ਆਪ੍ਰੇਸ਼ਨ ਸਿੰਦੂਰ ਦੌਰਾਨ ਪਾਕਿਸਤਾਨ-ਆਈਐਸਆਈ ਨੂੰ ਸੰਵੇਦਨਸ਼ੀਲ ਜਾਣਕਾਰੀ ਲੀਕ ਕਰਨ ਦੇ ਦੋਸ਼ ਹੇਠ ਤਰਨ ਤਾਰਨ ਨਿਵਾਸੀ ਨੂੰ ਕੀਤਾ ਗ੍ਰਿਫ਼ਤਾਰ
ਚੰਡੀਗੜ੍ਹ/ਤਰਨਤਾਰਨ, 3 ਜੂਨ:
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੋਚ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਜਾਸੂਸੀ ਵਿਰੋਧੀ ਕਾਰਵਾਈ ਕਰਦਿਆਂ, ਕਾਊਂਟਰ ਇੰਟੈਲੀਜੈਂਸ ਪੰਜਾਬ ਨੇ ਤਰਨਤਾਰਨ ਪੁਲਿਸ ਨਾਲ ਸਾਂਝੇ ਆਪ੍ਰੇਸ਼ਨ ਦੌਰਾਨ ਪਾਕਿਸਤਾਨ ਦੀ ਆਈਐਸਆਈ ਨਾਲ ਸਬੰਧਤ ਵਿਅਕਤੀ ਜੋ ਆਪ੍ਰੇਸ਼ਨ ਸਿੰਦੂਰ ਦੌਰਾਨ ਫੌਜ ਦੀਆਂ ਗਤੀਵਿਧੀਆਂ ਸਬੰਧੀ ਸੰਵੇਦਨਸ਼ੀਲ ਜਾਣਕਾਰੀ ਸਾਂਝੀ ਕਰ ਰਿਹਾ ਸੀ, ਨੂੰ ਗ੍ਰਿਫ਼ਤਾਰ ਕੀਤਾ ਹੈ। ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।
ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਦੀ ਪਛਾਣ ਗਗਨਦੀਪ ਸਿੰਘ ਉਰਫ਼ ਗਗਨ ਵਾਸੀ ਮੁਹੱਲਾ ਰੋਡੂਪੁਰ, ਤਰਨਤਾਰਨ ਵਜੋਂ ਹੋਈ ਹੈ।
ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਮੁਲਜ਼ਮ ਗਗਨਦੀਪ ਸਿੰਘ ਪਿਛਲੇ ਪੰਜ ਸਾਲਾਂ ਤੋਂ ਪਾਕਿਸਤਾਨ ਅਧਾਰਿਤ ਖਾਲਿਸਤਾਨੀ ਸਮਰਥਕ ਗੋਪਾਲ ਸਿੰਘ ਚਾਵਲਾ ਜਿਸ ਨੇ ਉਸ ਨੂੰ ਪਾਕਿਸਤਾਨੀ ਇੰਟੈਲੀਜੈਂਸ ਆਪਰੇਟਿਵਜ਼ (ਪੀਆਈਓਜ਼) ਨਾਲ ਮਿਲਾਇਆ ਸੀ, ਦੇ ਸਿੱਧੇ ਸੰਪਰਕ ਵਿੱਚ ਸੀ। ਉਨ੍ਹਾਂ ਦੱਸਿਆ ਕਿ ਜਾਂਚ ਤੋਂ ਇ...








