Shadow

Politics

ਯੁੱਧ ਨਸ਼ਿਆਂ ਵਿਰੁੱਧ’ ਦਾ 97ਵਾਂ ਦਿਨ: 134 ਨਸ਼ਾ ਤਸਕਰ ਗ੍ਰਿਫ਼ਤਾਰ; 1 ਕਿਲੋ ਹੈਰੋਇਨ, 4.9 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ

ਯੁੱਧ ਨਸ਼ਿਆਂ ਵਿਰੁੱਧ’ ਦਾ 97ਵਾਂ ਦਿਨ: 134 ਨਸ਼ਾ ਤਸਕਰ ਗ੍ਰਿਫ਼ਤਾਰ; 1 ਕਿਲੋ ਹੈਰੋਇਨ, 4.9 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ

Crime, National, Politics, Punjab
ਚੰਡੀਗੜ੍ਹ, 6 ਜੂਨ: ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੇਦਸ਼ਾਂ ‘ਤੇ ਵਿੱਢੇ ਗਏ “ਯੁੱਧ ਨਸ਼ਿਆਂ ਵਿਰੁੱਧ” ਦੇ 97ਵੇਂ ਦਿਨ ਪੰਜਾਬ ਪੁਲਿਸ ਨੇ ਅੱਜ 134 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ 1.08 ਕਿਲੋ ਹੈਰੋਇਨ ਅਤੇ 4.97 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਹੈ। ਇਸ ਨਾਲ ਸਿਰਫ਼ 97ਵੇਂ ਦਿਨਾਂ ਅੰਦਰ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 16,079 ਹੋ ਗਈ ਹੈ। ਇਹ ਆਪ੍ਰੇਸ਼ਨ ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਗੌਰਵ ਯਾਦਵ ਦੇ ਨਿਰਦੇਸ਼ਾਂ ‘ਤੇ ਸੂਬੇ ਦੇ ਸਾਰੇ 28 ਜ਼ਿਲ੍ਹਿਆਂ ਵਿੱਚ ਇੱਕੋ ਸਮੇਂ ਚਲਾਇਆ ਗਿਆ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਐਸ.ਐਸ.ਪੀਜ਼ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਦੇ ਹੁਕਮ ਦਿੱਤੇ ਹਨ। ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਹੇਠ 5 ਮੈਂਬਰੀ ਕੈਬਨਿਟ ਸਬ ਕਮੇਟੀ ਵੀ ਬਣਾਈ ਗਈ ਹੈ। ਆਪਰੇਸ਼ਨ ਦੇ ਵੇਰਵੇ ਦਿੰਦਿਆਂ ਸਪੈਸ਼ਲ ਡ...
ਸਰਹੱਦ ਪਾਰੋਂ ਚੱਲ ਰਹੇ ਹਥਿਆਰ ਤਸਕਰੀ ਨੈੱਟਵਰਕ ਦਾ ਅੰਮ੍ਰਿਤਸਰ ਵਿੱਚ ਪਰਦਾਫ਼ਾਸ਼; ਅੱਠ ਪਿਸਤੌਲਾਂ ਸਮੇਤ ਦੋ ਗ੍ਰਿਫ਼ਤਾਰ

ਸਰਹੱਦ ਪਾਰੋਂ ਚੱਲ ਰਹੇ ਹਥਿਆਰ ਤਸਕਰੀ ਨੈੱਟਵਰਕ ਦਾ ਅੰਮ੍ਰਿਤਸਰ ਵਿੱਚ ਪਰਦਾਫ਼ਾਸ਼; ਅੱਠ ਪਿਸਤੌਲਾਂ ਸਮੇਤ ਦੋ ਗ੍ਰਿਫ਼ਤਾਰ

