Saturday, September 26
Shadow

Politics

ਚੱਕ ਫੁੱੱਲੂ ਨੂੰ ਮਿਲਿਆ ਸੋਲਰ ਸਿਸਟਮ, ਪਿੰਡ ਦੀ ਤਰੱਕੀ ਵੱਲ ਵਧਾਇਆ ਇਕ ਹੋਰ ਕਦਮ – ਡਿਪਟੀ ਸਪੀਕਰ ਰੌੜੀ

ਚੱਕ ਫੁੱੱਲੂ ਨੂੰ ਮਿਲਿਆ ਸੋਲਰ ਸਿਸਟਮ, ਪਿੰਡ ਦੀ ਤਰੱਕੀ ਵੱਲ ਵਧਾਇਆ ਇਕ ਹੋਰ ਕਦਮ – ਡਿਪਟੀ ਸਪੀਕਰ ਰੌੜੀ

National, Politics, Punjab
ਗੜਸ਼ੰਕਰ/ਹੁਸ਼ਿਆਰਪੁਰ, 20 ਮਈ: ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਅਤੇ ਗੜਸ਼ੰਕਰ ਹਲਕੇ ਦੇ ਵਿਧਾਇਕ ਜੈ ਕ੍ਰਿਸ਼ਨ ਸਿੰਘ ਰੌੜੀ ਵੱਲੋਂ ਅੱਜ ਪਿੰਡ ਚੱਕ ਫੁੱੱਲੂ ਨੂੰ ਸੋਲਰ ਸਿਸਟਮ ਸੌਂਪ ਕੇ ਨਵੀਨ ਤਕਨੀਕਾਂ ਰਾਹੀਂ ਪਾਇਦਾਰ ਵਿਕਾਸ ਦੀ ਮੁਹਿੰਮ ਨੂੰ ਹੋਰ ਤੇਜ਼ੀ ਨਾਲ ਅੱਗੇ ਵਧਾਇਆ ਗਿਆ। ਉਨ੍ਹਾਂ ਕਿਹਾ ਕਿ ਇਹ ਪ੍ਰੋਜੈਕਟ ਨਾ ਸਿਰਫ਼ ਵਾਤਾਵਰਣ-ਅਨੁਕੂਲ ਊਰਜਾ ਉਤਪਾਦਨ ਵੱਲ ਇਕ ਵੱਡਾ ਕਦਮ ਹੈ, ਸਗੋਂ ਪਿੰਡ ਵਾਸੀਆਂ ਦੀਆਂ ਬੁਨਿਆਦੀ ਲੋੜਾਂ ਨੂੰ ਵੀ ਧਿਆਨ ਵਿਚ ਰੱਖ ਕੇ ਤਿਆਰ ਕੀਤਾ ਗਿਆ ਹੈ। ਇਸ ਸਮਾਰੋਹ ਵਿਚ ਪਿੰਡ ਚੱਕ ਫੁੱੱਲੂ ਦੀ ਸਰਪੰਚ ਕਮਲਜੀਤ ਕੌਰ, ਪੰਚ ਹਰਪ੍ਰੀਤ ਕੌਰ, ਪੰਚ ਦੇਵੀ ਕੌਰ, ਪੰਚ ਮਹਿੰਦਰ ਪਾਲ, ਪੰਚ ਸੁਖਵਿੰਦਰ, ਪੰਚ ਰੀਟਾ ਰਾਣੀ ਅਤੇ ਲੰਬਰਦਾਰ ਪ੍ਰਦੀਪ ਲੋਈ ਹਾਜ਼ਰ ਰਹੇ। ਡਿਪਟੀ ਸਪੀਕਰ ਰੌੜੀ ਨੇ ਕਿਹਾ ਕਿ “ਪੰਜਾਬ ਸਰਕਾਰ ਪਿੰਡਾਂ ਦੀ ਤਰੱਕੀ, ਆਧੁਨਿਕਤਾ ਅਤੇ ਵਾਤਾਵਰਣ ਸੁਰੱਖਿਆ ਵੱਲ ਲਗਾਤਾਰ ਯਤਨਸ਼ੀਲ ਹੈ। ਸਾਡਾ ਲਕੜੀ ਜਾਂ ਡੀਜ਼ਲ ਉੱਤੇ ਨਿਰਭਰ ਹੋਣ ਦੀ ਥਾਂ ਸੂਰਜ ਦੀ ਊਰਜਾ ਵਰਗੀਆਂ ਨਵੀਨ ਊਰਜਾ ਸਰੋਤਾਂ ਵੱਲ ਵਧਣਾ ਆਉਣ ਵਾਲੇ ਭਵਿੱਖ ਲਈ ਅਤਿ ਜ਼ਰੂਰੀ ਹੈ।” ਪਿੰਡ...
ਪੰਜਾਬ ਪੁਲਿਸ ਦੀ ਸ਼ਾਨਦਾਰ ਵਿਰਾਸਤ ਕਾਇਮ ਰੱਖਦਿਆਂ ਸੂਬੇ  ਨੂੰ ਨਸ਼ਾ ਮੁਕਤ ਬਣਾਉ: ਮੁੱਖ ਮੰਤਰੀ ਨੇ ਤਰੱਕੀ ਪ੍ਰਾਪਤ ਪੀ.ਪੀ.ਐਸ ਅਧਿਕਾਰੀਆਂ ਨੂੰ ਪ੍ਰੇਰਿਆ

