‘ਆਪ’ ਸਰਕਾਰ ਕਿਸਾਨਾਂ ਨਾਲ ਖੜ੍ਹੀ ਹੈ ਅਤੇ ਕਿਸਾਨਾਂ ਦੇ ਮਸਲਿਆਂ ਲਈ ਲੜਦੀ ਰਹੇਗੀ: ਮੁੱਖ ਮੰਤਰੀ ਮਾਨ
ਲੁਧਿਆਣਾ, 12 ਅਪਰੈਲ
ਆਉਣ ਵਾਲੀਆਂ ਪੀੜ੍ਹੀਆਂ ਲਈ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਲਈ ਸੂਬਾ ਸਰਕਾਰ ਦੀ ਦ੍ਰਿੜ੍ਹ ਵਚਨਬੱਧਤਾ ਦੁਹਰਾਉਂਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪਹਿਲੀ ਜੂਨ ਤੋਂ ਝੋਨੇ ਦੀ ਜ਼ੋਨ ਵਾਰ ਕਾਸ਼ਤ ਸ਼ੁਰੂ ਕਰਨ ਦਾ ਐਲਾਨ ਕੀਤਾ।
ਮੁੱਖ ਮੰਤਰੀ ਨੇ ਅੱਜ ਇੱਥੇ ਸਰਕਾਰ ਕਿਸਾਨ ਮਿਲਣੀ ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ, “ਅਸੀਂ ਸੂਬੇ ਨੂੰ ਤਿੰਨ ਜ਼ੋਨਾਂ ਵਿੱਚ ਵੰਡਿਆ ਹੈ ਅਤੇ ਤਿੰਨ ਜ਼ੋਨਾਂ ਵਿੱਚ ਪੈਂਦੇ ਜ਼ਿਲ੍ਹਿਆਂ ਵਿੱਚ ਝੋਨੇ ਦੀ ਕਾਸ਼ਤ 1 ਜੂਨ, 5 ਜੂਨ ਅਤੇ 9 ਜੂਨ ਨੂੰ ਸ਼ੁਰੂ ਹੋ ਜਾਵੇਗੀ।”
ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੇਸ਼ ਦਾ ਅੰਨਦਾਤਾ ਹੈ ਕਿਉਂਕਿ ਇਹ ਕੌਮੀ ਅਨਾਜ ਭੰਡਾਰ ਵਿੱਚ 45 ਫੀਸਦੀ ਅਨਾਜ ਦਾ ਯੋਗਦਾਨ ਪਾਉਂਦਾ ਹੈ। ਉਨ੍ਹਾਂ ਦੁੱਖ ਪ੍ਰਗਟ ਕੀਤਾ ਕਿ ਝੋਨੇ ਦੇ ਸੀਜ਼ਨ ਦੇ 70 ਦਿਨਾਂ ਵਿੱਚ ਪੰਜਾਬ ਨੌਂ ਗੋਬਿੰਦ ਸਾਗਰ ਝੀਲਾਂ ਦੇ ਬਰਾਬਰ ਪਾਣੀ ਬਾਹਰ ਕੱਢਦਾ ਹੈ, ਜੋ ਬਹੁਤ ਵੱਡੀ ਮਾਤਰਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇੰਨਾ ਜ਼ਿਆਦਾ ਪਾਣੀ ਬਾਹਰ ਕੱਢ ਕੇ ਅਸੀਂ ਆਪਣੀਆਂ ਆਉਣ ਵਾਲੀਆਂ ਪੀੜ੍ਹੀਆਂ ਨੂੰ ਪਾਣੀ ਤੋਂ ਵਾਂਝਾ ਕਰ ਦੇਵਾਂਗ...








