Friday, September 25
Shadow

Politics

ਨਸ਼ਾ ਮੁਕਤੀ ਯਾਤਰਾ ਰਾਹੀਂ 15,000 ਤੋਂ ਵੱਧ ਪਿੰਡਾਂ ਤੇ ਵਾਰਡਾਂ ਤੱਕ ਲੋਕ ਸੰਪਰਕ ਤੇ ਜਨ ਜਾਗਰੂਕਤਾ ਦਾ ਸੁਨੇਹਾ ਪਹੁੰਚਾਇਆ ਜਾਵੇਗਾ : ਮੋਹਿੰਦਰ ਭਗਤ

ਨਸ਼ਾ ਮੁਕਤੀ ਯਾਤਰਾ ਰਾਹੀਂ 15,000 ਤੋਂ ਵੱਧ ਪਿੰਡਾਂ ਤੇ ਵਾਰਡਾਂ ਤੱਕ ਲੋਕ ਸੰਪਰਕ ਤੇ ਜਨ ਜਾਗਰੂਕਤਾ ਦਾ ਸੁਨੇਹਾ ਪਹੁੰਚਾਇਆ ਜਾਵੇਗਾ : ਮੋਹਿੰਦਰ ਭਗਤ

National, Politics, Punjab
ਜਲੰਧਰ, 17 ਮਈ : ਪੰਜਾਬ ਦੇ ਬਾਗਬਾਨੀ, ਸੁਤੰਤਰਤਾ ਸੈਨਾਨੀ ਅਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮੋਹਿੰਦਰ ਭਗਤ ਨੇ ਅੱਜ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਵੱਲੋਂ ਪੰਜਾਬ ਵਿੱਚ ਨਸ਼ਿਆਂ ਖਿਲਾਫ ਸ਼ੁਰੂ ਕੀਤੀ 'ਨਸ਼ਾ ਮੁਕਤੀ ਯਾਤਰਾ' ਸੂਬੇ ਅਤੇ ਖ਼ਾਸ ਕਰ  ਪਿੰਡਾਂ ਵਿੱਚ ਨਸ਼ਿਆਂ ਦੀ ਸਮੱਸਿਆ ਨੂੰ ਜੜ੍ਹੋਂ ਖ਼ਤਮ ਕਰਨ ਵਿੱਚ ਮਦਦਗਾਰ ਸਾਬਤ ਹੋ ਰਹੀ ਹੈ। ਕੈਬਨਿਟ ਮੰਤਰੀ ਨੇ ਕਿਹਾ ਕਿ ਇਸ ਦੀ ਤਾਜ਼ਾ ਉਦਾਹਰਣ ਫਿਲੌਰ ਦੇ ਇਕ ਪਿੰਡ ਤੋਂ ਮਿਲਦੀ ਹੈ, ਜਿੱਥੇ ਨਸ਼ਾ ਕਰਨ ਵਾਲੇ ਨੌਜਵਾਨ ਹੁਣ ਇਸ ਯਾਤਰਾ ਵਿੱਚ ਭਾਗ ਲੈ ਰਹੇ ਹਨ ਅਤੇ ਹੋਰ ਨੌਜਵਾਨਾਂ ਨੂੰ ਨਸ਼ੇ ਦੇ ਨੁਕਸਾਨਾਂ ਬਾਰੇ ਜਾਗਰੂਕ ਕਰ ਰਹੇ ਹਨ। ਸ਼੍ਰੀ ਭਗਤ ਜੀ ਨੇ ਦੱਸਿਆ ਕਿ ਨਸ਼ਾ ਮੁਕਤੀ ਯਾਤਰਾ ਰਾਹੀਂ 15,000 ਤੋਂ ਵੱਧ ਪਿੰਡਾਂ ਅਤੇ ਵਾਰਡਾਂ ਤੱਕ ਲੋਕ ਸੰਪਰਕ ਅਤੇ ਜਨ ਜਾਗਰੂਕਤਾ ਦਾ ਸੁਨੇਹਾ ਪਹੁੰਚਾਇਆ ਜਾਵੇਗਾ। ਇਸ ਮਹਾ ਜਨ ਸੰਪਰਕ ਅਭਿਆਨ ਤਹਿਤ ਹਰ ਰੋਜ਼ ਲਗਭਗ 351 ਪਿੰਡਾਂ ਵਿੱਚ ਗ੍ਰਾਮ ਸਭਾਵਾਂ ਹੋਣਗੀਆਂ। ਹਰ ਵਿਧਾਨ ਸਭਾ ਹਲਕੇ ਵਿੱਚ ਤਿੰਨ ਪਿੰਡ ਚੁਣੇ ਗਏ ਹਨ, ਜਿੱਥੇ ਲੋਕ ਭਾ...
ਨਸ਼ਿਆਂ ਵਿਰੁੱਧ ਮੋਹਰੀ ਭੂਮਿਕਾ ਨਿਭਾਉਣ ਵਾਲੇ ਪਿੰਡ ਨਾਰੰਗਵਾਲ ਨੇ ਮੁੱਖ ਮੰਤਰੀ ਨੂੰ ਡਟ ਕੇ ਸਾਥ ਦੇਣ ਦਾ ਭਰੋਸਾ ਦਿੱਤਾ

