Saturday, September 26
Shadow

Politics

ਯੁੱਧ ਨਸ਼ਿਆਂ ਵਿਰੁੱਧ: 2 ਸਟੋਰਾਂ ਤੋਂ 16 ਤਰ੍ਹਾਂ ਦੀਆਂ ਢਾਈ ਲੱਖ ਤੋਂ ਵੱਧ ਕੀਮਤ ਦੀਆਂ ਦਵਾਈਆਂ ਜ਼ਬਤ

ਯੁੱਧ ਨਸ਼ਿਆਂ ਵਿਰੁੱਧ: 2 ਸਟੋਰਾਂ ਤੋਂ 16 ਤਰ੍ਹਾਂ ਦੀਆਂ ਢਾਈ ਲੱਖ ਤੋਂ ਵੱਧ ਕੀਮਤ ਦੀਆਂ ਦਵਾਈਆਂ ਜ਼ਬਤ

National, Politics, Punjab
ਬਰਨਾਲਾ, 13 ਜੂਨ ਪੰਜਾਬ ਸਰਕਾਰ ਦੀ ਮੁਹਿੰਮ "ਯੁੱਧ ਨਸ਼ਿਆਂ ਵਿਰੁੱਧ" ਤਹਿਤ ਜ਼ਿਲ੍ਹਾ ਬਰਨਾਲਾ ਵਿੱਚ ਡਿਪਟੀ ਕਮਿਸ਼ਨਰ ਸ੍ਰੀ ਟੀ ਬੈਨਿਥ ਦੀ ਅਗਵਾਈ ਹੇਠ ਮੈਡੀਕਲ ਸਟੋਰਾਂ ਦੀ ਚੈਕਿੰਗ ਮੁਹਿੰਮ ਵੱਡੇ ਪੱਧਰ 'ਤੇ ਜਾਰੀ ਹੈ। ਡਰੱਗ ਕੰਟਰੋਲ ਅਫ਼ਸਰ ਬਰਨਾਲਾ ਮੈਡਮ ਪਰਨੀਤ ਕੌਰ ਨੇ ਦੱਸਿਆ ਕਿ ਪੁਲਿਸ ਨਾਲ ਸਾਂਝੇ ਤੌਰ 'ਤੇ ਚੈਕਿੰਗ ਕੀਤੀ ਗਈ। ਚੈਕਿੰਗ ਦੌਰਾਨ ਮੀਰਾ ਫਾਰਮੇਸੀ, ਨਵਾਂ ਬੱਸ ਸਟੈਂਡ ਰੋਡ, ਬਰਨਾਲਾ ਤੋਂ ਬਿਨਾਂ ਲਾਇਸੈਂਸ ਦੇ 2,42,571 ਰੁਪਏ ਮੁੱਲ ਦੀਆਂ 15 ਤਰ੍ਹਾਂ ਦੀਆਂ ਦਵਾਈਆਂ ਜ਼ਬਤ ਕੀਤੀਆਂ ਗਈਆਂ ਅਤੇ 3 ਤਰ੍ਹਾਂ ਦੇ ਸੈਂਪਲ ਲਏ ਗਏ। ਓਨ੍ਹਾਂ ਦੱਸਿਆ ਕਿ ਸੈਂਪਲ ਟੈਸਟਿੰਗ ਲਈ ਸਰਕਾਰੀ ਲੈਬ ਖਰੜ ਵਿਚ ਭੇਜ ਦਿੱਤੇ ਗਏ ਹਨ। ਜ਼ਬਤ ਕੀਤੀਆਂ ਦਵਾਈਆਂ ਅਦਾਲਤ ਵਿਚ ਪੇਸ਼ ਕੀਤੀਆਂ ਜਾਣਗੀਆਂ ਅਤੇ ਦਵਾਈਆਂ ਦੇ ਕਸਟਡੀ ਆਰਡਰ ਲਏ ਜਾਣਗੇ ਅਤੇ ਫਰਮ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤੇ ਜਾਣਗੇ। ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਤਪਾ ਪੁਲਿਸ ਦੇ ਸਹਿਯੋਗ ਨਾਲ ਆਸ਼ੂ ਜਨਰਲ ਸਟੋਰ ਤਪਾ ਤੋਂ 1 ਦਵਾਈ (19500 ਰੁਪਏ ਕੀਮਤ ਦੀ) ਜ਼ਬਤ ਕੀਤੀ ਗਈ ਅਤੇ ਆਕਸੀਟੋਸਿਨ (ਮੱਝਾਂ ਦੇ ਟੀਕਿਆਂ ) ਦਾ ਸੈਂਪਲ ਲਿਆ ...
ਜ਼ਿਲਾ ਡੇਂਗੂ ਟਾਸਕ ਫੋਰਸ ਦੀ ਹੋਈ ਅਹਿਮ ਮੀਟਿੰਗ, ਡਿਪਟੀ ਕਮਿਸ਼ਨਰ ਸ਼੍ਰੀ ਰਾਹੁਲ ਨੇ ਵੱਖ-ਵੱਖ ਵਿਭਾਗਾਂ ਨੂੰ ਜਾਰੀ ਕੀਤੀਆਂ ਹਦਾਇਤਾਂ

ਜ਼ਿਲਾ ਡੇਂਗੂ ਟਾਸਕ ਫੋਰਸ ਦੀ ਹੋਈ ਅਹਿਮ ਮੀਟਿੰਗ, ਡਿਪਟੀ ਕਮਿਸ਼ਨਰ ਸ਼੍ਰੀ ਰਾਹੁਲ ਨੇ ਵੱਖ-ਵੱਖ ਵਿਭਾਗਾਂ ਨੂੰ ਜਾਰੀ ਕੀਤੀਆਂ ਹਦਾਇਤਾਂ

