Shadow

Politics

ਸਰਕਾਰੀ ਸਕੂਲ ਸੰਧੂ ਪੱਤੀ ਵਿਖੇ ਕਰਵਾਏ ਗਏ ਅੰਗਰੇਜ਼ੀ ਭਾਸ਼ਾ ਦੇ ਸੁੰਦਰ ਲਿਖਤ ਮੁਕਾਬਲੇ

ਸਰਕਾਰੀ ਸਕੂਲ ਸੰਧੂ ਪੱਤੀ ਵਿਖੇ ਕਰਵਾਏ ਗਏ ਅੰਗਰੇਜ਼ੀ ਭਾਸ਼ਾ ਦੇ ਸੁੰਦਰ ਲਿਖਤ ਮੁਕਾਬਲੇ

National, Politics, Punjab
ਬਰਨਾਲਾ, 5 ਮਈ ਜ਼ਿਲ੍ਹਾ ਬਰਨਾਲਾ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸੰਧੂ ਪੱਤੀ ਬਰਨਾਲਾ ਵਿਖੇ ਸਕੂਲ ਪ੍ਰਿੰਸੀਪਲ ਰਜੇਸ਼ ਕੁਮਾਰ ਦੀ ਅਗਵਾਈ ਵਿੱਚ ਵਿਦਿਆਰਥੀਆਂ ਦੇ ਅੰਗਰੇਜ਼ੀ ਵਿਸ਼ੇ ਦੇ ਸੁੰਦਰ ਲਿਖਤ ਮੁਕਾਬਲੇ ਕਰਵਾਏ ਗਏ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਅੰਗਰੇਜ਼ੀ ਵਿਸ਼ੇ ਦੀ ਅਧਿਆਪਕਾ ਮੈਡਮ ਹਰਪ੍ਰੀਤ ਕੌਰ ਨੇ ਦੱਸਿਆ ਕਿ ਸੁੰਦਰ ਲਿਖਤ ਮੁਕਾਬਲੇ ਬੱਚਿਆਂ ਦੇ ਵਿਅਕਤੀਗਤ ਵਿਕਾਸ ਅਤੇ ਅਕਾਦਮਿਕ ਜੀਵਨ ਦੋਹਾਂ ਵਿਚ ਮਦਦਗਾਰ ਹੁੰਦੇ ਹਨ। ਪ੍ਰਿੰਸੀਪਲ ਰਾਜੇਸ਼ ਕੁਮਾਰ ਨੇ ਕਿਹਾ ਕਿ ਲਿਖਤ ਮੁਕਾਬਲੇ ਰਾਹੀਂ ਵਿਦਿਆਰਥੀਆਂ ਦੀ ਲਿਖਤ ਸੁੰਦਰ, ਪੜ੍ਹਨਯੋਗ ਅਤੇ ਸਾਫ ਬਣਦੀ ਹੈ। ਉਨ੍ਹਾਂ ਕਿਹਾ ਕਿ ਜਦੋਂ ਵਿਦਿਆਰਥੀ ਕਿਸੇ ਮੁਕਾਬਲੇ ਵਿੱਚ ਹਿੱਸਾ ਲੈਂਦੇ ਹਨ ਅਤੇ ਜਿੱਤਦੇ ਹਨ, ਤਾਂ ਉਹਨਾਂ ਦੇ ਆਤਮ ਵਿਸ਼ਵਾਸ 'ਚ ਵੀ ਵਾਧਾ ਹੁੰਦਾ ਹੈ ਅਤੇ ਲਿਖਤ ਮੁਕਾਬਲੇ ਭਾਸ਼ਾ ਅਤੇ ਲਿਖਾਈ ਪ੍ਰਤੀ ਰੁਚੀ ਪੈਦਾ ਕਰਦੇ ਹਨ, ਜਿਸ ਨਾਲ ਵਿਦਿਆਰਥੀ ਭਾਸ਼ਾ ਵਿੱਚ ਹੋਰ ਵੀ ਮਾਹਿਰ ਬਣਦੇ ਹਨ। ਇਹਨਾਂ ਮੁਕਾਬਲਿਆਂ ਵਿੱਚ ਮਿਡਲ ਵਰਗ ਵਿੱਚ ਰਮਨਦੀਪ ਕੌਰ, ਖੁਸ਼ਰੀਤ ਕੌਰ ਤੇ ਅਮਨਜੀਤ ਕੌਰ ਨੇ ਕ੍ਰਮਵਾਰ ਪਹਿਲਾ, ਦੂਜਾ ਅਤੇ ਤੀਜਾ ਸਥਾਨ ...
ਮਾਨ ਸਰਕਾਰ ਨਸ਼ਿਆਂ ਵਿਰੁੱਧ ਜੰਗ ਵਿੱਚ ਉਤਰੀ, ਕੈਬਨਿਟ ਮੰਤਰੀਆਂ ਨੇ ਸੰਭਾਲਿਆ ਮੋਰਚਾ

