ਕ੍ਰਿਸ਼ੀ ਵਿਗਿਆਨ ਕੇਂਦਰ ਬਾਹੋਵਾਲ ਵੱਲੋਂ ਵਿਕਸਿਤ ਕ੍ਰਿਸ਼ੀ ਸੰਕਲਪ ਮੁਹਿੰਮ ਦਾ ਆਯੋਜਨ
ਹੁਸ਼ਿਆਰਪੁਰ, 15 ਜੂਨ: ਪੀ.ਏ.ਯੂ.-ਕ੍ਰਿਸ਼ੀ ਵਿਗਿਆਨ ਕੇਂਦਰ, ਬਾਹੋਵਾਲ ਵੱਲੋਂ ਭਾਰਤ ਸਰਕਾਰ ਦੁਆਰਾ ਵਿੱਢੀ ਮੁਹਿੰਮ ਤਹਿਤ 29 ਮਈ ਤੋਂ 12 ਜੂਨ 2025 ਤੱਕ ਜ਼ਿਲ੍ਹਾ ਹੁਸ਼ਿਆਰਪੁਰ ਦੇ ਵੱਖ-ਵੱਖ ਪਿੰਡਾਂ ਵਿੱਚ ‘ਵਿਕਸਿਤ ਕ੍ਰਿਸ਼ੀ ਸੰਕਲਪ’ ਮੁਹਿੰਮ ਚਲਾਈ ਗਈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਸਹਿਯੋਗੀ ਨਿਰਦੇਸ਼ਕ (ਸਿਖਲਾਈ) ਡਾ. ਮਨਿੰਦਰ ਸਿੰਘ ਬੌਂਸ ਨੇ ਦੱਸਿਆ ਕਿ ਇਸ ਮੁਹਿੰਮ ਦੌਰਾਨ ਪੀ.ਏ.ਯੂ. ਕ੍ਰਿਸ਼ੀ ਵਿਗਿਆਨ ਕੇਂਦਰ ਨੇ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ, ਹੁਸ਼ਿਆਰਪੁਰ ਤੇ ਫਾਰਮ ਸਲਾਹਕਾਰ ਸੇਵਾ ਕੇਂਦਰ ਅਤੇ ਫਲ ਖੋਜ ਕੇਂਦਰ, ਗੰਗੀਆਂ, ਹੁਸਿਆਰਪੁਰ ਦੇ ਸਹਿਯੋਗ ਨਾਲ ਜ਼ਿਲ੍ਹੇ ਦੇ ਵੱਖ-ਵੱਖ ਬਲਾਕਾਂ ਦੇ 117 ਪਿੰਡਾਂ ਵਿਖੇ ਕੈਂਪ ਆਯੋਜਿਤ ਕੀਤੇ। ਉਨ੍ਹਾਂ ਦੱਸਿਆ ਕਿ ਇਸ ਮੰਤਵ ਲਈ ਮਾਹਿਰਾਂ ਦੀਆਂ 3 ਟੀਮਾਂ ਬਣਾਈਆਂ ਗਈਆਂ ਸੀ ਜੋਕਿ ਰੋਜਾਨਾ ਵੱਖ-ਵੱਖ ਪਿੰਡਾਂ ਵਿੱਚ 9 ਕੈਂਪ ਆਯੋਜਿਤ ਕਰਦੀਆਂ ਸਨ। ਇਸ ਮੁਹਿੰਮ ਦੇ ਆਖਰੀ ਦਿਨ ਬਲਾਕ ਮਾਹਿਲਪੁਰ ਦੇ ਪਿੰਡ- ਨਡਾਲੋਂ, ਮੈਲੀ ਤੇ ਹੱਲੂਵਾਲ, ਬਲਾਕ ਹੁਸ਼ਿਆਰਪੁਰ-2 ਦੇ ਪਿੰਡ ਸਲੇਰਨ, ਬਲਾਕ ਹੁਸ਼ਿਆਰਪੁਰ-1 ਦੇ ਪਿੰਡ ਕਡਿਆਣਾ, ਧਾਲੀਵਾਲ ਤੇ ਸਤੌਰ ਅਤੇ ਬਲਾਕ ਭੂੰਗਾ ਦ...








