Sunday, September 27
Shadow

Politics

ਹਰਭਜਨ ਸਿੰਘ ਈ.ਟੀ.ਓ. ਵੱਲੋਂ ਲੋਕ ਨਿਰਮਾਣ ਵਿਭਾਗ ਦੇ ਅਧਿਕਾਰੀਆਂ ਨੂੰ ਸਟੱਡੀ ਟੂਰ ਤੇ ਵਿਦੇਸ਼ ਭੇਜਣ ਲਈ ਪ੍ਰਸਤਾਵ ਤਿਆਰ ਕਰਨ ਦੇ ਹੁਕਮ

ਹਰਭਜਨ ਸਿੰਘ ਈ.ਟੀ.ਓ. ਵੱਲੋਂ ਲੋਕ ਨਿਰਮਾਣ ਵਿਭਾਗ ਦੇ ਅਧਿਕਾਰੀਆਂ ਨੂੰ ਸਟੱਡੀ ਟੂਰ ਤੇ ਵਿਦੇਸ਼ ਭੇਜਣ ਲਈ ਪ੍ਰਸਤਾਵ ਤਿਆਰ ਕਰਨ ਦੇ ਹੁਕਮ

National, Politics, Punjab
ਚੰਡੀਗੜ੍ਹ : 20 ਜੂਨ ਪੰਜਾਬ ਦੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਨੇ ਵਿਭਾਗ ਦੇ ਅਧਿਕਾਰੀਆਂ ਨੂੰ ਸਟੱਡੀ ਟੂਰ ਤੇ ਭੇਜਣ ਲਈ ਪ੍ਰਸਤਾਵ ਤਿਆਰ ਕਰਨ ਦਾ ਹੁਕਮ ਦਿੱਤਾ ਹੈ। ਉਹ ਅੱਜ ਇੱਥੇ ਪੰਜਾਬ ਰਾਜ ਰੋਡ ਐਂਡ ਬ੍ਰਿਜਸ ਡਿਵੈਲਪਮੈਂਟ ਬੋਰਡ (ਪੀ.ਆਰ.ਬੀ.ਡੀ.ਬੀ.) ਦੇ ਅਧਿਕਾਰੀਆਂ ਦੀ ਇਕ ਉੱਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕਰ ਰਹੇ ਸਨ। ਉਹਨਾਂ ਕਿਹਾ ਕਿ ਇਹਨਾਂ ਅਧਿਕਾਰੀਆਂ ਨੂੰ ਟਿਕਾਊ ਕਿਸਮ ਦੀਆਂ ਸੜਕਾਂ ਦੇ ਨਿਰਮਾਣ ਅਤੇ ਰੱਖ ਰਖਾਵ ਸਬੰਧੀ ਵਿੱਦਿਅਕ ਟੂਰ ਤੇ ਭੇਜਣ ਲਈ ਪ੍ਰਸਤਾਵ ਤਿਆਰ ਕੀਤਾ ਜਾਵੇ ਅਤੇ ਅਧਿਕਾਰੀਆਂ ਨੂੰ ਉਨ੍ਹਾਂ ਵਿਦੇਸ਼ੀ ਮੁਲਕਾਂ ਵਿੱਚ ਭੇਜਿਆ ਜਾਵੇ ਜੋ ਕਿ ਸੜਕ ਨਿਰਮਾਣ, ਰੱਖ-ਰਖਾਵ ਅਤੇ ਸੜਕ ਸੁਰੱਖਿਆ ਦੇ ਮਾਮਲੇ ਵਿੱਚ ਮੋਹਰੀ ਹਨ। ਮੀਟਿੰਗ ਦੌਰਾਨ ਉਨ੍ਹਾਂ ਬੋਰਡ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ 30.06.2025 ਤੱਕ ਰਾਜ ਮਾਰਗਾਂ ਤੋਂ ਪਟਰੋਲ ਪੰਪਾਂ ਅਤੇ ਹੋਰ ਵਪਾਰਿਕ  ਅਦਾਰਿਆਂ ਨੂੰ  ਪਹੁੰਚ ਮਾਰਗ ਦੀ ਸੇਵਾ ਲਈ ਬਣਦੀ ਸਰਕਾਰੀ ਫੀਸਾਂ  ਦੀ ਪ੍ਰਾਪਤੀ ਬਾਰੇ  ਰਿਪੋਰਟ ਪੇਸ਼ ਕਰਨ ਦੇ ਵੀ ਹੁਕਮ ਦਿੱਤੇ। ਇਸ ਦੌਰਾਨ ਉਨ੍ਹਾਂ ਇਹ ਵੀ ਹਦਾਇਤ ਕੀਤੀ ਕਿ...
ਐਸ.ਏ.ਐਸ ਨਗਰ ‘ਚ ਬਣੇਗਾ ਜੇਲ੍ਹ ਵਿਭਾਗ ਦਾ ਮੁੱਖ ਦਫ਼ਤਰ; ਲਾਲਜੀਤ ਭੁੱਲਰ ਨੇ ਰੱਖਿਆ ਨੀਂਹ ਪੱਥਰ

