Saturday, September 26
Shadow

Politics

ਪੰਜਾਬ ਸਰਕਾਰ ਵਲੋਂ  ਬਿਨਾਂ ਕਿਸੇ ਕੱਟ ਦੇ 16711 ਮੈਗਾਵਾਟ ਦੀ  ਬਿਜਲੀ ਦੀ ਸਿਖਰਲੀ  ਮੰਗ ਪੂਰੀ: ਹਰਭਜਨ ਸਿੰਘ ਈ.ਟੀ.ਓ.

ਪੰਜਾਬ ਸਰਕਾਰ ਵਲੋਂ ਬਿਨਾਂ ਕਿਸੇ ਕੱਟ ਦੇ 16711 ਮੈਗਾਵਾਟ ਦੀ ਬਿਜਲੀ ਦੀ ਸਿਖਰਲੀ ਮੰਗ ਪੂਰੀ: ਹਰਭਜਨ ਸਿੰਘ ਈ.ਟੀ.ਓ.

National, Politics, Punjab
ਚੰਡੀਗੜ੍ਹ, 11 ਜੂਨ: ਪੰਜਾਬ ਸਰਕਾਰ ਨੇ ਅੱਜ ਮਿਤੀ 11 ਜੂਨ 2025 ਨੂੰ ਸੂਬੇ ਵਿਚ ਬਿਜਲੀ ਦੀ ਸਭ ਤੋਂ ਵੱਧ ਮੰਗ 16711 ਮੈਗਾਵਾਟ ਨੂੰ ਬਿਨ੍ਹਾਂ ਕਿਸੇ ਤਰ੍ਹਾਂ ਦੇ ਕੱਟ ਲਗਾਏ ਸੂਬਾ ਵਾਸੀਆਂ ਨੂੰ ਸਪਲਾਈ ਕੀਤੀ। ਇਹ ਜਾਣਕਾਰੀ ਪੰਜਾਬ ਦੇ ਬਿਜਲੀ ਮੰਤਰੀ ਹਰਭਜਨ ਸਿੰਘ ਈ. ਟੀ. ਓ. ਨੇ ਅੱਜ ਇਥੇ ਇਕ ਪ੍ਰੈਸ ਬਿਆਨ ਰਾਹੀਂ ਦਿੱਤੀ। ਉਨ੍ਹਾਂ ਦੱਸਿਆ ਕਿ ਇਸ ਬੀਤੇ ਕੱਲ੍ਹ ਮਿਤੀ 10 ਜੂਨ 2025 ਨੂੰ ਹੀ ਸੂਬੇ ਵਿਚ 16192 ਮੈਗਾਵਾਟ ਬਿਜਲੀ ਦੀ ਮੰਗ ਸਬੰਧੀ  ਰਿਕਾਰਡ ਸਥਾਪਤ ਹੋਇਆ ਸੀ ਜ਼ੋ ਕਿ 24 ਘੰਟਿਆਂ ਤੋਂ ਪਹਿਲਾਂ ਹੀ ਟੁੱਟ ਗਿਆ। ਇਸ ਤੋਂ ਪਹਿਲਾਂ ਬੀਤੇ ਬੀਤੇ ਸਾਲ 29 ਜੂਨ 2024 ਨੂੰ ਸੂਬੇ ਵਿਚ 16058 ਮੈਗਾਵਾਟ ਦੀ ਮੰਗ ਦਾ ਰਿਕਾਰਡ ਦਰਜ ਹੋਇਆ ਸੀ। ਬਿਜਲੀ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ  ਅਗਵਾਈ ਹੇਠ ਪੀ.ਐਸ.ਪੀ.ਸੀ.ਐਲ.ਅਤੇ  ਪੀ ਐਸ.ਟੀ.ਸੀ.ਐਲ. ਦੇ ਅਧਿਕਾਰੀ ਅਤੇ ਕਰਮਚਾਰੀ ਦਿਨ ਰਾਤ ਸੂਬਾ ਵਾਸੀਆਂ ਨੂੰ ਬਿਜਲੀ ਦੀ ਨਿਰਵਿਘਨ ਸਪਲਾਈ ਨੂੰ ਯਕੀਨੀ ਬਣਾਉਣ ਲਈ ਕੰਮ ਕਰ ਰਹੇ ਹਨ। ਜਿਸ ਲਈ ਉਹ ਸਭ ਵਧਾਈ ਦੇ ਪਾਤਰ ਹਨ। ਸ.ਹਰਭਜਨ ਸਿੰਘ ਈ. ਟੀ. ਓ. ਨੇ ਦੱਸਿਆ ਕਿ ਸੂਬਾ...
ਪੋਲ ਸਟਾਫ ਦੀ ਟ੍ਰੇਨਿੰਗ, ਈਵੀਐਮ ਦੀ ਵਰਤੋਂ ਅਤੇ ਈਵੀਐਮ ਵੋਟਿੰਗ ‘ਤੇ ਕੀਤੀ ਗਈ ਮੌਕ ਡ੍ਰਿਲ ਦੀ ਸਫ਼ਲ ਸਿਖਲਾਈ

ਪੋਲ ਸਟਾਫ ਦੀ ਟ੍ਰੇਨਿੰਗ, ਈਵੀਐਮ ਦੀ ਵਰਤੋਂ ਅਤੇ ਈਵੀਐਮ ਵੋਟਿੰਗ ‘ਤੇ ਕੀਤੀ ਗਈ ਮੌਕ ਡ੍ਰਿਲ ਦੀ ਸਫ਼ਲ ਸਿਖਲਾਈ

