Wednesday, September 23
Shadow

Politics

ਪਿੰਡ ਮਾਂਗੇਵਾਲ ਅਤੇ ਮਨਾਲ ਵਿੱਚ ਯੁੱਧ ਨਸ਼ਿਆਂ ਵਿਰੁੱਧ ਤਹਿਤ ਜਾਗਰੂਕਤਾ ਸਮਾਗਮ

ਪਿੰਡ ਮਾਂਗੇਵਾਲ ਅਤੇ ਮਨਾਲ ਵਿੱਚ ਯੁੱਧ ਨਸ਼ਿਆਂ ਵਿਰੁੱਧ ਤਹਿਤ ਜਾਗਰੂਕਤਾ ਸਮਾਗਮ

National, Politics, Punjab
ਮਹਿਲ ਕਲਾਂ, 18 ਅਪ੍ਰੈਲ   ਪੰਜਾਬ ਸਰਕਾਰ ਦੀ ਮੁਹਿੰਮ ਯੁੱਧ ਨਸ਼ਿਆਂ ਵਿਰੁੱਧ ਤਹਿਤ ਜ਼ਿਲ੍ਹਾ ਬਰਨਾਲਾ ਵਿਚ ਡਿਪਟੀ ਕਮਿਸ਼ਨਰ ਸ੍ਰੀ ਟੀ ਬੈਨਿਥ ਦੀ ਅਗਵਾਈ ਹੇਠ ਜਾਗਰੂਕਤਾ ਗਤੀਵਿਧੀਆਂ ਜਾਰੀ ਹਨ।     ਇਸ ਲੜੀ ਤਹਿਤ ਐੱਸ ਡੀ ਐਮ ਹਰਕੰਵਲਜੀਤ ਸਿੰਘ ਦੀ ਅਗਵਾਈ ਹੇਠ ਪਿੰਡ ਮਾਂਗੇਵਾਲ ਅਤੇ ਮਨਾਲ ਵਿੱਚ ਜਾਗਰੂਕਤਾ ਸਮਾਗਮ ਕਰਵਾਏ ਗਏ। ਇਸ ਮੌਕੇ ਐੱਸ ਡੀ ਐਮ ਨੇ ਪਿੰਡ ਵਾਸੀਆਂ ਨੂੰ ਲਾਮਬੰਦ ਹੋਣ ਦਾ ਸੱਦਾ ਦਿੱਤਾ ਅਤੇ ਅਪੀਲ ਕੀਤੀ ਕਿ ਹੁਣ ਸਮਾਂ ਆ ਗਿਆ ਹੈ ਕਿ ਪਿੰਡਾਂ ਨੂੰ ਨਸ਼ਾ ਮੁਕਤ ਘੋਸ਼ਿਤ ਕਰੀਏ ਅਤੇ ਇਸ ਲਈ ਗ੍ਰਾਮ ਪੰਚਾਇਤਾਂ ਮੋਹਰਲੀਆਂ ਸਫਾਂ ਵਿੱਚ ਆ ਕੇ ਆਪਣੀ ਸਾਰਥਿਕ ਭੂਮਿਕਾ ਨਿਭਾਉਣ।    ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਸਰਕਾਰ ਨਸ਼ਿਆਂ ਦੇ ਖਾਤਮੇ ਲਈ ਪੂਰੀ ਸ਼ਿੱਦਤ ਨਾਲ ਕੰਮ ਕਰ ਰਹੀ ਹੈ, ਇਸ ਲਈ ਸਾਨੂੰ ਸਾਰਿਆਂ ਨੂੰ ਵੀ ਨਸ਼ਿਆਂ ਦੇ ਖਾਤਮੇ ਲਈ ਮਿਲ ਕੇ ਕੰਮ ਕਰਨਾ ਚਾਹੀਦਾ ਹੈ ਤਾਂ ਕਿ ਦੇਸ਼ ਅਤੇ ਸੂਬੇ ਦਾ ਭਵਿੱਖ ਸੁਰੱਖਿਅਤ ਰਹੇ। ਇਸ ਮੌਕੇ ਪਿੰਡ ਦੀ ਪੰਚਾਇਤ ਅਤੇ ਮੋਹਤਬਰ ਮੌਜੂਦ ਸਨ।...
ਫਰੀਦਕੋਟ ਜਿਲ੍ਹੇ ਵਿੱਚ ਹੁਣ ਤੱਕ ਚਾਰ ਅਣ-ਅਧਿਕਾਰਤ ਨਸ਼ਾ ਛੁਡਾਊ ਕੇਂਦਰ ਸੀਲ-ਸਿਵਲ ਸਰਜਨ

