‘ਯੁੱਧ ਨਸ਼ਿਆਂ ਵਿਰੁੱਧ’: 321ਵੇਂ ਦਿਨ, ਪੰਜਾਬ ਪੁਲਿਸ ਨੇ 71 ਨਸ਼ਾ ਤਸਕਰਾਂ ਨੂੰ 1.3 ਕਿਲੋ ਹੈਰੋਇਨ ਸਮੇਤ ਕੀਤਾ ਗ੍ਰਿਫ਼ਤਾਰ
ਚੰਡੀਗੜ੍ਹ, 16 ਜਨਵਰੀ:
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖ਼ਾਤਮੇ ਲਈ ਚਲਾਈ ਮੁਹਿੰਮ “ਯੁੱਧ ਨਸ਼ਿਆਂ ਵਿਰੁੱਧ” ਦੇ ਲਗਾਤਾਰ 321ਵੇਂ ਦਿਨ ਪੰਜਾਬ ਪੁਲਿਸ ਨੇ ਅੱਜ 294 ਥਾਵਾਂ ’ਤੇ ਛਾਪੇਮਾਰੀ ਕੀਤੀ ਜਿਸ ਨਾਲ ਸੂਬੇ ਭਰ ਵਿੱਚ 71 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਨ ਉਪਰੰਤ 54 ਐਫਆਈਆਰ ਦਰਜ ਕੀਤੀਆਂ ਗਈਆਂ। ਇਸ ਦੇ ਨਾਲ, 321 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 44,701 ਹੋ ਗਈ ਹੈ।
ਛਾਪੇਮਾਰੀਆਂ ਦੇ ਨਤੀਜੇ ਵਜੋਂ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ ਵਿੱਚੋਂ 1.3 ਕਿਲੋ ਹੈਰੋਇਨ, 500 ਗ੍ਰਾਮ ਅਫੀਮ, 208 ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 16,510 ਰੁਪਏ ਦੀ ਡਰੱਗ ਮਨੀ ਬਰਾਮਦ ਹੋਈ ਹੈ।
ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਸੀਨੀਅਰ ਪੁਲਿਸ ਸੁਪਰਡੈਂਟ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਕਿਹਾ ਹੈ। ਪੰਜਾਬ ਸਰਕਾਰ ਨੇ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਵਿੱਚ 5 ਮੈਂਬਰੀ ਕੈਬਨਿਟ ਸਬ- ਕਮੇਟੀ ਦਾ ਗ...