National, Politics, Punjab
ਚੰਡੀਗੜ੍ਹ, 11 ਜੂਨ: ਪੋਲਿੰਗ ਅਧਿਕਾਰੀਆਂ ਦੀ ਸਹੀ ਅਤੇ ਪੇਸ਼ੇਵਰ ਸਿਖਲਾਈ ਚੋਣਾਂ ਦੀ ਤਿਆਰੀ ਦਾ ਇੱਕ ਅਨਿੱਖੜਵਾਂ ਅੰਗ ਹੈ। ਇਸ ਸਿਖਲਾਈ ਦਾ ਮੁੱਖ ਉਦੇਸ਼ ਪੋਲਿੰਗ ਕਰਮਚਾਰੀਆਂ ਨੂੰ ਕਾਨੂੰਨ, ਨਿਯਮਾਂ ਅਤੇ ਨਿਰਦੇਸ਼ਾਂ ਅਨੁਸਾਰ ਸਖ਼ਤੀ ਨਾਲ ਚੋਣਾਂ ਕਰਵਾਉਣ ਲਈ ਲੋੜੀਂਦੇ ਗਿਆਨ ਅਤੇ ਹੁਨਰਾਂ ਨਾਲ ਲੈਸ ਕਰਨਾ ਹੈ। ਇਸ ਉਦੇਸ਼ ਲਈ ਸਿਖਲਾਈ ਦੇ ਦੋ ਪੜਾਅ ਛੋਟੇ ਸਮੂਹਾਂ ਵਿੱਚ ਕਰਵਾਏ ਜਾਂਦੇ ਹਨ ਤਾਂ ਜੋ ਗੱਲਬਾਤ ਰਾਹੀਂ ਅਤੇ ਸ਼ੱਕ ਦੂਰ ਕਰਨ ਲਈ ਢੁਕਵਾਂ ਮੌਕਾ ਮਿਲ ਸਕੇ। ਸਿਖਲਾਈ ਪ੍ਰੋਗਰਾਮਾਂ ਵਿੱਚ ਭਾਰਤੀ ਚੋਣ ਕਮਿਸ਼ਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਈਵੀਐਮ ਦੀ ਵਰਤੋਂ ਬਾਰੇ ਉਨ੍ਹਾਂ ਦੀ ਭੂਮਿਕਾ/ਕਰਤੱਵਾਂ ਨਾਲ ਸਬੰਧਤ ਸਿਖਲਾਈ ਦਿੱਤੀ ਜਾਂਦੀ ਹੈ। ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਕਿ 19 ਜੂਨ 2025 ਨੂੰ 64-ਲੁਧਿਆਣਾ ਪੱਛਮੀ ਦੀ ਜ਼ਿਮਨੀ ਚੋਣ ਲਈ ਵੋਟਾਂ ਪਵਾਉਣ ਵਾਸਤੇ 194 ਪੋਲਿੰਗ ਬੂਥਾਂ 'ਤੇ ਤਾਇਨਾਤ ਕੀਤੇ ਜਾਣ ਵਾਲੇ ਪੋਲਿੰਗ ਅਤੇ ਪ੍ਰੀਜ਼ਾਈਡਿੰਗ ਅਧਿਕਾਰੀਆਂ ਦੀ ਪਹਿਲੀ ਸਿਖਲਾਈ 04 ਜੂਨ 2025 ਨੂੰ ਖਾਲਸਾ ਕਾਲਜ ਫਾਰ ਵੂਮੈਨ ਦੇ ਆਡੀਟੋਰੀਅਮ ਵਿਖੇ ਕਰਵਾਈ ਗਈ ਸੀ। ਸਿਖ...
ਸੀਈਸੀ ਵੱਲੋਂ ਭਾਰਤ ਦੀ ਚੋਣ ਪ੍ਰਕਿਰਿਆ ਦੁਨੀਆਂ ਸਾਹਮਣੇ ਪੇਸ਼

ਸੀਈਸੀ ਵੱਲੋਂ ਭਾਰਤ ਦੀ ਚੋਣ ਪ੍ਰਕਿਰਿਆ ਦੁਨੀਆਂ ਸਾਹਮਣੇ ਪੇਸ਼

National, Politics, Punjab
ਚੰਡੀਗੜ੍ਹ, 11 ਜੂਨ: ਭਾਰਤ ਦੀ ਚੋਣ ਪ੍ਰਕਿਰਿਆ ਦੇ ਅਹਿਮ ਪਹਿਲੂਆਂ ਨੂੰ ਉਜਾਗਰ ਕਰਦੇ ਹੋਏ, ਭਾਰਤ ਦੇ ਮੁੱਖ ਚੋਣ ਕਮਿਸ਼ਨਰ (ਸੀਈਸੀ) ਗਿਆਨੇਸ਼ ਕੁਮਾਰ ਨੇ ਕੱਲ੍ਹ ਸ਼ਾਮ ਸਵੀਡਨ ਵਿੱਚ ਸਟਾਕਹੋਮ ਅੰਤਰਰਾਸ਼ਟਰੀ ਚੋਣ ਕਾਨਫਰੰਸ ਵਿੱਚ ਆਪਣਾ ਮੁੱਖ ਭਾਸ਼ਣ ਦਿੱਤਾ। ਉਨ੍ਹਾਂ ਨੇ ਦੁਨੀਆ ਭਰ ਦੇ ਦੇਸ਼ਾਂ ਦੀਆਂ ਚੋਣ ਪ੍ਰਬੰਧਨ ਸੰਸਥਾਵਾਂ ਲਈ ਸਮਰੱਥਾ ਨਿਰਮਾਣ ਪ੍ਰੋਗਰਾਮਾਂ ਵਿੱਚ ਭਾਰਤੀ ਚੋਣ ਕਮਿਸ਼ਨ ਦੀ ਭੂਮਿਕਾ ਦਾ ਜ਼ਿਕਰ ਕੀਤਾ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਪੂਰੀ ਇਮਾਨਦਾਰੀ ਨਾਲ ਚੋਣਾਂ ਕਰਵਾਉਣਾ ਸਾਡੇ ਰਾਸ਼ਟਰੀ ਸੰਕਲਪ ਦਾ ਪ੍ਰਮਾਣ ਹੈ। ਇੰਟਰਨੈਸ਼ਨਲ ਇੰਸਟੀਚਿਊਟ ਫਾਰ ਡੈਮੋਕਰੇਸੀ ਐਂਡ ਇਲੈਕਟੋਰਲ ਅਸਿਸਟੈਂਸ (ਇੰਟਰਨੈਸ਼ਨਲ ਆਈਡੀਈਏ) ਦੁਆਰਾ ਆਯੋਜਿਤ ਇਸ ਕਾਨਫਰੰਸ ਵਿੱਚ ਲਗਭਗ 50 ਦੇਸ਼ਾਂ ਦੀਆਂ ਚੋਣ ਪ੍ਰਬੰਧਨ ਸੰਸਥਾਵਾਂ ਦੀ ਨੁਮਾਇੰਦਗੀ ਕਰਨ ਵਾਲੇ 100 ਤੋਂ ਵੱਧ ਭਾਗੀਦਾਰ ਹਿੱਸਾ ਲੈ ਰਹੇ ਹਨ। ਗਿਆਨੇਸ਼ ਕੁਮਾਰ ਨੇ ਭਾਗੀਦਾਰਾਂ ਨੂੰ ਚੋਣ ਕਮਿਸ਼ਨ ਵੱਲੋਂ ਕੀਤੇ ਜਾਂਦੇ ਵੱਡੇ ਪੱਧਰ ਦੇ ਚੋਣ ਅਭਿਆਸ ਬਾਰੇ ਵੀ ਜਾਣਕਾਰੀ ਦਿੱਤੀ, ਖਾਸ ਕਰਕੇ ਸੰਸਦੀ ਚੋਣਾਂ ਦੌਰਾਨ, ਜੋ ਕਿ ਰਾਜਨੀਤਿਕ ਪਾਰਟੀਆਂ; ਉਮੀ...
ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਨੇ ਸਵੀਡਨ ਵਿਖੇ ਅੰਤਰਰਾਸ਼ਟਰੀ ਆਈਡਿਆ ਸਟਾਕਹੋਮ ਕਾਨਫਰੰਸ ਦੌਰਾਨ ਚੋਣ ਪ੍ਰਬੰਧਨ ਸੰਸਥਾਵਾਂ ਦੇ ਮੁਖੀਆਂ ਨਾਲ ਕੀਤੀਆਂ ਦੁਵੱਲੀਆਂ ਮੀਟਿੰਗਾਂ

ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਨੇ ਸਵੀਡਨ ਵਿਖੇ ਅੰਤਰਰਾਸ਼ਟਰੀ ਆਈਡਿਆ ਸਟਾਕਹੋਮ ਕਾਨਫਰੰਸ ਦੌਰਾਨ ਚੋਣ ਪ੍ਰਬੰਧਨ ਸੰਸਥਾਵਾਂ ਦੇ ਮੁਖੀਆਂ ਨਾਲ ਕੀਤੀਆਂ ਦੁਵੱਲੀਆਂ ਮੀਟਿੰਗਾਂ

