Saturday, September 26
Shadow

Politics

ਪੰਜਾਬ ਸਰਕਾਰ ਵੱਲੋਂ ਸੂਬੇ ਦੇ ਜਨਤਕ ਖੇਤਰ ਦੇ ਪਹਿਲੇ ਬੋਨ ਮੈਰੋ ਟ੍ਰਾਂਸਪਲਾਂਟ ਢਾਂਚੇ ਨੂੰ ਸਥਾਪਿਤ ਕਰਨ ਲਈ ਸੀ.ਐਮ.ਸੀ. ਲੁਧਿਆਣਾ ਨਾਲ ਸਮਝੌਤਾ ਸਹੀਬੱਧ

ਪੰਜਾਬ ਸਰਕਾਰ ਵੱਲੋਂ ਸੂਬੇ ਦੇ ਜਨਤਕ ਖੇਤਰ ਦੇ ਪਹਿਲੇ ਬੋਨ ਮੈਰੋ ਟ੍ਰਾਂਸਪਲਾਂਟ ਢਾਂਚੇ ਨੂੰ ਸਥਾਪਿਤ ਕਰਨ ਲਈ ਸੀ.ਐਮ.ਸੀ. ਲੁਧਿਆਣਾ ਨਾਲ ਸਮਝੌਤਾ ਸਹੀਬੱਧ

National, Politics, Punjab
ਚੰਡੀਗੜ੍ਹ, 10 ਜੂਨ— ਸੂਬੇ ਵਿੱਚ ਤੀਜੇ ਦਰਜੇ ਦੀਆਂ ਦੇਖਭਾਲ ਸੇਵਾਵਾਂ ਨੂੰ ਮਜ਼ਬੂਤ ਕਰਨ ਦੀ ਦਿਸ਼ਾ ਇੱਕ ਮੋਹਰੀ ਕਦਮ ਚੁੱਕਦਿਆਂ ਪੰਜਾਬ ਸਰਕਾਰ ਨੇ ਅੱਜ ਕ੍ਰਿਸ਼ਚੀਅਨ ਮੈਡੀਕਲ ਕਾਲਜ (ਸੀਐਮਸੀ), ਲੁਧਿਆਣਾ ਨਾਲ ਪੰਜਾਬ ਦੀ ਪਹਿਲੀ ਬੋਨ ਮੈਰੋ ਟ੍ਰਾਂਸਪਲਾਂਟ (ਬੀਐਮਟੀ) ਢਾਂਚਾ ਸਥਾਪਿਤ ਕਰਨ ਲਈ ਇੱਕ ਸਮਝੌਤਾ ਪੱਤਰ (ਐਮਓਯੂ) 'ਤੇ ਹਸਤਾਖਰ ਕੀਤੇ। ਇਸ ਪਹਿਲ ਦਾ ਉਦੇਸ਼ ਥੈਲੇਸੀਮੀਆ ਤੋਂ ਪੀੜਤ ਬੱਚਿਆਂ ਲਈ ਇੱਕ ਜੀਵਨ-ਰੱਖਿਅਕ ਪਹਿਲ ਸ਼ੁਰੂ ਕਰਨਾ ਅਤੇ ਸਥਾਈ ਇਲਾਜ ਲੱਭਣਾ ਹੈ। ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ ਵਿੱਚ ਇਸ ਸਮਝੌਤੇ 'ਤੇ ਹਸਤਾਖਰ ਕੀਤੇ ਗਏ, ਜਿਨ੍ਹਾਂ ਨੇ ਇਸ ਪਹਿਲਕਦਮੀ ਦੀ ਸਹਿਯੋਗੀ ਭਾਵਨਾ ਲਈ ਸ਼ਲਾਘਾ ਕੀਤੀ ਅਤੇ ਉੱਨਤ ਸਿਹਤ ਸੰਭਾਲ ਨੂੰ ਸਾਰਿਆਂ ਲਈ ਪਹੁੰਚਯੋਗ ਅਤੇ ਕਿਫਾਇਤੀ ਬਣਾਉਣ ਲਈ ਸਰਕਾਰ ਦੀ ਵਚਨਬੱਧਤਾ ਦੀ ਪੁਸ਼ਟੀ ਕੀਤੀ। ਇਇਸ ਪ੍ਰੋਗਰਾਮ ਤਹਿਤ ਮਰੀਜ਼ਾਂ, ਖਾਸ ਕਰਕੇ 12 ਸਾਲ ਤੋਂ ਘੱਟ ਉਮਰ ਦੇ ਬੱਚਿਆਂ, ਨੂੰ ਮੁਫ਼ਤ ਐਚਐਲਏ ਟਾਈਪਿੰਗ ਅਤੇ ਸਬਸਿਡੀ ਵਾਲਾ ਐਲੋਜੇਨਿਕ ਸਟੈਮ ਸੈੱਲ (ਬੋਨ ਮੈਰੋ) ਟ੍ਰਾਂਸਪਲਾਂਟੇਸ਼ਨ ਦੀ ਸਹੂਲਤ ਦਿੱਤੀ ਜਾਵੇਗੀ, ਜੋ ਕਿ ਮੌਜੂਦਾ...
‘ਆਪ’ ਸਰਕਾਰ ਵੱਲੋਂ ਵਿੱਤੀ ਸਾਲ 2025-26 ਦੇ ਪਹਿਲੇ ਦੋ ਮਹੀਨਿਆਂ ਵਿੱਚ ਉਦਯੋਗਿਕ ਵਿਕਾਸ ਲਈ 180 ਕਰੋੜ ਰੁਪਏ ਦੀ ਪ੍ਰੋਤਸਾਹਨ ਰਾਸ਼ੀ ਜਾਰੀ: ਹਰਪਾਲ ਸਿੰਘ ਚੀਮਾ