ਨਸ਼ਿਆਂ ਵਿਰੁੱਧ ਮੋਹਰੀ ਭੂਮਿਕਾ ਨਿਭਾਉਣ ਵਾਲੇ ਪਿੰਡ ਨਾਰੰਗਵਾਲ ਨੇ ਮੁੱਖ ਮੰਤਰੀ ਨੂੰ ਡਟ ਕੇ ਸਾਥ ਦੇਣ ਦਾ ਭਰੋਸਾ ਦਿੱਤਾ

National, Politics, Punjab
ਨਾਰੰਗਵਾਲ (ਲੁਧਿਆਣਾ), 17 ਮਈ: ਨਸ਼ਿਆਂ ਵਿਰੁੱਧ ਜੰਗ ਵਿੱਚ ਮੋਹਰੀ ਰਹਿਣ ਵਾਲੇ ਪਿੰਡ ਨਾਰੰਗਵਾਲ ਦੇ ਲੋਕਾਂ ਨੇ ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਨਸ਼ਿਆਂ ਵਿਰੁੱਧ ਲੜਾਈ ਵਿੱਚ ਆਪਣਾ ਪੂਰਾ ਸਮਰਥਨ ਅਤੇ ਸਹਿਯੋਗ ਦੇਣ ਦਾ ਭਰੋਸਾ ਦਿੱਤਾ। ਨਸ਼ੇ ਤੋਂ ਪੀੜਤ ਰਹੇ ਅਮਨ ਸ਼ਰਮਾ ਨੇ ਆਪਣੇ ਤਜਰਬੇ ਸਾਂਝੇ ਕਰਦਿਆਂ ਕਿਹਾ ਕਿ ਉਹ ਪਿਛਲੇ 12 ਸਾਲਾਂ ਤੋਂ ਨਸ਼ਿਆਂ ਦਾ ਆਦੀ ਸੀ ਪਰ ਹੁਣ ਸੂਬਾ ਸਰਕਾਰ ਵੱਲੋਂ ਨਸ਼ਿਆਂ ‘ਤੇ ਸ਼ਿਕੰਜਾ ਕੱਸਣ ਸਦਕਾ ਉਹ ਇਸ ਦਲਦਲ ਵਿੱਚੋਂ ਬਾਹਰ ਨਿਕਲਣ ਦੇ ਯੋਗ ਹੋ ਗਿਆ ਹੈ। ਉਸ ਨੇ ਆਮ ਲੋਕਾਂ ਦੀ ਭਲਾਈ ਲਈ ਜ਼ਮੀਨੀ ਪੱਧਰ 'ਤੇ ਨਸ਼ਿਆਂ ਵਿਰੁੱਧ ਇਸ ਜੰਗ ਨੂੰ ਸ਼ੁਰੂ ਕਰਨ ਲਈ ਮੁੱਖ ਮੰਤਰੀ ਦੀ ਸ਼ਲਾਘਾ ਕੀਤੀ। ਇਸ ਮੌਕੇ ਪਿੰਡ ਲਲਤੋਂ ਕਲਾਂ ਦੇ ਪਰਮਿੰਦਰ ਸਿੰਘ ਨੇ ਕਿਹਾ ਕਿ ਸੂਬਾ ਸਰਕਾਰ ਦੀ ਸਖ਼ਤ ਕਾਰਵਾਈ ਕਾਰਨ ਨਸ਼ਾ ਤਸਕਰਾਂ ਨੇ ਇਹ ਕਾਰੋਬਾਰ ਛੱਡ ਦਿੱਤਾ ਹੈ। ਉਨ੍ਹਾਂ ਕਿਹਾ ਕਿ ਇਹ ਆਮ ਜਨਤਾ ਦੀ ਸਹੀ ਅਰਥਾਂ ਵਿੱਚ ਭਲਾਈ ਹੈ ਅਤੇ ਇਸ ਲਈ ਮੁੱਖ ਮੰਤਰੀ ਸ਼ਲਾਘਾ ਦੇ ਪਾਤਰ ਹਨ। ਪਿੰਡ ਦੇ ਇੱਕ ਹੋਰ ਨਿਵਾਸੀ ਨਿਖਿਲ ਸ਼ਰਮਾ ਨੇ ਕਿਹਾ ਕਿ ਉਸ ਦਾ ਭਰਾ ਨਸ਼ਿਆਂ ਦਾ ਆਦ...

