Shadow

Politics

ਸੁਖਬੀਰ ਬਾਦਲ ਦੋਗਲੀ ਰਾਜਨੀਤੀ ਕਰ ਰਹੇ ਹਨ, ਪੁਰਾਣੇ ਝੂਠਾਂ ਨਾਲ ਪੰਜਾਬ ਨੂੰ ਗੁੰਮਰਾਹ ਕਰ ਰਹੇ ਹਨ: ਕੁਲਦੀਪ ਸਿੰਘ ਧਾਲੀਵਾਲ

ਸੁਖਬੀਰ ਬਾਦਲ ਦੋਗਲੀ ਰਾਜਨੀਤੀ ਕਰ ਰਹੇ ਹਨ, ਪੁਰਾਣੇ ਝੂਠਾਂ ਨਾਲ ਪੰਜਾਬ ਨੂੰ ਗੁੰਮਰਾਹ ਕਰ ਰਹੇ ਹਨ: ਕੁਲਦੀਪ ਸਿੰਘ ਧਾਲੀਵਾਲ

Politics
ਚੰਡੀਗੜ੍ਹ / ਅੰਮ੍ਰਿਤਸਰ, 22 ਫਰਵਰੀ 2026 ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੁੱਖ ਬੁਲਾਰੇ ਅਤੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਐਤਵਾਰ ਨੂੰ ਸ਼੍ਰੋਮਣੀ ਅਕਾਲੀ ਦਲ ਦੀ ਲੀਡਰਸ਼ਿਪ 'ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਸੁਖਬੀਰ ਸਿੰਘ ਬਾਦਲ ਆਪਣੇ ਪਿਤਾ ਪ੍ਰਕਾਸ਼ ਸਿੰਘ ਬਾਦਲ ਵਾਂਗ "ਦੋਗਲੀ ਰਾਜਨੀਤੀ" ਕਰ ਰਹੇ ਹਨ ਅਤੇ ਪੁਰਾਣੇ ਰਟੇ-ਰਟਾਏ ਭਾਸ਼ਣਾਂ ਅਤੇ ਨਵੇਂ ਦਾਅਵਿਆਂ ਨਾਲ ਪੰਜਾਬ ਦੇ ਲੋਕਾਂ ਨੂੰ ਗੁੰਮਰਾਹ ਕਰਨ ਦੀ ਕੋਸ਼ਿਸ਼ ਕਰ ਰਹੇ ਹਨ। ਅੰਮ੍ਰਿਤਸਰ ਵਿਖੇ ਇੱਕ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕੁਲਦੀਪ ਧਾਲੀਵਾਲ ਨੇ ਕਿਹਾ ਕਿ ਗੈਂਗਸਟਰਵਾਦ ਨੂੰ ਖਤਮ ਕਰਨ ਦੇ ਵੱਡੇ-ਵੱਡੇ ਦਾਅਵੇ ਕਰਨ ਤੋਂ ਪਹਿਲਾਂ ਸੁਖਬੀਰ ਸਿੰਘ ਬਾਦਲ ਨੂੰ ਆਪਣੇ ਪੁਰਾਣੇ ਰਿਕਾਰਡ ਦਾ ਜਵਾਬ ਦੇਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ।ਤੁਸੀਂ ਇੱਕ ਹਲਕੇ ਵਿੱਚ ਇੱਕ ਜਾਣੇ-ਪਛਾਣੇ ਗੈਂਗਸਟਰ ਦੇ ਪਰਿਵਾਰਕ ਮੈਂਬਰ ਨੂੰ ਆਪਣਾ ਉਮੀਦਵਾਰ ਬਣਾਉਂਦੇ ਹੋ ਅਤੇ ਫਿਰ ਦੂਜੇ ਪੜਾਅ ਤੋਂ ਗੈਂਗਸਟਰਾਂ ਦਾ ਸਫਾਇਆ ਕਰਨ ਦੀਆਂ ਗੱਲਾਂ ਕਰਦੇ ਹੋ। ਇਹ ਕੋਰਾ ਪਖੰਡ ਪੰਜਾਬ ਦੇ ਲੋਕਾਂ ਤੋਂ ਲੁਕਿਆ ਨਹੀਂ ਰਹੇਗਾ। ਤਰਨਤਾਰਨ ਦੀਆਂ ਚੋਣਾਂ...
ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ 10 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਹੋਸਟਲ ਦਾ ਨੀਂਹ ਪੱਥਰ ਰੱਖਿਆ

ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ 10 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਹੋਸਟਲ ਦਾ ਨੀਂਹ ਪੱਥਰ ਰੱਖਿਆ

