ਪੰਜਾਬ ਵੱਲੋਂ ਦੂਜੀ ਹਰੀ ਕ੍ਰਾਂਤੀ ਨੂੰ ਹੁਲਾਰਾ: 1500 ਰੁਪਏ ਪ੍ਰਤੀ ਏਕੜ ਦੇ ਵਿੱਤੀ ਪ੍ਰੋਤਸਾਹਨ ਨਾਲ ਝੋਨੇ ਦੀ ਸਿੱਧੀ ਬਿਜਾਈ ਹੇਠ 5 ਲੱਖ ਏਕੜ ਲਿਆਉਣ ਦਾ ਟੀਚਾ, ਮਾਨ ਸਰਕਾਰ ਨੇ 40 ਕਰੋੜ ਰੁਪਏ ਰਾਖਵੇਂ ਰੱਖੇ: ਗੁਰਮੀਤ ਸਿੰਘ ਖੁੱਡੀਆਂ
ਚੰਡੀਗੜ੍ਹ, 14 ਮਈ:
ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਸ. ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਪੰਜਾਬ ਸਰਕਾਰ ਨੇ ਟਿਕਾਊ ਖੇਤੀਬਾੜੀ ਨੂੰ ਉਤਸ਼ਾਹਿਤ ਕਰਨ ਅਤੇ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਵਾਸਤੇ ਇਸ ਸਾਉਣੀ ਸੀਜ਼ਨ ਦੌਰਾਨ 5 ਲੱਖ ਏਕੜ ਰਕਬੇ ਨੂੰ ਝੋਨੇ ਦੀ ਸਿੱਧੀ ਬਿਜਾਈ (ਡੀ.ਐਸ.ਆਰ.) ਅਧੀਨ ਲਿਆਉਣ ਦਾ ਟੀਚਾ ਮਿੱਥਿਆ ਹੈ ਅਤੇ ਝੋਨੇ ਦੀ ਸਿੱਧੀ ਬਿਜਾਈ 15 ਮਈ ਤੋਂ ਸ਼ੁਰੂ ਹੋਵੇਗੀ।
ਸ. ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਕਿਸਾਨ ਵੀਰਵਾਰ (15ਮਈ) ਤੋਂ ਸਿੱਧੀ ਬਿਜਾਈ ਤਕਨੀਕ ਦੀ ਵਰਤੋਂ ਕਰਕੇ ਝੋਨੇ ਦੀ ਕਾਸ਼ਤ ਸ਼ੁਰੂ ਕਰ ਸਕਦੇ ਹਨ। ਉਹਨਾਂ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਝੋਨੇ ਦੀ ਸਿੱਧੀ ਬਿਜਾਈ ਤਕਨੀਕ ਅਪਣਾਉਣ ਵਾਲੇ ਕਿਸਾਨਾਂ ਨੂੰ ਪ੍ਰਤੀ ਏਕੜ 1500 ਰੁਪਏ ਵਿੱਤੀ ਸਹਾਇਤਾ ਵੀ ਦੇ ਰਹੀ ਹੈ। ਦੱਸਣਯੋਗ ਹੈ ਕਿ ਸੂਬਾ ਸਰਕਾਰ ਨੇ ਵਿੱਤੀ ਸਾਲ 2025-26 ਲਈ 40 ਕਰੋੜ ਰੁਪਏ ਦਾ ਬਜਟ ਅਲਾਟ ਕੀਤਾ ਹੈ। ਕਿਸਾਨ 10 ਮਈ ਤੋਂ 30 ਜੂਨ, 2025 ਤੱਕ ਆਨਲਾਈਨ ਪੋਰਟਲ agrimachinerypb.com ਉਤੇ ਡੀ.ਐਸ.ਆਰ. ਸਕੀਮ ਲਈ ਰਜਿਸਟਰ ਕਰ ਸਕਦੇ ਹਨ...