‘ਆਪ’ ਸਰਕਾਰ ਵੱਲੋਂ ਵਿੱਤੀ ਸਾਲ 2025-26 ਦੇ ਪਹਿਲੇ ਦੋ ਮਹੀਨਿਆਂ ਵਿੱਚ ਉਦਯੋਗਿਕ ਵਿਕਾਸ ਲਈ 180 ਕਰੋੜ ਰੁਪਏ ਦੀ ਪ੍ਰੋਤਸਾਹਨ ਰਾਸ਼ੀ ਜਾਰੀ: ਹਰਪਾਲ ਸਿੰਘ ਚੀਮਾ

National, Politics, Punjab
ਚੰਡੀਗੜ੍ਹ, 10 ਜੂਨ ਉਦਯੋਗਿਕ ਪੁਨਰ ਸੁਰਜੀਤੀ ਪ੍ਰਤੀ ਆਪਣੀ ਅਟੁੱਟ ਵਚਨਬੱਧਤਾ ਦੇ ਇੱਕ ਸ਼ਕਤੀਸ਼ਾਲੀ ਪ੍ਰਮਾਣ ਵਜੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਵਿੱਤੀ ਸਾਲ 2025-26 ਦੇ ਪਹਿਲੇ ਦੋ ਮਹੀਨਿਆਂ ਵਿੱਚ ਸੂਬੇ ਦੇ ਸਨਅਤੀ ਵਿਕਾਸ ਵਾਸਤੇ 180 ਕਰੋੜ ਰੁਪਏ ਦੀ ਪ੍ਰੋਤਸਾਹਨ ਰਾਸ਼ੀ ਜਾਰੀ ਕੀਤੀ ਹੈ। ਇਹ ਐਲਾਨ ਅੱਜ ਇੱਥੇ ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਕੀਤਾ। ਇੱਥੋਂ ਜਾਰੀ ਇੱਕ ਪ੍ਰੈਸ ਬਿਆਨ ਵਿੱਚ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਉਦਯੋਗਿਕ ਖੇਤਰ ਲਈ ਪੰਜਾਬ ਸਰਕਾਰ ਦੇ ਮਜ਼ਬੂਤ ਵਿੱਤੀ ਪ੍ਰਬੰਧਾਂ ਬਾਰੇ ਹੋਰ ਵਿਸਥਾਰ ਜਾਣਕਾਰੀ ਦਿੰਦਿਆਂ ਖੁਲਾਸਾ ਕੀਤਾ ਕਿ ਵਿੱਤੀ ਸਾਲ 2025-26 ਦੇ ਬਜਟ ਵਿੱਚ ਵੱਖ-ਵੱਖ ਪ੍ਰਗਤੀਸ਼ੀਲ ਨੀਤੀਆਂ ਤਹਿਤ ਉਦਯੋਗ ਲਈ ਕੁੱਲ 250 ਕਰੋੜ ਰੁਪਏ ਦੇ ਪ੍ਰੋਤਸਾਹਨ ਦਾ ਪ੍ਰਬੰਧ ਕੀਤਾ ਗਿਆ ਹੈ, ਜਿਸ ਵਿੱਚੋਂ 72 ਫੀਸਦੀ ਇਸ ਅਲਾਟਮੈਂਟ ਰਾਹੀਂ ਵੰਡਿਆ ਜਾ ਚੁੱਕਾ ਹੈ। ਉਨ੍ਹਾਂ ਅੱਗੇ ਕਿਹਾ ਕਿ ਇਹ ਮਹੱਤਵਪੂਰਨ ਨਿਵੇਸ਼ 'ਆਪ' ਸਰਕਾਰ ਦੀ ਉਦਯੋਗਿਕ ਵਿਕਾਸ ਅਤੇ ਵਿਕਾਸ ਲਈ ਇੱਕ ਅਨੁਕੂਲ ਵਾਤਾਵਰਣ ਨੂੰ ਉਤਸ਼ਾਹਿਤ ਕਰਨ ...
ਉਦਯੋਗਪਤੀਆਂ ਨੇ ਪੰਜਾਬ ਦੀਆਂ ਪ੍ਰਗਤੀਸ਼ੀਲ ਨੀਤੀਆਂ ਦੀ ਕੀਤੀ ਸ਼ਲਾਘਾ, ਵਿਕਾਸ ਸਬੰਧੀ ਸੂਬੇ ਦੀ ਅਥਾਹ ਸੰਭਾਵਨਾ ‘ਤੇ ਭਰੋਸਾ ਪ੍ਰਗਟਾਇਆ

ਉਦਯੋਗਪਤੀਆਂ ਨੇ ਪੰਜਾਬ ਦੀਆਂ ਪ੍ਰਗਤੀਸ਼ੀਲ ਨੀਤੀਆਂ ਦੀ ਕੀਤੀ ਸ਼ਲਾਘਾ, ਵਿਕਾਸ ਸਬੰਧੀ ਸੂਬੇ ਦੀ ਅਥਾਹ ਸੰਭਾਵਨਾ ‘ਤੇ ਭਰੋਸਾ ਪ੍ਰਗਟਾਇਆ