Politics
ਮਾਨਸਾ, 21 ਫਰਵਰੀ: ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਮਾਤਾ ਸੁੰਦਰੀ ਗਰਲਜ਼ ਯੂਨੀਵਰਸਿਟੀ ਕਾਲਜ ਵਿੱਚ ਲਗਭਗ 10 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਹੋਸਟਲ ਦਾ ਨੀਂਹ ਪੱਥਰ ਰੱਖਿਆ। ਉਨ੍ਹਾਂ ਦੱਸਿਆ ਕਿ ਇਸ ਹੋਸਟਲ ਦੇ ਉਸਾਰੀ ਕਾਰਜ ਅਗਲੇ ਛੇ ਮਹੀਨਿਆਂ ਅੰਦਰ ਮੁਕੰਮਲ ਕਰ ਦਿੱਤੇ ਜਾਣਗੇ ਅਤੇ ਹੋਸਟਲ ਦੇ ਬਣਨ ਨਾਲ ਕਾਲਜ ਵਿੱਚ ਦੂਰ ਦੁਰਾਡੇ ਤੋਂ ਪੜ੍ਹਨ ਲਈ ਆਉਣ ਵਾਲੀਆਂ ਵਿਦਿਆਰਥਣਾ ਨੂੰ ਵੱਡੀ ਰਾਹਤ ਮਿਲੇਗੀ। ਇਸ ਮੌਕੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਐਲਾਨ ਕੀਤਾ ਕਿ ਛੇਤੀ ਹੀ ਇਸ ਕਾਲਜ ਵਿੱਚ 13 ਲੱਖ ਰੁਪਏ ਦੀ ਲਾਗਤ ਨਾਲ ਅਤਿ ਆਧੁਨਿਕ ਲਾਇਬ੍ਰੇਰੀ ਸਥਾਪਿਤ ਕੀਤੀ ਜਾਵੇਗੀ ਤਾਂ ਜੋ ਇਸ ਕਾਲਜ ਦੀਆਂ ਵਿਦਿਆਰਥਣਾਂ ਸਿੱਖਿਆ ਪ੍ਰਾਪਤ ਕਰਨ ਦੇ ਨਾਲ ਨਾਲ ਭਵਿੱਖ ਵਿੱਚ ਹੋਣ ਵਾਲੀਆਂ ਮੁਕਾਬਲੇ ਦੀਆਂ ਪ੍ਰੀਖਿਆਵਾਂ ਦੀਆਂ ਤਿਆਰੀਆਂ ਵੀ ਕਰ ਸਕਣ। ਕਾਲਜ ਕੈਂਪਸ ਵਿੱਚ ਵਿਧਾਇਕ ਮਾਨਸਾ ਡਾ. ਵਿਜੇ ਸਿੰਗਲਾ, ਵਿਧਾਇਕ ਬੁਢਲਾਡਾ ਪ੍ਰਿੰਸੀਪਲ ਬੁੱਧ ਰਾਮ, ਡੀ.ਸੀ ਨਵਜੋਤ ਕੌਰ, ਚੇਅਰਮੈਨ ਜ਼ਿਲ੍ਹਾ ਯੋਜਨਾ ਬੋਰਡ ਗੁਰਪ੍ਰੀਤ ਸਿੰਘ ਭੁੱਚਰ ਦੀ ਮੌਜੂਦਗੀ ਵਿੱਚ ਨੀਹ ਪੱਥਰ ਰੱਖਦਿਆਂ ਕੈ...
ਲੋਕ ਸਭਾ ਮੈਂਬਰ ਮੀਤ ਹੇਅਰ ਵਲੋਂ ਬਰਨਾਲਾ ਰੇਲਵੇ ਸਟੇਸ਼ਨ ‘ਤੇ ਵੰਦੇ ਭਾਰਤ ਰੇਲ ਦਾ ਸਵਾਗਤ

