ਵਿਧਾਇਕ ਉੱਗੋਕੇ ਨੇ ਕਰੀਬ 31 ਕਰੋੜ ਦੀ ਲਾਗਤ ਵਾਲੀਆਂ ਸੜਕਾਂ ਮਨਜ਼ੂਰ ਕਰਵਾਈਆਂ
ਤਪਾ/ਭਦੌੜ, 29 ਅਪ੍ਰੈਲ
ਵਿਧਾਨ ਸਭਾ ਹਲਕਾ ਭਦੌੜ ਦੇ ਵਿਧਾਇਕ ਸ. ਲਾਭ ਸਿੰਘ ਉੱਗੋਕੇ ਨੇ ਹਲਕਾ ਵਾਸੀਆਂ ਦੀ ਚਿਰੋਕਣੀ ਮੰਗ ਨੂੰ ਪੂਰਾ ਕਰਦਿਆਂ ਤਕਰੀਬਨ 31 ਕਰੋੜ ਦੀ ਲਾਗਤ ਨਾਲ ਬਣਨ ਵਾਲੀਆਂ ਦੋ ਸੜਕਾਂ ਮਨਜ਼ੂਰ ਕਰਵਾਈਆਂ ਹਨ, ਜਿਨ੍ਹਾਂ ਨੂੰ ਚੌੜਾ ਕੀਤਾ ਜਾਵੇਗਾ।
ਇਸ ਸਬੰਧੀ ਵਿਧਾਇਕ ਸ. ਲਾਭ ਸਿੰਘ ਉੱਗੋਕੇ ਨੇ ਦੱਸਿਆ ਇਲਾਕਾ ਵਾਸੀਆਂ ਦੀ ਮੰਗ 'ਤੇ ਬਰਨਾਲਾ - ਬਠਿੰਡਾ ਰੋਡ ਤਪਾ ਤੋਂ ਰੂੜੇਕੇ ਕਲਾਂ ਵਾਇਆ ਪਿੰਡ ਮਹਿਤਾ ਅਤੇ ਇਸ ਦੇ ਨਾਲ ਹੀ ਨੈਸ਼ਨਲ ਹਾਈਵੇ ਚੀਮਾ, ਨੇੜੇ ਆਰੀਆ ਭੱਟ ਕਾਲਜ ਤੋਂ ਸ਼ੁਰੂ ਹੋ ਕੇ ਉੱਗੋਕੇ, ਮੌੜ ਨਾਭਾ, ਜੈਮਲ ਸਿੰਘ ਵਾਲਾ ਹੁੰਦੇ ਹੋਏ ਚਿਤਾਨੰਦ ਗਊਸ਼ਾਲਾ ਆਲੀਕੇ ਤੱਕ ਸੜਕ ਬਣਾਉਣ ਲਈ ਮਾਨਯੋਗ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਅਤੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ. ਦੇ ਸਨਮੁੱਖ ਗੁਜ਼ਾਰਿਸ਼ ਕੀਤੀ ਸੀ ਜਿਸ 'ਤੇ ਕਿ ਉਨ੍ਹਾਂ ਵੱਲੋਂ ਦੋਵਾਂ ਸੜਕਾਂ ਨੂੰ ਵਿਸ਼ੇਸ਼ ਸਹਾਇਤਾ ਪ੍ਰੋਗਰਾਮ ਅਧੀਨ "ਪਲਾਨ ਰੋਡ" ਘੋਸ਼ਿਤ ਕਰ ਦਿੱਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਦੋਵੇਂ ਸੜਕਾਂ ਪਹਿਲਾਂ 10 -10 ਫੁੱਟ ਚੌੜੀਆਂ ਸਨ, ਜਿਨ੍ਹਾਂ ਨੂੰ ਕਿ ਹੁਣ ਨਵੇਂ ਸਿਰਿਉਂ ...








