ਪੰਜਾਬ ਸਿੱਖਿਆ ਕ੍ਰਾਂਤੀ : ਜ਼ਿਲ੍ਹੇ ਦੇ 18 ਸਰਕਾਰੀ ਸਕੂਲਾਂ ’ਚ 1.25 ਕਰੋੜ ਦੀ ਲਾਗਤ ਵਾਲੇ ਵਿਕਾਸ ਕਾਰਜ ਸਮਰਪਿਤਪੰਜਾਬ ਸਿੱਖਿਆ ਕ੍ਰਾਂਤੀ : ਜ਼ਿਲ੍ਹੇ ਦੇ 18 ਸਰਕਾਰੀ ਸਕੂਲਾਂ ’ਚ 1.25 ਕਰੋੜ ਦੀ ਲਾਗਤ ਵਾਲੇ ਵਿਕਾਸ ਕਾਰਜ ਸਮਰਪਿਤ
ਜਲੰਧਰ, 2 ਮਈ : ਸੂਬਾ ਸਰਕਾਰ ਦੀ ਪਹਿਲਕਦਮੀ ‘ਪੰਜਾਬ ਸਿੱਖਿਆ ਕ੍ਰਾਂਤੀ’ ਤਹਿਤ ਅੱਜ ਜ਼ਿਲ੍ਹੇ ਦੇ 18 ਸਰਕਾਰੀ ਸਕੂਲਾਂ ਵਿੱਚ 1.25 ਕਰੋੜ ਦੀ ਲਾਗਤ ਵਾਲੇ ਵਿਕਾਸ ਕਾਰਜ ਸਮਰਪਿਤ ਕੀਤੇ ਗਏ, ਜਿਨ੍ਹਾਂ ਵਿੱਚ ਸਰਕਾਰੀ ਪ੍ਰਾਇਮਰੀ ਸਕੂਲ ਅਤੇ ਅਪਰ ਪ੍ਰਾਇਮਰੀ ਸਕੂਲਾਂ ਵਿਚਲੇ ਕ੍ਰਮਵਾਰ 25.69 ਲੱਖ ਅਤੇ 99.42 ਲੱਖ ਦੇ ਵਿਕਾਸ ਕਾਰਜ ਸ਼ਾਮਲ ਹਨ।
ਵਿਧਾਨ ਸਭਾ ਹਲਕਾ ਕਰਤਾਰਪੁਰ ਤੋਂ ਵਿਧਾਇਕ ਬਲਕਾਰ ਸਿੰਘ ਵੱਲੋਂ ‘ਪੰਜਾਬ ਸਿੱਖਿਆ ਕ੍ਰਾਂਤੀֹ’ ਪਹਿਲ ਤਹਿਤ ਹਲਕੇ ਦੇ ਚਾਰ ਸਕੂਲਾਂ ਵਿੱਚ 10.95 ਲੱਖ ਦੇ ਵਿਕਾਸ ਕਾਰਜ ਸਮਰਪਿਤ ਕੀਤੇ ਗਏ। ਇਨ੍ਹਾਂ ਵਿੱਚ ਸਰਕਾਰੀ ਪ੍ਰਾਇਮਰੀ ਸਕੂਲ ਐਮਾ ਕਾਜ਼ੀ ਵਿਖੇ 4 ਲੱਖ 80 ਹਜ਼ਾਰ, ਸਰਕਾਰੀ ਪ੍ਰਾਇਮਰੀ ਸਕੂਲ ਮੁਰੀਦਪੁਰ ਵਿਖੇ 1 ਲੱਖ 50 ਹਜ਼ਾਰ, ਸਰਕਾਰੀ ਪ੍ਰਾਇਮਰੀ ਸਕੂਲ ਘੁਮਿਆਰਾ ਵਿਖੇ 90 ਹਜ਼ਾਰ ਅਤੇ ਸਰਕਾਰੀ ਪ੍ਰਾਇਮਰੀ ਸਕੂਲ ਬੁੱਲੇ ਵਿਖੇ 3 ਲੱਖ 75 ਹਜ਼ਾਰ ਦੇ ਵਿਕਾਸ ਕੰਮ ਸ਼ਾਮਲ ਹਨ।
ਸਕੂਲਾਂ ਵਿੱਚ ਵਿਕਾਸ ਕਾਰਜਾਂ ਦੇ ਉਦਘਾਟਨੀ ਸਮਾਗਮ ਦੌਰਾਨ ਸੰਬੋਧਨ ਕਰਦਿਆਂ ਵਿਧਾਇਕ ਬਲਕਾਰ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਸਰਕਾਰੀ ਸਕੂਲਾਂ ਦੀ ਤਸਵੀਰ ਬਦਲ ਕੇ ਰੱਖ ਦਿੱਤੀ ਹੈ। ਉਨ...








