Saturday, September 26
Shadow

Politics

ਬੇਸਹਾਰਾ ਬੱਚਿਆਂ ਦਾ ਸਹਾਰਾ ਬਣੀ ਪੰਜਾਬ ਸਰਕਾਰ; ਗੋਦ ਲੈਣ ਦੀ ਪ੍ਰਕਿਰਿਆ ਨੂੰ ਕਾਨੂੰਨੀ ਤੇ ਸੁਰੱਖਿਅਤ ਬਣਾਵਾਂਗੇ: ਡਾ. ਬਲਜੀਤ ਕੌਰ

ਬੇਸਹਾਰਾ ਬੱਚਿਆਂ ਦਾ ਸਹਾਰਾ ਬਣੀ ਪੰਜਾਬ ਸਰਕਾਰ; ਗੋਦ ਲੈਣ ਦੀ ਪ੍ਰਕਿਰਿਆ ਨੂੰ ਕਾਨੂੰਨੀ ਤੇ ਸੁਰੱਖਿਅਤ ਬਣਾਵਾਂਗੇ: ਡਾ. ਬਲਜੀਤ ਕੌਰ

National, Politics, Punjab
ਚੰਡੀਗੜ੍ਹ, 19 ਜੂਨ: ਪੰਜਾਬ ਸਰਕਾਰ ਸੂਬੇ ਭਰ ਦੇ ਬੇਸਹਾਰਾ ਬੱਚਿਆਂ ਦੇ ਸੁਨਹਿਰੀ ਭਵਿੱਖ ਯਕੀਨੀ ਬਣਾਉਣ ਲਈ ਗੋਦ ਲੈਣ ਦੀ ਪ੍ਰਕਿਰਿਆ ਨੂੰ ਕਾਨੂੰਨੀ ਤੇ ਸੁਰੱਖਿਅਤ ਬਣਾਵੇਗੀ। ਅੱਜ ਇੱਥੇ ਮਹਾਤਮਾ ਗਾਂਧੀ ਸਟੇਟ ਇੰਸਟੀਚਿਊਟ ਆਫ ਪਬਲਿਕ ਐਡਮਿਨਿਸਟ੍ਰੇਸ਼ਨ, ਵਿਖੇ ‘ਅਡਾਪਸ਼ਨ ਰੈਗੂਲੇਸ਼ਨ-2022’ ਸਬੰਧੀ ਰਾਜ ਪੱਧਰੀ ਟ੍ਰੇਨਿੰਗ ਪ੍ਰੋਗਰਾਮ ਮੌਕੇ ਸੰਬੋਧਨ ਕਰਦਿਆਂ ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਕਾਨੂੰਨੀ ਤੇ ਸੁਰੱਖਿਅਤ ਤੌਰ ਤੇ ਬੇਸਹਾਰਾ ਬੱਚਿਆਂ ਨੂੰ ਗੋਦ ਲੈਣ ਦੀ ਪ੍ਰਕਿਰਿਆ ਨੂੰ ਪ੍ਰਭਾਵਸ਼ਾਲੀ ਬਣਾਇਆ ਜਾਣ ਦੀ ਜ਼ਰੂਰਤ ਹੈ। ਉਨ੍ਹਾਂ ਕਿਹਾ ਕਿ ਬੇਸਹਾਰਾ ਬੱਚਿਆਂ ਦੇ ਸੁਨਹਿਰੇ ਭਵਿੱਖ ਨੂੰ ਯਕੀਨੀ ਬਣਾਉਣ ਲਈ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਸਿਖਲਾਈ ਦੇਣ ਦਾ ਇਹ ਪ੍ਰੋਗਰਾਮ ਉਲੀਕਿਆ ਗਿਆ ਹੈ ਤਾਂ ਜੋ ਅਡਾਪਸਨ ਮਗਰੋਂ ਕਿਸੇ ਕਿਸਮ ਦੀ ਕਾਨੂੰਨੀ ਰੁਕਾਵਟ ਨਾ ਆਵੇ। ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਵਿਭਾਗ ਪੰਜਾਬ ਵੱਲੋਂ ਕੇਂਦਰੀ ਅਡਾਪਸ਼ਨ ਰਿਸੋਰਸ ਅਥਾਰਟੀ (ਕਾਰਾ) ਅਤੇ ਨੈਸ਼ਨਲ ਇੰਸਟੀਚਿਊਟ ਆਫ ਪਬਲਿਕ ਕੋਆਪਰੇਸ਼ਨ ਐਂ...
ਯੋਗਮਈ ਹੋਇਆ ਜਲੰਧਰ,  21000 ਤੋਂ ਜ਼ਿਆਦਾ ਰਿਕਾਰਡ ਇਕੱਠ

