ਕਮਿਸ਼ਨਰੇਟ ਪੁਲਿਸ ਜਲੰਧਰ ਵੱਲੋਂ ਵੱਡੇ ਡਰੱਗ ਰੈਕੇਟ ਦਾ ਪਰਦਾਫਾਸ਼: ਦੋ ਮੁਲਜ਼ਮ ਗ੍ਰਿਫ਼ਤਾਰ
ਜਲੰਧਰ, 25 ਮਈ : ਪੰਜਾਬ ਸਰਕਾਰ ਦੀ ਨਸ਼ਾ ਵਿਰੋਧੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਇੱਕ ਮਹੱਤਵਪੂਰਣ ਸਫ਼ਲਤਾ ਪ੍ਰਾਪਤ ਕਰਦਿਆਂ, ਕਮਿਸ਼ਨਰੇਟ ਪੁਲਿਸ ਜਲੰਧਰ ਨੇ ਪੁਲਿਸ ਕਮਿਸ਼ਨਰ ਧਨਪ੍ਰੀਤ ਕੌਰ ਦੀ ਅਗਵਾਈ ਹੇਠ, ਇੱਕ ਵੱਡੇ ਡਰੱਗ ਤਸਕਰੀ ਨੈੱਟਵਰਕ ਦਾ ਪਰਦਾਫਾਸ਼ ਕੀਤਾ ਹੈ। ਦੋ ਮੁਲਜ਼ਮਾਂ ਨੂੰ 13 ਕਿਲੋਗ੍ਰਾਮ ਹੈਰੋਇਨ, 2 ਗੈਰ-ਕਾਨੂੰਨੀ .32 ਬੋਰ ਹਥਿਆਰ, 6 ਜ਼ਿੰਦਾ ਕਾਰਤੂਸ, 3 ਮੈਗਜ਼ੀਨ, 3 ਲਗਜ਼ਰੀ ਕਾਰਾਂ ਅਤੇ 22,000 ਰੁਪਏ ਡਰੱਗ ਮਨੀ ਦੀ ਕੁੱਲ ਬਰਾਮਦਗੀ ਦੇ ਨਾਲ ਗ੍ਰਿਫ਼ਤਾਰ ਕੀਤਾ ਗਿਆ ਹੈ।
ਪੁਲਿਸ ਕਮਿਸ਼ਨਰ ਜਲੰਧਰ ਨੇ ਕਾਰਵਾਈ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ 21.05.2025 ਨੂੰ ਇੱਕ ਪ੍ਰੈਸ ਬ੍ਰੀਫਿੰਗ ਦੌਰਾਨ, ਉਨ੍ਹਾਂ ਨੇ ਦੱਸਿਆ ਸੀ ਕਿ ਸੀ.ਆਈ.ਏ. ਦੀ ਇੱਕ ਟੀਮ ਨੇ 20 ਮਈ 2025 ਨੂੰ ਪੁਲ ਫੋਕਲ ਪੁਆਇੰਟ, ਜਲੰਧਰ ਦੇ ਨੇੜਿਓਂ ਇੱਕ ਮੁਲਜ਼ਮ ਨੂੰ ਗ੍ਰਿਫ਼ਤਾਰ ਕੀਤਾ ਸੀ, ਜਿਸਦੀ ਪਛਾਣ ਸ਼ਿਵਮ ਸੋਢੀ ਉਰਫ਼ ਸ਼ਿਵਾ ਪੁੱਤਰ ਵਰਿੰਦਰ ਸੋਢੀ, ਵਾਸੀ ਨੇੜੇ ਲੰਮਾ ਪਿੰਡ ਚੌਕ ਸਿਮਰਨ ਐਨਕਲੇਵ ਵਜੋਂ ਹੋਈ ਸੀ। ਮੁਲਜ਼ਮ ਤੋਂ 5 ਕਿਲੋ ਹੈਰੋਇਨ ਅਤੇ 22,000 ਰੁਪਏ ਨਕਦ ਬਰਾਮਦ ਕੀਤੇ ਗਏ ਸਨ। ...