ਐਸ.ਏ.ਐਸ ਨਗਰ ‘ਚ ਬਣੇਗਾ ਜੇਲ੍ਹ ਵਿਭਾਗ ਦਾ ਮੁੱਖ ਦਫ਼ਤਰ; ਲਾਲਜੀਤ ਭੁੱਲਰ ਨੇ ਰੱਖਿਆ ਨੀਂਹ ਪੱਥਰ

National, Politics, Punjab
ਚੰਡੀਗੜ੍ਹ, 20 ਜੂਨ: ਪੰਜਾਬ ਸਰਕਾਰ ਵੱਲੋਂ ਐਸ.ਏ.ਐਸ ਨਗਰ ਵਿਖੇ ਜੇਲ੍ਹ ਵਿਭਾਗ ਦਾ ਮੁੱਖ ਦਫਤਰ ‘ਜੇਲ੍ਹ ਭਵਨ’ ਬਣਾਇਆ ਜਾਵੇਗਾ, ਇਸ ਸਬੰਧੀ ਸਮੁੱਚੀਆਂ ਪ੍ਰਵਾਨਗੀਆਂ ਮਗਰੋਂ ਪੰਜਾਬ ਦੇ ਜੇਲ੍ਹ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਅੱਜ ਨੀਂਹ ਪੱਥਰ ਰੱਖਿਆ। ਇਸ ਉਸਾਰੇ ਜਾ ਰਹੇ ਨਵੇਂ ਮੁੱਖ ਦਫਤਰ ਦੀ ਅਜੋਕੇ ਸਮੇਂ ਦੀਆਂ ਲੋੜਾਂ ਅਨੁਸਾਰ ਨਿਰਮਾਣ ਪ੍ਰਕਿਰਿਆ ਸ਼ੁਰੂਆਤ ਹੋ ਗਈ ਹੈ। ਜੇਲ੍ਹ ਮੰਤਰੀ ਨੇ ਇਸ ਮੌਕੇ ਦੱਸਿਆ ਕਿ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਜੇਲ੍ਹ ਵਿਭਾਗ ਵਿੱਚ ਵੱਡੇ ਸੁਧਾਰ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਜਿੱਥੇ ਸੂਬੇ ਦੀਆਂ ਸਮੁੱਚੀਆਂ ਜੇਲ੍ਹਾਂ ਨੂੰ ਅਤੀ ਆਧੁਨਿਕ ਉਪਕਰਨਾਂ ਅਤੇ ਸਹੂਲਤਾਂ ਨਾਲ ਲੈਸ ਕੀਤਾ ਜਾ ਰਿਹਾ ਹੈ, ਉੱਥੇ ਹੀ ਜੇਲ੍ਹ ਵਿਭਾਗ ਦੇ ਵੱਖਰੇ ਮੁੱਖ ਦਫ਼ਤਰ ਦੀ ਉਸਾਰੀ ਕੀਤੀ ਜਾ ਰਹੀ ਹੈ। ਉਨਾਂ ਕਿਹਾ ਕਿ ਜੇਲ੍ਹ ਵਿਭਾਗ ਅਤੀ ਆਧੁਨਿਕ ਅਤੇ ਪ੍ਰਸ਼ਾਸਨਿਕ ਸਚੱਜੇਪਣ ਵੱਲ ਕਦਮ ਪੁੱਟ ਰਿਹਾ ਹੈ। ਵਿਭਾਗ ਦੀਆਂ ਭਵਿੱਖੀ ਯੋਜਨਾਵਾਂ ਬਾਰੇ ਚਾਨਣਾ ਪਾਉਂਦਿਆਂ ਉਨ੍ਹਾਂ ਕਿਹਾ ਕਿ ਨਵਾਂ ਉਸਾਰਿਆ ਜਾ ਰਿਹਾ ਜੇਲ੍ਹ ਭ...
ਜਲ ਸਰੋਤਾਂ ਨੂੰ ਭਰਨ ਤੇ ਸੰਭਾਲਣ ਲਈ ਪਹਿਲੀ ਦਫ਼ਾ ਪੰਜਾਬ ਅਪਣਾਏਗਾ ਏਕੀਕ੍ਰਿਤ ਸੂਬਾਈ ਜਲ ਯੋਜਨਾ