ਮਾਨ ਸਰਕਾਰ ਨਸ਼ਿਆਂ ਵਿਰੁੱਧ ਜੰਗ ਵਿੱਚ ਉਤਰੀ, ਕੈਬਨਿਟ ਮੰਤਰੀਆਂ ਨੇ ਸੰਭਾਲਿਆ ਮੋਰਚਾ

National, Politics, Punjab
ਚੰਡੀਗੜ੍ਹ, 4 ਮਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸਰਕਾਰ ਵੱਲੋਂ ਨਸ਼ਿਆਂ ਦੇ ਖਾਤਮੇ ਲਈ ਵਿੱਢੀ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਫ਼ੈਸਲਾਕੁੰਨ ਦੌਰ 'ਚ ਪੁੱਜ ਗਈ ਹੈ। ਮਾਨ ਸਰਕਾਰ ਨਸ਼ਿਆਂ ਵਿਰੁੱਧ ਜੰਗ ਵਿੱਚ ਉਤਰ ਗਈ ਹੈ ਅਤੇ ਸਮੂਹ ਕੈਬਨਿਟ ਮੰਤਰੀਆਂ ਨੇ ਮੋਰਚਾ ਸੰਭਾਲਦਿਆਂ ਪੰਜਾਬ ਭਰ ਵਿੱਚ ਜ਼ਿਲ੍ਹਾ ਪੱਧਰੀ ਪ੍ਰੋਗਰਾਮਾਂ ਅਤੇ ਪਿੰਡ ਰੱਖਿਆ ਕਮੇਟੀਆਂ ਰਾਹੀਂ ਜਾਗਰੂਕਤਾ ਫੈਲਾਈ।ਨਸ਼ਿਆਂ ਵਿਰੁੱਧ ਸਾਰਾ ਪੰਜਾਬ ਇੱਕਜੁਟ ਹੋ ਗਿਆ ਹੈ ਅਤੇ ਇਹ ਹੁਣ ਲੋਕ ਲਹਿਰ ਬਣ ਗਈ ਹੈ। ਅੱਜ ਪੰਜਾਬ ਦੇ ਸਮੂਹ ਕੈਬਨਿਟ ਮੰਤਰੀਆਂ ਵੱਲੋਂ ਸੂਬੇ ਭਰ ਵਿੱਚ ਵੱਖੋ-ਵੱਖ ਥਾਵਾਂ ਉਤੇ ਨਸ਼ਿਆਂ ਖਿਲਾਫ ਜਾਗਰੂਕ ਮੀਟਿੰਗਾਂ ਵਿੱਚ ਸ਼ਿਰਕਤ ਕਰਦਿਆਂ ਜ਼ੋਰ ਨਾਲ ਕਿਹਾ ਗਿਆ ਕਿ ਮਾਨ ਸਰਕਾਰ ਨੇ ਜਿੱਥੇ ਨਸ਼ਾ ਤਸਕਰਾਂ ਦੇ ਘਰ ਤੇ ਹੌਂਸਲੇ ਤੋੜੇ ਹਨ, ਉਥੇ ਹੀ ਪਿਛਲੀਆਂ ਸਰਕਾਰਾਂ ਨੇ ਨਸ਼ਾ ਤਸਕਰ ਪਾਲੇ ਹੋਏ ਸਨ। ਅੱਜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਤੇ ਸਿਹਤ ਮੰਤਰੀ ਡਾ ਬਲਬੀਰ ਸਿੰਘ ਨੇ ਪਟਿਆਲਾ, ਪ੍ਰਸ਼ਾਸਕੀ ਸੁਧਾਰ ਮੰਤਰੀ ਅਮਨ ਅਰੋੜਾ ਤੇ ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਬਠਿੰਡਾ, ਸੂਚਨ...
ਵਿਦਿਆਰਥੀਆਂ ਦਾ ਸਨਮਾਨ ਸਭ ਤੋਂ ਉੱਪਰ, ਤੁਰੰਤ ਕਾਰਵਾਈ ਕੀਤੀ: ਹਰਜੋਤ ਬੈਂਸ

