Shadow

Politics

ਵੱਖ-ਵੱਖ ਬਿਮਾਰੀਆਂ ਤੋਂ ਨਿਜਾਤ ਦਿਵਾਉਣ ਵਾਲਾ ਯੋਗਾ ਦਾ ਨਹੀਂ ਹੈ ਕੋਈ ਦੂਸਰਾ ਬਦਲ

ਵੱਖ-ਵੱਖ ਬਿਮਾਰੀਆਂ ਤੋਂ ਨਿਜਾਤ ਦਿਵਾਉਣ ਵਾਲਾ ਯੋਗਾ ਦਾ ਨਹੀਂ ਹੈ ਕੋਈ ਦੂਸਰਾ ਬਦਲ

National, Politics, Punjab
ਫਾਜ਼ਿਲਕਾ, 23 ਅਪ੍ਰੈਲ ਪੰਜਾਬ ਸਰਕਾਰ ਦੀ ਯੋਗਸ਼ਾਲਾ ਮੁਹਿੰਮ ਹਰੇਕ ਉਮਰ ਵਰਗ ਦੇ ਲੋਕਾਂ ਨੂੰ ਆਪਣਾ ਲਾਹਾ ਪਹੁੰਚਾ ਰਹੀ ਹੈ ਤੇ ਇਸਦੇ ਫਾਇਦਿਆਂ ਤੋਂ ਪ੍ਰੇਰਿਤ ਹੋ ਕੇ ਅਨੇਕਾਂ ਲੋਕਾਂ ਨੂੰ ਬਿਮਾਰੀਆਂ ਤੋਂ ਛੁਟਕਾਰਾ ਮਿਲਿਆ ਹੈ। ਪੁਰਾਤਨ ਸਮੇਂ ਤੋਂ ਚਲੀ ਆ ਰਹੀ ਯੋਗਾ ਨੇ ਲੋਕਾਂ ਦੀ ਉਮਰਾਂ ਵਿਚ ਵਾਧਾ ਕੀਤਾ ਹੈ ਤੇ ਅਜੋਕੇ ਸਮੇਂ ਵਿਚ ਵੀ ਯੋਗਾ ਨੇ ਆਪਣੀ ਹੋਂਦ ਘੱਟ ਨਹੀਂ ਹੋਣ ਦਿੱਤੀ। ਬਿਮਾਰੀਆਂ ਤੋਂ ਨਿਜਾਤ ਦਿਵਾਉਣ ਤੇ ਸ਼ਰੀਰ ਨੂੰ ਸਿਹਤਮੰਦ ਰੱਖਣ ਵਾਲਾ ਯੋਗਾ ਦਾ ਕੋਈ ਦੂਸਰਾ ਬਦਲ ਨਹੀਂ ਆਇਆ ਹੈ। ਯੋਗਾਂ ਕਲਾਸਾਂ ਤੇ ਯੋਗ ਅਭਿਆਸਾਂ ਤੋਂ ਪ੍ਰੇਰਿਤ ਹੋ ਕੇ ਮੇਹਰ ਸਿੰਘ,  ਜੀਤ ਸਿੰਘ ਸਚਦੇਵਾ ਤੇ ਜੋਗਿੰਦਰ ਸਿੰਘ ਨੇ ਕਿਹਾ ਕਿ ਕਾਸ਼ ਸਰਕਾਰਾਂ ਇਸ ਤਰ੍ਹਾਂ ਦੇ ਉਪਰਾਲੇ ਪਹਿਲਾਂ ਕਰਦੀਆਂ ਤਾਂ ਅਨੇਕਾਂ ਲੋਕਾਂ ਨੂੰ ਆਪ੍ਰੇਸ਼ਨ ਕਰਵਾਉਣ ਦੀ ਜਰੂਰਤ ਨਾ ਪੈਂਦੀ ਤੇ ਯੋਗਾਂ ਰਾਹੀਂ ਹੀ ਸਿਹਤਮੰਦ ਰਿਹਾ ਜਾ ਸਕਦਾ ਹੈ। ਉਨ੍ਹਾਂ ਆਖਿਆ ਕਿ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਯੋਗਾ ਕਲਾਸਾਂ ਵਿਚ ਜਿਥੇ ਹਮਉਮਰੇ ਸਾਥੀ ਇਕਠੇ ਹੋ ਕੇ ਯੌਗ ਅਭਿਆਸ ਕਰਦੇ ਹਨ ਉਥੇ ਲੋਕਾਂ ਦਾ ਆਪਸੀ ਮ...
ਪੋਸ਼ਣ ਸੁਰੱਖਿਆ ਸੰਮੇਲਨ: ਸਕੂਲ ਅਤੇ ਭਾਈਚਾਰਕ ਸਿਹਤ ਪ੍ਰੋਗਰਾਮਾਂ ਨੂੰ ਹੁਲਾਰਾ ਦੇਣ ਲਈ ਬਹੁ-ਵਿਭਾਗੀ ਸਹਿਯੋਗ ਮਹੱਤਵਪੂਰਨ

ਪੋਸ਼ਣ ਸੁਰੱਖਿਆ ਸੰਮੇਲਨ: ਸਕੂਲ ਅਤੇ ਭਾਈਚਾਰਕ ਸਿਹਤ ਪ੍ਰੋਗਰਾਮਾਂ ਨੂੰ ਹੁਲਾਰਾ ਦੇਣ ਲਈ ਬਹੁ-ਵਿਭਾਗੀ ਸਹਿਯੋਗ ਮਹੱਤਵਪੂਰਨ