ਜਲ ਸਰੋਤਾਂ ਨੂੰ ਭਰਨ ਤੇ ਸੰਭਾਲਣ ਲਈ ਪਹਿਲੀ ਦਫ਼ਾ ਪੰਜਾਬ ਅਪਣਾਏਗਾ ਏਕੀਕ੍ਰਿਤ ਸੂਬਾਈ ਜਲ ਯੋਜਨਾ

National, Politics, Punjab
ਚੰਡੀਗੜ੍ਹ, 20 ਜੂਨ ਸੂਬੇ ਦੇ ਇਤਿਹਾਸ ਵਿੱਚ ਪਹਿਲੀ ਵਾਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਧਰਤੀ ਹੇਠਲੇ ਪਾਣੀ ਦੀ ਸੰਭਾਲ ਅਤੇ ਪਾਣੀ ਦਾ ਪੱਧਰ ਉੱਪਰ ਚੁੱਕਣ ਲਈ ਏਕੀਕ੍ਰਿਤ ਸੂਬਾਈ ਜਲ ਯੋਜਨਾ ਦੇ ਹਿੱਸੇ ਵਜੋਂ 14 ਨੁਕਾਤੀ ਐਕਸ਼ਨ ਪਲਾਨ ਨੂੰ ਮਨਜ਼ੂਰੀ ਦੇ ਦਿੱਤੀ। ਏਕੀਕ੍ਰਿਤ ਸੂਬਾਈ ਜਲ ਯੋਜਨਾ ਬਾਰੇ ਜਲ ਸਰੋਤ ਵਿਭਾਗ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਜਲ ਸਰੋਤ ਵਿਭਾਗ ਵੱਲੋਂ ਇਹ ਯੋਜਨਾ ਸਾਰੇ ਪ੍ਰਮੁੱਖ ਵਿਭਾਗਾਂ ਨਾਲ ਸਲਾਹ-ਮਸ਼ਵਰਾ ਕਰਨ ਤੋਂ ਬਾਅਤ ਬਹੁਤ ਬਾਰੀਕੀ ਨਾਲ ਤਿਆਰ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਸੂਬੇ ਦੀ ਸਥਿਤੀ ਬਹੁਤ ਚਿੰਤਾਜਨਕ ਹੈ ਕਿਉਂਕਿ ਕੁੱਲ 153 ਵਿੱਚੋਂ 115 ਬਲਾਕਾਂ ਵਿੱਚ ਧਰਤੀ ਹੇਠੋਂ ਵੱਧ ਪਾਣੀ ਕੱਢਿਆ ਜਾ ਰਿਹਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਯੋਜਨਾ ਵਿੱਚ ਪੂਰਾ ਧਿਆਨ ਧਰਤੀ ਹੇਠਲਾ ਪਾਣੀ ਬਚਾਉਣ ਅਤੇ ਵੱਖ-ਵੱਖ ਮੰਤਵਾਂ ਲਈ ਨਹਿਰੀ ਪਾਣੀ ਦੀ ਵਰਤੋਂ ਵਧਾਉਣ ਉਤੇ ਦਿੱਤਾ ਗਿਆ ਹੈ। ਮੁੱਖ ਮੰਤਰੀ ਨੇ ਧਰਤੀ ਹੇਠੋਂ 5.2 ਬਿਲੀਅਨ ਕਿਊਬਿਕ ਮੀਟਰ ਪਾਣੀ ਕੱਢਣ ਕਾਰਨ ਪਾਣੀ ਦੇ ਪੱਧਰ ਵਿੱਚ ਸਾਲਾਨਾ ਔਸਤਨ 0.7 ਮੀਟਰ ਦੀ ...
ਬਰਸਾਤੀ ਮੱਕੀ ਦੀ ਬਿਜਾਈ 30 ਜੂਨ ਤੱਕ ਕੀਤੀ ਜਾ ਸਕਦੀ ਹੈ : ਮੁੱਖ ਖੇਤੀਬਾੜੀ ਅਫ਼ਸਰ

ਬਰਸਾਤੀ ਮੱਕੀ ਦੀ ਬਿਜਾਈ 30 ਜੂਨ ਤੱਕ ਕੀਤੀ ਜਾ ਸਕਦੀ ਹੈ : ਮੁੱਖ ਖੇਤੀਬਾੜੀ ਅਫ਼ਸਰ

National, Politics, Punjab
ਗੁਰਦਾਸਪੁਰ, 19 ਜੂਨ 2025 (            ) - ਪੰਜਾਬ ਸਰਕਾਰ ਵੱਲੋਂ ਜ਼ਿਲ੍ਹਾ ਗੁਰਦਾਸਪੁਰ ਵਿਚ ਝੋਨੇ ਹੇਠੋਂ ਰਕਬਾ ਕੱਢ ਕੇ ਮੱਕੀ ਹੇਠ ਲਿਆਉਣ ਲਈ ਸ਼ੁਰੂ ਕੀਤੇ ਗਏ ਪਾਇਲਟ ਪ੍ਰੋਜੈਕਟ  ਤਹਿਤ 2000 ਹੈੱਕ. ਰਕਬੇ ਵਿਚ ਸਾਉਣੀ ਦੀ ਮੱਕੀ ਦੀ ਕਾਸ਼ਤ ਕਰਵਾਈ ਜਾਵੇਗੀ ਅਤੇ ਸਾਉਣੀ ਰੁੱਤ ਦੀ ਮੱਕੀ ਦੀ ਬਿਜਾਈ ਜੂਨ ਮਹੀਨੇ ਦੇ ਅਖੀਰ ਤੱਕ ਕੀਤੀ ਜਾ ਸਕਦੀ ਹੈ । ਬਲਾਕ ਦੀਨਾਨਗਰ ਦੇ ਪਿੰਡ ਸਧਾਨਾ ਵਿਚ ਕਿਸਾਨ ਸ਼ੇਰ ਸਿੰਘ ਵੱਲੋਂ 6  ਏਕੜ ਰਕਬੇ ਵਿੱਚ ਬਿਜਾਈ ਕੀਤੀ ਮੱਕੀ ਦੀ ਫ਼ਸਲ ਜਾਇਜ਼ਾ ਲੈਣ ਸਮੇਂ ਗੱਲਬਾਤ ਕਰਦਿਆਂ ਡਾ. ਅਮਰੀਕ ਸਿੰਘ ਮੁੱਖ ਖੇਤੀਬਾੜੀ ਅਫ਼ਸਰ ਨੇ ਗੱਲਬਾਤ ਕਰਦਿਆਂ ਕਹੇ। ਜ਼ਿਲ੍ਹਾ ਗੁਰਦਾਸਪੁਰ ਵਿਚ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੇ ਗਏ ਪਾਇਲਟ ਪ੍ਰੋਜੈਕਟ ਬਾਰੇ ਜਾਣਕਾਰੀ ਦਿੰਦਿਆਂ ਮੁੱਖ ਖੇਤੀਬਾੜੀ ਅਫ਼ਸਰ ਡਾ. ਅਮਰੀਕ ਸਿੰਘ  ਨੇ ਦੱਸਿਆ ਕਿ ਝੋਨੇ ਦੀ ਕਾਸ਼ਤ ਕਰਨ ਨਾਲ ਜ਼ਮੀਨ ਹੇਠਲੇ ਪਾਣੀ ਦਾ ਪੱਧਰ ਲਗਾਤਾਰ ਹੇਠਾਂ ਜਾ ਰਿਹਾ ਹੈ ਜਿਸ ਕਾਰਨ ਭਵਿੱਖ ਵਿਚ ਖੇਤੀ ਨੂੰ ਕਈ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਸਕਦਾ । ਉਨ੍ਹਾਂ ਦੱਸਿਆ ਕਿ ਭਵਿੱਖ ਦੀ ਖੇਤੀ ਨੂੰ ਟਿਕਾਊ ਬਣਾਉਣ ਅਤੇ ਜ਼ਮੀਨ ਹੇ...
ਪੁਲਿਸ ਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਨਸ਼ਾ ਪੀੜਤਾਂ ਦੇ ਇਲਾਜ ਲਈ ਲਈ ਪ੍ਰੋਜ਼ੈਕਟ ਆਸ ਦੀ ਸ਼ੁਰੂਆਤ

