ਪੰਜਾਬ ਦੇ ਲੋਕ ਨਸ਼ਿਆਂ ਖਿਲਾਫ਼ ਸ਼ੁਰੂ ਕੀਤੀ ਜੰਗ ਵਿੱਚ ਰਾਜ ਸਰਕਾਰ ਦਾ ਡਟ ਕੇ ਦੇ ਰਹੇ ਹਨ ਸਾਥ-ਤਰੁਨਪ੍ਰੀਤ ਸਿੰਘ ਸੌਂਦ
ਮਾਲੇਰੋਕਟਲਾ, 4 ਮਈ:
ਮੁੱਖ ਮੰਤਰੀ ਪੰਜਾਬ ਸ੍ਰ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵਲੋਂ ਗੁਰੂਆਂ ਪੀਰਾਂ ਦੀ ਧਰਤੀ ਪੰਜਾਬ ਨੂੰ ਖੁਸ਼ਹਾਲ ਅਤੇ ਨਸ਼ਾ ਰਹਿਤ ਬਣਾਉਣ ਲਈ ਵਿੱਢੀ ਮੁਹਿੰਮ ਦੀ ਰਾਜ ਦੇ ਲੋਕਾਂ ਵੱਲੋਂ ਖੂਬ ਸ਼ਲਾਘਾ ਕੀਤੀ ਜਾ ਰਹੀ ਹੈ। ਪੰਜਾਬ ਦੀ ਧਰਤੀ ਜੁਝਾਰੂ ਲੋਕਾਂ ਦੀ ਧਰਤੀ ਹੈ ਅਤੇ ਪੰਜਾਬੀ ਨਸ਼ਿਆ ਖਿਲਾਫ਼ ਸ਼ੁਰੂ ਕੀਤੀ ਜੰਗ ਵਿੱਚ ਰਾਜ ਸਰਕਾਰ ਦਾ ਡਟ ਕੇ ਸਾਥ ਦੇ ਰਹੇ ਹਨ। ਪੰਜਾਬ ਅੰਦਰ ਨਸ਼ਿਆਂ ਦਾ ਕਾਰੋਬਾਰ ਕਰਨ ਵਾਲਿਆਂ ਨੂੰ ਕਿਸੇ ਵੀ ਕੀਮਤ ਤੇ ਬਖਸ਼ਿਆ ਨਹੀ ਜਾਵੇਗਾ, ਰਾਜ ਸਰਕਾਰ ਇਸਦੇ ਲਈ ਸਿਰਤੋੜ ਯਤਨ ਕਰ ਰਹੀ ਹੈ। ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਸਿਡਨੀ ਗਾਰਡਨ, ਖੰਨਾ ਰੋਡ ਮਾਲੇਰੋਕਟਲਾ ਵਿਖੇ ਜ਼ਿਲ੍ਹਾ ਪੱਧਰੀ ਵਿਲੇਜ ਡਿਫੈਂਸ ਕਮੇਟੀ ਅਤੇ ਵਾਰਡ ਸੁਰੱਖਿਆ ਕਮੇਟੀਆਂ ਦੀ ਮੀਟਿੰਗ ਵਿੱਚ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਦਿਆਂ ਕੀਤਾ।
ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਪੰਜਾਬ ਦੇ ਪਾਣੀਆਂ ਦੀ ਰਾਖੀ ਲਈ ਵਚਨਬੱਧ ਹੈ। ਸੂਬਾ ਸਰਕਾਰ ਨੇ ਨਹਿਰੀ ਪਾਣੀ ਹਰ ਖੇਤ ਤੱਕ ਪਹੁੰਚਾਉਣ ਲਈ 3500 ਕਰੋੜ ਰੁਪ...