National, Politics, Punjab
ਚੰਡੀਗੜ੍ਹ, 22 ਅਪ੍ਰੈਲ: ਪੰਜਾਬ ਰਾਜ ਖੁਰਾਕ ਕਮਿਸ਼ਨ ਨੇ ਸੂਬੇ ਭਰ ਦੇ ਸਕੂਲਾਂ ਅਤੇ ਆਂਗਣਵਾੜੀ ਕੇਂਦਰਾਂ ਵਿੱਚ ਪੋਸ਼ਣ ਸੁਰੱਖਿਆ, ਸਿਹਤ ਲਈ ਲਾਹੇਵੰਦ ਜੜ੍ਹੀਆਂ-ਬੂਟੀਆਂ ਦੀ ਬਾਗਬਾਨੀ ਅਤੇ ਸਿਹਤ ਸਿੱਖਿਆ ਪਹਿਲਕਦਮੀਆਂ ਨੂੰ ਹੁਲਾਰਾ ਦੇਣ ’ਤੇ ਕੇਂਦ੍ਰਿਤ ਇੱਕ ਉੱਚ-ਪੱਧਰੀ ਬਹੁ-ਵਿਭਾਗੀ ਮੀਟਿੰਗ ਕਰਵਾਈ। ਸ੍ਰੀ ਬਾਲ ਮੁਕੁੰਦ ਸ਼ਰਮਾ ਦੀ ਪ੍ਰਧਾਨਗੀ ਹੇਠ ਹੋਏ ਇਸ ਸੈਸ਼ਨ ਵਿੱਚ ਸਰਕਾਰੀ ਅਧਿਕਾਰੀਆਂ ਅਤੇ ਮੈਗਸਿਪਾ, ਚੰਡੀਗੜ੍ਹ ਦੇ ਮੁੱਖ ਵਿਸ਼ਾ ਵਸਤੂ ਮਾਹਿਰ ਸ਼ਾਮਲ ਹੋਏ ਤਾਂ ਜੋ ਪੋਸ਼ਣ ਪ੍ਰੋਗਰਾਮਾਂ ਨੂੰ ਲਾਗੂ ਕਰਨ ਅਤੇ ਸਕੇਲਿੰਗ ਕਰਨ ਲਈ ਰਣਨੀਤੀਆਂ ਤਿਆਰ ਕੀਤੀਆਂ ਜਾ ਸਕਣ, ਜਿਸ ਵਿੱਚ ਵਿਦਿਆ ਨੂੰ ਵਿਹਾਰਕ ਬਾਗਬਾਨੀ ਪਹਿਲਕਦਮੀਆਂ ਨਾਲ ਜੋੜਿਆ ਜਾਵੇਗਾ। ਚੇਅਰਮੈਨ ਸ੍ਰੀ ਸ਼ਰਮਾ ਨੇ ਖੁਰਾਕ ਸੁਰੱਖਿਆ ਪ੍ਰਤੀ ਕਮਿਸ਼ਨ ਦੀ ਵਚਨਬੱਧਤਾ ਨੂੰ ਉਜਾਗਰ ਕਰਦਿਆਂ ਕਿਹਾ, ‘‘ਸਾਡਾ ਉਦੇਸ਼ ਟਿਕਾਊ ਮਾਡਲ ਬਣਾਉਣਾ ਹੈ, ਜੋ ਨਾ ਸਿਰਫ਼ ਤੁਰੰਤ ਪੋਸ਼ਣ ਸੰਬੰਧੀ ਜ਼ਰੂਰਤਾਂ ਨੂੰ ਪੂਰਾ ਕਰਦਾ ਹੋਵੇ ਸਗੋਂ ਬੱਚਿਆਂ ਲਈ ਸਿਹਤਮੰਦ ਭੋਜਨ ਵਿਕਲਪਾਂ ਬਾਰੇ ਸਥਾਈ ਜਾਗਰੂਕਤਾ ਵੀ ਪੈਦਾ ਕਰਦੇ ਹੋਣ।’’ ਖੁਰਾਕ ਅਤੇ ਜਨਤਕ ਵੰਡ ਵਿਭਾਗ ਦੇ ਸਾ...
ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਡਾ ਬਲਜੀਤ ਕੋਰ ਵੱਲੋਂ ਵੱਖ-ਵੱਖ ਵਿਭਾਗਾਂ ਅਤੇ ਜਿਲ੍ਹਿਆਂ ਦੇ ਸੀਨੀਅਰ ਅਧਿਕਾਰੀਆਂ ਨਾਲ ਮੀਟਿੰਗ

ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਡਾ ਬਲਜੀਤ ਕੋਰ ਵੱਲੋਂ ਵੱਖ-ਵੱਖ ਵਿਭਾਗਾਂ ਅਤੇ ਜਿਲ੍ਹਿਆਂ ਦੇ ਸੀਨੀਅਰ ਅਧਿਕਾਰੀਆਂ ਨਾਲ ਮੀਟਿੰਗ

