Wednesday, October 7
Shadow

Politics

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣ ਲਈ ਉਦਯੋਗਿਕ ਤੇ ਵਪਾਰ ਵਿਕਾਸ ਨੀਤੀ-2026 ਦੀ ਸ਼ੁਰੂਆਤ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣ ਲਈ ਉਦਯੋਗਿਕ ਤੇ ਵਪਾਰ ਵਿਕਾਸ ਨੀਤੀ-2026 ਦੀ ਸ਼ੁਰੂਆਤ

Politics
*ਲੁਧਿਆਣਾ, 7 ਮਾਰਚ 2026:* ਪੰਜਾਬ ਦੇ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਵੱਲੋਂ ਅੱਜ ਲੁਧਿਆਣਾ ਵਿਖੇ ਇਤਿਹਾਸਕ ਉਦਯੋਗਿਕ ਅਤੇ ਕਾਰੋਬਾਰ ਵਿਕਾਸ ਨੀਤੀ-2026 ਦੀ ਸ਼ੁਰੂਆਤ ਕੀਤੀ ਗਈ। ਉਨ੍ਹਾਂ ਕਿਹਾ ਕਿ ਆਪ ਸਰਕਾਰ ਕ੍ਰਾਂਤੀਕਾਰੀ ਸੁਧਾਰਾਂ ਅਤੇ ਉਦਯੋਗ ਦੀਆਂ ਲੋੜਾਂ ਅਨੁਸਾਰ ਤਿਆਰ ਪ੍ਰੋਤਸਾਹਨ ਢਾਂਚੇ ਰਾਹੀਂ ਪੰਜਾਬ ਨੂੰ ਦੇਸ਼ ਦਾ ਨੰਬਰ ਇਕ ਨਿਵੇਸ਼ ਸਥਾਨ ਬਣਾਉਣ ਲਈ ਦ੍ਰਿੜ ਹੈ। ਮੁੱਖ ਮੰਤਰੀ ਨੇ ਜ਼ੋਰ ਦੇ ਕੇ ਕਿਹਾ ਕਿ ਪੰਜਾਬ ਸਰਕਾਰ ਨੇ ਉਦਯੋਗਿਕ ਵਿਕਾਸ ‘ਚ ਤੇਜ਼ੀ ਲਿਆਉਣ, ਵੱਡੇ ਪੱਧਰ 'ਤੇ ਨਿਵੇਸ਼ ਨੂੰ ਆਕਰਸ਼ਿਤ ਕਰਨ ਅਤੇ ਪੰਜਾਬ ਭਰ ਵਿੱਚ ਰੋਜ਼ਗਾਰ ਪੈਦਾ ਕਰਨ ਲਈ ਕ੍ਰਾਂਤੀਕਾਰੀ ਸੁਧਾਰਾਂ ਦੇ ਨਾਲ ਨਵੀਂ ਉਦਯੋਗਿਕ ਨੀਤੀ ਤਿਆਰ ਕੀਤੀ ਹੈ। ਇਹ ਆਖਦਿਆਂ ਕਿ ਪੰਜਾਬ ਵਿੱਚ ਪਹਿਲਾਂ ਹੀ ਰਿਕਾਰਡ ਨਿਵੇਸ਼ ਹੋ ਰਿਹਾ ਹੈ, ਮੁੱਖ ਮੰਤਰੀ ਨੇ ਕਿਹਾ ਕਿ ਇਹ ਨਵੀਂ ਨੀਤੀ ਨਿਵੇਸ਼ਕਾਂ ਨੂੰ 20 ਪ੍ਰੋਤਸਾਹਨ ਤੱਕ ਚੁਣਨ ਅਤੇ ਆਪਣੇ ਕਾਰੋਬਾਰੀ ਮਾਡਲਾਂ ਦੇ ਅਨੁਕੂਲ ਅਨੁਕੂਲਿਤ ਪੈਕੇਜ ਤਿਆਰ ਕਰਨ ਦੀ ਆਗਿਆ ਦਿੰਦੀ ਹੈ। ਉਨ੍ਹਾਂ ਕਿਹਾ ਕਿ ਇਸਦੇ ਨਾਲ ਹੀ ਇਸ ਨੀਤੀ ਤਹਿਤ ਪੰਜਾਬ ‘ਚ ਪਹਿਲੀ ਵਾਰ ਪੂੰਜੀ ਸਬਸਿਡੀ ...
’ਆਪ’ ਸਰਕਾਰ ਲੰਬੇ ਸਮੇਂ ਤੋਂ ਅੱਖੋਂ ਪਰੋਖੇ ਰਹੇ ਸਰਹੱਦੀ ਖੇਤਰਾਂ ਵਿੱਚ ਸੜਕਾਂ, ਨੌਕਰੀਆਂ ਅਤੇ ਨਾਗਰਿਕ ਸੇਵਾਵਾਂ ਪ੍ਰਦਾਨ ਕਰਕੇ ਨੁਹਾਰ ਬਦਲਣ ਲਈ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

’ਆਪ’ ਸਰਕਾਰ ਲੰਬੇ ਸਮੇਂ ਤੋਂ ਅੱਖੋਂ ਪਰੋਖੇ ਰਹੇ ਸਰਹੱਦੀ ਖੇਤਰਾਂ ਵਿੱਚ ਸੜਕਾਂ, ਨੌਕਰੀਆਂ ਅਤੇ ਨਾਗਰਿਕ ਸੇਵਾਵਾਂ ਪ੍ਰਦਾਨ ਕਰਕੇ ਨੁਹਾਰ ਬਦਲਣ ਲਈ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