ਫਰੀਦਕੋਟ ਜਿਲ੍ਹੇ ਵਿੱਚ ਹੁਣ ਤੱਕ ਚਾਰ ਅਣ-ਅਧਿਕਾਰਤ ਨਸ਼ਾ ਛੁਡਾਊ ਕੇਂਦਰ ਸੀਲ-ਸਿਵਲ ਸਰਜਨ

National, Politics, Punjab
ਫ਼ਰੀਦਕੋਟ, 17 ਅਪ੍ਰੈਲ (           ) ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਚਲਾਈ ਗਈ ਵਿਸ਼ੇਸ਼ ਮੁਹਿੰਮ ਯੁੱਧ ਨਸ਼ਿਆਂ ਵਿਰੁੱਧ ਦੇ ਅਧੀਨ ਡਿਪਟੀ ਕਮਿਸ਼ਨਰ ਫਰੀਦਕੋਟ ਸ਼੍ਰੀਮਤੀ ਪੂਨਮਦੀਪ ਕੌਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਿਵਲ ਸਰਜਨ ਫਰੀਦਕੋਟ ਡਾ ਚੰਦਰ ਸ਼ੇਖਕ ਕੱਕੜ ਦੀ ਅਗਵਾਈ ਹੇਠ ਜਿਲ੍ਹੇ ਅੰਦਰ ਚੱਲ ਰਹੇ ਅਣਅਧਿਕਾਰਤ ਨਸ਼ਾ ਛੁਡਾਊ ਕੇਂਦਰਾਂ ਵਿਰੁੱਧ ਕਾਰਵਾਈ ਕਰਨ ਲਈ ਵਿਸ਼ੇਸ਼ ਟੀਮਾਂ ਦਾ ਗਠਨ ਕੀਤਾ ਗਿਆ ਹੈ। ਇਸੇ ਮੁਹਿੰਮ ਤਹਿਤ ਗੁਪਤ ਸੂਚਨਾ ਦੇ ਅਧਾਰ ਤੇ ਜਿਲ੍ਹੇ ਵਿੱਚ ਚਾਰ ਅਣਅਧਿਕਾਰਤ ਸੈਂਟਰ ਸੀਲ ਕੀਤੇ ਗਏ ਅਤੇ ਮਰੀਜਾਂ ਨੂੰ ਸਰਕਾਰੀ ਨਸ਼ਾ ਛੁਡਾਊ ਕੇਂਦਰਾਂ ਵਿੱਚ ਤਬਦੀਲ ਕੀਤਾ ਗਿਆ ਹੈ, ਜਿੱਥੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ। ਇਸ ਸਬੰਧੀ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਿਵਲ ਸਰਜਨ ਡਾ. ਚੰਦਰ ਸ਼ੇਖਰ ਕੱਕੜ ਨੇ ਦੱਸਿਆ ਕਿ ਜਿਲ੍ਹਾ ਪ੍ਰਸ਼ਾਸ਼ਨ, ਸਿਹਤ ਵਿਭਾਗ ਅਤੇ ਪੁਲਿਸ ਪ੍ਰਸ਼ਾਸ਼ਨ ਵੱਲੋਂ ਸਾਂਝੇ ਤੌਰ ਤੇ ਕਾਰਵਾਈ ਕਰਦਿਆਂ ਜਿਲ੍ਹੇ ਵਿੱਚ ਚੱਲ ਰਹੇ ਅਣਾਧਿਕਾਰਤ ਨਸ਼ਾ ਛੁਡਾਊ ਕੇਂਦਰ ਜਿਹਨਾਂ ਵਿੱਚ ਏਕ ਜਰੀਆ ਫਾਉਂਡੇਸ਼ਨ ਵੈਲਫੇਅਰ ਸੁਸਾਇਟੀ ਸਾਦਿਕ ਰੋਡ ਫਰੀਦਕੋਟ 21 ਮਰੀਜ, ਨਿਊ ਲਾਈਫ ਯੂਥ ਫਾਊਂਡ...
ਮਲੇਰੀਆ ਅਤੇ ਡੇਂਗੂ ਤੋਂ ਬਚਾਅ ਲਈ ਸਕੂਲਾਂ ‘ਚ  ਦਿੱਤੀ ਗਈ ਜਾਣਕਾਰੀ ਅਤੇ ਸਿਖਲਾਈ: ਸਿਵਲ ਸਰਜਨ ਬਰਨਾਲਾ

ਮਲੇਰੀਆ ਅਤੇ ਡੇਂਗੂ ਤੋਂ ਬਚਾਅ ਲਈ ਸਕੂਲਾਂ ‘ਚ ਦਿੱਤੀ ਗਈ ਜਾਣਕਾਰੀ ਅਤੇ ਸਿਖਲਾਈ: ਸਿਵਲ ਸਰਜਨ ਬਰਨਾਲਾ

