ਪੰਜਾਬ ਸਰਕਾਰ ਦਾ ਵੱਡਾ ਫ਼ੈਸਲਾ; ਮਿਊਂਸੀਪਲ ਕਮਿਸ਼ਨਰ ਅੰਮ੍ਰਿਤਸਰ ਨੂੰ ਜਾਰੀ ਕੀਤਾ ਸ਼ੋਅ-ਕਾਜ ਨੋਟਿਸ
ਚੰਡੀਗੜ੍ਹ, 12 ਮਈ:
ਪੰਜਾਬ ਸਰਕਾਰ ਨੇ ਵੱਡਾ ਫ਼ੈਸਲਾ ਲੈਂਦਿਆਂ ਅੰਮ੍ਰਿਤਸਰ ਦੇ ਮਿਊਂਸੀਪਲ ਕਮਿਸ਼ਨਰ ਨੂੰ ਆਪਣੀ ਡਿਊਟੀ ‘ਚ ਅਣਗਹਿਲੀ ਵਰਤਣ ਦੇ ਦੋਸ਼ ‘ਚ ਸ਼ੋਅ-ਕਾਜ ਨੋਟਿਸ ਜਾਰੀ ਕਰ ਦਿੱਤਾ ਹੈ।
ਪੰਜਾਬ ਦੇ ਸਥਾਨਕ ਸਰਕਾਰਾਂ ਮੰਤਰੀ ਡਾ. ਰਵਜੋਤ ਸਿੰਘ ਨੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਿਛਲੇ ਕੁੱਝ ਸਮੇਂ ਤੋਂ ਅੰਮ੍ਰਿਤਸਰ ਸ਼ਹਿਰ ਦੀ ਸਾਫ-ਸਫਾਈ ਸਬੰਧੀ ਲਗਾਤਾਰ ਸ਼ਿਕਾਇਤਾਂ ਮਿਲ ਰਹੀਆਂ ਸਨ। ਉਨ੍ਹਾਂ ਕਿਹਾ ਕਿ ਸਬੰਧਤ ਅਧਿਕਾਰੀ ਨੇ ਆਪਣੀ ਡਿਊਟੀ ਨਿਭਾਉਣ ‘ਚ ਅਣਗਹਿਲੀ ਤੇ ਕੁਤਾਹੀ ਕੀਤੀ ਹੈ, ਜਿਸ ਕਰਕੇ ਇਹ ਵੱਡੀ ਕਾਰਵਾਈ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਸਬੰਧਤ ਅਧਿਕਾਰੀ ਨੂੰ ਸ਼ੋਅ-ਕਾਜ ਨੋਟਿਸ ਜਾਰੀ ਕਰਕੇ 24 ਘੰਟਿਆਂ ‘ਚ ਆਪਣਾ ਜਵਾਬ ਦਾਖ਼ਲ ਕਰਨ ਦੀ ਹਦਾਇਤ ਕੀਤੀ ਗਈ ਹੈ।
ਡਾ. ਰਵਜੋਤ ਸਿੰਘ ਨੇ ਕਿਹਾ ਕਿ, ‘’ਮੈਨੂੰ ਅੰਮ੍ਰਿਤਸਰ ਵਿੱਚ ਸਫ਼ਾਈ ਸੰਬੰਧੀ ਨਾਗਰਿਕਾਂ ਅਤੇ ਮੀਡੀਆ ਵੱਲੋਂ ਕਈ ਸ਼ਿਕਾਇਤਾਂ ਮਿਲੀਆਂ ਹਨ, ਇਸ 'ਤੇ ਸਮਝੌਤਾ ਨਹੀਂ ਕੀਤਾ ਜਾ ਸਕਦਾ।’’ ਉਨ੍ਹਾਂ ਕਿਹਾ ਕਿ, ‘’ਇਸ ਨੂੰ ਗੰਭੀਰਤਾ ਨਾਲ ਲੈਂਦੇ ਹੋਏ, ਅੰਮ੍ਰਿਤਸਰ ਦੇ ਨਗਰ ਨਿਗਮ ਕਮਿਸ਼ਨਰ ਨੂੰ ਕਾਰਨ ਦੱਸੋ ਨੋਟਿਸ ...