ਯੋਗਮਈ ਹੋਇਆ ਜਲੰਧਰ, 21000 ਤੋਂ ਜ਼ਿਆਦਾ ਰਿਕਾਰਡ ਇਕੱਠ

National, Politics, Punjab
ਜਲੰਧਰ, 19 ਜੂਨ : ਜਲੰਧਰ ਸ਼ਹਿਰ ਵਿੱਚ ਅੱਜ ਯੋਗ ਪ੍ਰਤੀ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ। 21,000 ਤੋਂ ਵੱਧ ਯੋਗਾ ਪ੍ਰੇਮੀਆਂ ਨੇ ਸੀ.ਐਮ. ਦੀ ਯੋਗਸ਼ਾਲਾ ਪ੍ਰੋਗਰਾਮ ਵਿੱਚ ਹਿੱਸਾ ਲਿਆ, ਜੋ ਕਿ ਯੋਗ ਸਬੰਧੀ ਇਕ ਹੀ ਪ੍ਰੋਗਰਾਮ ਵਿੱਚ ਲੋਕਾਂ ਦੀ ਮੌਜੂਦਗੀ ਦਾ ਇੱਕ ਨਵਾਂ ਰਿਕਾਰਡ ਹੈ। ਸਮਾਗਮ ਵਿੱਚ 17,000 ਯੋਗ ਮੈਟਸ ਦਾ ਪ੍ਰਬੰਧ ਕੀਤਾ ਗਿਆ ਸੀ, ਪਰ ਲੋਕਾਂ ਦੇ ਭਰਵੇਂ ਹੁੰਗਾਰੇ ਸਦਕਾ ਜਨਤਕ ਸ਼ਮੂਲੀਅਤ ਦਾ ਅੰਕੜਾ ਸਭ ਦੀਆਂ ਉਮੀਦਾਂ ਨੂੰ ਪਾਰ ਕਰ ਗਿਆ।ਸਿਹਤਮੰਦ ਅਤੇ ਰੰਗਲੇ ਪੰਜਾਬ ਦੀ ਸਿਰਜਣਾ ਲਈ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਵੀਰਵਾਰ ਨੂੰ ਲੋਕਾਂ ਨੂੰ ਯੋਗ ਨੂੰ ਆਪਣੇ ਰੋਜ਼ਾਨਾ ਦੇ ਜੀਵਨ ਦਾ ਅਨਿੱਖੜਵਾਂ ਅੰਗ ਬਣਾਉਣ ਦਾ ਸੱਦਾ ਦਿੱਤਾ। ਪੀ.ਏ.ਪੀ. ਗਰਾਊਂਡ ਵਿਖੇ ਰਾਜ ਪੱਧਰੀ 'ਸੀ.ਐਮ. ਦੀ ਯੋਗਸ਼ਾਲਾ' ਸਮਾਗਮ ਦੌਰਾਨ ਵੱਡੇ ਇਕੱਠ ਨੂੰ ਸੰਬੋਧਨ ਕਰਦਿਆਂ ਸਿਹਤ ਮੰਤਰੀ ਨੇ ਕਿਹਾ ਕਿ ਇਸ ਵਿਸ਼ਾਲ ਸਮਾਗਮ ਵਿੱਚ ਹਰ ਵਰਗ ਦੇ ਲੋਕਾਂ ਨੂੰ ਉਤਸ਼ਾਹ ਨਾਲ ਹਿੱਸਾ ਲੈਂਦੇ ਦੇਖਣਾ ਬਹੁਤ ਖੁਸ਼ੀ ਦੀ ਗੱਲ ਹੈ। ਉਨ੍ਹਾਂ ਕਿਹਾ ਕਿ 'ਸੀ.ਐਮ. ਦੀ ਯੋਗਸ਼ਾਲਾ' ਸਿਹਤਮੰਦ ਅਤੇ ਵਧੇਰੇ ਊਰਜਾਵਾਨ ਪੰਜਾਬ ਦੇ ਨਿਰਮਾ...
ਨਸ਼ਿਆਂ ਵਿਰੁੱਧ ਜੰਗ ‘ਚ ਹੁਸ਼ਿਆਰਪੁਰ ਬਣ ਰਿਹਾ ਮੋਹਰੀ ਜ਼ਿਲ੍ਹਾ : ਡਾ. ਬਲਬੀਰ ਸਿੰਘ

ਨਸ਼ਿਆਂ ਵਿਰੁੱਧ ਜੰਗ ‘ਚ ਹੁਸ਼ਿਆਰਪੁਰ ਬਣ ਰਿਹਾ ਮੋਹਰੀ ਜ਼ਿਲ੍ਹਾ : ਡਾ. ਬਲਬੀਰ ਸਿੰਘ

National, Politics, Punjab
ਹੁਸ਼ਿਆਰਪੁਰ, 19 ਜੂਨ: ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਕਿ 'ਯੁੱਧ ਨਸ਼ਿਆਂ ਵਿਰੁੱਧ ' ਮੁਹਿੰਮ ਵਿੱਚ ਹੁਸ਼ਿਆਰਪੁਰ ਜ਼ਿਲ੍ਹਾ ਪੂਰੇ ਸੂਬੇ ਵਿੱਚੋਂ ਸਭ ਤੋਂ ਵਧੀਆ ਪ੍ਰਦਰਸ਼ਨ ਕਰ ਰਿਹਾ ਹੈ। ਜ਼ਿਲ੍ਹਾ ਪ੍ਰਸ਼ਾਸਨਿਕ ਅਧਿਕਾਰੀਆਂ, ਪੁਲਿਸ ਵਿਭਾਗ ਅਤੇ ਲੋਕ ਪ੍ਰਤੀਨਿਧੀਆਂ ਦੇ ਸਾਂਝੇ ਯਤਨਾਂ ਨਾਲ ਇਹ ਮੁਹਿੰਮ ਜ਼ਮੀਨੀ ਪੱਧਰ 'ਤੇ ਸਫਲਤਾਪੂਰਵਕ ਚੱਲ ਰਹੀ ਹੈ। ਡਾ. ਬਲਬੀਰ ਸਿੰਘ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਰੰਗਲਾ ਪੰਜਾਬ ਵਿਕਾਸ ਯੋਜਨਾ, ਡੇਂਗੂ-ਚਿਕਨਗੁਨੀਆ ਰੋਕਥਾਮ ਅਤੇ ਨਸ਼ਾ ਵਿਰੋਧੀ ਮੁਹਿੰਮ ਦੀ ਸਮੀਖਿਆ ਮੀਟਿੰਗ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਕਰ ਰਹੇ ਸਨ। ਇਸ ਮੌਕੇ ਵਿਧਾਇਕ ਟਾਂਡਾ ਉੜਮੁੜ ਜਸਵੀਰ ਸਿੰਘ ਰਾਜਾ ਗਿੱਲ, ਵਿਧਾਇਕ ਦਸੂਹਾ ਕਰਮਬੀਰ ਸਿੰਘ ਘੁੰਮਣ, ਡਿਪਟੀ ਕਮਿਸ਼ਨਰ ਆਸ਼ਿਕਾ ਜੈਨ, ਐਸ.ਐਸ.ਪੀ ਸੰਦੀਪ ਕੁਮਾਰ ਮਲਿਕ, ਮੇਅਰ ਸੁਰਿੰਦਰ ਕੁਮਾਰ, ਪੰਜਾਬ ਉਦਯੋਗਿਕ ਵਿਕਾਸ ਬੋਰਡ ਦੇ ਵਾਈਸ ਚੇਅਰਮੈਨ ਡਾ: ਹਰਵਿੰਦਰ ਸਿੰਘ ਬਖਸ਼ੀ ਅਤੇ ਹੋਰ ਕਈ ਪਤਵੰਤੇ ਹਾਜ਼ਰ ਸਨ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਡਾ. ਬਲਬੀਰ ਸਿੰਘ ਨੇ ਕਿਹਾ ਕਿ ਮੀਟਿੰਗ ਤੋਂ...
ਸੜਕ ਸੁਰੱਖਿਆ ਫੋਰਸ ਵੱਲੋਂ ਹਾਦਸੇ ਦੇ ਤਿੰਨ ਮਿੰਟ ਵਿੱਚ ਹੀ ਘਟਨਾ ਸਥਲ ਤੇ ਪਹੁੰਚ ਕੇ ਡਰਾਈਵਰ ਦੀ ਬਚਾਈ ਜਾਨ