National, Politics, Punjab
ਬਰਨਾਲਾ, 17 ਅਪ੍ਰੈਲ ਸਿਹਤ ਮੰਤਰੀ ਪੰਜਾਬ ਡਾ. ਬਲਬੀਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਿਹਤ ਵਿਭਾਗ ਬਰਨਾਲਾ ਵੱਲੋਂ ਜ਼ਿਲ੍ਹਾ ਬਰਨਾਲਾ ਦੇ ਸਾਰੇ ਵਿੱਦਿਅਕ ਅਦਾਰਿਆਂ ਵਿੱਚ ਡੇਂਗੂ ਅਤੇ ਮਲੇਰੀਏ ਤੋਂ ਬਚਾਅ ਲਈ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਜਾਗਰੂਕ ਕੀਤਾ ਗਿਆ ਅਤੇ ਟ੍ਰੇਨਿੰਗ ਦਿੱਤੀ ਗਈ । ਇਨ੍ਹਾਂ ਸਬਦਾਂ ਦਾ ਪ੍ਰਗਟਾਵਾਂ ਸਿਵਲ ਸਰਜਨ ਬਰਨਾਲਾ ਡਾ.ਗੁਰਮਿੰਦਰ ਕੌਰ ਔਜਲਾ ਵੱਲੋਂ ਕੀਤਾ ਗਿਆ ।ਇਸ ਤਰ੍ਹਾਂ ਗਤੀਵਿਧੀਆਂ ਨਾਲ ਸਮੇਂ ਸਿਰ ਡੇਂਗੂ ਤੇ ਮਲੇਰੀਆ ਨੂੰ ਅੱਗੇ ਫੈਲਣ ਤੋਂ ਰੋਕਿਆ ਜਾ ਸਕਦਾ ਹੈ ।     ਜ਼ਿਲ੍ਹਾ ਐਪੀਡਿਮਾਲੋਜਿਸਟ ਡਾ. ਮੁਨੀਸ ਕੁਮਾਰ ਅਤੇ ਸਿਹਤ ਵਿਭਾਗ ਦੀਆਂ ਟੀਮਾਂ ਨੇ ਦੱਸਿਆ ਕਿ ਡੇਂਗੂ ਤੇ ਮਲੇਰੀਆ ਤੋਂ ਬਚਾਅ ਲਈ ਪਾਣੀ ਦੇ ਸੋਮਿਆਂ ਚੋਂ ਪਾਣੀ ਸੁਕਾ ਕੇ ਖਾਲੀ ਕਰਕੇ ਹਫਤੇ ਦੇ ਹਰੇਕ ਸ਼ੁੱਕਰਵਾਰ ਡਰਾਈ ਡੇ ( ਖੁਸ਼ਕ ਦਿਨ) ਮਨਾਇਆ ਜਾਵੇ ਅਤੇ ਆਪਣੇ ਆਲੇ ਦੁਆਲੇ ਘਰਾਂ ਨੇੜੇ ਪਾਣੀ ਨਾਂ ਖੜ੍ਹਾ ਹੋਣ ਦਿੱਤਾ ਜਾਵੇ ਤਾਂ ਜੋ ਮੱਛਰ ਨੂੰ ਪੈਦਾ ਹੋਣ ਤੋਂ ਰੋਕਿਆ ਜਾ ਸਕੇ।       ਗੁਰਮੇਲ ਸਿੰਘ ਢਿੱਲੋ, ਸੁਰਿੰਦਰ ਸਿੰਘ ਹੈਲਥ ਸੁਪਰਵਾਈਜ਼ਰ ਨੇ ਦੱਸਿਆ ਕਿ ਜੇਕਰ ਕਿਸੇ ਵਿਆਕਤੀ ...

ਪੰਜਾਬ ਸਰਕਾਰ ਵੱਲੋਂ ਐਡਵੋਕੇਟ ਜਨਰਲ ਦਫ਼ਤਰ ‘ਚ ਰਾਖਵਾਂਕਰਨ ਲਾਗੂ ਕਰਕੇ ਇਤਿਹਾਸ ਰਚਿਆ – ਕੈਬਨਿਟ ਮੰਤਰੀ ਮੁੰਡੀਆਂ

National, Politics, Punjab
ਲੁਧਿਆਣਾ, 17 ਅਪ੍ਰੈਲ (000) - 'ਆਪ' ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ੀ ਸੋਚ ਸਦਕਾ ਪੰਜਾਬ ਸਰਕਾਰ ਵੱਲੋਂ ਐਡਵੋਕੇਟ ਜਨਰਲ ਦਫ਼ਤਰ ਵਿੱਚ ਰਾਖਵਾਂਕਰਨ ਲਾਗੂ ਕਰਕੇ ਇਤਿਹਾਸ ਰਚਿਆ ਗਿਆ ਹੈ। ਇਨ੍ਹਾ ਸ਼ਬਦਾਂ ਦਾ ਪ੍ਰਗਟਾਵਾ ਪੰਜਾਬ ਦੇ ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਮੰਤਰੀ ਹਰਦੀਪ ਸਿੰਘ ਮੁੰਡੀਆਂ ਵੱਲੋਂ ਆਪਣੇ ਦਫ਼ਤਰ ਵਿਖੇ ਆਯੋਜਿਤ ਪ੍ਰੈਸ ਕਾਨਫਰੰਸ ਮੌਕੇ ਕੀਤਾ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਡਾ. ਬੀ.ਆਰ. ਅੰਬੇਦਕਰ ਜੀ ਦੇ ਸੁਪਨਿਆਂ ਨੂੰ ਪੂਰਾ ਕਰਦਿਆਂ ਅਨੁਸੂਚਿਤ ਜਾਤੀ ਭਾਈਚਾਰੇ ਨੂੰ ਮਜ਼ਬੂਤ ਕਰਨ ਲਈ ਸੰਜੀਦਾ ਕਦਮ ਉਠਾਏ ਗਏ ਹਨ। ਕੈਬਨਿਟ ਮੰਤਰੀ ਮੁੰਡੀਆਂ ਨੇ ਕਿਹਾ ਕਿ 2022 ਵਿੱਚ 'ਆਪ' ਸਰਕਾਰ ਬਣਨ ਤੋਂ ਬਾਅਦ ਪੰਜਾਬ ਸਰਕਾਰ ਦੇ ਵੱਖ-ਵੱਖ ਵਿਭਾਗਾਂ ਅਤੇ ਸਾਰੇ ਸਰਕਾਰੀ ਦਫ਼ਤਰਾਂ ਵਿੱਚ ਬਾਬਾ ਸਾਹਿਬ ਭੀਮ ਰਾਓ ਅੰਬੇਦਕਰ ਜੀ ਅਤੇ ਸ਼ਹੀਦ-ਏ-ਆਜ਼ਮ ਭਗਤ ਸਿੰਘ ਜੀ ਦੀ ਫੋਟੋ ਲਗਾਉਣੀ ਯਕੀਨੀ ਬਣਾਈ ਗਈ ਹੈ। ਉਨ੍ਹਾਂ ਦੱਸਿਆ ਕਿ ਬਾਬਾ ਸਾਹਿਬ ਭੀਮ ਰਾਓ ਅੰਬੇਦਕਰ ਜੀ ਦੀ ਸੋਚ 'ਤੇ ਪਹ...
ਪੰਜਾਬ ਰਾਜ ਗਊ ਸੇਵਾ ਕਮਿਸ਼ਨ ਦੇ ਚੇਅਰਮੈਨ ਅਸ਼ੋਕ ਸਿੰਗਲਾ ਵੱਲੋਂ ਸਰਕਾਰੀ ਗਊਸ਼ਾਲਾ ਕਲਾਨੌਰ ਦਾ ਦੌਰਾ

