Saturday, September 26
Shadow

Politics

’ਯੁੱਧ ਨਸ਼ਿਆਂ ਵਿਰੁੱਧ’ ਦੇ 108 ਵੇਂ ਦਿਨ ਪੰਜਾਬ ਪੁਲਿਸ ਵੱਲੋਂ 128 ਨਸ਼ਾ ਤਸਕਰ ਗ੍ਰਿਫ਼ਤਾਰ; 10.8 ਕਿਲੋ ਹੈਰੋਇਨ ਅਤੇ 2.4 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ

’ਯੁੱਧ ਨਸ਼ਿਆਂ ਵਿਰੁੱਧ’ ਦੇ 108 ਵੇਂ ਦਿਨ ਪੰਜਾਬ ਪੁਲਿਸ ਵੱਲੋਂ 128 ਨਸ਼ਾ ਤਸਕਰ ਗ੍ਰਿਫ਼ਤਾਰ; 10.8 ਕਿਲੋ ਹੈਰੋਇਨ ਅਤੇ 2.4 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ

National, Politics, Punjab
ਚੰਡੀਗੜ੍ਹ, 17 ਜੂਨ: ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੇਦਸ਼ਾਂ ‘ਤੇ ਵਿੱਢੇ ਗਏ “ਯੁੱਧ ਨਸ਼ਿਆਂ ਵਿਰੁੱਧ” ਦੇ 108ਵੇਂ ਦਿਨ ਪੰਜਾਬ ਪੁਲਿਸ ਨੇ ਅੱਜ 128 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ 10.8 ਕਿਲੋ ਹੈਰੋਇਨ, 2 ਕਿਲੋ ਅਫੀਮ ਅਤੇ 2.40 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਹੈ। ਇਸ ਨਾਲ ਸਿਰਫ਼ 108 ਦਿਨਾਂ ਅੰਦਰ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 17, 897 ਹੋ ਗਈ ਹੈ। ਇਹ ਆਪ੍ਰੇਸ਼ਨ ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਗੌਰਵ ਯਾਦਵ ਦੇ ਨਿਰਦੇਸ਼ਾਂ ‘ਤੇ ਸੂਬੇ ਦੇ ਸਾਰੇ 28 ਜ਼ਿਲ੍ਹਿਆਂ ਵਿੱਚ ਇੱਕੋ ਸਮੇਂ ਚਲਾਇਆ ਗਿਆ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਐਸ.ਐਸ.ਪੀਜ਼ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਦੇ ਹੁਕਮ ਦਿੱਤੇ ਹਨ। ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਹੇਠ 5 ਮੈਂਬਰੀ ਕੈਬਨਿਟ ਸਬ ਕਮੇਟੀ ਵੀ ਬਣਾਈ ਗਈ ਹੈ। ਆਪਰੇਸ਼ਨ ਦੇ ਵੇਰਵੇ ਦ...
ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਵੱਲੋਂ ਨਾਇਬ ਤਹਿਸੀਲਦਾਰ ਗ੍ਰਿਫ਼ਤਾਰ

ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਵੱਲੋਂ ਨਾਇਬ ਤਹਿਸੀਲਦਾਰ ਗ੍ਰਿਫ਼ਤਾਰ