National, Politics, Punjab
ਚੰਡੀਗੜ੍ਹ, 22 ਅਪ੍ਰੈਲ: ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਨੂੰ ਨਸ਼ਾ ਮੁਕਤ ਬਣਾਉਣ ਲਈ "ਯੁੱਧ ਨਸ਼ਿਆਂ ਵਿਰੁੱਧ" ਦੇਸ਼ ਭਰ ਵਿੱਚ ਸਭ ਤੋ ਵੱਡੀ ਮੁਹਿੰਮ ਸ਼ੁਰੂ ਕੀਤੀ ਗਈ ਹੈ। ਸੂਬਾ ਸਰਕਾਰ ਦੇ ਇਸ ਉਪਰਾਲੇ ਨੂੰ ਸਾਰਥਕ ਬਣਾਉਣ ਲਈ ਨਸ਼ੀਲੇ ਪਦਾਰਕਾਂ ਦੀ ਮੰਗ ਘਟਾਉਣ ਲਈ ਲਗਭਗ 10 ਕਰੋੜ ਰੁਪਏ ਜਾਰੀ ਕੀਤੇ ਜਾਣਗੇ। ਪੰਜਾਬ ਸਮਾਜਿਕ ਸੁਰੱਖਿਆ ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਇੱਥੇ ਪੰਜਾਬ ਭਵਨ ਵਿੱਖੇ ਖੇਡਾਂ ਅਤੇ ਯੂਵਕ ਸੇਵਾਵਾਂ ਵਿਭਾਗ, ਗ੍ਰਹਿ ਮਾਮਲੇ ਅਤੇ ਨਿਆਂ ਵਿਭਾਗ, ਸਪੈਸਲ ਡਾਇਰੈਕਟਰ ਜਨਰਲ ਪੁਲਿਸ, ਐਂਟੀ ਨਾਰਕੋਟਿਕ ਟਾਸਕ ਫੋਰਸ, ਸਿਹਤ ਅਤੇ ਪਰਿਵਾਰ ਭਲਾਈ ਵਿਭਾਗ, ਰੋਜਗਾਰ ਉਤਪਤਾ, ਹੁਨਰ ਵਿਕਾਸ ਅਤੇ ਸਿੱਖਲਾਈ ਵਿਭਾਗ, ਸੂਚਨਾ ਤੇ ਲੋਕ ਸੰਪਰਕ ਵਿਭਾਗ, ਸਕੂਲ ਸਿੱਖਿਆ ਉਚੇਰੀ ਸਿੱਖਿਆ ਅਤੇ ਭਾਸ਼ਾਵਾਂ ਦੇ ਉੱਚ ਅਧਿਕਾਰੀਆਂ ਅਤੇ ਸਮੂਹ ਜਿਲ੍ਹਿਆਂ ਦੇ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਉਨ੍ਹਾਂ ਕਿਹਾ ਕਿ ਸੂਬੇ ਨੂੰ ਨਸ਼ਾ ਮੁਕਤ ਬਣਾਉਣ ਲਈ ਸਾਨੂੰ ਸਾਰਿਆਂ ਨੂੰ ਆਪਸੀ ਤਾਲਮੇਲ ਅਤੇ ਸਹਿਯੋਗ ਨਾਲ ਕੰਮ ਕਰਨ ਦੀ ਲ...
ਮੈਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਦੇ ਯਤਨਾਂ ਸਦਕਾ ਜ਼ਿੰਦਾ ਹਾਂ: ਕਰਮਜੀਤ ਕੌਰ

ਮੈਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਦੇ ਯਤਨਾਂ ਸਦਕਾ ਜ਼ਿੰਦਾ ਹਾਂ: ਕਰਮਜੀਤ ਕੌਰ