ਪੰਜਾਬ ਪੁਲਿਸ ਦੀ ਸ਼ਾਨਦਾਰ ਵਿਰਾਸਤ ਕਾਇਮ ਰੱਖਦਿਆਂ ਸੂਬੇ ਨੂੰ ਨਸ਼ਾ ਮੁਕਤ ਬਣਾਉ: ਮੁੱਖ ਮੰਤਰੀ ਨੇ ਤਰੱਕੀ ਪ੍ਰਾਪਤ ਪੀ.ਪੀ.ਐਸ ਅਧਿਕਾਰੀਆਂ ਨੂੰ ਪ੍ਰੇਰਿਆ

National, Politics, Punjab
ਚੰਡੀਗੜ੍ਹ, 20 ਮਈ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੰਜਾਬ ਪੁਲਿਸ ਸਰਵਿਸਿਜ਼ (ਪੀ.ਪੀ.ਐਸ) ਦੇ ਤਰੱਕੀ ਪ੍ਰਾਪਤ ਅਧਿਕਾਰੀਆਂ ਨੂੰ ਸੂਬੇ ਨੂੰ ਨਸ਼ਿਆਂ ਦੀ ਅਲਾਮਤ ਤੋਂ ਮੁਕਤ ਕਰ ਕੇ ਪੰਜਾਬ ਪੁਲਿਸ ਦੀ ਸ਼ਾਨਦਾਰ ਵਿਰਾਸਤ ਬਰਕਰਾਰ ਰੱਖਣ ਲਈ ਪ੍ਰੇਰਿਆ। ਡਿਪਟੀ ਸੁਪਰਡੈਂਟਜ਼ ਆਫ਼ ਪੁਲਿਸ (ਡੀ.ਐਸ.ਪੀਜ਼) ਤੋਂ ਤਰੱਕੀ ਲੈ ਕੇ ਸੁਪਰਡੈਂਟ ਆਫ਼ ਪੁਲਿਸ (ਐਸ.ਪੀ) ਬਣੇ 18 ਪੁਲਿਸ ਅਧਿਕਾਰੀਆਂ ਨਾਲ ਗੱਲਬਾਤ ਦੌਰਾਨ ਮੁੱਖ ਮੰਤਰੀ ਨੇ ਪੰਜਾਬ ਪੁਲਿਸ ਦੀ ਅਮੀਰ ਵਿਰਾਸਤ ਨੂੰ ਯਾਦ ਕੀਤਾ, ਜੋ ਸੂਬੇ ਅਤੇ ਇਥੋਂ ਦੇ ਲੋਕਾਂ ਦੀ ਦ੍ਰਿੜ੍ਹਤਾ ਨਾਲ ਸੇਵਾ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸਰਹੱਦੀ ਸੂਬੇ ਵਿੱਚ ਕਾਨੂੰਨ ਵਿਵਸਥਾ ਨੂੰ ਪ੍ਰਭਾਵਸ਼ਾਲੀ ਬਣਾਈ ਰੱਖਣ ਸਣੇ ਪੰਜਾਬ ਪੁਲਿਸ ਨੇ ਹਮੇਸ਼ਾ ਦੇਸ਼ ਦੀ ਏਕਤਾ, ਅਖੰਡਤਾ ਅਤੇ ਪ੍ਰਭੂਸੱਤਾ ਦੀ ਰੱਖਿਆ ਕਰਦੇ ਹੋਏ ਦੂਜੀ ਰੱਖਿਆ ਪੰਕਤੀ ਵਜੋਂ ਕੰਮ ਕੀਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਦੀ ਸੇਵਾ ਬੇਮਿਸਾਲ ਹੈ ਅਤੇ ਇਸ ਨੂੰ ਸੂਬੇ ਵਿੱਚੋਂ ਅਤਿਵਾਦ ਨੂੰ ਖ਼ਤਮ ਕਰਨ ਦਾ ਸਿਹਰਾ ਵੀ ਜਾਂਦਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਪੁਲਿਸ ਦਾ ਇਤਿਹਾ...
ਮਿਹਨਤ ਨੂੰ ਟਾਲਣਾ, ਸਫਲਤਾ ਨੂੰ ਗੁਆਉਣ ਦੇ ਬਰਾਬਰ : ਆਸ਼ਿਕਾ ਜੈਨ