National, Politics, Punjab
ਚੰਡੀਗੜ੍ਹ, 17 ਜੂਨ: ਪੰਜਾਬ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਨੇ ਨਾਇਬ ਤਹਿਸੀਲਦਾਰ ਵਰਿੰਦਰਪਾਲ ਸਿੰਘ ਧੂਤ ਵਾਸੀ ਪਿੰਡ ਧੂਤ ਕਲਾਂ, ਹੁਸ਼ਿਆਰਪੁਰ  ਨੂੰ ਆਮਦਨ ਤੋਂ ਵੱਧ ਜਾਇਦਾਦ ਰੱਖਣ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਹੈ। ਅੱਜ ਇੱਥੇ ਇਹ ਖੁਲਾਸਾ ਕਰਦੇ ਹੋਏ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਕਿਹਾ ਕਿ ਇਹ ਗ੍ਰਿਫ਼ਤਾਰੀ ਜਲੰਧਰ ਰੇਂਜ ਵੱਲੋਂ ਕੀਤੀ ਗਈ ਵਿਜੀਲੈਂਸ ਜਾਂਚ ਤੋਂ ਬਾਅਦ ਅਮਲ ਵਿੱਚ ਲਿਆਂਦੀ ਗਈ ਹੈ ਜਿਸ ਵਿੱਚ ਧੂਤ ਵੱਲੋਂ ਆਪਣੇ ਅਤੇ ਆਪਣੇ ਪਰਿਵਾਰਕ ਮੈਂਬਰਾਂ ਦੇ ਨਾਂ ’ਤੇ ਆਪਣੀ ਜਾਇਜ਼ ਕਮਾਈ ਤੋਂ ਵੱਧ ਜਾਇਦਾਦ ਇਕੱਠੀ ਕਰਨ ਦੇ ਦੋਸ਼ਾਂ ਦੀ ਜਾਂਚ ਕੀਤੀ ਗਈ ਸੀ । ਬੁਲਾਰੇ ਨੇ ਅੱਗੇ ਕਿਹਾ ਕਿ ਤਫ਼ਤੀਸ਼ ਦੌਰਾਨ 1 ਜਨਵਰੀ, 2009 ਤੋਂ 31 ਦਸੰਬਰ, 2018 ਤੱਕ ਦੀ ਮਿਆਦ ਦੀ ਜਾਂਚ ਕੀਤੀ ਗਈ ਸੀ। ਜਾਂਚ ਤੋਂ ਪਤਾ ਲੱਗਾ ਹੈ ਕਿ ਇਸ ਵਕਫ਼ੇ ਦੌਰਾਨ ਧੂਤ ਦੇ ਸਾਰੇ  ਸਰੋਤਾਂ ਅਤੇ ਵਸੀਲਿਆਂ ਤੋਂ ਕੁੱਲ ਆਮਦਨ 3,58,97,111.59 ਰੁਪਏ ਸੀ ਜਦਕਿ ਉਸਦਾ ਕੁੱਲ ਖਰਚ ਅਤੇ ਜਾਇਦਾਦ 11,18,34,544.22 ਰੁਪਏ ਦੀ ਸੀ- ਜੋ ਉਸਦੀ ਕਾਨੂੰਨੀ ਆਮਦਨ ਨਾਲੋਂ 7,59,37,432....
ਲੁਧਿਆਣਾ ਪੱਛਮੀ ਜ਼ਿਮਨੀ ਚੋਣ ਵਿੱਚ ਵੋਟਰਾਂ ਦੀ ਸੁਵਿਧਾ ਲਈ ਚੋਣ ਕਮਿਸ਼ਨ ਵੱਲੋਂ ਮੋਬਾਈਲ ਜਮ੍ਹਾਂ ਕਰਵਾਉਣ ਦੀ ਸਹੂਲਤ ਸ਼ੁਰੂ

ਲੁਧਿਆਣਾ ਪੱਛਮੀ ਜ਼ਿਮਨੀ ਚੋਣ ਵਿੱਚ ਵੋਟਰਾਂ ਦੀ ਸੁਵਿਧਾ ਲਈ ਚੋਣ ਕਮਿਸ਼ਨ ਵੱਲੋਂ ਮੋਬਾਈਲ ਜਮ੍ਹਾਂ ਕਰਵਾਉਣ ਦੀ ਸਹੂਲਤ ਸ਼ੁਰੂ

National, Politics, Punjab
ਚੰਡੀਗੜ੍ਹ, 17 ਜੂਨ: ਚੋਣਾਂ ਵਿੱਚ ਵੋਟਰਾਂ ਦੀ ਸਹੂਲਤ ਵਧਾਉਣ ਲਈ ਭਾਰਤੀ ਚੋਣ ਕਮਿਸ਼ਨ ਨੇ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਦੀ ਅਗਵਾਈ ਹੇਠ ਇੱਕ ਨਵੀਂ ਪਹਿਲਕਦਮੀ ਸ਼ੁਰੂ ਕੀਤੀ ਹੈ, ਜਿਸ ਤਹਿਤ ਮੋਬਾਈਲ ਫੋਨ ਜਮ੍ਹਾਂ ਕਰਵਾਉਣ ਦੀ ਸੁਵਿਧਾ ਹਰ ਪੋਲਿੰਗ ਸਟੇਸ਼ਨ 'ਤੇ ਉਪਲਬਧ ਕਰਵਾਈ ਜਾ ਰਹੀ ਹੈ। ਇਹ ਸਹੂਲਤ ਆ ਰਹੀਆਂ ਜ਼ਿਮਨੀ ਚੋਣਾਂ ਤੋਂ ਲਾਗੂ ਕੀਤੀ ਜਾ ਰਹੀ ਹੈ। ਇਸ ਵਿੱਚ 19 ਜੂਨ ਨੂੰ ਹੋਣ ਵਾਲੀ ਪੰਜਾਬ ਵਿਧਾਨ ਸਭਾ ਹਲਕਾ 64-ਲੁਧਿਆਣਾ ਪੱਛਮੀ ਦੀ ਚੋਣ ਵੀ ਸ਼ਾਮਲ ਹੈ। ਇਹ ਨਵੀਂ ਸਹੂਲਤ ਭਾਰਤੀ ਚੋਣ ਕਮਿਸ਼ਨ ਵੱਲੋਂ 23 ਮਈ 2025 ਨੂੰ ਜਾਰੀ ਨਿਰਦੇਸ਼ਾਂ ਦੇ ਅਧਾਰ 'ਤੇ ਸ਼ੁਰੂ ਕੀਤੀ ਗਈ ਹੈ, ਜਿਸ ਦਾ ਉਦੇਸ਼ ਵੋਟਰਾਂ ਦੇ ਤਜ਼ਰਬੇ ਨੂੰ ਬਿਹਤਰ ਬਣਾਉਣਾ ਅਤੇ ਚੋਣ ਸੰਚਾਲਨ ਨਿਯਮਾਂ, 1961 ਦੇ ਨਿਯਮ 49ਐੱਮ ਦੇ ਤਹਿਤ ਵੋਟਿੰਗ ਦੀ ਗੁਪਤਤਾ ਨੂੰ ਬਰਕਰਾਰ ਰੱਖਣਾ ਹੈ। ਹੁਣ ਵੋਟਰ ਪੋਲਿੰਗ ਸਟੇਸ਼ਨ 'ਤੇ ਆਉਣ ਵੇਲੇ ਆਪਣੇ ਮੋਬਾਈਲ ਫੋਨ ਬਾਹਰ ਦਰਵਾਜ਼ੇ ਕੋਲ ਬਣਾਏ ਵਿਸ਼ੇਸ਼ ਕਾਊਂਟਰਾਂ 'ਤੇ ਜਮ੍ਹਾਂ ਕਰਵਾ ਸਕਣਗੇ। ਇਹ ਕਾਊਂਟਰ ਚੋਣ ਕਮਿਸ਼ਨ ਦੇ ਨਿਰਦੇਸ਼ਾਂ ਅਨੁਸਾਰ ਜੂਟ ਜਾਂ ਕੱਪੜੇ ਦੇ ਮੋਬਾਈਲ ਹੋਲਡਰਾਂ ਦੀ ...
ਆਮ ਆਦਮੀ ਕਲੀਨਿਕ ‘ਚ ਗਰਭਵਤੀ ਮਾਵਾਂ ਅਤੇ ਬੱਚਿਆਂ ਨੂੰ ਸਿਹਤ ਸੇਵਾਵਾਂ ਪਹਿਲ ਦੇ ਆਧਾਰ ‘ਤੇ ਮਿਲਣਗੀਆਂ: ਡਿਪਟੀ ਕਮਿਸ਼ਨਰ