National, Politics, Punjab
ਚੰਡੀਗੜ੍ਹ, 10 ਜੂਨ: ਪ੍ਰਮੁੱਖ ਉਦਯੋਗਪਤੀਆਂ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀਆਂ ਪ੍ਰਗਤੀਸ਼ੀਲ ਪਹਿਲਕਦਮੀਆਂ ਦੀ ਸ਼ਲਾਘਾ ਕੀਤੀ ਹੈ, ਜਿਸ ਵਿੱਚ ਸੂਬੇ ਦੀ ਅਥਾਹ ਸੰਭਾਵਨਾ ਰਾਹੀਂ ਇਸ ਨੂੰ ਨਿਵੇਸ਼ ਲਈ ਪਸੰਦੀਦਾ ਸਥਾਨ ਵਜੋਂ ਉਜਾਗਰ ਕੀਤਾ ਗਿਆ ਹੈ। ਇੱਥੇ ਮੋਹਾਲੀ ਵਿਖੇ ਅੱਜ ਹੋਏ ਵਿਚਾਰ-ਵਟਾਂਦਰੇ ਦੌਰਾਨ ਪ੍ਰਮੁੱਖ ਕੰਪਨੀਆਂ ਦੇ ਉੱਚ ਕਾਰਜਕਾਰੀ ਅਧਿਕਾਰੀਆਂ ਨੇ ਪ੍ਰਵਾਨਗੀਆਂ ਨੂੰ ਸੁਚਾਰੂ ਬਣਾਉਣ, ਨੌਕਰਸ਼ਾਹੀ ਰੁਕਾਵਟਾਂ ਨੂੰ ਘਟਾਉਣ ਅਤੇ ਉਦਯੋਗ ਪੱਖੀ ਮਾਹੌਲ ਨੂੰ ਉਤਸ਼ਾਹਿਤ ਕਰਨ ਲਈ ਸਰਕਾਰ ਦੇ ਯਤਨਾਂ ਦੀ ਸ਼ਲਾਘਾ ਕੀਤੀ। *ਵਿਸਥਾਰ ਲਈ ਜੇ.ਐਸ.ਡਬਲਯੂ. ਡਿਫੈਂਸ ਦੀ ਪੰਜਾਬ 'ਤੇ ਨਜ਼ਰ* ਜੇ.ਐਸ.ਡਬਲਯੂ. ਡਿਫੈਂਸ ਦੇ ਸੀਨੀਅਰ ਪ੍ਰਤੀਨਿਧੀ ਸ੍ਰੀ ਜਸਕੀਰਤ ਸਿੰਘ ਨੇ ਕਿਹਾ ਕਿ ਕੰਪਨੀ ਆਪਣੀਆਂ ਵਿਸਥਾਰ ਯੋਜਨਾਵਾਂ ਲਈ ਪੰਜਾਬ ਬਾਰੇ ਰਗਰਮੀ ਨਾਲ ਵਿਚਾਰ ਕਰ ਰਹੀ ਹੈ। ਉਨ੍ਹਾਂ ਕਿਹਾ, "ਅਸੀਂ ਹਾਲ ਹੀ ਵਿੱਚ ਭਾਰਤੀ ਫੌਜ ਨੂੰ ਵਾਹਨ ਪ੍ਰਦਾਨ ਕੀਤੇ ਹਨ ਅਤੇ ਹੁਣ ਅਸੀਂ ਹੋਰ ਵਿਸਥਾਰ ਕਰਨ ਦੇ ਇਛੁੱਕ ਹਾਂ। ਪੰਜਾਬ ਦੀਆਂ ਵਿਲੱਖਣ ਅਤੇ ਪ੍ਰਗਤੀਸ਼ੀਲ ਨੀਤੀਆਂ ਨੇ ਲੰਬੇ ਸਮ...
ਕੇਜਰੀਵਾਲ ਅਤੇ ਮੁੱਖ ਮੰਤਰੀ ਵੱਲੋਂ ਉਦਯੋਗਿਕ ਵਿਕਾਸ ਵਿੱਚ ਕ੍ਰਾਂਤੀਕਾਰੀ ਬਦਲਾਅ ਲਿਆਉਣ ਲਈ 12 ਨਵੀਆਂ ਪਹਿਲਕਦਮੀਆਂ ਸ਼ੁਰੂ

ਕੇਜਰੀਵਾਲ ਅਤੇ ਮੁੱਖ ਮੰਤਰੀ ਵੱਲੋਂ ਉਦਯੋਗਿਕ ਵਿਕਾਸ ਵਿੱਚ ਕ੍ਰਾਂਤੀਕਾਰੀ ਬਦਲਾਅ ਲਿਆਉਣ ਲਈ 12 ਨਵੀਆਂ ਪਹਿਲਕਦਮੀਆਂ ਸ਼ੁਰੂ

