ਸਫ਼ਲਤਾ ਦੀ ਉਡਾਰੀ: ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ ਮੋਹਾਲੀ ਵਾਸੀ ਦੋ ਕੈਡਿਟ ਭਾਰਤੀ ਜਲ ਸੈਨਾ ਵਿੱਚ ਕਮਿਸ਼ਨਡ ਅਫ਼ਸਰ ਬਣੇ
ਚੰਡੀਗੜ੍ਹ, 31 ਮਈ:
ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਦੇ ਸਿਰ ਸਫ਼ਲਤਾ ਦਾ ਸਿਹਰਾ ਸਜਾਉਂਦਿਆਂ ਇਸ ਸੰਸਥਾ ਦੇ ਦੋ ਕੈਡਿਟਾਂ ਨੇ ਅੱਜ ਏਝੀਮਾਲਾ (ਕੇਰਲਾ) ਵਿੱਚ ਵੱਕਾਰੀ ਇੰਡੀਅਨ ਨੇਵਲ ਅਕੈਡਮੀ (ਆਈ.ਐਨ.ਏ.) ਤੋਂ ਪਾਸ ਆਊਟ ਹੋਣ ਨਾਲ ਭਾਰਤੀ ਜਲ ਸੈਨਾ ਦੇ ਕਮਿਸ਼ਨਡ ਅਫ਼ਸਰ ਬਣ ਗਏ ਹਨ। ਅਕੈਡਮੀ ਵਿੱਚ ਪਾਸਿੰਗ ਆਊਟ ਪਰੇਡ ਦਾ ਨਿਰੀਖਣ ਵਾਈਸ ਐਡਮਿਰਲ ਵੀ. ਸ਼੍ਰੀਨਿਵਾਸ, ਏ.ਵੀ.ਐਸ.ਐਮ., ਐਨ.ਐਮ., ਫਲੈਗ ਅਫ਼ਸਰ ਕਮਾਂਡਿੰਗ ਇਨ ਚੀਫ਼ ਆਫ਼ ਸਾਊਥਰਨ ਨੇਵਲ ਕਮਾਂਡ ਦੁਆਰਾ ਕੀਤਾ ਗਿਆ।
ਅੱਜ ਇੱਥੇ ਇਹ ਜਾਣਕਾਰੀ ਸਾਂਝੀ ਕਰਦਿਆਂ ਪੰਜਾਬ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਸ੍ਰੀ ਅਮਨ ਅਰੋੜਾ ਨੇ ਦੱਸਿਆ ਕਿ ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਦੇ ਕੈਡਿਟ ਰਹੇ ਮਹਿੰਦਰ ਸਿੰਘ ਸੇਖੋਂ ਅਤੇ ਵਿਨੈ ਕੌਸ਼ਿਕ, ਜਿਨ੍ਹਾਂ ਨੇ ਭਾਰਤੀ ਜਲ ਸੈਨਾ ਵਿੱਚ ਕਮਿਸ਼ਨ ਪ੍ਰਾਪਤ ਕੀਤਾ ਹੈ, ਦੋਵੇਂ ਐਸਏਐਸ ਨਗਰ (ਮੋਹਾਲੀ) ਨਾਲ ਸਬੰਧਤ ਹਨ। ਇਸ ਇੰਸਟੀਚਿਊਟ ਵਿਖੇ ਦੋ ਸਾਲਾਂ ਦੀ ਸਿਖਲਾਈ ਤੋਂ ਬਾਅਦ ਐਨਡੀਏ ਵਿਖੇ ਤਿੰਨ ਸਾਲਾਂ ਦੀ ਸਿਖਲਾਈ ਉਪਰੰਤ...







