Saturday, September 26
Shadow

Politics

ਸਿੱਖਿਆ ਕ੍ਰਾਂਤੀ ਪਹਿਲ ਸਦਕਾ ਪੰਜਾਬ ਦੇ ਨੌਜਵਾਨ ਆਏ ਦਿਨ ਲਿਖ ਰਹੇ ਸਫ਼ਲਤਾ ਦੀ ਕਹਾਣੀ: ਮੁੱਖ ਮੰਤਰੀ

ਸਿੱਖਿਆ ਕ੍ਰਾਂਤੀ ਪਹਿਲ ਸਦਕਾ ਪੰਜਾਬ ਦੇ ਨੌਜਵਾਨ ਆਏ ਦਿਨ ਲਿਖ ਰਹੇ ਸਫ਼ਲਤਾ ਦੀ ਕਹਾਣੀ: ਮੁੱਖ ਮੰਤਰੀ

National, Politics, Punjab
ਚੰਡੀਗੜ੍ਹ, 5 ਜੂਨ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇਥੇ ਕਿਹਾ ਕਿ ਸਿੱਖਿਆ ਖੇਤਰ ਨੂੰ ਸੁਰਜੀਤ ਕਰਨ ਲਈ ਉਨ੍ਹਾਂ ਦੀ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਸਿੱਖਿਆ ਕ੍ਰਾਂਤੀ ਪਹਿਲਕਦਮੀ ਨੇ ਇੱਕ ਵਾਰ ਫਿਰ ਸੂਬੇ ਨੂੰ ਮੂਹਰਲੀ ਕਤਾਰ ਵਿੱਚ ਸਥਾਪਤ ਕਰ ਦਿੱਤਾ ਹੈ ਅਤੇ ਪੰਜਾਬ ਦੇ ਨੌਜਵਾਨ ਆਏ ਦਿਨ ਸਫ਼ਲਤਾ ਦਾ ਨਵਾਂ ਅਧਿਆਏ ਲਿਖ ਰਹੇ ਹਨ। ਸਰਕਾਰੀ ਸਕੂਲਾਂ ਦੇ ਜੇ.ਈ.ਈ. ਐਡਵਾਂਸਡ ਪ੍ਰੀਖਿਆ ਪਾਸ ਕਰਨ ਵਾਲੇ 44 ਵਿਦਿਆਰਥੀਆਂ ਦੇ ਸਨਮਾਨ ਮੌਕੇ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੇ ਵਿਦਿਆਰਥੀਆਂ ਵਿੱਚ ਸਫ਼ਲ ਹੋਣ ਲਈ ਇੱਕ ਅਦੁੱਤੀ ਜਜ਼ਬਾ ਹੈ। ਉਨ੍ਹਾਂ ਅੱਗੇ ਕਿਹਾ ਕਿ ਸਿੱਖਿਆ ਕ੍ਰਾਂਤੀ ਨੇ ਨੌਜਵਾਨਾਂ ਨੂੰ ਵੱਖ-ਵੱਖ ਖੇਤਰਾਂ ਵਿੱਚ ਮੱਲਾਂ ਮਾਰਨ ਲਈ ਲੋੜੀਂਦੀ ਸਹਾਇਤਾ ਪ੍ਰਦਾਨ ਕੀਤੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬੇ ਦੇ ਵਿਦਿਆਰਥੀ ਹੁਣ ਆਏ ਦਿਨ ਸਫ਼ਲਤਾ ਦੀਆਂ ਨਵੀਆਂ ਕਹਾਣੀਆਂ ਲਿਖਦਿਆਂ ਸੂਬੇ ਦਾ ਨਾਮ ਰੌਸ਼ਨ ਕਰ ਰਹੇ ਹਨ। ਮੁੱਖ ਮੰਤਰੀ ਨੇ ਜ਼ੋਰ ਦੇ ਕੇ ਕਿਹਾ ਕਿ ਸਿੱਖਿਆ ਕ੍ਰਾਂਤੀ ਦਾ ਮੁੱਖ ਉਦੇਸ਼ ਪੰਜਾਬ ਨੂੰ ਸਿੱਖਿਆ ਖੇਤਰ ਵਿੱਚ ਮੋਹਰੀ ਬਣਾਉਣਾ...
ਅੰਮ੍ਰਿਤਸਰ ਵਿੱਚ ਇੱਕ ਔਰਤ ਸਮੇਤ ਛੇ ਨਸ਼ਾ ਤਸਕਰ 4 ਕਿਲੋ ਹੈਰੋਇਨ ਨਾਲ ਕਾਬੂ