ਲੋਕ ਸਭਾ ਮੈਂਬਰ ਮੀਤ ਹੇਅਰ ਵਲੋਂ ਬਰਨਾਲਾ ਰੇਲਵੇ ਸਟੇਸ਼ਨ ‘ਤੇ ਵੰਦੇ ਭਾਰਤ ਰੇਲ ਦਾ ਸਵਾਗਤ

Politics
ਬਰਨਾਲਾ, 21 ਫਰਵਰੀ           ਲੋਕ ਸਭਾ ਮੈਂਬਰ ਸ. ਗੁਰਮੀਤ ਸਿੰਘ ਮੀਤ ਹੇਅਰ ਦੀ ਅਗਵਾਈ ਹੇਠ ਵੱਡੀ ਗਿਣਤੀ ਬਰਨਾਲਾ ਵਾਸੀਆਂ ਵਲੋਂ ਕੱਲ੍ਹ ਦੇਰ ਸ਼ਾਮ ਨਵੀਂ ਦਿੱਲੀ - ਫਿਰੋਜ਼ਪੁਰ ਕੈਂਟ ਫਾਸਟ ਟ੍ਰੇਨ ਵੰਦੇ ਭਾਰਤ ਦਾ ਬਰਨਾਲਾ ਰੇਲਵੇ ਸਟੇਸ਼ਨ 'ਤੇ ਸ਼ਾਨਦਾਰ ਸਵਾਗਤ ਕੀਤਾ ਗਿਆ।      ਇਸ ਮੌਕੇ ਮੀਡੀਆ ਨਾਲ ਗੱਲ ਕਰਦੇ ਹੋਏ ਸੰਸਦ ਮੈਂਬਰ ਮੀਤ ਹੇਅਰ ਨੇ ਕਿਹਾ ਕਿ ਪਹਿਲੀ ਵਾਰ ਵੰਦੇ ਭਾਰਤ ਰੇਲ ਬਰਨਾਲਾ ਸਟੇਸ਼ਨ 'ਤੇ ਰੁਕੀ ਹੈ, ਜੋ ਕਿ ਬਰਨਾਲੇ ਦੇ ਲੋਕਾਂ ਦੀ ਜਿੱਤ ਹੈ। ਉਨ੍ਹਾਂ ਕਿਹਾ ਕਿ ਬਤੌਰ ਲੋਕ ਸਭਾ ਮੈਂਬਰ ਉਨ੍ਹਾਂ ਲਗਾਤਾਰ 3 ਵਾਰ ਸੰਸਦ ਵਿੱਚ ਇਹ ਮੁੱਦਾ ਚੁੱਕਿਆ ਕਿ ਬਰਨਾਲੇ ਨੂੰ ਕੌਮੀ ਰਾਜਧਾਨੀ ਨਾਲ ਜੋੜਨ ਲਈ ਫਾਸਟ ਟ੍ਰੇਨ ਚਲਾਈ ਜਾਵੇ ਅਤੇ ਬਕਾਇਦਾ ਸਮੇਂ ਸਮੇਂ 'ਤੇ ਸਬੰਧਤ ਮੰਤਰੀ ਸਾਹਿਬਾਨ ਨਾਲ ਵੀ ਮੁਲਾਕਾਤ ਕੀਤੀ। ਓਨ੍ਹਾਂ ਕਿਹਾ ਕਿ 8 ਨਵੰਬਰ 2025 ਨੂੰ ਟ੍ਰੇਨ ਚੱਲਣ ਦੀ ਸ਼ੁਰੂਆਤ ਹੋਈ ਪਰ ਬਰਨਾਲਾ ਸਟੇਸ਼ਨ 'ਤੇ ਠਹਿਰ ਨਹੀਂ ਹੋਈ। ਇਸ ਮਗਰੋਂ ਓਨ੍ਹਾਂ ਕੇਂਦਰੀ ਰੇਲਵੇ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨਾਲ ਮੁਲਾਕਾਤ ਕਰਕੇ ਮੁੜ ਮੰਗ ਰੱਖੀ ਕਿ ਵੰਦੇ ਭਾਰਤ ਦੀ ਬਰਨਾਲਾ ਵਿੱਚ ਠਹਿਰ ਕੀਤੀ...
ਹਰਜੋਤ ਸਿੰਘ ਬੈਂਸ ਵੱਲੋਂ ਪੰਜਾਬੀਆਂ ਨੂੰ ਕੌਮਾਂਤਰੀ ਮਾਂ ਬੋਲੀ ਦਿਵਸ ਦੀ ਵਧਾਈ; ਪੰਜਾਬੀ ਭਾਸ਼ਾ ਦੇ ਵਿਕਾਸ ਲਈ ਕੀਤੇ ਉਪਰਾਲਿਆਂ ‘ਤੇ ਚਾਨਣਾ ਪਾਇਆ

ਹਰਜੋਤ ਸਿੰਘ ਬੈਂਸ ਵੱਲੋਂ ਪੰਜਾਬੀਆਂ ਨੂੰ ਕੌਮਾਂਤਰੀ ਮਾਂ ਬੋਲੀ ਦਿਵਸ ਦੀ ਵਧਾਈ; ਪੰਜਾਬੀ ਭਾਸ਼ਾ ਦੇ ਵਿਕਾਸ ਲਈ ਕੀਤੇ ਉਪਰਾਲਿਆਂ ‘ਤੇ ਚਾਨਣਾ ਪਾਇਆ

Politics
ਚੰਡੀਗੜ੍ਹ, 21 ਫਰਵਰੀ: ਪੰਜਾਬ ਦੇ ਉਚੇਰੀ ਸਿੱਖਿਆ ਅਤੇ ਭਾਸ਼ਾ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਕੌਮਾਂਤਰੀ ਮਾਂ ਬੋਲੀ ਦਿਵਸ ਮੌਕੇ ਲੋਕਾਂ ਨੂੰ ਸਿੱਖਿਆ, ਸੰਚਾਰ, ਸੱਭਿਆਚਾਰ ਸੰਭਾਲ ਅਤੇ ਟਿਕਾਊ ਵਿਕਾਸ ਵਿੱਚ ਮਾਤ ਭਾਸ਼ਾ ਦੀ ਮਹੱਤਵਪੂਰਨ ਭੂਮਿਕਾ ਦਾ ਹਵਾਲਾ ਦਿੰਦਿਆਂ ਮਾਂ ਬੋਲੀ ਪੰਜਾਬੀ ਨੂੰ ਆਪਣੇ ਰੋਜ਼ਾਨਾ ਜੀਵਨ ਵਿੱਚ ਅਪਣਾਉਣ ਦਾ ਸੱਦਾ ਦਿੱਤਾ। ਲੋਕਾਂ ਨੂੰ ਕੌਮਾਂਤਰੀ ਮਾਂ ਬੋਲੀ ਦਿਵਸ ਦੀਆਂ ਸ਼ੁਭਕਾਮਨਾਵਾਂ ਦਿੰਦਿਆਂ ਸ. ਹਰਜੋਤ ਸਿੰਘ ਬੈਂਸ ਨੇ ਜ਼ੋਰ ਦੇ ਕੇ ਕਿਹਾ ਕਿ ਸਾਰੀਆਂ ਭਾਸ਼ਾਵਾਂ ਬਰਾਬਰ ਸਤਿਕਾਰ-ਯੋਗ ਹਨ। ਉਨ੍ਹਾਂ ਨੇ ਪੰਜਾਬੀ ਦੇ ਪਾਸਾਰ ਤੇ ਸੱਭਿਆਚਾਰ ਦੀ ਸੰਭਾਲ ਪ੍ਰਤੀ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਅਟੁੱਟ ਵਚਨਬੱਧਤਾ ਨੂੰ ਦੁਹਰਾਇਆ। ਸ. ਬੈਂਸ ਨੇ ਦੱਸਿਆ ਕਿ ਸੂਬੇ ਦੇ ਕੋਨੇ-ਕੋਨੇ ਤੱਕ ਪੰਜਾਬੀ ਭਾਸ਼ਾ ਦੇ ਪਾਸਾਰ ਅਤੇ ਮਾਣ-ਸਨਮਾਨ ਨੂੰ ਯਕੀਨੀ ਬਣਾਉਣ ਲਈ ਭਾਸ਼ਾ ਵਿਭਾਗ ਨੇ ਕੌਮਾਂਤਰੀ ਮਾਤ ਭਾਸ਼ਾ ਦਿਵਸ 'ਤੇ ਪੰਜਾਬ ਭਰ ਵਿੱਚ 13 ਸਮਾਗਮ ਆਯੋਜਿਤ ਕੀਤੇ ਹਨ। ਇਨ੍ਹਾਂ ਸਮਾਗਮਾਂ ਵਿੱਚ ਕਵੀ ਦਰਬਾਰ, ਨਾਟਕ, ਭਾਸ਼ਾ ਸੈਮੀਨਾਰ, ਵਿਦਿਆ...
ਡੀਜੀਪੀ ਪੰਜਾਬ ਵੱਲੋਂ 1951 ਬੈਚ ਦੇ ਆਈਪੀਐਸ ਅਧਿਕਾਰੀ ਜਗਜੀਤ ਸਿੰਘ ਬਾਵਾ ਨੂੰ ਉਨ੍ਹਾਂ ਦੇ 100ਵੇਂ ਜਨਮਦਿਨ ‘ਤੇ ਨਿੱਘੀਆਂ ਸ਼ੁਭਕਾਮਨਾਵਾਂ