National, Politics, Punjab
ਚੰਡੀਗੜ੍ਹ 22 ਅਪ੍ਰੈਲ : ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਸਾਡੀ ਸਰਕਾਰ ਅਮਰੀਕਾ ਸਮੇਤ ਵੱਖ-ਵੱਖ ਦੇਸ਼ਾਂ ਵਿੱਚ ਗੈਰ-ਕਾਨੂੰਨੀ ਢੰਗ ਨਾਲ ਪਹੁੰਚੇ ਪੰਜਾਬ ਦੇ ਨੌਜਵਾਨਾਂ ਦੀ ਰੱਖਿਆ ਲਈ ਅਣਅਧਿਕਾਰਤ ਟਰੈਵਲ ਏਜੰਟਾਂ ਵਿਰੁੱਧ ਵੱਡੇ ਪੱਧਰ ’ਤੇ ਕਾਰਵਾਈ ਕਰ ਰਹੀ ਹੈ। ਹਾਲਾਂਕਿ, ਪੰਜਾਬ ਦੇ ਮਾਸੂਮ ਤੇ ਬੇਰੁਜ਼ਗਾਰ ਨੌਜਵਾਨਾਂ ਨੂੰ ਵਿਦੇਸ਼ਾਂ ਵਿੱਚ ਨੌਕਰੀਆਂ ਦੇਣ ਦਾ ਵਾਅਦਾ ਕਰਕੇ ਧੋਖਾ ਦੇਣ ਦਾ ਵਰਤਾਰਾ ਅਜੇ ਵੀ ਜਾਰੀ ਹੈ। ਪਿੰਡ ਪੰਜਗੜ੍ਹੀ ਕਲਾਂ ਦੀ ਰਹਿਣ ਵਾਲੀ ਇੱਕ ਨੌਜਵਾਨ ਲੜਕੀ ਕਰਮਜੀਤ ਕੌਰ ਨੇ ਭਾਵੁਕ ਢੰਗ ਨਾਲ ਆਪਣੀ ਕਹਾਣੀ ਸੁਣਾਈ ਕਿ ਜੇਕਰ ਸਪੀਕਰ ਕੁਲਤਾਰ ਸਿੰਘ ਸੰਧਵਾਂ  ਮਦਦ ਲਈ  ਮਸੀਹਾ ਬਣ ਕੇ ਨਾ ਆਉਂਦੇ, ਤਾਂ ਉਸਨੇ ਖੁਦਕੁਸ਼ੀ ਕਰ ਲਈ ਹੁੰਦੀ। ਕਰਮਜੀਤ ਕੌਰ ਨੇ ਖੁਲਾਸਾ ਕੀਤਾ ਕਿ ਮੋਗਾ ਜ਼ਿਲ੍ਹੇ ਦੇ ਪਿੰਡ ਜਲਾਲਾਬਾਦ ਦੀ ਰਹਿਣ ਵਾਲੀ ਇੱਕ ਏਜੰਟ ਅਮਰਜੀਤ ਕੌਰ ਨੇ ਉਸ ਤੋਂ 15,000 ਰੁਪਏ ਲਏ ਅਤੇ ਉਸਨੂੰ ਟੂਰਿਸਟ ਵੀਜ਼ੇ ’ਤੇ ‘ਮਸਕਟ’ ਇਸ ਸ਼ਰਤ ’ਤੇ ਭੇਜ ਦਿੱਤਾ ਕਿ ਜੇਕਰ ਉਸਨੂੰ ਉੱਥੇ ਕੰਮ ਪਸੰਦ ਨਾ ਆਵੇ ਤਾਂ ਉਹ ਵਾਪਸ ਆ ਸਕਦੀ ਹੈ। ਇਸ ਤੋਂ ਇਲਾਵਾ, ਕਰਮਜੀ...
ਪੰਜਾਬ ਵਿੱਚ ਪਹਿਲੀ ਵਾਰ, ‘ਆਪ’ ਸਰਕਾਰ ਨੇ ਇੱਕਲੇ ਪਿਤਾ ਅਤੇ ਗੰਭੀਰ ਅਪੰਗਤਾ ਵਾਲੇ ਬੱਚਿਆਂ ਲਈ ਚਾਈਲਡ ਕੇਅਰ ਲੀਵ ਦਾ ਕੀਤਾ ਐਲਾਨ: ਹਰਪਾਲ ਸਿੰਘ ਚੀਮਾ

ਪੰਜਾਬ ਵਿੱਚ ਪਹਿਲੀ ਵਾਰ, ‘ਆਪ’ ਸਰਕਾਰ ਨੇ ਇੱਕਲੇ ਪਿਤਾ ਅਤੇ ਗੰਭੀਰ ਅਪੰਗਤਾ ਵਾਲੇ ਬੱਚਿਆਂ ਲਈ ਚਾਈਲਡ ਕੇਅਰ ਲੀਵ ਦਾ ਕੀਤਾ ਐਲਾਨ: ਹਰਪਾਲ ਸਿੰਘ ਚੀਮਾ

National, Politics, Punjab
ਚੰਡੀਗੜ੍ਹ, 22 ਅਪ੍ਰੈਲ ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਬੱਚਿਆਂ ਦੀਆਂ ਵਿਸ਼ੇਸ਼ ਲੋੜਾਂ ਦਾ ਲੰਬੇ ਸਮੇਂ ਤੱਕ ਦੇਖਭਾਲ ਕਰਨ ਵਾਲੇ ਮਾਪਿਆਂ ਨੂੰ ਲੋੜੀਂਦੀ ਲਚਕਤਾ ਅਤੇ ਵਾਧੂ ਸਹਾਇਤਾ ਪ੍ਰਦਾਨ ਕਰਦਿਆਂ ਅੱਜ ਪੰਜਾਬ ਸਰਕਾਰ ਦੇ ਚਾਈਲਡ ਕੇਅਰ ਲੀਵ (ਸੀ.ਸੀ.ਐਲ) ਦੇ ਪ੍ਰਬੰਧਾਂ ਵਿੱਚ ਮਹੱਤਵਪੂਰਨ ਸੋਧਾਂ ਦਾ ਐਲਾਨ ਕੀਤਾ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਮਾਪੇ ਆਪਣੇ ਕੰਮਕਾਜ਼ ਨਾਲ ਸਮਝੌਤਾ ਕੀਤੇ ਬਿਨਾਂ ਆਪਣੇ ਬੱਚਿਆਂ ਦੀ ਭਲਾਈ ਲਈ ਲੋੜੀਂਦਾ ਸਮਾਂ ਸਮਰਪਿਤ ਕਰ ਸਕਣ। ਇੱਥੇ ਜਾਰੀ ਇੱਕ ਪ੍ਰੈਸ ਬਿਆਨ ਵਿੱਚ ਇਸ ਬਾਰੇ ਜਾਣਕਾਰੀ ਦਿੰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਇਹ ਸੋਧਾਂ ਕੰਮਕਾਜੀ ਮਾਪਿਆਂ, ਖਾਸ ਤੌਰ 'ਤੇ ਬੱਚਿਆਂ ਦੀ ਦੇਖਭਾਲ ਦੀਆਂ ਵਿਲੱਖਣ ਚੁਣੌਤੀਆਂ ਦਾ ਸਾਹਮਣਾ ਕਰ ਰਹੇ ਮਾਪਿਆਂ ਦੀਆਂ ਲੋੜਾਂ ਨੂੰ ਪੂਰਾ ਕਰਨ ਲਈ ਤਿਆਰ ਕੀਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਪਹਿਲਾਂ ਚਾਈਲਡ ਕੇਅਰ ਲੀਵ ਪਾਲਿਸੀ ਸਿਰਫ 18 ਸਾਲ ਤੋਂ ਘੱਟ ਉਮਰ ਦੇ ਨਾਬਾਲਗ ਬੱਚੇ ਵਾਲੀਆਂ ਮਹਿਲਾ ਸਰਕਾਰੀ ਕਰਮਚਾਰੀਆਂ ਲਈ ਸੀ। ਉਨ੍ਹਾਂ ਕਿਹਾ ਕਿ ਹਾਲਾਂਕਿ ਇਸ ਸੁਵਿਧਾ ਨੇ ਕੰਮਕ...
5000 ਰੁਪਏ ਰਿਸ਼ਵਤ ਲੈਂਦਾ ਨਾਇਬ ਤਹਿਸੀਲਦਾਰ ਤੇ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਗ੍ਰਿਫ਼ਤਾਰ