National, Politics, Punjab
ਚੰਡੀਗੜ੍ਹ, 11 ਜੂਨ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਚੋਣ ਪ੍ਰਕਿਰਿਆ ਦੀ ਨਿਰਪੱਖਤਾ 'ਤੇ ਕਰਵਾਈ ਜਾ ਰਹੀ ਅੰਤਰਰਾਸ਼ਟਰੀ ਆਈਡਿਆ ਸਟਾਕਹੋਮ ਕਾਨਫਰੰਸ (10 ਤੋਂ 12 ਜੂਨ, 2025) ਵਿੱਚ ਸ਼ਾਮਲ ਹੋਣ ਲਈ ਆਪਣੀ ਸਵੀਡਨ ਫੇਰੀ ਉੱਤੇ ਹਨ। ਇਸ ਦੌਰਾਨ ਉਨ੍ਹਾਂ ਵੱਲੋਂ ਦੁਨੀਆਂ ਦੀਆਂ ਵੱਖ-ਵੱਖ ਚੋਣ ਪ੍ਰਬੰਧਨ ਸੰਸਥਾਵਾਂ ਦੇ ਮੁੱਖੀਆਂ ਨਾਲ ਕਈ ਦੁਵੱਲੀਆਂ ਮੀਟਿੰਗਾਂ ਕੀਤੀਆਂ ਗਈਆਂ। ਇਨ੍ਹਾਂ ਮੀਟਿੰਗਾਂ ਦਾ ਉਦੇਸ਼ ਚੋਣ ਪ੍ਰਬੰਧਨ ਅਤੇ ਲੋਕਤੰਤਰਿਕ ਸਹਿਯੋਗ ਵਿੱਚ ਭਾਰਤ ਦੀ ਲੰਬੇ ਸਮੇਂ ਤੋਂ ਚੱਲੀ ਆ ਰਹੀ ਭਾਈਵਾਲੀ ਨੂੰ ਹੋਰ ਮਜ਼ਬੂਤ ਕਰਨਾ ਹੈ। ਦੁਵੱਲੀਆਂ ਮੀਟਿੰਗਾਂ ਦੌਰਾਨ ਮੁੱਖ ਚੋਣ ਕਮਿਸ਼ਨਰ ਨੇ ਕਈ ਚੋਣ ਪ੍ਰਬੰਧਨ ਸੰਸਥਾਵਾਂ ਦੇ ਮੁੱਖੀਆਂ ਅਤੇ ਸੀਨੀਅਰ ਅਧਿਕਾਰੀਆਂ ਨਾਲ ਅਲੱਗ-ਅਲੱਗ ਮਿਲ ਕੇ ਚਰਚਾ ਕੀਤੀ, ਜਿਸ ਦੌਰਾਨ ਵਿਸ਼ਵ ਭਰ ਦੇ ਚੋਣ ਤਜ਼ਰਬਿਆਂ ਅਤੇ ਨਵੀਨਤਾਵਾਂ ਬਾਰੇ ਵਿਚਾਰ-ਵਟਾਂਦਰਾ ਹੋਇਆ। ਮੰਗਲਵਾਰ ਸ਼ਾਮ ਨੂੰ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਨੇ ਚੋਣ ਪ੍ਰਕਿਰਿਆ ਦੀ ਨਿਰਪੱਖਤਾ 'ਤੇ ਕਰਵਾਈ ਜਾ ਰਹੀ ਅੰਤਰਰਾਸ਼ਟਰੀ ਆਈਡਿਆ ਸਟਾਕਹੋਮ ਕਾਨਫਰੰਸ ਦੇ ਸੰਮੇਲਨ ਵਿੱਚ ਉਦਘਾਟਨੀ ਮੁੱਖ ਭਾਸ਼ਣ...
ਫਾਸਟ ਟਰੈਕ ਪੋਰਟਲ ਪੰਜਾਬ ਵਿੱਚ ਉਦਯੋਗਿਕ ਕ੍ਰਾਂਤੀ ਲਿਆਏਗਾ: ਹੁਣ ‘ਕਾਰੋਬਾਰ ਕਰਨ ਵਿੱਚ ਸੌਖ’ ਕੋਈ ਵਾਅਦਾ ਨਹੀਂ, ਸਗੋਂ ਗਰੰਟੀ: ਅਰਵਿੰਦ ਕੇਜਰੀਵਾਲ

ਫਾਸਟ ਟਰੈਕ ਪੋਰਟਲ ਪੰਜਾਬ ਵਿੱਚ ਉਦਯੋਗਿਕ ਕ੍ਰਾਂਤੀ ਲਿਆਏਗਾ: ਹੁਣ ‘ਕਾਰੋਬਾਰ ਕਰਨ ਵਿੱਚ ਸੌਖ’ ਕੋਈ ਵਾਅਦਾ ਨਹੀਂ, ਸਗੋਂ ਗਰੰਟੀ: ਅਰਵਿੰਦ ਕੇਜਰੀਵਾਲ