ਪੰਜਾਬ ਰਾਜ ਗਊ ਸੇਵਾ ਕਮਿਸ਼ਨ ਦੇ ਚੇਅਰਮੈਨ ਅਸ਼ੋਕ ਸਿੰਗਲਾ ਵੱਲੋਂ ਸਰਕਾਰੀ ਗਊਸ਼ਾਲਾ ਕਲਾਨੌਰ ਦਾ ਦੌਰਾ

National, Politics, Punjab
ਕਲਾਨੌਰ/ਗੁਰਦਾਸਪੁਰ, 17 ਅਪ੍ਰੈਲ (        ) - ਪੰਜਾਬ ਰਾਜ ਗਊ ਸੇਵਾ ਕਮਿਸ਼ਨ ਦੇ ਚੇਅਰਮੈਨ ਸ੍ਰੀ ਅਸ਼ੋਕ ਕੁਮਾਰ ਸਿੰਗਲਾ ਵੱਲੋਂ ਅੱਜ ਕਲਾਨੌਰ ਵਿਖੇ ਬਣੇ ਕੈਟਲ ਪੌਂਡ (ਸਰਕਾਰੀ ਗਊਸ਼ਾਲਾ) ਦਾ ਦੌਰਾ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨਾਲ ਐੱਸ.ਡੀ.ਐੱਮ. ਕਲਾਨੌਰ ਸ੍ਰੀਮਤੀ ਜਯੋਤਸਨਾ ਸਿੰਘ, ਪਸ਼ੂ ਪਾਲਣ ਵਿਭਾਗ ਦੇ ਡਿਪਟੀ ਡਾਇਰੈਕਟਰ ਡਾ. ਜਸਪ੍ਰੀਤ ਸਿੰਘ ਨਾਗਪਾਲ ਤੋਂ ਇਲਾਵਾ ਬੇ-ਜ਼ੁਬਾਨ-ਬੇ-ਸਹਾਰਾ ਸੇਵਾ ਫਾਊਂਡੇਸ਼ਨ ਦੇ ਸੇਵਾਦਾਰ ਸੁਰਜੀਤ ਕੁਮਾਰ ਅਤੇ ਹੋਰ ਮੁਹਤਬਰ ਵੀ ਹਾਜ਼ਰ ਸਨ। ਚੇਅਰਮੈਨ ਸ੍ਰੀ ਅਸ਼ੋਕ ਕੁਮਾਰ ਸਿੰਗਲਾ ਨੇ ਗਊਸ਼ਾਲਾ ਕਲਾਨੌਰ ਦੇ ਦੌਰਾ ਦੌਰਾਨ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਗਊਧਨ ਦੀ ਸੇਵਾ-ਸੰਭਾਲ ਲਈ ਗਊਸ਼ਾਲਾ ਵਿੱਚ ਕੀਤੇ ਗਏ ਪ੍ਰਬੰਧਾਂ ਉੱਪਰ ਆਪਣੀ ਤਸੱਲੀ ਜ਼ਾਹਿਰ ਕੀਤੀ। ਇਸ ਮੌਕੇ ਉਨ੍ਹਾਂ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਉਮਰ ਦੇ ਹਿਸਾਬ ਨਾਲ ਅਤੇ ਬਿਮਾਰ ਜਾਨਵਰਾਂ ਲਈ ਵੱਖੋ-ਵੱਖਰੇ ਬਲਾਕ ਬਣਾਏ ਜਾਣ ਤਾਂ ਜੋ ਬਿਮਾਰ ਜਾਨਵਰਾਂ ਅਤੇ ਛੋਟੇ ਜਾਨਵਰਾਂ ਦੀ ਚੰਗੀ ਤਰ੍ਹਾਂ ਦੇਖਭਾਲ ਕੀਤੀ ਜਾ ਸਕੇ। ਉਨ੍ਹਾਂ ਨੇ ਕੈਟਲ ਪੌਂਡ ਕਮੇਟੀ ਨੂੰ ਕਿਹਾ ਕਿ ਗਊਸ਼ਾਲਾ ਦੇ ਵਿੱਚ ਜ਼ਿਆਦਾ ...
ਪੰਜਾਬ ਸਿੱਖਿਆ ਕ੍ਰਾਂਤੀ’: ਚੌਥੇ ਦਿਨ ਬਰਿੰਦਰ ਕੁਮਾਰ ਗੋਇਲ ਵੱਲੋਂ ਲਹਿਰਾ ਹਲਕੇ ਦੇ ਅੱਠ ਸਕੂਲਾਂ ਵਿੱਚ 1.61 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ

ਪੰਜਾਬ ਸਿੱਖਿਆ ਕ੍ਰਾਂਤੀ’: ਚੌਥੇ ਦਿਨ ਬਰਿੰਦਰ ਕੁਮਾਰ ਗੋਇਲ ਵੱਲੋਂ ਲਹਿਰਾ ਹਲਕੇ ਦੇ ਅੱਠ ਸਕੂਲਾਂ ਵਿੱਚ 1.61 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ

National, Politics, Punjab
ਚੰਡੀਗੜ੍ਹ/ਖਨੌਰੀ/ਲਹਿਰਾ, 17 ਅਪ੍ਰੈਲ: ਲਹਿਰਾਗਾਗਾ ਹਲਕੇ ਦੇ ਸਕੂਲਾਂ ਵਿੱਚ ਕਰੋੜਾਂ ਰੁਪਏ ਦੇ ਵਿਕਾਸ ਪ੍ਰਾਜੈਕਟਾਂ ਦਾ ਉਦਘਾਟਨ ਕਰਨ ਦੀ ਲੜੀ ਤਹਿਤ ਅੱਜ ਚੌਥੇ ਦਿਨ ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ‘ਪੰਜਾਬ ਸਿੱਖਿਆ ਕ੍ਰਾਂਤੀ’ ਮੁਹਿੰਮ ਤਹਿਤ ਅੱਠ ਸਰਕਾਰੀ ਸਕੂਲਾਂ ਵਿੱਚ ਲਗਭਗ 1.61 ਕਰੋੜ ਰੁਪਏ ਦੇ ਵਿਕਾਸ ਕਾਰਜ ਵਿਦਿਆਰਥੀਆਂ ਨੂੰ ਸਮਰਪਿਤ ਕੀਤੇ। ਇਸ ਦੌਰਾਨ ਉਨ੍ਹਾਂ ਕਿਹਾ ਕਿ ਪੰਜਾਬ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਸਮੇਂ ਦੇ ਹਾਣੀ ਬਣਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ ਅਤੇ ਪੂਰੇ ਜੋਸ਼ ਨਾਲ ਹਰ ਲੋੜੀਂਦੀ ਕੋਸ਼ਿਸ਼ ਜਾਰੀ ਰਹੇਗੀ। ਇਸ ਲੜੀ ਤਹਿਤ ਕੈਬਨਿਟ ਮੰਤਰੀ ਨੇ ਸਰਕਾਰੀ ਪ੍ਰਾਇਮਰੀ ਸਕੂਲ ਹਰੀਗੜ੍ਹ ਗਹਿਲਾਂ ‘ਚ 10.25 ਲੱਖ, ਸਰਕਾਰੀ ਹਾਈ ਸਕੂਲ ਮਹਾਂ ਸਿੰਘ ਵਾਲਾ ‘ਚ 35.17 ਲੱਖ, ਸਰਕਾਰੀ ਪ੍ਰਾਇਮਰੀ ਸਕੂਲ ਮਹਾਂ ਸਿੰਘ ਵਾਲਾ ‘ਚ 12.07 ਲੱਖ, ਸਰਕਾਰੀ ਹਾਈ ਸਕੂਲ ਭੂਲਣ ‘ਚ 38.86 ਲੱਖ, ਸਰਕਾਰੀ ਹਾਈ ਸਕੂਲ ਗੁਲਾੜੀ ‘ਚ 21.89 ਲੱਖ, ਸਰਕਾਰੀ ਪ੍ਰਾਇਮਰੀ ਸਕੂਲ ਗੁਲਾੜੀ ‘ਚ 2.31 ਲੱਖ, ਸਰਕਾਰੀ ਪ੍ਰਾਇਮਰੀ ਸਕੂਲ ਠਸਕਾ ‘ਚ 10.19 ਲੱਖ...
’ਪੰਜਾਬ ਸਿੱਖਿਆ ਕ੍ਰਾਂਤੀ’ ਤਹਿਤ ਬਦਲੀ ਜਾ ਰਹੀ ਹੈ ਸਕੂਲਾਂ ਦੀ ਤਸਵੀਰ : ਜੈ ਕ੍ਰਿਸ਼ਨ ਸਿੰਘ ਰੌੜੀ

’ਪੰਜਾਬ ਸਿੱਖਿਆ ਕ੍ਰਾਂਤੀ’ ਤਹਿਤ ਬਦਲੀ ਜਾ ਰਹੀ ਹੈ ਸਕੂਲਾਂ ਦੀ ਤਸਵੀਰ : ਜੈ ਕ੍ਰਿਸ਼ਨ ਸਿੰਘ ਰੌੜੀ