National, Politics, Punjab
ਤਰਨ ਤਾਰਨ 13 ਜੂਨ : ਜਿਲਾ ਤਰਨ ਤਾਰਨ ਦੇ ਡਿਪਟੀ ਕਮਿਸ਼ਨਰ ਸ਼੍ਰੀ ਰਾਹੁਲ ਦੀ ਪ੍ਰਧਾਨਗੀ ਹੇਠ ਸ਼ੁੱਕਰਵਾਰ ਨੂੰ ਜ਼ਿਲਾ ਪ੍ਰਬੰਧਕੀ ਕੰਪਲੈਕਸ ਵਿਖੇ ਜ਼ਿਲਾ ਡੇਂਗੂ ਟਾਸਕ ਫੋਰਸ ਦੀ ਅਹਿਮ ਮੀਟਿੰਗ ਹੋਈ। ਇਸ ਮੀਟਿੰਗ ਦੇ ਵਿੱਚ  ਸਿਵਲ ਸਰਜਨ ਡਾ. ਗੁਰਪ੍ਰੀਤ ਸਿੰਘ ਰਾਏ, ਸਹਾਇਕ ਕਮਿਸ਼ਨਰ ਡਾ. ਕਰਨਵੀਰ ਸਿੰਘ, ਜ਼ਿਲਾ ਵਿਕਾਸ ਤੇ ਪੰਚਾਇਤ ਅਫ਼ਸਰ ਸੀ੍ ਅਭਿਨਵ ਗੋਇਲ ਅਤੇ ਵੱਖ-ਵੱਖ ਵਿਭਾਗਾਂ ਦੇ ਆਲਾ ਅਧਿਕਾਰੀ ਮੌਜੂਦ ਰਹੇ। ਡਿਪਟੀ ਕਮਿਸ਼ਨਰ ਸ੍ਰੀ ਰਾਹੁਲ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਡੇਂਗੂ, ਮਲੇਰੀਆ ਅਤੇ ਚਿਕਨਗੁਣੀਆ ਵਰਗੀਆਂ ਬਿਮਾਰੀਆਂ ਵਿਰੁੱਧ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ ਤਾਂ ਜੋ ਇਹਨਾਂ ਬਿਮਾਰੀਆਂ ਦੀ ਸਮੇਂ ਸਿਰ ਰੋਕਥਾਮ ਕੀਤੀ ਜਾ ਸਕੇ। ਉਹਨਾਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਚਲਾਈ ਜਾ ਰਹੀ 'ਹਰ ਸ਼ੁਕਰਵਾਰ ਡੇਂਗੂ ਉੱਤੇ ਵਾਰ' ਮੁਹਿੰਮ ਵਿੱਚ ਜਿੱਥੇ ਸਿਹਤ ਵਿਭਾਗ ਆਪਣਾ ਯੋਗਦਾਨ ਪਾ ਰਿਹਾ ਹੈ ਉਥੇ ਹੀ ਸਾਰੇ ਸਰਕਾਰੀ ਵਿਭਾਗਾਂ ਨੂੰ ਇਸ ਦਿਨ ਵਿਸ਼ੇਸ਼ ਸਫਾਈ ਮੁਹਿੰਮ ਚਲਾਉਣ ਦੀ ਹਦਾਇਤ ਕੀਤੀ ਜਾਂਦੀ ਹੈ। ਡਿਪਟੀ ਕਮਿਸ਼ਨਰ ਸ਼੍ਰੀ ਰਾਹੁਲ ਨੇ ਕਿਹਾ ਕਿ ਵੱਖ ਵੱਖ ਸਰਕਾਰੀ ਵਿਭਾਗ...
ਵਧ ਰਹੀ ਗਰਮੀ ਦੇ ਮੱਦੇਨਜ਼ਰ ਕੋਈ ਵੀ ਸਿਹਤ ਸਮੱਸਿਆ ਆਉਣ ’ਤੇ ਡਾਕਟਰ ਦੀ ਸਲਾਹ ਜ਼ਰੂਰੀ-ਸਿਵਲ ਸਰਜਨ

ਵਧ ਰਹੀ ਗਰਮੀ ਦੇ ਮੱਦੇਨਜ਼ਰ ਕੋਈ ਵੀ ਸਿਹਤ ਸਮੱਸਿਆ ਆਉਣ ’ਤੇ ਡਾਕਟਰ ਦੀ ਸਲਾਹ ਜ਼ਰੂਰੀ-ਸਿਵਲ ਸਰਜਨ