Politics, Punjab
ਖੇਮਕਰਨ, 7 ਮਾਰਚ 2026: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਰਹੱਦੀ ਹਲਕੇ ਖੇਮਕਰਨ ਵਿੱਚ 137 ਕਰੋੜ ਰੁਪਏ ਦੇ ਪੇਂਡੂ ਲਿੰਕ ਸੜਕੀ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਅਤੇ ਕਿਹਾ ਕਿ 'ਆਪ' ਸਰਕਾਰ ਸਰਹੱਦੀ ਖੇਤਰਾਂ ਵਿੱਚ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ, ਰੁਜ਼ਗਾਰ ਦੇ ਮੌਕੇ ਸਿਰਜਣ ਅਤੇ ਬਿਹਤਰ ਢੰਗ ਨਾਲ ਜਨਤਕ ਸੇਵਾਵਾਂ ਪ੍ਰਦਾਨ ਕਰਨ 'ਤੇ ਧਿਆਨ ਕੇਂਦਰਿਤ ਕਰ ਰਹੀ ਹੈ। ਉਨ੍ਹਾਂ ਨੇ ਨਹਿਰੀ ਸਿੰਚਾਈ, ਰੋਜ਼ਗਾਰ ਉਤਪਤੀ ਅਤੇ ਸਿੱਖਿਆ ਸੁਧਾਰਾਂ ਵਿੱਚ ਹੋਈ ਪ੍ਰਗਤੀ 'ਤੇ ਵੀ ਚਾਨਣਾ ਪਾਇਆ। ਨੀਂਹ ਪੱਥਰ ਰੱਖਣ ਤੋਂ ਬਾਅਦ ਇੱਕ ਵਿਸ਼ਾਲ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਸੜਕਾਂ ਤੋਂ ਲੈ ਕੇ ਸਕੂਲਾਂ, ਖੇਡ ਦੇ ਮੈਦਾਨਾਂ ਅਤੇ ਉਦਯੋਗ ਤੱਕ, ਮੈਂ ਤੁਹਾਨੂੰ ਭਰੋਸਾ ਦਿਵਾਉਂਦਾ ਹਾਂ ਕਿ ਮੇਰੀ ਸਰਕਾਰ ਹਰ ਖੇਤਰ ਦੇ ਸਰਬਪੱਖੀ ਵਿਕਾਸ ਨੂੰ ਯਕੀਨੀ ਬਣਾਉਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਸਰਹੱਦੀ ਖੇਤਰਾਂ ਦੇ ਵਿਕਾਸ ਨੂੰ ਨਜ਼ਰਅੰਦਾਜ਼ ਕੀਤਾ, ਪਰ 'ਆਪ' ਸਰਕਾਰ ਇਨ੍ਹਾਂ ਖੇਤਰਾਂ ਦੀ ਤਰੱਕੀ ਲਈ ਸਮਰਪਿਤ ਯਤਨ ਕਰ ਰਹੀ ਹੈ। ਉਨ੍ਹਾਂ...
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਿੰਗਾਪੁਰ ਟ੍ਰੇਨਿੰਗ ਲਈ ਪ੍ਰਿੰਸੀਪਲਾਂ ਦੇ ਅੱਠਵੇਂ ਬੈਚ ਨੂੰ ਰਵਾਨਾ ਕੀਤਾ, ਵਿਸ਼ਵ ਪੱਧਰੀ ਸਿਖਲਾਈ ਲਈ ਹੁਣ ਤੱਕ 234 ਪ੍ਰਿੰਸੀਪਲ ਭੇਜੇ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਿੰਗਾਪੁਰ ਟ੍ਰੇਨਿੰਗ ਲਈ ਪ੍ਰਿੰਸੀਪਲਾਂ ਦੇ ਅੱਠਵੇਂ ਬੈਚ ਨੂੰ ਰਵਾਨਾ ਕੀਤਾ, ਵਿਸ਼ਵ ਪੱਧਰੀ ਸਿਖਲਾਈ ਲਈ ਹੁਣ ਤੱਕ 234 ਪ੍ਰਿੰਸੀਪਲ ਭੇਜੇ