‘ਯੁੱਧ ਨਸ਼ਿਆਂ ਵਿਰੁੱਧ’ ਦਾ ਦੇਸ਼ ਭਰ ਵਿੱਚ ਕੋਈ ਸਾਨੀ ਨਹੀਂ: ਕੇਜਰੀਵਾਲ ਦਾ ਦਾਅਵਾ

National, Politics, Punjab
ਨਾਰੰਗਵਾਲ (ਲੁਧਿਆਣਾ), 17 ਮਈ: ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਵਿੱਢੀ ਮੁਹਿੰਮ ਦੀ ਸ਼ਲਾਘਾ ਕਰਦਿਆਂ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ‘ਯੁੱਧ ਨਸ਼ਿਆਂ ਵਿਰੁੱਧ’ ਦਾ ਸਮਕਾਲੀ ਭਾਰਤੀ ਇਤਿਹਾਸ ਵਿੱਚ ਕੋਈ ਹੋਰ ਮੇਲ ਨਹੀਂ ਹੈ। ਨਸ਼ਾ ਮੁਕਤੀ ਯਾਤਰਾ ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਨੇ ਕਿਹਾ ਕਿ ਨਸ਼ਿਆਂ ਦੇ ਸਰਾਪ ਕਾਰਨ ਕਈ ਪਰਿਵਾਰਾਂ ਨੂੰ ਦੁੱਖਾਂ ਦਾ ਸਾਹਮਣਾ ਕਰਨਾ ਪਿਆ ਹੈ ਅਤੇ ਸੂਬੇ ਦੀਆਂ ਪੀੜ੍ਹੀਆਂ ਬਰਬਾਦ ਹੋ ਗਈਆਂ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨਸ਼ਿਆਂ ਦੀ ਲਾਹਨਤ ਨੂੰ ਜੜ੍ਹੋਂ ਪੁੱਟਣ ਲਈ ਸ਼ਲਾਘਾਯੋਗ ਕੰਮ ਕਰ ਰਹੀ ਹੈ ਅਤੇ ਨਸ਼ਿਆਂ ਵਿਰੁੱਧ ਇਸ ਜੰਗ ਦਾ ਦੇਸ਼ ਭਰ ਵਿੱਚ ਕੋਈ ਸਾਨੀ ਨਹੀਂ ਹੈ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਲੋਕ ਅੱਜ ਮੁੱਖ ਮੰਤਰੀ ਦੀ ਸ਼ਲਾਘਾ ਕਰ ਰਹੇ ਹਨ ਕਿਉਂਕਿ ਸੂਬਾ ਸਰਕਾਰ ਵੱਲੋਂ ਮਿਸਾਲੀ ਕੰਮ ਕੀਤੇ ਜਾ ਰਹੇ ਹਨ। ਨਸ਼ਿਆਂ ਖ਼ਿਲਾਫ਼ ਜੰਗ ਵਿੱਚ ਪੰਜਾਬੀਆਂ ਤੋਂ ਪੂਰਨ ਸਹਿਯੋਗ ਦੀ ਮੰਗ ਕਰਦਿਆਂ ਦਿੱਲੀ ਦੇ ਸਾਬਕਾ ਮੁੱਖ ਮੰਤਰੀ ...
ਮੁੱਖ ਮੰਤਰੀ ਵੱਲੋਂ ਪੰਜਾਬ ਵਾਸੀਆਂ ਨੂੰ ਪਾਰਟੀ ਪੱਧਰ ਤੋਂ ਉੱਪਰ ਉਠ ਕੇ ‘ਯੁੱਧ ਨਸ਼ਿਆਂ ਵਿਰੁੱਧ’ ਮਹਿੰਮ ਦਾ ਸਾਥ ਦੇਣ ਦੀ ਅਪੀਲ

ਮੁੱਖ ਮੰਤਰੀ ਵੱਲੋਂ ਪੰਜਾਬ ਵਾਸੀਆਂ ਨੂੰ ਪਾਰਟੀ ਪੱਧਰ ਤੋਂ ਉੱਪਰ ਉਠ ਕੇ ‘ਯੁੱਧ ਨਸ਼ਿਆਂ ਵਿਰੁੱਧ’ ਮਹਿੰਮ ਦਾ ਸਾਥ ਦੇਣ ਦੀ ਅਪੀਲ