National, Politics, Punjab
ਮਾਨਸਾ, 13 ਜੂਨ: ਵੱਧ ਰਹੀ ਗਰਮੀ ਕਾਰਨ ਤਾਪਮਾਨ ਵਿੱਚ ਹੋਣ ਵਾਲੇ ਵਾਧੇ ਨੂੰ ਧਿਆਨ ਵਿੱਚ ਰੱਖਦਿਆਂ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਵੱਲੋਂ ਲੋਕਾਂ ਨੂੰ ਗਰਮ ਲੂ ਤੋਂ ਬਚਾਅ ਰੱਖਣ ਲਈ ਸਲਾਹਕਾਰੀ ਜਾਰੀ ਕੀਤੀ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ. ਅਰਵਿੰਦ ਪਾਲ ਸਿੰਘ ਨੇ ਕਿਹਾ ਕਿ ਵਧ ਰਹੀ ਗਰਮੀ ਦੇ ਮੱਦੇਨਜ਼ਰ ਕਿਸੇ ਵੀ ਤਰ੍ਹਾਂ ਦੀ ਸਿਹਤ ਸਮੱਸਿਆ ਆਉਣ ’ਤੇ ਡਾਕਟਰ ਦੀ ਸਲਾਹ ਜ਼ਰੂਰੀ ਹੈ। ਸਿਵਲ ਸਰਜਨ ਨੇ ਦੱਸਿਆ ਕਿ ਹੀਟ ਸਟਰੋਕ ਦੇ ਨਾਲ ਫੂਡ ਪੁਆਇਜ਼ਨਿੰਗ ਦੀ ਸਮੱਸਿਆ ਬਹੁਤ ਜਿਆਦਾ ਹੁੰਦੀ ਹੈ ਇਸ ਲਈ ਸਾਨੂੰ ਵੱਧ ਤੋਂ ਵੱਧ ਤਾਜ਼ੇ ਫਲ ਖਾਣੇ ਚਾਹੀਦੇ ਹਨ, ਬਾਜ਼ਾਰ ਦੇ ਖੁੱਲੇ੍ਹ ਭੋਜਨ ਖਾਣ ਤੋਂ ਪ੍ਰਹੇਜ਼ ਕਰਨਾ ਚਾਹੀਦਾ ਹੈ, ਅਜਿਹੇ ਫਲ ਅਤੇ ਸਬਜ਼ੀਆਂ ਨੂੰ ਭੋਜਨ ਵਿੱਚ ਸ਼ਾਮਿਲ ਕਰਨਾ ਚਾਹੀਦਾ ਹੈ ,ਜਿੰਨ੍ਹਾਂ ਵਿੱਚ ਪਾਣੀ ਦੀ ਮਾਤਰਾ ਜ਼ਿਆਦਾ ਹੋਵੇ ਜਿਵੇਂ ਖੀਰਾ, ਤਰਬੂਜ਼, ਅੰਬ, ਲੀਚੀ ਅਤੇ ਲੌਕੀ, ਇਹ ਸਾਰੀਆਂ ਚੀਜ਼ਾਂ ਵਿੱਚ ਪਾਣੀ ਜ਼ਿਆਦਾ ਹੋਣ ਕਾਰਨ ਇਸ ਮੌਸਮ ਵਿੱਚ ਸਿਹਤ ਲਈ ਲਾਹੇਵੰਦ ਹਨ। ਉਨ੍ਹਾਂ ਦੱਸਿਆ ਕਿ ਗਰਮੀ ਦੇ ਮੌਸਮ ਵਿਚ ਜ਼ਰੂਰੀ ਹੈ ਕਿ ਆਪਣੀ ਚਮੜੀ ਨੂੰ ਤੇਜ਼ ਗਰਮੀ ਤੋਂ ਸੁਰੱਖਿਅਤ ...
ਹਰ ਸੁੱਕਰਵਾਰ ਡੇਂਗੂ ਤੇ ਵਾਰ ਤਹਿਤ ਵੱਖ ਵੱਖ ਥਾਵਾਂ ਤੇ ਕੀਤਾ ਲਾਰਵਾ ਚੈੱਕ

ਹਰ ਸੁੱਕਰਵਾਰ ਡੇਂਗੂ ਤੇ ਵਾਰ ਤਹਿਤ ਵੱਖ ਵੱਖ ਥਾਵਾਂ ਤੇ ਕੀਤਾ ਲਾਰਵਾ ਚੈੱਕ

National, Politics, Punjab
ਕੀਰਤਪੁਰ ਸਾਹਿਬ  13 ਜੂਨ () ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ "ਹਰ ਸ਼ੁੱਕਰਵਾਰ ਡੇਂਗੂ ਤੇ ਵਾਰ" ਮੁਹਿੰਮ ਦੇ ਤਹਿਤ ਸੀਨੀਅਰ ਮੈਡੀਕਲ ਅਫਸਰ ਡਾ.ਆਨੰਦ ਘਈ ਦੀ ਅਗਵਾਈ ਹੇਠ ਕਮਿਊਨਟੀ ਹੈਲਥ ਸੈਂਟਰ ਭਰਤਗੜ੍ਹ ਦੀ ਟੀਮ ਵੱਲੋਂ ਪਿੰਡ ਭਰਤਗੜ੍ਹ ਵਿੱਚ ਵੱਖ-ਵੱਖ ਰੈਸਟੋਰੈਂਟਾਂ, ਢਾਬਿਆਂ ਅਤੇ ਹੋਟਲਾਂ ਵਿੱਚ ਕੰਟੇਨਰ ਸਰਵੇਅ ਅਤੇ ਐਂਟੀ ਲਾਰਵਾ ਸਪਰੇਅ ਕੀਤਾ ਗਿਆ।      ਇਸ ਦੌਰਾਨ ਸਿਹਤ ਵਿਭਾਗ ਦੀ ਟੀਮ ਨੇ ਪਾਣੀ ਇਕੱਠਾ ਹੋਣ ਵਾਲਿਆਂ ਥਾਵਾਂ ਦੀ ਜਾਂਚ ਕੀਤੀ ਜਿਵੇਂ ਕਿ ਟੈਂਕੀਆਂ, ਕੂਲਰ, ਪਲਾਸਟਿਕ ਡਰੱਮ ਵਿੱਚ ਮੱਛਰ ਪੈਦਾ ਹੋਣ ਦੀ ਸੰਭਾਵਨਾ ਵਾਲੀਆਂ ਥਾਵਾਂ 'ਤੇ ਐਂਟੀ ਲਾਰਵਾ ਸਪਰੇਅ ਕੀਤਾ ਗਿਆ। ਹੋਟਲਾਂ ਅਤੇ ਢਾਬਿਆਂ ਦੇ ਮਾਲਕਾਂ ਨੂੰ ਸਲਾਹ ਦਿੱਤੀ ਗਈ ਕਿ ਉਹ ਹਫ਼ਤੇ ਵਿੱਚ ਘੱਟੋ-ਘੱਟ ਇੱਕ ਵਾਰੀ ਪਾਣੀ ਵਾਲੇ ਸਾਰੇ ਵਾਸਣ ਖਾਲੀ ਅਤੇ ਸਾਫ਼ ਕਰਨ।      ਇਹ ਸੈਨੇਟਰੀ ਇੰਸਪੈਕਟਰ ਪਾਲ ਸਿੰਘ, ਹੈਲਥ ਵਰਕਰ ਨਵੀਨ ਕੁਮਾਰ, ਹੈਲਥ ਵਰਕਰ ਬਲਬੀਰ ਸਿੰਘ ਅਤੇ ਬ੍ਰੀਡਿੰਗ ਚੈੱਕਰ ਅਮਨ ਵੱਲੋਂ ਕੀਤਾ ਗਿਆ। ਟੀਮ ਨੇ ਲੋਕਾਂ ਨੂੰ ਡੇਂਗੂ ਦੀ ਪਛਾਣ, ਲੱਛਣ, ਇਲਾਜ ਅਤੇ ਬਚਾਅ ਬਾਰੇ ਵੀ ਜਾਣਕਾਰੀ ਦਿੱਤੀ।     ਸੀਨੀਅਰ...
ਬਰਸਾਤਾਂ ਦੇ ਮੌਸਮ ਵਿੱਚ ਮੱਛੀਆਂ ਤੇ ਮੱਛੀ ਪਾਲਣ ਦਾ ਧੰਦਾ ਸੁਰੱਖਿਅਤ ਰੱਖਣ ਲਈ ਐਡਵਾਈਜਰੀ ਜਾਰੀ