National, Politics, Punjab
ਚੰਡੀਗੜ੍ਹ/ਅੰਮ੍ਰਿਤਸਰ, 6 ਜੂਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਦੇ ਮੱਦੇਨਜ਼ਰ ਚੱਲ ਰਹੀ ਮੁਹਿੰਮ ਦੌਰਾਨ, ਕਾਊਂਟਰ ਇੰਟੈਲੀਜੈਂਸ (ਸੀਆਈ) ਅੰਮ੍ਰਿਤਸਰ ਨੇ ਪਾਕਿਸਤਾਨ ਸਮਰਥਿਤ ਗੈਰ-ਕਾਨੂੰਨੀ ਹਥਿਆਰ ਤਸਕਰੀ  ਮਾਡਿਊਲ ਦਾ ਪਰਦਾਫਾਸ਼ ਕਰਦਿਆਂ ਇਸਦੇ ਦੋ ਕਾਰਕੁੰਨਾਂ ਨੂੰ ਗ੍ਰਿਫ਼ਤਾਰ ਕੀਤਾ । ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਸ਼ੁੱਕਰਵਾਰ ਨੂੰ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਅੰਮ੍ਰਿਤਸਰ ਦੇ ਦਾਓਕੇ ਦੇ ਰਹਿਣ ਵਾਲੇ ਸੁਖਚੈਨ ਸਿੰਘ ਅਤੇ ਅੰਮ੍ਰਿਤਸਰ ਦੇ ਪਿੰਡ ਭਕਨਾ ਕਲਾਂ ਦੇ ਰਹਿਣ ਵਾਲੇ ਜੁਗਰਾਜ ਸਿੰਘ ਵਜੋਂ ਹੋਈ ਹੈ। ਪੁਲਿਸ ਟੀਮਾਂ ਨੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਅੱਠ ਆਧੁਨਿਕ ਪਿਸਤੌਲ – ਜਿਨ੍ਹਾਂ ਵਿੱਚ ਤਿੰਨ 9 ਐਮਐਮ ਗਲੌਕ, ਚਾਰ ਪੀਐਕਸ5, ਅਤੇ ਇੱਕ .30 ਬੋਰ ਪਿਸਤੌਲ –ਸ਼ਾਮਲ ਹਨ, ਬਰਾਮਦ ਕਰਨ ਤੋਂ ਇਲਾਵਾ ਖੇਪਾਂ ਦੀ ਡਿਲੀਵਰੀ ਲਈ ਵਰਤੇ ਜਾ ਰਹੇ ਉਨ੍ਹਾਂ ਦੇ ਕਾਲੇ ਸਪਲੈਂਡਰ ਮੋਟਰਸਾਈਕਲ (ਪੀਬੀ02ਡੀਸੀ 1197) ਨੂੰ ਵੀ ਜ਼ਬਤ ਕੀਤਾ ਹੈ। ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ...
ਮਾਨ ਸਰਕਾਰ ਵੱਲੋਂ ਸੂਬਾ ਵਾਸੀਆਂ ਲਈ ਵੱਡੀ ਰਾਹਤ; ਪੱਛੜੀਆਂ ਸ੍ਰੇਣੀਆਂ ਅਤੇ ਆਰਥਿਕ ਤੌਰ ਤੇ ਕਮਜੋਰ ਵਰਗਾ ਦੇ ਲਾਭਪਾਤਰੀਆਂ ਲਈ 16.36 ਕਰੋੜ ਦੀ ਰਾਸ਼ੀ ਜਾਰੀ: ਡਾ. ਬਲਜੀਤ ਕੌਰ

ਮਾਨ ਸਰਕਾਰ ਵੱਲੋਂ ਸੂਬਾ ਵਾਸੀਆਂ ਲਈ ਵੱਡੀ ਰਾਹਤ; ਪੱਛੜੀਆਂ ਸ੍ਰੇਣੀਆਂ ਅਤੇ ਆਰਥਿਕ ਤੌਰ ਤੇ ਕਮਜੋਰ ਵਰਗਾ ਦੇ ਲਾਭਪਾਤਰੀਆਂ ਲਈ 16.36 ਕਰੋੜ ਦੀ ਰਾਸ਼ੀ ਜਾਰੀ: ਡਾ. ਬਲਜੀਤ ਕੌਰ

National, Politics, Punjab
ਚੰਡੀਗੜ੍ਹ, 06 ਜੂਨ: ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਸੂਬੇ ਦੀ ਮਾਨ ਸਰਕਾਰ ਵੱਲੋਂ ਸੂਬਾ ਵਾਸੀਆਂ ਨੂੰ ਵੱਡੀ ਰਾਹਤ ਦਿੰਦਿਆਂ ਅਸ਼ੀਰਵਾਦ ਸਕੀਮ ਤਹਿਤ ਚਾਲੂ ਵਿੱਤੀ ਸਾਲ 2025-26 ਦੌਰਾਨ ਪੱਛੜੀਆਂ ਸ੍ਰੇਣੀਆਂ ਅਤੇ ਆਰਥਿਕ ਤੌਰ ਤੇ ਕਮਜੋਰ ਵਰਗਾ ਦੇ 3207 ਲਾਭਪਾਤਰੀਆਂ ਨੂੰ 16.36 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਪੱਛੜੀਆਂ ਸ੍ਰੇਣੀਆਂ ਅਤੇ ਆਰਥਿਕ ਤੌਰ ਤੇ ਕਮਜੋਰ ਵਰਗਾ ਲਈ ਅਸ਼ੀਰਵਾਦ ਸਕੀਮ ਅਧੀਨ ਜਿਲਾ ਬਰਨਾਲਾ, ਬਠਿੰਡਾ, ਫਰੀਦਕੋਟ, ਸ੍ਰੀ ਫਤਹਿਗੜ੍ਹ ਸਾਹਿਬ, ਫਾਜਿਲਕਾ, ਗੁਰਦਾਸਪੁਰ, ਹੁਸ਼ਿਆਰਪੁਰ, ਜਲੰਧਰ, ਕਪੂਰਥਲਾ, ਮਾਨਸਾ, ਮੋਗਾ, ਸ੍ਰੀ ਮੁਕਤਸਰ ਸਾਹਿਬ, ਪਟਿਆਲਾ, ਪਠਾਨਕੋਟ,  ਐਸ.ਏ.ਐਸ.ਨਗਰ, ਸੰਗਰੂਰ, ਮਾਲੇਰਕੋਟਲਾ ਅਤੇ ਤਰਨਤਾਰਨ ਦੇ ਪੱਛੜੀਆਂ ਸ੍ਰੇਣੀਆਂ ਅਤੇ ਆਰਥਿਕ ਤੌਰ ਤੇ ਕਮਜੋਰ ਵਰਗਾ ਦੇ ਕੁੱਲ 3207 ਲਾਭਪਾਤਰੀਆਂ ਦੀਆਂ ਦਰਖਾਸਤਾਂ ਚਾਲੂ ਸਾਲ ਦੌਰਾਨ ਅਸ਼ੀਰਵਾਦ ਪੋਰਟਲ 'ਤੇ ਪ੍ਰਾਪਤ ਹੋਈਆਂ ਸਨ। ਇ...
ਚੌਹਾਲ ਡੈਮ ਦੀ ਝੀਲ ਦੀ ਸਫ਼ਾਈ ਲਈ ਜਲ ਸਪਲਾਈ ਵਿਭਾਗ ਵੱਲੋਂ ਵਿਸ਼ੇਸ਼ ਜਾਗਰੂਕਤਾ ਕੈਂਪ