ਵਿਦਿਆਰਥੀਆਂ ਦਾ ਸਨਮਾਨ ਸਭ ਤੋਂ ਉੱਪਰ, ਤੁਰੰਤ ਕਾਰਵਾਈ ਕੀਤੀ: ਹਰਜੋਤ ਬੈਂਸ

National, Politics, Punjab
ਚੰਡੀਗੜ੍ਹ, 4 ਮਈ: ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਦੇ ਨਿਰਦੇਸ਼ਾਂ 'ਤੇ ਤਰਨ ਤਾਰਨ ਜ਼ਿਲ੍ਹੇ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਗੋਇੰਦਵਾਲ ਸਾਹਿਬ ਦੇ ਇੰਚਾਰਜ ਨੂੰ ਸਕੂਲ ਵਿੱਚ ਇੱਕ ਸਮਾਗਮ ਦੌਰਾਨ ਵਿਦਿਆਰਥੀਆਂ ਤੋਂ ਵੇਟਰ ਦਾ ਕੰਮ ਕਰਵਾਉਣ (ਸਨੈਕਸ ਵਰਤਵਾਉਣ) ਦੇ ਮਾਮਲੇ ਵਿੱਚ ਤੁਰੰਤ ਪ੍ਰਭਾਵ ਨਾਲ ਮੁਅੱਤਲ ਕਰ ਦਿੱਤਾ ਗਿਆ ਹੈ। ਸਕੂਲਾਂ ਵਿੱਚ ਸੁਰੱਖਿਅਤ ਅਤੇ ਸਤਿਕਾਰ ਵਾਲਾ ਮਾਹੌਲ ਬਣਾਈ ਰੱਖਣ ਦੀ ਮਹੱਤਤਾ ਨੂੰ ਉਜਾਗਰ ਕਰਦਿਆਂ ਸ. ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਅਜਿਹਾ ਦੁਰਵਿਹਾਰ ਪੂਰੀ ਤਰ੍ਹਾਂ ਗ਼ੈਰ-ਵਾਜ਼ਬ ਹੈ, ਜਿਸ ਕਾਰਨ  ਗੁਰਪ੍ਰਤਾਪ ਸਿੰਘ, ਪੰਜਾਬੀ ਲੈਕਚਰਾਰ-ਕਮ-ਸਕੂਲ ਇੰਚਾਰਜ, ਖ਼ਿਲਾਫ਼ ਡਿਊਟੀ ਦੌਰਾਨ ਘੋਰ ਅਣਗਹਿਲੀ ਲਈ ਤੁਰੰਤ ਕਾਰਵਾਈ ਕੀਤੀ ਗਈ ਹੈ। ਮੁਅੱਤਲੀ ਦੌਰਾਨ ਦਫ਼ਤਰ ਜ਼ਿਲ੍ਹਾ ਸਿੱਖਿਆ ਦਫ਼ਤਰ (ਸੀਨੀਅਰ ਸੈਕੰਡਰੀ), ਤਰਨ ਤਾਰਨ ਇਸ ਲੈਕਚਰਾਰ ਦਾ ਹੈੱਡਕੁਆਰਟਰ ਹੋਵੇਗਾ। ਸਿੱਖਿਆ ਮੰਤਰੀ ਬੈਂਸ ਨੇ ਕਿਹਾ ਕਿ ਵਿਦਿਆਰਥੀਆਂ ਦੇ ਮਾਣ-ਸਨਮਾਨ ਨਾਲ ਕੋਈ ਸਮਝੌਤਾ ਨਹੀਂ ਕੀਤਾ ਜਾ ਸਕਦਾ ਅਤੇ ਉਹਨਾਂ ਨੇ ਸਪੱਸ਼ਟ ਸ਼ਬਦਾਂ ਵਿੱਚ ਕਿਹਾ ਕਿ ਅਜਿਹੇ ਵਤੀਰ...
ਪੰਜਾਬ ਦੇ ਖੇਤਾਂ ਨੂੰ ਸੁਕਾ ਕੇ ਕਿਸੇ ਹੋਰ ਨੂੰ ਪਾਣੀ ਨਹੀਂ ਦਿੱਤਾ ਜਾ ਸਕਦਾ: ਬਰਿੰਦਰ ਕੁਮਾਰ ਗੋਇਲ

ਪੰਜਾਬ ਦੇ ਖੇਤਾਂ ਨੂੰ ਸੁਕਾ ਕੇ ਕਿਸੇ ਹੋਰ ਨੂੰ ਪਾਣੀ ਨਹੀਂ ਦਿੱਤਾ ਜਾ ਸਕਦਾ: ਬਰਿੰਦਰ ਕੁਮਾਰ ਗੋਇਲ

National, Politics, Punjab
ਚੰਡੀਗੜ੍ਹ/ਫਾਜ਼ਿਲਕਾ, 4 ਮਈ: ਪੰਜਾਬ ਦੇ ਜਲ ਸਰੋਤ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਆਖਿਆ ਕਿ ਪੰਜਾਬ ਦੇ ਖੇਤਾਂ ਨੂੰ ਸੁਕਾ ਕੇ ਕਿਸੇ ਹੋਰ ਨੂੰ ਪਾਣੀ ਨਹੀਂ ਦਿੱਤਾ ਜਾ ਸਕਦਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪੰਜਾਬ ਦੇ ਪਾਣੀਆਂ ਦੀ ਰਾਖੀ ਲਈ ਹਰ ਜ਼ਰੂਰੀ ਕਦਮ ਚੁੱਕੇਗੀ ਅਤੇ ਕਿਸੇ ਵੀ ਕੀਮਤ 'ਤੇ ਪੰਜਾਬ ਦੇ ਪਾਣੀ ਦੀ ਲੁੱਟ ਨਹੀਂ ਹੋਣ ਦਿੱਤੀ ਜਾਵੇਗੀ। ਕੈਬਨਿਟ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਕਿਹਾ ਕਿ ਪਾਣੀਆਂ ਦੇ ਮਸਲੇ 'ਤੇ ਪੰਜਾਬ ਦਾ ਸਟੈਂਡ ਬਿਲਕੁਲ ਸਪੱਸ਼ਟ ਅਤੇ ਸਾਫ਼ ਹੈ ਕਿ ਪੰਜਾਬ ਆਪਣਾ ਹੱਕ ਨਹੀਂ ਛੱਡੇਗਾ। ਹਰਿਆਣਾ ਆਪਣੇ ਹਿੱਸੇ ਤੋਂ ਪਹਿਲਾਂ ਹੀ ਵੱਧ ਪਾਣੀ ਲੈ ਚੁੱਕਾ ਹੈ। ਪੰਜਾਬ ਕੇਂਦਰ ਜਾਂ ਹਰਿਆਣਾ ਦੇ ਦਬਾਅ ਅੱਗੇ ਨਹੀਂ ਝੁਕੇਗਾ। ਇਕ ਹੋਰ ਸਵਾਲ ਦੇ ਜਵਾਬ ਵਿੱਚ ਕੈਬਨਿਟ ਮੰਤਰੀ ਨੇ ਕਿਹਾ ਕਿ ਭਾਖੜਾ ਬਿਆਸ ਮੈਨੇਜਮੈਂਟ ਬੋਰਡ ਵੱਲੋਂ ਤੈਅ ਨਿਯਮਾਂ ਅਨੁਸਾਰ ਬੁਲਾਈ ਗਈ ਮੀਟਿੰਗ ਵਿੱਚ ਤਾਂ ਪੰਜਾਬ ਭਾਗ ਲਵੇਗਾ ਪਰ ਕੇਂਦਰ ਦੀ ਸ਼ਹਿ 'ਤੇ ਕਾਇਦੇ-ਕਾਨੂੰਨ ਨੂੰ ਛਿੱਕੇ ਟੰਗ...
ਚੋਣ ਕਮਿਸ਼ਨ ਜਲਦ ਹੀ 40 ਐਪਸ ਦੀ ਥਾਂ ਇੱਕ ਐਪ ਕਰੇਗਾ ਜਾਰੀ: ਸਿਬਿਨ ਸੀ