National, Politics, Punjab
ਐਸ.ਏ.ਐਸ. ਨਗਰ (ਮੋਹਾਲੀ), 10 ਜੂਨ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਮੁੱਖ ਮਹਿਮਾਨ ਅਰਵਿੰਦ ਕੇਜਰੀਵਾਲ ਨੇ ਅੱਜ ਸੂਬੇ ਵਿੱਚ ਉਦਯੋਗਿਕ ਵਿਕਾਸ ਵਿੱਚ ਕ੍ਰਾਂਤੀ ਲਿਆਉਣ ਲਈ 12 ਨਵੀਆਂ ਪਹਿਲਕਦਮੀਆਂ ਦੀ ਸ਼ੁਰੂਆਤ ਕੀਤੀ, ਜਿਸ ਨਾਲ ਪੰਜਾਬ ਉਦਯੋਗਿਕ ਕ੍ਰਾਂਤੀ ਤਹਿਤ ਪੰਜਾਬ ਵਿੱਚ ਸਨਅਤੀ ਵਿਕਾਸ ਅਤੇ ਖੁਸ਼ਹਾਲੀ ਦਾ ਨਵਾਂ ਯੁੱਗ ਸ਼ੁਰੂ ਹੋਇਆ। ਹੋਰ ਜਾਣਕਾਰੀ ਦਿੰਦਿਆਂ ਮੁੱਖ ਮਹਿਮਾਨ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਇਹ 12 ਪਹਿਲਕਦਮੀਆਂ ਪੰਜਾਬ ਵਿੱਚ ਉਦਯੋਗਿਕ ਸੰਚਾਲਨ ਦੇ ਤਰੀਕਿਆਂ, ਉਦਯੋਗਾਂ ਅਤੇ ਸਰਕਾਰ ਦਰਮਿਆਨ ਗੱਲਬਾਤ ਅਤੇ ਉਦਯੋਗ ਵੱਲੋਂ ਆਪਣੀ ਜ਼ਮੀਨ ਦੀ ਕੀਮਤ ਪ੍ਰਾਪਤ ਕਰਨ ਅਤੇ ਕੌਮੀ ਤੇ ਵਿਸ਼ਵ ਪੱਧਰ 'ਤੇ ਵਧੇਰੇ ਪ੍ਰਤੀਯੋਗੀ ਬਣਨ ਸਬੰਧੀ ਕ੍ਰਾਂਤੀਕਾਰੀ ਬਦਲਾਅ ਲਿਆਉਣਗੀਆਂ। ਉਨ੍ਹਾਂ ਕਿਹਾ ਕਿ ਸਭ ਤੋਂ ਪਹਿਲਾਂ ਸੂਬਾ ਸਰਕਾਰ ਸਾਰੀਆਂ ਅਰਜ਼ੀਆਂ ਲਈ 45 ਦਿਨਾਂ ਵਿੱਚ ਡੀਮਡ ਪ੍ਰਵਾਨਗੀ ਪ੍ਰਣਾਲੀ ਨੂੰ ਯਕੀਨੀ ਬਣਾਏਗੀ, ਜਿਸ ਨਾਲ ਇਹ ਸ਼ਰਤ ਰੱਖੀ ਜਾਵੇਗੀ ਕਿ ਕਾਰੋਬਾਰ ਸਥਾਪਤ ਕਰਨ ਜਾਂ ਮੌਜੂਦਾ ਕਾਰੋਬਾਰ ਦਾ ਵਿਸਥਾਰ ਕਰਨ ਲਈ ਸਾਰੀਆਂ ਪ੍ਰਵਾਨਗੀਆਂ ਅਤੇ ਮਨਜ਼ੂਰੀਆਂ ਵੱਧ ਤੋਂ ...
“ਫਾਸਟ ਟਰੈਕ ਪੋਰਟਲ ਪੰਜਾਬ ਵਿੱਚ ਉਦਯੋਗਿਕ ਕ੍ਰਾਂਤੀ ਲਿਆਏਗਾ: ਹੁਣ ‘ਕਾਰੋਬਾਰ ਕਰਨ ਵਿੱਚ ਸੌਖ’ ਕੋਈ ਵਾਅਦਾ ਨਹੀਂ, ਸਗੋਂ ਗਰੰਟੀ: ਅਰਵਿੰਦ ਕੇਜਰੀਵਾਲ

“ਫਾਸਟ ਟਰੈਕ ਪੋਰਟਲ ਪੰਜਾਬ ਵਿੱਚ ਉਦਯੋਗਿਕ ਕ੍ਰਾਂਤੀ ਲਿਆਏਗਾ: ਹੁਣ ‘ਕਾਰੋਬਾਰ ਕਰਨ ਵਿੱਚ ਸੌਖ’ ਕੋਈ ਵਾਅਦਾ ਨਹੀਂ, ਸਗੋਂ ਗਰੰਟੀ: ਅਰਵਿੰਦ ਕੇਜਰੀਵਾਲ

