ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਸਰਕਾਰੀ ਸਕੂਲ ਵਿੱਚ ਸ਼ੂਟਿੰਗ ਰੇਂਜ ਦਾ ਉਦਘਾਟਨ
ਚੰਡੀਗੜ੍ਹ/ਖੰਨਾ, 17 ਅਪ੍ਰੈਲ :
ਪੰਜਾਬ ਵਿੱਚ ਹੁਣ ਆਮ ਘਰਾਂ ਦੇ ਸਰਕਾਰੀ ਸਕੂਲਾਂ ਵਿੱਚ ਪੜ੍ਹਨ ਵਾਲੇ ਵਿਦਿਆਰਥੀ ਵੀ ਸ਼ੂਟਿੰਗ ਖੇਡ ਵਿੱਚ ਨਾਮਣਾ ਖੱਟ ਸਕਣਗੇ। "ਪੰਜਾਬ ਸਿੱਖਿਆ ਕ੍ਰਾਂਤੀ" ਤਹਿਤ ਨਿਵੇਕਲੀ ਪਹਿਲ ਕਰਦਿਆਂ ਕੈਬਨਿਟ ਮੰਤਰੀ ਤੇ ਖੰਨਾ ਦੇ ਵਿਧਾਇਕ ਤਰੁਨਪ੍ਰੀਤ ਸਿੰਘ ਸੌਂਦ ਨੇ ਵੀਰਵਾਰ ਨੂੰ ਖੰਨਾ ਵਿਖੇ ਸਰਕਾਰੀ ਸਕੂਲ ਅੰਦਰ ਬਣੀ ਸ਼ੂਟਿੰਗ ਰੇਂਜ ਦਾ ਉਦਘਾਟਨ ਕੀਤਾ ਹੈ। ਰਘਵੀਰ ਸਿੰਘ ਫਰੀਡਮ ਫਾਈਟਰ ਪੀਐਮ ਸ਼੍ਰੀ ਸਰਕਾਰੀ ਹਾਈ ਸਕੂਲ ਵਿੱਚ ਬਣਾਈ ਗਈ ਇਹ ਸ਼ੂਟਿੰਗ ਰੇਂਜ ਲੁਧਿਆਣਾ ਜ਼ਿਲ੍ਹੇ ਦੇ ਕਿਸੇ ਸਰਕਾਰੀ ਸਕੂਲ ਅੰਦਰ ਬਣੀ ਪਹਿਲੀ ਸ਼ੂਟਿੰਗ ਰੇਂਜ ਹੈ। ਪੰਜ ਟਾਰਗੇਟ ਦੀ ਇਸ ਸ਼ੂਟਿੰਗ ਰੇਂਜ 'ਤੇ 5 ਲੱਖ ਰੁਪਏ ਦਾ ਖਰਚਾ ਆਇਆ ਹੈ। ਸ਼ੂਟਿੰਗ ਰੇਂਜ ਸਮੇਤ ਕੁੱਲ 71.15 ਲੱਖ ਰੁਪਏ ਨਾਲ ਹਲਕੇ ਦੇ ਪੰਜ ਸਰਕਾਰੀ ਪ੍ਰਾਇਮਰੀ ਅਤੇ ਹਾਈ ਸਕੂਲਾਂ ਵਿੱਚ ਬੁਨਿਆਦੀ ਢਾਂਚੇ ਦੇ ਵਿਕਾਸ ਪ੍ਰੋਜੈਕਟਾਂ ਦਾ ਵੀ ਉਦਘਾਟਨ ਕੀਤਾ ਗਿਆ ਹੈ।
ਤਰੁਨਪ੍ਰੀਤ ਸਿੰਘ ਸੌਂਦ ਨੇ ਕਿਹਾ ਕਿ ਸ਼ੂਟਿੰਗ ਖੇਡ ਵਿੱਚ ਪੰਜਾਬ ਦੇ ਖਿਡਾਰੀ ਕੌਮਾਂਤਰੀ ਪੱਧਰ ਤੱਕ ਨਾਮਣਾ ਖੱਟ ਰਹੇ ਹਨ। ਹੁਣ ਇਸ ਖੇਡ ਦੀ ਸਕੂਲ ਪੱਧਰ ਤੋਂ ਸਿਖਲਾਈ ਸ਼ੁਰੂ ...