ਪੁਲਿਸ ਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਨਸ਼ਾ ਪੀੜਤਾਂ ਦੇ ਇਲਾਜ ਲਈ ਲਈ ਪ੍ਰੋਜ਼ੈਕਟ ਆਸ ਦੀ ਸ਼ੁਰੂਆਤ

National, Politics, Punjab
ਮੰਡੀ ਅਰਨੀਵਾਲਾ (ਫਾਜ਼ਿਲਕਾ) 19 ਜੂਨ ਮੁੱਖ ਮੰਤਰੀ ਸ: ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦੇ ਤਹਿਤ ਨਸ਼ੇ ਦੀ ਬੁਰਾਈ ਦੇ ਜਿੱਤ ਪ੍ਰਾਪਤ ਕਰਨ ਲਈ ਪੁਲਿਸ ਵਿਭਾਗ ਅਤੇ ਜ਼ਿਲ੍ਹਾ ਪ੍ਰਸ਼ਾਸਨ ਫਾਜ਼ਿਲਕਾ ਵੱਲੋਂ ਨਸ਼ਾ ਪੀੜਤਾਂ ਨੂੰ ਇਲਾਜ ਲਈ ਪ੍ਰੇਰਿਤ ਕਰਕੇ ਉਨ੍ਹਾਂ ਨੂੰ ਸਿਹਤ ਸੰਸਥਾ ਤੱਕ ਲੈਕੇ ਆਉਣ ਲਈ ਪ੍ਰੋਜੈਕਟ ਆਸ ਦੀ ਸ਼ੁਰੂਆਤ ਅੱਜ ਅਰਨੀਵਾਲਾ ਤੋਂ ਕੀਤੀ ਗਈ ਹੈ। ਇਸ ਦੀ ਸ਼ੁਰੂਆਤ ਡਿਪਟੀ ਕਮਿਸ਼ਨਰ ਅਮਰਪ੍ਰੀਤ ਕੌਰ ਸੰਧੂ ਅਤੇ ਐਸਐਸਪੀ ਗੁਰਮੀਤ ਸਿੰਘ ਨੇ ਸਾਂਝੇ ਤੌਰ ਤੇ ਕੀਤੀ। ਇਸ ਸਮਾਗਮ ਨੂੰ ਕਰਵਾਉਣ ਵਿਚ ਸੰਤ ਬਾਬਾ ਪ੍ਰੇਮ ਸਿੰਘ ਜੀ ਅਤੇ ਸੰਤ ਬਾਬਾ ਸੋਹਣ ਸਿੰਘ ਜੀ ਦੀ ਵਿਸੇਸ਼ ਸਹਿਯੋਗ ਰਿਹਾ ਅਤੇ ਸ਼ੁਰੂਆਤ ਮੌਕੇ ਉਹ ਵੀ ਵਿਸੇਸ਼ ਤੌਰ ਤੇ ਸਮਾਗਮ ਵਿਚ ਹਾਜਰ ਰਹੇ। ਇਸ ਮੌਕੇ ਡਿਪਟੀ ਕਮਿਸ਼ਨਰ ਅਮਰਪ੍ਰੀਤ ਕੌਰ ਸੰਧੂ ਨੇ ਕਿਹਾ ਕਿ ਇਸ ਪ੍ਰੋਜੈਕਟ ਦਾ ਉਦੇਸ਼ ਨਸ਼ੇ ਦੀ ਬਿਮਾਰੀ ਤੋਂ ਪੀੜਤਾਂ ਤੱਕ ਪਹੁੰਚ ਕਰਕੇ ਉਨ੍ਹਾਂ ਨੂੰ ਇਲਾਜ ਲਈ ਪ੍ਰੇਰਿਤ ਕਰਨਾ ਹੈ ਅਤੇ ਉਨ੍ਹਾਂ ਨੂੰ ਸਮਾਜ ਦੀ ਮੁੱਖ ਧਾਰਾ ਵਿਚ ਲਿਆਉਣਾ ਹੈ। ਉਨ੍ਹਾਂ ਨੇ ਕਿਹਾ ਕਿ ਪੁਲਿਸ ਵਿਭ...
21 ਜੂਨ ਨੂੰ ਪੁਲਿਸ ਲਾਈਨ ਗਰਾਊਂਡ ਵਿਖੇ ਮਨਾਇਆ ਜਾਵੇਗਾ ਅੰਤਰਰਾਸ਼ਟਰੀ ਯੋਗ ਦਿਵਸ : ਆਸ਼ਿਕਾ ਜੈਨ