ਅੰਮ੍ਰਿਤਸਰ ਵਿੱਚ ਇੱਕ ਔਰਤ ਸਮੇਤ ਛੇ ਨਸ਼ਾ ਤਸਕਰ 4 ਕਿਲੋ ਹੈਰੋਇਨ ਨਾਲ ਕਾਬੂ

Crime, National, Politics, Punjab
ਚੰਡੀਗੜ੍ਹ/ਅੰਮ੍ਰਿਤਸਰ, 5 ਜੂਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਸ਼ੁਰੂ ਕੀਤੀ ਗਈ ਨਸ਼ਿਆਂ ਵਿਰੋਧੀ ਮੁਹਿੰਮ ਦੌਰਾਨ, ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਦੋ ਅੰਤਰਰਾਸ਼ਟਰੀ ਨਾਰਕੋ-ਤਸਕਰੀ ਕਾਰਟੈਲਾਂ ਦਾ ਪਰਦਾਫਾਸ਼ ਕੀਤਾ ਹੈ, ਜਿਸ ਵਿੱਚ ਇੱਕ ਔਰਤ ਸਮੇਤ ਛੇ ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ, ਜਿਨ੍ਹਾਂ ਕੋਲੋਂ 4 ਕਿਲੋ ਹੈਰੋਇਨ ਬਰਾਮਦ ਕੀਤੀ ਗਈ ਹੈ। ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਵੀਰਵਾਰ ਇੱਥੇ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਅੰਮ੍ਰਿਤਸਰ ਦੇ ਪਿੰਡ ਗੁਰੂ ਕੀ ਵਡਾਲੀ ਦੇ ਵਿਸ਼ਾਲ ਸਿੰਘ (23), ਅੰਮ੍ਰਿਤਸਰ ਦੇ ਪਿੰਡ ਜਠੌਲ ਦੇ ਦੀਦਾਰ ਸਿੰਘ ਉਰਫ਼ ਕਾਲੀ (50), ਤਰਨਤਾਰਨ ਦੇ ਪਿੰਡ ਬੁਰਜ ਸਰਾਏ ਅਮਾਨਤ ਖਾਨ ਦੇ ਸੈਵਨਬੀਰ ਸਿੰਘ (25), ਅੰਮ੍ਰਿਤਸਰ ਦੇ ਬਾਬਾ ਦੀਪ ਸਿੰਘ ਕਲੋਨੀ ਦੇ ਹਰਜੀਤ ਸਿੰਘ (38) ਉਰਫ਼ ਜੀਤਾ, ਅੰਮ੍ਰਿਤਸਰ ਦੇ ਮੁਹੱਲਾ ਚੇਤੂਆਂ ਦੇ ਜੱਜ ਸਿੰਘ (19) ਅਤੇ ਅੰਮ੍ਰਿਤਸਰ ਦੇ ਕਪਟਗੜ੍ਹ ਦੀ ਜਸਬੀਰ ਕੌਰ (60) ਵਜੋਂ ਹੋਈ ਹੈ। ਪੁਲਿਸ ਟੀਮਾਂ ਨੇ, ਹੈਰੋਇਨ ਬਰਾਮਦ ਕਰਨ ਤੋਂ ਇਲਾਵਾ ਉਕਤ ਮੁਲ...
‘ਯੁੱਧ ਨਸ਼ਿਆਂ ਵਿਰੁਧ’ ਦਾ 96ਵਾਂ ਦਿਨ: 1.6 ਕਿਲੋ ਹੈਰੋਇਨ, 10 ਲੱਖ ਰੁਪਏ ਦੀ ਡਰੱਗ ਮਨੀ ਸਮੇਤ 154 ਨਸ਼ਾ ਤਸਕਰ ਕਾਬੂ

‘ਯੁੱਧ ਨਸ਼ਿਆਂ ਵਿਰੁਧ’ ਦਾ 96ਵਾਂ ਦਿਨ: 1.6 ਕਿਲੋ ਹੈਰੋਇਨ, 10 ਲੱਖ ਰੁਪਏ ਦੀ ਡਰੱਗ ਮਨੀ ਸਮੇਤ 154 ਨਸ਼ਾ ਤਸਕਰ ਕਾਬੂ

National, Politics, Punjab
ਚੰਡੀਗੜ੍ਹ, 5 ਜੂਨ: ਸੂਬੇ ਵਿੱਚੋਂ ਨਸ਼ਿਆਂ  ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ’ਤੇ ਚਲਾਈ ਜਾ ਰਹੀ ਨਸ਼ਿਆਂ ਵਿਰੋਧੀ ਮੁਹਿੰਮ “ਯੁੱਧ ਨਸ਼ਿਆਂ ਵਿਰੁਧ” ਦੇ 96ਵੇਂ ਦਿਨ ਪੰਜਾਬ ਪੁਲਿਸ ਨੇ ਵੀਰਵਾਰ ਨੂੰ 154 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 1.6 ਕਿਲੋ ਹੈਰੋਇਨ ਅਤੇ 10.03 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ। ਇਸ ਨਾਲ, ਮਹਿਜ਼ 96 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 15,861 ਹੋ ਗਈ ਹੈ। ਇਹ ਕਾਰਵਾਈ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ ’ਤੇ ਰਾਜ ਦੇ ਸਾਰੇ 28 ਪੁਲਿਸ ਜ਼ਿਲਿਆਂ ਵਿੱਚ ਇੱਕੋ ਸਮੇਂ ਚਲਾਈ ਗਈ ਸੀ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਸੀਨੀਅਰ ਪੁਲਿਸ ਸੁਪਰਡੈਂਟ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਕਿਹਾ ਹੈ। ਪੰਜਾਬ ਸਰਕਾਰ ਨੇ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਵਿੱਚ 5 ਮੈਂਬਰੀ ਕੈਬਨਿਟ ਸਬ ਕਮੇਟੀ ਦਾ ਵੀ ਗਠਨ ਕੀਤ...
ਟੇਲਰ ਸ਼ਾੱਪ ਤੋਂ ਆਈਆਈਟੀ ਤੱਕ: ਸਿੱਖਿਆ ਕ੍ਰਾਂਤੀ ਨੇ ਬਦਲੀ ਪੰਜਾਬ ਦੇ ਆਮ ਘਰਾਂ ਦੇ ਬੱਚਿਆਂ ਦੀ ਤਕਦੀਰ