ਮਿਹਨਤ ਨੂੰ ਟਾਲਣਾ, ਸਫਲਤਾ ਨੂੰ ਗੁਆਉਣ ਦੇ ਬਰਾਬਰ : ਆਸ਼ਿਕਾ ਜੈਨ

National, Politics, Punjab
ਗੜ੍ਹਸ਼ੰਕਰ/ਹੁਸ਼ਿਆਰਪੁਰ, 20 ਜੂਨ : ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੇ ਗਏ ਨਿਵੇਕਲੇ ‘ਸਕੂਲ ਮੈਂਟਰਸ਼ਿਪ ਪ੍ਰੋਗਰਾਮ’ ਤਹਿਤ ਅੱਜ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਸਕੂਲ ਆਫ਼ ਐਮੀਨੈਂਸ, ਗੜ੍ਹਸ਼ੰਕਰ ਦਾ ਦੌਰਾ ਕੀਤਾ। ਇਸ ਮੌਕੇ  ਵਿਦਿਆਰਥੀਆਂ, ਅਧਿਆਪਕਾਂ ਅਤੇ ਸਕੂਲ ਪ੍ਰਸ਼ਾਸਨ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਨੇ ਸਿੱਖਿਆ ਦੇ ਪੱਧਰ ਨੂੰ ਹੋਰ ਬਿਹਤਰ ਬਣਾਉਣ ਲਈ ਕਈ ਮਹੱਤਵਪੂਰਨ ਪਹਿਲੂਆਂ 'ਤੇ ਚਰਚਾ ਕੀਤੀ। ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਸਖ਼ਤ ਮਿਹਨਤ ਨੂੰ ਟਾਲਣ ਦਾ ਮਤਲਬ ਹੈ ਸਫਲਤਾ ਗੁਆਉਣਾ। ਇਸ ਲਈ ਹੁਣ ਕੀਤੀ ਗਈ ਸਖ਼ਤ ਮਿਹਨਤ ਆਉਣ ਵਾਲੇ ਦਿਨਾਂ ਵਿਚ ਚੰਗੇ ਨਤੀਜੇ ਲਿਆਏਗੀ। ਇਸ ਦੌਰਾਨ ਉਨ੍ਹਾਂ ਵਿਦਿਆਰਥੀਆਂ ਨੂੰ ਕਰੀਅਰ ਦੇ ਵਿਕਲਪਾਂ ਬਾਰੇ ਜਾਣਕਾਰੀ ਦਿੱਤੀ ਅਤੇ ਉਨ੍ਹਾਂ ਨੂੰ ਵੱਡੇ ਸੁਪਨੇ ਦੇਖਣ ਲਈ ਪ੍ਰੇਰਿਤ ਕੀਤਾ। ਇਸ ਦੌਰਾਨ ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਦੀ ਰੁਚੀ ਅਨੁਸਾਰ ਵੱਖ-ਵੱਖ ਵਿਸ਼ਿਆਂ ਦੇ ਸਮੂਹ ਬਣਾਏ ਜਾਣਗੇ ਅਤੇ ਆਉਣ ਵਾਲੇ ਸਮੇਂ ਵਿਚ ਸਕੂਲ ਨੂੰ ਉਸ ਅਨੁਸਾਰ ਅਧਿਐਨ ਸਮੱਗਰੀ ਦਿੱਤੀ ਜਾਵੇਗੀ ਅਤੇ ਮਾਹਿਰ ਸੈਸ਼ਨ ਆਯੋਜਿਤ ਕੀਤੇ ਜਾਣਗੇ ਤਾਂ ਜੋ ਵਿਦਿਆਰਥੀਆਂ ਨੂ...
ਪੰਜਾਬ ਸਰਕਾਰ ਵੱਲੋਂ 55 ਹਜ਼ਾਰ ਨੌਜਵਾਨਾਂ ਨੂੰ ਦਿੱਤੀਆਂ ਗਈਆਂ ਸਰਕਾਰੀ ਨੌਕਰੀਆ : ਜੈ ਕ੍ਰਿਸ਼ਨ ਸਿੰਘ ਰੌੜੀ

ਪੰਜਾਬ ਸਰਕਾਰ ਵੱਲੋਂ 55 ਹਜ਼ਾਰ ਨੌਜਵਾਨਾਂ ਨੂੰ ਦਿੱਤੀਆਂ ਗਈਆਂ ਸਰਕਾਰੀ ਨੌਕਰੀਆ : ਜੈ ਕ੍ਰਿਸ਼ਨ ਸਿੰਘ ਰੌੜੀ

National, Politics, Punjab
ਗੜ੍ਹਸ਼ੰਕਰ/ਹੁਸ਼ਿਆਰਪੁਰ, 20 ਮਈ: ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਹੁਣ ਤੱਕ 55 ਹਜ਼ਾਰ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਪ੍ਰਦਾਨ ਕੀਤੀਆਂ ਹਨ, ਜੋ ਕਿ ਆਪਣੇ ਆਪ ਵਿਚ ਇਕ ਮਿਸਾਲ ਹੈ। ਉਹ ਅੱਜ ਗੜ੍ਹਸ਼ੰਕਰ ਦੇ ਵਾਰਡ ਨੰਬਰ 13 ਵਿਚ ਜ਼ਿਲ੍ਹਾ ਰੁਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਵਿਭਾਗ ਵੱਲੋਂ ਲਗਾਏ ਗਏ ਪਲੇਸਮੈਂਟ ਕੈਂਪ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ। ਇਸ ਦੌਰਾਨ ਉਨ੍ਹਾਂ ਨੇ ਜਿਥੇ ਪਲੇਸਮੈਂਟ ਕੈਂਪ ਵਿਚ ਰੁਜ਼ਗਾਰ ਪ੍ਰਾਪਤ ਕਰਨ ਵਾਲੇ ਨੌਜਵਾਨਾਂ ਨੂੰ ਵਧਾਈ ਦਿੱਤੀ, ਉਥੇ ਹੀ ਜ਼ਿਲ੍ਹੇ ਦੇ ਨੌਜਵਾਨਾਂ ਨੂੰ ਰੁਜ਼ਗਾਰ ਵਿਭਾਗ ਵੱਲੋਂ ਬਣਾਈ ਗਈ ਐਪ ਡੀਬੀਈਈ ਆਨਲਾਈਨ ਡਾਊਨਲੋਡ ਕਰਨ ਦੀ ਵੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਇਸ ਐਪ ਰਾਹੀਂ ਨੌਜਵਾਨਾਂ ਨੂੰ ਜ਼ਿਲ੍ਹੇ, ਰਾਜ ਅਤੇ ਦੇਸ਼ ਵਿਚ ਸਰਕਾਰੀ ਅਤੇ ਪ੍ਰਾਈਵੇਟ ਨੌਕਰੀਆਂ ਬਾਰੇ ਜਾਣਕਾਰੀ ਮਿਲਦੀ ਹੈ। ਜ਼ਿਲ੍ਹਾ ਰੁਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਅਫ਼ਸਰ ਰਮਨਦੀਪ ਕੌਰ ਨੇ ਦੱਸਿਆ ਕਿ ਡਿਪਟੀ ਸਪੀਕਰ ਜੈ ਕ੍ਰ...
ਪਿਛਲੇ ਤਿੰਨ ਸਾਲਾਂ ਵਿੱਚ ਤਿੰਨ ਤੋਂ ਛੇ ਨੌਕਰੀਆਂ ਲੈਣ ਵਾਲੇ ਨੌਜਵਾਨਾਂ ਵੱਲੋਂ ਕਿਸਮਤ ਬਦਲਣ ਲਈ ਮੁੱਖ ਮੰਤਰੀ ਦੀ ਸ਼ਲਾਘਾ