21 ਜੂਨ ਨੂੰ ਪੁਲਿਸ ਲਾਈਨ ਗਰਾਊਂਡ ਵਿਖੇ ਮਨਾਇਆ ਜਾਵੇਗਾ ਅੰਤਰਰਾਸ਼ਟਰੀ ਯੋਗ ਦਿਵਸ : ਆਸ਼ਿਕਾ ਜੈਨ

National, Politics, Punjab
ਹੁਸ਼ਿਆਰਪੁਰ, 19 ਜੂਨ: ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਦੱਸਿਆ ਕਿ 11ਵੇਂ ਅੰਤਰਰਾਸ਼ਟਰੀ ਯੋਗ ਦਿਵਸ ਮੌਕੇ 21 ਜੂਨ ਨੂੰ ਸਵੇਰੇ 5 ਵਜੇ ਤੋਂ 7 ਵਜੇ ਤੱਕ ਪੁਲਿਸ ਲਾਈਨ ਗਰਾਊਂਡ ਹੁਸ਼ਿਆਰਪੁਰ ਵਿਖੇ ਜ਼ਿਲ੍ਹਾ ਪੱਧਰੀ ਸਮਾਗਮ ਕਰਵਾਇਆ ਜਾਵੇਗਾ। ਇਸ ਮੌਕੇ ਉਨ੍ਹਾਂ ਦੱਸਿਆ ਕਿ ਰਜਿਸਟ੍ਰੇਸ਼ਨ ਸਵੇਰੇ 5 ਵਜੇ ਸ਼ੁਰੂ ਹੋਵੇਗੀ।           ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਦੱਸਿਆ ਕਿ ਜ਼ਿਲ੍ਹਾ ਪੱਧਰੀ ਯੋਗ ਦਿਵਸ ਮੌਕੇ ਪੁਲਿਸ ਲਾਈਨ ਵਿੱਚ ਵੱਖ-ਵੱਖ ਟ੍ਰੇਨਰਾਂ ਵੱਲੋਂ ਯੋਗਾ ਕਰਵਾਇਆ ਜਾਵੇਗਾ ਅਤੇ ਯੋਗ ਆਸਣਾਂ ਦੀ ਮਹੱਤਤਾ ਬਾਰੇ ਵੀ ਜਾਣਕਾਰੀ ਦਿੱਤੀ ਜਾਵੇਗੀ।ਉਨ੍ਹਾਂ ਸਮਾਜ ਸੇਵੀ ਸੰਸਥਾਵਾਂ, ਪੁਲਿਸ ਵਿਭਾਗ, ਪੀ.ਆਰ.ਟੀ.ਸੀ. ਜਹਾਨ ਖੇਲਣ, ਬੀ.ਐਸ.ਐਫ ਕੈਂਪ ਖੜਕਣ ਸਮੇਤ ਸਾਰੇ ਵਿਭਾਗਾਂ ਦੇ ਮੁਖੀਆਂ, ਕਾਲਜ ਦੇ ਵਿਦਿਆਰਥੀਆਂ, ਯੂਥ ਕਲੱਬ ਦੇ ਮੈਂਬਰਾਂ ਅਤੇ ਯੋਗ ਪ੍ਰੇਮੀਆਂ ਨੂੰ ਅਪੀਲ ਕੀਤੀ ਕਿ ਉਹ 21 ਜੂਨ, 2025 ਨੂੰ ਸਵੇਰੇ 5 ਵਜੇ ਪੁਲਿਸ ਲਾਈਨ ਗਰਾਊਂਡ ਹੁਸ਼ਿਆਰਪੁਰ ਪਹੁੰਚ ਕੇ ਵੱਡੀ ਗਿਣਤੀ ਵਿੱਚ ਇਸ ਜ਼ਿਲ੍ਹਾ ਪੱਧਰੀ ਯੋਗ ਦਿਵਸ ਵਿੱਚ ਭਾਗ ਲੈਣ।...
ਡਿਪਟੀ ਕਮਿਸ਼ਨਰ ਵੱਲੋਂ ਮਾਨਸੂਨ ਤੋਂ ਪਹਿਲਾਂ ਧੋਗੜੀ ਰੋਡ ਨੂੰ ਵਾਹਨਾਂ ਦੀ ਆਵਾਜਾਈ ਦੇ ਯੋਗ ਬਣਾਉਣ ਦੇ ਨਿਰਦੇਸ਼

