Wednesday, September 23
Shadow

Politics

ਸਪੀਕਰ ਸੰਧਵਾਂ ਨੇ ਪਿੰਡ ਦੇਵੀਵਾਲਾ ਵਿਖੇ ਕਣਕ ਦੀ ਫਸਲ ਨੂੰ ਲੱਗੀ ਅੱਗ ਤੇ ਕੀਤਾ ਗਹਿਰੇ ਦੁੱਖ ਦਾ ਪ੍ਰਗਟਾਵਾ

ਸਪੀਕਰ ਸੰਧਵਾਂ ਨੇ ਪਿੰਡ ਦੇਵੀਵਾਲਾ ਵਿਖੇ ਕਣਕ ਦੀ ਫਸਲ ਨੂੰ ਲੱਗੀ ਅੱਗ ਤੇ ਕੀਤਾ ਗਹਿਰੇ ਦੁੱਖ ਦਾ ਪ੍ਰਗਟਾਵਾ

National, Politics, Punjab
ਕੋਟਕਪੂਰਾ 19 ਅਪ੍ਰੈਲ ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਵੱਲੋਂ ਹਲਕਾ ਕੋਟਕਪੂਰਾ ਦੇ ਪਿੰਡ ਦੇਵੀਵਾਲਾ ਵਿਖੇ ਕਣਕ ਦੀ ਫਸਲ ਨੂੰ ਲੱਗੀ ਅੱਗ ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਤੇ ਕਿਹਾ ਕਿ ਇਹ ਬਹੁਤ ਹੀ ਮੰਦਭਾਗੀ ਘਟਨਾ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਅਤੇ ਲੋਕਾਂ ਦੇ ਸਹਿਯੋਗ ਨਾਲ ਅੱਗ ਤੇ ਕਾਬੂ ਪਾਉਣ ਦੀਆਂ ਕੋਸ਼ਿਸ਼ਾਂ ਲਗਾਤਾਰ ਜਾਰੀ ਹਨ। ਉਨ੍ਹਾਂ ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਰਕਬੇ ਦੀ ਗਿਰਦਾਵਰੀ ਕਰਵਾਈ ਜਾਵੇ ਤਾਂ ਜੋ ਨੁਕਸਾਨੀ ਗਈ ਫਸਲ ਦਾ ਬਣਦਾ ਮੁਆਵਜ਼ਾ ਦਿੱਤਾ ਜਾ ਸਕੇ।  ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਜਿੰਨਾ ਸਮਾਂ ਕਣਕ ਦੀ ਕਟਾਈ ਦਾ ਕੰਮ ਚੱਲ ਰਿਹਾ ਹੈ ਉਨਾਂ ਸਮਾਂ ਤੂੜੀ ਵਾਲੀਆਂ ਮਸ਼ੀਨਾਂ ਨਾ ਚਲਾਈਆਂ ਜਾਣ। ਇਸ ਸਬੰਧੀ ਉਨ੍ਹਾਂ ਡਿਪਟੀ ਕਮਿਸ਼ਨਰ ਨੂੰ ਲਿਖਤੀ ਹੁਕਮ ਜਾਰੀ ਕਰਨ ਦੀ ਵੀ ਹਦਾਇਤ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ ਦੇ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜੀ ਹੈ। ਉਨ੍ਹਾਂ ਕਿਹਾ ਕਿ ਮੰਡੀਆਂ ਵਿੱਚ ਕਿਸਾਨਾਂ ਨੂੰ ਕਿਸੇ ਵੀ ਕਿਸਮ ਦੀ ਕੋਈ ਸਮੱਸਿਆ ਨਹੀਂ ਆਉਣ ਦਿੱਤੀ ਜਾਵੇਗੀ।...
ਪੀਐਸਪੀਸੀਐਲ ਵਿਭਾਗ ਨੇ ਵਿੱਤੀ ਸਾਲ 2024-25 ਵਿੱਚ ਅਨੇਕਾਂ ਮੀਲ ਪੱਥਰ ਸਥਾਪਤ ਕੀਤੇ: ਹਰਭਜਨ ਸਿੰਘ ਈਟੀਓ

ਪੀਐਸਪੀਸੀਐਲ ਵਿਭਾਗ ਨੇ ਵਿੱਤੀ ਸਾਲ 2024-25 ਵਿੱਚ ਅਨੇਕਾਂ ਮੀਲ ਪੱਥਰ ਸਥਾਪਤ ਕੀਤੇ: ਹਰਭਜਨ ਸਿੰਘ ਈਟੀਓ