ਪਿਛਲੇ ਤਿੰਨ ਸਾਲਾਂ ਵਿੱਚ ਤਿੰਨ ਤੋਂ ਛੇ ਨੌਕਰੀਆਂ ਲੈਣ ਵਾਲੇ ਨੌਜਵਾਨਾਂ ਵੱਲੋਂ ਕਿਸਮਤ ਬਦਲਣ ਲਈ ਮੁੱਖ ਮੰਤਰੀ ਦੀ ਸ਼ਲਾਘਾ

National, Politics, Punjab
ਚੰਡੀਗੜ੍ਹ, 20 ਮਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਦੇ ਪਿਛਲੇ ਤਿੰਨ ਸਾਲਾਂ ਦੇ ਕਾਰਜਕਾਲ ਦੌਰਾਨ ਤਿੰਨ ਤੋਂ ਲੈ ਕੇ ਛੇ ਨੌਕਰੀਆਂ ਹਾਸਲ ਕਰਨ ਵਾਲੇ ਨੌਜਵਾਨਾਂ ਅਤੇ ਹੋਰ ਕਈ ਵਿਭਾਗਾਂ ਵਿੱਚ ਨਵੇਂ ਭਰਤੀ ਹੋਏ ਨੌਜਵਾਨਾਂ ਨੇ ਅੱਜ ਮੁੱਖ ਮੰਤਰੀ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਪਾਰਦਰਸ਼ੀ ਅਤੇ ਨਿਰਪੱਖ ਢੰਗ ਨਾਲ ਨੌਕਰੀਆਂ ਮੁਹੱਈਆ ਹੋਣ ਨਾਲ ਉਨ੍ਹਾਂ ਦੀ ਕਿਸਮਤ ਬਦਲੀ ਹੈ। ਪਟਿਆਲਾ ਦੀ ਸੰਦੀਪ ਕੌਰ ਨੇ ਕਿਹਾ ਕਿ ਭਗਵੰਤ ਮਾਨ ਸਰਕਾਰ ਦੇ ਸ਼ਾਸਨਕਾਲ ਦੌਰਾਨ ਇਹ ਉਸ ਦੀ ਛੇਵੀਂ ਸਰਕਾਰੀ ਨੌਕਰੀ ਹੈ। ਉਸ ਨੇ ਕਿਹਾ ਕਿ ਸੂਬਾ ਸਰਕਾਰ ਦੀ ਮਜ਼ਬੂਤ ਖੇਡ ਨੀਤੀ ਨੇ ਉਸ ਵਰਗੇ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਦਰਵਾਜ਼ੇ ਖੋਲ੍ਹੇ ਹਨ, ਜੋ ਸੱਚਮੁੱਚ ਸ਼ਲਾਘਾਯੋਗ ਹੈ। ਉਸ ਨੇ ਕਿਹਾ ਕਿ ਉਹ ਆਪਣੀ ਡਿਊਟੀ ਪੂਰੀ ਲਗਨ ਅਤੇ ਵਚਨਬੱਧਤਾ ਨਾਲ ਨਿਭਾਉਣਗੇ। ਇਸ ਦੌਰਾਨ ਮੋਗਾ ਤੋਂ ਨਵ ਨਿਯੁਕਤ ਖੇਤੀਬਾੜੀ ਵਿਕਾਸ ਅਧਿਕਾਰੀ (ਏ.ਡੀ.ਓ.) ਗੁਰਜੀਤ ਸਿੰਘ ਨੇ ਆਪਣੇ ਸੰਘਰਸ਼ੀ ਜੀਵਨ ਦੀ ਗਾਥਾ ਸਾਂਝੀ ਕੀਤੀ। ਕਈ ਪ੍ਰੀਖਿਆਵਾਂ ਵਿੱਚ ਬੈਠਣ ਦੇ ਬਾਵਜੂਦ ਉਸ ਨੂੰ ਕਈ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ ਪਰ ਉਸ ...
ਯੁੱਧ ਨਸ਼ਿਆਂ ਵਿਰੁੱਧ: ਪੰਜਾਬ ਪੁਲਿਸ ਨੇ 7673 ਨਸ਼ਾ ਪੀੜਤਾਂ ਨੂੰ ਨਸ਼ਾ ਛੁਡਾਊ ਇਲਾਜ ਕਰਵਾਉਣ ਲਈ ਕੀਤਾ ਪ੍ਰੇਰਿਤ