ਟੇਲਰ ਸ਼ਾੱਪ ਤੋਂ ਆਈਆਈਟੀ ਤੱਕ: ਸਿੱਖਿਆ ਕ੍ਰਾਂਤੀ ਨੇ ਬਦਲੀ ਪੰਜਾਬ ਦੇ ਆਮ ਘਰਾਂ ਦੇ ਬੱਚਿਆਂ ਦੀ ਤਕਦੀਰ

National, Politics, Punjab
ਚੰਡੀਗੜ੍ਹ, 5 ਜੂਨਛ ਪੰਜਾਬ ਦੇ ਸਰਕਾਰੀ ਸਕੂਲਾਂ ਦੇ 44 ਵਿਦਿਆਰਥੀਆਂ ਨੇ ਵੱਕਾਰੀ ਜੇਈਈ ਐਡਵਾਂਸਡ 2025 ਦੀ ਪ੍ਰੀਖਿਆ ਪਾਸ ਕਰਕੇ ਇੱਕ ਸ਼ਾਨਦਾਰ ਪ੍ਰਾਪਤੀ ਹਾਸਲ ਕੀਤੀ ਹੈ। ਇਹ ਸਫਲਤਾ ਦੀਆਂ ਕਹਾਣੀਆਂ 'ਆਪ' ਸਰਕਾਰ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਦੂਰਦਰਸ਼ੀ "ਸਿੱਖਿਆ ਕ੍ਰਾਂਤੀ" ਪਹਿਲਕਦਮੀ ਦੇ ਪਰਿਵਰਤਨਸ਼ੀਲ ਪ੍ਰਭਾਵ ਨੂੰ ਉਜਾਗਰ ਕਰਦੀਆਂ ਹਨ, ਜਿਸ ਨੇ ਰਾਜ ਭਰ ਦੇ ਗ਼ਰੀਬ ਵਿਦਿਆਰਥੀਆਂ ਲਈ ਮਿਆਰੀ ਸਿੱਖਿਆ ਅਤੇ ਕੋਚਿੰਗ ਪਹੁੰਚਯੋਗ ਬਣਾਈ ਹੈ। ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਨੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਸਰਕਾਰ ਦਾ ਮੁਫ਼ਤ ਕੋਚਿੰਗ ਅਤੇ ਵਿੱਦਿਅਕ ਸਹਾਇਤਾ ਰਾਹੀਂ ਆਮ ਪਰਿਵਾਰਾਂ ਦੀਆਂ ਇੱਛਾਵਾਂ ਨੂੰ ਪੂਰਾ ਕਰਨ ਦੀ ਉਨ੍ਹਾਂ ਦੀ ਅਟੁੱਟ ਵਚਨਬੱਧਤਾ ਲਈ ਤਹਿ ਦਿਲੋਂ ਧੰਨਵਾਦ ਕੀਤਾ। ਅੰਮ੍ਰਿਤਸਰ ਦੀ ਅਰਸ਼ਪ੍ਰੀਤ ਕੌਰ, ਜੋ ਕਿ ਆਰਥਿਕ ਤੌਰ 'ਤੇ ਕਮਜ਼ੋਰ ਪਿਛੋਕੜ ਤੋਂ ਹੈ, ਨੇ ਜੇਈਈ ਮੇਨਜ਼ ਅਤੇ ਐਡਵਾਂਸਡ ਦੋਵਾਂ ਵਿੱਚ ਆਪਣੀ ਸਫਲਤਾ ਦਾ ਸਿਹਰਾ ਸਰਕਾਰੀ ਸਕੂਲਾਂ ਵਿੱਚ ਦਿੱਤੀ ਜਾ ਰਹੀ ਮੁਫ਼ਤ ਕੋਚਿੰਗ ਨੂੰ ਦਿੱਤਾ। ਉਸਨੇ ਕਿਹਾ, "ਸਿੱਖਿਆ ਕ੍ਰਾਂਤੀ ਪਹਿਲਕਦਮੀ ਨੇ ਮੈਨੂ...
ਪੰਜਾਬ ਦੁਕਾਨਾਂ ਅਤੇ ਵਪਾਰਕ ਸਥਾਪਨਾ ਐਕਟ 1958 ‘ਚ ਹੋਈ ਸੋਧ ਨਾਲ ਛੋਟੇ ਕਾਰੋਬਾਰੀਆਂ ਨੂੰ ਮਿਲੇਗੀ ਵੱਡੀ ਰਾਹਤ : ਸੰਦੀਪ ਸੈਣੀ