National, Politics, Punjab
ਚੰਡੀਗੜ੍ਹ, 19 ਅਪ੍ਰੈਲ: ਪੰਜਾਬ ਦੇ ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਨੇ ਅੱਜ ਕਿਹਾ ਕਿ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀਐਸਪੀਸੀਐਲ) ਖਪਤਕਾਰਾਂ ਲਈ ਸੇਵਾਵਾਂ ਵਿੱਚ ਵਾਧਾ ਕਰਨ, ਮਾਲੀਆ ਵਧਾਉਣ ਅਤੇ ਵਿਆਪਕ ਸੰਚਾਲਨ ਸੁਧਾਰਾਂ ਨੂੰ ਲਾਗੂ ਕਰਨ ਦੀ ਦਿਸ਼ਾ ਵਿੱਚ ਬੇਮਿਸਾਲ ਵਿਕਾਸ ਕਰ ਰਹੀ ਹੈ। ਇੱਥੇ ਜਾਰੀ ਇੱਕ ਬਿਆਨ ਵਿੱਚ ਬਿਜਲੀ ਮੰਤਰੀ ਨੇ ਕਿਹਾ ਕਿ ਪੀਐਸਪੀਸੀਐਲ ਦੇ ਵਪਾਰਕ ਵਿਭਾਗ ਨੇ ਪਿਛਲੇ ਵਿੱਤੀ ਸਾਲ ਦੌਰਾਨ 31 ਦਸੰਬਰ, 2024 ਤੱਕ ਕਈ ਮਹੱਤਵਪੂਰਨ ਮੀਲ ਪੱਥਰ ਪ੍ਰਾਪਤ ਕੀਤੇ ਹਨ, ਜਿਸ ਵਿੱਚ ਖਪਤਕਾਰਾਂ ਦੇ ਅਨੁਭਵਾਂ ਨੂੰ ਹੋਰ ਬਿਹਤਰ ਬਣਾਉਣ ਅਤੇ ਸੰਚਾਲਨ ਪ੍ਰਕਿਰਿਆਵਾਂ ਨੂੰ ਹੋਰ ਸੁਚਾਰੂ ਬਣਾਉਣ ਲਈ ਤਿਆਰ ਕੀਤੀਆਂ ਗਈਆਂ ਰਣਨੀਤਕ ਪਹਿਲਕਦਮੀਆਂ ਨੂੰ ਲਾਗੂ ਕੀਤਾ ਗਿਆ ਹੈ। ਵਨ ਟਾਈਮ ਸੈਟਲਮੈਂਟ (ਓਟੀਐਸ) ਸਕੀਮ ਬਾਰੇ ਜਾਣਕਾਰੀ ਦਿੰਦਿਆਂ ਮੰਤਰੀ ਨੇ ਕਿਹਾ ਕਿ ਪੀਐਸਪੀਸੀਐਲ ਨੇ ਇਹ ਪਹਿਲ 23 ਸਤੰਬਰ, 2024 ਨੂੰ ਸ਼ੁਰੂ ਕੀਤੀ ਸੀ, ਜਿਹੜੀ ਖੇਤੀਬਾੜੀ ਪੰਪ-ਸੈੱਟ ਅਤੇ ਸਰਕਾਰੀ ਕੁਨੈਕਸ਼ਨਾਂ ਨੂੰ ਛੱਡ ਕੇ ਸਾਰੇ ਡਿਫਾਲਟ ਖਪਤਕਾਰਾਂ 'ਤੇ ਲਾਗੂ ਹੁੰਦੀ ਹੈ। ਇਹ ਸਕੀਮ 30 ਸਤੰਬਰ, 2...
ਨਰਮੇ ਦੀ ਕਾਸ਼ਤ ਨੂੰ ਉਤਸ਼ਾਹਿਤ ਕਰਨ ਲਈ ਪੰਜਾਬ ਸਰਕਾਰ ਬੀ.ਟੀ. ਕਾਟਨ ਹਾਈਬ੍ਰਿਡ ਬੀਜਾਂ ‘ਤੇ 33 ਫੀਸਦ ਸਬਸਿਡੀ ਦੇਵੇਗੀ: ਗੁਰਮੀਤ ਸਿੰਘ ਖੁੱਡੀਆਂ

ਨਰਮੇ ਦੀ ਕਾਸ਼ਤ ਨੂੰ ਉਤਸ਼ਾਹਿਤ ਕਰਨ ਲਈ ਪੰਜਾਬ ਸਰਕਾਰ ਬੀ.ਟੀ. ਕਾਟਨ ਹਾਈਬ੍ਰਿਡ ਬੀਜਾਂ ‘ਤੇ 33 ਫੀਸਦ ਸਬਸਿਡੀ ਦੇਵੇਗੀ: ਗੁਰਮੀਤ ਸਿੰਘ ਖੁੱਡੀਆਂ