ਚੋਣ ਕਮਿਸ਼ਨ ਜਲਦ ਹੀ 40 ਐਪਸ ਦੀ ਥਾਂ ਇੱਕ ਐਪ ਕਰੇਗਾ ਜਾਰੀ: ਸਿਬਿਨ ਸੀ

National, Politics, Punjab
ਚੰਡੀਗੜ੍ਹ, 4 ਮਈ: ਇੱਕ ਵੱਡੀ ਪਹਿਲਕਦਮੀ ਕਰਦਿਆਂ ਭਾਰਤੀ ਚੋਣ ਕਮਿਸ਼ਨ ਵੋਟਰਾਂ ਅਤੇ ਇਸਦੇ ਹੋਰ ਹਿੱਸੇਦਾਰਾਂ ਜਿਵੇਂ ਕਿ ਚੋਣ ਅਧਿਕਾਰੀਆਂ, ਸਿਆਸੀ ਪਾਰਟੀਆਂ ਅਤੇ ਆਮ ਨਾਗਰਿਕਾਂ ਲਈ ਇੱਕ ਨਵਾਂ ਡਿਜੀਟਲ ਐਪ ਵਿਕਸਤ ਕਰ ਰਿਹਾ ਹੈ। ਨਵਾਂ ਵਨ-ਸਟਾਪ ਪਲੇਟਫਾਰਮ ਈਸੀਆਈਨੈੱਟ (ECINET) ਚੋਣ ਕਮਿਸ਼ਨ ਦੇ 40 ਤੋਂ ਵੱਧ ਮੌਜੂਦਾ ਮੋਬਾਈਲ ਅਤੇ ਵੈੱਬ ਐਪਲੀਕੇਸ਼ਨਾਂ ਦੀ ਥਾਂ ਲਵੇਗਾ। ਪੰਜਾਬ ਦੇ ਮੁੱਖ ਚੋਣ ਅਧਿਕਾਰੀ, ਸਿਬਿਨ ਸੀ ਨੇ ਦੱਸਿਆ ਕਿ ਈਸੀਆਈਨੈੱਟ ਵਿੱਚ ਚੋਣਾਂ ਨਾਲ ਸਬੰਧਤ ਸਾਰੀਆਂ ਗਤੀਵਿਧੀਆਂ ਲਈ ਇੱਕ ਸਿੰਗਲ ਪਲੇਟਫਾਰਮ ਪ੍ਰਦਾਨ ਕੀਤਾ ਜਾਵੇਗਾ। ਇਹ ਇੱਕ ਸੁਹਜ ਉਪਭੋਗਤਾ ਇੰਟਰਫੇਸ ਅਤੇ ਇੱਕ ਸਰਲ ਉਪਭੋਗਤਾ ਅਨੁਭਵ  ਪ੍ਰਦਾਨ ਕਰੇਗਾ। ਇਹ ਕਦਮ ਐਪ ਵਰਤਣ ਵਾਲਿਆਂ ਲਈ ਸੌਖ ਪ੍ਰਦਾਨ ਕਰੇਗਾ ਕਿਉਂ ਕਿ ਉਪਭੋਗਤਾਵਾਂ ਨੂੰ ਕਈ ਐਪਸ ਨੂੰ ਡਾਊਨਲੋਡ ਕਰਨ ਅਤੇ ਨੈਵੀਗੇਟ ਕਰਨ ਦੇ ਝੰਜਟ ਤੋਂ ਮੁਕਤੀ ਮਿਲੇਗੀ। ਇਸਦੇ ਨਾਲ ਹੀ ਵੱਖ-ਵੱਖ ਲੌਗਇਨ ਯਾਦ ਰੱਖਣ ਦੇ ਬੋਝ ਨੂੰ ਘਟਾਉਣ ਲਈ ਵੀ ਈਸੀਆਈਨੈੱਟ ਤਿਆਰ ਕੀਤਾ ਗਿਆ ਹੈ। ਇਸ ਪਲੇਟਫਾਰਮ ਦੀ ਕਲਪਨਾ ਭਾਰਤ ਦੇ ਮੁੱਖ ਚੋਣ ਕਮਿਸ਼ਨਰ  ਗਿਆਨੇਸ਼ ਕੁਮਾਰ ਨੇ ਮਾਰਚ 2...
ਖ਼ਰਾਬ ਮੌਸਮ ਦੇ ਮੱਦੇਨਜ਼ਰ ਡਿਪਟੀ ਕਮਿਸ਼ਨਰ ਵਲੋਂ ਖ਼ਰੀਦ ਕੇਂਦਰਾਂ ’ਚ ਤਰਪਾਲਾਂ ਦੇ ਸੁਚੱਜੇ ਪ੍ਰਬੰਧ ਯਕੀਨੀ ਬਣਾਉਣ ਦੀ ਹਦਾਇਤ

