂ ਦੇਰ ਨਾਲ ਮਿਲੀਆਂ ਕਿਉਂਕਿ ਪਿਛਲੀਆਂ ਸਰਕਾਰਾਂ ਨੇ ਰੋਜ਼ਗਾਰ ਦੇਣ ਵਿੱਚ ਕੋਈ ਦਿਲਚਸਪੀ ਨਹੀਂ ਦਿਖਾਈ, ਜਿਸ ਨਾਲ ਪੰਜਾਬ ਦੇ ਲੋਕਾਂ ਨਾਲ ਵਿਸ਼ਵਾਸਘਾਤ ਹੋਇਆ। ਭਗਵੰਤ ਸਿੰਘ ਮਾਨ ਨੇ ਅੱਗੇ ਕਿਹਾ ਕਿ ਭਾਵੇਂ ਇਨ੍ਹਾ...
ਪੰਜਾਬ ਰਾਜ ਬਾਲ ਅਧਿਕਾਰ ਕਮਿਸ਼ਨ ਵੱਲੋਂ ਸੋਸ਼ਲ ਮੀਡੀਆ ਤੇ ਲੱਚਰਤਾ ਫੈਲਾਉਣ ਵਾਲਿਆਂ ਖਿਲਾਫ਼ ਕਾਰਵਾਈ ਕਰਨ ਲਈ ਏਡੀਜੀਪੀ ਨੂੰ ਦਿੱਤੇ ਆਦੇਸ਼

ਪੰਜਾਬ ਰਾਜ ਬਾਲ ਅਧਿਕਾਰ ਕਮਿਸ਼ਨ ਵੱਲੋਂ ਸੋਸ਼ਲ ਮੀਡੀਆ ਤੇ ਲੱਚਰਤਾ ਫੈਲਾਉਣ ਵਾਲਿਆਂ ਖਿਲਾਫ਼ ਕਾਰਵਾਈ ਕਰਨ ਲਈ ਏਡੀਜੀਪੀ ਨੂੰ ਦਿੱਤੇ ਆਦੇਸ਼

National, Politics, Punjab
ਚੰਡੀਗੜ੍ਹ, 20 ਜੂਨ: ਪੰਜਾਬ ਰਾਜ ਬਾਲ ਅਧਿਕਾਰ ਕਮਿਸ਼ਨ ਵੱਲੋਂ ਇੱਕ ਪੱਤਰ ਜਾਰੀ ਕਰਦਿਆਂ ਪੰਜਾਬ ਰਾਜ ਦੇ ਐਡੀਸ਼ਨਲ ਡਾਇਰੈਕਟਰ ਜਨਰਲ ਆਫ਼ ਪੁਲਿਸ (ਸਾਈਬਰ ਕ੍ਰਾਈਮ) ਨੂੰ ਸੋਸ਼ਲ ਮੀਡੀਆ ਤੇ ਲੱਚਰਤਾ ਫੈਲਾਉਣ ਵਾਲਿਆਂ ਖਿਲਾਫ਼ ਕਾਰਵਾਈ ਲਈ ਆਦੇਸ਼ ਦਿੱਤੇ ਗਏ ਹਨ। ਪੰਜਾਬ ਰਾਜ ਬਾਲ ਅਧਿਕਾਰ ਕਮਿਸ਼ਨ ਦੇ ਚੇਅਰਮੈਨ ਸ੍ਰੀ ਕੰਵਰਦੀਪ ਸਿੰਘ ਦੇ ਹਸਾਤਖ਼ਰਾਂ ਹੇਠ ਜਾਰੀ ਪੱਤਰ ਵਿੱਚ ਕਿਹਾ ਗਿਆ ਕਿ ਸੋਸ਼ਲ ਮੀਡੀਆ ਦਾ ਪ੍ਰਭਾਵ ਬੱਚਿਆਂ ਉੱਤੇ ਦਿਨੋਂ-ਦਿਨ ਵਧਦਾ ਜਾ ਰਿਹਾ ਹੈ ਅਤੇ ਕੁਝ ਲੋਕ ਪੈਸਾ ਕਮਾਉਣ ਖਾਤਰ ਸੋਸ਼ਲ ਮੀਡੀਆ ਉਤੇ ਗ਼ਲਤ ਕੰਟੈਂਟ ਲਗਾਤਾਰ ਅਪਲੋਡ ਕਰ ਰਹੇ ਹਨ। ਜਿਸਦਾ ਬੱਚਿਆਂ ਉੱਤੇ ਮਾੜਾ ਪ੍ਰਭਾਵ ਪੈਣਾ ਯਕੀਨੀ ਹੈ। ਉਨ੍ਹਾਂ ਕਿਹਾ ਕਿ ਸੋਸਲ ਮੀਡੀਆ(ਫੇਸਬੁੱਕ, ਇੰਨਸਟਾਗ੍ਰਾਮ) ਤੇ ਲੱਚਰ ਭਾਸ਼ਾ, ਦੋ-ਅਰਥੀ ਵੀਡਿਓ, ਨਸ਼ਿਆਂ ਅਤੇ ਗੰਨ ਕਲਚਰ ਨੂੰ ਉਤਸ਼ਾਹਿਤ ਕਰਨ ਵਾਲੀਆਂ ਵੀਡਿਓਜ਼ ਨੂੰ ਤੁਰੰਤ ਪ੍ਰਭਾਵ ਨਾਲ ਸੋਸ਼ਲ ਮੀਡੀਆ ਤੋਂ ਹਟਾਉਣ ਅਤੇ ਬੈਨ ਕਰਨ ਲਈ ਕਾਰਵਾਈ ਕੀਤੀ ਜਾਵੇ। ਉਨ੍ਹਾਂ ਹਦਾਇਤ ਕੀਤੀ ਕਿ ਅਜਿਹੀ ਸਮੱਗਰੀ ਤੇ ਨਜ਼ਰ ਰੱਖਣ ਲਈ ਮੁੱਖ ਦਫਤਰ ਵਿਖੇ ਇੱਕ ਨੋਡਲ ਅਫਸਰ ਨਾਮਜ਼ਦ ਕੀਤਾ ਜਾਵੇ। ਜੇਕਰ ਅਜਿਹੇ ਕੰਟੈਂ...
ਆਪ੍ਰੇਸ਼ਨ ਸੀਲ-15: ਪੰਜਾਬ ਵਿੱਚ ਨਸ਼ਾਂ ਅਤੇ ਸ਼ਰਾਬ ਤਸਕਰਾਂ ‘ਤੇ ਨਜ਼ਰ ਰੱਖਣ ਲਈ 93 ਐਂਟਰੀ/ਐਗਜ਼ਿਟ ਪੁਆਇੰਟ ‘ਤੇ ਲਾਏ ਨਾਕੇ

ਆਪ੍ਰੇਸ਼ਨ ਸੀਲ-15: ਪੰਜਾਬ ਵਿੱਚ ਨਸ਼ਾਂ ਅਤੇ ਸ਼ਰਾਬ ਤਸਕਰਾਂ ‘ਤੇ ਨਜ਼ਰ ਰੱਖਣ ਲਈ 93 ਐਂਟਰੀ/ਐਗਜ਼ਿਟ ਪੁਆਇੰਟ ‘ਤੇ ਲਾਏ ਨਾਕੇ

National, Politics, Punjab
ਚੰਡੀਗੜ੍ਹ, 20 ਜੂਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਵਿੱਢੀ ਗਈ ਨਸ਼ਾ ਵਿਰੋਧੀ ਮੁਹਿੰਮ "ਯੁੱਧ ਨਸ਼ਿਆਂ ਵਿਰੁੱਧ" ਦਰਮਿਆਨ ਪੰਜਾਬ ਪੁਲਿਸ ਵੱਲੋਂ ਅੱਜ ਇੱਕ ਵਿਸ਼ੇਸ਼ ਆਪ੍ਰੇਸ਼ਨ 'ਓਪੀਐਸ ਸੀਲ-15' ਚਲਾਇਆ ਗਿਆ, ਜਿਸ ਦੌਰਾਨ ਨਸ਼ਿਆਂ ਅਤੇ ਸ਼ਰਾਬ ਦੀ ਤਸਕਰੀ 'ਤੇ ਨਜ਼ਰ ਰੱਖਣ ਦੇ ਉਦੇਸ਼ ਨਾਲ ਸਰਹੱਦੀ ਰਾਜ ਪੰਜਾਬ ਵਿੱਚ ਦਾਖਲ ਹੋਣ ਜਾਂ ਇਥੋਂ ਬਾਹਰ ਜਾਣ ਵਾਲੇ ਸਾਰੇ ਵਾਹਨਾਂ ਦੀ ਜਾਂਚ ਕੀਤੀ ਗਈ। ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ 'ਤੇ ਸਾਰੇ ਜ਼ਿਲ੍ਹਿਆਂ ਵਿੱਚ ਸਵੇਰੇ 6 ਵਜੇ ਤੋਂ ਦੁਪਹਿਰ 2 ਵਜੇ ਤੱਕ ਇੱਕੋ ਸਮੇਂ ਚਲਾਏ ਗਏ ਇਸ ਆਪ੍ਰੇਸ਼ਨ ਦੌਰਾਨ ਸਰਹੱਦੀ ਜ਼ਿਲ੍ਹਿਆਂ ਦੇ ਸਾਰੇ ਐਸਐਸਪੀਜ਼ ਨੂੰ ਜ਼ਿਲ੍ਹਿਆਂ ਦੀਆਂ ਰਣਨੀਤਕ ਥਾਵਾਂ 'ਤੇ ਸਾਂਝੇ ਨਾਕੇ ਲਾਉਣ ਦੇ ਨਾਲ-ਨਾਲ ਗਜ਼ਟਿਡ ਅਧਿਕਾਰੀਆਂ/ਐਸਐਚਓਜ਼ ਦੀ ਨਿਗਰਾਨੀ ਹੇਠ ਸੀਲਿੰਗ ਪੁਆਇੰਟਾਂ 'ਤੇ ਮਜ਼ਬੂਤ 'ਨਾਕੇ' ਲਾਉਣ ਲਈ ਵੱਧ ਤੋਂ ਵੱਧ ਕਾਰਜਬਲ ਜੁਟਾਉਣ ਦੇ ਨਿਰਦੇਸ਼ ਦਿੱਤੇ ਗਏ। ਆਪ੍ਰੇਸ਼ਨ ਦੇ ਵੇਰਵੇ ਸਾਂਝੇ ਕਰਦਿਆਂ ਵਿਸ਼ੇਸ਼ ਡੀਜੀਪੀ ਕ...
ਮੋਗਾ ਵਿੱਚ ਗੈਰ-ਕਾਨੂੰਨੀ ਖਾਦ ਅਤੇ ਕੀਟਨਾਸ਼ਕ ਸਮੱਗਰੀ ਵਾਲਾ ਗੋਦਾਮ ਸੀਲ

ਮੋਗਾ ਵਿੱਚ ਗੈਰ-ਕਾਨੂੰਨੀ ਖਾਦ ਅਤੇ ਕੀਟਨਾਸ਼ਕ ਸਮੱਗਰੀ ਵਾਲਾ ਗੋਦਾਮ ਸੀਲ

National, Politics, Punjab
ਚੰਡੀਗੜ੍ਹ, 20 ਜੂਨ: ਅਣਅਧਿਕਾਰਤ ਅਤੇ ਗੈਰ-ਕਾਨੂੰਨੀ ਖੇਤੀਬਾੜੀ ਵਸਤਾਂ ਵਿਰੁੱਧ ਕਾਰਵਾਈ ਤੇਜ਼ ਕਰਦਿਆਂ ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੇ ਉੱਡਣ ਦਸਤੇ ਵੱਲੋਂ ਮੋਗਾ ਜ਼ਿਲ੍ਹੇ ਦੇ ਪਿੰਡ ਸਾਹੋਕੇ ਵਿੱਚ ਇੱਕ ਗੋਦਾਮ ਸੀਲ ਕੀਤਾ ਗਿਆ ਹੈ। ਅੱਜ ਇੱਥੇ ਇਸ ਬਾਰੇ ਜਾਣਕਾਰੀ ਸਾਂਝੀ ਕਰਦਿਆਂ ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਕੋਟਕਪੂਰਾ ਦੇ ਪਿਊਸ਼ ਗੋਇਲ ਦੁਆਰਾ ਚਲਾਏ ਜਾ ਰਹੇ ਇਸ ਗੋਦਾਮ ਵਿੱਚੋਂ ਖਾਦ ਅਤੇ ਕੀਟਨਾਸ਼ਕਾਂ ਨੂੰ ਗੈਰ-ਕਾਨੂੰਨੀ ਢੰਗ ਨਾਲ ਸਟੋਰ ਕਰਨ ਬਾਰੇ ਪਤਾ ਲੱਗਿਆ, ਜਿਸ ਉਪਰੰਤ ਉਥੇ ਪਏ ਸਟਾਕ ਨੂੰ ਜ਼ਬਤ ਕਰ ਲਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਜ਼ਬਤ ਕੀਤੀਆਂ ਗਈਆਂ ਵਸਤਾਂ ਵਿੱਚ ਜ਼ਿੰਕ ਸਲਫੇਟ ਦੇ ਪੈਕੇਟ ਵੀ ਬਰਾਮਦ ਕੀਤੇ ਗਏ ਹਨ, ਜਿਨ੍ਹਾਂ ‘ਤੇ ਮੈਨੂਫੈਕਚਰਿੰਗ ਤਰੀਕ ਅਤੇ ਬੈਚ ਨੰਬਰ ਨਹੀਂ ਸਨ, ਜੋ ਇਨ੍ਹਾਂ ਉਤਪਾਦਾਂ ਦੇ ਨਕਲੀ ਹੋਣ ਦਾ ਸ਼ੱਕ ਪੈਦਾ ਕਰਦਾ ਹੈ। ਸ. ਖੁੱਡੀਆਂ ਨੇ ਦੱਸਿਆ ਕਿ ਜਾਇੰਟ ਡਾਇਰੈਕਟਰ ਡਾ. ਨਰਿੰਦਰ ਸਿੰਘ ਬੈਨੀਪਾਲ ਅਤੇ ਮੁੱਖ ਖੇਤੀਬਾੜੀ ਅਫ਼ਸਰ ਮੋਗਾ ਡਾ. ਗੁਰਪ੍ਰੀਤ ਸਿੰਘ ਦੀ ਅਗਵਾਈ...
ਓਐਲਐਕਸ  ਰੈਂਟਲ ਫ਼ਰਾਡ ਦਾ ਪਰਦਾਫਾਸ਼; 23 ਪੀੜਤਾਂ ਨਾਲ 5 ਲੱਖ ਰੁਪਏ ਦੀ ਠੱਗੀ ਕਰਨ ਦੇ ਦੋਸ਼ ਵਿੱਚ ਇੱਕ ਵਿਅਕਤੀ ਗ੍ਰਿਫ਼ਤਾਰ

ਓਐਲਐਕਸ ਰੈਂਟਲ ਫ਼ਰਾਡ ਦਾ ਪਰਦਾਫਾਸ਼; 23 ਪੀੜਤਾਂ ਨਾਲ 5 ਲੱਖ ਰੁਪਏ ਦੀ ਠੱਗੀ ਕਰਨ ਦੇ ਦੋਸ਼ ਵਿੱਚ ਇੱਕ ਵਿਅਕਤੀ ਗ੍ਰਿਫ਼ਤਾਰ

Crime, National, Politics, Punjab
ਚੰਡੀਗੜ੍ਹ, 20 ਜੂਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ’ਤੇ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਸਾਈਬਰ ਅਪਰਾਧ ਵਿਰੁੱਧ ਅਹਿਮ ਕਾਰਵਾਈ ਕਰਦਿਆਂ ਪੰਜਾਬ ਪੁਲਿਸ ਦੇ ਰਾਜ ਸਾਈਬਰ ਅਪਰਾਧ ਪੁਲਿਸ ਸਟੇਸ਼ਨ ਨੇ ਓਐਲਐਕਸ ਰੈਂਟਲ ਫਰਾਡ  ਦੇ ਕਈ ਮਾਮਲਿਆਂ ਵਿੱਚ ਸ਼ਾਮਲ ਇੱਕ ਵਿਅਕਤੀ  ਨੂੰ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮ , ਜਿਸਦੀ  ਪਛਾਣ ਮੋਹਾਲੀ ਦੇ ਖਰੜ ਵਿੱਚ ਰਹਿਣ ਵਾਲੇ ਪਰਮਜੀਤ ਸਿੰਘ ਵਜੋਂ ਹੋਈ ਹੈ, ਨੂੰ ਇੰਸਪੈਕਟਰ ਦਲਜੀਤ ਸਿੰਘ ਨੇ, ਭਾਰਤੀ ਗ੍ਰਹਿ ਮੰਤਰਾਲੇ ਦੇ ਸਾਈਬਰ ਅਪਰਾਧ ਤਾਲਮੇਲ ਕੇਂਦਰ (ਆਈ4ਸੀ) ਦੇ ਪ੍ਰਤੀਬਿੰਬ ਪੋਰਟਲ ’ਤੇ ਰਿਪੋਰਟ ਕੀਤੇ ਗਏ ਸਾਈਬਰ ਧੋਖਾਧੜੀ ਦੇ ਅੰਕੜਿਆਂ ਦੇ ਵਿਸ਼ਲੇਸ਼ਣ ਤੋਂ ਬਾਅਦ ਗ੍ਰਿਫ਼ਤਾਰ ਕੀਤਾ। ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਨੇ ਓਐਲਐਕਸ ’ਤੇ ਜਾਅਲੀ ਕਿਰਾਇਆ ਇਸ਼ਤਿਹਾਰਾਂ ਰਾਹੀਂ ਪੰਜਾਬ, ਹਿਮਾਚਲ ਪ੍ਰਦੇਸ਼, ਹਰਿਆਣਾ, ਉੱਤਰ ਪ੍ਰਦੇਸ਼ ਅਤੇ ਜੰਮੂ-ਕਸ਼ਮੀਰ ਆਦਿ ਰਾਜਾਂ ਨਾਲ ਸਬੰਧਤ ਘੱਟੋ-ਘੱਟ 23 ਪੀੜਤਾਂ ਨਾਲ ਲਗਭਗ 5 ਲੱਖ ਰੁਪਏ ਦੀ ਠੱਗੀ ਮਾਰੀ ਹੈ। ਮੁਲਜ਼ਮ ਵਿਅਕਤੀ ਵੱਲੋਂ ਠੱਗੀ ਲਈ ...
ਸਮਾਜਿਕ ਸੁਰੱਖਿਆ ਸਕੀਮਾਂ ਅਧੀਨ ਬਜ਼ੁਰਗਾਂ ਦੀ ਪੈਨਸ਼ਨ ਲਈ ਚਾਲੂ ਸਾਲ ਦੌਰਾਨ 6175 ਕਰੋੜ ਰੁਪਏ ਦਾ ਉਪਬੰਧ:-ਡਾ ਬਲਜੀਤ ਕੌਰ

ਸਮਾਜਿਕ ਸੁਰੱਖਿਆ ਸਕੀਮਾਂ ਅਧੀਨ ਬਜ਼ੁਰਗਾਂ ਦੀ ਪੈਨਸ਼ਨ ਲਈ ਚਾਲੂ ਸਾਲ ਦੌਰਾਨ 6175 ਕਰੋੜ ਰੁਪਏ ਦਾ ਉਪਬੰਧ:-ਡਾ ਬਲਜੀਤ ਕੌਰ

National, Politics, Punjab