National, Politics, Punjab
ਚੰਡੀਗੜ੍ਹ, 19 ਅਪ੍ਰੈਲ: ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਐਲਾਨ ਕੀਤਾ ਹੈ ਕਿ ਸੂਬੇ ਵਿੱਚ ਫਸਲੀ ਵਿਭਿੰਨਤਾ ਨੂੰ ਉਤਸ਼ਾਹਿਤ ਕਰਨ ਅਤੇ 'ਚਿੱਟੇ ਸੋਨੇ' ਭਾਵ ਨਰਮੇ ਦੀ ਕਾਸ਼ਤ ਹੇਠ ਰਕਬਾ ਵਧਾਉਣ ਲਈ ਇੱਕ ਮਹੱਤਵਪੂਰਨ ਕਦਮ ਚੁੱਕਦਿਆਂ ਪੰਜਾਬ ਸਰਕਾਰ ਨੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ (ਪੀ.ਏ.ਯੂ.), ਲੁਧਿਆਣਾ ਦੁਆਰਾ ਸਿਫ਼ਾਰਸ਼ ਕੀਤੇ ਬੀ.ਟੀ. ਕਾਟਨ ਹਾਈਬ੍ਰਿਡ ਬੀਜਾਂ 'ਤੇ 33 ਫੀਸਦ ਸਬਸਿਡੀ ਦੇਣ ਦਾ ਫੈਸਲਾ ਕੀਤਾ ਹੈ। ਉਨ੍ਹਾਂ ਕਿਹਾ ਕਿ ਇਸ ਸਬਸਿਡੀ ਪ੍ਰੋਗਰਾਮ ਲਈ 20 ਕਰੋੜ ਰੁਪਏ ਅਲਾਟ ਕੀਤੇ ਗਏ ਹਨ ਅਤੇ ਇਸ ਸਬਿਸਿਡੀ ਪ੍ਰੋਗਰਾਮ ਦਾ ਪੂਰਾ ਖ਼ਰਚਾ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੁਆਰਾ ਸਹਿਣ ਕੀਤਾ ਜਾਵੇਗਾ। ਇਸ ਨਾਲ ਨਰਮਾ ਕਾਸ਼ਤਕਾਰਾਂ 'ਤੇ ਵਿੱਤੀ ਬੋਝ ਨੂੰ ਘਟਾਉਣ ਦੇ ਨਾਲ-ਨਾਲ ਕਿਸਾਨਾਂ ਨੂੰ ਨਰਮੇ ਦੇ ਗੈਰ-ਸਿਫ਼ਾਰਸ਼ ਕੀਤੇ ਹਾਈਬ੍ਰਿਡ ਬੀਜਾਂ ਦੀ ਕਾਸ਼ਤ ਨਾ ਕਰਕੇ ਚੰਗੀ ਪੈਦਾਵਾਰ ਵਾਲੇ ਕੀਟ-ਰੋਧਕ ਬੀ.ਟੀ. ਕਾਟਨ ਹਾਈਬ੍ਰਿਡ ਬੀਜਾਂ ਦੀ ਕਾਸ਼ਤ ਲਈ ਉਤਸ਼ਾਹਿਤ ਕੀਤਾ ਜਾ ਸਕੇਗਾ। ਸ. ਗੁਰਮੀਤ ਸਿੰਘ ਖੁੱਡ...
ਪੰਜਾਬ ਸਰਕਾਰ ਸਿੱਖਿਆ ਦੇ ਢਾਂਚੇ ਨੂੰ ਮੁੜ ਤੋਂ ਲੀਹਾਂ ਤੇ ਲਿਆਉਣ ਲਈ ਵਚਨਬੱਧ – ਵਿਧਾਇਕ ਘੁੰਮਣ

ਪੰਜਾਬ ਸਰਕਾਰ ਸਿੱਖਿਆ ਦੇ ਢਾਂਚੇ ਨੂੰ ਮੁੜ ਤੋਂ ਲੀਹਾਂ ਤੇ ਲਿਆਉਣ ਲਈ ਵਚਨਬੱਧ – ਵਿਧਾਇਕ ਘੁੰਮਣ

Politics, Punjab
ਦਸੂਹਾ/ਹੁਸ਼ਿਆਰਪੁਰ, 19 ਅਪ੍ਰੈਲ:  ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਪੰਜਾਬ ਸਿੱਖਿਆ ਕ੍ਰਾਂਤੀ ਮੁਹਿੰਮ ਦਾ ਮੁੱਖ ਮੰਤਵ ਸਰਕਾਰੀ ਸਕੂਲਾਂ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਕੇ ਸਕੂਲਾਂ ਨੂੰ ਹਰ ਪੱਖੋਂ ਉਚ ਪੱਧਰੀ ਸੁਵਿਧਾਵਾਂ ਪ੍ਰਦਾਨ ਕਰਨਾ ਹੈ ਤਾਂ ਜੋ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਆਧੁਨਿਕ ਸਿੱਖਿਆ ਦੇ ਕੇ ਸਮੇਂ ਦਾ ਹਾਣੀ ਬਣਾਇਆ ਜਾ ਸਕੇ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਵਿਧਾਇਕ ਦਸੂਹਾ ਕਰਮਬੀਰ ਸਿੰਘ ਘੁੰਮਣ ਨੇ ਵਿਧਾਨ ਸਭਾ ਹਲਕਾ ਦਸੂਹਾ ਦੇ 5 ਸਰਕਾਰੀ ਸਕੂਲਾਂ ਵਿਖੇ ਵਿਕਾਸ ਕਾਰਜਾਂ ਦਾ ਉਦਘਾਟਨ ਕਰਨ ਮੌਕੇ ਕੀਤਾ। ਇਨ੍ਹਾਂ ਸਕੂਲਾਂ ਵਿਚ ਚਾਰਦੀਵਾਰੀ, ਮੁਰੰਮਤ ਅਤੇ ਹੋਰ ਵਿਕਾਸ ਕਾਰਜ ਕਰਵਾਏ ਗਏ ਸਨ। ਵਿਧਾਇਕ ਕਰਮਬੀਰ ਸਿੰਘ ਘੁੰਮਣ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਸੂਬਾ ਸਰਕਾਰ ਨੇ ਬਦਤਰ ਹਾਲ ਵਿੱਚ ਪਹੁੰਚੇ ਸਰਕਾਰੀ ਸਕੂਲਾਂ ਤੇ ਸਿਹਤ ਸੰਸਥਾਵਾਂ ਨੂੰ ਤਰਜੀਹੀ ਖੇਤਰ ਮੰਨਦੇ ਹੋਏ ਰਿਕਾਰਡ ਵਿਕਾਸ ਕਰਵਾਇਆ, ਜਿਸ ਸਦਕਾ ਸਰਕਾਰੀ ਸਕੂਲਾਂ ਦੇ ਵਿਦਿਆਰਥੀ ਹਰੇਕ ਖੇਤਰ ਵਿੱਚ ਉੱਚੀਆਂ ਮੱਲ੍ਹਾਂ ਮਾਰ ਰਹੇ ਹਨ। ਉਨ੍ਹਾਂ ਕਿਹਾ ਕਿ ਸਿੱਖਿਆ ਕ੍ਰਾਂਤੀ ...
ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ ਨੇ ਵੱਖ-ਵੱਖ ਸਰਕਾਰੀ ਸਕੂਲਾਂ ਵਿੱਚ 29.36 ਲੱਖ ਰੁਪਏ ਦੀ ਲਾਗਤ ਨਾਲ ਹੋਏ ਵਿਕਾਸ ਕਾਰਜਾਂ ਦੇ ਕੀਤੇ ਉਦਘਾਟਨ

ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ ਨੇ ਵੱਖ-ਵੱਖ ਸਰਕਾਰੀ ਸਕੂਲਾਂ ਵਿੱਚ 29.36 ਲੱਖ ਰੁਪਏ ਦੀ ਲਾਗਤ ਨਾਲ ਹੋਏ ਵਿਕਾਸ ਕਾਰਜਾਂ ਦੇ ਕੀਤੇ ਉਦਘਾਟਨ

National, Politics, Punjab
ਗੜ੍ਹਸ਼ੰਕਰ/ ਹੁਸ਼ਿਆਰਪੁਰ, 19 ਅਪ੍ਰੈਲ:             ਡਿਪਟੀ ਸਪੀਕਰ ਪੰਜਾਬ ਵਿਧਾਨ ਸਭਾ ਜੈ ਕ੍ਰਿਸ਼ਨ ਸਿੰਘ ਰੌੜੀ ਨੇ ਅੱਜ ਵਿਧਾਨ ਸਭਾ ਹਲਕਾ ਗੜ੍ਹਸ਼ੰਕਰ ਅਧੀਨ ਆਉਂਦੇ ਵੱਖ-ਵੱਖ ਸਰਕਾਰੀ ਸਕੂਲਾਂ ਵਿੱਚ ਲਗਭਗ 29.36 ਲੱਖ ਰੁਪਏ ਦੀ ਲਾਗਤ ਨਾਲ ਹੋਏ ਵਿਕਾਸ ਕਾਰਜਾਂ ਦੇ ਉਦਘਾਟਨ ਕੀਤੇ। ਡਿਪਟੀ ਸਪੀਕਰ ਨੇ ਕਿਹਾ ਕਿ ਸੂਬੇ ਦੇ ਸਰਕਾਰੀ ਸਕੂਲਾਂ ਨੂੰ ਹਰ ਪੱਖੋਂ ਵਧੀਆ ਸੁਵਿਧਾਵਾਂ ਪ੍ਰਦਾਨ ਕਰਨ ਦਾ ਮਕਸਦ ਵਿਦਿਆਰਥੀਆਂ ਨੂੰ ਉੱਚ ਪੱਧਰੀ ਅਤੇ ਆਧੁਨਿਕ ਸਿੱਖਿਆ ਦੇ ਕੇ ਸਮੇਂ ਦਾ ਹਾਣੀ ਬਣਾਉਣਾ ਹੈ ਤਾਂ ਜੋ ਉਹ ਆਉਣ ਵਾਲੇ ਸਮੇਂ ਵਿੱਚ ਮੁਕਾਬਲੇ ਦੀਆਂ ਔਖੀਆਂ ਪ੍ਰੀਖਿਆਵਾਂ ਨੂੰ ਸੁਖਾਲੇ ਢੰਗ ਨਾਲ ਪਾਸ ਕਰਨ ਦੇ ਸਮਰੱਥ ਬਣ ਸਕਣ ਅਤੇ ਆਪਣੀ ਮਿਹਨਤ ਤੇ ਲਗਨ ਦੇ ਨਾਲ ਅਜਿਹੀਆਂ ਬੁਲੰਦੀਆਂ ਨੂੰ ਹਾਸਲ ਕਰਕੇ ਨਾਮਣਾ ਖੱਟ ਸਕਣ, ਜਿਹੜੀਆਂ ਬੁਲੰਦੀਆਂ ਦਾ ਉਹ ਸੁਪਨਾ ਵੇਖਦੇ ਹਨ। ਡਿਪਟੀ ਸਪੀਕਰ ਨੇ ਸੰਬੋਧਨ ਦੌਰਾਨ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਹੁਣ ਤੱਕ 52 ਹਜਾਰ ਤੋਂ ਵੀ ਵਧੇਰੇ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਪ੍ਰਦਾਨ ਕੀਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਸਰਕਾਰੀ ਸਕੂਲਾਂ ਵਿੱਚ ਵਿਦਿਆਰਥੀਆਂ ਦੇ ਹੁਨਰ ...
ਏਜੀਟੀਐਫ ਵੱਲੋਂ ਫਿਰੌਤੀ ਰੈਕਿਟ ਦਾ ਪਰਦਾਫ਼ਾਸ਼ ; ਪੰਜਾਬ ਨੇ ਪੁਲਿਸ ਨੇ ਗ੍ਰਿਫਤਾਰ ਕੀਤਾ 24 ਸਾਲਾ ਮਾਸਟਰਮਾਈਂਡ