Politics
ਚੰਡੀਗੜ੍ਹ, 7 ਮਾਰਚ 2026 ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਿੰਗਾਪੁਰ ਦੀ ਪ੍ਰਿੰਸੀਪਲ ਅਕੈਡਮੀ ਵਿਖੇ ਸਿਖਲਾਈ ਲਈ 30 ਸਰਕਾਰੀ ਸਕੂਲਾਂ ਦੇ ਪ੍ਰਿੰਸੀਪਲਾਂ ਦੇ ਅੱਠਵੇਂ ਬੈਚ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ। ਇਸ ਮੌਕੇ ਉਨ੍ਹਾਂ ਕਿਹਾ ਕਿ ਇਸ ਪਹਿਲ ਦਾ ਉਦੇਸ਼ ਅਧਿਆਪਕਾਂ ਨੂੰ ਵਿਸ਼ਵਵਿਆਪੀ ਸਿੱਖਿਆ ਅਭਿਆਸਾਂ ਤੋਂ ਜਾਣੂ ਕਰਵਾਉਣਾ ਅਤੇ ਸੂਬੇ ਦੀ ਜਨਤਕ ਸਿੱਖਿਆ ਪ੍ਰਣਾਲੀ ਨੂੰ ਹੋਰ ਮਜ਼ਬੂਤ ਕਰਨਾ ਹੈ। ਮੁੱਖ ਮੰਤਰੀ ਨੇ ਕਈ ਸਿਆਸੀ ਮੁੱਦਿਆਂ 'ਤੇ ਵੀ ਗੱਲ ਕੀਤੀ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਪੰਜਾਬ ਬਿਜਲੀ (ਸੋਧ) ਬਿੱਲ, 2025 ਦਾ ਸਖ਼ਤ ਵਿਰੋਧ ਕਰਾਂਗੇ, ਜਦੋਂ ਕਿ ਭਾਜਪਾ ਦੀ ਅਗਵਾਈ ਵਾਲੀ ਕੇਂਦਰ, ਕਾਂਗਰਸ ਅਤੇ ਅਕਾਲੀ ਦਲ ਦੇ ਨੇਤਾ ਸੁਖਬੀਰ ਸਿੰਘ ਬਾਦਲ 'ਤੇ ਨਿਸ਼ਾਨਾ ਸਾਧਿਆ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ‘ਐਕਸ’ ’ਤੇ ਲਿਖਿਆ, “ਅੱਜ, ਪੰਜਾਬ ਦੇ ਸਰਕਾਰੀ ਸਕੂਲਾਂ ਦੇ ਪ੍ਰਿੰਸੀਪਲਾਂ ਦਾ ਇਕ ਹੋਰ ਬੈਚ ਸਿਖਲਾਈ ਲਈ ਸਿੰਗਾਪੁਰ ਲਈ ਰਵਾਨਾ ਹੋਇਆ। ਮੈਂ ਇਸ ਮੌਕੇ ਉਨ੍ਹਾਂ ਨੂੰ ਮਿਲਿਆ, ਉਨ੍ਹਾਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ ਅਤੇ ਉਨ੍ਹਾਂ ਨੂੰ ਯਾਤਰਾ ਦੀ ਸਫਲਤ...
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਵਜ਼ਾਰਤ ਵੱਲੋਂ ਸ੍ਰੀ ਅਨੰਦਪੁਰ ਸਾਹਿਬ ਵਿਖੇ ਵਿਸ਼ਵ ਪੱਧਰੀ ‘ਸ੍ਰੀ ਗੁਰੂ ਤੇਗ਼ ਬਹਾਦਰ ਯੂਨੀਵਰਸਿਟੀ’ ਨੂੰ ਮਨਜ਼ੂਰੀ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਵਜ਼ਾਰਤ ਵੱਲੋਂ ਸ੍ਰੀ ਅਨੰਦਪੁਰ ਸਾਹਿਬ ਵਿਖੇ ਵਿਸ਼ਵ ਪੱਧਰੀ ‘ਸ੍ਰੀ ਗੁਰੂ ਤੇਗ਼ ਬਹਾਦਰ ਯੂਨੀਵਰਸਿਟੀ’ ਨੂੰ ਮਨਜ਼ੂਰੀ

Politics
*ਚੰਡੀਗੜ੍ਹ, 7 ਮਾਰਚ 2026 ਸੂਬੇ ਵਿੱਚ ਉਚੇਰੀ ਸਿੱਖਿਆ, ਉਦਯੋਗਿਕ ਵਿਕਾਸ ਅਤੇ ਪ੍ਰਸ਼ਾਸਨਿਕ ਸੁਧਾਰਾਂ ਨੂੰ ਉਤਸ਼ਾਹਤ ਕਰਨ ਦੇ ਮਨੋਰਥ ਨਾਲ ਅਹਿਮ ਫੈਸਲੇ ਲੈਂਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਮੰਤਰੀ ਮੰਡਲ ਨੇ ਅੱਜ ਸ੍ਰੀ ਅਨੰਦਪੁਰ ਸਾਹਿਬ ਵਿਖੇ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ ਨਾਮ ’ਤੇ ਵਿਸ਼ਵ ਪੱਧਰੀ ਯੂਨੀਵਰਸਿਟੀ ਸਥਾਪਤ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ। ਮੁੱਖ ਮੰਤਰੀ ਦੀ ਅਗਵਾਈ ਵਿੱਚ ਮੰਤਰੀ ਮੰਡਲ ਦੀ ਮੀਟਿੰਗ ਦੌਰਾਨ ਸਰਕਾਰੀ ਕਾਲਜਾਂ ਵਿੱਚ 1158 ਸਹਾਇਕ ਪ੍ਰੋਫੈਸਰਾਂ ਅਤੇ ਲਾਇਬ੍ਰੇਰੀਅਨਾਂ ਦੀ ਭਰਤੀ ਕਰਨ ਲਈ ਹਰੀ ਝੰਡੀ ਦੇ ਦਿੱਤੀ ਹੈ। ਇਸ ਬਾਰੇ ਜਾਣਕਾਰੀ ਸਾਂਝੀ ਕਰਦਿਆਂ ਮੁੱਖ ਮੰਤਰੀ ਦਫ਼ਤਰ ਮੁਤਾਬਕ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਮੰਤਰੀ ਮੰਡਲ ਨੇ ਯੂਨੀਵਰਸਿਟੀ ਦੀ ਸਥਾਪਨਾ ਅਤੇ ਸ੍ਰੀ ਗੁਰੂ ਤੇਗ਼ ਬਹਾਦਰ ਵਿਸ਼ਵ ਪੱਧਰੀ ਯੂਨੀਵਰਸਿਟੀ ਲਈ ਖਰੜਾ ਬਿੱਲ ਨੂੰ ਮਨਜ਼ੂਰੀ ਦੇ ਦਿੱਤੀ ਹੈ। ਮੰਤਰੀ ਮੰਡਲ ਨੇ ਯੂਨੀਵਰਸਿਟੀ ਦੀ ਸਥਾਪਨਾ ਸਮੇਂ ਸਿਰ ਕਰਨ ਲਈ ਸਾਰੇ ਲੋੜੀਂਦੇ ਫੈਸਲੇ ਲੈਣ ਲਈ ਮੁੱਖ ਮੰਤਰੀ ਨੂੰ ਅਧਿਕਾਰਤ ਕੀਤਾ ਹੈ। ਨਵੀਂ ਉਦਯੋਗਿਕ ਤੇ ਵ...
ਗੈਂਗਸਟਰਾਂ ‘ਤੇ ਵਾਰ ਦੀ ਵਿਦੇਸ਼ਾਂ ਤੱਕ ਮਾਰ: ਜੱਗੂ ਭਗਵਾਨਪੁਰੀਆ ਗਿਰੋਹ ਦੇ ਮੈਂਬਰ ਅੰਮ੍ਰਿਤ ਦਾਲਮ ਨੂੰ ਮੋਲਡੋਵਾ ਸਰਹੱਦ ਤੋਂ ਹਿਰਾਸਤ ‘ਚ ਲਿਆ