ਯੁੱਧ ਨਸ਼ਿਆਂ ਵਿਰੁੱਧ: ਪੰਜਾਬ ਪੁਲਿਸ ਨੇ 7673 ਨਸ਼ਾ ਪੀੜਤਾਂ ਨੂੰ ਨਸ਼ਾ ਛੁਡਾਊ ਇਲਾਜ ਕਰਵਾਉਣ ਲਈ ਕੀਤਾ ਪ੍ਰੇਰਿਤ

Crime, National, Politics, Punjab
ਚੰਡੀਗੜ੍ਹ, 20 ਮਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਸ਼ੁਰੂ ਕੀਤੀ ਗਈ ਨਸ਼ਾ ਵਿਰੋਧੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁਧ’ ਦੌਰਾਨ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੇ ਆਦੀ ਲੋਕਾਂ ਪ੍ਰਤੀ ਅਪਣਾਏ ਹਮਦਰਦੀ ਭਰੇ ਵਤੀਰੇ ਨੂੰ ਅੱਗੇ ਤੋਰਦਿਆਂ ਪੰਜਾਬ ਪੁਲਿਸ ਨੇ 1 ਮਾਰਚ, 2025 ਨੂੰ ਮੁਹਿੰਮ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ 7673 ਨਸ਼ਾਗ੍ਰਸਤ ਵਿਅਕਤੀਆਂ ਨੂੰ ਨਸ਼ਾ ਛੱਡਣ ਦਾ ਇਲਾਜ ਕਰਵਾਉਣ ਲਈ ਉਤਸ਼ਾਹਿਤ ਕੀਤਾ ਹੈ। ਜ਼ਿਕਰਯੋਗ ਹੈ ਕਿ, ਰਾਜ ਸਰਕਾਰ ਨੇ ਰਾਜ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਤਿੰਨ-ਨੁਕਾਤੀ ਰਣਨੀਤੀ – ਇਨਫੋਰਸਮੈਂਟ, ਡੀ-ਅਡਿਕਸ਼ਨ ਅਤੇ ਪ੍ਰੀਵੈਂਸ਼ਨ - ਲਾਗੂ ਕੀਤੀ ਹੈ। ਯੁੱਧ ਨਸ਼ਿਆਂ ਵਿਰੁਧ ਮੁਹਿੰਮ ਦੀ ਸ਼ੁਰੂਆਤ ਤੋਂ ਬਾਅਦ, ਪੰਜਾਬ ਪੁਲਿਸ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ ਹੇਠ ਜਿੱਥੇ ਨਸ਼ਾ ਤਸਕਰਾਂ ’ਤੇ ਸਖ਼ਤੀ ਕਰ ਰਹੀ ਹੈ, ਨਾਲ ਹੀ ਨਸ਼ੀਲੇ ਪਦਾਰਥਾਂ ਦੀ ਵਰਤੋਂ ਕਰਨ ਵਾਲਿਆਂ ਨੂੰ ਨਸ਼ਾ ਛੁਡਾਊ ਇਲਾਜ ਕਰਵਾਉਣ ਲਈ ਵੀ ਉਤਸ਼ਾਹਿਤ ਕੀਤਾ ਜਾ ਰਿਹਾ ਹੈ। ਇਸ ਸਬੰਧੀ ਹੋਰ ਵੇਰਵੇ ਸਾਂਝੇ ਕਰਦੇ ਹੋਏ, ਵਿਸ਼ੇਸ਼ ਡੀਜੀਪੀ ਕਾਨੂੰਨ ਅਤੇ ਵਿਵਸਥਾ...
ਪੇਂਡੂ ਆਬਾਦੀ ਨੂੰ ਪੀਣ ਵਾਲਾ ਸਾਫ ਪਾਣੀ ਮੁਹੱਈਆ ਕਰਵਾਉਣ ਲਈ ਸੂਬਾ ਸਰਕਾਰ 315 ਕਰੋੜ ਰੁਪਏ ਦੀਆਂ ਦੋ ਅਹਿਮ ਯੋਜਨਾਵਾਂ ਕਰੇਗੀ ਸ਼ੁਰੂ

ਪੇਂਡੂ ਆਬਾਦੀ ਨੂੰ ਪੀਣ ਵਾਲਾ ਸਾਫ ਪਾਣੀ ਮੁਹੱਈਆ ਕਰਵਾਉਣ ਲਈ ਸੂਬਾ ਸਰਕਾਰ 315 ਕਰੋੜ ਰੁਪਏ ਦੀਆਂ ਦੋ ਅਹਿਮ ਯੋਜਨਾਵਾਂ ਕਰੇਗੀ ਸ਼ੁਰੂ