ਖ਼ਰਾਬ ਮੌਸਮ ਦੇ ਮੱਦੇਨਜ਼ਰ ਡਿਪਟੀ ਕਮਿਸ਼ਨਰ ਵਲੋਂ ਖ਼ਰੀਦ ਕੇਂਦਰਾਂ ’ਚ ਤਰਪਾਲਾਂ ਦੇ ਸੁਚੱਜੇ ਪ੍ਰਬੰਧ ਯਕੀਨੀ ਬਣਾਉਣ ਦੀ ਹਦਾਇਤ

National, Politics, Punjab
ਜਲੰਧਰ, 4 ਮਈ :   ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਜਿੱਥੇ ਮੰਡੀਆਂ ਵਿੱਚ ਕਿਸਾਨਾਂ ਦੀ ਨਿਰਵਿਘਨ ਕਣਕ ਖ਼ਰੀਦੀ ਜਾ ਰਹੀ ਹੈ, ਉੱਥੇ ਕਿਸਾਨਾਂ ਅਤੇ ਮਜ਼ਦੂਰਾਂ ਦੀ ਸਹੂਲਤ ਲਈ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ। ਇਸ ਤੋਂ ਇਲਾਵਾ ਸਰਕਾਰ ਵਲੋਂ ਖ਼ਰਾਬ ਮੌਸਮ ਦੇ ਮੱਦੇਨਜ਼ਰ ਮੰਡੀਆਂ ਵਿੱਚ ਹਰ ਬੰਦੋਬਸਤ ਕਰਨ ਦੀ ਹਦਾਇਤ ਕੀਤੀ ਗਈ ਹੈ।      ਕਿਸਾਨਾਂ ਦੀ ਪੁੱਤਾਂ ਵਾਂਗ ਪਾਲੀ ਫ਼ਸਲ ਖ਼ਰਾਬ ਮੌਸਮ ਦੇ ਮੱਦੇਨਜ਼ਰ ਖ਼ਰਾਬ ਨਾ ਹੋਣ ਦੇਣ ਦੀ ਪੰਜਾਬ ਸਰਕਾਰ ਦੀ ਵਚਨਬੱਧਤਾ ਦੁਹਰਾਉਂਦਿਆਂ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਸਬੰਧਿਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਜ਼ਿਲ੍ਹੇ ਦੀਆਂ ਸਾਰੀਆਂ ਮੰਡੀਆਂ ਵਿੱਚ ਕਣਕ ਦੀ ਫ਼ਸਲ ਨੂੰ ਭਿੱਜਣ ਤੋਂ ਬਚਾਉਣ ਲਈ ਤਰਪਾਲਾਂ ਆਦਿ ਦੇ ਸੁਚੱਜੇ ਪ੍ਰਬੰਧ ਯਕੀਨੀ ਬਣਾਏ ਜਾਣ। ਉਨ੍ਹਾਂ ਕਿਹਾ ਕਿ ਬੀਤੇ ਦਿਨ ਤੋਂ ਮੌਸਮ ਖ਼ਰਾਬ ਹੈ, ਇਸ ਲਈ ਗੰਭੀਰਤਾ ਦਿਖਾਈ ਜਾਵੇ। ਉਨ੍ਹਾਂ ਕਿਹਾ ਕਿ ਕਿਸੇ ਵੀ ਤਰ੍ਹਾਂ ਦੀ ਲਾਪ੍ਰਵਾਹੀ ਸਹਿਣ ਨਹੀਂ ਕੀਤੀ ਜਾਵੇਗੀ।   ਖ਼ਰੀਦ ਪ੍ਰਕਿਰਿਆ ਬਾਰੇ ਜਾਣਕਾਰੀ ਦਿੰਦਿਆਂ ਡਾ. ਅਗਰਵਾਲ ਨੇ ਕਿਹਾ ਕਿ ਜ਼ਿਲ੍ਹੇ ਦੀਆਂ...
ਮੁੱਖ ਮੰਤਰੀ ਨੇ ਦੇਸ਼ ਵਿਰੋਧੀ ਗਤੀਵਿਧੀਆਂ ਵਿੱਚ ਸ਼ਾਮਲ ਦੋ ਜਾਸੂਸਾਂ ਨੂੰ ਗ੍ਰਿਫ਼ਤਾਰ ਕਰਨ ਲਈ ਪੰਜਾਬ ਪੁਲਿਸ ਦੀ ਕੀਤੀ ਸ਼ਲਾਘਾ

ਮੁੱਖ ਮੰਤਰੀ ਨੇ ਦੇਸ਼ ਵਿਰੋਧੀ ਗਤੀਵਿਧੀਆਂ ਵਿੱਚ ਸ਼ਾਮਲ ਦੋ ਜਾਸੂਸਾਂ ਨੂੰ ਗ੍ਰਿਫ਼ਤਾਰ ਕਰਨ ਲਈ ਪੰਜਾਬ ਪੁਲਿਸ ਦੀ ਕੀਤੀ ਸ਼ਲਾਘਾ