National, Politics, Punjab
ਐਸ.ਏ.ਐਸ. ਨਗਰ (ਮੋਹਾਲੀ), 10 ਜੂਨ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੰਜਾਬ ਨੂੰ ਦੇਸ਼ ਦੇ ਉਦਯੋਗਿਕ ਹੱਬ ਵਜੋਂ ਉਭਾਰਨ ਵਾਸਤੇ ਉਦਯੋਗਪਤੀਆਂ ਨੂੰ ਫਾਸਟਟ੍ਰੈਕ ਪੋਰਟਲ ਦਾ ਵੱਧ ਤੋਂ ਵੱਧ ਲਾਭ ਉਠਾਉਣ ਲਈ ਉਤਸ਼ਾਹਿਤ ਕੀਤਾ। ਇੱਥੇ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਫਾਸਟਟ੍ਰੈਕ ਪੰਜਾਬ ਪੋਰਟਲ ਨਿਵੇਸ਼ਕਾਂ ਨੂੰ ਅਰਜ਼ੀ ਦੇਣ ਦੇ 45 ਦਿਨਾਂ ਦੇ ਅੰਦਰ-ਅੰਦਰ ਸਾਰੀਆਂ ਪ੍ਰਵਾਨਗੀਆਂ ਦੇਣਾ ਯਕੀਨੀ ਬਣਾਏਗਾ ਅਤੇ ਇਹ ਉਦਯੋਗਿਕ ਮਾਡਲ ਸ਼ਾਸਨ ਦੀ ਰੀੜ੍ਹ ਦੀ ਹੱਡੀ ਹੈ। ਉਨ੍ਹਾਂ ਦੁਹਰਾਇਆ ਕਿ ਇਹ ਸੁਧਾਰਾਂ ਦੀ ਲੜੀ ਵਿੱਚ ਇੱਕ ਨਵੀਂ ਲਹਿਰ ਦੀ ਸ਼ੁਰੂਆਤ ਹਨ, ਜਿੱਥੇ ਕਾਰੋਬਾਰ ਕਰਨ ਲਈ ਸੁਖਾਵਾਂ ਮਾਹੌਲ ਇੱਕ ਨਾਅਰਾ ਨਾ ਰਹਿ ਕੇ ਇੱਥੋਂ ਦਾ ਸੱਭਿਆਚਾਰ ਬਣ ਗਿਆ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਹਮੇਸ਼ਾ ਹਿੰਮਤੀਆਂ ਅਤੇ ਉੱਦਮੀਆਂ ਦੀ ਧਰਤੀ ਰਿਹਾ ਹੈ ਅਤੇ ਹੁਣ ਇਹ ਉਸੇ ਭਾਵਨਾ ਨਾਲ ਭਾਰਤ ਦੇ ਉਦਯੋਗਿਕ ਪੁਨਰ-ਉਥਾਨ ਦੀ ਅਗਵਾਈ ਕਰਨ ਲਈ ਪੂਰੀ ਤਰ੍ਹਾਂ ਤਿਆਰ ਹੈ। ਮੁੱਖ ਮੰਤਰੀ ਨੇ ਕਿਹਾ ਕਿ ਪਿਛਲੇ ਤਿੰਨ ਸਾਲਾਂ ਵਿੱਚ ਸੂਬਾ ਸਰਕਾਰ ਨੇ ਸਮਾਜ ਦੇ ਹਰ ਵਰਗ ਨੂੰ...
‘ਯੁੱਧ ਨਸ਼ਿਆਂ ਵਿਰੁੱਧ’ ਨੇ ਪੰਜਾਬ ਵਿੱਚ ਡਰੱਗ ਸਿੰਡੀਕੇਟਸ ਨੂੰ ਦਿੱਤਾ ਕਰਾਰਾ ਵਿੱਤੀ ਝਟਕਾ

‘ਯੁੱਧ ਨਸ਼ਿਆਂ ਵਿਰੁੱਧ’ ਨੇ ਪੰਜਾਬ ਵਿੱਚ ਡਰੱਗ ਸਿੰਡੀਕੇਟਸ ਨੂੰ ਦਿੱਤਾ ਕਰਾਰਾ ਵਿੱਤੀ ਝਟਕਾ

National, Politics, Punjab
ਚੰਡੀਗੜ੍ਹ, 9 ਜੂਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਸ਼ੁਰੂ ਕੀਤੀ ਗਈ ਨਸ਼ਾ ਵਿਰੋਧੀ ਮੁਹਿੰਮ 'ਯੁੱਧ ਨਸ਼ਿਆਂ ਵਿਰੁੱਧ' ਨੇ ਡਰੱਗ ਸਿੰਡੀਕੇਟਾਂ ਨੂੰ ਕਰਾਰਾ ਵਿੱਤੀ ਝਟਕਾ ਦਿੱਤਾ ਹੈ, ਜਿਸ ਤਹਿਤ ਪੰਜਾਬ ਪੁਲਿਸ ਨੇ ਇਸ ਮੁਹਿੰਮ ਦੇ ਪਹਿਲੇ 100 ਦਿਨਾਂ ਦੌਰਾਨ 157 ਨਸ਼ਾ ਤਸਕਰਾਂ ਦੀਆਂ 78.52 ਕਰੋੜ ਰੁਪਏ ਦੀਆਂ ਗੈਰ-ਕਾਨੂੰਨੀ ਤੌਰ 'ਤੇ ਪ੍ਰਾਪਤ ਕੀਤੀਆਂ ਜਾਇਦਾਦਾਂ ਨੂੰ ਫਰੀਜ਼ ਕੀਤਾ ਹੈ ਅਤੇ 13.03 ਕਰੋੜ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਹੈ। 1 ਮਾਰਚ, 2025 ਨੂੰ ਇਸ ਨਸ਼ਾ ਵਿਰੋਧੀ ਮੁਹਿੰਮ ਦੀ ਸ਼ੁਰੂਆਤ ਉਪਰੰਤ, ਪੰਜਾਬ ਪੁਲਿਸ ਵੱਲੋਂ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ 'ਤੇ ਸੂਬੇ ਦੇ ਸਾਰੇ 28 ਪੁਲਿਸ ਜ਼ਿਲ੍ਹਿਆਂ ਵਿੱਚ ਰੋਜ਼ਾਨਾ ਇੱਕੋ ਸਮੇਂ ਆਪਰੇਸ਼ਨ ਚਲਾਏ ਜਾ ਰਹੇ ਹਨ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਸੀਨੀਅਰ ਪੁਲਿਸ ਸੁਪਰਡੈਂਟ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਕਿਹਾ ਗਿਆ ਹੈ। ਪੰਜਾਬ ਸਰਕਾਰ ਨੇ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲ...
ਪੰਜਾਬ ਵਿਧਾਨ ਸਭਾ ਸਪੀਕਰ ਵੱਲੋਂ  ਗੁਰੂ ਤੇਗ ਬਹਾਦਰ ਜੀ ਦਾ 350 ਵਾ ਸ਼ਹੀਦੀ ਦਿਹਾੜਾ  ਮਨਾਉਣ ਲਈ ਪਦਮ ਸ਼੍ਰੀ ਭਾਈ ਹਰਜਿੰਦਰ ਸਿੰਘ ਸ਼੍ਰੀਨਗਰ ਵਾਲੇ  ਤੋ ਅਹਿਮ ਸੁਝਾਅ  ਪ੍ਰਾਪਤ ਕੀਤੇ