National, Politics, Punjab
ਗੜ੍ਹਸ਼ੰਕਰ/ਹੁਸ਼ਿਆਰਪੁਰ, 17 ਅਪ੍ਰੈਲ : ਡਿਪਟੀ ਸਪੀਕਰ ਪੰਜਾਬ ਵਿਧਾਨ ਸਭਾ ਜੈ ਕ੍ਰਿਸ਼ਨ ਸਿੰਘ ਰੌੜੀ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਵਿਚ ਰਾਜ ਸਰਕਾਰ ਵਲੋਂ ਸ਼ੁਰੂ ਕੀਤੀ ਗਈ ’ਪੰਜਾਬ ਸਿੱਖਿਆ ਕ੍ਰਾਂਤੀ’ ਮੁਹਿੰਮ ਤਹਿਤ ਸਰਕਾਰੀ ਸਕੂਲਾਂ ਦਾ ਪੱਧਰ ਉਚਾ ਚੁੱਕਣ ਲਈ ਵੱਡੇ ਪੱਧਰ ਦੇ ਬਦਲਾਅ ਕੀਤੇ ਜਾ ਰਹੇ ਹਨ। ਇਸ ਮੁਹਿੰਮ ਤਹਿਤ ਰਾਜ ਦੇ ਸਕੂਲਾਂ ਨੂੰ ਆਧੁਨਿਕ ਸੁਵਿਧਾਵਾਂ ਨਾਲ ਲੈਸ ਕੀਤਾ ਜਾ ਰਿਹਾ ਹੈ। ਜਿਥੇ ਸਕੂਲਾਂ ਦੇ ਵਿਕਾਸ ਕਾਰਜਾਂ ਲਈ ਲੱਖਾਂ ਰੁਪਏ ਦੀਆਂ ਗਰਾਂਟਾਂ ਦਿੱਤੀਆਂ ਜਾ ਰਹੀਆਂ ਹਨ, ਉਥੇ ਅਧਿਆਪਕਾਂ ਨੂੰ ਵਿਦੇਸ਼ਾਂ ਵਿਚ ਸਿਖਲਾਈ ਲਈ ਵੀ ਭੇਜਿਆ ਜਾ ਰਿਹਾ ਹੈ ਤਾਂ ਜੋ ਬੱਚਿਆਂ ਨੂੰ ਆਧੁਨਿਕ ਸਿੱਖਿਆ ਪ੍ਰਦਾਨ ਕੀਤੀ ਜਾ ਸਕੇ।           ਉਹ ਅੱਜ ਵਿਧਾਨ ਸਭਾ ਹਲਕਾ ਗੜ੍ਹਸ਼ੰਕਰ ਵਿਚ 5 ਸਕੂਲਾਂ ਵਿਚ 41.35 ਲੱਖ ਰੁਪਏ ਦੀ ਲਾਗਤ ਨਾਲ ਕਰਵਾਏ ਗਏ ਵਿਕਾਸ ਕੰਮਾਂ ਦਾ ਉਦਘਾਟਨ ਕਰਨ ਮੌਕੇ ਪਿੰਡ ਵਾਸੀਆਂ ਨੂੰ ਸੰਬੋਧਨ ਕਰ ਰਹੇ ਸਨ। ਡਿਪਟੀ ਸਪੀਕਰ ਨੇ ਇਸ ਦੌਰਾਨ ਸਰਕਾਰੀ ਐਲੀਮੈਂਟਰੀ ਸਕੂਲ ਕੋਟ ਵਿਚ ਕਲਾਸ ਰੂਮ ਅਤੇ ਚਾਰਦੀਵਾਰੀ, ਸਰਕਾਰੀ ਹਾਈ ਸਕੂਲ ਪੰਡੋਰੀ ਬੀਤ ਵਿਚ ...
ਪੰਜਾਬ ਸਰਕਾਰ ਭ੍ਰਿਸ਼ਟਾਚਾਰ ਦਾ ਮੁਕੰਮਲ ਖਾਤਮਾ ਕਰਕੇ ਮਹਾਨ ਦੇਸ਼ ਭਗਤਾਂ ਦੇ ਸੁਪਨਿਆਂ ਨੂੰ ਸਾਕਾਰ ਕਰੇਗੀ

ਪੰਜਾਬ ਸਰਕਾਰ ਭ੍ਰਿਸ਼ਟਾਚਾਰ ਦਾ ਮੁਕੰਮਲ ਖਾਤਮਾ ਕਰਕੇ ਮਹਾਨ ਦੇਸ਼ ਭਗਤਾਂ ਦੇ ਸੁਪਨਿਆਂ ਨੂੰ ਸਾਕਾਰ ਕਰੇਗੀ