National, Politics, Punjab
ਚੰਡੀਗੜ੍ਹ, 20 ਮਈ –   ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੂਬੇ ਲੋਕਾਂ ਨੂੰ ਪੀਣ ਵਾਲਾ ਸਾਫ਼-ਸੁਥਰਾ ਪਾਣੀ ਮੁਹੱਈਆ ਕਰਵਾਉਣ ਦੀ ਵਚਨਬੱਧਤਾ ਨੂੰ ਦ੍ਰਿੜਤਾ ਨਾਲ ਅੱਗੇ ਤੋਰਦਿਆਂ ਪੰਜਾਬ ਸਰਕਾਰ ਜਲਦੀ ਹੀ ਲਗਭਗ 315 ਕਰੋੜ ਰੁਪਏ ਦੀਆਂ ਦੋ ਅਹਿਮ ਯੋਜਨਾਵਾਂ ਸ਼ੁਰੂ ਕਰੇਗੀ। ਇਸ ਸਬੰਧੀ ਹੋਰ ਵੇਰਵੇ ਸਾਂਝੇ ਕਰਦਿਆਂ ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਕਿਹਾ ਕਿ ਇਨ੍ਹਾਂ ਪ੍ਰੋਜੈਕਟਾਂ ਦਾ ਉਦੇਸ਼ ਪੇਂਡੂ ਖੇਤਰਾਂ ਵਿੱਚ ਪੀਣ ਵਾਲੇ ਪਾਣੀ ਦੇ ਬੁਨਿਆਦੀ ਢਾਂਚੇ ਨੂੰ ਹੋਰ ਬਿਹਤਰ ਤੇ ਮਜ਼ਬੂਤ ਕਰਨਾ ਅਤੇ ਸਪਲਾਈ ਪ੍ਰਣਾਲੀਆਂ ਦੀ  ਸਥਿਰਤਾ ਨੂੰ ਯਕੀਨੀ ਬਣਾਉਣਾ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਦੇ 22 ਜ਼ਿਲ੍ਹਿਆਂ ਵਿੱਚ 159.95 ਕਰੋੜ ਰੁਪਏ ਦੀ ਲਾਗਤ ਨਾਲ, 144 ਪੇਂਡੂ ਜਲ ਸਪਲਾਈ ਸਕੀਮਾਂ ਦੇ ਵਾਧੇ/ਵੰਡ ਲਈ ਇੱਕ ਪ੍ਰੋਜੈਕਟ ਪਹਿਲਾਂ ਹੀ ਮਨਜ਼ੂਰ ਕੀਤਾ ਜਾ ਚੁੱਕਾ ਹੈ। ਸ. ਮੁੰਡੀਆਂ ਨੇ ਕਿਹਾ ਕਿ ਇਸ ਪਹਿਲਕਦਮੀ ਨਾਲ 176 ਪਿੰਡਾਂ ਦੇ ਲੋਕਾਂ, ਜਿਨ੍ਹਾਂ ਦੀ ਮੌਜੂਦਾ ਆਬਾਦੀ ਲਗਭਗ 3.05 ਲੱਖ ਹੈ,  ਨੂੰ ਪੀਣ ਵਾਲਾ ਸਾਫ ਪਾਣੀ ਉਪਲੱਬਧ ਕਰਵਾਇਆ ਜਾਵੇਗਾ। ਕੈਬਨਿਟ ਮੰ...
ਮੁੱਖ ਮੰਤਰੀ ਵੱਲੋਂ ਨਵੇਂ ਭਰਤੀ ਹੋਏ ਨੌਜਵਾਨਾਂ ਨੂੰ ਭ੍ਰਿਸ਼ਟਾਚਾਰ ਅਤੇ ਨਸ਼ਿਆਂ ਵਿਰੁੱਧ ਜੰਗ ਦੇ ਸਿਪਾਹੀ ਬਣਨ ਦਾ ਸੱਦਾ

ਮੁੱਖ ਮੰਤਰੀ ਵੱਲੋਂ ਨਵੇਂ ਭਰਤੀ ਹੋਏ ਨੌਜਵਾਨਾਂ ਨੂੰ ਭ੍ਰਿਸ਼ਟਾਚਾਰ ਅਤੇ ਨਸ਼ਿਆਂ ਵਿਰੁੱਧ ਜੰਗ ਦੇ ਸਿਪਾਹੀ ਬਣਨ ਦਾ ਸੱਦਾ