National, Politics, Punjab
ਚੰਡੀਗੜ੍ਹ, 4 ਮਈ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਜਾਸੂਸੀ ਵਿੱਚ ਸ਼ਾਮਲ ਗੱਦਾਰਾਂ ਨੂੰ ਗ੍ਰਿਫ਼ਤਾਰ ਕਰ ਕੇ ਪ੍ਰਭਾਵਸ਼ਾਲੀ ਪੁਲਿਸਿੰਗ ਬਾਰੇ ਇੱਕ ਹੋਰ ਮਾਪਦੰਡ ਸਥਾਪਤ ਕਰਨ ਲਈ ਪੰਜਾਬ ਪੁਲਿਸ ਦੀ ਸ਼ਲਾਘਾ ਕੀਤੀ। ਇੱਕ ਬਿਆਨ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਇਹ ਪੰਜਾਬ ਪੁਲਿਸ ਦੀ ਵੱਡੀ ਪ੍ਰਾਪਤੀ ਹੈ, ਜਿਸ ਨੇ ਦੇਸ਼ ਦੀ ਏਕਤਾ, ਅਖੰਡਤਾ ਅਤੇ ਪ੍ਰਭੂਸੱਤਾ ਨੂੰ ਖਤਰੇ ਵਿੱਚ ਪਾਉਣ ਦੇ ਇਰਾਦੇ ਨਾਲ ਕੀਤੀ ਗਈ ਇਸ ਦੇਸ਼ ਵਿਰੋਧੀ ਗਤੀਵਿਧੀ ਨੂੰ ਨਾਕਾਮ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਨੇ ਇਸ ਸਾਜ਼ਿਸ਼ ਨੂੰ ਨਾਕਾਮ ਕਰ ਕੇ ਸ਼ਲਾਘਾਯੋਗ ਕੰਮ ਕੀਤਾ ਹੈ, ਜੋ ਸਾਡੇ ਲਈ ਮਾਣ ਅਤੇ ਤਸੱਲੀ ਵਾਲੀ ਗੱਲ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਰਹੱਦੀ ਸੂਬਾ ਹੋਣ ਦੇ ਨਾਤੇ ਪੰਜਾਬ ਪੁਲਿਸ ਦੇਸ਼ ਦੀਆਂ ਸਰਹੱਦਾਂ ਦੀ ਰਾਖੀ ਲਈ ਚੌਕਸ ਹੈ। ਮੁੱਖ ਮੰਤਰੀ ਨੇ ਕਿਹਾ ਕਿ ਦੇਸ਼ ਦੀਆਂ ਸਰਹੱਦਾਂ ਦੀ ਰਾਖੀ ਕਰਨਾ ਸਾਡਾ ਨੈਤਿਕ ਫਰਜ਼ ਹੈ ਅਤੇ ਅਸੀਂ ਇਸ ਨੂੰ ਪੂਰੇ ਜੋਸ਼ ਨਾਲ ਨਿਭਾ ਰਹੇ ਹਾਂ। ਉਨ੍ਹਾਂ ਕਿਹਾ ਕਿ ਪੰਜਾਬ ਹਮੇਸ਼ਾ ਦੇਸ਼ ਦੀ ਖੜਗ ਭੁਜਾ ਰਿਹਾ ਹੈ ਅਤੇ ਸੂਬਾ ਇਸ ਸ਼ਾਨਦਾਰ ਪਰੰ...
ਚਾਈਨਾ ਡੋਰ ਵੇਚਣ/ਸਟੋਰ/ਵਰਤੋਂ ‘ਤੇ ਪਾਬੰਦੀ ਆਦੇਸ਼ ਜਾਰੀ