ਆਮ ਆਦਮੀ ਕਲੀਨਿਕ ‘ਚ ਗਰਭਵਤੀ ਮਾਵਾਂ ਅਤੇ ਬੱਚਿਆਂ ਨੂੰ ਸਿਹਤ ਸੇਵਾਵਾਂ ਪਹਿਲ ਦੇ ਆਧਾਰ ‘ਤੇ ਮਿਲਣਗੀਆਂ: ਡਿਪਟੀ ਕਮਿਸ਼ਨਰ

National, Politics, Punjab
ਮਾਲੇਰਕੋਟਲਾ, 16 ਜੂਨ                     ਗਰਭਵਤੀ ਮਾਵਾਂ ਅਤੇ ਬੱਚਿਆਂ ਨੂੰ ਮੁੱਢਲੀਆਂ ਸਿਹਤ ਸੇਵਾਵਾਂ ਆਮ ਆਦਮੀ ਕਲੀਨਿਕ ‘ਚ ਚਾਲੂ ਕਰ ਦਿੱਤੀਆਂ ਗਈਆਂ ਹਨ। ਇਸ ਸਬੰਧੀ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਵੀਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਹੇਠ ਕਲੀਨਿਕਾਂ ਤੇ ਤਾਇਨਾਤ ਸਮੂਹ ਮੈਡੀਕਲ ਅਫਸਰਾਂ ਲਈ ਸਿਵਲ ਸਰਜਨ ਡਾ. ਸੰਜੇ ਗੋਇਲ ਦੀ ਅਗਵਾਈ ‘ਚ ਇੱਕ ਰੋਜ਼ਾ ਸਿਖਲਾਈ ਕੈਂਪ ਆਯੋਜਿਤ ਕੀਤਾ ਗਿਆ। ਕੈਂਪ ਦੌਰਾਨ ਜ਼ਿਲਾ ਸਿਹਤ ਅਫਸਰ ਡਾ. ਪੁਨੀਤ ਸਿੱਧੂ ਅਤੇ ਔਰਤਾਂ ਦੇ ਰੋਗਾਂ ਦੀ ਮਾਹਿਰ ਡਾ. ਸ਼ੀਨਾ ਚੋਪੜਾ ਵੱਲੋਂ ਆਮ ਆਦਮੀ ਕਲੀਨਿਕਾਂ ਤੇ ਤਾਇਨਾਤ ਮੈਡੀਕਲ ਅਫ਼ਸਰਾਂ ਨੂੰ ਟ੍ਰੇਨਿੰਗ ਦਿੱਤੀ ਗਈ।                     ਇਸ ਮੌਕੇ ਡਿਪਟੀ ਕਮਿਸ਼ਨਰ ਵਿਰਾਜ ਐਸ. ਤਿੜਕੇ ਮੁੱਖ ਮਹਿਮਾਨ ਦੇ ਤੌਰ ਤੇ ਹਾਜ਼ਰ ਹੋਏ। ਉਨਾਂ ਆਮ ਆਦਮੀ ਕਲੀਨਿਕ ਦੇ ਡਾਕਟਰਾਂ ਨੂੰ ਗਰਭਵਤੀ ਮਾਵਾਂ ਅਤੇ ਬੱਚਿਆਂ ਨੂੰ ਸਿਹਤ ਸੇਵਾਵਾਂ ਪਹਿਲ ਦੇ ਆਧਾਰ ਤੇ ਦੇਣ ਦੀ ਹਦਾਇਤ ਦਿੱਤੀ ਅਤੇ ਕਿਹਾ ਕਿ ਸੂਬਾ ਸਰਕਾਰ ਦਾ ਮੁੱਖ ਟਿੱਚਾ ਹੈ ਕਿ ਗਰਭਵਤੀ ਮਹਿਲਾਵਾਂ ਦੀ ਮੌਤ ਦਰ ਨੂੰ ਘਟਾਇਆ ਜਾਵੇ। ਉਹਨਾਂ ਮਾਂ ਤੇ ਬੱਚੇ ਦੀਆਂ ਸਿਹਤ ਸੇਵਾਵ...
21 ਜੂਨ ਨੂੰ ਪੁਲਿਸ ਲਾਈਨ ਗਰਾਊਂਡ ’ਚ ਮਨਾਇਆ ਜਾਵੇਗਾ ਅੰਤਰਰਾਸ਼ਟਰੀ ਯੋਗ ਦਿਵਸ – ਨਿਕਾਸ ਕੁਮਾਰ

