ਪਿੰਡ ਪੰਧੇਰ ‘ਚ ਪੰਚਾਇਤੀ ਜ਼ਮੀਨ ‘ਤੇ ਨਾਜਾਇਜ਼ ਕਬਜ਼ਾ ਛੁਡਵਾਇਆ
ਬਰਨਾਲਾ, 10 ਅਪ੍ਰੈਲ
ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਅਤੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਸ਼੍ਰੀ ਤਰੁਨਪ੍ਰੀਤ ਸਿੰਘ ਸੌਂਦ ਦੇ ਦਿਸ਼ਾ- ਨਿਰਦੇਸ਼ਾਂ ਅਤੇ ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀ ਟੀ ਬੈਨਿਥ ਦੇ ਹੁਕਮਾਂ ਅਨੁਸਾਰ ਤੇ ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਅਮਰਿੰਦਰ ਪਾਲ ਸਿੰਘ ਦੀ ਅਗਵਾਈ ਹੇਠ ਪਿੰਡ ਪੰਧੇਰ ਵਿੱਚ 22 ਕਨਾਲਾਂ 5 ਮਰਲੇ ਪੰਚਾਇਤੀ ਜ਼ਮੀਨ ਦਾ ਨਾਜਾਇਜ਼ ਕਬਜ਼ਾ ਛੁਡਵਾਇਆ ਗਿਆ।
ਉਕਤ ਜ਼ਮੀਨ ਸਬੰਧੀ ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਤੇ ਬਾ-ਅਖਤਿਆਰ ਕੁਲੈਕਟਰ ਬਰਨਾਲਾ ਦੀ ਅਦਾਲਤ ਵੱਲੋਂ 21-11- 2024 ਨੂੰ ਪ੍ਰਾਈਵੇਟ ਧਿਰ ਦੇ ਵਿਰੁੱਧ ਅਤੇ ਪਿੰਡ ਪੰਧੇਰ ਦੀ ਪੰਚਾਇਤ ਦੇ ਹੱਕ ਵਿੱਚ ਫੈਸਲਾ ਸੁਣਾਇਆ ਗਿਆ ਸੀ।
ਇਸ ਤਹਿਤ ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰ ਬਰਨਾਲਾ ਸ੍ਰੀ ਸੁਖਵਿੰਦਰ ਸਿੰਘ ਸਿੱਧੂ ਵੱਲੋਂ ਕਾਨੂੰਗੋ ਗੁਰਪ੍ਰੀਤ ਸਿੰਘ ਤੇ ਮਾਲ ਪਟਵਾਰੀ ਦੇ ਸਹਿਯੋਗ ਨਾਲ ਉਕਤ ਪੰਚਾਇਤ ਜ਼ਮੀਨ ਦਾ ਕਬਜ਼ਾ ਲੈ ਕੇ ਪਿੰਡ ਪੰਧੇਰ ਦੀ ਪੰਚਾਇਤ ਦੇ ਸਪੁਰਦ ਕੀਤਾ ਗਿਆ।
ਇਸ ਮੌਕੇ ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਤੇ ਪੰਚਾਇਤ ਮੰਤਰੀ ...








