ਯੁੱਧ ਨਸ਼ਿਆਂ ਵਿਰੁੱਧ’: ਜਲੰਧਰ ਪ੍ਰਸ਼ਾਸਨ ਵੱਲੋਂ ਨਸ਼ਿਆਂ ਖਿਲਾਫ਼ ਜਾਗਰੂਕਤਾ ਲਈ ‘ਦੌੜਦਾ ਪੰਜਾਬ’ ਮੈਰਾਥਨ 27 ਅਪ੍ਰੈਲ ਨੂੰ
ਜਲੰਧਰ, 21 ਅਪ੍ਰੈਲ : ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੇ ਖਾਤਮੇ ਲਈ ਵਿੱਢੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਜਲੰਧਰ ਪ੍ਰਸ਼ਾਸਨ ਵੱਲੋਂ ਨਸ਼ਿਆਂ ਖਿਲਾਫ਼ ਜਾਗਰੂਕਤਾ ਲਈ 27 ਅਪ੍ਰੈਲ ਨੂੰ ‘ਦੌੜਦਾ ਪੰਜਾਬ’ ਮੈਰਾਥਨ ਕਰਵਾਈ ਜਾ ਰਹੀ ਹੈ।
ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਇਸ ਸਬੰਧੀ ਅੱਜ ਇਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਜਸਬੀਰ ਸਿੰਘ, ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਬੁੱਧੀ ਰਾਜ ਸਿੰਘ ਸਮੇਤ ਵੱਖ-ਵੱਖ ਵਿਭਾਗਾਂ ਦੇ ਮੁਖੀਆਂ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੈਰਾਥਨ ਨੂੰ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਨ ਲਈ ਅਧਿਕਾਰੀਆਂ ਨੂੰ ਜ਼ਿੰਮੇਵਾਰੀਆਂ ਸੌਂਪੀਆਂ।
ਡਾ. ਅਗਰਵਾਲ ਨੇ ਦੱਸਿਆ ਕਿ ਨਸ਼ਿਆਂ ਖਿਲਾਫ਼ ਜਾਗਰੂਕਤਾ ਗਤੀਵਿਧੀਆਂ ਦੇ ਹਿੱਸੇ ਵਜੋਂ ਇਹ ਮੈਰਾਥਨ ਕਰਵਾਈ ਜਾ ਰਹੀ ਹੈ, ਜੋ ਕਿ ਤਿੰਨ ਸ਼੍ਰੇਣੀਆਂ 3,5 ਅਤੇ 8 ਕਿਲੋਮੀਟਰ ਵਿੱਚ ਹੋਵੇਗੀ। ਉਨ੍ਹਾਂ ਦੱਸਿਆ ਕਿ ਤਿੰਨ ਕਿਲੋਮੀਟਰ ਮੈਰਾਥਨ ਸਥਾਨਕ ਗੁਰੂ ਗੋਬਿੰਦ ਸਿੰਘ ਸਟੇਡੀਅਮ ਤੋਂ ਸ਼ੁਰੂ ਹੋ ਕੇ ਗੀਤਾ ਮੰਦਿਰ, ਸ਼ਿਵਾਨੀ ਪਾਰਕ, ਗੁਰਦੁਆਰਾ ਸਿੰਘ ਸਭਾ ਮਾਡਲ ਟਾਊਨ, ਗੁਰੂ ਅਮਰਦਾਸ ਚ...