ਚੌਹਾਲ ਡੈਮ ਦੀ ਝੀਲ ਦੀ ਸਫ਼ਾਈ ਲਈ ਜਲ ਸਪਲਾਈ ਵਿਭਾਗ ਵੱਲੋਂ ਵਿਸ਼ੇਸ਼ ਜਾਗਰੂਕਤਾ ਕੈਂਪ

National, Politics, Punjab
ਹੁਸ਼ਿਆਰਪੁਰ, 6 ਜੂਨ : ਵਿਸ਼ਵ ਵਾਤਾਵਰਨ ਦਿਵਸ ਦੇ ਮੌਕੇ 'ਤੇ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਦੇ ਨਿਰਦੇਸ਼ਾਂ 'ਤੇ ਚੌਹਾਲ ਡੈਮ ਦੀ ਝੀਲ ਦੀ ਸਫਾਈ ਲਈ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਵੱਲੋਂ ਇਕ ਵਿਸ਼ੇਸ਼ ਜਾਗਰੂਕਤਾ ਕੈਂਪ ਲਗਾਇਆ ਗਿਆ। ਇਹ ਕੈਂਪ ਵਿਭਾਗ ਵੱਲੋਂ ਸ਼ਿਵਾਲਿਕ ਹਾਈਕ ਐਂਡ ਟ੍ਰੈਕ ਕਲੱਬ ਦੇ ਸਹਿਯੋਗ ਨਾਲ ਲਗਾਇਆ ਗਿਆ, ਜਿਸ ਵਿਚ ਕਲੱਬ ਦੇ ਚੇਅਰਮੈਨ ਅਤੇ ਮੈਂਬਰਾਂ ਨੇ ਹਿੱਸਾ ਲਿਆ। ਇਸ ਮੁਹਿੰਮ ਤਹਿਤ ਡੈਮ ਦੇ ਆਲੇ-ਦੁਆਲੇ ਫੈਲੇ ਪਲਾਸਟਿਕ ਕੂੜੇ, ਡਿਸਪੋਜ਼ੇਬਲ ਵਸਤੂਆਂ ਆਦਿ ਇਕੱਠੀਆਂ ਕੀਤੀਆਂ ਗਈਆਂ। ਇਕੱਠੇ ਕੀਤੇ ਗਏ ਕੂੜੇ ਨੂੰ ਵਿਭਾਗ ਦੁਆਰਾ ਸਥਾਪਿਤ ਪਲਾਸਟਿਕ ਵੇਸਟ ਮੈਨੇਜਮੈਂਟ ਸੈਂਟਰ ਬਜਵਾੜਾ ਭੇਜਿਆ ਗਿਆ, ਜਿਥੇ ਪਲਾਸਟਿਕ ਵੇਸਟ ਦੀ ਮੁੜ ਵਰਤੋਂ ਯਕੀਨੀ ਬਣਾਈ ਗਈ। ਇਸ ਦੇ ਨਾਲ ਹੀ ਗਿੱਲੇ ਕੂੜੇ ਅਤੇ ਗਲ਼ੇ-ਸੜੇ ਕੱਪੜਿਆਂ ਤੋਂ ਜੈਵਿਕ ਖਾਦ ਤਿਆਰ ਕਰਨ ਦਾ ਕੰਮ ਵੀ ਕੀਤਾ ਗਿਆ। ਇਸ ਮੌਕੇ ਪਿੰਡ ਵਾਸੀਆਂ ਨੇ ਵੀ ਉਤਸ਼ਾਹ ਨਾਲ ਹਿੱਸਾ ਲਿਆ ਅਤੇ ਵਿਭਾਗੀ ਟੀਮ ਦੇ ਨਾਲ ਸਫਾਈ ਦੇ ਕੰਮ ਵਿਚ ਹਿੱਸਾ ਲਿਆ। ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਉਪ-ਮੰਡਲ ਇੰਜੀਨੀਅਰ ਨਵਨੀਤ ਕੁਮਾਰ ਜਿੰਦਲ ਅਤ...
ਚੋਣ ਕਮਿਸ਼ਨ ਵੱਲੋਂ ਚੋਣਾਂ ਬਾਅਦ ਅੰਕੜਿਆਂ ਨੂੰ ਇੱਕਠਾ ਕਰਨ ਦੀ ਨਵੀਂ ਪ੍ਰਣਾਲੀ ਵਿਕਸਿਤ: ਸਿਬਿਨ ਸੀ