National, Politics, Punjab
ਹੁਸ਼ਿਆਰਪੁਰ, 17 ਅਪ੍ਰੈਲ : ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਅਨੁਸੂਚਿਤ ਜਾਤੀਆਂ ਦੀ ਅਸਲ ਹਮਦਰਦ ਬਣਦਿਆਂ ਦਲਿਤਾਂ ਦੇ ਸਰਬਪੱਖੀ ਵਿਕਾਸ ਲਈ ਇਤਿਹਾਸਕ ਕਦਮ ਚੁੱਕੇ ਹਨ। ਅੱਜ ਇਥੇ ਪ੍ਰੈਸ ਕਾਨਫਰੰਸ ਦੌਰਾਨ ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿਚ ਪੰਜਾਬ ਸਰਕਾਰ ਸੂਬੇ ’ਚੋਂ ਭ੍ਰਿਸ਼ਟਾਚਾਰ ਦਾ ਮੁਕੰਮਲ ਖਾਤਮਾ ਕਰਕੇ ਮਹਾਨ ਦੇਸ਼ ਭਗਤਾਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਇਸ ਦਿਸ਼ਾ ਵੱਲ ਉਸਾਰੂ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਕਾਂਗਰਸ, ਭਾਜਪਾ ਅਤੇ ਅਕਾਲੀ ਦਲ ਨੇ ਹਮੇਸ਼ਾ ਦਲਿਤ ਵਰਗ ਨੂੰ ਸਿਰਫ਼ ਤੇ ਸਿਰਫ਼ ਵੋਟ ਬੈਂਕ ਵਜੋਂ ਵਰਤਿਆ ਅਤੇ ਅਨੁਸੂਚਿਤ ਜਾਤੀਆਂ ਦੀ ਭਲਾਈ ਲਈ ਨਾ ਮਾਤਰ ਕੰਮ ਕੀਤੇ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਇਤਿਹਾਸਕ ਫੈਸਲਾ ਲੈਂਦਿਆਂ ਸਰਕਾਰੀ ਵਕੀਲਾਂ ਦੀ ਨਿਯੁਕਤੀ ਲਈ ਰਾਖਵਾਂਕਰਨ ਨੂੰ ਯਕੀਨੀ ਬਣਾਉਂਦਿਆਂ ਅਨੁਸੂਚਿਤ ਜਾਤੀਆਂ ਲਈ ਵੱਡਾ ਕਦਮ ਚੁੱਕਿਆ ਹੈ ਜਿਸ ਨਾਲ ਵਕਾਲਤ ਪੇਸ਼ੇ ਨਾਲ ਜੁੜੇ ਅਨੁਸੂਚਿਤ ਜਾਤੀ ਉਮ...
ਪੰਜਾਬ ਸਿੱਖਿਆ ਕ੍ਰਾਂਤੀ ਸੂਬੇ ਵਿੱਚ ਵਿੱਦਿਅਕ ਪੱਧਰ ਨੂੰ ਹੋਰ ਉੱਚਾ ਚੁੱਕਣ ਵਿੱਚ ਮੱਦਦਗਾਰ ਸਾਬਿਤ ਹੋਵੇਗੀ-ਕੈਬਨਿਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ

ਪੰਜਾਬ ਸਿੱਖਿਆ ਕ੍ਰਾਂਤੀ ਸੂਬੇ ਵਿੱਚ ਵਿੱਦਿਅਕ ਪੱਧਰ ਨੂੰ ਹੋਰ ਉੱਚਾ ਚੁੱਕਣ ਵਿੱਚ ਮੱਦਦਗਾਰ ਸਾਬਿਤ ਹੋਵੇਗੀ-ਕੈਬਨਿਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ

National, Politics, Punjab
ਪੱਟੀ, ਤਰਨ ਤਾਰਨ, 17 ਅਪੈ੍ਲ : ਪੰਜਾਬ ਸਿੱਖਿਆ ਕ੍ਰਾਂਤੀ ਸੂਬੇ ਵਿੱਚ ਵਿੱਦਿਅਕ ਪੱਧਰ ਨੂੰ ਹੋਰ ਉੱਚਾ ਚੁੱਕਣ ਵਿੱਚ ਮੱਦਦਗਾਰ ਸਾਬਿਤ ਹੋਵੇਗੀ ਅਤੇ ਸਰਕਾਰੀ ਸਕੂਲਾਂ ਵਿੱਚ ਸਹੂਲਤਾਂ ਮਿਲਣ ਨਾਲ ਵਿਦਿਆਰਥੀਆਂ ਦਾ ਮਨੋਬਲ ਹੋਰ ਵੀ ਉੱਚਾ ਹੋਵੇਗਾ। ਇਹ ਪ੍ਰਗਟਾਵਾ ਕੈਬਨਿਟ ਮੰਤਰੀ ਪੰਜਾਬ ਸ. ਲਾਲਜੀਤ ਸਿੰਘ ਭੁੱਲਰ ਨੇ ਅੱਜ ਹਲਕਾ ਪੱਟੀ ਦੇ ਵੱਖ-ਵੱਖ ਸਰਕਾਰੀ ਸਕੂਲਾਂ ਵਿਖੇ ਹੋਏ ਕੰਮਾਂ ਦਾ ਉਦਘਾਟਨ ਕਰਦਿਆਂ ਕੀਤਾ। ਸ. ਭੁੱਲਰ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਸਿੱਖਿਆ ਕਰਾਂਤੀ ਰਾਹੀਂ ਸਰਕਾਰੀ ਸਕੂਲਾਂ ਦੀ ਕਾਇਆ ਕਲਪ ਕਰ ਰਹੀ ਹੈ ਅਤੇ ਸਕੂਲਾਂ ਦੇ ਬੁਨਿਆਦੀ ਢਾਂਚੇ ਨੂੰ ਲਗਾਤਾਰ ਹੋਰ ਮਜ਼ਬੂਤ ਕਰ ਰਹੀ ਹੈ, ਤਾਂ ਜੋ ਵਿਦਿਆਰਥੀਆਂ ਨੂੰ ਬਿਹਤਰ ਸਿੱਖਿਆ ਪ੍ਰਦਾਨ ਕੀਤੀ ਜਾ ਸਕੇ। ਉਨ੍ਹਾਂ ਕਿਹਾ ਕਿ ਸਰਕਾਰੀ ਸਕੂਲਾਂ ਵਿੱਚ ਵਿਦਿਆਰਥੀਆਂ ਨੂੰ ਹਰ ਤਰ੍ਹਾਂ ਦੀਆਂ ਸਹੂਲਤਾਂ ਮੁਹੱਈਆ ਕਰਵਾਉਣ ਦਾ ਸਿਲਸਿਲਾ ਲਗਾਤਾਰ ਜਾਰੀ ਰਹੇਗਾ। ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਸਿੱਖਿਆ ਦੇ ਖੇਤਰ ਵਿੱਚ ਵੱਡੀ ਕਰਾਂਤੀ ਲਿਆਉਣ ਲਈ ਬਜਟ ਦਾ ਵੱਡਾ ਹਿ...
ਗੁਰਮੀਤ ਸਿੰਘ ਖੁੱਡੀਆਂ ਵੱਲੋਂ ਪੰਜਾਬ ਵਿੱਚ ਛੇ ਵੈਟਰਨਰੀ ਪੌਲੀਕਲੀਨਿਕਾਂ ਵਿੱਚ ਆਈ.ਪੀ.ਡੀ. ਸੇਵਾਵਾਂ ਦਾ ਆਗ਼ਾਜ਼