ਡਿਪਟੀ ਕਮਿਸ਼ਨਰ ਵੱਲੋਂ ਮਾਨਸੂਨ ਤੋਂ ਪਹਿਲਾਂ ਧੋਗੜੀ ਰੋਡ ਨੂੰ ਵਾਹਨਾਂ ਦੀ ਆਵਾਜਾਈ ਦੇ ਯੋਗ ਬਣਾਉਣ ਦੇ ਨਿਰਦੇਸ਼

National, Politics, Punjab
ਜਲੰਧਰ, 19 ਜੂਨ : ਆਉਣ ਵਾਲੇ ਮਾਨਸੂਨ ਸੀਜ਼ਨ ਦੌਰਾਨ ਧੋਗੜੀ ਰੋਡ ’ਤੇ ਨਿਰਵਿਘਨ ਆਵਾਜਾਈ ਯਕੀਨੀ ਬਣਾਉਣ ਅਤੇ ਅਸੁਵਿਧਾ ਨੂੰ ਦੂਰ ਕਰਨ ਲਈ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਜਲ ਸਪਲਾਈ ਤੇ ਸੀਵਰੇਜ ਬੋਰਡ ਅਤੇ ਲੋਕ ਨਿਰਮਾਣ ਵਿਭਾਗ ਨੂੰ ਧੋਗੜੀ ਰੋਡ ਨੂੰ ਬਰਸਾਤ ਤੋਂ ਪਹਿਲਾਂ ਵਾਹਨਾਂ ਦੀ ਆਵਾਜਾਈ ਯੋਗ ਬਣਾਉਣ ਦੇ ਨਿਰਦੇਸ਼ ਦਿੱਤੇ ਗਏ ਹਨ। ਇਨ੍ਹਾਂ ਹਦਾਇਤਾਂ ਦਾ ਉਦੇਸ਼ ਖਾਸ ਕਰਕੇ ਉਦਯੋਗਾਂ ਨੂੰ ਸੁਵਿਧਾ ਪ੍ਰਦਾਨ ਕਰਨਾ ਹੈ, ਜੋ ਕਿ ਸੁਚਾਰੂ ਸੰਪਰਕ ’ਤੇ ਬਹੁਤ ਜ਼ਿਆਦਾ ਨਿਰਭਰ ਕਰਦੇ ਹਨ। ਇਨ੍ਹਾਂ ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਉਪ ਮੰਡਲ ਮੈਜਿਸਟ੍ਰੇਟ (ਐਸ.ਡੀ.ਐਮ.) ਸ਼ਾਇਰੀ ਮਲਹੋਤਰਾ ਨੇ ਵੀਰਵਾਰ ਨੂੰ ਮੌਕੇ ਦਾ ਦੌਰਾ ਕੀਤਾ ਅਤੇ ਅਧਿਕਾਰੀਆਂ ਤੇ ਉਦਯੋਗਾਂ ਦੇ ਪ੍ਰਤੀਨਿਧੀਆਂ ਨਾਲ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕੀਤਾ। ਉਨ੍ਹਾਂ ਉਦਯੋਗਿਕ ਇਕਾਈਆਂ ਨੂੰ ਭਰੋਸਾ ਦਿਵਾਇਆ ਕਿ ਜ਼ਿਲ੍ਹਾ ਪ੍ਰਸ਼ਾਸਨ ਉਨ੍ਹਾਂ ਦੇ ਮੁੱਦੇ ਖਾਸ ਕਰ ਬਰਸਾਤ ਦੇ ਮੌਸਮ ਦੌਰਾਨ ਸੁਚਾਰੂ ਆਵਾਜਾਈ ਨਾਲ ਸਬੰਧਤ, ਨੂੰ ਹੱਲ ਕਰਨ ਲਈ ਵਚਨਬੱਧ ਹੈ। ਐਸ.ਡੀ.ਐਮ. ਨੇ ਕਿਹਾ ਕਿ ਡਿਪਟੀ ਕਮਿਸ਼ਨਰ ਵੱਲੋਂ ਮਾਨਸੂਨ ਦੀ ਸ਼ੁਰੂਆਤ ਤੋਂ ਪ...
ਪੰਜਾਬ ਸਕੂਲ ਸਿੱਖਿਆ ਵਿਭਾਗ ਵੱਲੋਂ 126 ਕਲਰਕਾਂ ਨੂੰ ਸੀਨੀਅਰ ਸਹਾਇਕ ਵਜੋਂ ਤਰੱਕੀ