21 ਜੂਨ ਨੂੰ ਪੁਲਿਸ ਲਾਈਨ ਗਰਾਊਂਡ ’ਚ ਮਨਾਇਆ ਜਾਵੇਗਾ ਅੰਤਰਰਾਸ਼ਟਰੀ ਯੋਗ ਦਿਵਸ – ਨਿਕਾਸ ਕੁਮਾਰ

National, Politics, Punjab
ਹੁਸ਼ਿਆਰਪੁਰ, 16 ਜੂਨ : ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਨਿਕਾਸ ਕੁਮਾਰ ਨੇ 11ਵੇਂ ਅੰਤਰਰਾਸ਼ਟਰੀ ਯੋਗ ਦਿਵਸ ਮੌਕੇ ਕਰਵਾਏ ਜਾਣ ਵਾਲੇ ਜ਼ਿਲ੍ਹਾ ਪੱਧਰੀ ਸਮਾਗਮ ਦੀਆਂ ਤਿਆਰੀਆਂ ਸਬੰਧੀ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਇਸ ਮੌਕੇ ਉਨ੍ਹਾਂ ਦੱਸਿਆ ਕਿ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਦੀ ਅਗਵਾਈ ਹੇਠ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਵੱਖ-ਵੱਖ ਸੰਸਥਾਵਾਂ ਦੇ ਸਹਿਯੋਗ ਨਾਲ 21 ਜੂਨ 2025 ਨੂੰ ਪੁਲਿਸ ਲਾਈਨ ਗਰਾਊਂਡ ਵਿਖੇ ਸਵੇਰੇ 7 ਤੋਂ 8 ਵਜੇ ਤੱਕ ਜ਼ਿਲ੍ਹਾ ਪੱਧਰ ’ਤੇ ਅੰਤਰਰਾਸ਼ਟਰੀ ਯੋਗ ਦਿਵਸ ਮਨਾਇਆ ਜਾਵੇਗਾ। ਉਨ੍ਹਾਂ ਦੱਸਿਆ ਕਿ ਸਵੇਰੇ 6.30 ਤੋਂ 7 ਵਜੇ ਤੱਕ ਰਜਿਸਟ੍ਰੇਸ਼ਨ ਹੋਵੇਗੀ। ਉਨ੍ਹਾਂ ਸਮੂਹ ਸਬੰਧਤ ਵਿਭਾਗਾਂ ਨੂੰ ਨਿਰਦੇਸ਼ ਦਿੱਤੇ ਕਿ ਉਹ ਸੌਂਪੀ ਗਈ ਜ਼ਿੰਮੇਵਾਰੀ ਨੂੰ ਤਨਦੇਹੀ ਨਾਲ ਨਿਭਾਉਣ ਤਾਂ ਜੋ ਸਮਾਗਮ ਨੂੰ ਸਫਲਤਾ ਪੂਰਵਕ ਨੇਪਰੇ ਚਾੜ੍ਹਿਆ ਜਾ ਸਕੇ। ਉਨ੍ਹਾਂ ਸਮਾਗਮ ਦੇ ਨੋਡਲ ਅਫ਼ਸਰ ਡਾ. ਹਰੀਸ਼ ਭਾਟੀਆ ਨੂੰ ਨਿਰਦੇਸ਼ ਦਿੰਦਿਆਂ ਕਿਹਾ ਕਿ ਉਹ ਨਿੱਜੀ ਤੌਰ ’ਤੇ ਪ੍ਰੋਗਰਾਮ ਦੀਆਂ ਤਿਆਰੀਆਂ ਦੀ ਸਮੀਖਿਆ ਕਰਨ ਅਤੇ ਸਾਰੇ ਪ੍ਰਬੰਧਾਂ ਨੂੰ ਨਿਸ਼ਚਿਤ ਸਮੇਂ ਵਿਚ ਮੁਕੰਮਲ ਕਰ...
ਖੇਡ ਵਿਭਾਗ ਦੇ ਸਵਿਮਿੰਗ ਪੂਲ ਦੀ ਮੁਰੰਮਤ ਲਈ 15 ਲੱਖ ਰੁਪਏ ਜਾਰੀ : ਡਿਪਟੀ ਕਮਿਸ਼ਨਰ