ਬਰਸਾਤਾਂ ਦੇ ਮੌਸਮ ਵਿੱਚ ਮੱਛੀਆਂ ਤੇ ਮੱਛੀ ਪਾਲਣ ਦਾ ਧੰਦਾ ਸੁਰੱਖਿਅਤ ਰੱਖਣ ਲਈ ਐਡਵਾਈਜਰੀ ਜਾਰੀ

National, Politics, Punjab
ਮੋਗਾ, 13 ਜੂਨ,            ਬਰਸਾਤਾਂ ਦਾ ਮੌਸਮ ਸ਼ੁਰੂ ਹੋਣ ਵਾਲਾ ਹੈ ਇਸ ਲਈ ਮੱਛੀ ਕਾਸ਼ਤਕਾਰਾਂ ਅਤੇ ਮੱਛੀਆਂ ਨੂੰ ਕਿਸੇ ਵੀ ਸਕੰਟਕਾਲੀਨ ਸਥਿਤੀ ਤੋਂ ਸੁਰੱਖਿਅਤ ਰੱਖਣ ਲਈ ਵਿਭਾਗੀ ਐਡਵਾਈਜਰੀ ਜਾਰੀ ਕੀਤੀ ਗਈ ਹੈ।           ਇਸ ਸਬੰਧੀ ਜਾਣਕਾਰੀ ਦਿੰਦਿਆਂ ਸਹਾਇਕ ਡਾਇਰੈਕਟਰ ਮੱਛੀ ਪਾਲਣ ਮੋਗਾ ਰਸ਼ੂ ਮਹਿੰਦੀਰੱਤਾ ਨੇ ਦੱਸਿਆ ਕਿ ਬਰਸਾਤਾਂ ਦੇ ਮੌਸਮ ਦੌਰਾਨ ਤਲਾਅ ਨੂੰ ਨੱਕੋ ਨੱਕ ਨਹੀਂ ਭਰਨਾ ਚਾਹੀਦਾ। ਪਾਣੀ ਦੀ ਸਤਹ ਤੋਂ ਉੱਪਰ 1.5 ਤੋਂ 2.0 ਫੁੱਟ ਥਾਂ ਖਾਲੀ ਰੱਖਣੀ ਚਾਹੀਦੀ ਹੈ ਤਾਂ ਜੋ ਘਣੀ ਵਰਖਾ ਦਾ ਪਾਣੀ ਤਲਾਅ ਵਿੱਚ ਸਮਾ ਸਕੇ ਅਤੇ ਪਾਣੀ ਦੇ ਓਵਰ ਫਲੋ ਨਾਲ ਮੱਛੀ ਤਲਾਅ ਚੋਂ ਬਾਹਰ ਨਾ ਰੁੜ ਸਕੇ। ਤਲਾਅ ਦੇ ਬੰਨ੍ਹਾਂ ਦੀ ਉਚਾਈ ਦੇ ਆਸਪਾਸ ਇਲਾਕੇ ਦੇ ਹਿਸਾਬ ਨਾਲ ਇਸ ਪ੍ਰਕਾਰ ਰੱਖੋ ਕਿ ਤਲਾਅ ਦੇ ਆਲੇ-ਦੁਆਲੇ ਦੇ ਖੇਤਰ ਤੋਂ ਬਰਸਾਤੀ ਪਾਣੀ ਰੁੜ ਕੇ ਤਲਾਅ ਵਿੱਚ ਪ੍ਰਵੇਸ਼ ਨਾ ਕਰ ਸਕੇ। ਬਰਸਾਤਾਂ ਦੌਰਾਨ ਤਲਾਅ ਵਿੱਚ ਨਹਰੀ ਪਾਣੀ ਲਗਾਉਣ ਸਮੇਂ ਪਾਈਪ ਦੇ ਮੂੰਹ ਤੇ ਬਰੀਕ ਜਾਲੀ ਬੰਨ ਕੇ ਤਲਾਅ ਵਿੱਚ ਅਣਚਾਹੀ ਮੱਛੀ ਦੇ ਪ੍ਰਵੇਸ਼ ਨੂੰ ਰੋਕਿਆ ਜਾ ਸਕਦਾ ਹੈ। ਬਰਸਾਤ ਦੇ ਪਾਣੀ ਕਾਰਨ ਤਲਾਅ ਦੇ ਬੰਨ੍ਹਾਂ ...
ਬਟਾਲਾ ਸ਼ਹਿਰ ਅੰਦਰ ਵਿਕਾਸ ਜਾਰੀ-ਵਾਰਡ ਨੰਬਰ 45 ਵਿਖੇ ਗਲੀਆਂ ਦਾ ਨਿਰਮਾਣ ਕਾਰਜ ਸ਼ੁਰੂ