ਗੈਂਗਸਟਰਾਂ ‘ਤੇ ਵਾਰ ਦੀ ਵਿਦੇਸ਼ਾਂ ਤੱਕ ਮਾਰ: ਜੱਗੂ ਭਗਵਾਨਪੁਰੀਆ ਗਿਰੋਹ ਦੇ ਮੈਂਬਰ ਅੰਮ੍ਰਿਤ ਦਾਲਮ ਨੂੰ ਮੋਲਡੋਵਾ ਸਰਹੱਦ ਤੋਂ ਹਿਰਾਸਤ ‘ਚ ਲਿਆ

Politics, Punjab
ਚੰਡੀਗੜ੍ਹ, 7 ਮਾਰਚ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ 'ਤੇ ਵਿੱਢੀ ਗਈ 'ਗੈਂਗਸਟਰਾਂ ਤੇ ਵਾਰ' ਮੁਹਿੰਮ ਦੌਰਾਨ ਨਿਆਂ ਦੇ ਕਟਹਿਰੇ ਤੋਂ ਬਚਣ ਲਈ ਵਿਦੇਸ਼ਾਂ ‘ਚ ਲੁਕੇ ਅਪਰਾਧੀਆਂ ਨੂੰ ਟਰੈਕ ਕਰਨ ਅਤੇ ਮੁਲਕ ਵਾਪਸ ਲਿਆਉਣ ਸਬੰਧੀ ਚੱਲ ਰਹੇ ਯਤਨਾਂ ਤਹਿਤ ਮਹੱਤਵਪੂਰਨ ਸਫ਼ਲਤਾ ਤਹਿਤ ਅਤਿ-ਲੋੜੀਂਦੇ ਗੈਂਗਸਟਰ ਅੰਮ੍ਰਿਤਪਾਲ ਸਿੰਘ ਉਰਫ਼ ਅੰਮ੍ਰਿਤ ਦਾਲਮ ਨੂੰ ਮੋਲਡੋਵਾ ਸਰਹੱਦ ‘ਤੋਂ ਹਿਰਾਸਤ ਵਿੱਚ ਲੈ ਲਿਆ ਗਿਆ ਹੈ। ਇਹ ਜਾਣਕਾਰੀ ਅੱਜ ਇਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ। ਦੱਸਣਯੋਗ ਹੈ ਕਿ ਭਗੌੜੇ ਅੰਮ੍ਰਿਤਪਾਲ ਦਾਲਮ ਨੂੰ ਪੰਜਾਬ ਪੁਲਿਸ ਦੀ ਬੇਨਤੀ 'ਤੇ ਵਿਦੇਸ਼ ਮੰਤਰਾਲੇ (ਐਮਈਏ), ਕੇਂਦਰੀ ਜਾਂਚ ਬਿਊਰੋ (ਸੀਬੀਆਈ), ਇੰਟਰਪੋਲ ਅਤੇ ਹੋਰ ਕੇਂਦਰੀ ਏਜੰਸੀਆਂ ਦੇ ਤਾਲਮੇਲ ਨਾਲ ਜਾਰੀ ਇੰਟਰਪੋਲ ਰੈੱਡ ਨੋਟਿਸ (ਰੈੱਡ ਕਾਰਨਰ ਨੋਟਿਸ) ਦੇ ਆਧਾਰ 'ਤੇ ਹਿਰਾਸਤ ਵਿੱਚ ਲਿਆ ਗਿਆ ਹੈ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ 'ਤੇ ਪੰਜਾਬ ਪੁਲਿਸ ਨੇ ਹਾਲ ਹੀ ਵਿੱਚ ਇੰਸਪੈਕਟਰ ਜਨਰਲ ਆਫ਼ ਪੁਲਿਸ (ਆਈਜੀਪੀ) ਕਾਊਂਟਰ ਇੰਟੈਲੀਜੈਂਸ ...
ਭਗਵੰਤ ਮਾਨ ਸਰਕਾਰ ਵੱਲੋਂ ਪੰਜਾਬ ਦੇ ਵਿਕਾਸ ਵਿੱਚ ਤੇਜ਼ੀ ਲਿਆਉਣ, ਨਿਵੇਸ਼ ਆਕਰਸ਼ਿਤ ਕਰਨ ਅਤੇ ਰੁਜ਼ਗਾਰ ਮੌਕੇ ਪੈਦਾ ਕਰਨ ਲਈ ਪ੍ਰਗਤੀਸ਼ੀਲ ਉਦਯੋਗਿਕ ਅਤੇ ਵਪਾਰ ਵਿਕਾਸ ਨੀਤੀ- 2026 ਲਾਂਚ