ਚੰਡੀਗੜ੍ਹ, 20 ਜੂਨ : ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਬਜੁਰਗਾਂ, ਮਹਿਲਾਵਾਂ ਅਤੇ ਬੱਚਿਆਂ ਦੀ ਭਲਾਈ ਲਈ ਨਿਰੰਤਰ ਠੋਸ ਕਦਮ ਚੁੱਕੇ ਜਾ ਰਹੇ ਹਨ। ਇਨ੍ਹਾਂ ਯਤਨਾਂ ਤਹਿਤ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਚਾਲੂ ਵਿੱਤੀ ਸਾਲ ਦੌਰਾਨ ਸਮਾਜਿਕ ਸੁਰੱਖਿਆ ਸਕੀਮਾਂ ਲਈ 6175 ਕਰੋੜ ਰੁਪਏ ਦੀ ਰਾਸ਼ੀ ਦਾ ਉਪਬੰਧ ਕੀਤਾ ਗਿਆ ਹੈ। ਇਸ ਵਿੱਚੋਂ 1539 ਕਰੋੜ ਰੁਪਏ ਦੀ ਰਕਮ 34.40 ਲੱਖ ਲਾਭਪਾਤਰੀਆਂ ਨੂੰ ਮਈ 2025 ਤੱਕ ਨਿਯਮਤ ਪੈਨਸ਼ਨ ਵਜੋਂ ਜਾਰੀ ਕੀਤੀ ਜਾ ਚੁੱਕੀ ਹੈ। "ਸਾਡੇ ਬਜ਼ੁਰਗ ਸਾਡਾ ਮਾਣ" ਸਰਵੇ ਜਲਦ ਪੂਰਾ ਕਰਨ ਦੇ ਹੁਕਮ ਕਿਸਾਨ ਭਵਨ ਵਿਖੇ ਵਿਭਾਗ ਦੇ ਸੀਨੀਅਰ ਅਤੇ ਖੇਤਰੀ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਡਾ. ਬਲਜੀਤ ਕੌਰ ਨੇ ਸਮਾਜਿਕ ਸੁਰੱਖਿਆ ਸਕੀਮਾਂ ਨੂੰ ਸੁਚਾਰੂ ਢੰਗ ਨਾਲ ਲਾਗੂ ਕਰਨ, ਇਹਨਾਂ ਸਕੀਮਾਂ ਦੀ ਨਿਗਰਾਨੀ ਅਤੇ ਯੋਗ ਲਾਭਪਾਤਰੀਆਂ ਤੱਕ ਲਾਭ ਦੀ ਪਹੁੰਚ ਬਿਨਾਂ ਦੇਰੀ ਯਕੀਨੀ ਬਣਾਉਣ ਸੰਬੰਧੀ ਹੁਕਮ ਜਾਰੀ ਕੀਤੇ। ਡਾ ਬਲਜੀਤ ਕੌਰ ਨੇ 'ਸਾਡੇ ਬਜ਼ੁਰਗ, ਸਾਡਾ ਮਾਣ' ਸਰਵੇ ਨੂੰ ਜਲ...
ਪੰਜਾਬ ਰਾਜ ਕਿਸਾਨ ਅਤੇ ਖੇਤੀ ਕਾਮੇਂ ਕਮਿਸ਼ਨ ਵਲੋਂ ਪੰਜਾਬ ਦੇ ਜਲ ਸਰੋਤਾਂ ਦੀ ਉਪਲਬਧਤਾ ਅਤੇ ਪਾਣੀ ਨਾਲ ਸਬੰਧੀ  ਅਧਿਐਨ ਰਿਪੋਰਟ ਪੰਜਾਬ ਵਿਧਾਨ ਸਭਾ ਦੀ ਕਮੇਟੀ ਨੂੰ ਸੋਂਪੀ

