ਸਿੱਖਿਆ ਦੇ ਖੇਤਰ ‘ਚ ਸੁਧਾਰ ਨਾਲ ਸਮਾਜ ਦੇ ਹਰ ਵਰਗ ਨੂੰ ਹੋਵੇਗਾ ਲਾਭ : ਬ੍ਰਮ ਸ਼ੰਕਰ ਜਿੰਪਾ
ਹੁਸ਼ਿਆਰਪੁਰ, 30 ਅਪ੍ਰੈਲ: ਪੰਜਾਬ ਵਿੱਚ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਅੱਜ ਹੁਸ਼ਿਆਰਪੁਰ ਵਿਧਾਨ ਸਭਾ ਹਲਕੇ ਦੇ ਤਿੰਨ ਸਰਕਾਰੀ ਸਕੂਲਾਂ ਵਿੱਚ ਕਰੀ 41 ਲੱਖ ਰੁਪਏ ਦੀ ਲਾਗਤ ਨਾਲ ਹੋਏ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ। ਇਸ ਮੌਕੇ ਉਨ੍ਹਾਂ ਸਰਕਾਰੀ ਐਲੀਮੈਂਟਰੀ ਸਕੂਲ ਪਿੱਪਲਾਵਾਲਾ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪਿੱਪਲਾਵਾਲਾ ਅਤੇ ਸਰਕਾਰੀ ਐਲੀਮੈਂਟਰੀ ਸਕੂਲ ਬੂਲਾਂਵਾੜੀ ਵਿੱਚ ਨਵੇਂ ਕਲਾਸਰੂਮਾਂ ਅਤੇ ਹੋਰ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ।
ਵਿਧਾਇਕ ਜਿੰਪਾ ਨੇ ਇਸ ਮੌਕੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸਿੱਖਿਆ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਇਸ ਵਾਰ ਸਰਕਾਰ ਨੇ ਸਿੱਖਿਆ ਲਈ 18 ਹਜ਼ਾਰ ਕਰੋੜ ਰੁਪਏ ਦਾ ਬਜਟ ਰੱਖਿਆ ਹੈ, ਜਿਸ ਤੋਂ ਪਤਾ ਲੱਗਦਾ ਹੈ ਕਿ ਸਰਕਾਰ ਸਿੱਖਿਆ ਖੇਤਰ ਨੂੰ ਤਰਜੀਹ ਦੇਣ ਵਿੱਚ ਕਿੰਨੀ ਗੰਭੀਰ ਹੈ।
ਉਨ੍ਹਾਂ ਕਿਹਾ ਕਿ ਇਹ ਵਿਕਾਸ ਕਾਰਜ ਨਾ ਸਿਰਫ਼ ਵਿਦਿਆਰਥੀਆਂ ਨੂੰ ਬਿਹਤਰ ਵਿਦਿਅਕ ਮਾਹੌਲ ਪ੍ਰਦਾਨ ਕਰਨਗੇ ਬਲਕਿ ਅਧਿਆਪਕਾਂ ਨੂੰ ਆਪਣੀਆਂ ਜ਼ਿੰਮੇਵਾਰੀਆਂ ...








