ਵਿਕਾਸਿਤ ਕ੍ਰਿਸ਼ੀ ਸੰਕਲਪ ਅਭਿਆਨ ਦੇ ਸੱਤਵੇਂ ਦਿਨ ਫਾਜ਼ਿਲਕਾ ਜ਼ਿਲ੍ਹੇ ਦੇ ਕਿਸਾਨਾਂ ਲਈ ਜਾਗਰੂਕਤਾ ਪ੍ਰੋਗਰਾਮ ਦਾ ਆਯੋਜਨ
ਅਬੋਹਰ 4 ਜੂਨ, 2025
ਵਿਕਾਸਿਤ ਭਾਰਤ ਸੰਕਲਪ ਯਾਤਰਾ ਤਹਿਤ ਚੱਲ ਰਹੇ ਵਿਕਾਸਿਤ ਕ੍ਰਿਸ਼ੀ ਸੰਕਲਪ ਅਭਿਆਨ ਦੇ ਸੱਤਵੇਂ ਦਿਨ, ਫਾਜ਼ਿਲਕਾ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਜਿਵੇਂ ਕਿ ਸੈਯਦ ਵਾਲਾ, ਨਿਹਾਲ ਖੇੜਾ, ਧਰਮਪੁਰਾ, ਚੂੜੀ ਵਾਲਾ ਧੰਨਾ, ਪੰਜਾਵਾ, ਦੌਲਤਪੁਰਾ ਆਦਿ ਵਿੱਚ ਕਿਸਾਨਾਂ ਲਈ ਜਾਗਰੂਕਤਾ ਪ੍ਰੋਗਰਾਮ ਕ੍ਰਿਸ਼ੀ ਵਿਗਿਆਨ ਕੇਂਦਰ (ਕੇਵੀਕੇ) ਫਾਜ਼ਿਲਕਾ, ਆਈਸੀਏਆਰ-ਸੀਆਈਪੀਐਚਈਟੀ, ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਰਾਜ ਖੇਤੀਬਾੜੀ ਵਿਭਾਗ ਅਤੇ ਇਫਕੋ ਦੇ ਅਧਿਕਾਰੀਆਂ ਦੇ ਸਾਂਝੇ ਸਹਿਯੋਗ ਨਾਲ ਆਯੋਜਿਤ ਕੀਤੇ ਗਏ।
ਕਿਸਾਨਾਂ ਨੇ ਇਨ੍ਹਾਂ ਪ੍ਰੋਗਰਾਮਾਂ ਵਿੱਚ ਉਤਸ਼ਾਹ ਨਾਲ ਹਿੱਸਾ ਲਿਆ ਅਤੇ ਵਿਗਿਆਨੀਆਂ ਅਤੇ ਮਾਹਿਰਾਂ ਨਾਲ ਸਿੱਧੇ ਤੌਰ 'ਤੇ ਗੱਲਬਾਤ ਕਰਕੇ ਖੇਤੀ ਨਾਲ ਸਬੰਧਤ ਆਪਣੀਆਂ ਸਮੱਸਿਆਵਾਂ ਸਾਂਝੀਆਂ ਕੀਤੀਆਂ। ਵਿਗਿਆਨੀਆਂ ਨੇ ਕਿਸਾਨਾਂ ਨੂੰ ਸਮੱਸਿਆਵਾਂ ਦੇ ਹੱਲ ਲਈ ਆਧੁਨਿਕ ਖੇਤੀਬਾੜੀ ਤਕਨੀਕਾਂ, ਵਿਗਿਆਨਕ ਸਲਾਹ ਅਤੇ ਯੋਜਨਾਵਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਪ੍ਰਦਾਨ ਕੀਤੀ।
ਇਸ ਜਾਗਰੂਕਤਾ ਮੁਹਿੰਮ ਦਾ ਮੁੱਖ ਉਦੇਸ਼ ਸਾਉਣੀ ਦੀਆਂ ਫਸਲਾਂ ਦੀ ਉੱਨਤ ਉਤਪਾਦਨ ਤਕਨਾਲੋਜੀ, ਫਲਾਂ ਅਤੇ ਸਬਜ਼ੀ...