ਖੇਡ ਵਿਭਾਗ ਦੇ ਸਵਿਮਿੰਗ ਪੂਲ ਦੀ ਮੁਰੰਮਤ ਲਈ 15 ਲੱਖ ਰੁਪਏ ਜਾਰੀ : ਡਿਪਟੀ ਕਮਿਸ਼ਨਰ

National, Politics, Punjab
ਪਟਿਆਲਾ, 16 ਜੂਨ:                    ਪਟਿਆਲਾ ਦੇ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਪੋਲੋ ਗਰਾਊਂਡ ਦੇ ਜਿਮਨੇਜ਼ੀਅਮ ਹਾਲ ਦੀ ਛੱਤ ਦੀ ਮੁਰੰਮਤ ਦੇ ਕੰਮ 'ਚ ਊਣਤਾਈਆਂ ਪਾਏ ਜਾਣ ਦਾ ਗੰਭੀਰ ਨੋਟਿਸ ਲੈਂਦਿਆਂ ਸਬੰਧਤ ਅਧਿਕਾਰੀਆਂ ਪਾਸੋਂ ਇਸ ਦਾ ਜਵਾਬ ਮੰਗਿਆ ਹੈ। ਅੱਜ ਇਥੇ ਉਨ੍ਹਾਂ ਜ਼ਿਲ੍ਹਾ ਸਪੋਰਟਸ ਕਾਉਂਸਲ ਦੀ ਬੈਠਕ ਦੀ ਪ੍ਰਧਾਨਗੀ ਕਰਦਿਆਂ ਕਿਹਾ ਕਿ ਖਿਡਾਰੀਆਂ ਨੂੰ ਦਿੱਤੀਆਂ ਜਾਣ ਵਾਲੀਆਂ ਸਹੂਲਤਾਂ 'ਚ ਕਿਸੇ ਵੀ ਤਰ੍ਹਾਂ ਦੀ ਕੁਤਾਹੀ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਮੀਟਿੰਗ 'ਚ ਵਧੀਕ ਡਿਪਟੀ ਕਮਿਸ਼ਨਰ (ਜ) ਇਸ਼ਾ ਸਿੰਗਲ ਤੇ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਨਵਰੀਤ ਕੌਰ ਸੇਖੋਂ ਵੀ ਹਾਜ਼ਰ ਸਨ।               ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਖੇਡ ਵਿਭਾਗ ਦੇ ਸਵਿਮਿੰਗ ਪੂਲ ਦੀ ਮੁਰੰਮਤ ਦੇ ਕੰਮ ਦਾ ਜਾਇਜ਼ਾ ਲੈਂਦਿਆਂ ਕਿਹਾ ਕਿ ਸਵਿਮਿੰਗ ਪੂਲ ਵਿੱਚ ਬਾਥਰੂਮ ਤੇ ਚੈਜਿੰਗ ਰੂਮ ਦੀ ਰੇਨੋਵੇਸ਼ਨ ਲਈ 15 ਲੱਖ ਰੁਪਏ ਜਾਰੀ ਕਰ ਦਿੱਤੇ ਗਏ ਹਨ ਤੇ ਹੁਣ ਜਲਦ ਹੀ ਟੈਂਡਰ ਕਰਕੇ ਕੰਮ ਮੁਕੰਮਲ ਕਰਵਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਖਿਡਾਰੀਆਂ ਨੂੰ ਕੌਮੀ ਤੇ ਕੌਮਾਂਤਰੀ ਪੱਧਰ ਦੇ ਮੁਕਾਬਲਿਆਂ ਦ...
ਸੀ.ਐਮ. ਦੀ ਯੋਗਸ਼ਾਲਾ ਤਹਿਤ 21 ਜੂਨ ਨੂੰ ਜ਼ਿਲ੍ਹੇ ਭਰ ’ਚ ਮਨਾਇਆ ਜਾਵੇਗਾ ਅੰਤਰਰਾਸ਼ਟਰੀ ਯੋਗ ਦਿਵਸ