National, Politics, Punjab
ਨਾਰੰਗਵਾਲ (ਲੁਧਿਆਣਾ), 17 ਮਈ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸੂਬੇ ਦੇ ਲੋਕਾਂ ਨੂੰ ਪਾਰਟੀ ਪੱਧਰ ਤੋਂ ਉਪਰ ਉਠ ਕੇ ਸੂਬਾ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦਾ ਸਾਥ ਦੇਣ ਦੀ ਅਪੀਲ ਕੀਤੀ। ਨਸ਼ਿਆਂ ਵਿਰੁੱਧ ਸੰਕਲਪ ਲੈਣ ਦੀ ਸਹੁੰ ਚੁਕਾਉਣ ਤੋਂ ਬਾਅਦ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਨਸ਼ਿਆਂ ਵਿਰੁੱਧ ਜੰਗ ਨੂੰ ਲੋਕ ਲਹਿਰ ਵਿੱਚ ਬਦਲਣਾ ਪਵੇਗਾ ਅਤੇ ਲੋਕਾਂ ਨੂੰ ਵੱਖ-ਵੱਖ ਪਾਰਟੀਆਂ ਨਾਲ ਸਿਆਸੀ ਨੇੜਤਾ ਅਨੁਸਾਰ ਨਹੀਂ ਵਿਚਰਨਾ ਚਾਹੀਦਾ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣਾ ਬਹੁਤ ਜ਼ਰੂਰੀ ਹੈ ਅਤੇ ਇਹ ਸਾਡੀਆਂ ਆਉਣ ਵਾਲੀਆਂ ਪੀੜ੍ਹੀਆਂ ਦੀ ਲੜਾਈ ਹੈ ਅਤੇ ਇਸ ਦਾ ਸਹਿਯੋਗ ਕਰਨਾ ਹਰੇਕ ਪੰਜਾਬੀ ਦਾ ਨੈਤਿਕ ਫਰਜ਼ ਬਣਦਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਲੜਾਈ ਉਦੋਂ ਤੱਕ ਜਾਰੀ ਰਹੇਗੀ, ਜਦੋਂ ਤੱਕ ਨਸ਼ੇ ਦਾ ਕੋਹੜ ਖਤਮ ਨਹੀਂ ਹੋ ਜਾਂਦਾ। ਮੁੱਖ ਮੰਤਰੀ ਨੇ ਕਿਹਾ ਕਿ ਨਸ਼ਿਆਂ ਨੂੰ ਜੜ੍ਹੋਂ ਪੁੱਟ ਦੇਣ ਤੱਕ ਨਸ਼ਾ ਤਸਕਰਾਂ ਦੀਆਂ ਜਾਇਦਾਦਾਂ ਨੂੰ ਢਾਹੁਣ ਲਈ ਬੁਲਡੋਜ਼ਰ ਮੁਹਿੰਮ ਨੂੰ ਜਾਰੀ ਰੱਖਿਆ ਜਾਵੇਗਾ। ਉਨ੍ਹਾਂ ਕਿਹਾ ਕਿ ਇਹ ਕ...
ਨਸ਼ਾ ਤਸਕਰਾਂ ਦੀ ਪੁਸ਼ਤਪਨਾਹੀ ਕਰਨ ਵਾਲਿਆਂ ਨੇ ਪੰਜਾਬ ਨੂੰ ਬਰਬਾਦ ਕਰ ਦਿੱਤਾ-ਕੇਜਰੀਵਾਲ ਨੇ ਵਿਰੋਧੀ ਧਿਰਾਂ ਨੂੰ ਕਰੜੇ ਹੱਥੀਂ ਲਿਆ

ਨਸ਼ਾ ਤਸਕਰਾਂ ਦੀ ਪੁਸ਼ਤਪਨਾਹੀ ਕਰਨ ਵਾਲਿਆਂ ਨੇ ਪੰਜਾਬ ਨੂੰ ਬਰਬਾਦ ਕਰ ਦਿੱਤਾ-ਕੇਜਰੀਵਾਲ ਨੇ ਵਿਰੋਧੀ ਧਿਰਾਂ ਨੂੰ ਕਰੜੇ ਹੱਥੀਂ ਲਿਆ

National, Politics, Punjab
ਜਲਾਲਪੁਰ (ਹੁਸ਼ਿਆਰਪੁਰ), 17 ਮਈ: ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੱਜ ਕਿਹਾ ਕਿ ਪਿਛਲੀਆਂ ਸਰਕਾਰਾਂ ਦੀ ਨਸ਼ਾ ਤਸਕਰਾਂ ਨਾਲ ਮਿਲੀਭੁਗਤ ਹੋਣ ਕਾਰਨ ਨਸ਼ਿਆਂ ਨੇ ਸੂਬੇ ਨੂੰ ਆਪਣੀ ਲਪੇਟ ਵਿੱਚ ਲੈ ਲਿਆ ਸੀ। ਨਸ਼ਾ ਮੁਕਤੀ ਯਾਤਰਾ ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਨੇ ਪੀੜਤ ਪਰਿਵਾਰਾਂ ਦੇ ਹਾਲਾਤ 'ਤੇ ਗਹਿਰੀ ਚਿੰਤਾ ਪ੍ਰਗਟ ਕਰਦਿਆਂ ਕਿਹਾ ਕਿ ਲੋਕਾਂ ਵੱਲੋਂ ਬਹੁਤ ਹੀ ਭਾਵੁਕ ਲਹਿਜ਼ੇ ਵਿੱਚ ਦੁੱਖ-ਤਕਲੀਫਾਂ ਸਾਂਝੀਆਂ ਕੀਤੀਆਂ ਗਈਆਂ ਜਿਸ ਤੋਂ ਸਿੱਧ ਹੁੰਦਾ ਹੈ ਕਿ ਪਿਛਲੀਆਂ ਸਰਕਾਰਾਂ ਨੇ ਨਸ਼ਿਆਂ ਨਾਲ ਨਜਿੱਠਣ ਲਈ ਕੋਈ ਕਦਮ ਨਹੀਂ ਚੁੱਕਿਆ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਦੀ ਇਸ ਅਣਗਹਿਲੀ ਕਾਰਨ ਹੀ ਨਸ਼ਿਆਂ ਦੀ ਲਾਹਨਤ ਨੇ ਪੈਰ ਪਸਾਰ ਲਏ ਸਨ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਨਾ ਸਿਰਫ਼ ਨਸ਼ਾ ਵੇਚਣ ਵਾਲਿਆਂ ਨੂੰ ਸਰਪ੍ਰਸਤੀ ਦਿੱਤੀ ਸਗੋਂ ਉਨ੍ਹਾਂ ਨੇ ਖੁਦ ਆਪਣੇ ਸਰਕਾਰੀ ਵਾਹਨਾਂ ਵਿੱਚ ਇਹ ਕਾਰੋਬਾਰ ਚਲਾਇਆ। 'ਆਪ' ਦੇ ਕੌਮੀ ਕਨਵੀਨਰ ਨੇ ਕਿਹਾ ਕਿ ਭਗਵੰਤ ਸਿੰਘ ਮਾਨ ਦੀ ਅਗ...
ਭਗਵੰਤ ਮਾਨ ਅਤੇ ਕੇਜਰੀਵਾਲ ਨੇ ਨਸ਼ਿਆਂ ਵਿਰੁੱਧ ਲੜਾਈ ਵਿੱਚ ਲੋਕਾਂ ਦਾ ਸਹਿਯੋਗ ਮੰਗਿਆ