ਗੁਰਮੀਤ ਸਿੰਘ ਖੁੱਡੀਆਂ ਵੱਲੋਂ ਪੰਜਾਬ ਵਿੱਚ ਛੇ ਵੈਟਰਨਰੀ ਪੌਲੀਕਲੀਨਿਕਾਂ ਵਿੱਚ ਆਈ.ਪੀ.ਡੀ. ਸੇਵਾਵਾਂ ਦਾ ਆਗ਼ਾਜ਼

National, Politics, Punjab
ਚੰਡੀਗੜ੍ਹ/ਲੰਬੀ, 17 ਅਪ੍ਰੈਲ: ਪੰਜਾਬ ਦੇ ਪਸ਼ੂ ਪਾਲਣ, ਡੇਅਰੀ ਵਿਕਾਸ ਤੇ ਮੱਛੀ ਪਾਲਣ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਵੱਲੋਂ ਪਾਲਤੂ ਜਾਨਵਰਾਂ ਅਤੇ ਪਸ਼ੂਆਂ ਨੂੰ ਬਿਹਤਰੀਨ ਸਿਹਤ ਸੰਭਾਲ ਸੇਵਾਵਾਂ ਯਕੀਨੀ ਬਣਾਉਣ ਲਈ ਅੱਜ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਦੇ ਪਿੰਡ ਬਾਦਲ ਵਿਖੇ ਸਰਕਾਰੀ ਵੈਟਰਨਰੀ ਪੌਲੀਕਲੀਨਿਕ ਵਿਖੇ ਅਤਿ-ਆਧੁਨਿਕ ਇਨ-ਪੇਸ਼ੈਂਟ ਡਿਪਾਰਟਮੈਂਟ (ਆਈਪੀਡੀ) ਵਾਰਡ ਦਾ ਉਦਘਾਟਨ ਕੀਤਾ ਗਿਆ। ਇਸ ਦੇ ਨਾਲ ਹੀ ਸੂਬੇ ਭਰ ਦੇ ਛੇ ਵੈਟਰਨਰੀ ਪੌਲੀਕਲੀਨਿਕਾਂ ਵਿੱਚ ਪਸ਼ੂਆਂ ਲਈ ਇਨ-ਪੇਸ਼ੈਂਟ ਡਿਪਾਰਟਮੈਂਟ (ਆਈਪੀਡੀ) ਸੇਵਾਵਾਂ ਸ਼ੁਰੂ ਹੋ ਗਈਆਂ ਹਨ। ਇਸ ਉਦਘਾਟਨੀ ਸਮਾਗਮ ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਸ. ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਪਟਿਆਲਾ, ਅੰਮ੍ਰਿਤਸਰ, ਸੰਗਰੂਰ, ਗੁਰਦਾਸਪੁਰ ਅਤੇ ਲੁਧਿਆਣਾ ਦੇ ਵੈਟਰਨਰੀ ਪੌਲੀਕਲੀਨਿਕਾਂ ਵਿੱਚ ਵੀ ਇਨਡੋਰ ਸੇਵਾਵਾਂ ਸ਼ੁਰੂ ਕਰਨ ਲਈ ਸਾਰੇ ਲੋੜੀਂਦੇ ਉਪਕਰਣ ਪ੍ਰਦਾਨ ਕੀਤੇ ਜਾ ਚੁੱਕੇ ਹਨ। ਇਨ੍ਹਾਂ ਪੌਲੀਕਲੀਨਿਕਾਂ ਵਿੱਚ ਪਾਲਤੂ ਜਾਨਵਰਾਂ ਅਤੇ ਪਸ਼ੂਆਂ ਲਈ ਕਈ ਤਰ੍ਹਾਂ ਦੀਆਂ ਸੇਵਾਵਾਂ ਪ੍ਰਦਾਨ ਕੀਤੀਆਂ ਜਾਣਗੀਆਂ, ਜਿਨ੍ਹਾਂ ਵਿੱਚ ਗੰਭੀਰ ਬਿ...