ਪੰਜਾਬ ਵਿਧਾਨ ਸਭਾ ਸਪੀਕਰ ਵੱਲੋਂ ਗੁਰੂ ਤੇਗ ਬਹਾਦਰ ਜੀ ਦਾ 350 ਵਾ ਸ਼ਹੀਦੀ ਦਿਹਾੜਾ ਮਨਾਉਣ ਲਈ ਪਦਮ ਸ਼੍ਰੀ ਭਾਈ ਹਰਜਿੰਦਰ ਸਿੰਘ ਸ਼੍ਰੀਨਗਰ ਵਾਲੇ ਤੋ ਅਹਿਮ ਸੁਝਾਅ ਪ੍ਰਾਪਤ ਕੀਤੇ

National, Politics, Punjab
ਚੰਡੀਗੜ੍ਹ, ਜੂਨ 9 ਸ੍ਰੀ ਗੁਰੂ ਤੇਗ ਬਹਾਦਰ ਜੀ ਦਾ 350 ਵਾਂ ਸ਼ਹੀਦੀ ਦਿਹਾੜਾ ਮਨਾਉਣ ਸਬੰਧੀ ਵੱਖ-ਵੱਖ ਧਾਰਮਿਕ, ਸਮਾਜਿਕ ਅਤੇ ਰਾਜਨੀਤਿਕ ਸ਼ਖਸ਼ੀਅਤਾਂ ਤੋਂ  ਸੁਝਾਅ ਪ੍ਰਾਪਤ ਕਰਨ ਅਤੇ ਵਿਚਾਰ ਵਿਟਾਂਦਰਾ ਕਰਨ ਲਈ ਸ਼ੁਰੂ ਕੀਤੀ ਗਈ ਮੁਹਿਮ ਤਹਿਤ ਸ. ਕੁਲਤਾਰ ਸਿੰਘ ਸੰਧਵਾਂ ਸਪੀਕਰ ਪੰਜਾਬ ਵਿਧਾਨ ਸਭਾ ਵੱਲੋਂ ਅੱਜ ਡਾਕਟਰ ਤੇਜਿੰਦਰ ਪਾਲ ਸਿੰਘ ਚੇਅਰਮੈਨ ਕੌਂਸਲ ਆਫ ਹੋਮਿਓਪੈਥਿਕ ਸਿਸਟਮ ਆਫ ਮੈਡੀਸਨ ਪੰਜਾਬ ਸਮੇਤ ਸਿੱਖ ਪੰਥ ਦੀਆਂ ਮਹਾਨ ਸ਼ਖ਼ਸੀਅਤਾਂ ਵਿੱਚੋਂ ਪਦਮ ਸ਼੍ਰੀ ਭਾਈ ਹਰਜਿੰਦਰ ਸਿੰਘ ਸ੍ਰੀਨਗਰ ਵਾਲੇ ਜੀ ਦੇ ਨਿਵਾਸ ਸਥਾਨ ਲੁਧਿਆਣਾ ਵਿਖੇ ਪਹੁੰਚ ਕੇ ਉਹਨਾਂ ਦੇ ਵੱਡਮੁੱਲੇ ਸੁਝਾਅ ਪ੍ਰਾਪਤ ਕੀਤੇ। ਇਸ ਸਮਾਗਮ ਵਾਸਤੇ ਭਾਈ ਸਾਹਿਬ ਵੱਲੋਂ ਅਹਿਮ ਵਿਚਾਰ ਦਿੱਤੇ ਗਏ ਅਤੇ ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਗੁਰੂ ਸਾਹਿਬ ਦੇ ਚਰਨਾਂ 'ਚ ਅਰਦਾਸ ਕੀਤੀ ਹੈ ਕਿ ਉਹ ਆਪਣੀ ਮਿਹਰ ਕਰਨ ਅਤੇ ਇਹ ਸ਼ਤਾਬਦੀ ਸੱਚੀ ਤੇ ਸੁੱਚੀ ਭਾਵਨਾ ਅਤੇ ਬਹੁਤ ਵੱਡੇ ਤਰੀਕੇ ਨਾਲ ਮਨਾਈ ਜਾ ਸਕੇ ।...
ਪੰਜਾਬ ਵਿੱਚ ਨਰਮੇ ਦੀ ਕਾਸ਼ਤ ਹੇਠ ਰਕਬੇ ‘ਚ 20 ਫੀਸਦੀ ਵਾਧਾ, 2.98 ਲੱਖ ਏਕੜ ‘ਚ ਹੋਈ ਬਿਜਾਈ: ਖੁੱਡੀਆਂ

ਪੰਜਾਬ ਵਿੱਚ ਨਰਮੇ ਦੀ ਕਾਸ਼ਤ ਹੇਠ ਰਕਬੇ ‘ਚ 20 ਫੀਸਦੀ ਵਾਧਾ, 2.98 ਲੱਖ ਏਕੜ ‘ਚ ਹੋਈ ਬਿਜਾਈ: ਖੁੱਡੀਆਂ