ਪੰਜਾਬ ਦੁਕਾਨਾਂ ਅਤੇ ਵਪਾਰਕ ਸਥਾਪਨਾ ਐਕਟ 1958 ‘ਚ ਹੋਈ ਸੋਧ ਨਾਲ ਛੋਟੇ ਕਾਰੋਬਾਰੀਆਂ ਨੂੰ ਮਿਲੇਗੀ ਵੱਡੀ ਰਾਹਤ : ਸੰਦੀਪ ਸੈਣੀ

National, Politics, Punjab
ਹੁਸ਼ਿਆਰਪੁਰ, 5 ਜੂਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿਚ ਪੰਜਾਬ ਕੈਬਨਿਟ ਵੱਲੋਂ ਬੀਤੇ ਦਿਨਾਂ ਪੰਜਾਬ ਦੁਕਾਨ ਅਤੇ ਵਪਾਰਕ ਸਥਾਪਨਾ ਐਕਟ, 1958 ਵਿਚ ਕੀਤੀ ਗਈ ਇਤਿਹਾਸਕ ਸੋਧ ਲਈ ਬੈਕਫਿੰਕੋ ਦੇ ਚੇਅਰਮੈਨ ਸੰਦੀਪ ਸੈਣੀ ਨੇ ਮੁੱਖ ਮੰਤਰੀ ਦਾ ਧੰਨਵਾਦ ਪ੍ਰਗਟ ਕੀਤਾ। ਉਨ੍ਹਾਂ ਕਿਹਾ ਕਿ ਇਸ ਪ੍ਰਗਤੀਸ਼ੀਲ ਫ਼ੈਸਲੇ ਨਾਲ ਛੋਟੇ ਦੁਕਾਨਦਾਰਾਂ ਅਤੇ ਵਪਾਰੀਆਂ ਨੂੰ ਵੱਡੀ ਰਾਹਤ ਮਿਲੀ ਹੈ ਅਤੇ ਇਸ ਦਾ ਸਿੱਧਾ ਲਾਭ ਲੱਖਾਂ ਕਾਰੋਬਾਰੀਆਂ ਨੂੰ ਹੋਵੇਗਾ। ਸ੍ਰੀ ਸੈਣੀ ਨੇ ਕਿਹਾ ਕਿ ਇਸ ਸੋਧ ਤਹਿਤ, 20 ਕਰਮਚਾਰੀਆਂ ਤੱਕ ਵਾਲੇ ਅਦਾਰਿਆਂ ਨੂੰ ਐਕਟ ਦੇ ਉਪਬੰਧਾਂ ਤੋਂ ਛੋਟ ਦਿੱਤੀ ਗਈ ਹੈ। ਅਜਿਹੇ ਅਦਾਰਿਆਂ ਨੂੰ ਕਿਰਤ ਵਿਭਾਗ ਨੂੰ ਸਿਰਫ਼ ਮੁੱਢਲੀ ਜਾਣਕਾਰੀ ਹੀ ਪ੍ਰਦਾਨ ਕਰਨੀ ਪਵੇਗੀ, ਜਿਸ ਨਾਲ ਰਜਿਸਟ੍ਰੇਸ਼ਨ ਪ੍ਰਕਿਰਿਆ ਸਰਲ ਅਤੇ ਪਾਰਦਰਸ਼ੀ ਹੋ ਜਾਵੇਗੀ। ਇਸ ਦੇ ਨਾਲ ਹੀ, 20 ਤੋਂ ਵੱਧ ਕਰਮਚਾਰੀਆਂ ਵਾਲੇ ਅਦਾਰੇ ਹੁਣ ਅਰਜ਼ੀ ਦੇਣ ਦੇ 24 ਘੰਟਿਆਂ ਦੇ ਅੰਦਰ ਆਟੋਮੈਟਿਕ ਰਜਿਸਟ੍ਰੇਸ਼ਨ ਪ੍ਰਾਪਤ ਕਰਨ ਦੇ ਯੋਗ ਹੋਣਗੇ। ਉਨ੍ਹਾਂ ਕਿਹਾ ਕਿ ਕਾਮਿਆਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਓਵਰਟਾਈਮ ਦੀ ਸੀਮਾ ਪ੍...
ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਪਿੰਡ ਨਾਗਰਾ ਅਤੇ ਸੰਘਰੇੜੀ ਨੂੰ ਨਹਿਰੀ ਪਾਣੀ ਦੀ ਸਹੂਲਤ ਨਾਲ ਜੋੜਨ ਦੇ ਕੰਮ ਦੀ ਸ਼ੁਰੂਆਤ

ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਪਿੰਡ ਨਾਗਰਾ ਅਤੇ ਸੰਘਰੇੜੀ ਨੂੰ ਨਹਿਰੀ ਪਾਣੀ ਦੀ ਸਹੂਲਤ ਨਾਲ ਜੋੜਨ ਦੇ ਕੰਮ ਦੀ ਸ਼ੁਰੂਆਤ

National, Politics, Punjab
ਨਾਗਰਾ/ਸੰਘਰੇੜੀ/ਉੱਪਲੀ, 5 ਜੂਨ (000) - ਮੁੱਖ ਮੰਤਰੀ ਸ੍ਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਹਰੇਕ ਖੇਤ ਨੂੰ ਨਹਿਰੀ ਪਾਣੀ ਦੀ ਸਹੂਲਤ ਨਾਲ ਜੋੜਨ ਦੀ ਸ਼ੁਰੂ ਕੀਤੀ ਮੁਹਿੰਮ ਤਹਿਤ ਵਿਧਾਨ ਸਭਾ ਹਲਕਾ ਸੁਨਾਮ ਦੇ 332 ਹੈਕਟੇਅਰ ਤੋਂ ਵਧੇਰੇ ਰਕਬੇ ਨੂੰ ਲੰਮੇ ਸਮੇਂ ਬਾਅਦ ਨਹਿਰੀ ਪਾਣੀ ਮਿਲਣ ਜਾ ਰਿਹਾ ਹੈ। ਪਿੰਡ ਨਾਗਰਾ ਅਤੇ ਸੰਘਰੇੜੀ ਵਿੱਚ ਪਾਈਪ ਲਾਈਨਾਂ ਪਾਉਣ ਦਾ ਕੰਮ ਸ਼ੁਰੂ ਹੋ ਗਿਆ ਹੈ। ਇਸ ਮਹੱਤਵਪੂਰਨ ਪ੍ਰੋਜੈਕਟ ਤਹਿਤ ਪਾਈਪ ਪਾਉਣ ਦੇ ਕੰਮ ਦੀ ਪੰਜਾਬ ਦੇ ਕੈਬਨਿਟ ਮੰਤਰੀ ਸ਼੍ਰੀ ਅਮਨ ਅਰੋੜਾ ਨੇ ਅੱਜ ਸ਼ੁਰੂਆਤ ਕਰਵਾਈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸ਼੍ਰੀ ਅਮਨ ਅਰੋੜਾ ਨੇ ਦੱਸਿਆ ਕਿ ਇਸ ਪ੍ਰੋਜੈਕਟ ਨਾਲ ਇਲਾਕੇ ਦੇ ਕਈ ਕਿਸਾਨਾਂ ਦੇ 332 ਹੈਕਟੇਅਰ ਰਕਬੇ ਨੂੰ ਨਹਿਰੀ ਪਾਣੀ ਦੀ ਸਹੂਲਤ ਮਿਲਣ ਲੱਗ ਜਾਵੇਗੀ। ਕੁੱਲ 1.97 ਕਰੋੜ ਰੁਪਏ ਦੀ ਲਾਗਤ ਵਾਲੇ ਇਸ ਪ੍ਰੋਜੈਕਟ ਦੇ ਸ਼ੁਰੂ ਹੋਣ ਨਾਲ ਇਲਾਕੇ ਦੇ ਕਿਸਾਨਾਂ ਦੀ ਆਰਥਿਕਤਾ ਅਤੇ ਜ਼ਮੀਨ ਦੀ ਉਪਜਾਊ ਸ਼ਕਤੀ ਵਿੱਚ ਅਥਾਹ ਵਾਧਾ ਹੋਵੇਗਾ। ਪਾਈ ਜਾਣ ਵਾਲੀ ਲਗਭਗ ਸਾਢੇ 16 ਕਿਲੋਮੀਟਰ ਲੰਮੀ ਪਾਇਪ ਲਾਈਨ ਦੀ ਸਮਰੱਥਾ 2...
ਮਾਈ ਭਾਗੋ ਇੰਸਟੀਚਿਊਟ ਦੀਆਂ ਚਾਰ ਮਹਿਲਾ ਕੈਡਿਟਾਂ ਦੀ ਵੱਕਾਰੀ ਰੱਖਿਆ ਅਕੈਡਮੀਆਂ ਲਈ ਹੋਈ ਚੋਣ