ਸੜਕ ਸੁਰੱਖਿਆ ਫੋਰਸ ਵੱਲੋਂ ਹਾਦਸੇ ਦੇ ਤਿੰਨ ਮਿੰਟ ਵਿੱਚ ਹੀ ਘਟਨਾ ਸਥਲ ਤੇ ਪਹੁੰਚ ਕੇ ਡਰਾਈਵਰ ਦੀ ਬਚਾਈ ਜਾਨ

National, Politics, Punjab
ਮਾਲੇਰਕੋਟਲਾ 16 ਜੂਨ -              ਸੜਕ ਸੁਰੱਖਿਆ ਫੋਰਸ ਟੀਮ ਮਾਲੇਰਕੋਟਲਾ ਲੋਕਾਂ ਦੀ ਸੁਰੱਖਿਆ ਅਤੇ ਸੇਵਾ ਲਈ ਹਮੇਸ਼ਾ ਤਤਪਰ ਹੈ। ਇਸੇ ਉੱਦਮ ਦੀ ਮਿਸਾਲ ਮਾਲੇਰਕੋਟਲਾ ਧੂਰੀ ਰੋੜ ਤੇ ਪਿੰਡ ਸੰਗਾਲਾ  ਵਿਖੇ ਇੱਕ ਸੜਕ ਦੂਰਘਟਨਾ ਦੌਰਾਨ ਦੇਖਣ ਨੂੰ ਮਿਲੀ। ਪ੍ਰਾਪਤ ਜਾਣਕਾਰੀ ਮੁਤਾਬਕ ਪਿੰਡ ਸੰਗਾਲਾ ਨੇੜੇ ਇੱਕ ਮਹਿੰਦਰਾ ਪਿੱਕਅਪ ਗੱਡੀ ਸਾਹਮਣੇ ਆ ਰਹੇ ਟਰੱਕ ਨਾਲ ਟਕਰਾ ਗਈ। ਟੱਕਰ ਹੋਣ ਤੋਂ ਬਾਅਦ ਪਿੱਕਅਪ ਗੱਡੀ ਸੜਕ ਨੇੜੇ ਇੱਕ ਦਰੱਖਤ ਨਾਲ ਜਾ ਟਕਰਾਈ, ਜਿਸ ਕਾਰਨ ਡਰਾਈਵਰ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਿਆ।                ਹਾਦਸੇ ਦੀ ਸੂਚਨਾ ਮਿਲਦਿਆਂ ਹੀ ਸੜਕ ਸੁਰੱਖਿਆ ਫੋਰਸ ਟੀਮ ਮਾਲੇਰਕੋਟਲਾ ਵੱਲੋਂ ਤਿੰਨ ਮਿੰਟ ਵਿੱਚ ਹੀ ਮੌਕੇ ’ਤੇ ਪਹੁੰਚ ਕਰਕੇ ਰਾਹਗੀਰਾਂ ਦੀ ਮਦਦ ਨਾਲ ਜ਼ਖ਼ਮੀਆਂ ਨੂੰ ਵਾਹਨ ਵਿੱਚੋਂ ਬਾਹਰ ਕੱਢ ਕੇ ਤੁਰੰਤ ਐਂਬੂਲੈਂਸ ਰਾਹੀਂ ਸਿਵਲ ਹਸਪਤਾਲ ਮਾਲੇਰਕੋਟਲਾ ਵਿਖੇ ਭੇਜਿਆ ਗਿਆ ਅਤੇ ਹਾਦਸਾਗ੍ਰਸਥ ਵਾਹਨ ਸੜਕ ਤੋਂ ਹਟਾ ਕੇ ਆਵਾਜਾਈ ਨੂੰ ਨਿਰਵਿਘਨ ਚਲਵਾਇਆ ਗਿਆ।                ਸੜਕ ਸੁਰੱਖਿਆ ਫੋਰਸ ਦੇ ਇੰਚਾਰਜ ਗੁਰਮੀਤ ਸਿੰਘ ਨੇ ਜਾਣਕਾਰੀ ਦਿੰਦੀਆਂ ਦੱਸਿਆ ਕਿ ਕਿਸੇ ਵੀ...
ਐਨਸੀਸੀ ਸਾਲਾਨਾ ਸਿਖਲਾਈ ਕੈਂਪ ਅੱਜ ਖਾਲਸਾ ਕਾਲਜ ਫਾਰ ਵੂਮੈਨ ਲੁਧਿਆਣ ਵਿਖੇ ਸ਼ੁਰੂ ਹੋਇਆ