ਭਗਵੰਤ ਮਾਨ ਸਰਕਾਰ ਵੱਲੋਂ ਪੰਜਾਬ ਦੇ ਵਿਕਾਸ ਵਿੱਚ ਤੇਜ਼ੀ ਲਿਆਉਣ, ਨਿਵੇਸ਼ ਆਕਰਸ਼ਿਤ ਕਰਨ ਅਤੇ ਰੁਜ਼ਗਾਰ ਮੌਕੇ ਪੈਦਾ ਕਰਨ ਲਈ ਪ੍ਰਗਤੀਸ਼ੀਲ ਉਦਯੋਗਿਕ ਅਤੇ ਵਪਾਰ ਵਿਕਾਸ ਨੀਤੀ- 2026 ਲਾਂਚ

Politics, Punjab
ਚੰਡੀਗੜ੍ਹ, 7 ਮਾਰਚ : ਉਦਯੋਗਿਕ ਅਤੇ ਵਪਾਰ ਵਿਕਾਸ ਨੀਤੀ -2026 ਦੀ ਸ਼ੁਰੂਆਤ ਦੇ ਨਾਲ ਪੰਜਾਬ ਨੇ ਅੱਜ ਆਪਣੇ ਉਦਯੋਗਿਕ ਵਿਕਾਸ ਦੇ ਰਾਹ ਨੂੰ ਹੋਰ ਮਜ਼ਬੂਤ ਕਰਨ ਵੱਲ ਕਦਮ ਚੁੱਕਿਆ ਹੈ, ਜੋ ਪੰਜਾਬ ਭਰ ਵਿੱਚ ਉਦਯੋਗਿਕ ਵਿਸਥਾਰ ਵਿੱਚ ਤੇਜ਼ੀ ਲਿਆਉਣ , ਵੱਡੇ ਨਿਵੇਸ਼ਾਂ ਨੂੰ ਆਕਰਸ਼ਿਤ ਕਰਨ ਅਤੇ ਰੁਜ਼ਗਾਰ ਦੇ ਮੌਕੇ ਪੈਦਾ ਕਰਨ ਦੇ ਉਦੇਸ਼ ਨਾਲ ਉਲੀਕਿਆ ਵਿਆਪਕ ਢਾਂਚਾ ਹੈ। ਇਸ ਨੀਤੀ ਦਾ ਰਸਮੀ ਉਦਘਾਟਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਲੁਧਿਆਣਾ ਵਿੱਚ ਉਦਯੋਗ ਅਤੇ ਵਣਜ, ਨਿਵੇਸ਼ ਪ੍ਰੋਤਸਾਹਨ, ਬਿਜਲੀ ਅਤੇ ਸਥਾਨਕ ਸਰਕਾਰਾਂ ਮੰਤਰੀ ਸੰਜੀਵ ਅਰੋੜਾ ਦੀ ਮੌਜੂਦਗੀ ਵਿੱਚ ਕੀਤਾ। ਇਸ ਸਮਾਗਮ ਵਿੱਚ ਲਗਭਗ 200 ਪ੍ਰਮੁੱਖ ਉਦਯੋਗਪਤੀਆਂ ਅਤੇ ਕਈ ਖੇਤਰਾਂ ਦੇ ਨੁਮਾਇੰਦਿਆਂ ਨੇ ਹਿੱਸਾ ਲਿਆ, ਜੋ ਕਿ ਪੰਜਾਬ ਦੇ ਉਦਯੋਗਿਕ ਭਵਿੱਖ ਵਿੱਚ ਮਜ਼ਬੂਤ ਉਦਯੋਗਿਕ ਦਿਲਚਸਪੀ ਅਤੇ ਭਰੋਸੇ ਦਾ ਸਪੱਸ਼ਟ ਸਬੂਤ ਹੈ। ਨੀਤੀ ਨੂੰ ਦੇਸ਼ ਦੇ ਸਭ ਤੋਂ ਪ੍ਰਗਤੀਸ਼ੀਲ ਉਦਯੋਗਿਕ ਨੀਤੀ ਢਾਂਚੇ ਵਿੱਚੋਂ ਇੱਕ ਦੱਸਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ  ਮਿਸਾਲੀ ਪਹਿਲਕਦਮੀ ਨਿਰਮਾਣ, ਸੇਵਾਵਾਂ ਅਤੇ ਉੱਭਰ ਰਹੇ ਤਕਨਾਲੋਜੀ ਖੇਤਰਾਂ ਲਈ...
ਪੰਜਾਬ ਵਿਧਾਨ ਸਭਾ  ਸਪੀਕਰ ਅਤੇ ਮੁੱਖ ਮੰਤਰੀ ਨੇ ਪੰਜਾਬ ਦੇ ਰਾਜਪਾਲ ਦਾ ਵਿਧਾਨ ਸਭਾ ਪਹੁੰਚਣ ਤੇ ਕੀਤਾ ਨਿੱਘਾ ਸਵਾਗਤ

ਪੰਜਾਬ ਵਿਧਾਨ ਸਭਾ ਸਪੀਕਰ ਅਤੇ ਮੁੱਖ ਮੰਤਰੀ ਨੇ ਪੰਜਾਬ ਦੇ ਰਾਜਪਾਲ ਦਾ ਵਿਧਾਨ ਸਭਾ ਪਹੁੰਚਣ ਤੇ ਕੀਤਾ ਨਿੱਘਾ ਸਵਾਗਤ