ਮਾਈ ਭਾਗੋ ਇੰਸਟੀਚਿਊਟ ਦੀਆਂ ਚਾਰ ਮਹਿਲਾ ਕੈਡਿਟਾਂ ਦੀ ਵੱਕਾਰੀ ਰੱਖਿਆ ਅਕੈਡਮੀਆਂ ਲਈ ਹੋਈ ਚੋਣ

National, Politics, Punjab
ਚੰਡੀਗੜ੍ਹ, 5 ਜੂਨ: ਪੰਜਾਬ ਦੀਆਂ ਲੜਕੀਆਂ ਨੂੰ ਹੋਰ ਸਸ਼ਕਤ ਅਤੇ ਸਮਰੱਥ ਬਣਾਉਣ ਲਈ ਕੀਤੇ ਜਾ ਰਹੇ ਯਤਨਾਂ ਤਹਿਤ ਮਾਈ ਭਾਗੋ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਫਾਰ ਗਰਲਜ਼, ਐਸ.ਏ.ਐਸ. ਨਗਰ (ਮੋਹਾਲੀ) ਦੀਆਂ ਚਾਰ ਕੈਡਿਟਾਂ ਰੱਖਿਆ ਸੇਵਾਵਾਂ ਸਬੰਧੀ ਵੱਕਾਰੀ ਪ੍ਰੀ-ਕਮਿਸ਼ਨ ਸਿਖਲਾਈ ਅਕੈਡਮੀਆਂ ਲਈ ਚੁਣੀਆਂ ਗਈਆਂ ਹਨ। ਚੁਣੀਆਂ ਗਈਆਂ ਇਹ ਕੈਡਿਟਾਂ ਨੈਸ਼ਨਲ ਡਿਫੈਂਸ ਅਕੈਡਮੀ (ਐਨਡੀਏ), ਏਅਰ ਫੋਰਸ ਅਕੈਡਮੀ, ਇੰਡੀਅਨ ਨੇਵਲ ਅਕੈਡਮੀ ਅਤੇ ਆਫਿਸਰਜ਼ ਟ੍ਰੇਨਿੰਗ ਅਕੈਡਮੀ ਵਿੱਚ ਜੁਆਇਨ ਕਰਨਗੀਆਂ। ਇਸ ਬਾਰੇ ਜਾਣਕਾਰੀ ਸਾਂਝੀ ਕਰਦਿਆਂ ਪੰਜਾਬ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਸ੍ਰੀ ਅਮਨ ਅਰੋੜਾ ਨੇ ਦੱਸਿਆ ਕਿ ਨੈਨਸੀ, ਜੋ ਨੈਸ਼ਨਲ ਡਿਫੈਂਸ ਅਕੈਡਮੀ ਵਿੱਚ ਜੁਆਇਨ ਕਰਨ ਜਾ ਰਹੀ ਹੈ, ਪੰਜਾਬ ਦੇ ਇੱਕ ਜਵਾਹਰ ਨਵੋਦਿਆ ਵਿਦਿਆਲਿਆ ਦੀ ਪ੍ਰਿੰਸੀਪਲ ਸ੍ਰੀਮਤੀ ਸਵਰਨਜੀਤ ਕੌਰ ਨਿੱਝਰ ਦੀ ਧੀ ਹੈ। ਨਿਸ਼ਾ, ਜੋ ਇੰਡੀਅਨ ਨੇਵਲ ਅਕੈਡਮੀ ਵਿੱਚ ਜੁਆਇਨ ਕਰਨ ਜਾ ਰਹੀ ਹੈ, ਪੰਜਾਬੀ ਯੂਨੀਵਰਸਿਟੀ, ਪਟਿਆਲਾ ਦੇ ਸੀਨੀਅਰ ਸਹਾਇਕ ਸ੍ਰੀ ਦਿਨੇਸ਼ ਚੰਦਰ ਦੀ ਧੀ ਹੈ। ਚੇਨੱਈ ਵਿੱਚ ਆਫਿਸਰਜ਼ ਟ੍ਰੇਨਿੰਗ...
ਸਥਾਨਕ ਸਰਕਾਰ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਵਾਤਾਵਰਣ ਦੀ ਸੁਰੱਖਿਆ ਲਈ ਪਲਾਸਟਿਕ ਦੀ ਵਰਤੋਂ ਛੱਡਣ ਦੀ ਅਪੀਲ

ਸਥਾਨਕ ਸਰਕਾਰ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਵਾਤਾਵਰਣ ਦੀ ਸੁਰੱਖਿਆ ਲਈ ਪਲਾਸਟਿਕ ਦੀ ਵਰਤੋਂ ਛੱਡਣ ਦੀ ਅਪੀਲ