ਚਾਈਨਾ ਡੋਰ ਵੇਚਣ/ਸਟੋਰ/ਵਰਤੋਂ ‘ਤੇ ਪਾਬੰਦੀ ਆਦੇਸ਼ ਜਾਰੀ

National, Politics, Punjab
ਮੋਗਾ 4 ਮਈ ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਮੋਗਾ ਸ਼੍ਰੀਮਤੀ ਚਾਰੂਮਿਤਾ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ, 2023 ਦੀ ਧਾਰਾ 163 (ਜਾਬਤਾ ਫੌਜਦਾਰੀ ਸੰਘਤਾ 1973 ਦੀ ਧਾਰਾ 144) ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਮੋਗਾ 'ਚ ਕੁੱਝ ਪਾਬੰਦੀਆਂ ਦੇ ਹੁਕਮ ਜਾਰੀ ਕੀਤੇ ਹਨ। ਇਹ ਆਦੇਸ਼ 30 ਜੂਨ 2025 ਤੱਕ ਲਾਗੂ ਰਹਿਣਗੇ। *ਆਮ ਜਨਤਾ ਲਈ ਲਾਇਸੰਸੀ ਤੇ ਹੋਰ ਤੇਜ਼ਧਾਰ ਹਥਿਆਰ ਨਾਲ ਲੈ ਕੇ ਚੱਲਣ 'ਤੇ ਪਾਬੰਦੀ* ਜ਼ਿਲ੍ਹੇ 'ਚ ਅਮਨ-ਸ਼ਾਂਤੀ ਕਾਇਮ ਰੱਖਣ ਦੇ ਮੱਦੇ-ਨਜ਼ਰ ਜ਼ਿਲ੍ਹੇ ਦੀ ਹਦੂਦ ਅੰਦਰ ਆਮ ਜਨਤਾ ਲਈ ਲਾਇਸੰਸੀ ਹਥਿਆਰ, ਟਕੂਏ, ਬਰਛੇ, ਛੁਰੇ, ਤ੍ਰਿਸ਼ੂਲ ਤੇ ਹੋਰ ਤੇਜ਼ਧਾਰ ਹਥਿਆਰ ਨਾਲ ਲੈ ਕੇ ਚੱਲਣ ਅਤੇ ਪ੍ਰਦਰਸ਼ਨ ਕਰਨ 'ਤੇ ਪੂਰਨ ਰੋਕ ਲਗਾਈ ਹੈ। ਇਹ ਹੁਕਮ ਪੁਲਿਸ, ਹੋਮਗਾਰਡ ਜਾਂ ਸੀ.ਆਰ.ਪੀ.ਐਫ. ਕ੍ਰਮਚਾਰੀਆਂ, ਜਿੰਨ੍ਹਾਂ ਕੋਲ ਸਰਕਾਰੀ ਹਥਿਆਰ ਹਨ ਅਤੇ ਅਸਲਾ ਚੁੱਕਣ ਦੀ ਮਨਜ਼ੂਰੀ ਪ੍ਰਾਪਤ ਅਸਲਾ ਧਾਰਕਾਂ 'ਤੇ ਲਾਗੂ ਨਹੀਂ ਹੋਵੇਗਾ। *ਜ਼ਿਲੇ 'ਚ ਪਲਾਸਟਿਕ ਲਿਫ਼ਾਫਿਆਂ ਨੂੰ ਬਣਾਉਣ, ਸਟੋਰ ਕਰਨ, ਵੇਚਣ ਅਤੇ ਵਰਤੋਂ 'ਤੇ ਪਾਬੰਦੀ* ਤਕਨਾਲਜੀ ਦਬਾਅ ਅਤੇ ਮੰਡੀਕਰਨ ਦੀਆਂ ਨਵੀਆਂ ਜੁਗਤਾਂ...
ਜਿਲ੍ਹਾ ਮੋਗਾ ਦੇ ਦੁੱਧ ਉਤਪਾਦਕ ਕਿਸਾਨ ਪਸ਼ੂਧਨ ਬੀਮਾ ਯੋਜਨਾ ਦਾ ਲਾਭ ਜ਼ਰੂਰ ਲੈਣ-ਡਿਪਟੀ ਡਾਇਰੈਕਟਰ ਸੁਰਿੰਦਰ ਸਿੰਘ

ਜਿਲ੍ਹਾ ਮੋਗਾ ਦੇ ਦੁੱਧ ਉਤਪਾਦਕ ਕਿਸਾਨ ਪਸ਼ੂਧਨ ਬੀਮਾ ਯੋਜਨਾ ਦਾ ਲਾਭ ਜ਼ਰੂਰ ਲੈਣ-ਡਿਪਟੀ ਡਾਇਰੈਕਟਰ ਸੁਰਿੰਦਰ ਸਿੰਘ

National, Politics, Punjab
ਮੋਗਾ 4 ਮਈ ਪੰਜਾਬ ਸਰਕਾਰ ਦੇ ਨਿਰਦੇਸ਼ਾਂ ਤਹਿਤ ਰਾਸ਼ਟਰੀ ਪਸ਼ੂਧਨ ਮਿਸ਼ਨ ਹੇਠ ਚੱਲ ਰਹੀ ਪਸ਼ੂ ਬੀਮਾ ਯੋਜਨਾ ਤਹਿਤ ਪਸ਼ੂਆਂ ਦਾ ਬੀਮਾ ਕਰਵਾ ਕੇ ਇਸ ਦੀ ਸੁਰੱਖਿਆ ਲਾਭ ਲਿਆ ਜਾ ਸਕਦਾ ਹੈ। ਇਹ ਯੋਜਨਾ ਪੰਜ ਦੁੱਧ ਦੇਣ ਵਾਲੇ ਪਸ਼ੂਆਂ ਤੱਕ ਸੀਮਤ ਹੈ ਅਤੇ ਇਸਦਾ ਉਦੇਸ਼ ਕਿਸਾਨਾਂ ਨੂੰ ਪਸ਼ੂਆਂ ਦੀ ਮੌਤ ਦੀ ਸਥਿਤੀ ਵਿੱਚ ਆਰਥਿਕ ਸੁਰੱਖਿਆ ਦੇਣਾ ਹੈ। ਬੀਮਾ ਪ੍ਰੀਮਿਅਮ ਦੀ ਵੱਡੀ ਰਕਮ ਭਾਰਤ ਤੇ ਪੰਜਾਬ ਸਰਕਾਰ ਵੱਲੋਂ ਭਰੀ ਜਾਂਦੀ ਹੈ। ਬੀਮਾ ਹੋਏ ਪਸ਼ੂ ਦੀ ਮੌਤ ਦੀ ਸਥਿਤੀ ਵਿੱਚ ਲਾਭਪਾਤਰੀ ਨੂੰ ਨਿਯਮਾਂ ਅਨੁਸਾਰ ਮੁਆਵਜ਼ਾ ਦਿੱਤਾ ਜਾਂਦਾ ਹੈ। ਜਾਣਕਾਰੀ ਦਿੰਦਿਆਂ ਡਿਪਟੀ ਡਾਇਰੈਕਟਰ ਡੇਅਰੀ ਵਿਕਾਸ ਮੋਗਾ ਸ੍ਰ ਸੁਰਿੰਦਰ ਸਿੰਘ ਨੇ ਦੱਸਿਆ ਕਿ ਪਸ਼ੂ ਪਾਲਣ ਕਿੱਤਾ ਕਿਸਾਨ ਦੀ ਰੀੜ ਦੀ ਹੱਡੀ ਹੁੰਦਾ ਹੈ। ਇੱਕ ਪਸ਼ੂ ਦੀ ਮੌਤ ਸਿਰਫ਼ ਇਕ ਜਾਨੀ ਨੁਕਸਾਨ ਨਹੀਂ, ਸਗੋਂ ਪਰਿਵਾਰ ਦੀ ਆਮਦਨ ’ਤੇ ਵੀ ਵੱਡੀ ਸੱਟ ਹੁੰਦਾ ਹੈ। ਪਸ਼ੂਆਂ ਦੀ ਜ਼ਿੰਦਗੀ ਅਤੇ ਆਪਣੀ ਆਮਦਨ ਨੂੰ ਸੁਰੱਖਿਅਤ ਰੱਖਣ ਲਈ ਕਿਸਾਨਾਂ ਆਪਣੇ ਪਸ਼ੂਧਨ ਦਾ ਇਹ ਬੀਮਾ ਜਰੂਰ ਕਰਵਾਉਣਾ ਚਾਹੀਦਾ ਹੈ। ਡੇਅਰੀ ਕਿਸਾਨ ਅਤੇ ਪਸ਼ੂ ਦੋਵਾਂ ਲਈ ਇਹ ਬੀਮਾ ਨਹੀਂ ਸਗੋਂ ...
ਪੰਜਾਬ ਦੇ ਲੋਕ ਨਸ਼ਿਆਂ ਖਿਲਾਫ਼ ਸ਼ੁਰੂ ਕੀਤੀ ਜੰਗ ਵਿੱਚ ਰਾਜ ਸਰਕਾਰ ਦਾ ਡਟ ਕੇ ਦੇ ਰਹੇ ਹਨ ਸਾਥ-ਤਰੁਨਪ੍ਰੀਤ ਸਿੰਘ ਸੌਂਦ