ਏਜੀਟੀਐਫ ਵੱਲੋਂ ਫਿਰੌਤੀ ਰੈਕਿਟ ਦਾ ਪਰਦਾਫ਼ਾਸ਼ ; ਪੰਜਾਬ ਨੇ ਪੁਲਿਸ ਨੇ ਗ੍ਰਿਫਤਾਰ ਕੀਤਾ 24 ਸਾਲਾ ਮਾਸਟਰਮਾਈਂਡ

Crime, National, Politics, Punjab
ਚੰਡੀਗੜ੍ਹ, 19 ਅਪ੍ਰੈਲ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਸੰਗਠਿਤ ਅਪਰਾਧ ਵਿਰੁੱਧ ਵੱਡੀ ਕਾਰਵਾਈ ਕਰਦਿਆਂ, ਪੰਜਾਬ ਪੁਲਿਸ ਦੀ ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਨੇ ਇੱਕ 24 ਸਾਲਾ ਨੌਜਵਾਨ, ਜੋ ਖੁਦ ਨੂੰ ਵਿਦੇਸ਼ੀ ਗੈਂਗਸਟਰ ਗੋਲਡੀ ਬਰਾੜ ਦਾ ਭਰਾ ਦੱਸ ਕੇ ਇੱਕ ਸਥਾਨਕ ਆਟੋਮੋਬਾਈਲ ਸ਼ੋਅਰੂਮ ਮਾਲਕ ਤੋਂ ਜ਼ਬਰਨ ਪੈਸੇ ਵਸੂਲਣ ਦੀ ਕੋਸ਼ਿਸ਼, ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਹੈ। ਇਹ ਜਾਣਕਾਰੀ ਸ਼ਨੀਵਾਰ ਨੂੰ ਡੀਜੀਪੀ ਪੰਜਾਬ ਗੌਰਵ ਯਾਦਵ ਨੇ ਦਿੱਤੀ। ਦੋਸ਼ੀ, ਜਿਸਦੀ ਪਛਾਣ ਲਵਜੀਤ ਸਿੰਘ ਵਾਸੀ ਬਰਗਾੜੀ, ਫਰੀਦਕੋਟ ਵਜੋਂ ਹੋਈ ਹੈ, ਨੇ ਸ਼ਿਕਾਇਤਕਰਤਾ ਤੋਂ 1 ਕਰੋੜ ਰੁਪਏ ਦੀ ਫਿਰੌਤੀ ਦੀ ਮੰਗ ਕੀਤੀ ਸੀ ਅਤੇ ਰਕਮ ਨਾ ਦੇਣ ਦੀ ਸੂਰਤ ਵਿੱਚ  ਸ਼ਿਕਾਇਤਕਰਤਾ ਅਤੇ ਉਸਦੇ ਪਰਿਵਾਰ ਨੂੰ ਜਾਨ ਤੋਂ ਮਾਰਨ ਦੀਆਂ ਧਮਕੀਆਂ ਦਿੱਤੀਆਂ ਸਨ। ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਦੋਸ਼ੀ ਨੇ ਪੁਲਿਸ ਤੋਂ ਬਚਣ ਲਈ  ਆਪਣੀ ਪਛਾਣ ਛੁਪਾਉਣ ਅਤੇ ਫਿਰੌਤੀ ਕਾਲਾਂ ਕਰਨ ਲਈ ਵਰਚੁਅਲ ਨੰਬਰਾਂ ਅਤੇ...
ਹਰਜੋਤ ਬੈਂਸ ਵੱਲੋਂ ਨੰਗਲ ਦੀ ਗੁਆਚੀ ਸ਼ਾਨ ਬਹਾਲ ਕਰਨ ਲਈ ਕੇਂਦਰੀ ਬਿਜਲੀ ਮੰਤਰੀ ਤੋਂ ਦਖ਼ਲ ਮੰਗਿਆ

ਹਰਜੋਤ ਬੈਂਸ ਵੱਲੋਂ ਨੰਗਲ ਦੀ ਗੁਆਚੀ ਸ਼ਾਨ ਬਹਾਲ ਕਰਨ ਲਈ ਕੇਂਦਰੀ ਬਿਜਲੀ ਮੰਤਰੀ ਤੋਂ ਦਖ਼ਲ ਮੰਗਿਆ