ਬਟਾਲਾ ਸ਼ਹਿਰ ਅੰਦਰ ਵਿਕਾਸ ਜਾਰੀ-ਵਾਰਡ ਨੰਬਰ 45 ਵਿਖੇ ਗਲੀਆਂ ਦਾ ਨਿਰਮਾਣ ਕਾਰਜ ਸ਼ੁਰੂ

National, Politics, Punjab
ਬਟਾਲਾ, 13 ਜੂਨ  (     ) ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਬਟਾਲਾ ਦੇ ਨੌਜਵਾਨ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਵਲੋਂ ਬਟਾਲਾ ਸ਼ਹਿਰ ਅੰਦਰ ਲੋਕਹਿੱਤ ਵਿੱਚ ਕਰਵਾਏ ਜਾ ਰਹੇ ਵਿਕਾਸ ਕੰਮਾਂ ਤਹਿਤ ਵਾਰਡ ਨੰਬਰ 45 ਵਿਖੇ ਵਿਧਾਇਕ ਸ਼ੈਰੀ ਕਲਸੀ ਦੇ ਭਰਾ ਅੰਮ੍ਰਿਤ ਕਲਸੀ ਵਲੋਂ ਮੁਹੱਲਾ ਵਾਸੀਆਂ ਦੀ ਮੌਜੂਦਗੀ ਵਿੱਚ ਵੱਖ-ਵੱਖ ਗਲੀਆਂ ਬਣਾਉਣ ਦਾ ਕੰਮ ਸ਼ੁਰੂ ਕਰਵਾਇਆ ਗਿਆ। ਇਸ ਮੌਕੇ ਵਾਰਡ ਵਾਸੀਆਂ ਨੇ ਵਿਧਾਇਕ ਸ਼ੈਰੀ ਕਲਸੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਗਲੀਆਂ ਬਣਨ ਨਾਲ ਲੋਕਾਂ ਨੂੰ ਵੱਡੀ ਰਾਹਤ ਮਿਲੇਗੀ। ਇਸ ਮੌਕੇ ਗੱਲ ਕਰਦਿਆਂ ਅੰਮ੍ਰਿਤ ਕਲਸੀ ਨੇ ਦੱਸਿਆ ਕਿ ਵਿਧਾਇਕ ਸ਼ੈਰੀ ਕਲਸੀ ਵਲੋਂ ਉਨਾਂ ਦੀ ਡਿਊਟੀ ਲਗਾਈ ਸੀ ਅਤੇ ਉਹ ਵਾਰਡ ਨੰਬਰ 45 ਵਿਚ ਪਹੁੰਚੇ ਹਨ। ਉਨਾਂ ਨੇ ਦੱਸਿਆ ਕਿ ਪਿਛਲੇ ਕਾਫੀ ਲੰਮੇ ਸਮੇਂ ਤੋਂ ਵਾਰਡ ਵਾਸੀਆਂ ਨੂੰ ਗਲੀ ਨਾ ਬਣਨ ਕਰਕੇ ਬਹੁਤ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਸੀ ਪਰ ਹੁਣ ਲੋਕਾਂ ਦੀ ਮੁਸ਼ਕਿਲ ਹੱਲ ਕਰਦਿਆਂ ਗਲੀਆਂ ਬਣਾਉਣ ਦੈ ਕੰਮ ਸ਼ੁਰੂ ਹੋ ਗਿਆ ਹੈ। ਉਨਾਂ ਅੱਗੇ ਕਿਹਾ ਕਿ ਵਿਧਾਇਕ ਸ਼ੈਰੀ ਕਲਸੀ ਦੀ ਹਮੇਸ਼ਾਂ ਕੋਸ਼ਿਸ ਹੁੰਦੀ ਹੈ ਕਿ ਹਲਕਾ ਵਾਸੀਆਂ ਦੀ ਮੁਸ਼ਕਿਲਾਂ ਪਹਿ...
ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਨਵੀਂ ਮਾਈਨਿੰਗ ਨੀਤੀ ਸਬੰਧੀ ਕਰੱਸ਼ਰ ਤੇ ਜ਼ਮੀਨ ਮਾਲਕਾਂ ਨੂੰ ਕੀਤਾ ਜਾਗਰੂਕ

ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਨਵੀਂ ਮਾਈਨਿੰਗ ਨੀਤੀ ਸਬੰਧੀ ਕਰੱਸ਼ਰ ਤੇ ਜ਼ਮੀਨ ਮਾਲਕਾਂ ਨੂੰ ਕੀਤਾ ਜਾਗਰੂਕ