National, Politics, Punjab
ਚੰਡੀਗੜ੍ਹ, 20 ਮਈ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਨਵੇਂ ਭਰਤੀ ਹੋਏ ਨੌਜਵਾਨਾਂ ਨੂੰ ਭ੍ਰਿਸ਼ਟਾਚਾਰ ਅਤੇ ਨਸ਼ਿਆਂ ਦੇ ਦੋਹਰੇ ਖ਼ਤਰੇ ਵਿਰੁੱਧ ਸੂਬਾ ਸਰਕਾਰ ਦੇ ਯੁੱਧ ਵਿੱਚ ਮੂਹਰਲੀ ਕਤਾਰ ਦੇ ਸਿਪਾਹੀ ਬਣਨ ਦੀ ਅਪੀਲ ਕੀਤੀ। ਇੱਥੇ 450 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪਣ ਮੌਕੇ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਨਵੇਂ ਭਰਤੀ ਹੋਏ ਨੌਜਵਾਨ ਹੁਣ ਸੂਬਾ ਸਰਕਾਰ ਦਾ ਅਨਿੱਖੜਵਾਂ ਅੰਗ ਬਣ ਗਏ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਨੌਜਵਾਨਾਂ ਦੀ ਇਹ ਜ਼ਿੰਮੇਵਾਰੀ ਬਣਦੀ ਹੈ ਕਿ ਉਹ ਨਸ਼ਿਆਂ ਅਤੇ ਭ੍ਰਿਸ਼ਟਾਚਾਰ ਵਿਰੁੱਧ ਲੜਾਈ ਵਿੱਚ ਦਿਲੋਂ ਯੋਗਦਾਨ ਪਾਉਣ। ਉਨ੍ਹਾਂ ਕਿਹਾ ਕਿ ਸੂਬੇ ਵਿੱਚੋਂ ਇਨ੍ਹਾਂ ਬੁਰਾਈਆਂ ਨੂੰ ਖ਼ਤਮ ਕਰਨਾ ਸਮੇਂ ਦੀ ਲੋੜ ਹੈ, ਜਿਸ ਲਈ ਨੌਜਵਾਨਾਂ ਦਾ ਸਮਰਥਨ ਬਹੁਤ ਜ਼ਰੂਰੀ ਹੈ। ਭਗਵੰਤ ਸਿੰਘ ਮਾਨ ਨੇ ਇਸ ਗੱਲ `ਤੇ ਜ਼ੋਰ ਦਿੱਤਾ ਕਿ ਸੂਬੇ ਦੇ ਨੌਜਵਾਨਾਂ ਦੀ ਭਲਾਈ ਲਈ ਯੁੱਧ ਨਸ਼ਿਆਂ ਵਿਰੁੱਧ ਵਰਗੀਆਂ ਮੁਹਿੰਮਾਂ ਸ਼ੁਰੂ ਕੀਤੀਆਂ ਗਈਆਂ ਹਨ ਅਤੇ ਸੂਬੇ ਦੇ ਹਰ ਨਾਗਰਿਕ ਦੀ ਨੈਤਿਕ ਜ਼ਿੰਮੇਵਾਰੀ ਬਣਦੀ ਹੈ ਕਿ ਉਹ ਇਨ੍ਹਾਂ ਮੁਹਿੰਮਾਂ ਦੀ ਸਫ਼ਲਤਾ ਵਿੱਚ ਸਰਕਾਰ ...
ਬਟਾਲਾ ਵਿੱਚ ਗ੍ਰਨੇਡ ਹਮਲੇ ਦੀ ਕੋਸ਼ਿਸ਼ ਪਿੱਛੇ ਸੀ ਪਾਕਿ-ਆਈ.ਐਸ.ਆਈ. ਸਮਰਥਿਤ ਅੱਤਵਾਦੀ ਮਾਡਿਊਲ ; ਗਿਰੋਹ ਦੇ 6 ਕਾਰਕੁੰਨ ਕਾਬੂ

ਬਟਾਲਾ ਵਿੱਚ ਗ੍ਰਨੇਡ ਹਮਲੇ ਦੀ ਕੋਸ਼ਿਸ਼ ਪਿੱਛੇ ਸੀ ਪਾਕਿ-ਆਈ.ਐਸ.ਆਈ. ਸਮਰਥਿਤ ਅੱਤਵਾਦੀ ਮਾਡਿਊਲ ; ਗਿਰੋਹ ਦੇ 6 ਕਾਰਕੁੰਨ ਕਾਬੂ

National, Politics, Punjab
ਚੰਡੀਗੜ੍ਹ/ਬਟਾਲਾ, 20 ਮਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚਲਾਈ ਜਾ ਰਹੀ ਮੁਹਿੰਮ ਦੌਰਾਨ ਵੱਡੀ ਸਫਲਤਾ ਤਹਿਤ, ਬਟਾਲਾ ਪੁਲਿਸ ਨੇ ਪਾਕਿਸਤਾਨ-ਆਈਐਸਆਈ ਸਮਰਥਿਤ ਬੱਬਰ ਖਾਲਸਾ ਇੰਟਰਨੈਸ਼ਨਲ (ਬੀਕੇਆਈ) ਅੱਤਵਾਦੀ ਮਾਡਿਊਲ - ਜੋ ਕਿ ਅੱਤਵਾਦੀ ਹਰਵਿੰਦਰ ਸਿੰਘ ਰਿੰਦਾ ਦੇ ਨਿਰਦੇਸ਼ਾਂ ’ਤੇ ਵਿਦੇਸ਼ੀ ਹੈਂਡਲਰਾਂ ਮਨਿੰਦਰ ਬਿੱਲਾ ਅਤੇ ਮੰਨੂ ਅਗਵਾਨ ਦੁਆਰਾ ਚਲਾਇਆ ਜਾ ਰਿਹਾ ਸੀ , ਦਾ ਪਰਦਾਫਾਸ਼ ਕਰਦਿਆਂ ਬਟਾਲਾ ਵਿੱਚ ਇੱਕ ਸ਼ਰਾਬ ਦੇ ਠੇਕੇ ਦੇ ਬਾਹਰ ਗ੍ਰਨੇਡ ਹਮਲੇ ਦੀ ਕੋਸ਼ਿਸ਼ ਵਿੱਚ ਸ਼ਾਮਲ ਇਸ ਗਿਰੋਹ ਦੇ ਛੇ ਮੈਂਬਰਾਂ ਨੂੰ ਗ੍ਰਿਫਤਾਰ ਕੀਤਾ ਹੈ। ਇਹ ਜਾਣਕਾਰੀ , ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਮੰਗਲਵਾਰ ਨੂੰ ਇੱਥੇ ਦਿੱਤੀ। ਜਾਣਕਾਰੀ ਅਨੁਸਾਰ, ਕੁਝ ਅਣਪਛਾਤੇ ਮੋਟਰਸਾਇਕਲ ਸਵਾਰ ਨੌਜਵਾਨਾਂ ਨੇ 17 ਮਈ, 2025 ਨੂੰ ਬਟਾਲਾ ਦੇ ਫੋਕਲ ਪੁਆਇੰਟ ਇਲਾਕੇ ਵਿੱਚ ਸਥਿਤ ਸ਼ਰਾਬ ਦੇ ਠੇਕੇ ਦੇ ਬਾਹਰ ਹੈਂਡ ਗ੍ਰਨੇਡ ਸੁੱਟਿਆ ਸੀ, ਪਰ ਨੁਕਸਦਾਰ ਹੋਣ ਕਰਕੇ ਗਰਨੇਡ ਫਟਣ ਵਿੱਚ ਅਸਫਲ ਰਿਹਾ, ਜਿਸ ਨਾਲ ਕੋਈ ਅਣਸੁਖਾਵੀਂ ਘਟਨਾ ਵਾਪਰਨ...
ਮਾਨ ਸਰਕਾਰ ਬਾਲ ਅਧਿਕਾਰਾਂ ਦੀ ਸੁਰੱਖਿਆ ਅਤੇ ਬਾਲ ਨਿਆਂ ਨੂੰ ਮਜ਼ਬੂਤ ਕਰਨ ਲਈ ਵਚਨਬੱਧ