ਚੋਣ ਕਮਿਸ਼ਨ ਵੱਲੋਂ ਚੋਣਾਂ ਬਾਅਦ ਅੰਕੜਿਆਂ ਨੂੰ ਇੱਕਠਾ ਕਰਨ ਦੀ ਨਵੀਂ ਪ੍ਰਣਾਲੀ ਵਿਕਸਿਤ: ਸਿਬਿਨ ਸੀ

National, Politics, Punjab
ਚੰਡੀਗੜ੍ਹ, 6 ਜੂਨ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਕਿ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ, ਚੋਣ ਕਮਿਸ਼ਨਰ ਡਾ. ਸੁਖਬੀਰ ਸਿੰਘ ਸੰਧੂ ਅਤੇ ਡਾ. ਵਿਵੇਕ ਜੋਸ਼ੀ ਦੀ ਅਗਵਾਈ ਹੇਠ ਭਾਰਤੀ ਚੋਣ ਕਮਿਸ਼ਨ ਵਲੋਂ ਚੋਣਾਂ ਤੋਂ ਬਾਅਦ ਇੰਡੈਕਸ ਕਾਰਡ ਅਤੇ ਵੱਖ-ਵੱਖ ਅੰਕੜਾ ਰਿਪੋਰਟਾਂ ਤਿਆਰ ਕਰਨ ਲਈ ਇਕ ਸੁਚੱਜੀ ਅਤੇ ਤਕਨੀਕੀ ਅਧਾਰਤ ਪ੍ਰਣਾਲੀ ਲਾਗੂ ਕੀਤੀ ਗਈ ਹੈ। ਇਹ ਨਵੀਨਤਮ ਪ੍ਰਣਾਲੀ ਪੁਰਾਣੀਆਂ ਮੈਨੁਅਲ ਵਿਧੀਆਂ ਦੀ ਥਾਂ ਲਵੇਗੀ ਜੋ ਅਕਸਰ ਸਮਾਂ ਲੈਣ ਵਾਲੀਆਂ ਅਤੇ ਦੇਰੀ ਵਾਲੀਆਂ ਹੁੰਦੀਆਂ ਸਨ। ਆਟੋਮੇਸ਼ਨ ਅਤੇ ਡਾਟਾ ਇੰਟੀਗ੍ਰੇਸ਼ਨ ਦੀ ਮਦਦ ਨਾਲ ਇਹ ਨਵਾਂ ਤਰੀਕਾ ਤੇਜ਼ੀ ਨਾਲ ਰਿਪੋਰਟਿੰਗ ਨੂੰ ਯਕੀਨੀ ਬਣਾਵੇਗਾ। ਜ਼ਿਕਰਯੋਗ ਹੈ ਕਿ ਇੰਡੈਕਸ ਕਾਰਡ ਚੋਣਾਂ ਤੋਂ ਬਾਅਦ ਦਾ ਅੰਕੜਾ ਰਿਪੋਰਟਿੰਗ ਫਾਰਮੈਟ ਹੈ ਜੋ ਭਾਰਤੀ ਚੋਣ ਕਮਿਸ਼ਨ ਵੱਲੋਂ ਖੋਜਕਰਤਾਵਾਂ, ਸਿੱਖਿਆ ਸ਼ਾਸਤਰੀਆਂ, ਨੀਤੀ ਨਿਰਮਾਤਾਵਾਂ, ਪੱਤਰਕਾਰਾਂ ਅਤੇ ਆਮ ਜਨਤਾ ਸਮੇਤ ਸਾਰੇ ਹਿੱਸੇਦਾਰਾਂ ਲਈ ਹਲਕਾ ਪੱਧਰ 'ਤੇ ਚੋਣਾਂ ਨਾਲ ਸਬੰਧਤ ਅੰਕੜਿਆਂ ਦੀ ਪਹੁੰਚ ਨੂੰ ਆਸਾਨ ਬਣਾਉਣ ਵਾਸਤੇ ਵਿਕਸਤ ਕੀਤਾ ਗਿਆ ਹੈ। ਇਹ ਇੰਡੈਕਸ ਕਾਰਡ ...
ਸੀ.ਆਈ.ਏ. ਸਟਾਫ ਮੋਗਾ ਵੱਲੋ 2 ਕੁਇੰਟਲ ਡੋਡੇ ਪੋਸਤ ਤੇ ਇੱਕ ਕਾਰ ਸਮੇਤ ਸਮੱਗਲਰ ਕਾਬੂ