ਪੰਜਾਬ ਰਾਜ ਕਿਸਾਨ ਅਤੇ ਖੇਤੀ ਕਾਮੇਂ ਕਮਿਸ਼ਨ ਵਲੋਂ ਪੰਜਾਬ ਦੇ ਜਲ ਸਰੋਤਾਂ ਦੀ ਉਪਲਬਧਤਾ ਅਤੇ ਪਾਣੀ ਨਾਲ ਸਬੰਧੀ ਅਧਿਐਨ ਰਿਪੋਰਟ ਪੰਜਾਬ ਵਿਧਾਨ ਸਭਾ ਦੀ ਕਮੇਟੀ ਨੂੰ ਸੋਂਪੀ

National, Politics, Punjab
ਚੰਡੀਗੜ੍ਹ, 20 ਜੂਨ: ਪੰਜਾਬ ਰਾਜ ਕਿਸਾਨ ਅਤੇ ਖੇਤੀ ਕਾਮੇਂ ਕਮਿਸ਼ਨ ਨੇ ਨੈਸ਼ਨਲ ਇੰਸਟੀਚਿਊਟ ਹਾਈਡ੍ਰੋਲੋਜੀ, ਰੁੜਕੀ ਤੋਂ ਪੰਜਾਬ ਦੇ ਜਲ ਸਰੋਤਾਂ ਦੀ ਉਪਲਬਧਤਾ ਅਤੇ ਪਾਣੀ ਨਾਲ ਸਬੰਧਤ ਹੋਰ ਮੁੱਦਿਆਂ `ਤੇ ਇੱਕ ਅਧਿਐਨ ਕਰਵਾਇਆ ਹੈ। ਇਸ ਰਿਪੋਰਟ ਦੇ ਨਤੀਜੇ ਪੰਜਾਬ ਵਿਧਾਨ ਵੱਲੋਂ ਗਠਿਤ ਗੁਰਜੀਤ ਸਿੰਘ ਰਾਣਾ ਦੀ ਪ੍ਰਧਾਨਗੀ ਹੇਠ 6 ਵਿਧਾਇਕਾਂ ਦੀ ਵਿਧਾਨ ਸਭਾ ਕਮੇਟੀ ਨੂੰ ਸੌਂਪੇ ਗਏ ਹਨ। ਕਮੇਟੀ ਨੇ ਇਸ ਰਿਪੋਰਟ ਦੀ ਸ਼ਲਾਘਾ ਕੀਤੀ ਹੈ ਅਤੇ ਕਮਿਸ਼ਨ ਨੂੰ ਨਿਰਦੇਸ਼ ਦਿੱਤੇ ਹਨ ਕਿ ਉਹ ਸਿੰਮਣ ਪੈਟਰਨ ਨੂੰ ਮਾਪਣ ਦੇ ਨਾਲ-ਨਾਲ ਕਾਰਬਨ ਡੇਟਿੰਗ ਅਤੇ ਆਈਸੋਟੋਪ ਤਕਨਾਲੋਜੀਆਂ ਦੀ ਵਰਤੋਂ ਕਰਕੇ ਇਸ ਦੇ ਦਾਇਰੇ ਨੂੰ ਸੂਖਮ ਦਰ ਤੱਕ ਵਧਾਉਣ ਲਈ ਅਧਿਐਨ ਕਰੇ।  ਪੰਜਾਬ ਦੀਆਂ ਵੱਧ ਰਹੀਆਂ ਪਾਣੀ ਦੀਆਂ ਚੁਣੌਤੀਆਂ ਨਾਲ ਨਜਿੱਠਣ ਦੀ ਦਿਸ਼ਾ ਵਿੱਚ ਇੱਕ ਮਹੱਤਵਪੂਰਨ ਕਦਮ ਚੁੱਕਦਿਆਂ ਪੰਜਾਬ ਰਾਜ ਕਿਸਾਨ ਅਤੇ ਖੇਤੀ ਕਾਮੇਂ ਕਮਿਸ਼ਨ ਨੇ ਅੱਜ ਪ੍ਰਮੁੱਖ ਜਲ ਮਾਹਿਰਾਂ ਅਤੇ ਵਿਗਿਆਨੀਆਂ ਦੀ 15 ਏਜੰਡਾ ਨੁਕਤਿਆਂ ਤਹਿਤ ਉੱਚ ਪੱਧਰੀ ਮੀਟਿੰਗ ਸੱਦੀ ਜਿਸ ਦੀ ਪ੍ਰਧਾਨਗੀ ਕਮਿਸ਼ਨ ਦੇ ਚੇਅਰਮੈਨ ਪ੍ਰੋ. ਸੁਖਪਾਲ ਸਿੰਘ ਨੇ ਕੀਤੀ, ਮੀਟਿੰਗ ਵਿੱਚ ਆਈਆਈਟ...
ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਨੇ ਮੁੱਦਕੀ ਵਿਖੇ ਨਹਿਰੀ ਪਾਣੀ ਪੀਣਯੋਗ ਬਣਾ ਕੇ ਘਰਾਂ ਤੱਕ ਪਹੁੰਚਾਉਣ ਦੇ ਪ੍ਰਾਜੈਕਟ ਦਾ ਰੱਖਿਆ ਨੀਂਹ ਪੱਥਰ

ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਨੇ ਮੁੱਦਕੀ ਵਿਖੇ ਨਹਿਰੀ ਪਾਣੀ ਪੀਣਯੋਗ ਬਣਾ ਕੇ ਘਰਾਂ ਤੱਕ ਪਹੁੰਚਾਉਣ ਦੇ ਪ੍ਰਾਜੈਕਟ ਦਾ ਰੱਖਿਆ ਨੀਂਹ ਪੱਥਰ

National, Politics, Punjab
ਚੰਡੀਗੜ੍ਹ/ ਫ਼ਿਰੋਜ਼ਪੁਰ, 20 ਜੂਨਃ ਫਿਰੋਜ਼ਪੁਰ ਦਿਹਾਤੀ ਹਲਕੇ ਦੇ ਕਸਬਾ ਮੁੱਦਕੀ ਨਗਰ ਪੰਚਾਇਤ ਦੀ ਹੱਦੂਦ ਅੰਦਰ ਰਹਿਣ ਵਾਲੇ ਹਰ ਘਰ ਨੂੰ ਪੀਣ ਵਾਲਾ ਸਾਫ ਨਹਿਰੀ ਪਾਣੀ ਮੁਹਈਆ ਕਰਵਾਉਣ ਦੇ ਮਕਸਦ ਨਾਲ ਅੱਜ ਕੈਬਨਿਟ ਮੰਤਰੀ ਸਥਾਨਕ ਸਰਕਾਰਾਂ ਅਤੇ ਸੰਸਦੀ ਮਾਮਲੇ ਡਾ. ਰਵਜੋਤ ਸਿੰਘ ਨੇ 14.27 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਹੋਣ ਵਾਲੇ ਪ੍ਰਾਜੈਕਟ ਦਾ ਨੀਂਹ ਪੱਥਰ ਰੱਖਿਆ। ਇਸ ਮੌਕੇ ਵਿਧਾਇਕ ਹਲਕਾ ਫ਼ਿਰੋਜ਼ਪੁਰ ਦਿਹਾਤੀ ਐਡਵੋਕੇਟ ਸ੍ਰੀ ਰਜਨੀਸ਼ ਕੁਮਾਰ ਦਹੀਯਾ, ਵਿਧਾਇਕ ਜ਼ੀਰਾ ਸ੍ਰੀ ਨਾਰੇਸ਼ ਕਟਾਰੀਆ ਵੀ ਵਿਸ਼ੇਸ਼ ਤੌਰ ਤੇ ਮੌਜੂਦ ਸਨ। ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਨੇ ਦੱਸਿਆ ਕਿ  ਮਾਨਯੋਗ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ  ਦੀ ਅਗਵਾਈ ਹੇਠ  ਮੁਕੰਮਲ ਹੋਣ ਵਾਲੇ ਇਸ ਮੈਗਾ ਪ੍ਰਾਜੈਕਟ ਨਾਲ ਮੁੱਦਕੀ ਵਾਸੀਆਂ ਨੂੰ ਕੁਦਰਤੀ ਤੱਤਾਂ ਤੋਂ ਭਰਪੂਰ ਨਹਿਰੀ ਪਾਣੀ ਨਾਲ ਤੰਦਰੁਸਤ ਜੀਵਨ ਲਈ ਬਹੁਤ ਵੱਡੀ ਸੋਗਾਤ ਮਿਲੇਗੀ। ਉਨ੍ਹਾਂ ਕਿਹਾ ਕਿ ਇਹ ਪ੍ਰਾਜੈਕਟ 15 ਮਹੀਨਿਆਂ ਵਿੱਚ ਤਿਆਰ ਹੋ ਜਾਵੇਗਾ ਅਤੇ ਇਸ ਦੇ ਨਾਲ ਮੁੱਦਕੀ ਦੇ 2400 ਘਰਾਂ ਨੂੰ ਪੀਣ ਵਾਲਾ ਸਾਫ਼ ਪਾਣੀ ਮੁਹੱਈਆ ਹੋਵੇਗਾ। ਕੈਬਨਿਟ ਮੰਤਰੀ ਡਾ. ਰਵ...