ਵਿਧਾਇਕ ਸ਼ੈਰੀ ਕਲਸੀ ਦੀ ਅਗਵਾਈ ਹੇਠ ਬਟਾਲੇ ਅੰਦਰ ਵਿਕਾਸ ਕਾਰਜ ਜਾਰੀ-ਦਾਣਾ ਮੰਡੀ ਵਿਖੇ ਬਣਾਇਆ ਨਵਾਂ ਸ਼ੈੱਡ ਕਿਸਾਨਾਂ ਤੇ ਮਜ਼ਦੂਰਾਂ ਨੂੰ ਕੀਤਾ ਸਮਰਪਿਤ
ਬਟਾਲਾ, 16 ਅਪ੍ਰੈਲ ( ) ਬਟਾਲਾ ਦੇ ਨੌਜਵਾਨ ਵਿਧਾਇਕ ਅਤੇ ਕਾਰਜਕਾਰੀ ਪ੍ਰਧਾਨ ਆਮ ਆਦਮੀ ਪਾਰਟੀ ਪੰਜਾਬ, ਅਮਨਸ਼ੇਰ ਸਿੰਘ ਸ਼ੈਰੀ ਕਲਸੀ ਦੀ ਅਗਵਾਈ ਹੇਠ ਬਟਾਲਾ ਸ਼ਹਿਰ ਅੰਦਰ ਕਰਵਾਏ ਜਾ ਰਹੇ ਵਿਕਾਸ ਕਾਰਜਾਂ ਦੀ ਲੜੀ ਤਹਿਤ ਦਾਣਾ ਮੰਡੀ ਬਟਾਲਾ ਵਿਖੇ ਨਵਾਂ ਸ਼ੈੱਡ ਬਣਾਇਆ ਗਿਆ ਹੈ, ਜਿਸ ਦੇ ਬਣਨ ਨਾਲ ਮਜ਼ਦੂਰਾਂ ਤੇ ਕਿਸਾਨਾਂ ਨੂੰ ਫਸਲ ਦੇ ਸੀਜ਼ਨਾਂ ਦੌਰਾਨ ਵੱਡੀ ਰਾਹਤ ਮਿਲੀ ਹੈ। ਇਸ ਮੌਕੇ ਮਾਨਿਕ ਮਹਿਤਾ, ਚੇਅਰਮੈਨ ਮਾਰਕਿਟ ਕਮੇਟੀ ਬਟਾਲਾ, ਜ਼ਿਲ੍ਹਾ ਯੂਥ ਆਗੂ ਮਨਦੀਪ ਸਿੰਘ ਗਿੱਲ, ਬਲਬੀਰ ਸਿੰਘ ਬਿੱਟੂ, ਐਮ ਸੀ ਬਲਵਿੰਦਰ ਸਿੰਘ ਮਿੰਟਾ, ਗੁਰਜੀਤ ਸਿੰਘ, ਮਾਸਟਰ ਤਿਲਕ ਰਾਜ, ਪ੍ਰਧਾਨ ਮਨਬੀਰ ਸਿੰਘ ਰੰਧਾਵਾ, ਪਰਮਜੀਤ ਸਿੰਘ, ਅਵਤਾਰ ਸਿੰਘ ਕਲਸੀ, ਮਨਜੀਤ ਸਿੰਘ ਬੁਮਰਾਹ ਸਮੇਤ ਵੱਡੀ ਗਿਣਤੀ ਵਿੱਚ ਕਿਸਾਨ ਅਤੇ ਆੜ੍ਹਤੀ ਆਦਿ ਮੋਜੂਦ ਸਨ।
ਇਸ ਮੌਕੇ ਗੱਲ ਕਰਦਿਆਂ ਵਿਧਾਇਕ ਸ਼ੈਰੀ ਕਲਸੀ ਨੇ ਦੱਸਿਆ ਕਿ ਉਨਾਂ ਦੀ 24 ਘੰਟੇ ਹਮੇਸ਼ਾ ਇਹੀ ਕੋਸ਼ਿਸ ਰਹਿੰਦੀ ਹੈ ਕਿ ਬਟਾਲਾ ਦੇ ਵਿਕਾਸ ਲਈ ਵੱਧ ਤੋਂ ਵੱਧ ਉਪਰਾਲੇ ਕੀਤੇ ਜਾਣ। ਉਨਾਂ ਦੱਸਿਆ ਕਿ ਇਤਿਹਾਸਕ ਤੇ ਧਾਰਮਿਕ ਸ਼ਹਿਰ ਬਟਾਲਾ ਅੰਦਰ ਵੱਖ-ਵੱਖ ਵਿਕਾਸ ਕਾਰਜ ਕਰਵਾਏ ਗਏ ਹਨ।...








