ਡਿਪਟੀ ਕਮਿਸ਼ਨਰ ਨੇ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਨੂੰ ਸਹੀ ਅਰਥਾਂ ’ਚ ਲਾਗੂ ਕਰਨ ਦੀ ਪੰਜਾਬ ਸਰਕਾਰ ਦੀ ਵਚਨਬੱਧਤਾ ਦੁਹਰਾਈ
ਜਲੰਧਰ, 25 ਅਪ੍ਰੈਲ
ਡਿਪਟੀ ਕਮਿਸ਼ਨਰ ਡਾ.ਹਿਮਾਂਸ਼ੂ ਅਗਰਵਾਲ ਵਲੋਂ ਪੰਜਾਬ ਸਰਕਾਰ ਦੀ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਨੂੰ ਸਹੀ ਅਰਥਾਂ ਵਿੱਚ ਲਾਗੂ ਕਰਨ ਦੀ ਵਚਨਬੱਧਤਾ ਨੂੰ ਦੁਹਰਾਇਆ ਗਿਆ।
ਅੱਜ ਇਥੇ ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ ਵਿਖੇ ਵਿਦਿਅਕ ਸੰਸਥਾਵਾਂ ਅਤੇ ਵਿਦਿਆਰਥੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਜ਼ਿਲ੍ਹਾਂ ਨੇ ਨਾਲ ਵਧੀਕ ਡਿਪਟੀ ਕਮਿਸ਼ਨਰ ਜਸਬੀਰ ਸਿੰਘ ਵੀ ਮੌਜੂਦ ਸਨ, ਨੇ ਵਿਦਿਅਕ ਸੰਸਥਾਵਾਂ ਨੂੰ ਹਦਾਇਤ ਕੀਤੀ ਕਿ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਵਲੋਂ ਉਠਾਏ ਗਏ ਮੁੱਦਿਆਂ ਨੂੰ ਉਹਨਾਂ ਦੀ ਭਲਾਈ ਲਈ ਅਸਰਦਾਰ ਢੰਗ ਨਾਲ ਹੱਲ ਕਰਨ ਨੂੰ ਯਕੀਨੀ ਬਣਾਉਣਾ ਚਾਹੀਦਾ ਹੈ। ਉਨ੍ਹਾਂ ਵਿਦਿਅਕ ਸੰਸਥਾਵਾਂ ਨੂੰ ਕਿਹਾ ਕਿ ਵਿਦਿਆਰਥੀਆਂ ਦੇ ਰੋਲ ਨੰਬਰ ਅਤੇ ਡਿਗਰੀਆਂ ਕਿਸੇ ਵੀ ਕੀਮਤ ’ਤੇ ਨਾ ਰੋਕੀਆਂ ਜਾਣ ਅਤੇ ਅਜਿਹਾ ਕਰਨ ਵਾਲਿਆਂ ਖਿਲਾਫ਼ ਸਖ਼ਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਉਨ੍ਹਾਂ ਵਿਦਿਅਕ ਸੰਸ...