ਪੰਜਾਬ ਦੇ ਲੋਕ ਨਸ਼ਿਆਂ ਖਿਲਾਫ਼ ਸ਼ੁਰੂ ਕੀਤੀ ਜੰਗ ਵਿੱਚ ਰਾਜ ਸਰਕਾਰ ਦਾ ਡਟ ਕੇ ਦੇ ਰਹੇ ਹਨ ਸਾਥ-ਤਰੁਨਪ੍ਰੀਤ ਸਿੰਘ ਸੌਂਦ

National, Politics, Punjab
ਮਾਲੇਰੋਕਟਲਾ, 4 ਮਈ:               ਮੁੱਖ ਮੰਤਰੀ ਪੰਜਾਬ ਸ੍ਰ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵਲੋਂ ਗੁਰੂਆਂ ਪੀਰਾਂ ਦੀ ਧਰਤੀ ਪੰਜਾਬ ਨੂੰ ਖੁਸ਼ਹਾਲ ਅਤੇ ਨਸ਼ਾ ਰਹਿਤ ਬਣਾਉਣ ਲਈ ਵਿੱਢੀ ਮੁਹਿੰਮ ਦੀ ਰਾਜ ਦੇ ਲੋਕਾਂ ਵੱਲੋਂ ਖੂਬ ਸ਼ਲਾਘਾ ਕੀਤੀ ਜਾ ਰਹੀ ਹੈ। ਪੰਜਾਬ ਦੀ ਧਰਤੀ ਜੁਝਾਰੂ ਲੋਕਾਂ ਦੀ ਧਰਤੀ ਹੈ ਅਤੇ ਪੰਜਾਬੀ ਨਸ਼ਿਆ ਖਿਲਾਫ਼ ਸ਼ੁਰੂ ਕੀਤੀ ਜੰਗ ਵਿੱਚ ਰਾਜ ਸਰਕਾਰ ਦਾ ਡਟ ਕੇ ਸਾਥ ਦੇ ਰਹੇ ਹਨ। ਪੰਜਾਬ ਅੰਦਰ ਨਸ਼ਿਆਂ ਦਾ ਕਾਰੋਬਾਰ ਕਰਨ ਵਾਲਿਆਂ ਨੂੰ ਕਿਸੇ ਵੀ ਕੀਮਤ ਤੇ ਬਖਸ਼ਿਆ ਨਹੀ ਜਾਵੇਗਾ, ਰਾਜ ਸਰਕਾਰ ਇਸਦੇ ਲਈ ਸਿਰਤੋੜ ਯਤਨ ਕਰ ਰਹੀ ਹੈ। ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਸਿਡਨੀ ਗਾਰਡਨ, ਖੰਨਾ ਰੋਡ ਮਾਲੇਰੋਕਟਲਾ ਵਿਖੇ ਜ਼ਿਲ੍ਹਾ ਪੱਧਰੀ ਵਿਲੇਜ ਡਿਫੈਂਸ ਕਮੇਟੀ ਅਤੇ ਵਾਰਡ ਸੁਰੱਖਿਆ ਕਮੇਟੀਆਂ ਦੀ ਮੀਟਿੰਗ ਵਿੱਚ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਦਿਆਂ ਕੀਤਾ।           ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਪੰਜਾਬ ਦੇ ਪਾਣੀਆਂ ਦੀ ਰਾਖੀ ਲਈ ਵਚਨਬੱਧ ਹੈ। ਸੂਬਾ ਸਰਕਾਰ ਨੇ ਨਹਿਰੀ ਪਾਣੀ ਹਰ ਖੇਤ ਤੱਕ ਪਹੁੰਚਾਉਣ ਲਈ 3500 ਕਰੋੜ ਰੁਪ...