ਪੰਜਾਬ ਸਕੂਲ ਸਿੱਖਿਆ ਵਿਭਾਗ ਵੱਲੋਂ 126 ਕਲਰਕਾਂ ਨੂੰ ਸੀਨੀਅਰ ਸਹਾਇਕ ਵਜੋਂ ਤਰੱਕੀ

National, Politics, Punjab
ਚੰਡੀਗੜ੍ਹ, 19 ਜੂਨ: ਆਪਣੇ ਕਾਰਜਬਲ ਨੂੰ ਹੋਰ ਮਜ਼ਬੂਤੀ ਦਿੰਦਿਆਂ ਪੰਜਾਬ ਦੇ ਸਕੂਲ ਸਿੱਖਿਆ ਵਿਭਾਗ ਨੇ 126 ਕਲਰਕਾਂ ਨੂੰ ਸੀਨੀਅਰ ਸਹਾਇਕ ਵਜੋਂ ਪਦਉੱਨਤ ਕੀਤਾ ਹੈ। ਇਹ ਫੈਸਲਾ ਨਾ ਸਿਰਫ਼ ਪ੍ਰਸ਼ਾਸਕੀ ਕੁਸ਼ਲਤਾ ਨੂੰ ਵਧਾਏਗਾ ਬਲਕਿ ਕਰਮਚਾਰੀਆਂ ਨੂੰ ਬਿਹਤਰ ਸੇਵਾਵਾਂ ਪ੍ਰਦਾਨ ਕਰਨ ਲਈ ਵੀ ਪ੍ਰੇਰਿਤ ਕਰੇਗਾ। ਅੱਜ ਇੱਥੇ ਜਾਰੀ ਪ੍ਰੈਸ ਬਿਆਨ ਵਿੱਚ ਪੰਜਾਬ ਸਕੂਲ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਇਨ੍ਹਾਂ ਤਰੱਕੀਆਂ ਦੇ ਨਾਲ ਜ਼ਿਲ੍ਹਾ ਸਿੱਖਿਆ ਅਫ਼ਸਰਾਂ (ਡੀਈਓ) ਦੇ ਦਫ਼ਤਰਾਂ ਅਤੇ ਜ਼ਿਲ੍ਹਾ ਸਿੱਖਿਆ ਤੇ ਸਿਖਲਾਈ ਸੰਸਥਾਵਾਂ (ਡੀਆਈਈਟੀਜ਼) ਵਿੱਚ ਸੀਨੀਅਰ ਸਹਾਇਕਾਂ ਦੀਆਂ ਸਾਰੀਆਂ ਖਾਲੀ ਪਈਆਂ ਪੋਸਟਾਂ ਭਰ ਜਾਣਗੀਆਂ, ਜੋ ਬਿਹਤਰ ਸ਼ਾਸਨ ਪ੍ਰਦਾਨ ਕਰਨ ਵੱਲ ਇੱਕ ਅਹਿਮ ਕਦਮ ਹੈ। ਪਦਉੱਨਤ ਹੋਏ ਮੁਲਾਜ਼ਮਾਂ ਨੂੰ ਵਧਾਈ ਦਿੰਦਿਆਂ ਸ. ਹਰਜੋਤ ਸਿੰਘ ਬੈਂਸ ਨੇ ਉਨ੍ਹਾਂ ਨੂੰ ਇਸ ਮੌਕੇ ਦਾ ਲਾਭ ਉਠਾਉਂਦਿਆਂ ਆਪਣੀ ਕਾਰਗੁਜ਼ਾਰੀ ਨੂੰ ਹੋਰ ਬਿਹਤਰ ਬਣਾਉਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਭਰੋਸਾ ਹੈ ਕਿ ਇਹ ਤਰੱਕੀਆਂ ਸਟਾਫ਼ ਨੂੰ ਹੋਰ ਵੀ ਬਿਹਤਰ ਢੰਗ ਨਾਲ ਸੇਵਾਵਾਂ ਪ੍ਰਦਾਨ ਕ...
ਹਰਭਜਨ ਸਿੰਘ ਈ ਟੀ ਓ ਵਲੋਂ ਸੂਬੇ ਵਿਚ ਟ੍ਰੈਫਿਕ ਸੈਂਸਸ ਕਰਵਾਉਣ ਦੇ ਹੁਕਮ

