ਵਿਧਾਇਕ ਰੁਪਿੰਦਰ ਸਿੰਘ ਹੈਪੀ ਨੇ ਬਸੀ ਪਠਾਣਾਂ ਸ਼ਹਿਰ ਵਿਖੇ ਬਣਨ ਵਾਲੇ ਉਪ ਮੰਡਲ ਕੰਪਲੈਕਸ ਦਾ ਨੀਂਹ ਪੱਥਰ ਰੱਖਿਆ
ਬਸੀ ਪਠਾਣਾਂ/ ਫ਼ਤਹਿਗੜ੍ਹ ਸਾਹਿਬ, 26 ਅਪ੍ਰੈਲ
ਮੁੱਖ ਮੰਤਰੀ, ਪੰਜਾਬ, ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਅਧੀਨ ਹਲਕਾ ਬਸੀ ਪਠਾਣਾਂ ਵਿੱਚ ਸਰਬਪੱਖੀ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ ਤੇ ਹਲਕੇ ਨੂੰ ਨਮੂਨੇ ਦਾ ਹਲਕਾ ਬਣਾਉਣ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾ ਰਹੀ।
ਇਹ ਪ੍ਰਗਟਾਵਾ ਹਲਕਾ ਬਸੀ ਪਠਾਣਾਂ ਦੇ ਵਿਧਾਇਕ ਸ. ਰੁਪਿੰਦਰ ਸਿੰਘ ਹੈਪੀ ਨੇ ਬਸੀ ਪਠਾਣਾਂ ਸ਼ਹਿਰ ਵਿਖੇ 8.62 ਕਰੋੜ ਦੀ ਲਾਗਤ ਨਾਲ ਕਰੀਬ 03.54 ਏਕੜ ਵਿੱਚ ਬਣਨ
ਵਾਲੇ ਉਪ ਮੰਡਲ ਕੰਪਲੈਕਸ ਦਾ ਨੀਂਹ ਪੱਥਰ ਰੱਖਣ ਮੌਕੇ ਕੀਤਾ। ਉਨ੍ਹਾਂ ਦੱਸਿਆ ਕਿ ਇਹ ਕੰਪਲੈਕਸ ਇੱਕ ਵਰੇ ਅੰਦਰ ਮੁਕੰਮਲ ਹੋਵੇਗਾ ਅਤੇ ਇਸ ਦੇ ਬਣਨ ਨਾਲ ਨਾਗਰਿਕਾਂ ਨੂੰ ਵੱਡੀ ਸੌਗਾਤ ਮਿਲੇਗੀ। ਉਹਨਾਂ ਦੱਸਿਆ ਕਿ ਕੰਪਲੈਕਸ ਦੀ ਇਮਾਰਤ ਦਾ ਕਵਰਡ ਏਰੀਆ 27850 ਸੁਕੇਅਰ ਫੁੱਟ ਹੈ।
ਹਲਕਾ ਵਿਧਾਇਕ ਨੇ ਕਿਹਾ ਕਿ ਪੁਰਾਣਾ ਉਪ ਮੰਡਲ ਕੰਪਲੈਕਸ ਸ਼ਹਿਰ ਦੇ ਅੰਦਰ ਅਤੇ ਬੱਸ ਸਟੈਂਡ ਤੋਂ ਦੂਰ ਹੋਣ ਕਰ ਕੇ ਆਮ ਜਨਤਾ ਨੂੰ ਪ੍ਰਸ਼ਾਸਨਿਕ ਕੰਮ ਕਰਵਾਉਣ ਸਬੰਧੀ ਖੇਚਲ ਝੱਲਣੀ ਪੈਂਦੀ ਸੀ ਅਤੇ ਉਹ ਇਮਾਰਤ ਪੁਰਾਣੀ ਹੋਣ ਕਰ ਕੇ ਵੀ ਠੀਕ ਨਹੀਂ ਸੀ, ਜਿਸ ਕਰ ਕੇ ਪੰਜਾਬ ਵਿੱਚ ਆਮ ਆਦਮ...







