ਹਰਭਜਨ ਸਿੰਘ ਈ.ਟੀ.ਓ. ਵੱਲੋਂ ਅੰਮ੍ਰਿਤਸਰ ਦੇ ਬਿਜਲੀ ਬੁਨਿਆਦੀ ਢਾਂਚੇ ਵਿੱਚ ਪ੍ਰਮੁੱਖ ਪ੍ਰਾਪਤੀਆਂ ਦਾ ਐਲਾਨ
ਚੰਡੀਗੜ੍ਹ, 9 ਮਈ:
ਪੰਜਾਬ ਦੇ ਬਿਜਲੀ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਨੇ ਅੱਜ ਵਿੱਤੀ ਸਾਲ 2024-25 ਲਈ ਰੀਵੈਂਪਡ ਡਿਸਟ੍ਰੀਬਿਊਸ਼ਨ ਸੈਕਟਰ ਸਕੀਮ (ਆਰ.ਡੀ.ਐਸ.ਐਸ.) ਤਹਿਤ ਅੰਮ੍ਰਿਤਸਰ ਦੇ ਬਿਜਲੀ ਡਿਸਟ੍ਰੀਬਿਊਸ਼ਨ ਨੈੱਟਵਰਕ ਦੇ ਆਧੁਨਿਕੀਕਰਨ ਸਬੰਧੀ ਪ੍ਰਗਤੀ ‘ਤੇ ਚਾਨਣਾ ਪਾਇਆ।
ਉਨ੍ਹਾਂ ਦੱਸਿਆ ਕਿ ਅੰਮ੍ਰਿਤਸਰ ਇੱਕ ਪ੍ਰਮੁੱਖ ਧਾਰਮਿਕ, ਸੱਭਿਆਚਾਰਕ ਅਤੇ ਆਰਥਿਕ ਕੇਂਦਰ ਵਜੋਂ ਉਭਰ ਰਿਹਾ ਹੈ ਜਿਸ ਕਰਕੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਨੁਕਸਾਨ ਨੂੰ ਘਟਾਉਣ, ਕੁਸ਼ਲਤਾ ਵਧਾਉਣ ਅਤੇ ਨਿਵਾਸੀਆਂ ਤੇ ਕਾਰੋਬਾਰਾਂ ਨੂੰ ਨਿਰਵਿਘਨ ਬਿਜਲੀ ਸਪਲਾਈ ਯਕੀਨੀ ਬਣਾਉਣ ਲਈ ਇਸਦੇ ਪੁਰਾਣੇ ਬਿਜਲੀ ਢਾਂਚੇ ਨੂੰ ਅਪਗ੍ਰੇਡ ਕਰਨ ਨੂੰ ਤਰਜੀਹ ਦਿੱਤੀ ਹੈ।
ਉਨ੍ਹਾਂ ਕਿਹਾ ਕਿ ਇਹ ਪਹਿਲਕਦਮੀ ਬੁਨਿਆਦੀ ਢਾਂਚੇ ਦੀ ਮਜ਼ਬੂਤੀ, ਵੋਲਟੇਜ ਦੀ ਸਥਿਰਤਾ, ਤਕਨੀਕੀ ਅਤੇ ਵਪਾਰਕ ਨੁਕਸਾਨਾਂ ਨੂੰ ਘਟਾਉਣ ਅਤੇ ਭਵਿੱਖ ਵਿੱਚ ਗਰਿੱਡ ਨੂੰ ਸੁਰੱਖਿਅਤ ਬਣਾਉਣ ਲਈ ਸਮਾਰਟ ਤਕਨਾਲੋਜੀਆਂ ਨੂੰ ਅਪਣਾਉਣ ਵਰਗੇ ਮਹੱਤਵਪੂਰਨ ਖੇਤਰਾਂ 'ਤੇ ਕੇਂਦ੍ਰਿਤ ਹੈ। ਇਸ ਪਹਿਲਕਦਮੀ ਵਿੱਚ ਬਿਜਲੀ ਟ੍ਰਾਂਸਫਾਰਮਰਾਂ ਦਾ ਵਿਸ...