Politics, Punjab
ਚੰਡੀਗੜ੍ਹ, 6 ਮਾਰਚ : ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਨਾਲ ਅੱਜ ਪੰਜਾਬ ਦੇ ਰਾਜਪਾਲ ਸ੍ਰੀ ਗੁਲਾਬ ਚੰਦ ਕਟਾਰੀਆ ਦਾ ਪੰਜਾਬ ਵਿਧਾਨ ਸਭਾ ਪਹੁੰਚਣ 'ਤੇ ਨਿੱਘਾ ਸਵਾਗਤ ਕੀਤਾ। ਇਸ ਮੌਕੇ ਪੰਜਾਬ ਪੁਲਿਸ ਵੱਲੋਂ ਰਾਜਪਾਲ ਨੂੰ ਗਾਰਡ ਆਫ਼ ਆਨਰ ਦਿੱਤਾ ਗਿਆ। ਰਾਜਪਾਲ ਬਜਟ ਸੈਸ਼ਨ ਦੇ ਪਹਿਲੇ ਦਿਨ ਸਦਨ ਨੂੰ ਸੰਬੋਧਨ ਕਰਨ ਲਈ ਪੰਜਾਬ ਵਿਧਾਨ ਸਭਾ ਪਹੁੰਚੇ ਸਨ। ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਅਤੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਨੇ ਵੀ ਰਾਜਪਾਲ ਸ੍ਰੀ ਗੁਲਾਬ ਚੰਦ ਕਟਾਰੀਆ ਨੂੰ ਸਨਮਾਨ ਵਜੋਂ ਯਾਦਗਾਰੀ ਚਿੰਨ੍ਹ ਅਤੇ ਰਵਾਇਤੀ ਲੋਈ ਭੇਟ ਕੀਤੀ। ਰਾਜਪਾਲ ਨੇ ਉਨ੍ਹਾਂ ਦੇ ਨਿੱਘੇ ਸਵਾਗਤ 'ਤੇ ਖੁਸ਼ੀ ਜ਼ਾਹਰ ਕੀਤੀ। ਇਸ ਮੌਕੇ ਹੋਰਨਾਂ ਤੋਂ ਇਲਾਵਾ ਕੈਬਨਿਟ ਮੰਤਰੀ ਸ. ਹਰਪਾਲ ਸਿੰਘ ਚੀਮਾ, ਕੈਬਨਿਟ ਮੰਤਰੀ ਸ਼੍ਰੀ ਅਮਨ ਅਰੋੜਾ, ਡਾ. ਰਵਜੋਤ ਸਿੰਘ, ਸੰਸਦੀ ਮਾਮਲਿਆਂ ਬਾਰੇ ਮੰਤਰੀ, ਪੰਜਾਬ, ਸ਼੍ਰੀ ਕੇ.ਏ.ਪੀ. ਸਿਨਹਾ, ਮੁੱਖ ਸਕੱਤਰ, ਪੰਜਾਬ, ਬਹੁਜਨ ਸਮਾਜ ਪਾਰਟੀ ਦੇ ਸ. ਨਛੱਤਰ ਪਾਲ, ਸ਼੍ਰੋਮਣੀ ਅਕਾਲੀ ਦਲ ਦੇ ਸ. ਮਨਪ੍ਰ...
ਪੰਜਾਬ ਦੇ ਘਰੇਲੂ, ਵਪਾਰਕ ਅਤੇ ਉਦਯੋਗਿਕ ਖਪਤਕਾਰਾਂ ਲਈ ਬਿਜਲੀ ਦਰਾਂ ਵਿੱਚ ਕਟੌਤੀ