National, Politics, Punjab
ਹੁਸ਼ਿਆਰਪੁਰ, 12 ਜੂਨ : ਪੰਜਾਬ ਸਰਕਾਰ ਦੇ ਖਾਣਾਂ ਅਤੇ ਭੂ-ਵਿਗਿਆਨ ਵਿਭਾਗ ਵੱਲੋਂ ਜਾਰੀ ਕੀਤੀ ਗਈ ਪੰਜਾਬ ਰਾਜ ਮਾਈਨਰ ਮਿਨਰਲ (ਸੋਧ) ਪਾਲਿਸੀ-2025 ਤਹਿਤ ਜ਼ਿਲ੍ਹਾ ਪੱਧਰ 'ਤੇ ਸਬੰਧਤ ਧਿਰਾਂ ਨੂੰ ਜਾਗਰੂਕ ਕਰਨ ਦੇ ਉਦੇਸ਼ ਨਾਲ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਦੀ ਪ੍ਰਧਾਨਗੀ ਇਕ ਅਹਿਮ ਮੀਟਿੰਗ ਹੋਈ। ਮੀਟਿੰਗ ਵਿੱਚ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ, ਕਰੱਸ਼ਰ ਮਾਲਕਾਂ ਅਤੇ ਮਾਈਨਿੰਗ ਦੇ ਕੰਮ ਵਿਚ ਸ਼ਾਮਿਲ ਜ਼ਮੀਨ ਮਾਲਕਾਂ ਨੇ ਹਿੱਸਾ ਲਿਆ। ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਇਸ ਮੌਕੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਵਿਚ ਗੈਰ-ਕਾਨੂੰਨੀ ਮਾਈਨਿੰਗ ਨੂੰ ਰੋਕਣ ਅਤੇ ਰੇਤ ਅਤੇ ਬੱਜਰੀ ਦੀਆਂ ਕੀਮਤਾਂ ਨੂੰ ਹੋਰ ਘਟਾਉਣ ਲਈ ਇਸ ਨੀਤੀ ਵਿਚ ਸੋਧ ਕੀਤੀ ਗਈ ਹੈ। ਡਿਪਟੀ ਕਮਿਸ਼ਨਰ ਨੇ ਨਵੀਂ ਨੀਤੀ ਤਹਿਤ ਸ਼ੁਰੂ ਕੀਤੀਆਂ ਗਈਆਂ ਦੋਵੇਂ ਨਵੀਆਂ ਸ਼੍ਰੇਣੀਆਂ ਕਰੱਸ਼ਰ ਮਾਈਨਿੰਗ ਸਾਈਟਾਂ (ਸੀ.ਆਰ.ਐਮ.ਐਸ) ਅਤੇ ਲੈਂਡਓਨਰ ਮਾਈਨਿੰਗ ਸਾਈਟਸ (ਐਲ.ਐਮ.ਐਸ) ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਸੀ.ਆਰ.ਐਮ.ਐਸ ਅਤੇ ਐਲ.ਐਮ.ਐਸ ਉਨ੍ਹਾਂ ਖੇਤਰਾਂ ਵਿਚ ...
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਅਰਵਿੰਦ ਕੇਜਰੀਵਾਲ ਨੇ ‘ਈਜ਼ੀ ਜਮ੍ਹਾਂਬੰਦੀ’ ਪੋਰਟਲ ਰਾਹੀਂ ਮਾਲ ਸੁਧਾਰਾਂ ਲਈ ਇਕ ਹੋਰ ਇਨਕਲਾਬੀ ਕਦਮ ਚੁੱਕਿਆ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਅਰਵਿੰਦ ਕੇਜਰੀਵਾਲ ਨੇ ‘ਈਜ਼ੀ ਜਮ੍ਹਾਂਬੰਦੀ’ ਪੋਰਟਲ ਰਾਹੀਂ ਮਾਲ ਸੁਧਾਰਾਂ ਲਈ ਇਕ ਹੋਰ ਇਨਕਲਾਬੀ ਕਦਮ ਚੁੱਕਿਆ