ਸੀ.ਐਮ. ਦੀ ਯੋਗਸ਼ਾਲਾ ਤਹਿਤ 21 ਜੂਨ ਨੂੰ ਜ਼ਿਲ੍ਹੇ ਭਰ ’ਚ ਮਨਾਇਆ ਜਾਵੇਗਾ ਅੰਤਰਰਾਸ਼ਟਰੀ ਯੋਗ ਦਿਵਸ

National, Politics, Punjab
ਮਾਨਸਾ, 16 ਜੂਨ: ਪੰਜਾਬ ਸਰਕਾਰ ਵੱਲੋਂ ਨਸ਼ਾ ਮੁਕਤ ਅਤੇ ਸਿਹਤਮੰਤ ਸਮਾਜ ਦੀ ਸਿਰਜਣਾ ਲਈ ਚਲਾਈ ਗਈ ‘ਸੀ.ਐਮ. ਦੀ ਯੋਗਸ਼ਾਲਾ’ ਤਹਿਤ 21 ਜੂਨ ਨੂੰ ਜ਼ਿਲ੍ਹਾ, ਸਬ ਡਵੀਜ਼ਨ ਅਤੇ ਬਲਾਕ ਪੱਧਰ ’ਤੇ ਅੰਤਰਰਾਸ਼ਟਰੀ ਯੋਗ ਦਿਵਸ ਮਨਾਇਆ ਜਾਵੇਗਾ। ਜ਼ਿਲ੍ਹਾ ਪੱਧਰ ’ਤੇ ਇਹ ਸਮਾਗਮ ਦਾ ਆਯੋਜਨ ਮਾਨਸਾ ਦੇ ਸੈਂਟਰਲ ਪਾਰਕ ਵਿਖੇ ਹੋਵੇਗਾ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ੍ਰ. ਕੁਲਵੰਤ ਸਿੰਘ ਨੇ ਅੰਤਰਰਾਸ਼ਟਰੀ ਯੋਗ ਦਿਵਸ ਸਬੰਧੀ ਕੀਤੀਆਂ ਜਾਣ ਵਾਲੀਆਂ ਅਗਾਊਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਅਧਿਕਾਰੀਆਂ ਨਾਲ ਕੀਤੀ ਇਕ ਮੀਟਿੰਗ ਦੌਰਾਨ ਸਾਂਝੀ ਕੀਤੀ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸੀ.ਐਮ. ਦੀ ਯੋਗਸ਼ਾਲਾ ਤਹਿਤ ਪਹਿਲਾਂ ਤੋਂ ਹੀ ਰੋਜ਼ਾਨਾ ਪੂਰੇ ਜ਼ਿਲ੍ਹੇ ਵਿਚ ਵੱਖ ਵੱਖ ਥਾਵਾਂ ’ਤੇ ਯੋਗ ਕਲਾਸਾਂ ਲਗਾਈਆਂ ਜਾ ਰਹੀਆਂ ਹਨ, ਜਿਸ ਵਿਚ ਵੱਡੀ ਗਿਣਤੀ ਵਿਚ ਲੋਕ ਸ਼ਮੂਲੀਅਤ ਕਰ ਰਹੇ ਨੇ। ਉਨ੍ਹਾਂ ਕਿਹਾ ਕਿ ਅੱਜ ਦੀ ਭੱਜਦੌੜ ਭਰੀ ਜ਼ਿੰਦਗੀ ਵਿਚ ਲੋਕ ਸਰੀਰਿਕ ਤੰਦਰੁਸਤੀ ਨੂੰ ਪਹਿਲ ਦੇਣ ਲੱਗੇ ਹਨ, ਇਸੇ ਕਰਕੇ ਹੀ ਯੋਗ ਕਲਾਸਾਂ ਵਿਚ ਲੋਕਾਂ ਦੀ ਦਿਲਚਸਪੀ ਵਧ ਰਹੀ ਹੈ। ਉਨ੍ਹਾਂ ਕਿਹਾ ਕਿ ਯੋਗ ਨਾਲ ਵੱਧ ਤੋਂ ਵੱਧ ਲੋਕਾਂ ਨੂੰ ਜੋੜਨ ਲਈ ਯੋਗ ਦ...
15,000 ਰੁਪਏ ਰਿਸ਼ਵਤ ਲੈਂਦਾ ਸਫ਼ਾਈ ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

15,000 ਰੁਪਏ ਰਿਸ਼ਵਤ ਲੈਂਦਾ ਸਫ਼ਾਈ ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

