ਸੋਰਸ ਸੈਗਰੀਗੇਸ਼ਨ ਵੱਲ ਇਕ ਵੱਡਾ ਕਦਮ : 9 ਜੂਨ ਤੋਂ ਸ਼ਹਿਰ ਦੇ ਪੰਜ ਵਾਰਡਾਂ ਵਿਚ ਪਾਇਲਟ ਪ੍ਰੋਜੈਕਟ ਹੋਵੇਗਾ ਸ਼ੁਰੂ
ਹੁਸ਼ਿਆਰਪੁਰ, 6 ਜੂਨ :
ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਕਿਹਾ ਕਿ ਸ਼ਹਿਰ ਦੀ ਸਫਾਈ ਪ੍ਰਣਾਲੀ ਨੂੰ ਮਜ਼ਬੂਤ ਕਰਨ ਅਤੇ ਸੋਰਸ ਸੈਗਰੀਗੇਸ਼ਨ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ 9 ਜੂਨ ਤੋਂ ਪੰਜ ਵਾਰਡਾਂ ਵਿਚ ਇਕ ਪਾਇਲਟ ਪ੍ਰੋਜੈਕਟ ਸ਼ੁਰੂ ਕੀਤਾ ਜਾ ਰਿਹਾ ਹੈ। ਉਹ ਅੱਜ ਆਪਣੇ ਦਫ਼ਤਰ ਵਿਚ ਇਸ ਪ੍ਰੋਜੈਕਟ ਨਾਲ ਸਬੰਧਤ ਅਧਿਕਾਰੀਆਂ ਦੀ ਮੀਟਿੰਗ ਨੂੰ ਸੰਬੋਧਨ ਕਰ ਰਹੇ ਸਨ।
ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਕਿਹਾ ਕਿ ਸ਼ਹਿਰ ਨੂੰ ਸਾਫ਼, ਸੁੰਦਰ ਅਤੇ ਵਾਤਾਵਰਨ ਪੱਖੀ ਬਣਾਉਣ ਦੇ ਉਦੇਸ਼ ਨਾਲ ਹੁਸ਼ਿਆਰਪੁਰ ਪ੍ਰਸ਼ਾਸਨ ਵੱਲੋਂ ਇਕ ਮਹੱਤਵਪੂਰਨ ਪਹਿਲਕਦਮੀ ਕੀਤੀ ਜਾ ਰਹੀ ਹੈ। ਇਸ ਪ੍ਰੋਜੈਕਟ ਤਹਿਤ ਵਾਰਡ ਨੰਬਰ 8, 9, 10, 11 ਅਤੇ 12 ਵਿਚ ਘਰ-ਘਰ ਕੂੜਾ ਇਕੱਠਾ ਕੀਤਾ ਜਾਵੇਗਾ। ਸਾਰੇ ਘਰਾਂ ਤੋਂ ਗਿੱਲਾ ਅਤੇ ਸੁੱਕਾ ਕੂੜਾ ਨਗਰ ਨਿਗਮ ਦੇ ਵਿਸ਼ੇਸ਼ ਵਾਹਨਾਂ ਦੁਆਰਾ ਵੱਖਰੇ ਤੌਰ 'ਤੇ ਇਕੱਠਾ ਕੀਤਾ ਜਾਵੇਗਾ ਅਤੇ ਇਸ ਨੂੰ ਸਿੱਧਾ ਡੰਪਿੰਗ ਗਰਾਊਂਂਡ ਵਿਚ ਲਿਜਾਇਆ ਜਾਵੇਗਾ। ਇਸ ਪਹਿਲਕਦਮੀ ਨਾਲ ਇਲਾਕੇ ਵਿਚ ਕੂੜੇ ਦੇ ਢੇਰ ਲੱਗਣ ਦੀ ਸਮੱਸਿਆ ਖਤਮ ਹੋ ਜਾਵੇਗੀ ਅਤੇ ਡੀ.ਏ.ਵੀ ਕਾਲਜ ਦੇ ਸਾਹਮਣੇ ਸਥਿਤ ਡੰਪਿੰਗ ਸ਼ੈੱਡ...