National, Politics, Punjab
ਚੰਡੀਗੜ੍ਹ, 19 ਅਪ੍ਰੈਲ: ਨੰਗਲ ਦੀ ਗੁਆਚੀ ਸ਼ਾਨ ਨੂੰ ਬਹਾਲ ਕਰਨ ਅਤੇ ਸ਼ਹਿਰ ਦੇ ਵਸਨੀਕਾਂ ਦੇ ਜੀਵਨ-ਪੱਧਰ ਨੂੰ ਹੋਰ ਬਿਹਤਰ ਬਣਾਉਣ ਲਈ ਪੰਜਾਬ ਦੇ ਸਿੱਖਿਆ ਮੰਤਰੀ ਅਤੇ ਸ੍ਰੀ ਅਨੰਦਪੁਰ ਸਾਹਿਬ ਤੋਂ ਵਿਧਾਇਕ ਸ. ਹਰਜੋਤ ਸਿੰਘ ਬੈਂਸ ਨੇ ਅੱਜ ਚੰਡੀਗੜ੍ਹ ਵਿਖੇ ਕੇਂਦਰੀ ਬਿਜਲੀ ਮੰਤਰੀ ਸ੍ਰੀ ਮਨੋਹਰ ਲਾਲ ਖੱਟਰ ਨਾਲ ਮੁਲਾਕਾਤ ਕੀਤੀ ਅਤੇ ਭਾਖੜਾ ਨੰਗਲ ਡੈਮ ਦੇ ਆਲੇ-ਦੁਆਲੇ ਵਸੇ ਇਸ ਸ਼ਹਿਰ ਨੂੰ ਦੀ ਸ਼ਾਨ ਨੂੰ ਮੁੜ ਸੁਰਜੀਤ ਕਰਨ ਮੰਗ ਰੱਖੀ। ਨੰਗਲ ਨੂੰ ਇੱਕ ਮਾਡਲ ਸ਼ਹਿਰ ਅਤੇ ਵਿਸ਼ਵ ਪੱਧਰੀ ਸੈਰ-ਸਪਾਟਾ ਕੇਂਦਰ ਵਜੋਂ ਵਿਕਸਤ ਕਰਨ ਲਈ ਕੇਂਦਰੀ ਮੰਤਰੀ ਤੋਂ ਨਿੱਜੀ ਦਖ਼ਲ ਦੀ ਮੰਗ ਕਰਦਿਆਂ ਸ. ਹਰਜੋਤ ਬੈਂਸ ਨੇ ਕੇਂਦਰੀ ਮੰਤਰੀ ਅੱਗੇ ਵੱਖ-ਵੱਖ ਪ੍ਰਾਜੈਕਟਾਂ ਦਾ ਪ੍ਰਸਤਾਵ ਰੱਖਿਆ, ਜਿਸ ਵਿੱਚ ਇੱਕ ਵਿਆਪਕ ਟਾਊਨਸ਼ਿਪ ਵਿਕਸਿਤ ਕਰਨ ਦੇ ਨਾਲ-ਨਾਲ ਸੈਲਾਨੀਆਂ ਨੂੰ ਆਕਰਸ਼ਿਤ ਕਰਨ ਲਈ ਨੰਗਲ ਲੇਕ ਰਿਵਰਫਰੰਟ ਦੇ ਆਲੇ-ਦੁਆਲੇ ਦੇ ਖੇਤਰ ਦਾ ਵਿਕਾਸ, ਮਨਮੋਹਕ ਦ੍ਰਿਸ਼ਾਂ ਨਾਲ ਲਬਰੇਜ ਸੁੰਦਰ ਰੇਲਵੇ ਲਾਈਨ ਵਿਛਾਉਣਾ ਅਤੇ ਭਾਖੜਾ ਨੰਗਲ ਡੈਮ ਅਜਾਇਬ ਘਰ ਦੇ ਉਸਾਰੀ ਕਾਰਜ ਨੂੰ ਪੂਰਾ ਕਰਨਾ ਸ਼ਾਮਲ ਸੀ। ਨੰਗਲ ਦੀ ਇਤਿ...
ਯੁੱਧ ਨਸ਼ਿਆਂ ਵਿਰੁੱਧ : ਮਾਡਲ ਹਾਊਸ ’ਚ ਨਸ਼ੀਲੇ ਪਦਾਰਥਾਂ ਦੇ ਤਸਕਰਾਂ ਦੀ ਗੈਰ-ਕਾਨੂੰਨੀ ਉਸਾਰੀ ਢਾਹੀ

ਯੁੱਧ ਨਸ਼ਿਆਂ ਵਿਰੁੱਧ : ਮਾਡਲ ਹਾਊਸ ’ਚ ਨਸ਼ੀਲੇ ਪਦਾਰਥਾਂ ਦੇ ਤਸਕਰਾਂ ਦੀ ਗੈਰ-ਕਾਨੂੰਨੀ ਉਸਾਰੀ ਢਾਹੀ