5000 ਰੁਪਏ ਰਿਸ਼ਵਤ ਲੈਂਦਾ ਨਾਇਬ ਤਹਿਸੀਲਦਾਰ ਤੇ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਗ੍ਰਿਫ਼ਤਾਰ

National, Politics, Punjab
ਚੰਡੀਗੜ੍ਹ 22 ਅਪ੍ਰੈਲ, 2025: ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਬਠਿੰਡਾ ਦੇ ਸੰਗਤ ਮੰਡੀ ਵਿਖੇ ਤਾਇਨਾਤ ਨਾਇਬ ਤਹਿਸੀਲਦਾਰ ਨਿਰਮਲ ਸਿੰਘ ਅਤੇ ਪਟਵਾਰ ਹਲਕਾ ਕੋਟਗੁਰੂਕੇ ਵਿਖੇ ਤਾਇਨਾਤ ਪਟਵਾਰੀ ਗੁਰਤੇਜ ਸਿੰਘ ਨੂੰ 5000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਇੱਥੇ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮਾਂ ਨੂੰ ਬਠਿੰਡਾ ਦੇ ਸੰਗਤ ਕਸਬੇ ਦੇ ਇੱਕ ਵਸਨੀਕ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ 'ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਗਾਇਆ ਕਿ ਮਾਲ ਵਿਭਾਗ ਦੇ ਉਕਤ ਕਰਮਚਾਰੀਆਂ ਉਸਦੇ ਪਲਾਟ ਦੀ ਗਿਰਦਾਵਰੀ ਦਰਜ ਕਰਨ ਬਦਲੇ 10000 ਰੁਪਏ ਰਿਸ਼ਵਤ ਮੰਗੀ ਸੀ ਪਰ ਉਸ ਵੱਲੋਂ ਜ਼ੋਰ ਪਾਉਣ ਤੇ ਸੌਦਾ 8000 ਰੁਪਏ ਵਿੱਚ ਤੈਅ ਹੋਇਆ ਹੈ। ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਤਸਦੀਕ ਉਪਰੰਤ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾ ਕੇ ਦੋਵਾਂ ਮੁਲਜ਼ਮਾਂ ਨੂੰ ਦੋ ਸਰਕਾਰੀ...
ਜ਼ਿਲ੍ਹਾ ਪਟਿਆਲਾ ਦੇ ਸਰਕਾਰੀ ਸਕੂਲਾਂ ਦੇ 28 ਵਿਦਿਆਰਥੀਆਂ ਨੇ ਜੇਈਈ ਮੁਕਾਬਲਾ ਪ੍ਰੀਖਿਆ ਵਿੱਚ ਕੀਤਾ ਕੁਆਲੀਫ਼ਾਈ

ਜ਼ਿਲ੍ਹਾ ਪਟਿਆਲਾ ਦੇ ਸਰਕਾਰੀ ਸਕੂਲਾਂ ਦੇ 28 ਵਿਦਿਆਰਥੀਆਂ ਨੇ ਜੇਈਈ ਮੁਕਾਬਲਾ ਪ੍ਰੀਖਿਆ ਵਿੱਚ ਕੀਤਾ ਕੁਆਲੀਫ਼ਾਈ

