ਸੂਬੇ ਦੇ ਸਰਕਾਰੀ ਸਕੂਲਾਂ ਦਾ ਪਿਛਲੇ ਤਿੰਨ ਸਾਲਾਂ ‘ਚ ਹੋਏ ਲਾ ਮਿਸਾਲ ਵਿਕਾਸ : ਕੈਬਿਨਟ ਮੰਤਰੀ ਹਰਭਜਨ ਸਿੰਘ
ਅੰਮ੍ਰਿਤਸਰ , 15 ਅਪ੍ਰੈਲ:
ਲੋਕ ਨਿਰਮਾਣ ਤੇ ਬਿਜਲੀ ਮੰਤਰੀ ਸ: ਹਰਭਜਨ ਸਿੰਘ ਈ.ਟੀ.ਓ ਨੇ ਕਿਹਾ ਕਿ 2022 ਤੋਂ ਪਹਿਲਾਂ ਪੰਜਾਬ ਦੇ ਸਰਕਾਰੀ ਸਕੂਲਾਂ 'ਚ ਨਾ ਹੀ ਬੁਨਿਆਦੀ ਸਹੂਲਤਾਂ ਸਨ ਤੇ ਨਾ ਹੀ ਪੜਾਉਣ ਲਈ ਅਧਿਆਪਕ ਪਰ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਨੇ ਸੂਬੇ ਦੀ ਕਮਾਨ ਸੰਭਾਲਦਿਆਂ ਹੀ ਸਭ ਤੋਂ ਪਹਿਲਾਂ ਸਿੱਖਿਆ ਦੇ ਖੇਤਰ 'ਚ ਕ੍ਰਾਂਤੀਕਾਰੀ ਸੁਧਾਰ ਲਿਆਉਣੇ ਸ਼ੁਰੂ ਕੀਤੇ, ਜੋ ਹੁਣ ਸਭ ਦੇ ਸਾਹਮਣੇ ਹਨ। ਇਹ ਪ੍ਰਗਟਾਵਾਂ ਉਨ੍ਹਾਂ ਅੱਜ ਹਲਕਾ ਜੰਡਿਆਲਾ ਦੇ 8 ਸਕੂਲਾਂ 'ਚ 3.12 ਕਰੋੜ ਰੁਪਏ ਦੇ ਹੋਏ ਵਿਕਾਸ ਕਾਰਜਾਂ ਦਾ ਉਦਘਾਟਨ ਕਰਦਿਆਂ ਕੀਤਾ।
ਕੈਬਿਨਟ ਮੰਤਰੀ ਸ: ਈ.ਟੀ.ਓ ਨੇ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ 'ਚ 20 ਹਜ਼ਾਰ ਸਕੂਲ 'ਚ ਲੱਖਾਂ ਵਿਦਿਆਰਥੀ ਸਿੱਖਿਆ ਲੈ ਰਹੇ ਹਨ ਤੇ ਉਨ੍ਹਾਂ ਨੂੰ ਮਿਆਰੀ ਸਿੱਖਿਆ ਦੇਣ ਲਈ ਪੰਜਾਬ ਸਰਕਾਰ ਵੱਲੋਂ 20 ਹਜ਼ਾਰ ਅਧਿਆਪਕਾਂ ਦੀ ਭਰਤੀ ਕੀਤੀ ਗਈ ਹੈ। ਇਸ ਤੋਂ ਇਲਾਵਾ ਸਕੂਲਾਂ ਦੀ ਸੁਰੱਖਿਆ ਲਈ 9 ਹਜ਼ਾਰ ਸਕਿਉਰਿਟੀ ਗਾਰਡ ਰੱਖੇ ਗਏ। ਸਿੱਖਿਆ ਵਿੱਚ ਵੱਡਾ ਬਦਲਾਅ ਲਿਆਉਂਦੇ ਹੋਏ ਸਕੂਲ ਆਫ਼ ਐਮੀਨੈਂਸ ਦੀ ਸ਼ੁਰੂਆਤ ਕੀਤੀ ਗਈ ਤਾਂ ਜੋ ਵਿਦਿਆਰਥੀਆਂ ਨੂੰ ਉਨ੍ਹਾਂ ਦੀ ਰੁਚ...