ਐਨਸੀਸੀ ਸਾਲਾਨਾ ਸਿਖਲਾਈ ਕੈਂਪ ਅੱਜ ਖਾਲਸਾ ਕਾਲਜ ਫਾਰ ਵੂਮੈਨ ਲੁਧਿਆਣ ਵਿਖੇ ਸ਼ੁਰੂ ਹੋਇਆ

National, Politics, Punjab
3 ਪੀਬੀ ਗਰਲਜ਼ ਬਟਾਲੀਅਨ ਐਨਸੀਸੀ, ਲੁਧਿਆਣਾ ਦੁਆਰਾ ਆਯੋਜਿਤ ਸਾਲਾਨਾ ਸਿਖਲਾਈ ਕੈਂਪ (ਏਟੀਸੀ-54), 17 ਜੂਨ ਤੋਂ 26 ਜੂਨ 2025 ਤੱਕ ਖਾਲਸਾ ਕਾਲਜ ਫਾਰ ਵੂਮੈਨ, ਲੁਧਿਆਣਾ ਵਿਖੇ ਆਯੋਜਿਤ ਕੀਤਾ ਜਾ ਰਿਹਾ ਹੈ। ਕੈਂਪ ਵਿੱਚ ਕੈਡਿਟਾਂ, ਪੀਆਈ ਸਟਾਫ, ਕਮਾਂਡਿੰਗ ਅਫਸਰ, ਸਿਵਲ ਸਟਾਫ, ਐਸੋਸੀਏਟ ਐਨਸੀਸੀ ਅਫਸਰ (ਏਐਨਓ), ਅਤੇ ਕੇਅਰ-ਟੇਕਿੰਗ ਅਫਸਰ (ਸੀਟੀਓ) ਦੀ ਸਰਗਰਮ ਭਾਗੀਦਾਰੀ ਸ਼ਾਮਲ ਹੈ। ਪਾਰਦਰਸ਼ਤਾ ਅਤੇ ਅਨੁਸ਼ਾਸਨ ਨੂੰ ਯਕੀਨੀ ਬਣਾਉਣ ਲਈ ਬਾਇਓਮੈਟ੍ਰਿਕ ਤਸਦੀਕ ਦੁਆਰਾ ਕੈਡਿਟਾਂ ਦੀ ਹਾਜ਼ਰੀ ਅਤੇ ਭਾਗੀਦਾਰੀ ਰਿਕਾਰਡ ਕੀਤੀ ਜਾ ਰਹੀ ਹੈ। ਕੈਂਪ ਸਰੀਰਕ ਸਿਖਲਾਈ, ਸ਼ਖਸੀਅਤ ਵਿਕਾਸ, ਲੀਡਰਸ਼ਿਪ ਹੁਨਰ ਅਤੇ ਰਾਸ਼ਟਰੀ ਏਕਤਾ 'ਤੇ ਕੇਂਦ੍ਰਤ ਕਰਦਾ ਹੈ, ਜੋ ਕੈਡਿਟਾਂ ਲਈ ਇੱਕ ਸੰਪੂਰਨ ਅਨੁਭਵ ਪ੍ਰਦਾਨ ਕਰਦਾ ਹੈ। ਕੈਂਪ ਦੀ ਮਿਆਦ ਦੌਰਾਨ ਕੈਡਿਟਾਂ ਦੇ ਉਤਸ਼ਾਹ, ਸਿਖਲਾਈ ਅਤੇ ਪ੍ਰਾਪਤੀਆਂ ਨੂੰ ਉਜਾਗਰ ਕਰਨ ਲਈ ਮੀਡੀਆ ਕਵਰੇਜ ਦਾ ਵਿਸਤਾਰ ਕੀਤਾ ਜਾ ਰਿਹਾ ਹੈ। ਕੈਂਪ ਕਮਾਂਡੈਂਟ ਨੇ ਐਨਸੀਸੀ ਕੈਡਿਟਾਂ ਦਾ ਕੈਂਪ ਵਿੱਚ ਸਵਾਗਤ ਕੀਤਾ ਅਤੇ ਉਨ੍ਹਾਂ ਨੂੰ ਸਿੱਖਣ ਅਤੇ ਵਿਕਾਸ ਦੇ ਦਸ ਦਿਨਾਂ ਦੇ ਯਾਦਗਾਰੀ ਸਫ਼ਰ ਲਈ ਭਰੋਸਾ ...
ਆਰਸੇਟੀ ਬਡਰੁੱਖਾਂ ਵਿਖੇ ਲੜਕੀਆਂ ਦਾ ਟੇਲਰਿੰਗ ਕੋਰਸ ਸਮਾਪਤ, ਡਿਪਟੀ ਕਮਿਸ਼ਨਰ ਨੇ ਵੰਡੇ ਸਰਟੀਫਿਕੇਟ