National, Politics, Punjab
ਚੰਡੀਗੜ੍ਹ, 16 ਜੂਨ: ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਆਪਣੀ ਮੁਹਿੰਮ ਦੌਰਾਨ ਨਗਰ ਕੌਂਸਲ ਜਲਾਲਾਬਾਦ, ਜ਼ਿਲ੍ਹਾ ਫਾਜ਼ਿਲਕਾ ਵਿਖੇ ਤਾਇਨਾਤ ਸਫ਼ਾਈ (ਸੈਨੀਟੇਸ਼ਨ) ਇੰਸਪੈਕਟਰ ਗੁਰਬਿੰਦਰ ਸਿੰਘ ਨੂੰ 15,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ। ਅੱਜ ਇੱਥੇ ਇਸ ਬਾਰੇ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਜਲਾਲਾਬਾਦ ਦੇ ਇੱਕ ਨਿਵਾਸੀ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਤੋਂ ਬਾਅਦ ਇਹ ਗ੍ਰਿਫ਼ਤਾਰੀ ਕੀਤੀ ਗਈ ਹੈ। ਉਨ੍ਹਾਂ ਅੱਗੇ ਕਿਹਾ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਕਿ ਉਕਤ ਇੰਸਪੈਕਟਰ ਨੇ ਸ਼ਹਿਰ ਵਿੱਚ ਉਸ ਵੱਲੋਂ ਕੀਤੇ ਗਏ ਸਫ਼ਾਈ ਕਾਰਜਾਂ ਦੇ ਬਿੱਲ ਪਾਸ ਕਰਨ ਬਦਲੇ ਉਸਤੋਂ 20,000 ਰੁਪਏ ਰਿਸ਼ਵਤ ਮੰਗੀ ਸੀ ਪਰ ਉਸ ਵੱਲੋਂ ਮਿੰਨਤਾਂ ਕਰਨ ਤੇ ਉਹ 15000 ਰੁਪਏ ਲੈਣ ਲਈ ਰਾਜ਼ੀ ਹੋ ਗਿਆ ਹੈ। ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਤਸਦੀਕ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਜਿਸ ਦੌਰਾਨ ਉਕਤ ਮੁਲਜ਼ਮ ਨੂੰ ਦੋ ਸਰਕਾਰੀ ਗਵ...
ਪੰਜਾਬ ਕੈਬਨਿਟ ਸਬ-ਕਮੇਟੀ ਵੱਲੋਂ 12 ਮੁਲਾਜ਼ਮ ਯੂਨੀਅਨਾਂ ਨਾਲ ਮੀਟਿੰਗਾਂ, ਜਾਇਜ਼ ਮੰਗਾਂ ‘ਤੇ ਜਲਦੀ ਕਾਰਵਾਈ ਦਾ ਦਿੱਤਾ ਭਰੋਸਾ

ਪੰਜਾਬ ਕੈਬਨਿਟ ਸਬ-ਕਮੇਟੀ ਵੱਲੋਂ 12 ਮੁਲਾਜ਼ਮ ਯੂਨੀਅਨਾਂ ਨਾਲ ਮੀਟਿੰਗਾਂ, ਜਾਇਜ਼ ਮੰਗਾਂ ‘ਤੇ ਜਲਦੀ ਕਾਰਵਾਈ ਦਾ ਦਿੱਤਾ ਭਰੋਸਾ

