ਪੰਜਾਬ ਸਰਕਾਰ ਦੀ ਅਗਵਾਈ ‘ਚ ਨਸ਼ਾ ਮੁਕਤੀ ਮੁਹਿੰਮ ਨੂੰ ਵਿਆਪਕ ਜਨ ਸਮਰਥਨ
ਹੁਸ਼ਿਆਰਪੁਰ, 23 ਮਈ:
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿਚ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਨੂੰ ਖਤਮ ਕਰਨ ਲਈ ਚਲਾਈ ਜਾ ਰਹੀ ਰਾਜ ਵਿਆਪੀ ਮੁਹਿੰਮ ਨੂੰ ਜ਼ਿਲ੍ਹੇ ਦੇ ਸਾਰੇ ਵਿਧਾਨ ਸਭਾ ਹਲਕਿਆਂ ਵਿਚ ਵਿਆਪਕ ਸਮਰਥਨ ਮਿਲ ਰਿਹਾ ਹੈ। ਇਸ ਮੁਹਿੰਮ ਤਹਿਤ ਆਯੋਜਿਤ ਨਸ਼ਾ ਮੁਕਤੀ ਯਾਤਰਾਵਾਂ ਵਿਚ ਸਥਾਨਕ ਵਿਧਾਇਕ, ਪ੍ਰਸ਼ਾਸਨਿਕ ਅਧਿਕਾਰੀ, ਸਮਾਜਿਕ ਸੰਗਠਨਾ, ਨੌਜਵਾਨ ਅਤੇ ਆਮ ਨਾਗਰਿਕ ਉਤਸ਼ਾਹ ਨਾਲ ਹਿੱਸਾ ਲੈਣ ਰਹੇ ਹਨ।
ਸ਼ਾਮ ਚੁਰਾਸੀ ਵਿਧਾਨ ਸਭਾ ਹਲਕੇ ਵਿਚ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਦੀ ਅਗਵਾਈ ਵਿਚ ਪੰਡੋਰੀ ਮਹਿਤਮਾ, ਤਾਰਾਗੜ੍ਹ ਅਤੇ ਤਲਵੰਡੀ ਕਾਨੂੰਗੋਆਂ ਵਿਚ ਜਾਗਰੂਕਤਾ ਰੈਲੀ ਕੱਢੀ ਗਈ। ਇਸ ਦੇ ਨਾਲ ਹੀ ਚੱਬੇਵਾਲ ਵਿਚ ਲੋਕ ਸਭਾ ਮੈਂਬਰ ਡਾ. ਰਾਜ ਕੁਮਾਰ ਚੱਬੇਵਾਲ ਅਤੇ ਵਿਧਾਇਕ ਡਾ. ਇਸ਼ਾਂਕ ਦੀ ਅਗਵਾਈ ਵਿਚ ਅਹਿਰਾਣਾ ਕਲਾਂ, ਖਨੋੜਾ ਅਤੇ ਅਹਿਰਾਣਾ ਖੁਰਦ ਵਿਚ ਯਾਤਰਾਵਾਂ ਦੀ ਅਗਵਾਈ ਕੀਤੀ।
ਗੜ੍ਹਸ਼ੰਕਰ ਵਿਚ ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ ਨੇ ਭੱਜਲ, ਪੁਰਖੋਵਾਲ ਅਤੇ ਪਾਰੋਵਾਲ ਵਿੱਚ ਜਾਗਰੂਕਤਾ ਮੁਹਿੰਮ ਚਲਾਈ ਜਦਕਿ ਹੁਸ਼ਿਆਰਪੁਰ ਵਿਚ ਵਿਧਾਇਕ ਬ੍ਰਮ ਸ਼ੰਕਰ ਜਿੰਪਾ ਦੀ ਅਗਵਾਈ...