ਸੀ.ਆਈ.ਏ. ਸਟਾਫ ਮੋਗਾ ਵੱਲੋ 2 ਕੁਇੰਟਲ ਡੋਡੇ ਪੋਸਤ ਤੇ ਇੱਕ ਕਾਰ ਸਮੇਤ ਸਮੱਗਲਰ ਕਾਬੂ

National, Politics, Punjab
ਮੋਗਾ, 6 ਜੂਨ,           ਪੰਜਾਬ ਸਰਕਾਰ ਵੱਲੋਂ ਨਸ਼ਾ ਤਸਕਰਾਂ ਖਿਲਾਫ ਚਲਾਈ ਮੁਹਿੰਮ ਯੁੱਧ ਨਸ਼ਿਆਂ ਵਿਰੁੱਧ ਅਧੀਨ ਐਸ.ਐਸ.ਪੀ. ਮੋਗਾ ਸ਼੍ਰੀ ਅਜੇ ਗਾਂਧੀ ਦੇ ਦਿਸ਼ਾ-ਨਿਰਦੇਸ਼ਾ ਹੇਠ, ਸਬ ਇੰਸਪੈਕਟਰ (ਆਈ) ਮੋਗਾ ਸ਼੍ਰੀ ਬਾਲ ਕ੍ਰਿਸ਼ਨ ਸਿੰਗਲਾ, ਸ੍ਰੀ ਸੁੱਖਅਮ੍ਰਿਤ ਸਿੰਘ ਉੱਪ ਕਪਤਾਨ ਪੁਲਿਸ (ਡੀ) ਮੋਗਾ ਦੀ ਅਗਵਾਈ ਹੇਠ ਸੀ.ਆਈ.ਏ ਸਟਾਫ ਮੋਗਾ ਨੂੰ ਉਸ ਸਮੇ ਵੱਡੀ ਸਫਲਤਾ ਮਿਲੀ, ਜਦ ਉਹਨਾਂ ਦੀ ਪੁਲਿਸ ਪਾਰਟੀ ਵੱਲੋ 1 ਵਿਅਕਤੀ ਨੂੰ ਕਾਬੂ ਕਰਕੇ ਉਸਦੀ ਸਫਿਵਟ ਕਾਰ ਨੰਬਰ PB-19T-8945 ਰੰਗ ਸਿਲਵਰ ਵਿੱਚੋਂ 10 ਗੱਟੇ ਡੋਡੇ ਪੋਸਤ (ਹਰੇਕ ਗੱਟਾ ਵਜਨੀ 20/20 ਕਿੱਲੋਗ੍ਰਾਮ) ਕੁੱਲ 2 ਕੁਇੰਟਲ ਡੋਡੇ ਪੋਸਤ ਬਰਾਮਦ ਕੀਤੇ। ਸੀਨੀਅਰ ਕਪਤਾਨ ਪੁਲਿਸ ਮੋਗਾ ਸ਼੍ਰੀ ਅਜੇ ਗਾਂਧੀ ਨੇ ਦੱਸਿਆ ਕਿ ਏ.ਐਸ.ਆਈ. ਸੁਖਵਿੰਦਰ ਸਿੰਘ  ਵੱਲੋ ਸਮੇਤ ਪੁਲਿਸ ਪਾਰਟੀ ਦੇ ਮੁੱਖਬਰ ਵੱਲੋ ਦੱਸੀ ਜਗ੍ਹਾ ਦਾਣਾ ਮੰਡੀ ਬਾਘਾਪੁਰਾਣਾ ਰੇਡ ਕਰਕੇ ਦੋਸ਼ੀ ਸੁਖਜੀਤ ਸਿੰਘ ਉਰਫ ਸੀਤਾ ਨੂੰ ਕਾਬੂ ਕਰਕੇ ਇਸ ਦੇ ਕਬਜਾ ਵਿੱਚਲੀ ਕਾਰ ਵਿੱਚੋਂ 10 ਗੱਟੇ ਡੋਡੇ ਪੋਸਤ ਕੁੱਲ 02 ਕੁਇੰਟਲ ਡੋਡੇ ਪੋਸਤ ਬਰਾਮਦ ਕੀਤੇ ਅਤੇ ਮੁਕੱਦਮਾ ਦਰਜ ਕਰ ਲਿਆ ਹੈ। ਉਹਨਾਂ ...
ਪਿੰਡ ਕਮਾਲ ਵਾਲਾ ਵਿੱਚ ਹਾਈਪਰਟੈਨਸ਼ਨ ਚੈੱਕਅੱਪ ਕੈਂਪ ਲਗਾਇਆ ਗਿਆ