ਪੰਜਾਬ ਦੇ ਘਰੇਲੂ, ਵਪਾਰਕ ਅਤੇ ਉਦਯੋਗਿਕ ਖਪਤਕਾਰਾਂ ਲਈ ਬਿਜਲੀ ਦਰਾਂ ਵਿੱਚ ਕਟੌਤੀ

Politics, Punjab
ਚੰਡੀਗੜ੍ਹ, 6 ਮਾਰਚ : ਪੰਜਾਬ ਭਰ ਵਿੱਚ ਘਰਾਂ, ਕਾਰੋਬਾਰਾਂ ਅਤੇ ਉਦਯੋਗਾਂ ਨੂੰ ਵੱਡੀ ਰਾਹਤ ਦਿੰਦਿਆਂ ਵਿੱਤੀ ਸਾਲ 2026-27 ਲਈ ਵੱਖ-ਵੱਖ ਸ੍ਰੇਣੀ ਦੇ ਖਪਤਕਾਰਾਂ ਲਈ ਬਿਜਲੀ ਦਰਾਂ ਵਿੱਚ ਕਟੌਤੀ ਕੀਤੀ ਗਈ ਹੈ, ਜਿਸ ਨਾਲ ਘਰੇਲੂ ਖਪਤਕਾਰਾਂ ਲਈ ਬਿਜਲੀ ਦਰਾਂ ਪ੍ਰਤੀ ਯੂਨਿਟ 1.5 ਰੁਪਏ ਤੱਕ, ਵਪਾਰਕ ਉਪਭੋਗਤਾਵਾਂ ਲਈ 79 ਪੈਸੇ ਪ੍ਰਤੀ ਯੂਨਿਟ ਅਤੇ ਉਦਯੋਗਿਕ ਇਕਾਈਆਂ ਲਈ 74 ਪੈਸੇ ਪ੍ਰਤੀ ਯੂਨਿਟ ਤੱਕ ਕਟੌਤੀ ਕੀਤੀ ਗਈ ਹੈ। ਪੰਜਾਬ ਰਾਜ ਬਿਜਲੀ ਰੈਗੂਲੇਟਰੀ ਕਮਿਸ਼ਨ ਵੱਲੋਂ ਵਿਸ਼ਵਜੀਤ ਖੰਨਾ, ਆਈਏਐਸ (ਸੇਵਾਮੁਕਤ) ਦੀ ਪ੍ਰਧਾਨਗੀ ਅਤੇ ਮੈਂਬਰ ਰਵਿੰਦਰ ਸਿੰਘ ਸੈਣੀ (ਮੈਂਬਰ ਟੈਕਨੀਕਲ) ਅਤੇ ਰਵੀ ਕੁਮਾਰ (ਮੈਂਬਰ ਲੀਗਲ) ਮੌਜੂਦਗੀ ’ਚ ਜਾਰੀ ਕੀਤਾ ਗਿਆ ਨਵਾਂ ਟੈਰਿਫ ਆਰਡਰ 1 ਅਪ੍ਰੈਲ, 2026 ਤੋਂ 31 ਮਾਰਚ, 2027 ਤੱਕ ਲਾਗੂ ਹੋ ਜਾਵੇਗਾ। ਇਸ ਫੈਸਲੇ ਨੂੰ ਵੱਡਾ ਲੋਕ-ਪੱਖੀ ਕਦਮ ਕਰਾਰ ਦਿੰਦਿਆਂ ਬਿਜਲੀ ਮੰਤਰੀ ਸੰਜੀਵ ਅਰੋੜਾ ਨੇ ਕਿਹਾ ਕਿ ਵੱਖ-ਵੱਖ ਸ਼੍ਰੇਣੀਆਂ ਦੇ ਟੈਰਿਫ ਵਿੱਚ ਕਟੌਤੀ ਨਾਲ ਘਰੇਲੂ ਖ਼ਪਤਕਾਰਾਂ ਨੂੰ ਕਾਫ਼ੀ ਰਾਹਤ ਮਿਲੇਗੀ, ਐਮ.ਐਸ.ਐਮ.ਈ. ਨੂੰ ਮਜ਼ਬੂਤ ਹੋਣਗੇ ਅਤੇ ਪੰਜਾਬ ਵਿੱਚ ਉਦਯੋਗਿਕ ਮੁਕ...
ਲੋਕ ਨਿਰਮਾਣ ਵਿਭਾਗ ਵੱਲੋਂ ਬੀਤੇ ਚਾਰ ਸਾਲਾਂ ਵਿੱਚ 1464 ਕਰੋੜ ਰੁਪਏ ਦੀ ਕੀਤੀ ਗਈ ਬਚਤ: ਹਰਭਜਨ ਸਿੰਘ ਈ.ਟੀ.ਓ.

ਲੋਕ ਨਿਰਮਾਣ ਵਿਭਾਗ ਵੱਲੋਂ ਬੀਤੇ ਚਾਰ ਸਾਲਾਂ ਵਿੱਚ 1464 ਕਰੋੜ ਰੁਪਏ ਦੀ ਕੀਤੀ ਗਈ ਬਚਤ: ਹਰਭਜਨ ਸਿੰਘ ਈ.ਟੀ.ਓ.

Politics
ਚੰਡੀਗੜ੍ਹ, 5 ਮਾਰਚ: ਪੰਜਾਬ ਸਰਕਾਰ ਦੇ ਲੋਕ ਨਿਰਮਾਣ ਵਿਭਾਗ ਵੱਲੋਂ ਪਾਰਦਰਸ਼ੀ ਟੈਡਰਿੰਗ ਪ੍ਰਣਾਲੀ ਰਾਹੀਂ 1464 ਕਰੋੜ ਰੁਪਏ ਦੀ ਬੀਤੇ ਚਾਰ ਸਾਲ ਵਿੱਚ ਬਚਤ ਕੀਤੀ ਗਈ ਹੈ। ਉਕਤ ਜਾਣਕਾਰੀ ਅੱਜ ਇੱਥੇ ਪੰਜਾਬ ਦੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਵੱਲੋਂ ਦਿੱਤੀ ਗਈ। ਉਨ੍ਹਾਂ ਦੱਸਿਆ ਕਿ ਵਿਭਾਗ ਵੱਲੋਂ ਟੈਂਡਰ ਪ੍ਰਕਿਰਿਆ ਆਰੰਭਣ ਤੋਂ ਪਹਿਲਾਂ ਦੀ ਪ੍ਰਕਿਰਿਆ ਨੂੰ ਹੋਰ ਜ਼ਿਆਦਾ ਵਿਗਿਆਨਕ ਅਤੇ ਤਰਕਸੰਗਤ ਬਣਾਉਣ ਸਦਕਾ ਇਹ ਬਚਤ ਸੰਭਵ ਹੋਈ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਨੇ 30 ਜੂਨ, 2026 ਤੱਕ ਰਾਜ ਦੀਆਂ 45,000 ਕਿਲੋਮੀਟਰ ਸੜਕਾਂ ਦਾ ਨਿਰਮਾਣ ਦਾ ਟੀਚਾ ਮਿੱਥਿਆ ਹੈ। ਜਿਸ ਵਿੱਚ 4700 ਕਿਲੋਮੀਟਰ ਨਵੀਆਂ ਸੜਕਾਂ ਦੇ ਨਿਰਮਾਣ ਦੇ ਨਾਲ-ਨਾਲ ਪੁਰਾਣੀਆਂ ਸੜਕਾਂ ਦੇ ਰੱਖ-ਰਖਾਅ ਅਤੇ ਚੌੜਾਕਰਨ ਦਾ ਕੰਮ ਵੀ ਸ਼ਾਮਲ ਹੈ। ਉਨ੍ਹਾਂ ਦੱਸਿਆ ਕਿ ਇਸ ਕੰਮ ਉਤੇ 16209 ਕਰੋੜ ਰੁਪਏ ਖਰਚ ਆਉਣਗੇ। ਉਨ੍ਹਾਂ ਦੱਸਿਆ ਕਿ ਨਿਰਮਾਣ ਕਾਰਜਾਂ ਵਿੱਚ ਗੁਣਵਤਾ ਨੂੰ ਯਕੀਨੀ ਬਣਾਉਣ ਲਈ ਸੀ.ਐਮ. ਫਲਾਇੰਗ ਸੂਕਐਡ ਵੱਲੋਂ ਲਗਾਤਾਰ ਚੈਕਿੰਗ ਕੀਤੀ ਜਾ ਰਹੀ ਹੈ। ਇਸ ਤੋਂ ਇਲਾਵਾ ਸੜਕਾਂ ਦੇ ਨਿਰਮਾਣ ਅਤੇ ਮੁਰੰ...
ਹੋਲੇ-ਮਹੱਲੇ ਮੌਕੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਐਮਪੀ ਮਲਵਿੰਦਰ ਕੰਗ ਹੋਏ ਨਤਮਸਤਕ