ਡੀਜੀਪੀ ਪੰਜਾਬ ਵੱਲੋਂ 1951 ਬੈਚ ਦੇ ਆਈਪੀਐਸ ਅਧਿਕਾਰੀ ਜਗਜੀਤ ਸਿੰਘ ਬਾਵਾ ਨੂੰ ਉਨ੍ਹਾਂ ਦੇ 100ਵੇਂ ਜਨਮਦਿਨ ‘ਤੇ ਨਿੱਘੀਆਂ ਸ਼ੁਭਕਾਮਨਾਵਾਂ

Politics
ਚੰਡੀਗੜ੍ਹ, 21 ਫਰਵਰੀ: ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ 1951 ਬੈਚ ਦੇ ਸੇਵਾਮੁਕਤ ਆਈਪੀਐਸ ਅਧਿਕਾਰੀ ਸ੍ਰੀ ਜਗਜੀਤ ਸਿੰਘ ਬਾਵਾ ਨੂੰ ਉਨ੍ਹਾਂ ਦੇ 100ਵੇਂ ਜਨਮਦਿਨ ਮੌਕੇ ਨਿੱਘੀਆਂ ਸ਼ੁਭਕਾਮਨਾਵਾਂ ਦਿੱਤੀਆਂ ਹਨ। ਡੀਜੀਪੀ ਨੇ ਆਪਣੇ ਐਕਸ ਹੈਂਡਲ (ਪਹਿਲਾਂ ਟਵਿੱਟਰ) 'ਤੇ ਪਾਈ ਪੋਸਟ ਵਿੱਚ ਕਿਹਾ ਕਿ ਇੰਡੀਅਨ ਪੁਲਿਸ ਸਰਵਿਸ ਦੇ ਪੰਜਾਬ ਕੇਡਰ ਦੀ ਪ੍ਰਮੁੱਖ ਹਸਤੀ ਸ੍ਰੀ ਬਾਵਾ ਅਧਿਕਾਰੀਆਂ ਦੀ ਇੱਕ ਪੀੜ੍ਹੀ ਦੀ ਨੁਮਾਇੰਦਗੀ ਕਰਦੇ ਹਨ, ਜਿਨ੍ਹਾਂ ਨੇ ਪੇਸ਼ੇਵਰ, ਸਿਧਾਂਤਕ ਅਤੇ ਨਿਡਰ ਪੁਲਿਸਿੰਗ ਦੀ ਮਜ਼ਬੂਤ ਨੀਂਹ ਰੱਖੀ। ਉਨ੍ਹਾਂ ਲਿਖਿਆ ਕਿ ਪੰਜਾਬ ਕੇਡਰ ਲੰਬੇ ਸਮੇਂ ਤੋਂ ਆਪਣੀ ਸਮਰਪਿਤ ਸੇਵਾ ਭਾਵਨਾ, ਲੀਡਰਸ਼ਿਪ ਅਤੇ ਦੇਸ਼ ਪ੍ਰਤੀ ਯੋਗਦਾਨ ਲਈ ਪ੍ਰਸ਼ੰਸਾ ਦਾ ਪਾਤਰ ਰਿਹਾ ਹੈ ਅਤੇ ਸ੍ਰੀ ਬਾਵਾ ਪੰਜਾਬ ਕੇਡਰ ਦੇ ਆਈ.ਪੀ.ਐਸ. ਅਧਿਕਾਰੀਆਂ ਦੀ ਮੋਹਰਲੀ ਕਤਾਰ ਦੀਆਂ ਹਸਤੀਆਂ ਵਿੱਚੋਂ ਇੱਕ ਹਨ। ਦੱਸਣਯੋਗ ਹੈ ਕਿ ਵਿਸ਼ੇਸ਼ ਡੀਜੀਪੀ ਹੈੱਡਕੁਆਰਟਰ ਐਸ.ਐਸ. ਸ੍ਰੀਵਾਸਤਵ ਅਤੇ ਡੀਆਈਜੀ ਪਰਸੋਨਲ ਅਮਨੀਤ ਕੌਂਡਲ ਨੇ ਵੈਟਰਨ ਅਧਿਕਾਰੀ ਨਾਲ ਉਨ੍ਹਾਂ ਦੇ ਨਿਵਾਸ ਸਥਾਨ 'ਤੇ ਮੁਲਾਕਾਤ...
ਅਨੁਸੂਚਿਤ ਜਾਤੀਆਂ ਦੇ ਸਸ਼ਕਤੀਕਰਨ ਵੱਲ ਮਜ਼ਬੂਤ ਕਦਮ: ਬਲਜਿੰਦਰ ਸਿੰਘ ਚੌਂਦਾ ਨੇ ਪੰਜਾਬ ਐਸ.ਸੀ ਭੋਂ ਵਿਕਾਸ ਅਤੇ ਵਿੱਤ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਸੰਭਾਲਿਆ ਕਾਰਜਭਾਰ