ਪਿੰਡ ਕਮਾਲ ਵਾਲਾ ਵਿੱਚ ਹਾਈਪਰਟੈਨਸ਼ਨ ਚੈੱਕਅੱਪ ਕੈਂਪ ਲਗਾਇਆ ਗਿਆ

National, Politics, Punjab
ਫਾਜ਼ਿਲਕਾ 6 ਜੂਨ ਪਿੰਡ ਕਮਾਲ ਵਾਲਾ ਵਿੱਚ ਅੱਜ ਇੱਕ ਰੋਜ਼ਾ ਹਾਈਪਰਟੈਨਸ਼ਨ ਚੈੱਕਅੱਪ ਕੈਂਪ ਲਗਾਇਆ ਗਿਆ ਜਿਸ ਦਾ ਉਦੇਸ਼ ਪਿੰਡ ਵਾਸੀਆਂ ਵਿੱਚ ਸਿਹਤ ਜਾਗਰੂਕਤਾ ਵਧਾਉਣਾ ਸੀ। ਇਹ ਕੈਂਪ ਸਿਹਤ ਵਿਭਾਗ ਵੱਲੋਂ ਲਗਾਇਆ ਗਿਆ ਸੀ, ਜਿਸ ਵਿੱਚ ਪਿੰਡ ਦੇ ਬਹੁਤ ਸਾਰੇ ਲੋਕਾਂ ਨੇ ਹਿੱਸਾ ਲਿਆ। ਕੈਂਪ ਵਿੱਚ ਸਿਖਲਾਈ ਪ੍ਰਾਪਤ ਸਿਹਤ ਕਰਮਚਾਰੀਆਂ ਦੀ ਇੱਕ ਟੀਮ ਨੇ ਪਿੰਡ ਵਾਸੀਆਂ ਨੂੰ ਬਲੱਡ ਪ੍ਰੈਸ਼ਰ ਚੈੱਕਅੱਪ, ਸ਼ੂਗਰ ਟੈਸਟ ਅਤੇ ਸਿਹਤ ਸਲਾਹ-ਮਸ਼ਵਰੇ ਦੀਆਂ ਸਹੂਲਤਾਂ ਮੁਫਤ ਪ੍ਰਦਾਨ ਕੀਤੀਆਂ। ਕੈਂਪ ਵਿੱਚ ਹਾਈਪਰਟੈਨਸ਼ਨ ਦੇ ਕਾਰਨਾਂ, ਲੱਛਣਾਂ, ਰੋਕਥਾਮ ਅਤੇ ਇਲਾਜ ਬਾਰੇ ਜਾਣਕਾਰੀ ਦਿੱਤੀ ਗਈ। ਸੀਐਚਓ ਚੇਤਨ ਕੁਮਾਰ ਨੇ ਕਿਹਾ ਕਿ ਅੱਜ ਦੀ ਜੀਵਨ ਸ਼ੈਲੀ ਵਿੱਚ ਹਾਈਪਰਟੈਨਸ਼ਨ ਇੱਕ ਆਮ ਪਰ ਗੰਭੀਰ ਸਮੱਸਿਆ ਬਣਦਾ ਜਾ ਰਿਹਾ ਹੈ, ਜਿਸ ਨੂੰ ਜੇਕਰ ਸਮੇਂ ਸਿਰ ਕਾਬੂ ਨਾ ਕੀਤਾ ਜਾਵੇ ਤਾਂ ਇਹ ਦਿਲ ਦੀ ਬਿਮਾਰੀ, ਸਟ੍ਰੋਕ ਅਤੇ ਗੁਰਦੇ ਫੇਲ੍ਹ ਹੋਣ ਵਰਗੀਆਂ ਗੰਭੀਰ ਬਿਮਾਰੀਆਂ ਦਾ ਕਾਰਨ ਬਣ ਸਕਦਾ ਹੈ। ਪਿੰਡ ਦੇ ਲੋਕਾਂ ਨੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ ਅਤੇ ਕਿਹਾ ਕਿ ਅਜਿਹੇ ਸਿਹਤ ਕੈਂਪਾਂ ਰਾਹੀਂ ਉਨ੍ਹਾਂ ਨੂੰ ਸਮੇਂ ਸਿ...
ਸਿੱਖਿਆ ਕ੍ਰਾਂਤੀ ਪਹਿਲ ਸਦਕਾ ਪੰਜਾਬ ਦੇ ਨੌਜਵਾਨ ਆਏ ਦਿਨ ਲਿਖ ਰਹੇ ਸਫ਼ਲਤਾ ਦੀ ਕਹਾਣੀ: ਮੁੱਖ ਮੰਤਰੀ