National, Politics, Punjab
ਚੰਡੀਗੜ੍ਹ/ ਜਲੰਧਰ, 19 ਅਪ੍ਰੈਲ :  ਪੰਜਾਬ ਸਰਕਾਰ ਵਲੋਂ ਵਿੱਢੀ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਤਹਿਤ ਪੁਲਿਸ ਕਮਿਸ਼ਨਰ ਧਨਪ੍ਰੀਤ ਕੌਰ ਦੀ ਅਗਵਾਈ ਵਿੱਚ ਅੱਜ ਕਮਿਸ਼ਨਰੇਟ ਪੁਲਿਸ ਜਲੰਧਰ ਨੇ ਨਸ਼ਾ ਤਸਕਰਾਂ ਖਿਲਾਫ ਇਕ ਹੋਰ ਵੱਡੀ ਕਾਰਵਾਈ ਕੀਤੀ। ਨਗਰ ਨਿਗਮ ਅਤੇ ਕਮਿਸ਼ਨਰੇਟ ਪੁਲਿਸ ਜਲੰਧਰ ਵਲੋਂ ਨਸ਼ਾ ਤਸਕਰਾਂ ਦੇ ਗੈਰ-ਕਾਨੂੰਨੀ ਕਬਜ਼ਿਆਂ ਨੂੰ ਢਾਹੁਣ ਦੀ ਚੱਲ ਰਹੀ ਇਸ ਮੁਹਿੰਮ ਤਹਿਤ ਥਾਣਾ ਡਵੀਜ਼ਨ ਨੰਬਰ-5 ਅਧੀਨ ਪੈਂਦੇ ਮਾਡਲ ਹਾਊਸ ਜਲੰਧਰ ਵਿਖੇ ਸਰਕਾਰੀ ਜ਼ਮੀਨ 'ਤੇ ਉਸਾਰੀ ਜਾਇਦਾਦ ਨੂੰ ਢਾਹ ਦਿੱਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਏ.ਸੀ.ਪੀ. ਵੈਸਟ ਸਵਰਨਜੀਤ ਸਿੰਘ ਨੇ ਦੱਸਿਆ ਕਿ ਨਗਰ ਨਿਗਮ ਵਲੋਂ ਸਰਕਾਰੀ ਜ਼ਮੀਨ ’ਤੇ ਗੈਰ ਕਾਨੂੰਨੀ ਉਸਾਰੀ ਬਾਰੇ ਜਾਣਕਾਰੀ ਪ੍ਰਾਪਤ ਹੋਣ ਤੋਂ ਬਾਅਦ ਅੱਜ ਨਗਰ ਨਿਗਮ ਦੇ ਅਧਿਕਾਰੀਆਂ ਅਤੇ ਡਿਊਟੀ ਮੈਜਿਸਟ੍ਰੇਟ ਦੀ ਹਾਜ਼ਰੀ ਵਿੱਚ ਇਸ ਗੈਰ ਕਾਨੂੰਨੀ ਉਸਾਰੀ ਨੂੰ ਢਾਹਿਆ ਗਿਆ। ਉਨ੍ਹਾਂ ਕਿਹਾ ਕਿ ਪੁਲਿਸ ਜਾਂਚ ਦੌਰਾਨ ਸਾਹਮਣੇ ਆਇਆ ਕਿ ਇਸ ਗੈਰ ਕਾਨੂੰਨੀ ਜਗ੍ਹਾ ਵਿੱਚ ਰਹਿ ਰਹੇ ਲਖਬੀਰ ਕੌਰ ਰੇਖਾ, ਉਸਦੇ ਪਤੀ ਸੰਦੀਪ ਕੁਮਾਰ ਅਤੇ ਰਿਸ਼ਤੇਦਾਰ ਸੂਰਜ ਖਿਲਾ...
ਸ਼ਾਨਨ ਪਾਵਰ ਪ੍ਰੋਜੈਕਟ ਪੰਜਾਬ  ਦੀ ਮਲਕੀਅਤ : ਹਰਭਜਨ ਸਿੰਘ ਈਟੀਓ

ਸ਼ਾਨਨ ਪਾਵਰ ਪ੍ਰੋਜੈਕਟ ਪੰਜਾਬ ਦੀ ਮਲਕੀਅਤ : ਹਰਭਜਨ ਸਿੰਘ ਈਟੀਓ

National, Politics, Punjab
ਚੰਡੀਗੜ੍ਹ, 18 ਅਪ੍ਰੈਲ: ਪੰਜਾਬ ਰਾਜ ਦੇ ਬਿਜਲੀ ਮੰਤਰੀ ਸ. ਹਰਭਜਨ ਸਿੰਘ ਈਟੀਓ ਨੇ ਅੱਜ ਇੱਥੇ ਇੱਕ ਬਿਆਨ ਜਾਰੀ ਕਰਦਿਆਂ ਹਿਮਾਚਲ ਪ੍ਰਦੇਸ਼ ਦੇ ਉੱਪ ਮੁੱਖ ਮੰਤਰੀ ਅਤੇ ਸਹਿਕਾਰਤਾ ਮੰਤਰੀ ਸ੍ਰੀ ਮੁਕੇਸ਼ ਅਗਨੀਹੋਤਰੀ ਵੱਲੋਂ ਸ਼ਾਨਨ ਪਾਵਰ ਪ੍ਰੋਜੈਕਟ ਸਬੰਧੀ ਦਿੱਤੇ ਗਏ ਬਿਆਨ ਨੂੰ ਮੁੱਢੋਂ ਰੱਦ ਕਰਦਿਆਂ, ਕਿਹਾ ਕਿ ਸ਼ਾਨਨ ਪਾਵਰ ਪ੍ਰੋਜੈਕਟ ਪੰਜਾਬ ਰਾਜ ਦੀ ਮਲਕੀਅਤ ਹੈ ਅਤੇ ਇਸ ਉਤੇ ਹਿਮਾਚਲ ਪ੍ਰਦੇਸ਼ ਦੀ ਸਰਕਾਰ ਦਾ ਕੋਈ ਹੱਕ ਨਹੀਂ ਬਣਦਾ। ਉਨ੍ਹਾਂ ਕਿਹਾ ਕਿ ਸ੍ਰੀ ਅਗਨੀਹੋਤਰੀ ਨੂੰ ਸ਼ਾਨਨ ਪ੍ਰੋਜੈਕਟ ਸਬੰਧੀ ਬਿਆਨ ਦੇਣ ਤੋਂ ਪਹਿਲਾਂ ਤੱਥਾਂ ਤੋਂ ਜਾਣੂ ਹੋ ਜਾਣਾ ਚਾਹੀਦਾ ਸੀ।  ਤੱਥਾਂ ਤੋਂ ਅਣਜਾਣ ਹੋਣ ਕਾਰਨ ਸ੍ਰੀ ਅਗਨੀਹੋਰਤੀ ਗਲ਼ਤ ਬਿਆਨਬਾਜ਼ੀ ਕਰਕੇ ਦੋ ਰਾਜਾਂ ਦੇ ਆਪਸੀ ਸਬੰਧਾਂ ਨੂੰ ਖਰਾਬ ਕਰਨ ਦਾ ਕੰਮ ਕਰ ਰਹੇ ਹਨ। ਸ. ਹਰਭਜਨ ਸਿੰਘ ਈਟੀਓ ਨੇ ਕਿਹਾ ਕਿ ਮੈਂ ਸ੍ਰੀ ਅਗਨੀਹੋਤਰੀ ਦੀ ਜਾਣਕਾਰੀ ਲਈ ਦੱਸਣਾਂ ਚਾਹੁੰਦਾ ਹਾਂ ਕਿ 1966 ਵਿੱਚ ਪੰਜਾਬ ਰਾਜ ਦਾ ਪੁਨਰਗਠਨ ਹੋਇਆ ਸੀ , ਜਿਸ ਉਪਰੰਤ ਭਾਰਤ ਸਰਕਾਰ ਨੇ ਪੁਨਰਗਠਿਤ ਰਾਜਾਂ ਦੀਆਂ ਜਾਇਦਾਦਾਂ ਅਤੇ ਦੇਣਦਾਰੀਆਂ ਦੀ ਮਾਲਕੀ ਸਬੰਧੀ ਮਿਤੀ 01-05-1967 ਦਾ ...
ਛੱਪੜਾਂ ਦੀ ਸਫਾਈ ਦਾ ਜਾਇਜ਼ਾ ਲੈਣ ਗਰਾਊਂਡ ਜ਼ੀਰੋ ‘ਤੇ ਉੱਤਰੇ ਪੰਚਾਇਤ ਮੰਤਰੀ ਤਰੁਨਪ੍ਰੀਤ ਸੌਂਦ