ਅਨੁਸੂਚਿਤ ਜਾਤੀਆਂ ਦੇ ਸਸ਼ਕਤੀਕਰਨ ਵੱਲ ਮਜ਼ਬੂਤ ਕਦਮ: ਬਲਜਿੰਦਰ ਸਿੰਘ ਚੌਂਦਾ ਨੇ ਪੰਜਾਬ ਐਸ.ਸੀ ਭੋਂ ਵਿਕਾਸ ਅਤੇ ਵਿੱਤ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਸੰਭਾਲਿਆ ਕਾਰਜਭਾਰ

Politics
ਚੰਡੀਗੜ੍ਹ, 20 ਫਰਵਰੀ: ਪੰਜਾਬ ਅਨੁਸੂਚਿਤ ਜਾਤੀਆਂ ਅਤੇ ਭੋਂ ਵਿਕਾਸ ਅਤੇ ਵਿੱਤ ਕਾਰਪੋਰੇਸ਼ਨ ਦੇ ਨਵ-ਨਿਯੁਕਤ ਚੇਅਰਮੈਨ ਸ੍ਰੀ ਬਲਜਿੰਦਰ ਸਿੰਘ ਚੌਂਦਾ ਨੇ ਅੱਜ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ, ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਅਤੇ ਪੇਂਡੂ ਵਿਕਾਸ ਮੰਤਰੀ ਤਰੁਣਪ੍ਰੀਤ ਸਿੰਘ ਸੋਂਦ ਦੀ ਹਾਜ਼ਰੀ ਵਿੱਚ ਸਰਕਾਰੀ ਤੌਰ ’ਤੇ ਆਪਣਾ ਕਾਰਜਭਾਰ ਸੰਭਾਲ ਲਿਆ। ਇਸ ਮੌਕੇ ਕੈਬਨਿਟ ਮੰਤਰੀਆਂ ਵੱਲੋਂ ਨਵ-ਨਿਯੁਕਤ ਚੇਅਰਮੈਨ ਨੂੰ ਵਧਾਈ ਦਿੱਤੀ ਗਈ। ਇਸ ਮੌਕੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਸਮਾਜਿਕ ਨਿਆਂ ਮੰਤਰੀ ਡਾ. ਬਲਜੀਤ ਕੌਰ ਅਤੇ ਪੇਂਡੂ ਵਿਕਾਸ ਮੰਤਰੀ ਤਰੁਣਪ੍ਰੀਤ ਸਿੰਘ ਸੋਂਦ ਨੇ ਕਿਹਾ ਕਿ ਪੰਜਾਬ ਸਰਕਾਰ ਅਨੁਸੂਚਿਤ ਜਾਤੀਆਂ ਅਤੇ ਦਿਵਿਆਂਗ ਵਿਅਕਤੀਆਂ ਦੇ ਆਰਥਿਕ ਅਤੇ ਸਮਾਜਿਕ ਸਸ਼ਕਤੀਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਐਸ.ਸੀ ਵਰਗ ਲਈ ਚਲਾਈਆਂ ਜਾ ਰਹੀਆਂ ਭਲਾਈ ਸਕੀਮਾਂ, ਆਸਾਨ ਲੋਨ ਸਹੂਲਤਾਂ ਅਤੇ ਕਰਜ਼ਾ ਮਾਫ਼ੀ ਵਰਗੇ ਇਤਿਹਾਸਕ ਫੈਸਲੇ ਇਹ ਸਾਬਤ ਕਰਦੇ ਹਨ ਕਿ ਸਰਕਾਰ ਦਾ ਮੁੱਖ ਉਦੇਸ਼ ਹਰ ਯੋਗ ਲਾਭਪਾਤਰੀ ਤੱਕ ਸਰਕਾਰੀ ਮਦਦ ਪਹੁ...
ਸ੍ਰੀ ਗੁਰੂ ਰਵਿਦਾਸ ਬਾਣੀ ਅਧਿਐਨ ਕੇਂਦਰ ਲਈ ਪੰਜਾਬ ਸਰਕਾਰ ਨੇ 10.50 ਏਕੜ ਜ਼ਮੀਨ ਦਾ ਕਬਜ਼ਾ ਲਿਆ: ਹਰਪਾਲ ਸਿੰਘ ਚੀਮਾ

ਸ੍ਰੀ ਗੁਰੂ ਰਵਿਦਾਸ ਬਾਣੀ ਅਧਿਐਨ ਕੇਂਦਰ ਲਈ ਪੰਜਾਬ ਸਰਕਾਰ ਨੇ 10.50 ਏਕੜ ਜ਼ਮੀਨ ਦਾ ਕਬਜ਼ਾ ਲਿਆ: ਹਰਪਾਲ ਸਿੰਘ ਚੀਮਾ