ਹੋਲੇ-ਮਹੱਲੇ ਮੌਕੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਐਮਪੀ ਮਲਵਿੰਦਰ ਕੰਗ ਹੋਏ ਨਤਮਸਤਕ

Politics, Punjab
ਸ੍ਰੀ ਅਨੰਦਪੁਰ ਸਾਹਿਬ, 04 ਮਾਰਚ: ਸ੍ਰੀ ਅਨੰਦਪੁਰ ਸਾਹਿਬ ਦੀ ਧਰਤੀ ‘ਤੇ ਖਾਲਸਾ ਪੰਥ ਦਾ ਤਿਉਹਾਰ ਹੋਲਾ-ਮਹੱਲਾ ਬੜੀ ਧੂਮਧਾਮ ਨਾਲ ਮਨਾਇਆ ਗਿਆ। ਹੋਲਾ-ਮਹੱਲਾ ਮੌਕੇ ਮੈਂਬਰ ਪਾਰਲੀਮੈਂਟ ਲੋਕ ਸਭਾ ਹਲਕਾ ਸ੍ਰੀ ਅਨੰਦਪੁਰ ਸਾਹਿਬ ਸ. ਮਲਵਿੰਦਰ ਸਿੰਘ ਕੰਗ ਤਖ਼ਤ ਸ੍ਰੀ ਕੇਸਗੜ ਸਾਹਿਬ ਨਤਮਸਤਕ ਹੋਣ ਲਈ ਪਹੁੰਚੇ। ਜਿੱਥੇ ਉਨ੍ਹਾਂ ਗੁਰਦੁਆਰਾ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਸਮੂਹ ਸੰਗਤ ਨੂੰ ਹੋਲਾ-ਮਹੱਲਾ ਦੀ ਵਧਾਈ ਦਿੱਤੀ। ਇਸ ਮੌਕੇ ਗੱਲਬਾਤ ਕਰਦਿਆਂ ਮੈਂਬਰ ਪਾਰਲੀਮੈਂਟ ਸ. ਮਲਵਿੰਦਰ ਸਿੰਘ ਕੰਗ ਨੇ ਕਿਹਾ ਕਿ ਹੋਲਾ-ਮਹੱਲਾ ਇਕ ਧਰਮ ਦਾ ਤਿਉਹਾਰ ਨਹੀਂ ਸਗੋਂ ਸਮੁੱਚੀ ਮਾਨਵਤਾ ਦਾ ਤਿਉਹਾਰ ਹੈ ਅਤੇ ਅੱਜ ਦੇਸ਼ ਅਤੇ ਦੁਨੀਆ ਤੋਂ ਲੱਖਾਂ ਦੀ ਗਿਣਤੀ ’ਚ ਸੰਗਤ ਗੁਰੂ ਚਰਨਾਂ ਵਿੱਚ ਮੱਥਾ ਟੇਕ ਰਹੀ ਹੈ। ਉਨ੍ਹਾਂ ਕਿਹਾ ਕਿ ਸ੍ਰੀ ਅਨੰਦਪੁਰ ਸਾਹਿਬ ਦੀ ਤਰੱਕੀ ਅਤੇ ਇਥੋਂ ਦੇ ਬੁਨਿਆਦੀ ਢਾਂਚੇ ਨੂੰ ਹੋਰ ਜ਼ਿਆਦਾ ਮਜ਼ਬੂਤ ਕੀਤਾ ਜਾਵੇਗਾ ਅਤੇ ਇਸ ਇਲਾਕੇ ਲਈ ਲੋੜੀਂਦੀਆਂ ਹੋਰ ਸਹੂਲਤਾਂ ਨੂੰ ਪਹਿਲ ਦੇ ਆਧਾਰ ’ਤੇ ਪੂਰਾ ਕੀਤਾ ਜਾਵੇਗਾ।...