ਚੇਅਰਮੈਨ ਰਮਨ ਬਹਿਲ ਵੱਲੋਂ ਵਿਧਾਨ ਸਭਾ ਹਲਕਾ ਗੁਰਦਾਸਪੁਰ ਦੇ ਸਰਹੱਦੀ ਪਿੰਡ ਹਰਦੋਛੰਨੀ ਤੇ ਕਮਾਲਪੁਰ ਦਾ ਦੌਰਾ
ਗੁਰਦਾਸਪੁਰ, 10 ਮਈ ( ) - ਭਾਰਤ-ਪਾਕਿ ਸਰਹੱਦ 'ਤੇ ਬਣੇ ਤਣਾਅਪੂਰਨ ਮਾਹੌਲ ਦੇ ਮੱਦੇਨਜ਼ਰ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਸ੍ਰੀ ਰਮਨ ਬਹਿਲ ਵੱਲੋਂ ਅੱਜ ਵਿਧਾਨ ਸਭਾ ਹਲਕਾ ਗੁਰਦਾਸਪੁਰ ਦੇ ਸਰਹੱਦ ਨਾਲ ਲੱਗਦੇ ਪਿੰਡਾਂ ਹਰਦੋਛੰਨੀ ਤੇ ਕਮਾਲਪੁਰ ਦਾ ਦੌਰਾ ਕੀਤਾ ਗਿਆ। ਆਪਣੇ ਦੌਰੇ ਦੌਰਾਨ ਉਨ੍ਹਾਂ ਸਰਹੱਦੀ ਪਿੰਡਾਂ ਦੇ ਵਸਨੀਕਾਂ ਨਾਲ ਗੱਲਬਾਤ ਕੀਤੀ ਅਤੇ ਪੰਜਾਬ ਸਰਕਾਰ ਵੱਲੋਂ ਉਨ੍ਹਾਂ ਨੂੰ ਹਰ ਤਰਾਂ ਦੀ ਮਦਦ ਦਾ ਭਰੋਸਾ ਦਿੱਤਾ।
ਸਰਹੱਦੀ ਖੇਤਰ ਦੇ ਲੋਕਾਂ ਦੀ ਹੌਂਸਲਾ ਅਫ਼ਜਾਈ ਕਰਦਿਆਂ ਚੇਅਰਮੈਨ ਸ੍ਰੀ ਰਮਨ ਬਹਿਲ ਨੇ ਕਿਹਾ ਕਿ ਅੱਤਵਾਦ ਦੇ ਖ਼ਿਲਾਫ਼ ਇਸ ਲੜਾਈ ਵਿੱਚ ਪੂਰਾ ਦੇਸ਼ ਇੱਕਜੁੱਟ ਹੈ ਅਤੇ ਸਾਨੂੰ ਸਾਡੀ ਭਾਰਤੀ ਫ਼ੌਜ ਅਤੇ ਆਪਣੇ ਵੀਰ ਜਵਾਨਾਂ `ਤੇ ਮਾਣ ਹੈ। ਉਨ੍ਹਾਂ ਕਿਹਾ ਕਿ 140 ਕਰੋੜ ਦੇਸ਼ ਵਾਸੀ ਭਾਰਤੀ ਫ਼ੌਜ ਦੇ ਨਾਲ ਖੜ੍ਹੇ ਹਨ।
ਚੇਅਰਮੈਨ ਸ੍ਰੀ ਰਮਨ ਬਹਿਲ ਨੇ ਕਿਹਾ ਕਿ ਜ਼ਿਲ੍ਹਾ ਗੁਰਦਾਸਪੁਰ ਦੇ ਬਹਾਦਰ ਲੋਕ ਹਮੇਸ਼ਾਂ ਹੀ ਜਵਾਨਾਂ ਦੀ ਹਿੰਮਤ ਅਤੇ ਹੌਸਲੇ ਲਈ ਦੇਸ਼ ਦੀ ਫ਼ੌਜ ਦੇ ਨਾਲ ਖੜ੍ਹੇ ਹਨ। ਉਨ੍ਹਾਂ ਕਿਹਾ ਕਿ ਇਸ ਯੁੱਧ ਦੀ ਸਥਿਤੀ ਮੌਕੇ ਵੀ ਸਰਹੱਦੀ ਖੇਤਰ ਦੇ ਵ...