ਆਰਸੇਟੀ ਬਡਰੁੱਖਾਂ ਵਿਖੇ ਲੜਕੀਆਂ ਦਾ ਟੇਲਰਿੰਗ ਕੋਰਸ ਸਮਾਪਤ, ਡਿਪਟੀ ਕਮਿਸ਼ਨਰ ਨੇ ਵੰਡੇ ਸਰਟੀਫਿਕੇਟ

National, Politics, Punjab
ਪਿੰਡ ਬਡਰੁੱਖਾਂ, 17 ਜੂਨ (000) - ਸਟੇਟ ਬੈਂਕ ਆਫ ਇੰਡੀਆ ਅਤੇ ਭਾਰਤ ਸਰਕਾਰ ਦੁਆਰਾ ਪਿੰਡ ਬਡਰੁੱਖਾਂ ਸੰਗਰੂਰ ਵਿਖੇ ਚਲਾਏ ਜਾ ਰਹੇ ਪੇਂਡੂ ਸਵੈ-ਰੋਜ਼ਗਾਰ ਸਿਖਲਾਈ ਸੰਸਥਾ (ਆਰਸੇਟੀ) ਵਿਖੇ ਵੂਮੈਨ ਟੇਲਰ ਕੋਰਸ ਸਫਲਤਾਪੂਰਨ ਸੰਪੰਨ ਹੋ ਗਿਆ। ਸਮਾਪਤੀ ਸਮਾਰੋਹ ਦੇ ਮੌਕੇ ਉੱਤੇ ਡਿਪਟੀ ਕਮਿਸ਼ਨਰ ਸ਼੍ਰੀ ਸੰਦੀਪ ਰਿਸ਼ੀ ਨੇ ਉਚੇਚੇ ਤੌਰ ਉੱਤੇ ਪਹੁੰਚ ਕੇ ਸਿੱਖਿਆਰਥਣਾਂ ਨੂੰ ਸਰਟੀਫਿਕੇਟ ਵੰਡੇ ਅਤੇ ਲੜਕੀਆਂ ਨੂੰ ਸਰਕਾਰੀ ਸਕੀਮਾਂ ਦਾ ਲਾਭ ਲੈ ਕੇ ਆਪਣੇ ਪੈਰਾਂ ਉੱਤੇ ਖੜ੍ਹੇ ਹੋਣ ਦਾ ਸੱਦਾ ਦਿੱਤਾ। ਇਸ 31 ਦਿਨਾਂ ਦੇ ਕੋਰਸ ਵਿੱਚ 31 ਸਿੱਖਿਆਰਥਣਾਂ ਨੇ ਭਾਗ ਲਿਆ। ਇਸ ਮੌਕੇ ਸੰਬੋਧਨ ਕਰਦਿਆਂ ਸ਼੍ਰੀ ਸੰਦੀਪ ਰਿਸ਼ੀ ਨੇ ਸਿੱਖਿਆਰਥਣਾਂ ਨੂੰ ਹੁਨਰਮੰਦ ਹੋ ਕੇ ਆਪਣਾ ਰੁਜ਼ਗਾਰ ਸ਼ੁਰੂ ਕਰਨ ਬਾਰੇ ਪ੍ਰੇਰਿਤ ਕੀਤਾ ਤੇ ਨਾਲ ਹੀ ਕੋਰਸ ਸਮਾਪਤ ਹੋਣ ਦੀਆਂ ਮੁਬਾਰਕਾਂ ਦਿੱਤੀਆਂ। ਉਹਨਾਂ ਕਿਹਾ ਕਿ ਆਰਸੇਟੀ ਸੰਸਥਾ ਪੇਂਡੂ ਖੇਤਰ ਦੇ ਮੁੰਡੇ ਕੁੜੀਆਂ ਲਈ ਵਰਦਾਨ ਸਾਬਿਤ ਹੋ ਸਕਦੀ ਹੈ ਜੇਕਰ ਨੌਜਵਾਨ ਇਥੋਂ ਸਿਖਲਾਈ ਲੈ ਕੇ ਆਪਣੇ ਖੁਦ ਦੇ ਕੰਮ ਸ਼ੁਰੂ ਕਰਨ ਅਤੇ ਆਪਣੇ ਪੈਰਾਂ ਉੱਤੇ ਖੜ੍ਹੇ ਹੋਣ। ਉਹਨਾਂ ਕਿਹਾ ਕਿ ਇਥੋਂ ਸਿਖਲ...
ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ ਦੀ ਕੋਸ਼ਿਸ਼ ਰੰਗ ਲਿਆਈ – ਪਿੰਡ ਸ਼ਾਹਪੁਰ ਨੂੰ ਮਿਲਿਆ ਪੀਣ ਵਾਲਾ ਸਾਫ਼ ਪਾਣੀ

ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ ਦੀ ਕੋਸ਼ਿਸ਼ ਰੰਗ ਲਿਆਈ – ਪਿੰਡ ਸ਼ਾਹਪੁਰ ਨੂੰ ਮਿਲਿਆ ਪੀਣ ਵਾਲਾ ਸਾਫ਼ ਪਾਣੀ