National, Politics, Punjab
ਪਟਿਆਲਾ, 22 ਅਪ੍ਰੈਲ: ਜ਼ਿਲ੍ਹਾ ਪਟਿਆਲਾ ਦੇ ਸਰਕਾਰੀ ਸਕੂਲਾਂ ਲਈ ਇਹ ਮਾਣ ਦੀ ਗੱਲ ਹੈ ਕਿ ਇੰਜੀਨੀਅਰਿੰਗ ਖੇਤਰ ਵਿੱਚ ਦਾਖਲਾ ਲੈਣ ਲਈ ਰਾਸ਼ਟਰੀ ਪੱਧਰ 'ਤੇ ਹੋਣ ਵਾਲੀ ਜੇਈਈ ਪ੍ਰੀਖਿਆ ਵਿੱਚ ਦਰਜਨ ਦੇ ਕਰੀਬ ਵਿਦਿਆਰਥੀਆਂ ਨੇ ਕਾਮਯਾਬੀ ਹਾਸਲ ਕੀਤੀ ਹੈ। ਇਨ੍ਹਾਂ ਵਿਦਿਆਰਥੀਆਂ ਨੇ ਨੈਸ਼ਨਲ ਟੈਲੈਂਟ ਨੂੰ ਦਰਸਾਉਂਦਿਆਂ ਸਾਬਤ ਕੀਤਾ ਕਿ ਸਰਕਾਰੀ ਸਕੂਲ ਵੀ ਹੁਨਰ ਅਤੇ ਗਿਆਨ ਦੇ ਕੇਂਦਰ ਬਣ ਰਹੇ ਹਨ। ਮੈਰੀਟੋਰੀਅਸ ਸਕੂਲ ਪਟਿਆਲਾ ਦੇ 17 ਵਿਦਿਆਰਥੀਆਂ ਨੇ, ਸਰਕਾਰੀ ਮਲਟੀਪਰਪਜ਼ ਸੀਨੀਅਰ ਸੈਕੰਡਰੀ ਸਕੂਲ ਪਟਿਆਲਾ ਦੇ 2 ਵਿਦਿਆਰਥੀਆ, ਸਕੂਲ ਆਫ਼ ਐਮੀਨੈਂਸ ਫ਼ੀਲਖ਼ਾਨਾ ਦੇ 2 ਵਿਦਿਆਰਥੀਆਂ ਰੋਨਿਤ ਅਤੇ ਦਿਵਯਾਂਸ਼ੂ ਨੇ, ਸਰਕਾਰੀ ਕੋ-ਐਡ ਸੀਨੀਅਰ ਸੈਕੰਡਰੀ ਸਕੂਲ ਐਨ ਟੀ ਸੀ ਰਾਜਪੁਰਾ ਟਾਊਨ ਦੇ 2 ਵਿਦਿਆਰਥੀਆਂ ਗਗਨਦੀਪ ਅਤੇ ਅਮਨ ਸਿੰਘ ਨੇ, ਸਕੂਲ ਆਫ਼ ਐਮੀਨੈਂਸ ਸਮਾਣਾ ਦੇ ਵਿਦਿਆਰਥੀ ਅਰਸ਼ਦੀਪ ਸਿੰਘ ਨੇ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਤੇਪਲਾ ਦੇ ਇੰਦਰਜੀਤ ਸਿੰਘ ਨੇ, ਸਸਸਸ ਭਾਂਖਰ ਅਤੇ ਸਸਸਸ ਲੌਟ ਦੀ ਵਿਦਿਆਰਥਣ ਹਰਮਨਦੀਪ ਕੌਰ ਸਮੇਤ ਕੁੱਲ 10 ਵਿਦਿਆਰਥੀਆਂ ਨੇ ਜੇਈਈ ਮੇਨਜ਼ ਦੀ ਮੁਕਾਬਲਾ ਪ੍ਰੀਖਿਆ ਵਿੱਚ ਕੁਆਲ...
ਪਰਾਲੀ ਦੀ ਸਾਂਭ ਸੰਭਾਲ ਸਬੰਧੀ ਮਸ਼ੀਨਾਂ ‘ਤੇ ਸਬਸਿਡੀ ਲਈ 12 ਮਈ ਤੱਕ ਬਿਨੈਪੱਤਰਾਂ ਦੀ ਮੰਗ