National, Politics, Punjab
ਡੀਗੜ੍ਹ / ਐਸ.ਏ.ਐਸ. ਨਗਰ, 5 ਜੂਨ: ਪੰਜਾਬ ਦੇ ਸਥਾਨਕ ਸਰਕਾਰਾਂ ਅਤੇ ਸੰਸਦੀ ਮਾਮਲਿਆਂ ਦੇ ਮੰਤਰੀ ਡਾ. ਰਵਜੋਤ ਸਿੰਘ ਨੇ ਲੋਕਾਂ ਨੂੰ ਵਾਤਾਵਰਣ ਦੀ ਸੁਰੱਖਿਆ ਲਈ ਪਲਾਸਟਿਕ ਦੀ ਵਰਤੋਂ ਛੱਡਣ ਅਤੇ ਇਸ ਸਾਲ ਦੇ ਥੀਮ 'ਬੀਟ ਪਲਾਸਟਿਕ ਪ੍ਰਦੂਸ਼ਣ' ਦੀ ਪਾਲਣਾ ਕਰਨ ਦਾ ਸੱਦਾ ਦਿੱਤਾ। ਵਿਗਿਆਨ, ਤਕਨਾਲੋਜੀ ਅਤੇ ਵਾਤਾਵਰਣ ਵਿਭਾਗ, ਪੰਜਾਬ ਵੱਲੋਂ ਅੱਜ ਇੰਡੀਅਨ ਸਕੂਲ ਆਫ਼ ਬਿਜ਼ਨਸ, ਮੋਹਾਲੀ ਵਿਖੇ ਆਯੋਜਿਤ ਵਿਸ਼ਵ ਵਾਤਾਵਰਣ ਦਿਵਸ ਦੇ ਮੌਕੇ 'ਤੇ ਰਾਜ ਪੱਧਰੀ ਸਮਾਗਮ ਦੀ ਪ੍ਰਧਾਨਗੀ ਕਰਦਿਆਂ, ਡਾ. ਰਵਜੋਤ ਸਿੰਘ ਨੇ ਰਾਜ ਦੇ ਲੋਕਾਂ ਨੂੰ ਦਰਪੇਸ਼ ਮੌਜੂਦਾ ਵਾਤਾਵਰਣ ਚੁਣੌਤੀਆਂ 'ਤੇ ਚਿੰਤਾ ਪ੍ਰਗਟ ਕੀਤੀ ਅਤੇ ਭਗਵੰਤ ਸਿੰਘ ਸਰਕਾਰ ਵੱਲੋਂ ਪੰਜਾਬ ਨੂੰ ਸਾਫ਼ ਅਤੇ ਸਵੱਛ ਵਾਤਾਵਰਣ ਵਾਲੇ ਸਭ ਤੋਂ ਸਿਹਤਮੰਦ ਰਾਜਾਂ ਵਿੱਚੋਂ ਇੱਕ ਬਣਾਉਣ ਲਈ ਸਮਾਂਬੱਧ ਢੰਗ ਨਾਲ ਇਸ ਨੂੰ ਹੱਲ ਕਰਨ ਲਈ ਕੀਤੇ ਜਾ ਰਹੇ ਸੰਪੂਰਨ ਉਪਚਾਰਕ ਕਾਰਜਾਂ 'ਤੇ ਚਾਨਣਾ ਪਾਇਆ। ਉਨ੍ਹਾਂ ਅੱਗੇ ਦੱਸਿਆ ਕਿ ਸੂਬਾ ਸਰਕਾਰ ਨੇ ਵਾਤਾਵਰਣ ਤੇ ਹਾਨੀਕਾਰਕ ਪ੍ਰਭਾਵਾਂ ਕਾਰਨ ਪਹਿਲਾਂ ਹੀ ਸੂਬੇ ਵਿੱਚ ਸਿੰਗਲ-ਯੂਜ਼ ਪਲਾਸਟਿਕ 'ਤੇ ਪਾਬੰਦੀ ਲਗਾ ਦਿੱਤੀ ਹੈ ਪ...
ਪਾਕਿ-ਸਮਰਥਿਤ ਹਥਿਆਰ ਤਸਕਰੀ ਮਾਡਿਊਲ ਦਾ ਪਰਦਾਫਾਸ਼; ਛੇ ਆਧੁਨਿਕ ਪਿਸਤੌਲਾਂ ਸਮੇਤ ਦੋ ਗ੍ਰਿਫ਼ਤਾਰ