ਛੱਪੜਾਂ ਦੀ ਸਫਾਈ ਦਾ ਜਾਇਜ਼ਾ ਲੈਣ ਗਰਾਊਂਡ ਜ਼ੀਰੋ ‘ਤੇ ਉੱਤਰੇ ਪੰਚਾਇਤ ਮੰਤਰੀ ਤਰੁਨਪ੍ਰੀਤ ਸੌਂਦ

National, Politics, Punjab
ਚੰਡੀਗੜ੍ਹ/ਫ਼ਤਹਿਗੜ੍ਹ ਸਾਹਿਬ, 18 ਅਪ੍ਰੈਲ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਅਗਲੇ ਕੁਝ ਹਫ਼ਤਿਆਂ ਵਿੱਚ ਸੂਬੇ ਦੇ ਸਾਰੇ ਪਿੰਡਾਂ ਦੇ ਕਰੀਬ 15000 ਛੱਪੜਾਂ ਦੀ ਸਫ਼ਾਈ ਕਰਨ ਲਈ ਤਿਆਰ ਹੈ। ਇਸ ਸਬੰਧੀ ਕਾਰਜ ਪੰਜਾਬ ਦੇ ਕਈ ਪਿੰਡਾਂ ਵਿੱਚ ਸ਼ੁਰੂ ਵੀ ਹੋ ਚੁੱਕੇ ਹਨ। ਇਹ ਜਾਣਕਾਰੀ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਸਰਹਿੰਦ ਬਲਾਕ ਦੇ ਪਿੰਡ ਚਨਾਰਥਲ ਕਲਾਂ, ਖਰੇ ਤੇ ਡੇਰਾ ਮੀਰ ਮੀਰਾਂ, ਬਸੀ ਪਠਾਣਾਂ ਬਲਾਕ ਦੇ ਪਿੰਡ ਰੈਲੀ ਅਤੇ ਖੇੜਾ ਬਲਾਕ ਦੇ ਪਿੰਡ ਈਸਰਹੇਲ ਤੇ ਚੁੰਨੀ ਕਲਾਂ ਵਿਖੇ ਛੱਪੜਾਂ ਦੀ ਸਫਾਈ ਦੇ ਪ੍ਰੋਜੈਕਟਾਂ ਦਾ ਨਿਰੀਖਣ ਕਰਨ ਮੌਕੇ ਸਾਂਝੀ ਕੀਤੀ। ਸੌਂਦ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਉਨ੍ਹਾਂ ਛੱਪੜਾਂ ਦੀ ਸਾਫ਼ ਸਫ਼ਾਈ ਦਾ ਕੰਮ ਸ਼ੁਰੂ ਕੀਤਾ ਹੈ, ਜਿਨ੍ਹਾਂ ਨੂੰ ਪਿਛਲੀਆਂ ਸਰਕਾਰਾਂ ਨੇ ਅਣਗੌਲਿਆ ਕੀਤਾ ਸੀ ਅਤੇ ਪਿਛਲੇ 15-25 ਸਾਲਾਂ ਤੋਂ ਇਨ੍ਹਾਂ ਦੀ ਨਾ ਤਾਂ ਕੋਈ ਸਾਰ ਲਈ ਗਈ ਸੀ ਅਤੇ ਨਾ ਹੀ ਕੋਈ ਸਾਂਭ-ਸੰਭਾਲ ਕੀਤੀ ਗਈ ਸੀ।  ਬਹੁਤੇ ਛੱਪੜਾਂ ਦੀ ਦਹਾਕਿਆਂ ਤੋਂ ਸਫ਼ਾਈ ਨਹੀਂ ਕੀਤੀ ਗਈ। ਅਜਿਹੇ ਛੱਪੜ ਓਵਰਫਲੋ...