National, Politics, Punjab
ਚੰਡੀਗੜ੍ਹ, 9 ਜੂਨ: ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਸੂਬਾ ਸਰਕਾਰ ਦੇ ਫ਼ਸਲੀ ਵਿਭਿੰਨਤਾ ਸਬੰਧੀ ਯਤਨਾਂ ਨੂੰ ਵੱਡਾ ਹੁਲਾਰਾ ਮਿਲਿਆ ਹੈ ਕਿਉਂਕਿ ਨਰਮੇ ਦੀ ਕਾਸ਼ਤ ਅਧੀਨ ਰਕਬੇ ਵਿੱਚ ਤਕਰੀਬਨ 20 ਫੀਸਦੀ ਵਾਧਾ ਦਰਜ ਕੀਤਾ ਗਿਆ, ਜਿਸ ਨਾਲ ਨਰਮੇ ਹੇਠਲਾ ਰਕਬਾ ਪਿਛਲੇ ਸਾਲ ਦੇ 2.49 ਲੱਖ ਏਕੜ ਤੋਂ ਵੱਧ ਕੇ ਇਸ ਸਾਲ 2.98 ਲੱਖ ਏਕੜ ਹੋ ਗਿਆ ਹੈ, ਜੋ 49,000 ਏਕੜ ਤੋਂ ਜ਼ਿਆਦਾ ਦਾ ਵਾਧਾ ਦਰਸਾਉਂਦਾ ਹੈ। ਚੱਲ ਰਹੇ ਸਾਉਣੀ ਸੀਜ਼ਨ ਅਤੇ ਵਿਭਾਗੀ ਪ੍ਰੋਜੈਕਟਾਂ ਦੀ ਸਮੀਖਿਆ ਲਈ ਸੋਮਵਾਰ ਸ਼ਾਮ ਨੂੰ ਇੱਥੇ ਕਿਸਾਨ ਭਵਨ ਵਿਖੇ  ਹੋਈ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸ. ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਫਾਜ਼ਿਲਕਾ ਜ਼ਿਲ੍ਹਾ 60,121 ਹੈਕਟੇਅਰ ਰਕਬੇ ਨਾਲ ਨਰਮੇ ਦੀ ਕਾਸ਼ਤ ਵਿੱਚ ਮੋਹਰੀ ਰਿਹਾ ਹੈ। ਇਸ ਤੋਂ ਬਾਅਦ ਮਾਨਸਾ (27,621 ਹੈਕਟੇਅਰ), ਬਠਿੰਡਾ (17,080 ਹੈਕਟੇਅਰ) ਅਤੇ ਸ੍ਰੀ ਮੁਕਤਸਰ ਸਾਹਿਬ (13,240 ਹੈਕਟੇਅਰ) ਹੈ। ਖੇਤੀਬਾੜੀ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ ਨੂੰ ਨਰਮੇ ਦੇ ਬੀਜਾਂ ’ਤੇ 33 ਫੀਸਦੀ ਸਬਸਿਡੀ ਪ੍ਰਦਾਨ ਕਰੇਗੀ, ...
ਹਰਭਜਨ ਸਿੰਘ ਈ.ਟੀ.ਓ. ਨੇ ਝੋਨੇ ਦੀ ਬਿਜਾਈ ਦੇ ਸੀਜ਼ਨ ਦੌਰਾਨ ਨਿਰਵਿਘਨ ਬਿਜਲੀ ਸਪਲਾਈ ਦੇ ਪ੍ਰਬੰਧਾਂ ਦਾ ਲਿਆ ਜਾਇਜ਼ਾ

ਹਰਭਜਨ ਸਿੰਘ ਈ.ਟੀ.ਓ. ਨੇ ਝੋਨੇ ਦੀ ਬਿਜਾਈ ਦੇ ਸੀਜ਼ਨ ਦੌਰਾਨ ਨਿਰਵਿਘਨ ਬਿਜਲੀ ਸਪਲਾਈ ਦੇ ਪ੍ਰਬੰਧਾਂ ਦਾ ਲਿਆ ਜਾਇਜ਼ਾ

National, Politics, Punjab
ਚੰਡੀਗੜ੍ਹ, 9 ਜੂਨ: ਝੋਨੇ ਦੀ ਬਿਜਾਈ ਦੇ ਮੌਜੂਦਾ ਸੀਜ਼ਨ ਦੇ ਮੱਦੇਨਜ਼ਰ, ਪੰਜਾਬ ਦੇ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਅੱਜ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਪੀ.ਸੀ.ਐਲ.) ਅਤੇ ਪੰਜਾਬ ਸਟੇਟ ਟ੍ਰਾਂਸਮਿਸ਼ਨ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਟੀ.ਸੀ.ਐਲ.) ਦੇ ਸੀਨੀਅਰ ਅਧਿਕਾਰੀਆਂ ਨਾਲ ਉੱਚ ਪੱਧਰੀ ਮੀਟਿੰਗ ਕੀਤੀ ਤਾਂ ਜੋ ਸੂਬੇ ਭਰ ਦੇ ਕਿਸਾਨਾਂ ਲਈ ਬਿਜਲੀ ਸਪਲਾਈ ਸਬੰਧੀ ਪ੍ਰਬੰਧਾਂ ਦੀ ਸਮੀਖਿਆ ਕੀਤੀ ਜਾ ਸਕੇ। ਮੀਟਿੰਗ ਦੌਰਾਨ ਅਧਿਕਾਰੀਆਂ ਨੇ ਬਿਜਲੀ ਮੰਤਰੀ ਨੂੰ  ਸੂਬੇ ਵਿਚ ਝੋਨੇ ਦੀ ਬਿਜਾਈ ਲਈ ਅਪਣਾਈ ਗਈ ਪੜਾਅਵਾਰ ਸਮਾਂ-ਸਾਰਣੀ ਬਾਰੇ ਜਾਣੂ ਕਰਵਾਇਆ ਗਿਆ। ਇਸ ਸਮਾਂ ਸਾਰਣੀ ਵਿੱਚ ਝੋਨੇ ਦੀ ਸਿੱਧੀ ਬਿਜਾਈ (ਡੀ.ਐਸ.ਆਰ.) ਵੀ ਸ਼ਾਮਲ ਹੈ। ਸਰਕਾਰ ਦੇ ਨਿਰਦੇਸ਼ਾਂ ਅਨੁਸਾਰ, 15 ਮਈ ਤੋਂ 31 ਮਈ, 2025 ਤੱਕ ਡੀ.ਐਸ.ਆਰ. ਦੀ ਆਗਿਆ ਦਿੱਤੀ ਗਈ ਸੀ, ਇਸ ਦੇ  ਨਾਲ ਹੀ ਜ਼ਿਲ੍ਹਿਆਂ ਵਿੱਚ ਪੜਾਅਵਾਰ ਢੰਗ ਨਾਲ ਬਿਜਾਈ ਸ਼ੁਰੂ ਕੀਤੀ ਗਈ। ਸਰਹੱਦੀ ਅਤੇ ਨਹਿਰੀ ਸਿੰਜਾਈ ਵਾਲੇ ਜ਼ਿਲ੍ਹਿਆਂ ਜਿਵੇਂ ਫਰੀਦਕੋਟ, ਬਠਿੰਡਾ, ਫਿਰੋਜ਼ਪੁਰ, ਸ੍ਰੀ ਮੁਕਤਸਰ ਸਾਹਿਬ ਅਤੇ ਫਾਜ਼ਿਲਕਾ ਵਿੱਚ 1 ਜ...
ਉਦਯੋਗਪਤੀਆਂ ਨੂੰ ਵੱਡੀ ਰਾਹਤ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਅਰਵਿੰਦ ਕੇਜਰੀਵਾਲ 10 ਜੂਨ ਨੂੰ ‘ਫਾਸਟ ਟਰੈਕ ਪੰਜਾਬ ਪੋਰਟਲ’ ਦੀ ਕਰਨਗੇ ਸ਼ੁਰੂਆਤ