ਸਿੱਖਿਆ ਕ੍ਰਾਂਤੀ ਪਹਿਲ ਸਦਕਾ ਪੰਜਾਬ ਦੇ ਨੌਜਵਾਨ ਆਏ ਦਿਨ ਲਿਖ ਰਹੇ ਸਫ਼ਲਤਾ ਦੀ ਕਹਾਣੀ: ਮੁੱਖ ਮੰਤਰੀ

National, Politics, Punjab
ਚੰਡੀਗੜ੍ਹ, 5 ਜੂਨ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇਥੇ ਕਿਹਾ ਕਿ ਸਿੱਖਿਆ ਖੇਤਰ ਨੂੰ ਸੁਰਜੀਤ ਕਰਨ ਲਈ ਉਨ੍ਹਾਂ ਦੀ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਸਿੱਖਿਆ ਕ੍ਰਾਂਤੀ ਪਹਿਲਕਦਮੀ ਨੇ ਇੱਕ ਵਾਰ ਫਿਰ ਸੂਬੇ ਨੂੰ ਮੂਹਰਲੀ ਕਤਾਰ ਵਿੱਚ ਸਥਾਪਤ ਕਰ ਦਿੱਤਾ ਹੈ ਅਤੇ ਪੰਜਾਬ ਦੇ ਨੌਜਵਾਨ ਆਏ ਦਿਨ ਸਫ਼ਲਤਾ ਦਾ ਨਵਾਂ ਅਧਿਆਏ ਲਿਖ ਰਹੇ ਹਨ। ਸਰਕਾਰੀ ਸਕੂਲਾਂ ਦੇ ਜੇ.ਈ.ਈ. ਐਡਵਾਂਸਡ ਪ੍ਰੀਖਿਆ ਪਾਸ ਕਰਨ ਵਾਲੇ 44 ਵਿਦਿਆਰਥੀਆਂ ਦੇ ਸਨਮਾਨ ਮੌਕੇ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੇ ਵਿਦਿਆਰਥੀਆਂ ਵਿੱਚ ਸਫ਼ਲ ਹੋਣ ਲਈ ਇੱਕ ਅਦੁੱਤੀ ਜਜ਼ਬਾ ਹੈ। ਉਨ੍ਹਾਂ ਅੱਗੇ ਕਿਹਾ ਕਿ ਸਿੱਖਿਆ ਕ੍ਰਾਂਤੀ ਨੇ ਨੌਜਵਾਨਾਂ ਨੂੰ ਵੱਖ-ਵੱਖ ਖੇਤਰਾਂ ਵਿੱਚ ਮੱਲਾਂ ਮਾਰਨ ਲਈ ਲੋੜੀਂਦੀ ਸਹਾਇਤਾ ਪ੍ਰਦਾਨ ਕੀਤੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬੇ ਦੇ ਵਿਦਿਆਰਥੀ ਹੁਣ ਆਏ ਦਿਨ ਸਫ਼ਲਤਾ ਦੀਆਂ ਨਵੀਆਂ ਕਹਾਣੀਆਂ ਲਿਖਦਿਆਂ ਸੂਬੇ ਦਾ ਨਾਮ ਰੌਸ਼ਨ ਕਰ ਰਹੇ ਹਨ। ਮੁੱਖ ਮੰਤਰੀ ਨੇ ਜ਼ੋਰ ਦੇ ਕੇ ਕਿਹਾ ਕਿ ਸਿੱਖਿਆ ਕ੍ਰਾਂਤੀ ਦਾ ਮੁੱਖ ਉਦੇਸ਼ ਪੰਜਾਬ ਨੂੰ ਸਿੱਖਿਆ ਖੇਤਰ ਵਿੱਚ ਮੋਹਰੀ ਬਣਾਉਣਾ...
ਅੰਮ੍ਰਿਤਸਰ ਵਿੱਚ ਇੱਕ ਔਰਤ ਸਮੇਤ ਛੇ ਨਸ਼ਾ ਤਸਕਰ 4 ਕਿਲੋ ਹੈਰੋਇਨ ਨਾਲ ਕਾਬੂ