ਭਗਵੰਤ ਮਾਨ ਅਤੇ ਕੇਜਰੀਵਾਲ ਨੇ ਨਸ਼ਿਆਂ ਵਿਰੁੱਧ ਲੜਾਈ ਵਿੱਚ ਲੋਕਾਂ ਦਾ ਸਹਿਯੋਗ ਮੰਗਿਆ

National, Politics, Punjab
ਜਲਾਲਪੁਰ (ਹੁਸ਼ਿਆਰਪੁਰ), 17 ਮਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਅੱਜ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਸੂਬੇ ਵਿੱਚੋਂ ਨਸ਼ਿਆਂ ਦੇ ਬੀਜਾਂ ਦਾ ਪੂਰੀ ਤਰ੍ਹਾਂ ਸਫ਼ਾਇਆ ਕਰ ਦਿੱਤਾ ਜਾਵੇ। ਇੱਥੇ ਲੋਕਾਂ ਨੂੰ ਸਹੁੰ ਚੁਕਾਉਣ ਤੋਂ ਪਹਿਲਾਂ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਵਿੱਚ ਨਸ਼ਿਆਂ ਦੀ ਸਮੱਸਿਆ ਪਿਛਲੀਆਂ ਸਰਕਾਰਾਂ ਦੀ ਵਿਰਾਸਤ ਹੈ, ਜਿਨ੍ਹਾਂ ਨੇ ਪੰਜਾਬ ਦੀ ਭਲਾਈ ਨੂੰ ਨਜ਼ਰਅੰਦਾਜ਼ ਕੀਤਾ, ਜਿਸ ਕਾਰਨ ਸੂਬੇ ਦੀ ਹਾਲਤ ਤਰਸਯੋਗ ਹੋਈ ਹੈ। ਨਸ਼ਿਆਂ ਵਿਰੁੱਧ ਜੰਗ ਵਿੱਚ ਲੋਕਾਂ ਦੇ ਪੂਰਨ ਸਹਿਯੋਗ ਦੀ ਮੰਗ ਕਰਦਿਆਂ ਉਨ੍ਹਾਂ ਕਿਹਾ ਕਿ ਨਸ਼ਿਆਂ ਦੀ ਲਾਹਨਤ ਸੂਬੇ ਦੇ ਚਿਹਰੇ ’ਤੇ ਕਲੰਕ ਹੈ ਅਤੇ ਇਸ ਸਰਾਪ ਨੂੰ ਜੜ੍ਹੋਂ ਪੁੱਟਣ ਲਈ ਸੂਬਾ ਸਰਕਾਰ ਨੂੰ ਦੋ ਸਾਲ ਤੋਂ ਵੱਧ ਦਾ ਸਮਾਂ ਲੱਗ ਗਿਆ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਹੁਣ ਨਸ਼ਿਆਂ ਦੀ ਸਪਲਾਈ ਲਾਈਨ ਤੋੜ ਦਿੱਤੀ ਗਈ, ਇਸ ਘਿਨਾਉਣੇ ਅਪਰਾਧ ਵਿਚ ਸ਼ਾਮਲ ਵੱਡੀਆਂ ਮੱਛੀਆਂ ਨੂੰ ਸਲਾਖਾਂ ਪਿੱਛੇ ਡੱਕਿਆ ਗਿਆ, ਨਸ਼ਾ ਪੀੜਤਾਂ ਦਾ ਮੁੜ ਵਸੇਬਾ ...
‘ਯੁੱਧ ਨਸ਼ਿਆਂ ਵਿਰੁੱਧ’ 77ਵਾਂ ਦਿਨ: 2.5 ਕਿਲੋਗ੍ਰਾਮ ਹੈਰੋਇਨ, 46 ਲੱਖ ਰੁਪਏ ਦੀ ਡਰੱਗ ਮਨੀ ਸਮੇਤ 250 ਨਸ਼ਾ ਤਸਕਰ ਕਾਬੂ