National, Politics, Punjab
ਗੜ੍ਹਸ਼ੰਕਰ/ਹੁਸ਼ਿਆਰਪੁਰ, 17 ਜੂਨ : ਪਿੰਡ ਸ਼ਾਹਪੁਰ ਦੇ ਵਾਸੀਆਂ ਲਈ ਵੱਡੀ ਰਾਹਤ ਦੀ ਖ਼ਬਰ ਆਈ ਹੈ। ਲੰਮੇ ਸਮੇਂ ਤੋਂ ਚੱਲ ਰਹੀ ਪੀਣ ਵਾਲੇ ਪਾਣੀ ਦੀ ਸਮੱਸਿਆ ਆਖ਼ਿਰਕਾਰ ਹੱਲ ਹੋ ਗਈ ਹੈ, ਜਿਸ ਦਾ ਸਿਹਰਾ ਸਿੱਧਾ ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਅਤੇ ਗੜ੍ਹਸ਼ੰਕਰ ਹਲਕੇ ਦੇ ਐਮ.ਐਲ.ਏ ਜੈ ਕ੍ਰਿਸ਼ਨ ਸਿੰਘ ਰੌੜੀ ਨੂੰ ਜਾਂਦਾ ਹੈ। ਡਿਪਟੀ ਸਪੀਕਰ ਦੀ ਨਿੱਜੀ ਦਿਲਚਸਪੀ ਅਤੇ ਜ਼ਮੀਨੀ ਪੱਧਰ 'ਤੇ ਲਗਾਤਾਰ ਯਤਨਾਂ ਕਾਰਨ, ਪਿੰਡ ਵਿਚ ਨਵੀਂ ਮੋਟਰ ਅਤੇ ਹੋਰ ਜ਼ਰੂਰੀ ਉਪਕਰਨ ਲਗਾ ਕੇ ਪਾਣੀ ਸਪਲਾਈ ਦੀ ਵਿਵਸਥਾ ਮੁੜ ਚਾਲੂ ਕੀਤੀ ਗਈ। ਹੁਣ ਪਿੰਡ ਵਾਸੀਆਂ ਨੂੰ ਰੋਜ਼ਾਨਾ ਸਾਫ਼ ਅਤੇ ਪੀਣਯੋਗ ਪਾਣੀ ਉਪਲਬੱਧ ਹੋਵੇਗਾ। ਸਥਾਨਕ ਵਾਸੀਆਂ ਅਤੇ ਪੰਚਾਇਤ ਮੈਂਬਰਾਂ ਨੇ ਖੁਸ਼ੀ ਦਾ ਇਜ਼ਹਾਰ ਕਰਦਿਆਂ ਕਿਹਾ ਕਿ, ਡਿਪਟੀ ਸਪੀਕਰ ਹਮੇਸ਼ਾ ਹਲਕੇ ਦੀ ਜਨਤਾ ਦੀ ਭਲਾਈ ਲਈ ਅੱਗੇ ਰਹੇ ਹਨ। ਇਨ੍ਹਾਂ ਦੀਆਂ ਕੋਸ਼ਿਸ਼ਾਂ ਨਾਲ ਅੱਜ ਸਾਡਾ ਪਿੰਡ ਵੱਡੀ ਸਮੱਸਿਆ ਤੋਂ ਮੁਕਤ ਹੋਇਆ ਹੈ। ਇਸ ਮੌਕੇ ਜੈ ਕ੍ਰਿਸ਼ਨ ਸਿੰਘ ਰੌੜੀ ਨੇ ਕਿਹਾ, "ਮੈਨੂੰ ਪਿੰਡ ਸ਼ਾਹਪੁਰ ਦੀ ਸਮੱਸਿਆ ਦੀ ਪੂਰੀ ਸਮਝ ਸੀ। ਪੀਣ ਵਾਲਾ ਪਾਣੀ ਸਿਰਫ ਸਰਕਾਰੀ ਜ਼ਿ...
ਡਿਪਟੀ ਕਮਿਸ਼ਨਰ ਵੱਲੋਂ ਸਿੱਖਿਆ ਵਿਭਾਗ ਨੂੰ 15 ਜੁਲਾਈ ਤੱਕ ਸਕੂਲਾਂ/ਕਾਲਜਾਂ ਨੇੜੇ ਨਸ਼ੀਲੇ ਪਦਾਰਥਾਂ ਦੀ ਵਿਕਰੀ ਬਾਰੇ ਰਿਪੋਰਟ ਪੇਸ਼ ਕਰਨ ਦੇ ਨਿਰਦੇਸ਼ ਜਾਰੀ

ਡਿਪਟੀ ਕਮਿਸ਼ਨਰ ਵੱਲੋਂ ਸਿੱਖਿਆ ਵਿਭਾਗ ਨੂੰ 15 ਜੁਲਾਈ ਤੱਕ ਸਕੂਲਾਂ/ਕਾਲਜਾਂ ਨੇੜੇ ਨਸ਼ੀਲੇ ਪਦਾਰਥਾਂ ਦੀ ਵਿਕਰੀ ਬਾਰੇ ਰਿਪੋਰਟ ਪੇਸ਼ ਕਰਨ ਦੇ ਨਿਰਦੇਸ਼ ਜਾਰੀ