Politics
ਚੰਡੀਗੜ੍ਹ/ਜਲੰਧਰ, 19 ਫਰਵਰੀ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਕਰਤਾਰਪੁਰ ਰੋਡ 'ਤੇ ਸਥਿਤ ਪਿੰਡ ਨੌਗੱਜਾ ਅਤੇ ਫਰੀਦਪੁਰ ਵਿਖੇ 10.50 ਏਕੜ ਜ਼ਮੀਨ ਦਾ ਕਬਜ਼ਾ ਲੈ ਕੇ 'ਸ੍ਰੀ ਗੁਰੂ ਰਵਿਦਾਸ ਬਾਣੀ ਅਧਿਐਨ ਕੇਂਦਰ' ਦੀ ਸਥਾਪਨਾ ਵੱਲ ਇੱਕ ਨਿਰਣਾਇਕ ਕਦਮ ਚੁੱਕਿਆ ਹੈ। ਉਨ੍ਹਾਂ ਕਿਹਾ ਕਿ ਇਹ ਕਦਮ ਗੁਰੂ ਰਵਿਦਾਸ ਜੀ ਦੀ ਵਿਰਾਸਤ ਦੇ ਸਤਿਕਾਰ ਲਈ ਸਰਕਾਰ ਦੀ ਵਚਨਬੱਧਤਾ ਨੂੰ ਦਰਸਾਉਂਦਾ ਹੈ। ਕਬਜ਼ਾ ਲੈਣ ਦੀ ਇਹ ਸਾਰੀ ਪ੍ਰਕਿਰਿਆ ਵਿੱਤ ਮੰਤਰੀ ਹਰਪਾਲ ਸਿੰਘ ਚੀਮ, ਵਿਧਾਇਕ ਬਲਕਾਰ ਸਿੰਘ, ਪੰਜਾਬ ਖੇਤੀਬਾੜੀ ਵਿਕਾਸ ਬੈਂਕ ਦੇ ਚੇਅਰਮੈਨ ਪਵਨ ਟੀਨੂੰ, ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਅਤੇ ਡੇਰਾ ਸੱਚਖੰਡ ਬੱਲਾਂ ਦੇ ਨੁਮਾਇੰਦਿਆਂ ਦੀ ਮੌਜੂਦਗੀ ਵਿੱਚ ਮੁਕੰਮਲ ਕੀਤੀ ਗਈ। ਇਸ ਮੌਕੇ ਬੋਲਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ, “ਇਹ ਬੜੀ ਖੁਸ਼ੀ ਦੀ ਗੱਲ ਹੈ ਕਿ ਪੰਜਾਬ ਸਰਕਾਰ ਨੇ ਅਤਿ-ਆਧੁਨਿਕ ਸ੍ਰੀ ਗੁਰੂ ਰਵਿਦਾਸ ਬਾਣੀ ਅਧਿਐਨ ਕੇਂਦਰ ਦੀ ਉਸਾਰੀ ਲਈ 10.50 ਏਕੜ ਜ਼ਮੀਨ ਦਾ ਕਬਜ਼ਾ ਹਾਸਲ...
ਯੁੱਧ ਨਸ਼ਿਆਂ ਵਿਰੁੱਧ: ਡੀਜੀਪੀ ਗੌਰਵ ਯਾਦਵ ਨੇ ਜਲੰਧਰ ਵਿਖੇ ਅਤਿ-ਆਧੁਨਿਕ  ਏ.ਐਨ.ਟੀ.ਐਫ. ਰੇਂਜ ਦਫ਼ਤਰ ਦਾ ਕੀਤਾ ਉਦਘਾਟਨ, ਸੂਬੇ ਵਿੱਚੋਂ ਨਸ਼ਿਆਂ ਦੇ ਖ਼ਾਤਮੇ ਲਈ ਲਿਆ ਅਹਿਦ

ਯੁੱਧ ਨਸ਼ਿਆਂ ਵਿਰੁੱਧ: ਡੀਜੀਪੀ ਗੌਰਵ ਯਾਦਵ ਨੇ ਜਲੰਧਰ ਵਿਖੇ ਅਤਿ-ਆਧੁਨਿਕ ਏ.ਐਨ.ਟੀ.ਐਫ. ਰੇਂਜ ਦਫ਼ਤਰ ਦਾ ਕੀਤਾ ਉਦਘਾਟਨ, ਸੂਬੇ ਵਿੱਚੋਂ ਨਸ਼ਿਆਂ ਦੇ ਖ਼ਾਤਮੇ ਲਈ ਲਿਆ ਅਹਿਦ

