ਮਾਨ ਸਰਕਾਰ ਨੇ ਡਾ. ਅੰਬੇਡਕਰ ਦਾ ਸੁਪਨਾ ਪੂਰਾ ਕੀਤਾ; ਅਨੁਸੂਚਿਤ ਜਾਤੀ ਭਾਈਚਾਰੇ ਨੂੰ ਕੈਬਨਿਟ ਨੁਮਾਇੰਦਗੀ, ਇਤਿਹਾਸਕ ਏ.ਜੀ. ਦਫ਼ਤਰ ਰਾਖਵਾਂਕਰਨ ਅਤੇ ਸੁਚਾਰੂ ਸਕਾਲਰਸ਼ਿਪ ਪ੍ਰਣਾਲੀ ਯਕੀਨੀ ਬਣਾਈ: ਬਰਿੰਦਰ ਕੁਮਾਰ ਗੋਇਲ
ਚੰਡੀਗੜ੍ਹ/ਬੁਢਲਾਡਾ, 14 ਅਪ੍ਰੈਲ:
ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਡੀ ਲੋਕ ਪ੍ਰਤੀਨਿਧਤਾ ਅਤੇ ਬੇਮਿਸਾਲ ਸੁਧਾਰਾਂ ਰਾਹੀਂ ਬਾਬਾ ਸਾਹਿਬ ਡਾ. ਬੀ.ਆਰ. ਅੰਬੇਡਕਰ ਦੇ ਸੁਪਨੇ ਨੂੰ ਪੂਰਾ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਇਤਿਹਾਸ ਵਿੱਚ ਪਹਿਲੀ ਵਾਰ ਹੋਇਆ ਹੈ ਕਿ ਮਾਨ ਸਰਕਾਰ ਨੇ ਅਨੁਸੂਚਿਤ ਜਾਤੀ ਭਾਈਚਾਰੇ ਦੇ ਛੇ ਮੰਤਰੀਆਂ ਨੂੰ ਕੈਬਨਿਟ ਵਿੱਚ ਨੁਮਾਇੰਦਗੀ ਦਿੱਤੀ ਹੈ, ਐਡਵੋਕੇਟ ਜਨਰਲ ਦੇ ਦਫ਼ਤਰ ਵਿੱਚ ਰਾਖਵਾਂਕਰਨ ਲਾਗੂ ਕੀਤਾ ਹੈ ਅਤੇ ਅਨੁਸੂਚਿਤ ਜਾਤੀ ਸਕਾਲਰਸ਼ਿਪ ਵੰਡ ਪ੍ਰਣਾਲੀ ਨੂੰ ਸੁਚਾਰੂ ਬਣਾਇਆ ਹੈ।
ਬੁਢਲਾਡਾ ਦੇ ਗੁਰੂ ਨਾਨਕ ਕਾਲਜ ਵਿਖੇ ਡਾ. ਬੀ.ਆਰ. ਅੰਬੇਡਕਰ ਦੇ 134ਵੇਂ ਜਨਮ ਦਿਵਸ ਨੂੰ ਸਮਰਪਿਤ ਸਮਾਗਮ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਡਾ. ਭੀਮ ਰਾਓ ਅੰਬੇਡਕਰ ਦੇ ਨਕਸ਼ੇ ਕਦਮਾਂ ’ਤੇ ਚਲਦਿਆਂ ਸਕਾਲਰਸ਼ਿਪ, ਆਸ਼ੀਰਵਾਦ ਸਕੀਮ, ਸਵੈ-ਰੁਜ਼ਗਾਰ ਲਈ ਸਹਾਇਤਾ ਤੋਂ ਇਲਾਵਾ ਵੱਡੀ ਗਿਣਤੀ ਵਿਚ ਸਰਕਾਰੀ ਨੌਕਰੀਆਂ ਬਿਨਾਂ ਕਿਸੇ ਸਿਫਾਰਿਸ਼ ਅਤੇ ਪੈਸੇ ਤੋਂ ਮੁਹੱਈਆ ਕਰ...