ਉਦਯੋਗਪਤੀਆਂ ਨੂੰ ਵੱਡੀ ਰਾਹਤ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਅਰਵਿੰਦ ਕੇਜਰੀਵਾਲ 10 ਜੂਨ ਨੂੰ ‘ਫਾਸਟ ਟਰੈਕ ਪੰਜਾਬ ਪੋਰਟਲ’ ਦੀ ਕਰਨਗੇ ਸ਼ੁਰੂਆਤ

National, Politics, Punjab
ਚੰਡੀਗੜ੍ਹ, 9 ਜੂਨ*: ਵਿਸ਼ਵਾਸ, ਪਾਰਦਰਸ਼ੀ ਪਹੁੰਚ ਅਤੇ ਤਬਦੀਲੀ ਦੇ ਨਵੇਂ ਯੁੱਗ ਦੀ ਸ਼ੁਰੂਆਤ ਕਰਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਭਲਕੇ (10 ਜੂਨ ਨੂੰ) ‘ਫਾਸਟ ਟਰੈਕ ਪੰਜਾਬ ਪੋਰਟਲ’ ਦੀ ਸ਼ੁਰੂਆਤ ਕਰਨਗੇ, ਜੋ ਨਿਵੇਸ਼ਕਾਂ ਨੂੰ ਅਰਜ਼ੀ ਦੇਣ ਦੇ 45 ਦਿਨਾਂ ਦੇ ਅੰਦਰ ਸਾਰੀਆਂ ਪ੍ਰਵਾਨਗੀਆਂ ਯਕੀਨੀ ਬਣਾਏਗਾ। ਮੁੱਖ ਮੰਤਰੀ ਨੇ ਕਿਹਾ, “ਇਹ ਸੁਧਾਰ ਸਾਡੀਆਂ ਕੋਸ਼ਿਸ਼ਾਂ ਦਾ ਅੰਤ ਨਹੀਂ ਸਗੋਂ ਇਕ ਲਹਿਰ ਦੀ ਸ਼ੁਰੂਆਤ ਹੈ, ਇਕ ਅਜਿਹੀ ਲਹਿਰ, ਜਿੱਥੇ ਕਾਰੋਬਾਰ ਕਰਨ ਵਿੱਚ ਸੌਖ ਇਕ ਨਾਅਰੇ ਦੀ ਥਾਂ ਸੱਭਿਆਚਾਰ ਦਾ ਪ੍ਰਤੀਕ ਬਣਦੀ ਹੈ।” ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਹਮੇਸ਼ਾ ਹਿੰਮਤੀਆਂ ਅਤੇ ਉੱਦਮੀਆਂ ਅਤੇ ਸੂਰਮਿਆਂ ਦੀ ਧਰਤੀ ਰਿਹਾ ਹੈ ਅਤੇ ਹੁਣ ਇਹ ਉਸੇ ਭਾਵਨਾ ਨਾਲ ਭਾਰਤ ਦੇ ਉਦਯੋਗਿਕ ਉਭਾਰ ਦੀ ਅਗਵਾਈ ਕਰਨ ਲਈ ਤਿਆਰ ਹੈ। ਉਨ੍ਹਾਂ ਕਿਹਾ ਕਿ ਇਹ ਹਰੇਕ ਨਿਵੇਸ਼ਕ ਲਈ ਇਕ ਦਲੇਰਾਨਾ ਐਲਾਨ ਹੈ ਕਿ ਪੰਜਾਬ ਆਪਣੀਆਂ ਸ਼ਰਤਾਂ ’ਤੇ ਪੂਰੀ ਵਚਨਬੱਧਤਾ ਨਾਲ ਕਾਰੋਬਾਰ ਲਈ ਖੁੱਲ੍ਹਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਫਾਸਟਟਰੈਕ ਪੰਜਾਬ ਪੋਰਟਲ ਇਕ...