National, Politics, Punjab
ਚੰਡੀਗੜ੍ਹ, 16 ਜੂਨ ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਦੀ ਅਗਵਾਈ ਵਾਲੀ ਕੈਬਨਿਟ ਸਬ-ਕਮੇਟੀ ਨੇ ਅੱਜ ਇਥੇ ਲਗਭਗ ਇੱਕ ਦਰਜਨ ਮੁਲਾਜਮ ਯੂਨੀਅਨਾਂ ਨਾਲ ਵਿਆਪਕ ਵਿਚਾਰ-ਵਟਾਂਦਰਾ ਕਰਦਿਆਂ ਉਨ੍ਹਾਂ ਦੀਆਂ ਮੰਗਾਂ ਅਤੇ ਮੁੱਦਿਆਂ ਬਾਰੇ ਚਰਚਾ ਕੀਤੀ। ਇਸ ਮੌਕੇ ਕਮੇਟੀ ਨੇ ਸਬੰਧਤ ਵਿਭਾਗਾਂ ਨੂੰ ਜਾਇਜ਼ ਮੁੱਦਿਆਂ ਨੂੰ ਸਮਾਂਬੱਧ ਢੰਗ ਨਾਲ ਹੱਲ ਕਰਨ ਲਈ ਲੋੜੀਂਦੀਆਂ ਕਾਰਵਾਈਆਂ ਤੇਜ਼ ਕਰਨ ਦੇ ਨਿਰਦੇਸ਼ ਦਿੱਤੇ। ਪੰਜਾਬ ਸਿਵਲ ਸਕੱਤਰੇਤ ਵਿਖੇ ਵਿੱਤ ਮੰਤਰੀ ਦੇ ਦਫ਼ਤਰ ਵਿਖੇ ਲਗਭਗ ਚਾਰ ਘੰਟੇ ਚੱਲੀਆਂ ਮੀਟਿੰਗਾਂ ਨੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ, ਕੁਲਦੀਪ ਸਿੰਘ ਧਾਲੀਵਾਲ ਅਤੇ ਡਾ. ਰਵਜੋਤ ਸਿੰਘ ਵੱਲੋਂ ਵੱਖ-ਵੱਖ ਯੂਨੀਅਨਾਂ ਦੇ ਨੁਮਾਇੰਦਿਆਂ ਨਾਲ ਕੀਤੇ ਗਏ ਉਸਾਰੂ ਵਿਚਾਰ-ਵਟਾਂਦਰੇ ਦੀ ਗਵਾਹੀ ਭਰੀ। ਮੀਟਿੰਗ ਵਿੱਚ ਹਿੱਸਾ ਲੈਣ ਵਾਲੀਆਂ ਮੁਲਾਜ਼ਮ ਯੂਨੀਅਨਾਂ ਵਿੱਚ ਕੰਪਿਊਟਰ ਅਧਿਆਪਕ ਸੰਘਰਸ਼ ਕਮੇਟੀ, ਸੈਂਟਰ ਆਫ ਟਰੇਡ ਯੂਨੀਅਨ, ਸਰਵ ਸਿੱਖਿਆ ਅਭਿਆਨ/ ਮਿਡ ਡੇਅ ਮੀਲ ਦਫ਼ਤਰੀ ਕਰਮਚਾਰੀ ਯੂਨੀਅਨ, ਪੀ.ਐਸ. ਟੈਟ ਪਾਸ ਡੀ.ਪੀ.ਈ ਯੂਨੀਅਨ, ਬੇਰੋਜਗਾਰ ਪੀ.ਐਸ.ਟੈਟ ਆਰਟ ਐਂਡ ਕਰਾਫਟ ਸੰਘ...
’ਯੁੱਧ ਨਸ਼ਿਆਂ ਵਿਰੁੱਧ’ ਦੇ 107 ਵੇਂ ਦਿਨ ਪੰਜਾਬ ਪੁਲਿਸ ਵੱਲੋਂ 102 ਨਸ਼ਾ ਤਸਕਰ ਗ੍ਰਿਫ਼ਤਾਰ; 688 ਗ੍ਰਾਮ ਹੈਰੋਇਨ ਅਤੇ 26 ਹਜ਼ਾਰ ਰੁਪਏ ਦੀ ਡਰੱਗ ਮਨੀ ਬਰਾਮਦ

’ਯੁੱਧ ਨਸ਼ਿਆਂ ਵਿਰੁੱਧ’ ਦੇ 107 ਵੇਂ ਦਿਨ ਪੰਜਾਬ ਪੁਲਿਸ ਵੱਲੋਂ 102 ਨਸ਼ਾ ਤਸਕਰ ਗ੍ਰਿਫ਼ਤਾਰ; 688 ਗ੍ਰਾਮ ਹੈਰੋਇਨ ਅਤੇ 26 ਹਜ਼ਾਰ ਰੁਪਏ ਦੀ ਡਰੱਗ ਮਨੀ ਬਰਾਮਦ

Crime, National, Politics, Punjab
ਚੰਡੀਗੜ੍ਹ, 16 ਜੂਨ: ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੇਦਸ਼ਾਂ ‘ਤੇ ਵਿੱਢੇ ਗਏ “ਯੁੱਧ ਨਸ਼ਿਆਂ ਵਿਰੁੱਧ” ਦੇ 107ਵੇਂ ਦਿਨ ਪੰਜਾਬ ਪੁਲਿਸ ਨੇ ਅੱਜ 102 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ 688 ਗ੍ਰਾਮ ਹੈਰੋਇਨ, 105 ਕਿਲੋ ਭੁੱਕੀ, 2164 ਨਸ਼ੀਲੀਆਂ ਗੋਲੀਆਂ ਅਤੇ 26910 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਹੈ। ਇਸ ਨਾਲ ਸਿਰਫ਼ 107 ਦਿਨਾਂ ਅੰਦਰ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 17,749 ਹੋ ਗਈ ਹੈ। ਇਹ ਆਪ੍ਰੇਸ਼ਨ ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਗੌਰਵ ਯਾਦਵ ਦੇ ਨਿਰਦੇਸ਼ਾਂ ‘ਤੇ ਸੂਬੇ ਦੇ ਸਾਰੇ 28 ਜ਼ਿਲ੍ਹਿਆਂ ਵਿੱਚ ਇੱਕੋ ਸਮੇਂ ਚਲਾਇਆ ਗਿਆ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਐਸ.ਐਸ.ਪੀਜ਼ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਦੇ ਹੁਕਮ ਦਿੱਤੇ ਹਨ। ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਹੇਠ 5 ਮੈਂਬਰੀ ਕੈਬਨਿਟ ਸਬ ਕਮੇਟੀ ਵੀ ਬਣਾਈ ਗਈ ਹੈ।...