ਮਾਨ ਸਰਕਾਰ ਬਾਲ ਅਧਿਕਾਰਾਂ ਦੀ ਸੁਰੱਖਿਆ ਅਤੇ ਬਾਲ ਨਿਆਂ ਨੂੰ ਮਜ਼ਬੂਤ ਕਰਨ ਲਈ ਵਚਨਬੱਧ

National, Politics, Punjab
ਚੰਡੀਗੜ੍ਹ, 20 ਮਈ: ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਬਾਲ ਅਧਿਕਾਰਾਂ ਦੀ ਸੁਰੱਖਿਆ ਅਤੇ ਬਾਲ ਨਿਆਂ ਨੂੰ ਮਜ਼ਬੂਤ ਕਰਨ ਵੱਲ ਲਗਾਤਾਰ ਕੰਮ ਕਰ ਰਹੀ ਹੈ। ਇਸ ਦਿਸ਼ਾ ਵਿੱਚ ਮਹੱਤਵਪੂਰਨ ਕਦਮ ਚੁੱਕਦਿਆਂ ਸਮਾਜਿਕ ਸੁਰੱਖਿਆ ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ "ਬਾਲ ਅਪਰਾਧ ਅਤੇ ਸੰਸਥਾਗਤ ਢਾਂਚਾ: ਪੰਜਾਬ ਵਿੱਚ ਬਾਲ ਨਿਆਂ (ਬੱਚਿਆਂ ਦੀ ਦੇਖਭਾਲ ਅਤੇ ਸੁਰੱਖਿਆ) ਐਕਟ, 2015 ਅਧੀਨ ਬਹਾਲੀ ਵਿਧੀਆਂ ਦਾ ਮੁਲਾਂਕਣ" ਸਿਰਲੇਖ ਹੇਠ ਇਕ ਵਿਆਪਕ ਖੋਜ ਰਿਪੋਰਟ ਜਾਰੀ ਕੀਤੀ। ਇਸ ਸਮਾਗਮ  ਵਿੱਚ ਸਮਾਜਿਕ ਸੁਰੱਖਿਆ ਇਸਤਰੀ ਅਤੇ ਬਾਲ ਵਿਕਾਸ ਵਿਭਾਗ ਦੇ ਵਿਸ਼ੇਸ਼ ਮੁੱਖ ਸਕੱਤਰ ਸ੍ਰੀਮਤੀ ਰਾਜੀ ਪੀ. ਸ੍ਰੀਵਾਸਤਵਾ, ਪੰਜਾਬ ਰਾਜ ਬਾਲ ਅਧਿਕਾਰ ਸੁਰੱਖਿਆ ਕਮਿਸ਼ਨ ਦੇ ਚੇਅਰਪਰਸਨ ਸ੍ਰੀ ਕੰਵਰਦੀਪ ਸਿੰਘ, ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਵਾਈਸ ਚਾਂਸਲਰ ਪ੍ਰੋ. ਕਰਮਜੀਤ ਸਿੰਘ, ਸਮਾਜਿਕ ਸੁਰੱਖਿਆ ਇਸਤਰੀ ਅਤੇ ਬਾਲ ਵਿਕਾਸ ਵਿਭਾਗ ਦੇ ਡਾਇਰੈਕਟਰ ਡਾ. ਸ਼ੇਨਾ ਅਗਰਵਾਲ, ਪੰਜਾਬ ਰਾਜ ਬਾਲ ਅਧਿਕਾਰ ਸੁਰੱਖਿਆ ਕਮਿਸ਼ਨ ਦੇ ਸਕੱਤਰ ਸ੍ਰੀਮਤੀ ਵਿੰਮੀ ਭੁੱਲਰ, ਅਤੇ ਸੰਯੁਕਤ ਡਾਇਰੈਕ...