ਪਾਕਿ-ਸਮਰਥਿਤ ਹਥਿਆਰ ਤਸਕਰੀ ਮਾਡਿਊਲ ਦਾ ਪਰਦਾਫਾਸ਼; ਛੇ ਆਧੁਨਿਕ ਪਿਸਤੌਲਾਂ ਸਮੇਤ ਦੋ ਗ੍ਰਿਫ਼ਤਾਰ

National, Politics, Punjab
ਚੰਡੀਗੜ੍ਹ/ਤਰਨਤਾਰਨ, 5 ਜੂਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ’ਤੇ ਨਸ਼ਿਆਂ ਅਤੇ ਅਪਰਾਧ ਵਿਰੁੱਧ ਚੱਲ ਰਹੀ ਜੰਗ ਦੌਰਾਨ ਵੱਡੀ ਸਫਲਤਾ ਤਹਿਤ ਤਰਨਤਾਰਨ ਪੁਲਿਸ ਨੇ ਪਾਕਿਸਤਾਨ ਦੀ ਹਮਾਇਤ ਨਾਲ ਚਲਾਏ ਜਾ ਰਹੇ ਹਥਿਆਰ ਤਸਕਰੀ ਮਾਡਿਊਲ ਨੂੰ ਬੇਅਸਰ ਕੀਤਾ ਅਤੇ ਇਸਦੇ ਦੋ ਕਾਰਕੁੰਨਾਂ ਨੂੰ ਛੇ ਅਤਿ-ਆਧੁਨਿਕ ਪਿਸਤੌਲ –ਜਿਨ੍ਹਾਂ ਵਿੱਚ ਚਾਰ 9 ਐਮਐਮ ਗਲੌਕ 26 ਅਤੇ ਦੋ .30 ਬੋਰ ਪੀਐਕਸ5 – ਸਮੇਤ ਜ਼ਿੰਦਾ ਕਾਰਤੂਸਾਂ ਨਾਲ  ਗ੍ਰਿਫਤਾਰ ਕੀਤਾ ਹੈ। ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਵੀਰਵਾਰ ਨੂੰ ਇੱਥੇ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਸੂਰਜਪਾਲ ਸਿੰਘ ਅਤੇ ਅਰਸ਼ਦੀਪ ਸਿੰਘ ਵਜੋਂ ਹੋਈ ਹੈ, ਦੋਵੇਂ ਤਰਨਤਾਰਨ ਦੇ ਪਿੰਡ ਲਖਨਾ ਦੇ ਰਹਿਣ ਵਾਲੇ ਹਨ। ਪੁਲਿਸ ਟੀਮਾਂ ਨੇ ਹਥਿਆਰ ਅਤੇ ਗੋਲੀ-ਸਿੱਕੇ ਬਰਾਮਦ ਕਰਨ ਤੋਂ ਇਲਾਵਾ ਉਨ੍ਹਾਂ ਦਾ ਹੀਰੋ ਸਪਲੈਂਡਰ ਮੋਟਰਸਾਈਕਲ ਵੀ ਜ਼ਬਤ ਕੀਤਾ ਹੈ, ਜਿਸਦੀ ਵਰਤੋਂ ਉਹ ਹਥਿਆਰਾਂ ਦੀ ਖੇਪ ਦੀ ਡਿਲਿਵਰੀ ਲਈ ਕਰਦੇ ਸਨ। ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਮੁਲਜ਼ਮ ਸੂਰਜਪਾਲ ਸਿੰਘ , ਪਾਕਿਸਤਾਨ-ਅਧਾਰਤ ਹੈਂਡਲਰਾਂ ...
ਲੁਧਿਆਣਾ ਪੱਛਮੀ ਜ਼ਿਮਨੀ ਚੋਣ : 14 ਉਮੀਦਵਾਰ ਲੜਨਗੇ ਚੋਣ – ਸਿਬਿਨ ਸੀ

ਲੁਧਿਆਣਾ ਪੱਛਮੀ ਜ਼ਿਮਨੀ ਚੋਣ : 14 ਉਮੀਦਵਾਰ ਲੜਨਗੇ ਚੋਣ – ਸਿਬਿਨ ਸੀ

National, Politics, Punjab
ਚੰਡੀਗੜ੍ਹ, 5 ਜੂਨ: ਪੰਜਾਬ ਵਿਧਾਨ ਸਭਾ ਦੀ 64-ਲੁਧਿਆਣਾ ਪੱਛਮੀ ਸੀਟ ਦੀ ਜ਼ਿਮਨੀ ਚੋਣ ਲਈ ਕੁੱਲ 14 ਉਮੀਦਵਾਰ ਚੋਣ ਲੜਨਗੇ। ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਕਿ ਅੱਜ ਨਾਮਜ਼ਦਗੀ ਪੱਤਰ ਵਾਪਸ ਲੈਣ ਵਾਲੇ ਦਿਨ ਇੱਕ ਆਜ਼ਾਦ ਉਮੀਦਵਾਰ ਕਮਲ ਪਵਾਰ ਵੱਲੋਂ ਨਾਮਜ਼ਦਗੀ ਵਾਪਸ ਲਈ ਗਈ ਹੈ। ਉਨ੍ਹਾਂ ਦੱਸਿਆ ਕਿ ਨਾਮਜ਼ਦਗੀ ਪੱਤਰਾਂ ਦੀ ਪੜਤਾਲ ਤੋਂ ਬਾਅਦ ਕੁੱਲ 15  ਨਾਮਜ਼ਦਗੀਆਂ ਸਹੀ ਪਾਈਆਂ ਗਈਆਂ ਸਨ ਅਤੇ ਹੁਣ ਇੱਕ ਉਮੀਦਵਾਰ ਵੱਲੋਂ ਨਾਮਜ਼ਦਗੀ ਪੱਤਰ ਵਾਪਸ ਲੈਣ ਤੋਂ ਬਾਅਦ ਕੁੱਲ 14 ਉਮੀਦਵਾਰਾਂ ਚੋਣ ਮੈਦਾਨ ਵਿਚ ਰਹਿ ਗਏ ਹਨ। ਜ਼ਿਕਰਯੋਗ ਹੈ ਕਿ 19 ਜੂਨ ਨੂੰ ਸਵੇਰੇ 7 ਵਜੇ ਤੋਂ ਸ਼ਾਮ 6 ਵਜੇ ਤੱਕ ਵੋਟਿੰਗ ਹੋਵੇਗੀ ਅਤੇ ਅਤੇ 23 ਜੂਨ ਨੂੰ ਵੋਟਾਂ ਦੀ ਗਿਣਤੀ ਤੋਂ ਬਾਅਦ ਨਤੀਜਾ ਐਲਾਨਿਆ ਜਾਵੇਗਾ।...