National, Politics, Punjab
 *ਅੰਮ੍ਰਿਤਸਰ, 12 ਜੂਨ*: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੱਜ ‘ਈਜ਼ੀ ਜਮ੍ਹਾਂਬੰਦੀ’ ਪੋਰਟਲ ਦੀ ਸ਼ੁਰੂਆਤ ਕੀਤੀ ਜਿਸ ਨਾਲ ਪੰਜਾਬ ਨੇ ਆਪਣੇ ਨਾਗਰਿਕਾਂ ਨੂੰ ਭ੍ਰਿਸ਼ਟਾਚਾਰ ਮੁਕਤ, ਸੁਚਾਰੂ, ਪ੍ਰੇਸ਼ਾਨੀ ਰਹਿਤ ਅਤੇ ਪਾਰਦਰਸ਼ੀ ਸੇਵਾਵਾਂ ਦੇਣ ਵਿੱਚ ਸਫਲਤਾ ਦਾ ਨਵਾਂ ਮੁਕਾਮ ਹਾਸਲ ਕੀਤਾ ਹੈ। ਦੋਵਾਂ ਆਗੂਆਂ ਨੇ ਕਿਹਾ ਕਿ ਇਸ ਸ਼ੁਰੂਆਤ ਨਾਲ ਮਾਲ ਵਿਭਾਗ ਦੀਆਂ ਪ੍ਰਮੁੱਖ ਸੇਵਾਵਾਂ ਪ੍ਰਦਾਨ ਕਰਨ ਦੀ ਪ੍ਰਕਿਰਿਆ ਵਿੱਚੋਂ ਭ੍ਰਿਸ਼ਟਾਚਾਰ ਨੂੰ ਜੜ੍ਹੋਂ ਪੁੱਟਣ ਲਈ ਇੱਕ ਹੋਰ ਇਤਿਹਾਸਕ ਕਦਮ ਚੁੱਕਿਆ ਹੈ। ਇਨ੍ਹਾਂ ਸੇਵਾਵਾਂ ਨਾਲ ਹਰੇਕ ਸਾਲ ਲੱਖਾਂ ਲੋਕਾਂ ਦਾ ਸਿੱਧਾ ਵਾਹ ਪੈਂਦਾ ਹੈ। ਉਨ੍ਹਾਂ ਕਿਹਾ ਕਿ ਕੁਝ ਦਿਨ ਪਹਿਲਾਂ ਪੰਜਾਬ ਨੇ 'ਈਜ਼ੀ ਰਜਿਸਟਰੀ' ਦੀ ਸ਼ੁਰੂਆਤ ਕੀਤੀ ਸੀ, ਜਿਸਦਾ ਉਦੇਸ਼ ਜਾਇਦਾਦ ਦੀ ਰਜਿਸਟਰੀ ਨੂੰ ਸਰਲ ਅਤੇ ਪਾਰਦਰਸ਼ੀ ਬਣਾਉਣਾ ਅਤੇ ਭ੍ਰਿਸ਼ਟਾਚਾਰ ਨੂੰ ਮੁਕੰਮਲ ਤੌਰ ’ਤੇ ਖਤਮ ਕਰਨਾ ਹੈ। ਭਗਵੰਤ ਸਿੰਘ ਮਾਨ ਅਤੇ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਉਨ੍ਹਾਂ ਨੇ ਮੋਹਾਲੀ ਵਿੱਚ 'ਈਜ਼ੀ ਰਜਿਸਟਰੀ'  ਦਾ ਉਪਰਾਲਾ ਸ਼ੁਰੂ ਕੀਤਾ ਸੀ ਅਤ...
ਝੋਨੇ ਦੇ ਬਦਲ ਵਜੋਂ ਮੱਕੀ ਦੀ ਬਿਜਾਈ ਕਰਨ ਵਾਲੇ ਕਿਸਾਨਾਂ ਨੂੰ ਮਿਲਣਗੇ 17500/- ਰੁਪਏ : ਮੁੱਖ ਖੇਤੀਬਾੜੀ ਅਫ਼ਸਰ

ਝੋਨੇ ਦੇ ਬਦਲ ਵਜੋਂ ਮੱਕੀ ਦੀ ਬਿਜਾਈ ਕਰਨ ਵਾਲੇ ਕਿਸਾਨਾਂ ਨੂੰ ਮਿਲਣਗੇ 17500/- ਰੁਪਏ : ਮੁੱਖ ਖੇਤੀਬਾੜੀ ਅਫ਼ਸਰ

National, Politics, Punjab
ਗੁਰਦਾਸਪੁਰ, 12 ਜੂਨ 2025 (       ) - ਪੰਜਾਬ ਸਰਕਾਰ ਵਲੋਂ ਜ਼ਿਲਾ ਗੁਰਦਾਸਪੁਰ ਵਿਚ ਝੋਨੇ ਹੇਠੋ ਰਕਬਾ ਕਢ ਕੇ ਮੱਕੀ ਹੇਠ ਲਿਆਉਣ ਲਈ ਸ਼ੁਰੂ ਕੀਤੇ ਗਏ ਪਾਇਲਟ ਪ੍ਰੋਜੈਕਟ  ਤਹਿਤ 2000 ਹੈਕ. ਰਕਬੇ ਵਿਚ ਸਾਉਣੀ ਦੀ ਮੱਕੀ ਦੀ ਕਾਸ਼ਤ ਕਰਵਾਈ ਜਾ ਰਹੀ। ਬਲਾਕ ਗੁਰਦਾਸਪੁਰ ਦੇ ਪਿੰਡ ਹਯਾਤਨਗਰ ਵਿਚ  ਉਦਮੀ ਕਿਸਾਨ ਕਪਿਲ ਬਹਿਲ ਵੱਲੋਂ 2.5 ਏਕੜ ਰਕਬੇ ਵਿੱਚ ਮੱਕੀ ਦੀ ਬਿਜਾਈ ਕਰਨ ਸਮੇਂ ਉਚੇਚੇ ਤੌਰ ਤੇ ਪਹੁੰਚੇ ਮੁੱਖ ਖੇਤੀਬਾੜੀ ਅਫ਼ਸਰ, ਗੁਰਦਾਸਪੁਰ ਡਾ ਅਮਰੀਕ ਸਿੰਘ ਨੇ ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੇ ਗਏ ਪਾਇਲਟ ਪ੍ਰੋਜੈਕਟ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਝੋਨੇ ਦੀ ਕਾਸ਼ਤ ਕਰਨ ਨਾਲ ਜ਼ਮੀਨ ਹੇਠਲੇ ਪਾਣੀ ਦਾ ਪੱਧਰ ਲਗਾਤਾਰ ਹੇਠਾਂ ਜਾ ਰਿਹਾ ਹੈ ਜਿਸ ਕਾਰਣ ਭਵਿੱਖ ਵਿੱਚ ਖੇਤੀ ਨੂੰ ਕਈ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਸਕਦਾ।  ਉਨਾਂ ਦੱਸਿਆ ਕਿ ਭਵਿੱਖ ਦੀ ਖੇਤੀ ਨੂੰ ਟਿਕਾਊ ਬਣਾਉਣ ਅਤੇ ਜ਼ਮੀਨ ਹੇਠਲੇ ਪਾਣੀ ਦੇ ਪੱਧਰ ਨੂੰ ਹੋਰ ਨੀਵਾਂ ਜਾਣ ਤੋਂ ਰੋਕਣ ਲਈ ਪੰਜਾਬ ਸਰਕਾਰ ਵੱਲੋਂ ਜ਼ਿਲ੍ਹਾ ਗੁਰਦਾਸਪੁਰ ਵਿਚ 2000 ਹੈਕ.ਰਕਬਾ ਝੋਨੇ ਦੀ ਖੇਤੀ ਹੇਠੋਂ ਕੱਢ ਕੇ ਮੱਕੀ ਦੀ ਕਾਸ਼ਤ ਹੇਠਾਂ ਲਿਆਉਣ ਲ...
ਪੰਜਾਬ ਸਰਕਾਰ ਵੱਲੋ ਪਿੰਡਾਂ ਦੇ ਸਰਵਪੱਖੀ ਵਿਕਾਸ ਲਈ ਬਿਨਾਂ ਭੇਦਭਾਵ ਦਿੱਤੀਆਂ ਗ੍ਰਾਟਾਂ

