ਨਸ਼ਿਆਂ ਖਿਲਾਫ਼ ਪੰਜਾਬ ਸਰਕਾਰ ਦੀ ਮੁਹਿੰਮ ਨੂੰ ਮਿਲ ਰਿਹੈ ਲੋਕਾਂ ਦਾ ਸਮਰਥਨ
ਹੁਸ਼ਿਆਰਪੁਰ, 24 ਮਈ :
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿਚ ਪੰਜਾਬ ਸਰਕਾਰ ਵਲੋਂ ਚਲਾਈ ਜਾ ਰਹੇ ਨਸ਼ਾ ਮੁਕਤੀ ਮੁਹਿੰਮ ਨੂੰ ਹੁਸ਼ਿਆਰਪੁਰ ਜ਼ਿਲ੍ਹੇ ਦੇ ਸਾਰੇ ਵਿਧਾਨ ਸਭਾ ਹਲਕਿਆਂ ਵਿਚ ਭਾਰੀ ਲੋਕ ਸਮਰਥਨ ਮਿਲ ਰਿਹਾ ਹੈ। ਜ਼ਿਲ੍ਹੇ ਭਰ ਵਿਚ ਕਰਵਾਈਆਂ ਜਾ ਰਹੀਆਂ ਨਸ਼ਾ ਵਿਰੋਧੀ ਯਾਤਰਾਵਾਂ ਵਿਚ ਸਥਾਨਕ ਵਿਧਾਇਕਾਂ, ਪ੍ਰਸ਼ਾਸਨਿਕ ਅਧਿਕਾਰੀਆਂ, ਸਮਾਜਿਕ ਸੰਗਠਨਾਂ, ਨੌਜ਼ਵਾਨਾਂ ਅਤੇ ਨਾਗਰਿਕਾਂ ਨੇ ਉਤਸ਼ਾਹਪੂਰਵਕ ਹਿੱਸਾ ਲਿਆ।
ਸ਼ਾਮਚੁਰਾਸੀ ਵਿਧਾਨ ਸਭਾ ਹਲਕੇ ਵਿਚ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਦੀ ਅਗਵਾਈ ਵਿਚ ਚੱਕ ਗੁਜ਼ਰਾਂ, ਢੱਕੀ ਅਤੇ ਬਸੀ ਕਾਲੇ ਖਾਂ ਵਿਚ ਨਸ਼ਾ ਮੁਕਤੀ ਪ੍ਰੋਗਰਾਮ ਕਰਵਾਏ ਗਏ ਜਿਸ ਵਿਚ ਵੱਡੀ ਗਿਣਤੀ ਵਿਚ ਪਿੰਡ ਵਾਸੀਆਂ ਨੇ ਹਿੱਸਾ ਲੈ ਕੇ ਨਸ਼ੇ ਖਿਲਾਫ਼ ਇਕਜੁਟਤਾ ਦਿਖਾਈ।
ਚੱਬੇਵਾਲ ਵਿਧਾਨ ਸਭਾ ਹਲਕੇ ਵਿਚ ਲੋਕ ਸਭਾ ਮੈਂਬਰ ਡਾ. ਰਾਜ ਕੁਮਾਰ ਚੱਬੇਵਾਲ ਅਤੇ ਵਿਧਾਇਕ ਡਾ. ਇਸ਼ਾਂਕ ਕੁਮਾਰ ਨੇ ਚਾਂਸੂ ਬ੍ਰਾਹਮਣਾਂ, ਖੰਨੀ ਅਤੇ ਰਾਮਪੁਰ ਪਿੰਡਾਂ ਵਿਚ ਯਾਤਰਾਵਾਂ ਦੀ ਅਗਵਾਈ ਕੀਤੀ ਅਤੇ ਲੋਕਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਤੋਂ ਜਾਣੂ ਕਰਵਾਇਆ।
...