ਪਰਾਲੀ ਦੀ ਸਾਂਭ ਸੰਭਾਲ ਸਬੰਧੀ ਮਸ਼ੀਨਾਂ ‘ਤੇ ਸਬਸਿਡੀ ਲਈ 12 ਮਈ ਤੱਕ ਬਿਨੈਪੱਤਰਾਂ ਦੀ ਮੰਗ

National, Politics, Punjab
 ਬਰਨਾਲਾ, 22 ਅਪ੍ਰੈਲ ਪੰਜਾਬ ਸਰਕਾਰ ਕਿਸਾਨਾਂ ਨੂੰ ਖੇਤੀਬਾੜੀ ਦੀਆਂ ਆਧੁਨਿਕ ਮਸ਼ੀਨਾਂ ਭਾਰੀ ਸਬਸਿਡੀ ਉਪਰ ਮੁਹੱਈਆ ਕਰਵਾ ਰਹੀ ਹੈ ਜਿਸ ਨਾਲ ਫ਼ਸਲ ਦੀ ਪਰਾਲੀ ਨੂੰ ਅੱਗ ਲਗਾਉਣ ਤੋਂ ਬਿਨਾਂ ਹੀ ਅਗਲੀ ਫ਼ਸਲ ਦੀ ਖੇਤੀ ਸੰਭਵ ਹੋ ਸਕਦੀ ਹੈ ਅਤੇ ਇਸ ਨਾਲ ਕਿਸਾਨ ਦੀ ਜੇਬ ਉਪਰ ਵੀ ਕੋਈ ਬਹੁਤਾ ਬੋਝ ਨਹੀਂ ਪੈਂਦਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਮੁੱਖ ਖੇਤੀਬਾੜੀ ਅਫ਼ਸਰ ਡਾ.ਜਗਸੀਰ ਸਿੰਘ ਨੇ ਦੱਸਿਆ ਕਿ ਇਹ ਮਸ਼ੀਨਾਂ ਕਿਸਾਨਾਂ ਨੂੰ ਫਸਲਾਂ ਦੀ ਰਹਿੰਦ-ਖੂੰਹਦ ਨੂੰ ਖੇਤਾਂ ਵਿੱਚ ਮਿਲਾ ਕੇ ਵਾਤਾਵਰਨ ਪੱਖੀ ਤੇ ਆਧੁਨਿਕ ਖੇਤੀਬਾੜੀ ਦੇ ਯੋਗ ਬਣਾਉਂਦੀਆਂ ਹਨ।  ਸਬਸਿਡੀ ਵਾਲੀਆਂ ਇਹਨਾਂ ਮਸ਼ੀਨਾਂ ਦਾ ਵੱਧ ਤੋਂ ਵੱਧ ਕਿਸਾਨ ਲਾਹਾ ਪ੍ਰਾਪਤ ਕਰ ਸਕਣ ਅਤੇ ਸੂਬੇ ਵਿੱਚ ਪਰਾਲੀ ਨੂੰ ਅੱਗ ਲਗਾਉਣ ਦੀਆਂ ਘਟਨਾਵਾਂ ਵਿੱਚ ਗਿਰਾਵਟ ਲਿਆਂਦੀ ਜਾ ਸਕੇ ਇਸ ਲਈ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵੱਲੋਂ ਪਰਾਲੀ ਸਾਂਭਣ ਲਈ ਕਿਸਾਨਾਂ ਨੂੰ ਖੇਤੀਬਾੜੀ ਮਸ਼ੀਨਾਂ ਸਬਸਿਡੀ 'ਤੇ ਉਪਲੱਬਧ ਕਰਵਾਉਣ ਲਈ ਆਨਲਾਈਨ ਪੋਰਟਲ www.agrimachinerypb.com,  'ਤੇ ਅਰਜੀਆਂ ਦੀ ਮੰਗ ਕੀਤੀ ਹੈ।  ਵਿਭਾਗ ਵੱਲੋਂ ਪਰਾਲੀ ਸਾਂਭਣ ਲਈ ਵਰਤੀਆਂ ਜਾਣ ਵਾਲ...
ਹਰਭਜਨ ਸਿੰਘ ਈ.ਟੀ.ਓ ਵੱਲੋਂ ਲੋਕ ਨਿਰਮਾਣ ਵਿਭਾਗ ਦੇ ਮੁੱਖ ਦਫ਼ਤਰ ‘ਚ ਵਿਕਾਸ ਕਾਰਜਾਂ ਦਾ ਅਚਨਚੇਤ ਮੁਲੰਕਣ

ਹਰਭਜਨ ਸਿੰਘ ਈ.ਟੀ.ਓ ਵੱਲੋਂ ਲੋਕ ਨਿਰਮਾਣ ਵਿਭਾਗ ਦੇ ਮੁੱਖ ਦਫ਼ਤਰ ‘ਚ ਵਿਕਾਸ ਕਾਰਜਾਂ ਦਾ ਅਚਨਚੇਤ ਮੁਲੰਕਣ

National, Politics, Punjab
ਪਟਿਆਲਾ, 22 ਅਪ੍ਰੈਲ: ਪੰਜਾਬ ਦੇ ਲੋਕ ਨਿਰਮਾਣ ਅਤੇ ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਅੱਜ ਲੋਕ ਨਿਰਮਾਣ ਵਿਭਾਗ ਦੇ ਪਟਿਆਲਾ ਵਿਖੇ ਸਥਿਤ ਮੁੱਖ ਦਫ਼ਤਰ ਵਿਖੇ ਪੁੱਜੇ। ਇਸ ਮੌਕੇ ਉਨ੍ਹਾਂ ਅਧਿਕਾਰੀਆਂ ਨਾਲ ਸੂਬੇ ਦੇ ਵੱਖ-ਵੱਖ ਸਕੀਮਾਂ ਅਧੀਨ ਚੱਲ ਰਹੇ ਕੰਮਾਂ ਸਮੇਤ ਸੂਬੇ ਦੀਆਂ ਸੜਕਾਂ ਦੇ ਚੱਲ ਰਹੇ ਨਿਰਮਾਣ ਕਾਰਜਾਂ ਸਬੰਧੀ ਇੱਕ ਉੱਚ ਪੱਧਰੀ ਮੀਟਿੰਗ ਕਰਕੇ ਕੰਮਾਂ ਦਾ ਬਾਰੀਕੀ ਨਾਲ ਮੁਲੰਕਣ ਕੀਤਾ। ਇਸ ਮੌਕੇ ਲੋਕ ਨਿਰਮਾਣ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਲੋਕਾਂ ਦੀ ਮਿਹਨਤ ਦੀ ਕਮਾਈ ਦਾ ਇਕ-ਇਕ ਪੈਸਾ ਲੋਕਾਂ ਨੂੰ ਮਿਆਰੀ ਬੁਨਿਆਦੀ ਸਹੂਲਤਾਂ ਦੇਣ 'ਤੇ ਖਰਚ ਕੀਤਾ ਜਾ ਰਿਹਾ ਹੈ, ਇਸ ਲਈ ਵਿਭਾਗ ਦੇ ਅਧਿਕਾਰੀ ਉਸਾਰੀ ਕਾਰਜਾਂ ਦੀ ਗੁਣਵੱਤਾ ਵੱਲ ਵਿਸ਼ੇਸ਼ ਧਿਆਨ ਦੇਣਾ ਚਾਹੀਦਾ ਹੈ। ਉਨ੍ਹਾਂ ਹਦਾਇਤ ਕਰਦਿਆਂ ਕਿਹਾ ਕਿ ਕੰਮ ਵਿੱਚ ਕਿਸੇ ਵੀ ਤਰ੍ਹਾਂ ਦੀ ਅਣਗਹਿਲੀ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਹਰਭਜਨ ਸਿੰਘ ਈ.ਟੀ.ਓ ਨੇ ਪੀ.ਡਬਲਿਊ.ਡੀ. ਵਿਭਾਗ ਵੱਲੋਂ ਹੋਰਨਾਂ ਵਿਭਾਗਾਂ ਵਿੱਚ ਕੀਤੇ ਜਾ ਰਿਹੇ ਵਿਕਾਸ ਕਾਰਜਾਂ ਦਾ ਜਾਇਜ਼ਾ ਲੈਂਦਿਆਂ...
ਡਾ.ਜਸਵਿੰਦਰ ਸਿੰਘ ਨੇ ਮੁੱਖ ਖੇਤੀਬਾੜੀ ਅਫਸਰ ਤਰਨਤਾਰਨ ਦਾ ਸੰਭਾਲਿਆ ਅਹੁੱਦਾ