‘ਯੁੱਧ ਨਸ਼ਿਆਂ ਵਿਰੁੱਧ’ 77ਵਾਂ ਦਿਨ: 2.5 ਕਿਲੋਗ੍ਰਾਮ ਹੈਰੋਇਨ, 46 ਲੱਖ ਰੁਪਏ ਦੀ ਡਰੱਗ ਮਨੀ ਸਮੇਤ 250 ਨਸ਼ਾ ਤਸਕਰ ਕਾਬੂ

National, Politics, Punjab
ਚੰਡੀਗੜ੍ਹ, 17 ਮਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਚਲਾਈ ਗਈ ਮੁਹਿੰਮ "ਯੁੱਧ ਨਸ਼ਿਆਂ ਵਿਰੁੱਧ" ਨੂੰ 77ਵੇਂ ਦਿਨ ਵੀ ਜਾਰੀ ਰੱਖਦਿਆਂ ਪੰਜਾਬ ਪੁਲਿਸ ਨੇ ਅੱਜ 250 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 2.5 ਕਿਲੋ ਹੈਰੋਇਨ, 19 ਕੁਇੰਟਲ ਭੁੱਕੀ ਅਤੇ 46 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ। ਇਸ ਨਾਲ, 77 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੀ ਕੁੱਲ ਗਿਣਤੀ 11,746 ਹੋ ਗਈ ਹੈ। ਇਹ ਆਪ੍ਰੇਸ਼ਨ ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ ‘ਤੇ ਸੂਬੇ ਦੇ ਸਾਰੇ 28 ਪੁਲਿਸ ਜਿਲਿਆਂ ਵਿੱਚ ਇੱਕੋ ਸਮੇਂ ਚਲਾਇਆ ਗਿਆ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਸੀਨੀਅਰ ਸੁਪਰਡੈਂਟ ਆਫ਼ ਪੁਲਿਸ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਦੇ ਹੁਕਮ ਦਿੱਤੇ ਗਏ ਹਨ। ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਹੇਠ 5 ਮੈਂਬ...
ਸਰਹੱਦ ਪਾਰ ਦੇ ਤਸਕਰੀ ਨੈੱਟਵਰਕਾਂ ਨੂੰ ਵੱਡਾ ਝਟਕਾ; ਅੰਮ੍ਰਿਤਸਰ ਵਿੱਚ 1.01 ਕਿਲੋ ਹੈਰੋਇਨ, 45.19 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਤਿੰਨ ਵਿਅਕਤੀ ਗ੍ਰਿਫ਼ਤਾਰ

ਸਰਹੱਦ ਪਾਰ ਦੇ ਤਸਕਰੀ ਨੈੱਟਵਰਕਾਂ ਨੂੰ ਵੱਡਾ ਝਟਕਾ; ਅੰਮ੍ਰਿਤਸਰ ਵਿੱਚ 1.01 ਕਿਲੋ ਹੈਰੋਇਨ, 45.19 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਤਿੰਨ ਵਿਅਕਤੀ ਗ੍ਰਿਫ਼ਤਾਰ

Crime, International, National, Politics, Punjab
ਚੰਡੀਗੜ੍ਹ/ਅੰਮ੍ਰਿਤਸਰ, 17 ਮਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਚਲਾਈ ਜਾ ਰਹੀ ਨਸ਼ਾ ਵਿਰੋਧੀ ਮੁਹਿੰਮ ‘ਯੁੱਧ ਨਸ਼ਿਆ ਵਿਰੁੱਧ’ ਤਹਿਤ ਨਸ਼ਾ ਕਾਰੋਬਾਰੀਆਂ ਦੇ ਗੱਠਜੋੜ ਖ਼ਿਲਾਫ਼  ਵੱਡੀ ਕਾਰਵਾਈ ਕਰਦਿਆਂ ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਨੇ ਤਿੰਨ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਕੇ ਦੋ ਵੱਖ-ਵੱਖ ਤਸਕਰੀ ਨੈੱਟਵਰਕਾਂ ਦਾ ਪਰਦਾਫਾਸ਼ ਕੀਤਾ ਹੈ ਅਤੇ ਇਨ੍ਹਾਂ ਮੁਲਜ਼ਮਾਂ  ਕੋਲੋਂ 1.01 ਕਿਲੋ ਹੈਰੋਇਨ, 45.19 ਲੱਖ ਰੁਪਏ ਦੀ ਡਰੱਗ ਮਨੀ ਅਤੇ ਇੱਕ ਨਕਦੀ ਗਿਣਨ ਵਾਲੀ ਮਸ਼ੀਨ ਬਰਾਮਦ ਕੀਤੀ ਗਈ ਹੈ। ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਸ਼ਨੀਵਾਰ ਨੂੰ ਇੱਥੇ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਤਰਨਤਾਰਨ ਦੇ ਠੱਠੀ ਸੋਹਲ ਦੇ ਰਾਹੁਲ ਸਿੰਘ ਉਰਫ਼ ਕਾਲੂ (20), ਅੰਮ੍ਰਿਤਸਰ ਦੇ ਪਿੰਡ ਸੁਧਾਰ ਰਾਜਪੂਤਾਂ ਦੇ ਗੁਰਮੁਖ ਸਿੰਘ (21) ਅਤੇ ਅੰਮ੍ਰਿਤਸਰ ਦੇ ਪਿੰਡ ਅਕਾਲਗੜ੍ਹ ਢਪੱਈਆਂ ਦੇ ਵਰਿੰਦਰਪਾਲ ਸਿੰਘ (32) ਵਜੋਂ ਹੋਈ ਹੈ। ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਐਨਡੀਪੀਐਸ ਐਕਟ ਤਹਿਤ ਦੋ ਵੱਖ-ਵੱਖ ਐਫਆਈਆਰ ਪੁਲਿਸ ਥਾਣਾ - ਗੇਟ ਹਕੀਮਾਂ ਅਤੇ ਪੁ...
ਪੰਜਾਬ ਨੂੰ ਨਸ਼ਾ ਮੁਕਤ ਰਾਜ ਬਣਾਉਣ ਲਈ ਸਮੂਹਿਕ ਕਾਰਵਾਈ ਤੇ ਲੋਕਾਂ ਦਾ ਸਾਥ ਬਹੁਤ ਜ਼ਰੂਰੀ-ਸ. ਲਾਲਜੀਤ ਸਿੰਘ ਭੁੱਲਰ