Politics
ਜਲੰਧਰ, 19 ਫਰਵਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਸੂਬੇ ਵਿੱਚ ਚਲਾਈ ਜਾ ਰਹੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਨੂੰ ਅੱਗੇ ਵਧਾਉਂਦਿਆਂ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ ਜਲੰਧਰ ਵਿੱਚ ਪੁਲਿਸ ਲਾਈਨਜ਼ ਵਿਖੇ ਨਵੀਂ ਬਣੀ ਅਤਿ-ਆਧੁਨਿਕ ਐਂਟੀ-ਨਾਰਕੋਟਿਕਸ ਟਾਸਕ ਫੋਰਸ (ਏਐਨਟੀਐਫ) ਜਲੰਧਰ ਰੇਂਜ ਇਮਾਰਤ ਦਾ ਉਦਘਾਟਨ ਕੀਤਾ। ਡੀਜੀਪੀ ਦੇ ਨਾਲ ਵਿਸ਼ੇਸ਼ ਡੀਜੀਪੀ  ਏ.ਐਨ.ਟੀ.ਐਫ. ਕੁਲਦੀਪ ਸਿੰਘ, ਏ.ਡੀ.ਜੀ.ਪੀ. ਏ.ਐਨ.ਟੀ.ਐਫ. ਨੀਲਾਭ ਕਿਸ਼ੋਰ ਅਤੇ ਏਡੀਜੀਪੀ ਸਟੇਟ ਆਰਮਡ ਪੁਲਿਸ ਪੰਜਾਬ ਐਮ.ਐਫ. ਫਾਰੂਕੀ ਵੀ ਮੌਜੂਦ ਸਨ। ਜ਼ਿਕਰਯੋਗ ਹੈ ਕਿ ਲਗਭਗ 9000 ਵਰਗ ਫੁੱਟ ਦੇ ਕਵਰਡ ਖੇਤਰ ਵਿੱਚ ਫੈਲੀ ਅਤੇ 1.60 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਇਹ ਅਤਿ-ਆਧੁਨਿਕ ਇਮਾਰਤ, ਰੇਂਜ ਦੀ ਕਾਰਜ- ਕੁਸ਼ਲਤਾ ਨੂੰ ਵਧਾਉਣ ਅਤੇ ਨਸ਼ਾ ਤਸਕਰੀ ਨਾਲ ਹੋਰ ਪ੍ਰਭਾਵੀ ਢੰਗ ਨਾਲ ਨਜਿੱਠਣ ਲਈ ਤਿਆਰ ਕੀਤੀ ਗਈ ਹੈ। ਇਸ ਵਿੱਚ ਗਜ਼ਟਿਡ ਅਫਸਰਾਂ ਲਈ ਸਮਰਪਿਤ ਦਫ਼ਤਰ, ਜਾਂਚ ਅਧਿਕਾਰੀਆਂ ਅਤੇ ਸਹਾਇਕ ਸਟਾਫ ਲਈ ਕੈਬਿਨ, ਰੀਡਰ ਦਾ ਕਮਰਾ ਅਤੇ ਇੱਕ ਆਧੁਨਿਕ ਕਾਨਫਰੰਸ ਰੂਮ ਸ਼ਾਮਲ ਹੈ। ਡੀਜੀ...
ਜੰਗਲਾਤ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਛੱਤਬੀੜ ਚਿੜੀਆਘਰ ਵਿੱਚ ਬਾਘ ਦੇ ਤਿੰਨ ਮਾਦਾ ਬੱਚਿਆਂ ਦਾ ਨਾਮ ਗਰਿਮਾ, ਗੁੰਜਨ ਤੇ ਗਜ਼ਲ ਰੱਖਿਆ

ਜੰਗਲਾਤ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਛੱਤਬੀੜ ਚਿੜੀਆਘਰ ਵਿੱਚ ਬਾਘ ਦੇ ਤਿੰਨ ਮਾਦਾ ਬੱਚਿਆਂ ਦਾ ਨਾਮ ਗਰਿਮਾ, ਗੁੰਜਨ ਤੇ ਗਜ਼ਲ ਰੱਖਿਆ

Politics
ਚੰਡੀਗੜ੍ਹ, 19 ਫਰਵਰੀ: ਛੱਤਬੀੜ ਚਿੜੀਆਘਰ ਵਿਖੇ ਕਰਵਾਏ ਇੱਕ ਸ਼ਾਨਦਾਰ ਸਮਾਗਮ ਦੌਰਾਨ ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ ਨੇ ਮਾਦਾ ਬਾਘ ਗੌਰੀ ਤੋਂ ਪੈਦਾ ਹੋਏ ਤਿੰਨ ਮਾਦਾ ਬੱਚਿਆਂ ਦਾ ਨਾਮ ਗਰਿਮਾ, ਗੁੰਜਨ ਤੇ ਗਜ਼ਲ ਰੱਖਿਆ। ਜ਼ਿਕਰਯੋਗ ਹੈ ਕਿ ਤਿੰਨੋਂ ਬੱਚੇ ਪਿਛਲੇ ਸਾਲ 5 ਨਵੰਬਰ ਨੂੰ ਪੈਦਾ ਹੋਏ ਸਨ ਅਤੇ ਇਹਨਾਂ ਨੂੰ ਹੁਣ 3 ਮਹੀਨੇ ਦੀ ਮਿਆਦ ਪੂਰੀ ਹੋਣ ਤੋਂ ਬਾਅਦ ਕਿਸੇ ਵੱਡੀ ਜਗ੍ਹਾ ਵਿੱਚ ਛੱਡਿਆ ਜਾਵੇਗਾ। ਇਨ੍ਹਾਂ 3 ਵਿੱਚੋਂ ਦੋ ਦਾ ਰੰਗ ਚਿੱਟਾ ਅਤੇ ਇੱਕ ਦਾ ਰੰਗ ਭੂਰਾ ਹੈ। ਇਸ ਨਾਲ ਚਿੜੀਆਘਰ ਵਿੱਚ ਬਾਘਾਂ ਦੀ ਕੁੱਲ ਗਿਣਤੀ 10 ਹੋ ਗਈ ਹੈ। ਜੰਗਲੀ ਜੀਵਾਂ ਦੀ ਸਾਂਭ ਸੰਭਾਲ ਅਤੇ ਲੋਕਾਂ ਨੂੰ ਉਨ੍ਹਾਂ ਦੀ ਭਲਾਈ ਅਤੇ ਦੇਖਭਾਲ ਪ੍ਰਤੀ ਜਾਗਰੂਕ ਕਰਨ ਦੇ ਉਦੇਸ਼ ਨਾਲ ਪੰਜਾਬ ਸਰਕਾਰ ਵੱਲੋਂ ਕੀਤੇ ਜਾ ਰਹੇ ਯਤਨਾਂ ਦੇ ਹਿੱਸੇ ਵਜੋਂ, ਮੰਤਰੀ ਨੇ ਛੱਤਬੀੜ ਚਿੜੀਆਘਰ ਦਾ ਫੇਸਬੁੱਕ ਅਤੇ ਇੰਸਟਾਗ੍ਰਾਮ ਅਕਾਊਂਟ ਵੀ ਜਾਰੀ ਕੀਤਾ। ਸੋਸ਼ਲ ਮੀਡੀਆ ਨੂੰ ਜੰਗਲੀ ਜੀਵਾਂ ਅਤੇ ਕੁਦਰਤ ਦੀ ਸਾਂਭ-ਸੰਭਾਲ ਦਾ ਅਹਿਮ ਸਾਧਨ ਦੱਸਦਿਆਂ ਮੰਤਰੀ ਨੇ ਆਸ ਪ੍ਰਗਟਾਈ ਕਿ ਇਸ ਨਾਲ ਜੰਗਲ...
ਗਿਆਨੀ ਰਘਬੀਰ ਸਿੰਘ ਦੇ ਖ਼ੁਲਾਸੇ ਦਿਲ ਦਹਿਲਾਉਣ ਵਾਲੇ:ਇੰਦਰਬੀਰ ਸਿੰਘ ਨਿੱਝਰ

