ਸਾਈਬਰ ਕੈਫੇ ਵਾਲਿਆਂ ਨੂੰ ਪਛਾਣ ਰਜਿਸਟਰ ਸਥਾਪਿਤ ਕਰਨ ਦੇ ਹੁਕਮ ਜਾਰੀ
ਮੋਗਾ 5 ਮਈ,
ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਮੋਗਾ ਸ਼੍ਰੀਮਤੀ ਚਾਰੂਮਿਤਾ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ, 2023 ਦੀ ਧਾਰਾ 163 (ਜਾਬਤਾ ਫੌਜਦਾਰੀ ਸੰਘਤਾ 1973 ਦੀ ਧਾਰਾ 144) ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਮੋਗਾ 'ਚ ਕੁੱਝ ਪਾਬੰਦੀਆਂ ਦੇ ਹੁਕਮ ਜਾਰੀ ਕੀਤੇ ਹਨ। ਇਹ ਆਦੇਸ਼ 30 ਜੂਨ 2025 ਤੱਕ ਲਾਗੂ ਰਹਿਣਗੇ।
*ਜ਼ਿਲ੍ਹੇ ਦੀਆਂ ਪਬਲਿਕ ਇਮਾਰਤਾਂ/ਸਰਕਾਰੀ ਥਾਂਵਾਂ 'ਤੇ ਪੋਸਟਰ ਤਸਵੀਰਾਂ ਆਦਿ ਲਗਾਉਣ 'ਤੇ ਪਾਬੰਦੀ*
ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਜ਼ਿਲ੍ਹੇ ਦੀਆਂ ਸਮੂਹ ਪਬਲਿਕ ਇਮਾਰਤਾਂ ਅਤੇ ਸਰਕਾਰੀ ਥਾਂਵਾਂ 'ਤੇ ਕਿਸੇ ਵੀ ਕਿਸਮ ਦੇ ਪੋਸਟਰ, ਤਸਵੀਰਾਂ ਜਾਂ ਹੱਥ ਲਿਖਤ ਲਗਾਉਣ 'ਤੇ ਪਾਬੰਦੀ ਲਗਾਈ ਗਈ ਹੈ, ਕਿਉਂਕਿ ਇਹ ਇੰਨ੍ਹਾਂ ਇਮਾਰਤਾਂ ਦੀ ਸੁੰਦਰਤਾ ਨੂੰ ਖਤਮ ਕਰਕੇ ਭੱਦਾ ਬਣਾ ਦਿੰਦੇ ਹਨ, ਜਿਹੜਾ ਕਿ ਲੋਕ ਹਿੱਤ ਦੇ ਵਿਰੁੱਧ ਹੈ। ਇਸ ਲਈ ਜ਼ਿਲ੍ਹਾ ਮੋਗਾ ਅੰਦਰ ਸਥਿਤ ਸਮੂਹ ਪਬਲਿਕ ਪ੍ਰਾਪਰਟੀਜ਼ ਅਤੇ ਸਰਕਾਰੀ ਇਮਾਰਤਾਂ/ਥਾਵਾਂ ਤੇ ਕਿਸੇ ਵੀ ਕਿਸਮ ਦੇ ਪੋਸਟਰ, ਫੋਟੋਆਂ ਜਾਂ ਹੱਥ ਲਿਖਤ ਜਾਂ ਹੋਰ ਕਿਸੇ ਵੀ ਪ੍ਰਕਾਰ ਦੇਕ ਕਾਗਜ਼ਾਤ ਲਗਾਉਣ ਤੇ ਮਨਾਹੀ ਦੇ ਹੁਕਮ ਜਾਰੀ ਕੀਤੇ ਗਏ ...