ਪੰਜਾਬ ਨੂੰ ਨਸ਼ਾ ਮੁਕਤ ਰਾਜ ਬਣਾਉਣ ਲਈ ਸਮੂਹਿਕ ਕਾਰਵਾਈ ਤੇ ਲੋਕਾਂ ਦਾ ਸਾਥ ਬਹੁਤ ਜ਼ਰੂਰੀ-ਸ. ਲਾਲਜੀਤ ਸਿੰਘ ਭੁੱਲਰ

National, Politics, Punjab
ਪੱਟੀ, 17 ਮਈ : ਕੈਬਨਿਟ ਮੰਤਰੀ ਪੰਜਾਬ ਸ.  ਲਾਲਜੀਤ ਸਿੰਘ ਭੁੱਲਰ ਨੇ ਅੱਜ ਵਿਧਾਨ ਸਭਾ ਹਲਕਾ ਪੱਟੀ ਵਿੱਚ ਨਸ਼ਾ ਮੁਕਤੀ ਯਾਤਰਾਵਾਂ ਦੀ ਸ਼ੁਰੂਆਤ ਕੀਤੀ ਅਤੇ ਯੁੱਧ ਨਸ਼ਾ ਵਿਰੋਧੀ ਮੁਹਿੰਮ ਦੇ ਹਿੱਸੇ ਵਜੋਂ ਨਸ਼ਿਆਂ ਵਿਰੁੱਧ ਲੜਾਈ ਨੂੰ ਹੋਰ ਤੇਜ਼ ਕੀਤਾ ਗਿਆ। ਵਿਧਾਨ ਸਭਾ ਹਲਕਾ ਪੱਟੀ ਦੇ ਪਿੰਡ ਲੌਹਕਾ, ਨੱਥੂਚੱਕ, ਸਰਹਾਲੀ ਖੁਰਦ ਪਿੰਡਾਂ ਦਾ ਦੌਰਾ ਕਰਦਿਆਂ ਕੈਬਨਿਟ ਮੰਤਰੀ ਨੇ ਨਸ਼ੇ ਦੇ ਵਿਰੁੱਧ ਇੱਕ ਮਜ਼ਬੂਤ ਜਾਗਰੂਕਤਾ ਮੁਹਿੰਮ ਦੀ ਅਗਵਾਈ ਕਰਨ ਲਈ ਪਿੰਡ ਰੱਖਿਆ ਕਮੇਟੀਆਂ ਅਤੇ ਵਸਨੀਕਾਂ ਨਾਲ ਸਿੱਧੇ ਤੌਰ 'ਤੇ ਗੱਲਬਾਤ ਕੀਤੀ। ਇਸ ਦੌਰਾਨ ਇਕੱਠਾਂ ਨੂੰ ਸੰਬੋਧਨ ਕਰਦੇ ਹੋਏ ਸ. ਲਾਲਜੀਤ ਸਿੰਘ ਭੁੱਲਰ ਨੇ ਜ਼ੋਰ ਦੇ ਕੇ ਕਿਹਾ ਕਿ ਨਸ਼ਾ ਮੁਕਤੀ ਯਾਤਰਾ ਦਾ ਉਦੇਸ਼ ਪੰਜਾਬ ਦੇ ਹਰ ਘਰ ਤੱਕ ਪਹੁੰਚਣਾ ਹੈ ਅਤੇ ਲੋਕਾਂ ਨੂੰ ਨਸ਼ਾ ਤਸਕਰਾਂ ਦੀ ਰਿਪੋਰਟ ਕਰਨ ਅਤੇ ਨਸ਼ੇ ਦੇ ਪੀੜਤਾਂ ਨੂੰ ਨਸ਼ਾ ਛੁਡਾਊ ਕੇਂਦਰਾਂ ਵਿੱਚ ਲਿਜਾਣ ਦੀ ਅਪੀਲ ਕਰਨਾ ਹੈ। ਉਨ੍ਹਾਂ ਨੇ ਸਰਕਾਰ ਨਾਲ ਇਕਜੁੱਟਤਾ ਦਾ ਸੱਦਾ ਦਿੰਦੇ ਹੋਏ ਕਿਹਾ ਕਿ ਪੰਜਾਬ ਨੂੰ ਨਸ਼ਾ ਮੁਕਤ ਰਾਜ ਬਣਾਉਣ ਲਈ ਸਮੂਹਿਕ ਕਾਰਵਾਈ ਤੇ ਲੋਕਾਂ ਦਾ ਸਾਥ ਬਹੁਤ ਜ਼ਰੂਰ...
ਵਿਧਾਇਕ ਰਣਬੀਰ ਸਿੰਘ ਭੁੱਲਰ ਵੱਲੋਂ ਨਸ਼ਾ ਮੁਕਤੀ ਯਾਤਰਾ ਤਹਿਤ ਵੱਖ ਵੱਖ ਪਿੰਡਾਂ ਚ ਜਾ ਕੇ ਕੀਤਾ ਗਿਆ ਜਾਗਰੂਕ