National, Politics, Punjab
ਜਲੰਧਰ, 17 ਜੂਨ (000) - ਪੰਜਾਬ ਸਰਕਾਰ ਦੀ ਤੇਜ਼ ਮੁਹਿੰਮ 'ਯੁੱਧ ਨਸ਼ਿਆਂ ਵਿਰੁੱਧ' ਦੇ ਹਿੱਸੇ ਵਜੋਂ, ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਸਿੱਖਿਆ ਅਤੇ ਪੁਲਿਸ ਵਿਭਾਗਾਂ ਨੂੰ ਜ਼ਿਲ੍ਹੇ ਦੇ ਸਕੂਲਾਂ ਅਤੇ ਕਾਲਜਾਂ ਨੇੜੇ ਨਸ਼ੀਲੇ ਪਦਾਰਥਾਂ ਦੀ ਵਿਕਰੀ ਵਿਰੁੱਧ ਸਖ਼ਤ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ ਹਨ। ਨਾਰਕੋ ਕੋਆਰਡੀਨੇਸ਼ਨ ਸੈਂਟਰ (ਐਨ.ਸੀ.ਓ.ਆਰ.ਡੀ.) ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ, ਡਾ. ਅਗਰਵਾਲ, ਪੁਲਿਸ ਕਮਿਸ਼ਨਰ ਧਨਪ੍ਰੀਤ ਕੌਰ ਅਤੇ ਐਸ.ਐਸ.ਪੀ. ਹਰਵਿੰਦਰ ਸਿੰਘ ਵਿਰਕ ਦੇ ਨਾਲ, ਸਿੱਖਿਆ ਵਿਭਾਗ ਨੂੰ ਸਕੂਲਾਂ ਦਾ, ਖਾਸ ਕਰਕੇ ਨਸ਼ੀਲੇ ਪਦਾਰਥਾਂ ਦੇ ਹੌਟਸਪੌਟ ਵਜੋਂ ਪਛਾਣੇ ਗਏ ਖੇਤਰਾਂ ਵਿੱਚ ਮੌਜੂਦ ਸਕੂਲਾਂ ਦੇ ਨੇੜੇ ਨਸ਼ੀਲੇ ਪਦਾਰਥਾਂ ਦੀ ਵਿਕਰੀ ਦਾ ਡੂੰਘਾਈ ਨਾਲ ਨਿਰੀਖਣ ਕਰਨ ਲਈ ਕਿਹਾ। ਉਨ੍ਹਾਂ ਹਦਾਇਤ ਕੀਤੀ ਕਿ ਨਸ਼ਿਆਂ ਦੀ ਦੁਰਵਰਤੋਂ ਲਈ ਸੰਵੇਦਨਸ਼ੀਲ ਸਕੂਲਾਂ ਦੇ ਨੇੜਲੇ ਇਲਾਕਿਆਂ ਸਬੰਧੀ ਇੱਕ ਵਿਸਤ੍ਰਿਤ ਰਿਪੋਰਟ 15 ਜੁਲਾਈ, 2025 ਤੱਕ ਜਮ੍ਹਾਂ ਕਰਵਾਈ ਜਾਵੇ। ਡਿਪਟੀ ਕਮਿਸ਼ਨਰ ਡਾ. ਅਗਰਵਾਲ ਨੇ ਵਿਦਿਆਰਥੀਆਂ ਨੂੰ ਉਨ੍ਹਾਂ ਦੇ ਸਿੱਖਿਆ ਸੰਸਥਾਨਾਂ ਨੇੜੇ ਕਿਸੇ ਵੀ ਸ਼ੱਕੀ ਗਤੀਵਿਧੀਆਂ ...
ਪੰਜਾਬ ਵਿੱਚ 8 ਕਰੋੜ ਰੁਪਏ ਦੀ ਨਿਵੇਸ਼ ਧੋਖਾਧੜੀ ਵਿੱਚ ਸ਼ਾਮਲ ਅੰਤਰ-ਰਾਜੀ ਗਿਰੋਹ ਦਾ ਪਰਦਾਫਾਸ਼; ਦੋ ਗ੍ਰਿਫ਼ਤਾਰ

ਪੰਜਾਬ ਵਿੱਚ 8 ਕਰੋੜ ਰੁਪਏ ਦੀ ਨਿਵੇਸ਼ ਧੋਖਾਧੜੀ ਵਿੱਚ ਸ਼ਾਮਲ ਅੰਤਰ-ਰਾਜੀ ਗਿਰੋਹ ਦਾ ਪਰਦਾਫਾਸ਼; ਦੋ ਗ੍ਰਿਫ਼ਤਾਰ

Crime, International, National, Politics, Punjab
ਚੰਡੀਗੜ੍ਹ, 17 ਜੂਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ੀ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਦੇ ਮੱਦੇਨਜ਼ਰ ਚੱਲ ਰਹੀ ਮੁਹਿੰਮ ਦੌਰਾਨ, ਪੰਜਾਬ ਪੁਲਿਸ ਦੇ ਰਾਜ ਸਾਈਬਰ ਕ੍ਰਾਈਮ ਡਿਵੀਜ਼ਨ ਨੇ ਪੰਚਕੂਲਾ ਅਤੇ ਅਬੋਹਰ ਤੋਂ ਦੋ ਵਿਅਕਤੀਆਂ ਨੂੰ ਗ੍ਰਿਫਤਾਰ ਕਰਕੇ ਨਿਵੇਸ਼ ਧੋਖਾਧੜੀ ਵਿੱਚ ਸ਼ਾਮਲ ਇੱਕ ਅੰਤਰ-ਰਾਜੀ ਗਿਰੋਹ ਦਾ ਪਰਦਾਫਾਸ਼ ਕੀਤਾ ਹੈ।  ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਮੰਗਲਵਾਰ ਨੂੰ ਇੱਥੇ ਦਿੱਤੀ। ਇਹ ਗਿਰੋਹ ਟੈਲੀਗ੍ਰਾਮ ਅਤੇ ਵਟਸਐਪ ਗਰੁੱਪਾਂ ਰਾਹੀਂ ਸਟਾਕ ਮਾਰਕੀਟ ਨਿਵੇਸ਼ ਵਿੱਚ ਵੱਡੇ ਮੁਨਾਫ਼ੇ ਦੀ ਪੇਸ਼ਕਸ਼ ਦਾ ਛਲਾਵਾ ਦੇ ਕੇ ਭੋਲੇ-ਭਾਲੇ ਲੋਕਾਂ ਨੂੰ ਆਪਣੇ ਜਾਲ ਵਿੱਚ ਫਸਾਉਂਦਾ  ਸੀ। ਇਸ ਗਿਰੋਹ ਦੇ ਸ਼ਾਤਿਰ ਲੋਕ ਪੀੜਤਾਂ ਨੂੰ ਆਪਣੇ ਭਰੋਸੇ ਵਿੱਚ ਲੈ ਕੇ ਮੋਬਾਇਲ ਵਿੱਚ ਇੱਕ ਜਾਅਲੀ ਏ.ਪੀ.ਕੇ. ਐਪਲੀਕੇਸ਼ਨ ਇਨਸਟਾਲ ਕਰਵਾਉਂਦੇ ਸਨ, ਜਿਸ ’ਤੇ ਉਨ੍ਹਾਂ ਦੇ ਨਿਵੇਸ਼ ਕੀਤੇ ਪੈਸੇ ’ਤੇ ਭਾਰੀ ਵਾਪਸੀ ਦਾ ਵਾਅਦਾ ਕੀਤਾ ਜਾਂਦਾ ਸੀ। ਜਾਅਲੀ ਅਰਜ਼ੀ ’ਤੇ ਭਾਰੀ ਮੁਨਾਫ਼ੇ ਦੇ ਜਾਲ ਵਿਚ ਫਸ ਕੇ ਭੋਲੇ-ਭਾਲੇ ਲੋਕ ਬੜੀ ਆਸਾਨੀ ਨਾਲ ਧੋਖੇਬਾਜ਼ਾਂ ਦੇ ...
ਪੰਜਾਬ ਵਿੱਚ ਮੂੰਹਖੁਰ ਦੀ ਬਿਮਾਰੀ ਤੋਂ ਬਚਾਅ ਲਈ 57.84 ਲੱਖ ਤੋਂ ਵੱਧ ਪਸ਼ੂਧਨ ਦਾ ਟੀਕਾਕਰਨ

