ਹਵਾਈ ਸਫ਼ਰ ਰਾਹੀਂ ਵਿੱਦਿਅਕ ਟੂਰ ਲਾਉਣਗੇ ਸਰਕਾਰੀ ਸਕੂਲਾਂ ਦੇ ਹੋਣਹਾਰ ਵਿਦਿਆਰਥੀ: ਮੁੱਖ ਮੰਤਰੀ ਨੇ ਕੀਤਾ ਐਲਾਨ
ਚੰਡੀਗੜ੍ਹ, 27 ਮਈ:
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮੰਗਲਵਾਰ ਨੂੰ ਵੱਖ-ਵੱਖ ਜ਼ਿਲ੍ਹਿਆਂ ਦੇ ਵਧੀਆ ਪ੍ਰਦਰਸ਼ਨ ਕਰਨ ਵਾਲੇ ਵਿਦਿਆਰਥੀਆਂ ਨੂੰ ਵਿੱਦਿਅਕ ਟੂਰ ਲਈ ਹਵਾਈ ਸਫ਼ਰ ਰਾਹੀਂ ਦੇਸ਼ ਦੀਆਂ ਪ੍ਰਮੁੱਖ ਵਿੱਦਿਅਕ ਸੰਸਥਾਵਾਂ ਵਿੱਚ ਭੇਜਣ ਦਾ ਐਲਾਨ ਕੀਤਾ ਤਾਂ ਜੋ ਵਿਦਿਆਰਥੀਆਂ ਦੇ ਗਿਆਨ ਦੇ ਘੇਰੇ ਨੂੰ ਵਿਸ਼ਾਲ ਕੀਤਾ ਜਾ ਸਕੇ।
ਵਿਲੱਖਣ ਪ੍ਰਾਪਤੀ ਲਈ ਵਿਦਿਆਰਥੀਆਂ ਦੀ ਪਿੱਠ ਥਾਪੜਦਿਆਂ ਮੁੱਖ ਮੰਤਰੀ ਨੇ ਲੁਧਿਆਣਾ ਨੂੰ ਛੱਡ ਕੇ ਸਾਰੇ ਜ਼ਿਲ੍ਹਿਆਂ ਦੇ ਦਸਵੀਂ ਤੇ ਬਾਰ੍ਹਵੀਂ ਦੇ ਮੈਰਿਟ ਵਿੱਚ ਆਏ ਵਿਦਿਆਰਥੀਆਂ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਇਹ ਸਾਰਿਆਂ ਲਈ ਮਾਣ ਅਤੇ ਤਸੱਲੀ ਦਾ ਪਲ ਹੈ। ਉਨ੍ਹਾਂ ਕਿਹਾ ਕਿ ਜਿੱਥੇ ਵਿਦਿਆਰਥੀਆਂ ਨੇ ਇਸ ਸਫ਼ਲਤਾ ਲਈ ਅੱਧੀ-ਅੱਧੀ ਰਾਤ ਤੱਕ ਮਿਹਨਤ ਕੀਤੀ ਹੈ, ਉੱਥੇ ਇਨ੍ਹਾਂ ਵਿਦਿਆਰਥੀਆਂ ਦਾ ਮਾਰਗ-ਦਰਸ਼ਨ ਕਰਨ ਵਾਲੇ ਮਾਪਿਆਂ ਅਤੇ ਅਧਿਆਪਕਾਂ ਦਾ ਯੋਗਦਾਨ ਵੀ ਘੱਟ ਨਹੀਂ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਨੇ ਇਨ੍ਹਾਂ ਵਿਦਿਆਰਥੀਆਂ ਦੀਆਂ ਪ੍ਰਾਪਤੀਆਂ ਨੂੰ ਮਾਨਤਾ ਦੇਣ ਲਈ ਇਸ ਤਰ੍ਹਾਂ ਦੇ ਸਮਾਗਮ ਦਾ ਪ੍ਰਬੰਧ ਕੀਤਾ ਹੈ।
ਸਾਰੇ ਵਿਦਿਆਰਥੀਆਂ, ...