ਵਿਧਾਇਕ ਰਣਬੀਰ ਸਿੰਘ ਭੁੱਲਰ ਵੱਲੋਂ ਨਸ਼ਾ ਮੁਕਤੀ ਯਾਤਰਾ ਤਹਿਤ ਵੱਖ ਵੱਖ ਪਿੰਡਾਂ ਚ ਜਾ ਕੇ ਕੀਤਾ ਗਿਆ ਜਾਗਰੂਕ

National, Politics, Punjab
ਫਿਰੋਜ਼ਪੁਰ 17 ਮਈ () ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਚਲਾਏ ਜਾ ਰਹੇ "ਯੁੱਧ ਨਸ਼ਿਆਂ ਦੇ ਵਿਰੁੱਧ" ਮੁਹਿੰਮ ਤਹਿਤ  ਵਿਧਾਇਕ ਫਿਰੋਜ਼ਪੁਰ ਸ਼ਹਿਰੀ ਸ. ਰਣਬੀਰ ਸਿੰਘ ਭੁੱਲਰ ਵਲੋਂ ਹਲਕਾ ਫਿਰੋਜ਼ਪੁਰ ਸ਼ਹਿਰੀ ਦੇ ਅਧੀਨ ਆਉਂਦੇ ਪਿੰਡਾਂ ਭੱਖੜਾ, ਗੱਟੀ ਰਾਜੋ ਕੇ ਅਤੇ ਨਵੀਂ ਗੱਟੀ ਰਾਜੋ ਕੇ ਵਿੱਚ ਨਸ਼ਾ ਮੁਕਤੀ ਯਾਤਰਾ ਸਬੰਧੀ ਆਯੋਜਿਤ ਸਮਾਗਮ ਵਿੱਚ ਸ਼ਾਮਿਲ ਹੋ ਕੇ ਲੋਕਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਪ੍ਰਤੀ ਜਾਗਰੂਕ ਕੀਤਾ ਗਿਆ| ਵਿਧਾਇਕ ਰਣਬੀਰ ਭੁੱਲਰ ਨੇ ਕਿਹਾ ਕਿ ਨਸ਼ਾ ਮੁਕਤੀ ਯਾਤਰਾ ਦਾ ਉਦੇਸ਼ ਸੂਬੇ ਸੂਬੇ ਵਿੱਚ ਨਸ਼ੇ ਦਾ ਖ਼ਾਤਮਾ ਕਰਨਾ ਹੈ ਅਤੇ ਜਿਹੜੇ ਨੌਜਵਾਨ ਨਸ਼ਿਆਂ ਦੀ ਲਪੇਟ ਚ ਹਨ ਉਨ੍ਹਾਂ ਨੂੰ ਬਾਹਰ ਕੱਢਣਾ ਅਤੇ ਉਨ੍ਹਾਂ ਨੂੰ ਸਿਹਤਮੰਦ, ਸਸ਼ਕਤ ਅਤੇ ਉੱਜਵਲ ਭਵਿੱਖ ਵੱਲ ਅਗਵਾਈ ਕਰਨਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨਸ਼ਿਆਂ ਦੇ ਖਿਲਾਫ ਜੰਗ ਨੂੰ ਪੂਰੀ ਗੰਭੀਰਤਾ ਨਾਲ ਲੜ ਰਹੀ ਹੈ ਅਤੇ ਇਸਦੇ ਲਈ ਜ਼ਮੀਨੀ ਪੱਧਰ 'ਤੇ ਜਾਗਰੂਕਤਾ ਫੈਲਾਉਣਾ ਬਹੁਤ ਜ਼ਰੂਰੀ ਹੈ। ਜਿਸ ਲਈ ਪਿੰਡ ਪੱਧਰ ਤੇ ਵਿਲੇਜ ਡਿਫੈਂਸ ਕਮੇਟੀਆਂ ਨੂੰ ਵੀ ਇਸ ਮੁਹਿੰਮ ਦਾ ਹਿੱਸਾ ਬਣਾ...