ਡਾ.ਜਸਵਿੰਦਰ ਸਿੰਘ ਨੇ ਮੁੱਖ ਖੇਤੀਬਾੜੀ ਅਫਸਰ ਤਰਨਤਾਰਨ ਦਾ ਸੰਭਾਲਿਆ ਅਹੁੱਦਾ

National, Politics, Punjab
ਤਰਨ ਤਾਰਨ, 22 ਅਪ੍ਰੈਲ  ਪੰਜਾਬ ਸਰਕਾਰ ਦੇ ਆਦੇਸ਼ਾਂ ਦੀ ਪਾਲਣਾ ਕਰਦੇ ਹੋਏ ਮੁੱਖ ਖੇਤੀਬਾੜੀ ਅਫਸਰ ਤਰਨ ਤਾਰਨ ਦੇ ਛੁੱਟੀ ਤੇ ਚਲਦਿਆਂ ਅੱਜ ਜ਼ਿਲਾ ਸਿਖਲਾਈ ਅਫਸਰ ਡਾ. ਜਸਵਿੰਦਰ ਸਿੰਘ ਨੇ ਮੁੱਖ ਖੇਤੀਬਾੜੀ ਅਫਸਰ ,ਤਰਨਤਾਰਨ ਦਾ ਵਾਧੂ ਚਾਰਜ ਸੰਭਾਲਿਆ।  ਉਹਨਾਂ ਦੇ ਚਾਰਜ਼ ਸੰਭਾਲਣ ਮੌਕੇ ਸਮੂਹ ਖੇਤੀਬਾੜੀ ਅਫਸਰ ਅਤੇ ਸਮੂਹ ਸਟਾਫ ਦਫਤਰ ਸਦਰ ਮੁਕਾਮ ਨੇ ਉਹਨਾਂ ਦਾ ਸਵਾਗਤ ਕਰਦਿਆਂ ਜੀ ਆਇਆਂ ਨੂੰ ਆਖਿਆ। ਇਸ ਮੌਕੇ ਡਾ.ਜਸਵਿੰਦਰ ਸਿੰਘ ਦੇ ਨਾਲ ਆਏ ਪਤਵੰਤੇ ਸੱਜਣ ਵੀ ਹਾਜ਼ਰ ਸਨ। ਖੇਤੀਬਾੜੀ ਵਿਭਾਗ ਵਿੱਚ ਡਾ. ਜਸਵਿੰਦਰ ਸਿੰਘ ਨੇ ਬਤੌਰ ਖੇਤੀਬਾੜੀ ਵਿਕਾਸ ਅਫਸਰ ਆਪਣੀ ਨੌਕਰੀ ਦੀ ਸ਼ੁਰੂਆਤ ਕਰਦਿਆਂ ਪੰਜਾਬ ਰਾਜ ਦੇ ਵੱਖ-ਵੱਖ ਜ਼ਿਲਿਆਂ ਵਿੱਚ ਆਪਣੀਆਂ ਸ਼ਾਨਦਾਰ ਸੇਵਾਵਾਂ ਇਮਾਨਦਾਰੀ ਅਤੇ ਤਨਦੇਹੀ ਨਾਲ ਦਿੰਦਿਆਂ ਕਿਸਾਨੀ ਦੀ ਸੇਵਾ ਕੀਤੀ ਅਤੇ ਫੀਲਡ ਪੱਧਰ ਤੇ ਹਮੇਸ਼ਾਂ ਕਿਸਾਨਾਂ ਨਾਲ ਜੁੜੇ ਰਹੇ। ਇਹਨਾਂ ਦੀਆਂ ਤਨਦੇਹੀ ਨਾਲ ਦਿੱਤੀਆਂ ਗਈਆਂ ਸੇਵਾਵਾਂ ਨੂੰ ਮੁੱਖ ਰੱਖਦੇ ਹੋਏ ਪੰਜਾਬ ਸਰਕਾਰ ਵਲੋਂ ਇਹਨਾਂ ਨੂੰ ਮੁੱਖ ਖੇਤੀਬਾੜੀ ਅਫਸਰ,ਤਰਨਤਾਰਨ ਦਾ ਵਾਧੂ ਚਾਰਜ਼ ਦਿੱਤਾ ਗਿਆ ਹੈ। ਇਸ ਮੌਕੇ ਉਹਨਾਂ ਹਾਜ਼ਰ ਸਟਾਫ...