ਹਰਭਜਨ ਸਿੰਘ ਈ ਟੀ ਓ ਵਲੋਂ ਸੂਬੇ ਵਿਚ ਟ੍ਰੈਫਿਕ ਸੈਂਸਸ ਕਰਵਾਉਣ ਦੇ ਹੁਕਮ

National, Politics, Punjab
ਚੰਡੀਗੜ੍ਹ,19 ਜੂਨ:  ਪੰਜਾਬ ਦੇ ਲੋਕ ਨਿਰਮਾਣ ਮੰਤਰੀ ਸ ਹਰਭਜਨ ਸਿੰਘ ਈ ਟੀ ਓ ਨੇ ਅੱਜ ਸੂਬੇ ਵਿਚ ਟ੍ਰੈਫਿਕ ਸੈਂਸਸ ਕਰਵਾਉਣ ਦੇ ਹੁਕਮ ਦਿੱਤੇ ਹਨ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸੂਬੇ ਦੀਆਂ ਸੜਕਾਂ ਉਤੇ  30 ਸਤੰਬਰ 2025 ਤੱਕ ਟ੍ਰੈਫਿਕ ਸੈਂਸਸ  ਨੂੰ ਮੁਕੰਮਲ ਕਰ ਲਿਆ ਜਾਵੇ  ਜ਼ੋ ਕਿ ਸੜਕਾਂ ਦੀ ਅਪਗ੍ਰੇਡਸ਼ਨ ਅਤੇ ਨਵੀਂ ਉਸਾਰੀ ਨੂੰ ਹੋਰ ਤਰਕਸੰਗਤ ਬਣਾਉਣ ਵਿੱਚ ਸਹਾਇਕ ਸਿੱਧ ਹੋਵੇਗਾ। ਇਸ ਤੋਂ ਇਲਾਵਾ ਟ੍ਰੈਫਿਕ ਸੈਂਸਸ ਨਾਲ ਸਬੰਧਤ ਡਾਟਾ  ਰਾਹੀਂ ਸੜਕਾਂ ਦੀ ਨਵੀਂ ਉਸਾਰੀ, ਚੌੜਾ ਕਰਨ ਅਤੇ ਹੋਰ ਲੋੜੀਂਦੇ ਸੁਧਾਰ ਬਾਰੇ ਜਾਣਕਾਰੀ ਪ੍ਰਾਪਤ ਕਰਕੇ ਸੜਕੀ ਆਵਾਜਾਈ ਨੂੰ ਹੋਰ ਸੁਰੱਖਿਅਤ ਬਣਾਇਆ ਜਾ ਸਕੇਗਾ ਜਿਸ ਨਾਲ ਦੁਰਘਟਨਾਵਾਂ ਵਿੱਚ ਹੁੰਦੇ ਵਡਮੁੱਲੇ ਜਾਨੀ ਨੁਕਸਾਨ ਤੋਂ ਵੀ ਬਚਾਅ ਹੋਵੇਗਾ। ਅੱਜ ਇੱਥੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ ਟੀ ਓ ਨੇ ਲੋਕ ਨਿਰਮਾਣ ਵਿਭਾਗ ਅਤੇ ਪੰਜਾਬ ਮੰਡੀ ਬੋਰਡ ਦੇ ਅਧਿਕਾਰੀਆਂ ਨਾਲ ਸੂਬੇ ਦੀਆਂ ਸੜਕ ਅਤੇ ਪੁਲਾਂ ਨੂੰ ਬਿਹਤਰੀਨ ਬਨਾਉਣ ਲਈ ਕੀਤੇ ਜਾਣ ਵਾਲੇ ਕੰਮਾਂ ਸਬੰਧੀ ਇਕ ਸਾਂਝੀ ਮੀਟਿੰਗ ਦੀ ਪ੍ਰਧਾਨਗੀ ਕੀਤੀ। ਮੀਟਿੰਗ ਦੀਆਂ ਵੱਖ ਵੱਖ...
’ਯੁੱਧ ਨਸ਼ਿਆਂ ਵਿਰੁੱਧ’ ਦੇ 110 ਵੇਂ ਦਿਨ ਪੰਜਾਬ ਪੁਲਿਸ ਵੱਲੋਂ 132 ਨਸ਼ਾ ਤਸਕਰ ਗ੍ਰਿਫ਼ਤਾਰ; 1.08 ਕਿਲੋ ਹੈਰੋਇਨ ਅਤੇ 87 ਹਜ਼ਾਰ ਰੁਪਏ ਦੀ ਡਰੱਗ ਮਨੀ ਬਰਾਮਦ

’ਯੁੱਧ ਨਸ਼ਿਆਂ ਵਿਰੁੱਧ’ ਦੇ 110 ਵੇਂ ਦਿਨ ਪੰਜਾਬ ਪੁਲਿਸ ਵੱਲੋਂ 132 ਨਸ਼ਾ ਤਸਕਰ ਗ੍ਰਿਫ਼ਤਾਰ; 1.08 ਕਿਲੋ ਹੈਰੋਇਨ ਅਤੇ 87 ਹਜ਼ਾਰ ਰੁਪਏ ਦੀ ਡਰੱਗ ਮਨੀ ਬਰਾਮਦ

Crime, National, Politics, Punjab
ਚੰਡੀਗੜ੍ਹ, 19 ਜੂਨ: ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੇਦਸ਼ਾਂ ‘ਤੇ ਵਿੱਢੇ ਗਏ “ਯੁੱਧ ਨਸ਼ਿਆਂ ਵਿਰੁੱਧ” ਦੇ 110ਵੇਂ ਦਿਨ ਪੰਜਾਬ ਪੁਲਿਸ ਨੇ ਅੱਜ 132 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ 1.08 ਕਿਲੋ ਹੈਰੋਇਨ ਅਤੇ 87,540 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਹੈ। ਇਸ ਨਾਲ ਸਿਰਫ਼ 110ਦਿਨਾਂ ਅੰਦਰ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 18,236  ਹੋ ਗਈ ਹੈ। ਇਹ ਆਪ੍ਰੇਸ਼ਨ ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਗੌਰਵ ਯਾਦਵ ਦੇ ਨਿਰਦੇਸ਼ਾਂ ‘ਤੇ ਸੂਬੇ ਦੇ ਸਾਰੇ 28 ਜ਼ਿਲ੍ਹਿਆਂ ਵਿੱਚ ਇੱਕੋ ਸਮੇਂ ਚਲਾਇਆ ਗਿਆ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਐਸ.ਐਸ.ਪੀਜ਼ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਦੇ ਹੁਕਮ ਦਿੱਤੇ ਹਨ। ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਹੇਠ 5 ਮੈਂਬਰੀ ਕੈਬਨਿਟ ਸਬ ਕਮੇਟੀ ਵੀ ਬਣਾਈ ਗਈ ਹੈ। ਆਪਰੇਸ਼ਨ ਦੇ ਵੇਰਵੇ ਦਿੰਦਿਆਂ ਸਪੈਸ਼ਲ ਡੀਜ...