National, Politics, Punjab
ਐਸ.ਏ.ਐਸ. ਨਗਰ (ਮੋਹਾਲੀ), 10 ਜੂਨ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੰਜਾਬ ਨੂੰ ਦੇਸ਼ ਦੇ ਉਦਯੋਗਿਕ ਹੱਬ ਵਜੋਂ ਉਭਾਰਨ ਵਾਸਤੇ ਉਦਯੋਗਪਤੀਆਂ ਨੂੰ ਫਾਸਟਟ੍ਰੈਕ ਪੋਰਟਲ ਦਾ ਵੱਧ ਤੋਂ ਵੱਧ ਲਾਭ ਉਠਾਉਣ ਲਈ ਉਤਸ਼ਾਹਿਤ ਕੀਤਾ। ਇੱਥੇ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਫਾਸਟਟ੍ਰੈਕ ਪੰਜਾਬ ਪੋਰਟਲ ਨਿਵੇਸ਼ਕਾਂ ਨੂੰ ਅਰਜ਼ੀ ਦੇਣ ਦੇ 45 ਦਿਨਾਂ ਦੇ ਅੰਦਰ-ਅੰਦਰ ਸਾਰੀਆਂ ਪ੍ਰਵਾਨਗੀਆਂ ਦੇਣਾ ਯਕੀਨੀ ਬਣਾਏਗਾ ਅਤੇ ਇਹ ਉਦਯੋਗਿਕ ਮਾਡਲ ਸ਼ਾਸਨ ਦੀ ਰੀੜ੍ਹ ਦੀ ਹੱਡੀ ਹੈ। ਉਨ੍ਹਾਂ ਦੁਹਰਾਇਆ ਕਿ ਇਹ ਸੁਧਾਰਾਂ ਦੀ ਲੜੀ ਵਿੱਚ ਇੱਕ ਨਵੀਂ ਲਹਿਰ ਦੀ ਸ਼ੁਰੂਆਤ ਹਨ, ਜਿੱਥੇ ਕਾਰੋਬਾਰ ਕਰਨ ਲਈ ਸੁਖਾਵਾਂ ਮਾਹੌਲ ਇੱਕ ਨਾਅਰਾ ਨਾ ਰਹਿ ਕੇ ਇੱਥੋਂ ਦਾ ਸੱਭਿਆਚਾਰ ਬਣ ਗਿਆ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਹਮੇਸ਼ਾ ਹਿੰਮਤੀਆਂ ਅਤੇ ਉੱਦਮੀਆਂ ਦੀ ਧਰਤੀ ਰਿਹਾ ਹੈ ਅਤੇ ਹੁਣ ਇਹ ਉਸੇ ਭਾਵਨਾ ਨਾਲ ਭਾਰਤ ਦੇ ਉਦਯੋਗਿਕ ਪੁਨਰ-ਉਥਾਨ ਦੀ ਅਗਵਾਈ ਕਰਨ ਲਈ ਪੂਰੀ ਤਰ੍ਹਾਂ ਤਿਆਰ ਹੈ। ਮੁੱਖ ਮੰਤਰੀ ਨੇ ਕਿਹਾ ਕਿ ਪਿਛਲੇ ਤਿੰਨ ਸਾਲਾਂ ਵਿੱਚ ਸੂਬਾ ਸਰਕਾਰ ਨੇ ਸਮਾਜ ਦੇ ਹਰ ਵਰਗ ਨੂੰ...
ਮੁੱਖ ਮੰਤਰੀ ਵੱਲੋਂ ਉਦਯੋਗਿਕ ਕ੍ਰਾਂਤੀ ਦੀ ਦਿਸ਼ਾ ‘ਚ ਚੁੱਕੇ ਗਏ ਇਤਿਹਾਸਕ ਕਦਮ: ਕਰਮਜੀਤ ਕੌਰ

ਮੁੱਖ ਮੰਤਰੀ ਵੱਲੋਂ ਉਦਯੋਗਿਕ ਕ੍ਰਾਂਤੀ ਦੀ ਦਿਸ਼ਾ ‘ਚ ਚੁੱਕੇ ਗਏ ਇਤਿਹਾਸਕ ਕਦਮ: ਕਰਮਜੀਤ ਕੌਰ

National, Politics, Punjab
ਹੁਸ਼ਿਆਰਪੁਰ, 10 ਜੂਨ: ਜ਼ਿਲ੍ਹਾ ਯੋਜਨਾ ਕਮੇਟੀ ਦੀ ਚੇਅਰਪਰਸਨ ਕਰਮਜੀਤ ਕੌਰ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਨੂੰ ਉਦਯੋਗਿਕ ਤੌਰ 'ਤੇ ਮੋਹਰੀ ਸੂਬਾ ਬਣਾਉਣ ਲਈ ਚੁੱਕੇ ਗਏ ਇਤਿਹਾਸਕ ਕਦਮ ਚੁੱਕੇ ਗਏ ਹਨ, ਜਿਸ ਨਾਲ ਉਦਯੋਗਾਂ ਨੂੰ ਕਾਫੀ ਹੁਲਾਰਾ ਮਿਲ ਰਿਹਾ ਹੈ। ਇਨ੍ਹਾਂ ਨੀਤੀਗਤ ਫੈਸਲਿਆਂ ਦਾ ਸਵਾਗਤ ਕਰਦੇ ਹੋਏ ਮੁੱਖ ਮੰਤਰੀ ਦਾ ਧੰਨਵਾਦ ਕੀਤਾ ਅਤੇ ਇਸ ਨੂੰ ‘ਇੱਕ ਨਵੀਂ ਉਦਯੋਗਿਕ ਕ੍ਰਾਂਤੀ ਦੀ ਸ਼ੁਰੂਆਤ’ ਦੱਸਿਆ। ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਪਰਸਨ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਦੂਰਅੰਦੇਸ਼ੀ ਸੋਚ ਅਤੇ ਪੰਜਾਬ ਨੂੰ ਆਰਥਿਕ ਤੌਰ 'ਤੇ ਸਸ਼ਕਤ ਬਣਾਉਣ ਦੀ ਉਨ੍ਹਾਂ ਦੀ ਵਚਨਬੱਧਤਾ ਕਾਰਨ ਉਦਯੋਗਾਂ ਲਈ ਨਿਵੇਸ਼-ਅਨੁਕੂਲ ਮਾਹੌਲ ਤਿਆਰ ਹੋਇਆ ਹੈ। ਹੁਣ ਉਦਯੋਗਾਂ ਲਈ ਪ੍ਰਵਾਨਗੀਆਂ ਸਿਰਫ਼ 45 ਦਿਨਾਂ ਵਿੱਚ ਫਾਸਟ ਟ੍ਰੈਕ ਪੰਜਾਬ ਪੋਰਟਲ ਰਾਹੀਂ ਮਿਲਣਗੀਆਂ, ਜਿਸ ਨਾਲ ਉੱਦਮੀਆਂ ਦਾ ਸਮਾਂ ਅਤੇ ਸਰੋਤ ਦੋਵੇਂ ਦੀ ਬਚਤ ਹੋਵੇਗੀ। ਉਨ੍ਹਾਂ ਕਿਹਾ ਕਿ 125 ਕਰੋੜ ਰੁਪਏ ਤੱਕ ਦੇ ਨਿਵੇਸ਼ ਨੂੰ ਸਿਰਫ਼ 3 ਦਿਨਾਂ ਵਿੱਚ ਮਨਜ਼ੂਰੀ ਦੇ ਦਿੱਤੀ ਜਾਵੇਗੀ ਅਤੇ ਲੈਂਡ...
’ਯੁੱਧ ਨਸ਼ਿਆਂ ਵਿਰੁੱਧ’ ਦੇ 101 ਵੇਂ ਦਿਨ ਪੰਜਾਬ ਪੁਲਿਸ ਵੱਲੋਂ 152 ਨਸ਼ਾ ਤਸਕਰ ਗ੍ਰਿਫ਼ਤਾਰ; 1.6 ਕਿਲੋ ਹੈਰੋਇਨ, 3.5 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ

’ਯੁੱਧ ਨਸ਼ਿਆਂ ਵਿਰੁੱਧ’ ਦੇ 101 ਵੇਂ ਦਿਨ ਪੰਜਾਬ ਪੁਲਿਸ ਵੱਲੋਂ 152 ਨਸ਼ਾ ਤਸਕਰ ਗ੍ਰਿਫ਼ਤਾਰ; 1.6 ਕਿਲੋ ਹੈਰੋਇਨ, 3.5 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ

National, Politics, Punjab
ਚੰਡੀਗੜ੍ਹ, 10 ਜੂਨ: ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੇਦਸ਼ਾਂ ‘ਤੇ ਵਿੱਢੇ ਗਏ “ਯੁੱਧ ਨਸ਼ਿਆਂ ਵਿਰੁੱਧ” ਦੇ 101ਵੇਂ ਦਿਨ ਪੰਜਾਬ ਪੁਲਿਸ ਨੇ ਅੱਜ 152 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ 1.6 ਕਿਲੋ ਹੈਰੋਇਨ ਅਤੇ 3.56 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਹੈ। ਇਸ ਨਾਲ ਸਿਰਫ਼ 101 ਦਿਨਾਂ ਅੰਦਰ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 16,886 ਹੋ ਗਈ ਹੈ। ਇਹ ਆਪ੍ਰੇਸ਼ਨ ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਗੌਰਵ ਯਾਦਵ ਦੇ ਨਿਰਦੇਸ਼ਾਂ ‘ਤੇ ਸੂਬੇ ਦੇ ਸਾਰੇ 28 ਜ਼ਿਲ੍ਹਿਆਂ ਵਿੱਚ ਇੱਕੋ ਸਮੇਂ ਚਲਾਇਆ ਗਿਆ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਐਸ.ਐਸ.ਪੀਜ਼ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਦੇ ਹੁਕਮ ਦਿੱਤੇ ਹਨ। ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਹੇਠ 5 ਮੈਂਬਰੀ ਕੈਬਨਿਟ ਸਬ ਕਮੇਟੀ ਵੀ ਬਣਾਈ ਗਈ ਹੈ। ਆਪਰੇਸ਼ਨ ਦੇ ਵੇਰਵੇ ਦਿੰਦਿਆਂ ਸਪੈਸ਼ਲ ਡੀ...
ਪੰਜਾਬ ਸਰਕਾਰ ਨੇ  ਬਿਨਾਂ ਕਿਸੇ ਕੱਟ ਦੇ ਬਿਜਲੀ ਦੀ ਸਿਖਰਲੀ  ਮੰਗ ਪੂਰੀ ਕੀਤੀ: ਹਰਭਜਨ ਸਿੰਘ ਈ.ਟੀ.ਓ.

ਪੰਜਾਬ ਸਰਕਾਰ ਨੇ ਬਿਨਾਂ ਕਿਸੇ ਕੱਟ ਦੇ ਬਿਜਲੀ ਦੀ ਸਿਖਰਲੀ ਮੰਗ ਪੂਰੀ ਕੀਤੀ: ਹਰਭਜਨ ਸਿੰਘ ਈ.ਟੀ.ਓ.