ਅੰਮ੍ਰਿਤਸਰ ਵਿੱਚ ਇੱਕ ਔਰਤ ਸਮੇਤ ਛੇ ਨਸ਼ਾ ਤਸਕਰ 4 ਕਿਲੋ ਹੈਰੋਇਨ ਨਾਲ ਕਾਬੂ

Crime, National, Politics, Punjab
ਚੰਡੀਗੜ੍ਹ/ਅੰਮ੍ਰਿਤਸਰ, 5 ਜੂਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਸ਼ੁਰੂ ਕੀਤੀ ਗਈ ਨਸ਼ਿਆਂ ਵਿਰੋਧੀ ਮੁਹਿੰਮ ਦੌਰਾਨ, ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਦੋ ਅੰਤਰਰਾਸ਼ਟਰੀ ਨਾਰਕੋ-ਤਸਕਰੀ ਕਾਰਟੈਲਾਂ ਦਾ ਪਰਦਾਫਾਸ਼ ਕੀਤਾ ਹੈ, ਜਿਸ ਵਿੱਚ ਇੱਕ ਔਰਤ ਸਮੇਤ ਛੇ ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ, ਜਿਨ੍ਹਾਂ ਕੋਲੋਂ 4 ਕਿਲੋ ਹੈਰੋਇਨ ਬਰਾਮਦ ਕੀਤੀ ਗਈ ਹੈ। ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਵੀਰਵਾਰ ਇੱਥੇ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਅੰਮ੍ਰਿਤਸਰ ਦੇ ਪਿੰਡ ਗੁਰੂ ਕੀ ਵਡਾਲੀ ਦੇ ਵਿਸ਼ਾਲ ਸਿੰਘ (23), ਅੰਮ੍ਰਿਤਸਰ ਦੇ ਪਿੰਡ ਜਠੌਲ ਦੇ ਦੀਦਾਰ ਸਿੰਘ ਉਰਫ਼ ਕਾਲੀ (50), ਤਰਨਤਾਰਨ ਦੇ ਪਿੰਡ ਬੁਰਜ ਸਰਾਏ ਅਮਾਨਤ ਖਾਨ ਦੇ ਸੈਵਨਬੀਰ ਸਿੰਘ (25), ਅੰਮ੍ਰਿਤਸਰ ਦੇ ਬਾਬਾ ਦੀਪ ਸਿੰਘ ਕਲੋਨੀ ਦੇ ਹਰਜੀਤ ਸਿੰਘ (38) ਉਰਫ਼ ਜੀਤਾ, ਅੰਮ੍ਰਿਤਸਰ ਦੇ ਮੁਹੱਲਾ ਚੇਤੂਆਂ ਦੇ ਜੱਜ ਸਿੰਘ (19) ਅਤੇ ਅੰਮ੍ਰਿਤਸਰ ਦੇ ਕਪਟਗੜ੍ਹ ਦੀ ਜਸਬੀਰ ਕੌਰ (60) ਵਜੋਂ ਹੋਈ ਹੈ। ਪੁਲਿਸ ਟੀਮਾਂ ਨੇ, ਹੈਰੋਇਨ ਬਰਾਮਦ ਕਰਨ ਤੋਂ ਇਲਾਵਾ ਉਕਤ ਮੁਲ...
‘ਯੁੱਧ ਨਸ਼ਿਆਂ ਵਿਰੁਧ’ ਦਾ 96ਵਾਂ ਦਿਨ: 1.6 ਕਿਲੋ ਹੈਰੋਇਨ, 10 ਲੱਖ ਰੁਪਏ ਦੀ ਡਰੱਗ ਮਨੀ ਸਮੇਤ 154 ਨਸ਼ਾ ਤਸਕਰ ਕਾਬੂ

‘ਯੁੱਧ ਨਸ਼ਿਆਂ ਵਿਰੁਧ’ ਦਾ 96ਵਾਂ ਦਿਨ: 1.6 ਕਿਲੋ ਹੈਰੋਇਨ, 10 ਲੱਖ ਰੁਪਏ ਦੀ ਡਰੱਗ ਮਨੀ ਸਮੇਤ 154 ਨਸ਼ਾ ਤਸਕਰ ਕਾਬੂ

National, Politics, Punjab
ਚੰਡੀਗੜ੍ਹ, 5 ਜੂਨ: ਸੂਬੇ ਵਿੱਚੋਂ ਨਸ਼ਿਆਂ  ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ’ਤੇ ਚਲਾਈ ਜਾ ਰਹੀ ਨਸ਼ਿਆਂ ਵਿਰੋਧੀ ਮੁਹਿੰਮ “ਯੁੱਧ ਨਸ਼ਿਆਂ ਵਿਰੁਧ” ਦੇ 96ਵੇਂ ਦਿਨ ਪੰਜਾਬ ਪੁਲਿਸ ਨੇ ਵੀਰਵਾਰ ਨੂੰ 154 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 1.6 ਕਿਲੋ ਹੈਰੋਇਨ ਅਤੇ 10.03 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ। ਇਸ ਨਾਲ, ਮਹਿਜ਼ 96 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 15,861 ਹੋ ਗਈ ਹੈ। ਇਹ ਕਾਰਵਾਈ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ ’ਤੇ ਰਾਜ ਦੇ ਸਾਰੇ 28 ਪੁਲਿਸ ਜ਼ਿਲਿਆਂ ਵਿੱਚ ਇੱਕੋ ਸਮੇਂ ਚਲਾਈ ਗਈ ਸੀ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਸੀਨੀਅਰ ਪੁਲਿਸ ਸੁਪਰਡੈਂਟ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਕਿਹਾ ਹੈ। ਪੰਜਾਬ ਸਰਕਾਰ ਨੇ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਵਿੱਚ 5 ਮੈਂਬਰੀ ਕੈਬਨਿਟ ਸਬ ਕਮੇਟੀ ਦਾ ਵੀ ਗਠਨ ਕੀਤ...