ਗਿਆਨੀ ਰਘਬੀਰ ਸਿੰਘ ਦੇ ਖ਼ੁਲਾਸੇ ਦਿਲ ਦਹਿਲਾਉਣ ਵਾਲੇ:ਇੰਦਰਬੀਰ ਸਿੰਘ ਨਿੱਝਰ

Politics
ਚੰਡੀਗੜ੍ਹ, 18 ਫਰਵਰੀ 2026 ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂ ਅਤੇ ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਝਰ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਰਘਬੀਰ ਸਿੰਘ ਜੀ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਅਤੇ ਅਕਾਲੀ ਦਲ ਦੇ ਅੰਦਰੂਨੀ ਪ੍ਰਬੰਧਾਂ ਬਾਰੇ ਕੀਤੇ ਗਏ ਸਨਸਨੀਖੇਜ਼ ਖ਼ੁਲਾਸਿਆਂ 'ਤੇ ਗੰਭੀਰ ਚਿੰਤਾ ਪ੍ਰਗਟਾਈ ਹੈ। ਉਨ੍ਹਾਂ ਕਿਹਾ ਕਿ ਗਿਆਨੀ ਰਘਬੀਰ ਸਿੰਘ ਜੀ ਵਰਗੀ ਸਤਿਕਾਰਤ ਸ਼ਖ਼ਸੀਅਤ, ਜੋ ਸੰਸਥਾ ਦੇ ਅੰਦਰੂਨੀ ਕੰਮਕਾਜ ਤੋਂ ਭਲੀ-ਭਾਂਤ ਜਾਣੂ ਹਨ, ਵੱਲੋਂ ਲਗਾਏ ਗਏ ਇਹ ਇਲਜ਼ਾਮ ਸਿੱਖ ਕੌਮ ਲਈ ਬੇਹੱਦ ਦੁਖਦਾਈ ਅਤੇ ਦਿਲ ਦਹਿਲਾਉਣ ਵਾਲੇ ਹਨ। ਨਿੱਝਰ ਨੇ ਕਿਹਾ ਕਿ ਹਾਲਾਂਕਿ ਸੰਗਤ ਵਿੱਚ ਇਨ੍ਹਾਂ ਸੰਸਥਾਵਾਂ ਦੀ ਗਿਰਾਵਟ ਬਾਰੇ ਪਹਿਲਾਂ ਹੀ ਚਰਚਾਵਾਂ ਸਨ, ਪਰ ਹੁਣ ਸਿੱਖਾਂ ਦੀ ਸਰਵਉੱਚ ਸੰਸਥਾ ਦੇ ਜ਼ਿੰਮੇਵਾਰ ਅਹੁਦੇਦਾਰ ਵੱਲੋਂ ਇਨ੍ਹਾਂ ਸੱਚਾਈਆਂ ਨੂੰ ਜਨਤਕ ਕਰਨਾ ਮਾਮਲੇ ਦੀ ਗੰਭੀਰਤਾ ਨੂੰ ਕਈ ਗੁਣਾ ਵਧਾ ਦਿੰਦਾ ਹੈ। ਵਿਧਾਇਕ ਨਿੱਝਰ ਨੇ ਭ੍ਰਿਸ਼ਟਾਚਾਰ ਦੇ ਵੱਖ-ਵੱਖ ਪਹਿਲੂਆਂ ਦਾ ਜ਼ਿਕਰ ਕਰਦਿਆਂ ਦੱਸਿਆ ਕਿ ਗੁਰੂ ਘਰ ਦੀਆਂ ਕੀਮਤੀ ਜ...