National, Politics, Punjab
ਚੰਡੀਗੜ੍ਹ, 10 ਜੂਨ: ਪੰਜਾਬ ਸਰਕਾਰ ਨੇ ਸੂਬੇ ਵਿਚ  ਬਿਜਲੀ ਖੇਤਰ ਨਾਲ ਜੁੜੀ ਇਕ ਅਹਿਮ ਤੇ ਇਤਿਹਾਸਕ ਪ੍ਰਾਪਤੀ ਨੂੰ ਆਪਣੇ ਨਾਮ ਕਰਦਿਆਂ ਅੱਜ ਮਿਤੀ 10 ਜੂਨ 2025 ਨੂੰ ਬਿਜਲੀ ਦੀ ਸਭ ਤੋਂ ਵੱਧ ਮੰਗ 16,192 ਮੈਗਾਵਾਟ ਨੂੰ ਬਿਨ੍ਹਾਂ ਕਿਸੇ ਤਰ੍ਹਾਂ ਦੇ ਕੱਟ ਲਗਾਏ ਸਫਲਤਾਪੂਰਵਕ ਪੂਰਾ ਕੀਤਾ, ਜਿਸ ਨਾਲ ਸੂਬਾ 29 ਜੂਨ, 2024 ਨੂੰ 16,058 ਮੈਗਾਵਾਟ ਬਿਜਲੀ ਮੰਗ ਦੇ ਪਿਛਲੇ ਸਾਲ ਦੇ ਰਿਕਾਰਡ ਨੂੰ ਪਾਰ ਕਰ ਲਿਆ। ਭਾਰਤ ਦੀ ਆਜ਼ਾਦੀ ਤੋਂ ਬਾਅਦ ਪਹਿਲੀ ਵਾਰ ਕਿਸੇ ਵੀ ਖੇਤਰਾਂ ਵਿੱਚ ਬਿਨ੍ਹਾਂ ਬਿਜਲੀ ਕੱਟ ਲਗਾਏ ਇਹ ਮੀਲ ਪੱਥਰ ਸਥਾਪਤ ਕੀਤਾ ਗਿਆ ਹੈ। ਬਿਜਲੀ ਮੰਤਰੀ ਹਰਭਜਨ ਸਿੰਘ ਨੇ ਇਸ ਸਫ਼ਲਤਾ ਦਾ ਸਿਹਰਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸਰਗਰਮ ਅਗਵਾਈ ਨੂੰ ਦਿੰਦਿਆਂ ਕਿਹਾ ਕਿ ਉਨ੍ਹਾਂ ਦੇ ਨਿਰਦੇਸ਼ਾਂ ‘ਤੇ ਝੋਨੇ ਦੀ ਬੀਤੇ ਵਰ੍ਹਿਆਂ ਨਾਲੋਂ ਅਗੇਤੀ ਬਿਜਾਈ ਅਤੇ ਊਰਜਾ ਬੁਨਿਆਦੀ ਢਾਂਚੇ ਵਿੱਚ ਬਿਹਤਰੀਨ ਤਾਲਮੇਲ ਨਾਲ ਹੀ ਇਹ ਪ੍ਰਾਪਤੀ ਸੰਭਵ ਬਣੀ ਹੈ। ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀਐਸਪੀਸੀਐਲ) ਨੇ ਇਸ ਉਪਲਬਧੀ ਨੂੰ ਪ੍ਰਾਪਤ ਕਰਨ ਵਿੱਚ ਅਹਿਮ ਭੂਮਿਕਾ ਨਿਭਾਈ। ਸੂਬੇ ਵਿੱਚ 9 ਜੂਨ, ...
ਪੰਜਾਬ ਪੁਲਿਸ ਵੱਲੋਂ ਭਾਈਚਾਰਕ ਸ਼ਮੂਲੀਅਤ ਰਾਹੀਂ ਨੌਜਵਾਨਾਂ ਨੂੰ ਸਸ਼ਕਤ ਬਣਾਉਣ ਲਈ ਸਮਝੌਤਾ ਸਹੀਬੱਧ

ਪੰਜਾਬ ਪੁਲਿਸ ਵੱਲੋਂ ਭਾਈਚਾਰਕ ਸ਼ਮੂਲੀਅਤ ਰਾਹੀਂ ਨੌਜਵਾਨਾਂ ਨੂੰ ਸਸ਼ਕਤ ਬਣਾਉਣ ਲਈ ਸਮਝੌਤਾ ਸਹੀਬੱਧ