ਪੰਜਾਬ ਵਿੱਚ ਮੂੰਹਖੁਰ ਦੀ ਬਿਮਾਰੀ ਤੋਂ ਬਚਾਅ ਲਈ 57.84 ਲੱਖ ਤੋਂ ਵੱਧ ਪਸ਼ੂਧਨ ਦਾ ਟੀਕਾਕਰਨ

National, Politics, Punjab
ਚੰਡੀਗੜ੍ਹ, 17 ਜੂਨ: ਸੂਬੇ ਵਿੱਚ ਪਸ਼ੂਧਨ ਦੀ ਨਰੋਈ ਸਿਹਤ ਲਈ ਕੀਤੇ ਜਾ ਰਹੇ ਯਤਨਾਂ ਤਹਿਤ ਪੰਜਾਬ ਦੇ ਪਸ਼ੂ ਪਾਲਣ ਵਿਭਾਗ ਨੇ ਪਸ਼ੂਧਨ ਦੇ ਮੂੰਹਖੁਰ ਦੀ ਬਿਮਾਰੀ ਤੋਂ ਬਚਾਅ ਲਈ 15 ਅਪ੍ਰੈਲ, 2025 ਤੋਂ ਸ਼ੁਰੂ ਕੀਤੀ ਐਫ.ਐਮ.ਡੀ. ਟੀਕਾਕਰਨ ਮੁਹਿੰਮ ਅਧੀਨ 57.84 ਲੱਖ ਤੋਂ ਵੱਧ ਪਸ਼ੂਧਨ ਦਾ ਸਫ਼ਲਤਾਪੂਰਕ ਟੀਕਾਕਰਨ ਕੀਤਾ ਗਿਆ ਹੈ। ਟੀਕਾਕਰਨ ਮੁਹਿੰਮ ਦੇ ਵੇਰਵੇ ਸਾਂਝੇ ਕਰਦਿਆਂ ਪੰਜਾਬ ਦੇ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ 57.84 ਲੱਖ ਤੋਂ ਵੱਧ ਪਸ਼ੂਆਂ ਦਾ ਟੀਕਾਕਰਨ ਕੀਤਾ ਗਿਆ ਹੈ, ਜਿਸ ਨਾਲ ਸੂਬੇ ‘ਚ 99.56 ਫੀਸਦੀ ਗਾਵਾਂ ਅਤੇ ਅਤੇ ਮੱਝਾਂ ਨੂੰ ਵੈਕਸੀਨ ਲਗਾਈ ਗਈ ਹੈ। ਇਸ ਮੁਹਿੰਮ ਤਹਿਤ ਵਿਆਪਕ ਪਹੁੰਚ ਨੂੰ ਯਕੀਨੀ ਬਣਾਉਣ ਲਈ ਪਸ਼ੂ ਪਾਲਕਾਂ ਦੇ ਕੋਲ ਜਾ ਕੇ ਪਸ਼ੂਆਂ ਨੂੰ ਮੁਫ਼ਤ ਟੀਕਾ ਲਾਇਆ ਗਿਆ ਹੈ। ਇਸ ਵਿਸ਼ਾਲ ਮੁਹਿੰਮ ਨੂੰ ਸਫ਼ਲਤਾਪੂਰਵਕ ਨੇਪਰੇ ਚਾੜ੍ਹਨ ਲਈ ਲਗਭਗ 900 ਵੈਟਰਨਰੀ ਟੀਮਾਂ ਨੂੰ ਇਸ ਕਾਰਜ ਵਿੱਚ ਲਾਇਆ ਗਿਆ ਸੀ, ਜੋ ਪਸ਼ੂਧਨ ਦੀ ਭਲਾਈ ਅਤੇ ਕਿਸਾਨਾਂ ਦੀ ਸਹਾਇਤਾ ਪ੍ਰਤੀ ਪਸ਼ੂ ਪਾਲਣ ਵਿਭਾਗ ਦੀ ਵਚਨਬੱਧਤਾ ਨੂੰ ਦਰਸਾਉਂਦਾ...