ਪੰਜਾਬ ਸਰਕਾਰ ਵੱਲੋ ਪਿੰਡਾਂ ਦੇ ਸਰਵਪੱਖੀ ਵਿਕਾਸ ਲਈ ਬਿਨਾਂ ਭੇਦਭਾਵ ਦਿੱਤੀਆਂ ਗ੍ਰਾਟਾਂ

National, Politics, Punjab
ਨੰਗਲ 12 ਜੂਨ () ਪਿੰਡਾਂ ਤੇ ਸ਼ਹਿਰਾਂ ਦੇ ਸਰਵਪੱਖੀ ਵਿਕਾਸ ਲਈ ਲੱਖਾਂ ਕਰੋੜਾਂ ਰੁਪਏ ਦੇ ਪ੍ਰੋਜੈਕਟ ਮੁਕੰਮਲ ਹੋ  ਰਹੇ ਹਨ। ਇਲਾਕੇ ਦੇ ਲੋਕਾਂ ਨੂੰ ਸਾਰੀਆ ਬੁਨਿਆਦੀ ਸਹੂਲਤਾਂ ਜਲਦੀ ਉਪਲੱਬਧ ਕਰਵਾਇਆ ਜਾਣਗੀਆਂ ਕਿਉਕਿ ਪਿਛਲੇ ਕਈ ਦਹਾਕਿਆਂ ਤੋਂ ਵਿਕਾਸ ਨਾ ਹੋਣ ਕਾਰਨ ਇਹ ਇਲਾਕਾ ਅਣਗੋਲਿਆ ਸੀ, ਜਿੱਥੇ ਹੁਣ ਵੱਡੇ ਪ੍ਰੋਜੈਕਟ ਚੱਲ ਰਹੇ ਹਨ।     ਇਹ ਜਾਣਕਾਰੀ ਦਿੰਦੇ ਹੋਏ ਪਿੰਡ ਵਾਸੀਆਂ ਨੇ ਦੱਸਿਆ ਕਿ ਸ.ਹਰਜੋਤ ਸਿੰਘ ਬੈਂਸ ਕੈਬਨਿਟ ਮੰਤਰੀ ਸਿੱਖਿਆ ਅਤੇ ਸੂਚਨਾ ਤੇ ਲੋਕ ਸੰਪਰਕ ਵਿਭਾਗ ਪੰਜਾਬ ਦੇ ਦਿਸ਼ਾ ਨਿਰਦੇਸ਼ਾ ਹੇਠ ਦੜੋਲੀ ਅੱਪਰ ਵਿੱਚ ਲੱਖਾਂ ਰੁਪਏ ਦੇ ਵਿਕਾਸ ਦੇ ਕੰਮ ਕਰਵਾਏ ਜਾ ਰਹੇ ਹਨ। ਉਨ੍ਹਾਂ ਨੇ ਦੱਸਿਆ ਕਿ ਖਾਟੂ ਸ਼ਾਮ ਮੰਦਿਰ ਲਈ 10 ਲੱਖ ਰੁਪਏ ਦੀ ਲਾਗਤ ਨਾਲ ਡੰਗਾ ਲਗਾਇਆ ਗਿਆ ਹੈ ਤੇ ਦੋ ਗਲੀਆਂ ਨੂੰ ਚੋੜਾ ਤੇ ਲੰਬਾਂ ਕੀਤਾ ਗਿਆ ਹੈ ਤੇ 4 ਲੱਖ ਰੁਪਏ ਨਾਲ ਗਲੀ ਨੂੰ ਚੋੜਾ ਤੇ ਲੰਬਾ ਕੀਤਾ ਗਿਆ ਹੈ ਤਾਂ ਜੋ ਸੰਗਤਾਂ ਨੂੰ ਕਿਸੇ ਵੀ ਤਰਾਂ ਦੀ ਪ੍ਰੇਸ਼ਾਨੀ ਨਾ ਹੋਵੇ, 5 ਲੱਖ ਰੁਪਏ ਨਾਲ ਤਿੰਨ ਗੰਦੇ ਪਾਣੀ ਦੀ ਨਿਕਾਸੀ ਲਈ ਬਣੀਆਂ ਪੁਲੀਆਂ ਦਾ ਕੰਮ ਕਰਵਾਇਆ ਗਿਆ ਹੈ ਤੇ 1 ਲੱਖ ਰੁਪਏ ਨਾਲ ਜਿੰਮ...