National, Politics, Punjab
ਚੰਡੀਗੜ੍ਹ, 10 ਜੂਨ: ਨੌਜਵਾਨਾਂ ਦੇ ਸਸ਼ਕਤੀਕਰਨ ਅਤੇ ਲੋਕ ਪੱਖੀ ਪੁਲਿਸਿੰਗ ਦੀ ਦਿਸ਼ਾ ਵੱਲ ਵੱਡਾ ਕਦਮ ਚੁੱਕਦਿਆਂ, ਪੰਜਾਬ ਪੁਲਿਸ ਦੇ ਕਮਿਊਨਿਟੀ ਅਫੇਅਰਜ਼ ਡਿਵੀਜ਼ਨ (ਸੀਏਡੀ) ਅਤੇ ਹਾਰਟੇਕ ਫਾਊਂਡੇਸ਼ਨ ਨੇ ਹੁਨਰ ਵਿਕਾਸ, ਕਾਊਂਸਲਿੰਗ, ਜਾਗਰੂਕਤਾ, ਸਮਰੱਥਾ-ਨਿਰਮਾਣ ਅਤੇ ਭਾਈਚਾਰਕ ਸ਼ਮੂਲੀਅਤ ਸਬੰਧੀ ਪ੍ਰੋਗਰਾਮਾਂ ਰਾਹੀਂ ਸੂਬੇ ਭਰ ਦੇ ਸੰਵਦੇਨਸ਼ੀਲ ਅਤੇ ਭਟਕ ਰਹੇ ਨੌਜਵਾਨਾਂ ਨੂੰ ਸ਼ਾਮਲ ਕਰਨ ਲਈ ਇੱਕ ਸਮਝੌਤਾ ਸਹੀਬੱਧ ਕੀਤਾ ਹੈ। ਇਸ ਸਮਝੌਤੇ 'ਤੇ ਅੱਜ ਇੱਥੇ ਸਪੈਸ਼ਲ ਡਾਇਰੈਕਟਰ ਜਨਰਲ ਆਫ਼ ਪੁਲਿਸ (ਸਪੈਸ਼ਲ ਡੀਜੀਪੀ) ਕਮਿਊਨਿਟੀ ਅਫੇਅਰਜ਼ ਗੁਰਪ੍ਰੀਤ ਕੌਰ ਦਿਓ ਅਤੇ ਸੀਈਓ ਹਰਟੇਕ ਫਾਊਂਡੇਸ਼ਨ ਹਰਕੀਰਤ ਕੌਰ ਵੱਲੋਂ ਹਸਤਾਖਰ ਕੀਤੇ ਗਏ। ਇਹ ਰਣਨੀਤਕ ਭਾਈਵਾਲੀ ਨੌਜਵਾਨਾਂ ਦੀ ਸ਼ਮੂਲੀਅਤ ਸਬੰਧੀ ਚੱਲ ਰਹੀ ਯੁਵਾ ਸਾਂਝ ਪਹਿਲਕਦਮੀ ਲਈ ਇੱਕ ਸਹਿਯੋਗੀ ਯਤਨ ਵਜੋਂ ਸ਼ੁਰੂ ਕੀਤੀ ਗਈ ਹੈ। ਸਪੈਸ਼ਲ ਡੀਜੀਪੀ ਗੁਰਪ੍ਰੀਤ ਕੌਰ ਦਿਓ ਨੇ ਕਿਹਾ ਕਿ ਹਾਰਟੇਕ ਫਾਊਂਡੇਸ਼ਨ ਇਸ ਸਹਿਯੋਗ ਰਾਹੀਂ ਪੁਲਿਸ ਅਧਿਕਾਰੀਆਂ ਅਤੇ ਯੁਵਾ ਸਾਂਝ ਕਮੇਟੀਆਂ ਲਈ ਨਿਯਮਤ ਸਿਖਲਾਈ ਅਤੇ ਸਮਰੱਥਾ ਨਿਰਮਾਣ ਪ੍ਰੋਗਰਾਮ ਚਲਾ ਕੇ ਪ੍ਰੋਗਰਾਮ ਦੇ ਲਾ...
ਅੰਮ੍ਰਿਤਸਰ ਵਿੱਚ ਨਾਰਕੋ-ਹਵਾਲਾ ਕਾਰਟੇਲ ਦਾ ਪਰਦਾਫਾਸ਼; 4.5 ਕਿਲੋਗ੍ਰਾਮ ਹੈਰੋਇਨ, 8.7 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਛੇ ਗ੍ਰਿਫ਼ਤਾਰ

ਅੰਮ੍ਰਿਤਸਰ ਵਿੱਚ ਨਾਰਕੋ-ਹਵਾਲਾ ਕਾਰਟੇਲ ਦਾ ਪਰਦਾਫਾਸ਼; 4.5 ਕਿਲੋਗ੍ਰਾਮ ਹੈਰੋਇਨ, 8.7 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਛੇ ਗ੍ਰਿਫ਼ਤਾਰ

National, Politics, Punjab
ਚੰਡੀਗੜ੍ਹ/ਅੰਮ੍ਰਿਤਸਰ, 10 ਜੂਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਵੱਡੀ ਸਫਲਤਾ ਹਾਸਲ ਕਰਦਿਆਂ, ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਨੇ ਅਰਸ਼ਦੀਪ ਸਿੰਘ ਜੋ ਮੌਜੂਦਾ ਸਮੇਂ ਗੋਇੰਦਵਾਲ ਜੇਲ੍ਹ ਵਿੱਚ ਬੰਦ ਹੈ, ਵੱਲੋਂ ਚਲਾਏ ਜਾ ਰਹੇ ਸੰਗਠਿਤ ਨਾਰਕੋ-ਹਵਾਲਾ ਕਾਰਟੇਲ ਦੇ 6 ਕਾਰਕੁਨਾਂ ਨੂੰ 4.526 ਕਿਲੋਗ੍ਰਾਮ ਹੈਰੋਇਨ ਅਤੇ 8.7 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਗ੍ਰਿਫਤਾਰ ਕਰਕੇ ਇਸ ਕਾਰਟੇਲ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ। ਗ੍ਰਿਫਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਕਰਨਦੀਪ ਸਿੰਘ ਉਰਫ ਕਰਨ (25) ਵਾਸੀ ਅਲਗੋਂ ਖੁਰਦ, ਤਰਨਤਾਰਨ, ਜਸਪ੍ਰੀਤ ਸਿੰਘ (20) ਵਾਸੀ ਸਲੋਦੀ, ਲੁਧਿਆਣਾ, ਅਰਸ਼ਦੀਪ ਸਿੰਘ ਉਰਫ਼ ਅਰਸ (22) ਵਾਸੀ ਮਹਿੰਦੀਪੁਰ, ਤਰਨ ਤਾਰਨ, ਗੁਰਮੀਤ ਸਿੰਘ ਉਰਫ ਗੀਤੂ (24) ਵਾਸੀ ਸੁਖੇਰਾ ਬੋਦਲਾ, ਫਾਜ਼ਿਲਕਾ, ਰਜਿੰਦਰਪਾਲ ਸਿੰਘ ਉਰਫ਼ ਨਿੱਕਾ (24) ਵਾਸੀ ਕੋਲੋਵਾਲ, ਅੰਮ੍ਰਿਤਸਰ ਅਤੇ ਮਲਕੀਤ ਸਿੰਘ (28) ਵਾਸੀ ਹ...